ਲੋਕਾ 13 : 1 (ERVPA)
ਉਸ ਵਕਤ ਯਿਸੂ ਦੇ ਨਾਲ ਕੁਝ ਲੋਕ ਸਨ। ਇਨ੍ਹਾਂ ਲੋਕਾਂ ਨੇ ਉਸਨੂੰ ਦਸਿਆ ਕਿ ਗ੍ਗਲੀਲ ਵਿੱਚ ਕੁਝ ਲੋਕਾਂ ਨਾਲ ਕਿਵੇਂ ਵਾਪਰੀ ਪਿਲਾਤੁਸ ਨੇ ਉਨ੍ਹਾਂ ਲੋਕਾਂ ਨੂੰ ਉਪਾਸਨਾ ਕਰਦੇ ਹੋਇਆਂ ਨੂੰ ਮਰਵਾਇਆ ਸੀ। ਪਿਲਾਤੁਸ ਨੇ ਜਾਨਵਰਾਂ ਦੇ ਬਲੀਦਾਨ ਦੇ ਲਹੂ ਨਾਲ ਉਨ੍ਹਾਂ ਦਾ ਲਹੂ ਮਿਲਾਇਆ ਸੀ, ਜਿਹਡ਼ੇ ਕਿ ਉਪਾਸਨਾ ਦੇ ਵਕਤ ਜਾਨਵਰਾਂ ਦੀ ਬਲੀ ਦੇ ਰਹੇ ਸਨ।
ਲੋਕਾ 13 : 2 (ERVPA)
ਯਿਸੂ ਨੇ ਜਵਾਬ ਦਿੱਤਾ, “ਤੁਸੀਂ ਕੀ ਸੋਚਦੇ ਹੋ ਕਿ ਉਨ੍ਹਾਂ ਨਾਲ ਅਜਿਹਾ ਇਸ ਲਈ ਵਾਪਰਿਆ ਕਿਉਂਕਿ ਉਨ੍ਹਾਂ ਨੇ ਗਲੀਲ ਦੇ ਹੋਰ ਲੋਕਾਂ ਨਾਲੋਂ ਵਧ ਪਾਪ ਕੀਤੇ?
ਲੋਕਾ 13 : 3 (ERVPA)
ਨਹੀਂ, ਉਨ੍ਹਾਂ ਨੇ ਨਹੀਂ ਕੀਤੇ, ਜੇਕਰ ਤੁਸੀਂ ਆਪਣਾ ਜੀਵਨ ਅਤੇ ਆਪਣੇ ਦਿਲ ਨਹੀਂ ਬਦਲੋਂਗੇ, ਤਾਂ ਤੁਸੀਂ ਵੀ ਸਾਰੇ ਉਨ੍ਹਾਂ ਦੀ ਤਰ੍ਹਾਂ ਨਸ਼ਟ ਕਰ ਦਿੱਤੇ ਜਾਵੋਂਗੇ।
ਲੋਕਾ 13 : 4 (ERVPA)
ਤੁਸੀਂ ਉਨ੍ਹਾਂ ਅਠ੍ਹਾਰਾਂ ਲੋਕਾਂ ਬਾਰੇ ਕੀ ਸੋਚਦੇ ਹੋ ਜਿਹਡ਼ੇ ਜਦੋਂ ਸਿਲੋਆਮ ਦਾ ਬੁਰਜ ਉਨ੍ਹਾਂ ਉੱਤੇ ਢਠਾ ਤਾਂ ਮਾਰੇ ਗਏ ਸਨ। ਕੀ ਤੁਸੀਂ ਸੋਚਦੇ ਹੋ ਕਿ ਉਹ ਯਰੂਸ਼ਲਮ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨਾਲੋਂ ਵਧ ਪਾਪੀ ਸਨ?
ਲੋਕਾ 13 : 5 (ERVPA)
ਮੈਂ ਤੁਹਾਨੂੰ ਆਖਦਾ ਹਾਂ ਕਿ ਇਉਂ ਨਹੀਂ ਸੀ, ਪਰ ਜੇਕਰ ਤੁਸੀਂ ਵੀ ਆਪਣੇ ਦਿਲ ਅਤੇ ਜੀਵਨ ਨਹੀਂ ਬਦਲੋਂਗੇ, ਤਾਂ ਤੁਸੀਂ ਵੀ ਸਾਰੇ ਨਸ਼ਟ ਹੋ ਜਾਵੋਂਗੇ।”
ਲੋਕਾ 13 : 6 (ERVPA)
ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ, “ਇੱਕ ਆਦਮੀ ਕੋਲ ਬਾਗ ਵਿੱਚ ਇੱਕ ਅੰਜੀਰ ਦਾ ਰੁੱਖ ਸੀ। ਉਸਨੇ ਰੁੱਖ ਦੇ ਹਰ ਪਾਸੇ ਵੇਖਿਆ ਕਿ ਕੋਈ ਫ਼ਲ ਦਿਸੇ, ਪਰ ਉਸਨੂੰ ਕੋਈ ਫ਼ਲ ਨਜ਼ਰ ਨਾ ਆਇਆ।
ਲੋਕਾ 13 : 7 (ERVPA)
ਉਸ ਆਦਮੀ ਕੋਲ ਇੱਕ ਨੌਕਰ ਸੀ ਜੋ ਉਸ ਬਾਗ ਦੀ ਰਖਵਾਲੀ ਕਰਦਾ ਹੁੰਦਾ ਸੀ। ਇਸ ਲਈ ਉਸਨੇ ਆਪਣੇ ਨੌਕਰ ਨੂੰ ਕਿਹਾ, ‘ਮੈਂ ਤਿੰਨ ਸਾਲ ਤੋਂ ਇਸ ਰੁੱਖ ਵੱਲ ਫ਼ਲ ਲਈ ਵੇਖ ਰਿਹਾ ਹਾਂ, ਪਰ ਮੈਨੂੰ ਇਸ ਉੱਪਰ ਕਦੇ ਕੋਈ ਫ਼ਲ ਲੱਗਾ ਨਹੀਂ ਦਿਸਿਆ। ਇਸਨੂੰ ਵਢ ਸੁੱਟ। ਇਵੇਂ ਜ਼ਮੀਨ ਨੂੰ ਜ਼ਾਇਆ ਕਿਉਂ ਕੀਤਾ ਜਾਵੇ?
ਲੋਕਾ 13 : 8 (ERVPA)
ਪਰ ਨੌਕਰ ਨੇ ਜਵਾਬ ਦਿੱਤਾ, ‘ਮਾਲਕ, ਇੱਕ ਸਾਲ ਹੋਰ ਇੰਤਜ਼ਾਰ ਕਰੋ ਤਾਂ ਜੋ ਇਹ ਰੁੱਖ ਫ਼ਲ ਦੇ ਸਕੇ। ਮੈਨੂੰ ਇਸਦੇ ਆਸੇ-ਪਾਸਿਓ ਖੋਦਣ ਦਿਉ ਅਤੇ ਕੁਝ ਖਾਦ ਪਾਉਣ ਦਿਉ।
ਲੋਕਾ 13 : 9 (ERVPA)
ਹੋ ਸਕਦਾ ਹੈ ਅਗਲੇ ਸਾਲ ਤੀਕ ਇਸਨੂੰ ਕੋਈ ਫ਼ਲ ਲੱਗ ਜਾਵੇ। ਜੇਕਰ ਤਦ ਵੀ ਕੋਈ ਵਲ ਨਾ ਲੱਗੇ ਤਾਂ ਤੁਸੀਂ ਚਾਹੇ ਇਸਨੂੰ ਕਟਵਾ ਸੁੱਟਣਾ।”
ਲੋਕਾ 13 : 10 (ERVPA)
ਸਬਤ ਦੇ ਦਿਨ ਯਿਸੂ ਇੱਕ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇ ਰਿਹਾ ਸੀ।
ਲੋਕਾ 13 : 11 (ERVPA)
ਉਸ ਪ੍ਰਾਰਥਨਾ ਸਥਾਨ ਤੇ ਇੱਕ ਔਰਤ ਦੇ ਅੰਦਰ ਇੱਕ ਪ੍ਰੇਤ ਆਤਮਾ ਪ੍ਰਵੇਸ਼ ਕਰ ਚੁਕਿਆ ਸੀ। ਇਸ ਭਰਿਸ਼ਟ ਆਤਮਾ ਨੇ ਉਸਨੂੰ ਅਠ੍ਹਾਰਾਂ ਸਾਲਾਂ ਤੋਂ ਰੋਗੀ ਬਣਾ ਛਡਿਆ ਸੀ। ਉਸਦੀ ਕਮਰ ਵਿੱਚ ਕੁਬ੍ਬ ਪੈ ਗਿਆ ਸੀ, ਅਤੇ ਉਹ ਸਿਧੀ ਖਢ਼ੀ ਨਹੀਂ ਹੋ ਸਕਦੀ ਸੀ।
ਲੋਕਾ 13 : 12 (ERVPA)
ਜਦੋਂ ਯਿਸੂ ਨੇ ਉਸ ਔਰਤ ਨੂੰ ਵੇਖਿਆ ਤਾਂ ਉਸਨੂੰ ਬੁਲਾਇਆ ਅਤੇ ਕਿਹਾ, “ਹੇ ਔਰਤ! ਤੂੰ ਆਪਣੀ ਬਿਮਾਰੀ ਤੋਂ ਛੁਟਕਾਰਾ ਪਾ ਲਿਆ ਹੈ!”
ਲੋਕਾ 13 : 13 (ERVPA)
ਯਿਸੂ ਨੇ ਆਪਣੇ ਹੱਥ ਉਸ ਉੱਤੇ ਰੱਖੇ ਤਾਂ ਉਹ ਸਿਧੀ ਖਡ਼ੀ ਹੋਣ ਵਿੱਚ ਸਫ਼ਲ ਹੋਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ।
ਲੋਕਾ 13 : 14 (ERVPA)
ਪ੍ਰਾਰਥਨਾ ਸਥਾਨ ਦਾ ਸਰਦਾਰ ਕਰੋਧ ਵਿੱਚ ਆ ਗਿਆ ਕਿਉਂਕਿ ਯਿਸੂ ਨੇ ਉਸਨੂੰ ਸਬਤ ਦੇ ਦਿਨ ਨਿਰੋਗ ਕੀਤਾ ਸੀ। ਸਰਦਾਰ ਨੇ ਲੋਕਾਂ ਨੂੰ ਕਿਹਾ, “ਛੇ ਦਿਨ ਕੰਮ ਦੇ ਲਈ ਹੁੰਦੇ ਹਨ ਸੋ ਠੀਕ ਹੋਣ ਲਈ ਤੁਸੀਂ ਉਨ੍ਹਾਂ ਦਿਨਾਂ ਵਿੱਚ ਆਵੋ। ਸਬਤ ਦੇ ਦਿਨ ਕੋਈ ਠੀਕ ਹੋਣ ਲਈ ਇਥੇ ਨਾ ਆਵੇ।”
ਲੋਕਾ 13 : 15 (ERVPA)
ਪ੍ਰਭੂ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਲੋਕ ਕਪਟੀ ਹੋ! ਕੀ ਤੁਸੀਂ ਹਰ-ਰੋਜ਼ ਅਤੇ ਸਬਤ ਦੇ ਦਿਨ ਵੀ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲਕੇ ਪਾਣੀ ਪਿਲਾਣ ਨਹੀਂ ਲਿਜਾਂਦੇ?
ਲੋਕਾ 13 : 16 (ERVPA)
ਇਹ ਔਰਤ ਜਿਸਨੂੰ ਮੈਂ ਠੀਕ ਕੀਤਾ ਹੈ, ਇੱਕ ਯਹੂਦੀ ਭੈਣ ਹੈ ਅਤੇ ਇਹ ਅਠਾਰਾਂ ਸਾਲਾਂ ਤੋਂ ਸ਼ੈਤਾਨ ਦੀ ਗੁਲਾਮੀ ਵਿੱਚ ਸੀ। ਕੀ ਇਹ ਉਸ ਲਈ ਗਲਤ ਗੱਲ ਸੀ ਕਿ ਉਸਨੂੰ ਸਬਤ ਦੇ ਦਿਨ ਉਸ ਗੁਲਾਮੀ ਤੋਂ ਛੁਟਕਾਰਾ ਦਿੱਤਾ ਗਿਆ।”
ਲੋਕਾ 13 : 17 (ERVPA)
ਜਦੋਂ ਯਿਸੂ ਨੇ ਇਹ ਕਿਹਾ ਤਾਂ ਜਿਹਡ਼ੇ ਲੋਕ ਉਸਦੀ ਨਿੰਦਾ ਕਰ ਰਹੇ ਸਨ ਆਪਣੇ-ਆਪ ਵਿੱਚ ਸ਼ਰਮ ਮਹਿਸੂਸ ਕਰਨ ਲੱਗੇ। ਭੀਡ਼ ਦੇ ਸਾਰੇ ਲੋਕ ਯਿਸੂ ਦੀਆਂ ਚਮਤਕਾਰੀ ਗੱਲਾਂ ਤੋਂ, ਜੋ ਉਹ ਕਰ ਰਿਹਾ ਸੀ, ਬਡ਼ੇ ਖੁਸ਼ ਸਨ।
ਲੋਕਾ 13 : 18 (ERVPA)
ਤਾਂ ਯਿਸੂ ਨੇ ਕਿਹਾ, “ਪਰਮੇਸ਼ੁਰ ਦਾ ਰਾਜ ਕਿਵੇਂ ਦਾ ਹੈ? ਮੈਂ ਇਸ ਦੀ ਤੁਲਨਾ ਕਿਸ ਨਾਲ ਕਰਾਂ?
ਲੋਕਾ 13 : 19 (ERVPA)
ਪਰਮੇਸ਼ੁਰ ਦਾ ਰਾਜ ਸਰ੍ਹੋਂ ਦੇ ਉਸ ਬੀਜ ਵਰਗਾ ਹੈ ਜਿਸਨੂੰ ਕੋਈ ਮਨੁੱਖ ਆਪਣੇ ਬਾਗ ਵਿੱਚ ਬੀਜਦਾ ਅਤੇ ਜਦੋਂ ਉਹ ਬੀਜ ਫੁਟ੍ਟਦਾ ਹੈ ਤਾਂ ਰੁੱਖ ਬਣ ਜਾਂਦਾ ਹੈ ਅਤੇ ਉਸਦੀਆਂ ਟਾਹਣੀਆਂ ਤੇ ਪੰਛੀ ਆਪਣੇ ਆਲ੍ਹਣੇ ਬਣਾਉਂਦੇ ਹਨ।”
ਲੋਕਾ 13 : 20 (ERVPA)
ਯਿਸੂ ਨੇ ਫ਼ਿਰ ਕਿਹਾ, “ਮੈਂ ਪਰਮੇਸ਼ੁਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰਾਂ?
ਲੋਕਾ 13 : 21 (ERVPA)
ਇਹ ਉਸ ਖਮੀਰ ਵਾਂਗ ਹੈ ਜਿਸਨੂੰ ਇੱਕ ਔਰਤ ਆਟੇ ਦੇ ਵੱਡੇ ਭਾਂਡੇ ਵਿੱਚ ਮਿਲਾਉਂਦੀ ਹੈ। ਤਾਂ ਉਹ ਖਮੀਰ ਸਾਰੇ ਆਟੇ ਨੂੰ ਰੋਟੀ ਵਾਸਤੇ ਮਾਫ਼ਕ ਕਰ ਦਿੰਦਾ ਹੈ। ਭਾਵ ਖਮੀਰਾ ਕਰ ਦਿੰਦਾ ਹੈ।”
ਲੋਕਾ 13 : 22 (ERVPA)
ਯਿਸੂ ਹਰ ਪਿੰਡ ਨਗਰ ਵਿੱਚ ਉਪਦੇਸ਼ ਦੇ ਰਿਹਾ ਸੀ। ਉਹ ਉਪਦੇਸ਼ ਦਿੰਦਾ ਹੋਇਆ ਯਰੂਸ਼ਲਮ ਵੱਲ ਨੂੰ ਲਗਾਤਾਰ ਜਾ ਰਿਹਾ ਸੀ।
ਲੋਕਾ 13 : 23 (ERVPA)
ਕਿਸੇ ਨੇ ਯਿਸੂ ਨੂੰ ਕਿਹਾ, “ਪ੍ਰਭੂ! ਕੀ ਕੁਝ ਲੋਕ ਹੀ ਬਚਾਏ ਜਾਣਗੇ?” ਯਿਸੂ ਨੇ ਆਖਿਆ,
ਲੋਕਾ 13 : 24 (ERVPA)
“ਤੁਸੀਂ ਭੀਡ਼ੇ ਦਰਵਾਜੇ ਤੋਂ ਵਡ਼ਨ ਦਾ ਵੱਡਾ ਯਤਨ ਕਰੋ ਜਿਹਡ਼ਾ ਕਿ ਸੁਰਗ ਵੱਲ ਨੂੰ ਖੁਲ੍ਹਦਾ ਹੈ। ਬਹੁਤ ਸਾਰੇ ਲੋਕ ਉਸ ਵਿੱਚ ਵਡ਼ਨ ਦਾ ਯਤਨ ਕਰਨਗੇ ਪਰ ਉਹ ਪ੍ਰਵੇਸ਼ ਕਰ ਨਹੀਂ ਪਾਉਣਗੇ।
ਲੋਕਾ 13 : 25 (ERVPA)
ਜਦੋਂ ਸਮਾਂ ਆਵੇਗਾ, ਘਰ ਦਾ ਮਾਲਕ ਦਰਵਾਜਾ ਬੰਦ ਕਰ ਦੇਵੇਗਾ ਅਤੇ ਇਸਨੂੰ ਤਾਲਾ ਲਾ ਦੇਵੇਗਾ, ਫ਼ੇਰ ਤੁਸੀਂ ਬਾਹਰ ਖਡ਼ੇ ਹੋਕੇ ਦਰਵਾਜਾ ਖਡ਼ਕਾਉਂਗੇ। ਤੁਸੀਂ ਆਖ ਸਕਦੇ ਹੋ, ‘ਸ਼੍ਰੀ ਮਾਨ, ਸਾਡੇ ਲਈ ਦਰਵਾਜ਼ਾ ਖੋਲ੍ਹੋ!’ ਪਰ ਮਾਲਕ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ’, ਜਾਂ ‘ਤੁਸੀਂ ਕਿਥੋਂ ਆਏ ਹੋ।’
ਲੋਕਾ 13 : 26 (ERVPA)
ਫ਼ਿਰ ਤੁਸੀਂ ਜਵਾਬ ਦੇਵੋਂਗੇ, ‘ਅਸੀਂ ਤੇਰੇ ਨਾਲ ਖਾਧਾ-ਪੀਤਾ, ਤੂੰ ਸਾਡੇ ਨਗਰਾਂ ਵਿੱਚ ਥਾਂ-ਥਾਂ ਉਪਦੇਸ਼ ਦਿੱਤਾ।’
ਲੋਕਾ 13 : 27 (ERVPA)
ਤਾਂ ਉਹ ਬੋਲੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਕਿ ਤੁਸੀਂ ਕਿਥੋਂ ਆਏ ਹੋ? ਮੇਰੇ ਕੋਲੋਂ ਦੂਰ ਚਲੇ ਜਾਵੋ। ਤੁਸੀਂ ਸਾਰੇ ਬਦਕਾਰ ਹੋ।’
ਲੋਕਾ 13 : 28 (ERVPA)
ਤੁਸੀਂ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਵੇਖੋਂਗੇ, ਪਰ ਤੁਹਾਨੂੰ ਬਾਹਰ ਸੁੱਟ ਦਿੱਤਾ ਜਾਵੇਗ਼ਾ। ਤਾਂ ਤੁਸੀਂ ਡਰ ਅਤੇ ਕਰੋਧ ਨਾਲ ਆਪਣੇ ਦੰਦ ਕਰੀਚੋਂਗੇ।
ਲੋਕਾ 13 : 29 (ERVPA)
ਪਰਮੇਸ਼ੁਰ ਦੇ ਰਾਜ ਵਿੱਚ ਲੋਕ ਉੱਤਰ, ਪੂਰਬ, ਪਛਮ, ਦਖਣ ਚਾਰੇ ਦਿਸ਼ਾਵਾਂ ਵਿੱਚੋਂ ਆਕੇ ਦਾਵਤ ਵਿੱਚ ਆਪਣੇ ਸਥਾਨਾਂ ਤੇ ਬੈਠਣਗੇ।
ਲੋਕਾ 13 : 30 (ERVPA)
ਵੇਖੋ! ਜਿਹਡ਼ੇ ਇਥੇ ਪਿਛਲੇ ਹਨ ਸੋ ਉਥੇ ਪਹਿਲੇ ਹੋਣਗੇ ਅਤੇ ਜਿਹਡ਼ੇ ਇਥੇ ਪਹਿਲੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਪਿਛਲੇ ਹੋਣਗੇ।”
ਲੋਕਾ 13 : 31 (ERVPA)
ਉਸੇ ਵਕਤ ਕੁਝ ਫ਼ਰੀਸੀਆਂ ਨੇ ਯਿਸੂ ਦੇ ਕੋਲ ਆਣਕੇ ਉਸਨੂੰ ਕਿਹਾ, “ਇਸ ਥਾਂ ਤੋਂ ਦੂਰ ਚਲਿਆ ਜਾ, ਅਤੇ ਕਿਤੇ ਹੋਰ ਜਾਕੇ ਲੁਕ ਜਾ, ਕਿਉਂਕਿ ਹੇਰੋਦੇਸ ਤੈਨੂੰ ਮਾਰਨ ਦੀ ਵਿਉਂਤ ਬਣਾ ਰਿਹਾ ਹੈ।”
ਲੋਕਾ 13 : 32 (ERVPA)
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਜਾਕੇ ਉਸ ਲੂਂਬਡ਼ ਨੂੰ ਕਹੋ ਕਿ ਵੇਖ ਮੈਂ ‘ਅੱਜ ਅਤੇ ਕੱਲ ਦੋ ਦਿਨ ਇਥੇ ਲੋਕਾਂ ਅੰਦਰੋਂ ਭੂਤਾਂ ਨੂੰ ਕੱਢਣ ਦਾ ਕੰਮ ਕਰਨਾ ਹੈ ਅਤੇ ਉਨ੍ਹਾਂ ਨੂੰ ਰਾਜੀ ਕਰਨਾ ਹੈ ਅਤੇ ਤੀਜੇ ਦਿਨ ਮੇਰਾ ਕੰਮ ਪੂਰਾ ਹੋ ਜਾਣਾ ਹੈ।’
ਲੋਕਾ 13 : 33 (ERVPA)
ਉਸ ਤੋਂ ਬਾਦ ਮੈਨੂੰ ਜਰੂਰ ਜਾਣਾ ਹੀ ਹੈ ਕਿਉਂਕਿ ਸਾਰੇ ਨਬੀਆਂ ਨੂੰ ਯਰੂਸ਼ਲਮ ਵਿੱਚ ਮਰਨਾ ਚਾਹੀਦਾ ਹੈ।
ਲੋਕਾ 13 : 34 (ERVPA)
“ਹੇ ਯਰੂਸ਼ਲਮ, ਯਰੂਸ਼ਲਮ, ਤੂੰ ਨਬੀਆਂ ਨੂੰ ਕਤਲ ਕਰਦਾ ਅਤੇ ਤੂੰ ਉਨ੍ਹਾਂ ਨੂੰ ਪੱਥਰ ਮਾਰਦਾ ਹੈ ਜੋ ਤੇਰੇ ਕੋਲ ਪਰਮੇਸ਼ੁਰ ਵੱਲੋਂ ਭੇਜੇ ਗਏ ਹਨ। ਮੈਂ ਕਿੰਨੀ ਵਾਰ ਚਾਹਿਆ ਕਿ ਤੇਰੇ ਬਾਲਕਾਂ ਨੂੰ ਉਸ ਤਰ੍ਹਾਂ ਇੱਕਠਿਆ ਕਰਾ ਜਿਵੇਂ ਕੋਈ ਕੁਕਡ਼ੀ ਆਪਣੇ ਚੂਚਿਆਂ ਨੂੰ ਆਪਣੇ ਖੰਭਾਂ ਹੇਠਾਂ ਇੱਕਠਿਆਂ ਕਰਦੀ ਹੈ ਪਰ ਤੂੰ ਮੈਨੂੰ ਨਹੀਂ ਕਰਨ ਦਿੱਤਾ।
ਲੋਕਾ 13 : 35 (ERVPA)
ਵੇਖੋ! ਹੁਣ ਤੁਹਾਡਾ ਘਰ ਖਾਲੀ ਛੱਡ ਦਿੱਤਾ ਗਿਆ ਹੈ। ਮੈਂ ਤੁਹਾਨੂੰ ਦੱਸਦਾ ਹਾਂ, ਤੁਸੀਂ ਮੈਨੂੰ ਉਨੀ ਦੇਰ ਫ਼ਿਰ ਨਹੀਂ ਵੇਖ ਸਕਦੇ ਜਦ ਤੀਕ ਤੁਸੀਂ ਇਹ ਨਹੀਂ ਆਖਦੇ, ‘ਉਹ ਧੰਨ ਹੈ! ਜਿਹਡ਼ਾ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ “
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35