ਲੋਕਾ 14 : 1 (ERVPA)
ਇੱਕ ਸਬਤ ਦੇ ਦਿਨ ਯਿਸੂ ਇੱਕ ਪ੍ਰਧਾਨ ਫ਼ਰੀਸੀ ਦੇ ਘਰ ਉਸ ਨਾਲ ਭੋਜਨ ਕਰਨ ਲਈ ਗਿਆ। ਉਥੇ ਸਭ ਲੋਕ ਬਡ਼ੇ ਧਿਆਨ ਨਾਲ ਯਿਸੂ ਨੂੰ ਵੇਖ ਰਹੇ ਸਨ।
ਲੋਕਾ 14 : 2 (ERVPA)
ਇੱਕ ਆਦਮੀ ਜਿਸਨੂੰ ਜਲੋਧਰੀ ਸੀ ਉਸਦੇ ਸਾਮ੍ਹਣੇ ਕੀਤਾ ਗਿਆ।
ਲੋਕਾ 14 : 3 (ERVPA)
ਯਿਸੂ ਨੇ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਪੁੱਛਿਆ, “ਸਬਤ ਦੇ ਦਿਨ ਕਿਸੇ ਨੂੰ ਰਾਜੀ ਕਰਨਾ ਠੀਕ ਹੈ ਜਾਂ ਗਲਤ?”
ਲੋਕਾ 14 : 4 (ERVPA)
ਪਰ ਉਹ ਚੁੱਪ ਵੱਟੀ ਰਹੇ। ਤਾਂ ਯਿਸੂ ਨੇ ਉਸ ਆਦਮੀ ਨੂੰ ਫ਼ਡ਼ਕੇ, ਰਾਜੀ ਕੀਤਾ ਅਤੇ ਉਸਨੂੰ ਭੇਜ ਦਿਤਾ।
ਲੋਕਾ 14 : 5 (ERVPA)
ਯਿਸੂ ਨੇ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਕਿਹਾ, “ਜੇਕਰ ਤੁਹਾਡਾ ਪੁੱਤਰ ਜਾਂ ਕੋਈ ਕੰਮ ਕਰਦਾ ਜਾਨਵਰ, ਖੂਹ ਵਿੱਚ ਸਬਤ ਦੇ ਦਿਨ ਡਿੱਗ ਪਵੇ, ਤਾਂ ਤੁਸੀਂ ਜਾਣਦੇ ਹੋ ਕਿ ਤੁਸੀਂ ਝੱਟ ਉਸਨੂੰ ਖੂਹ ਵਿੱਚੋਂ ਕਢ੍ਢ ਲਵੋਂਗੇ।”
ਲੋਕਾ 14 : 6 (ERVPA)
ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਉਸਦਾ ਜਵਾਬ ਨਾ ਦੇ ਸਕੇ, ਜੋ ਯਿਸੂ ਨੇ ਕਿਹਾ ਸੀ।
ਲੋਕਾ 14 : 7 (ERVPA)
ਉਸ ਸਮੇਂ ਯਿਸੂ ਨੇ ਵੇਖਿਆ ਕਿ ਉਨ੍ਹਾਂ ਵਿੱਚੋਂ ਕੁਝ ਮਹਿਮਾਨ, ਆਪਣੇ ਵਾਸਤੇ, ਉਸ ਖਾਣੇ ਦੀ ਮੇਜ ਤੇ ਮਹੱਤਵਪੂਰਣ ਥਾਵਾਂ ਚੁਣ ਰਹੇ ਸਨ ਤਾਂ ਉਸਨੇ ਇਹ ਦ੍ਰਿਸ਼ਟਾਂਤ ਦਿੱਤਾ,
ਲੋਕਾ 14 : 8 (ERVPA)
“ਜੇਕਰ ਕੋਈ ਵਿਅਕਤੀ ਤੁਹਾਨੂੰ ਵਿਆਹ ਤੇ ਨਿਉਂਤਾ ਦਿੰਦਾ ਹੈ ਤਾਂ ਸਭ ਤੋਂ ਵਧੀਆ ਜਗ੍ਹਾ ਤੇ ਨਾ ਬੈਠੇ ਕਿਉਂਕਿ ਹੋ ਸਕਦਾ ਹੈ ਕਿ ਮੇਜਬਾਨ ਨੇ ਤੁਹਾਡੇ ਤੋਂ ਵੀ ਵਧ ਮਹੱਤਵਪੂਰਣ ਵਿਅਕਤੀ ਨੂੰ ਨਿਉਂਤਾ ਦਿੱਤਾ ਹੋਵੇ।
ਲੋਕਾ 14 : 9 (ERVPA)
ਜਦੋਂ ਤੁਸੀਂ ਸਭ ਤੋਂ ਵਧੀਆ ਜਗ੍ਹਾ ਤੇ ਬੈਠੋ ਹੋ, ਤਾਂ ਹੋ ਸਕਦਾ ਕਿ ਮੇਜਬਾਨ ਤੁਹਾਡੇ ਕੋਲ ਆਣਕੇ ਤੁਹਾਨੂੰ ਆਖੇ, ‘ਆਪਣੀ ਜਗ੍ਹਾ ਇਸ ਆਦਮੀ ਨੂੰ ਦਿਉ!’ ਫ਼ੇਰ ਤੁਹਾਨੂੰ ਅਪਮਾਣਿਤਾਂ ਵਾਂਗ ਸਭ ਤੋਂ ਪਿਛਲੀ ਥਾਂ ਤੇ ਜਾਕੇ ਬੈਠਣਾ ਪਵੇਗਾ।
ਲੋਕਾ 14 : 10 (ERVPA)
ਇਸਲਈ ਜਦੋਂ ਤੁਹਾਨੂੰ ਕੋਈ ਬੁਲਾਵਾ ਦਿੰਦਾ ਹੈ ਤਾਂ ਜਾਵੋ ਤੇ ਅਜਿਹੀ ਥਾਂ ਤੇ ਬੈਠੋ ਜਿਹਡ਼ੀ ਆਮ ਹੋਵੇ ਖਾਸ ਨਹੀਂ। ਤਾਂ ਉਹ ਮਨੁੱਖ ਜਿਸਨੇ ਤੁਹਾਨੂੰ ਸੱਦਾ ਦਿੱਤਾ ਸੀ ਤੁਹਾਡੇ ਕੋਲ ਆਕੇ ਤੁਹਾਨੂੰ ਆਖੇਗਾ, ‘ਮਿੱਤਰ, ਆ ਅਤੇ ਇਸ ਵਧ ਮਹੱਤਵਪੂਰਣ ਜਗ੍ਹਾ ਤੇ ਬੈਠ।’ ਤਾਂ ਫ਼ਿਰ ਬਾਕੀ ਸਾਰੇ ਮਹਿਮਾਨ ਤੇਰੀ ਇੱਜ਼ਤ ਕਰਨਗੇ।
ਲੋਕਾ 14 : 11 (ERVPA)
ਹਰ ਕੋਈ ਜੋ ਆਪਣੇ-ਆਪ ਨੂੰ ਮਹਾਨ ਬਣਾਉਂਦਾ ਹੈ ਉਹ ਨਿਮ੍ਰ ਬਣਾਇਆ ਜਾਵੇਗਾ। ਪਰ ਜੋ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਉਸਨੂੰ ਮਹਾਨ ਬਣਾਇਆ ਜਾਵੇਗਾ।”
ਲੋਕਾ 14 : 12 (ERVPA)
ਤਾਂ ਯਿਸੂ ਨੇ ਉਸ ਫ਼ਰੀਸੀ ਨੂੰ ਕਿਹਾ, ਜਿਸਨੇ ਉਸਨੂੰ ਸੱਦਾ ਦਿੱਤਾ ਸੀ, “ਜਦੋਂ ਤੂੰ ਦੁਪਿਹਰ ਜਾਂ ਰਾਤ ਦੇ ਭੋਜਨ ਲਈ ਲੋਕਾਂ ਨੂੰ ਨਿਉਂਤਾ ਦੇਵੇ ਤਾਂ ਸਿਰਫ਼ ਆਪਣੇ ਮਿੱਤਰਾਂ, ਭਰਾਵਾਂ, ਰਿਸ਼ਤੇਦਾਰਾਂ ਅਤੇ ਧਨਵਾਨ ਗੁਆਂਢੀਆਂ ਨੂੰ ਹੀ ਸੱਦਾ ਨਾ ਦੇਵੀ। ਜੇ ਤੂੰ ਉਨ੍ਹਾਂ ਨੂੰ ਨਿਉਂਤਾ ਦਿੰਦਾ ਹੈਂ ਤਾਂ, ਉਹ ਵੀ ਤੈਨੂੰ ਸੱਦਾ ਦੇਣਗੇ ਅਤੇ ਤੂੰ ਆਪਣਾ ਇਨਾਮ ਪ੍ਰਾਪਤ ਕਰ ਲਵੇਂਗਾ।
ਲੋਕਾ 14 : 13 (ERVPA)
ਇਸ ਦੀ ਬਜਾਇ, ਜਦੋਂ ਵੀ ਤੂੰ ਦਾਵਤ ਦੇਵੇਂ ਤਾਂ ਗਰੀਬਾਂ, ਲੰਗਡ਼ਿਆਂ, ਟੁਂਡਿਆਂ, ਅਤੇ ਅੰਨ੍ਹਿਆਂ ਲੋਕਾਂ ਨੂੰ ਨਿਉਂਤਾ ਦੇ।
ਲੋਕਾ 14 : 14 (ERVPA)
ਤਾਂ ਤੇਰੇ ਤੇ ਕਿਰਪਾ ਹੋਵੇਗੀ, ਕਿਉਂਕਿ ਇਨ੍ਹਾਂ ਲੋਕਾਂ ਕੋਲ ਤੈਨੂੰ ਬਦਲੇ ਵਿੱਚ ਵਾਪਸ ਦੇਣ ਲਈ ਕੁਝ ਨਹੀਂ ਹੋਵੇਗਾ। ਤਾਂ ਜਦੋਂ ਧਰਮੀ ਲੋਕ ਮੌਤ ਤੋਂ ਵਾਪਸ ਆਉਣਗੇ, ਤੈਨੂੰ ਤੇਰਾ ਫ਼ਲ ਦਿੱਤਾ ਜਾਵੇਗਾ।”
ਲੋਕਾ 14 : 15 (ERVPA)
ਯਿਸੂ ਨਾਲ ਮੇਜ ਤੇ ਬੈਠਾ ਇੱਕ ਆਦਮੀ ਇਹ ਸਾਰੀਆਂ ਗੱਲਾਂ ਸੁਣ ਰਿਹਾ ਸੀ। ਤਾਂ ਉਸ ਆਦਮੀ ਨੇ ਯਿਸੂ ਨੂੰ ਕਿਹਾ, “ਧੰਨ ਹੋਵੇਗਾ ਉਹ ਮਨੁੱਖ ਜਿਹਡ਼ਾ ਪਰਮੇਸ਼ੁਰ ਦੇ ਰਾਜ ਵਿੱਚ ਰੋਟੀ ਖਾਵੇਗਾ।”
ਲੋਕਾ 14 : 16 (ERVPA)
ਯਿਸੂ ਨੇ ਉਸਨੂੰ ਆਖਿਆ, “ਇੱਕ ਵਾਰ ਇੱਕ ਆਦਮੀ ਨੇ ਇੱਕ ਬਹੁਤ ਵੱਡੀ ਦਾਵਤ ਦਿੱਤੀ ਅਤੇ ਉਸਨੇ ਬਹੁਤ ਸਾਰੇ ਲੋਕਾਂ ਨੂੰ ਨਿਉਂਤਾ ਦਿੱਤਾ।
ਲੋਕਾ 14 : 17 (ERVPA)
ਜਦੋਂ ਖਾਣ ਦਾ ਵੇਲਾ ਹੋਇਆ ਉਸ ਆਦਮੀ ਨੇ ਆਪਣੇ ਨੌਕਰ ਨੂੰ ਮਹਿਮਾਨਾਂ ਨੂੰ ਬੁਲਾਉਣ ਲਈ ਅਤੇ ਇਹ ਆਖਣ ਲਈ ਭੇਜਿਆ, ‘ਆ ਜਾਵੋ! ਖਾਣਾ ਤਿਆਰ ਹੈ।’
ਲੋਕਾ 14 : 18 (ERVPA)
ਪਰ ਸਾਰੇ ਮਹਿਮਾਨਾਂ ਨੇ ਆਖਿਆ ਕਿ ਉਹ ਨਹੀਂ ਆ ਸਕਦੇ। ਹਰ ਇੱਕ ਆਦਮੀ ਨੇ ਕੋਈ ਨਾ ਕੋਈ ਬਹਾਨਾ ਲਗਾ ਦਿੱਤਾ। ਪਹਿਲੇ ਆਦਮੀ ਨੇ ਕਿਹਾ, ‘ਮੈਂ ਹੁਣੇ-ਹੁਣੇ ਜ਼ਮੀਨ ਖਰੀਦੀ ਹੈ ਤੇ ਮੈਂ ਉਹ ਜਾਕੇ ਵੇਖਣੀ ਹੈ। ਇਸ ਲਈ ਕਿਰਪਾ ਕਰਕੇ ਮੈਨੂੰ ਖਿਮਾ ਕਰਨਾ।’
ਲੋਕਾ 14 : 19 (ERVPA)
ਦੂਜੇ ਮਨੁੱਖ ਨੇ ਕਿਹਾ, ‘ਮੈਂ ਬਲਦਾਂ ਦੀਆਂ ਪੰਜ ਜੋਡ਼ੀਆਂ ਹੁਣੇ-ਹੁਣੇ ਖਰੀਦੀਆਂ ਹਨ, ਅਤੇ ਮੈਂ ਹੁਣ ਉਨ੍ਹਾਂ ਨੂੰ ਦੇਖਣ ਜਾ ਰਿਹਾ ਹਾਂ ਕਿ ਉਹ ਕਿਵੇ ਕੰਮ ਕਰਦੇ ਹਨ, ਇਸ ਲਈ ਮੈਨੂੰ ਖਿਮਾ ਕਰੋ।’
ਲੋਕਾ 14 : 20 (ERVPA)
ਤੀਜੇ ਮਨੁੱਖ ਨੇ ਕਿਹਾ, ‘ਮੇਰਾ ਹੁਣੇ-ਹੁਣੇ ਵਿਆਹ ਹੋਇਆ ਹੈ, ਮੈਂ ਨਹੀਂ ਆ ਸਕਦਾ।’
ਲੋਕਾ 14 : 21 (ERVPA)
ਇਉਂ ਨੌਕਰ ਇਹ ਸਭ ਸੁਣਦਾ ਮਾਲਕ ਕੋਲ ਵਾਪਸ ਪਰਤਿਆ ਤੇ ਸਾਰਾ ਹਾਲ ਜਾ ਸੁਣਾਇਆ। ਤਾਂ ਮਾਲਕ ਬਡ਼ਾ ਗੁੱਸੇ ਵਿੱਚ ਆ ਗਿਆ ਅਤੇ ਕਹਿਣ ਲੱਗਾ, ‘ਜਲਦੀ ਕਰੋ! ਸ਼ਹਿਰ ਦੀਆਂ ਗਲੀਆਂ ਵਿੱਚ, ਅਤੇ ਰਾਹਾਂ ਤੇ ਜਾਓ ਅਤੇ ਗਰੀਬਾਂ, ਟੁਂਡਿਆਂ, ਲੰਗਿਆਂ ਅਤੇ ਅੰਨ੍ਹਿਆਂ ਨੂੰ ਇਥੇ ਦਾਵਤ ਵਾਲੇ ਕਮਰੇ ਅੰਦਰ ਲੈ ਆਓ।’
ਲੋਕਾ 14 : 22 (ERVPA)
ਬਾਦ ਵਿੱਚ ਨੌਕਰ ਨੇ ਆਕੇ ਕਿਹਾ, ‘ਮਾਲਕ ਤੂੰ ਮੈਨੂੰ ਜੋ ਕਰਨ ਲਈ ਕਿਹਾ ਮੈਂ ਓਹੀ ਕੀਤਾ, ਹੋਰ ਲੋਕਾਂ ਲਈ ਹਾਲੇ ਵੀ ਬਹੁਤ ਥਾਂ ਖਾਲੀ ਪਈ ਹੈ।
ਲੋਕਾ 14 : 23 (ERVPA)
ਮਾਲਕ ਨੇ ਨੌਕਰ ਨੂੰ ਕਿਹਾ, ‘ਵੱਡੀਆਂ ਸਡ਼ਕਾਂ ਅਤੇ ਨਗਰਾਂ ਵੱਲ ਜਾ ਅਤੇ ਉਨ੍ਹਾਂ ਲੋਕਾਂ ਨੂੰ ਆਉਣ ਲਈ ਮਜਬੂਰ ਕਰ। ਮੈਂ ਆਪਣੇ ਘਰ ਨੂੰ ਲੋਕਾਂ ਨਾਲ ਭਰਿਆ ਵੇਖਣਾ ਚਾਹੁੰਦਾ ਹਾਂ।
ਲੋਕਾ 14 : 24 (ERVPA)
ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਵੀ ਨਿਉਂਤਾ ਦਿੱਤਾ ਗਿਆ ਸੀ। ਉਹ ਮੇਰਾ ਰਾਤ ਦਾ ਭੋਜਨ ਕਦੇ ਨਹੀਂ ਕਰਨਗੇ।”‘
ਲੋਕਾ 14 : 25 (ERVPA)
ਯਿਸੂ ਨਾਲ ਵੱਡੀ ਭੀਡ਼ ਚੱਲ ਰਹੀ ਸੀ, ਅਤੇ ਯਿਸੂ ਉਨ੍ਹਾਂ ਵੱਲ ਮੁਡ਼ਿਆ ਅਤੇ ਆਖਿਆ।
ਲੋਕਾ 14 : 26 (ERVPA)
“ਜੇਕਰ ਕੋਈ ਮਨੁੱਖ ਮੇਰੇ ਕੋਲ ਆਉਂਦਾ ਹੈ ਪਰ ਉਹ ਆਪਣੇ ਪਿਤਾ, ਮਾਤਾ, ਪਤਨੀ, ਬਚਿਆਂ ਭ੍ਭਰਾਵਾਂ ਜਾਂ ਭੈਣਾਂ ਨੂੰ ਮੇਰੇ ਨਾਲੋਂ ਵਧ ਪਿਆਰ ਕਰਦਾ ਹੈ ਤਾਂ ਉਹ ਮਨੁੱਖ ਮੇਰਾ ਚੇਲਾ ਨਹੀਂ ਹੋ ਸਕਦਾ। ਬੰਦੇ ਨੂੰ ਹੋਰ ਕਿਸੇ ਵੀ ਚੀਜ਼ ਨਾਲੋਂ ਵਧ ਆਪਣੀ ਜ਼ਿੰਦਗੀ ਨਾਲੋਂ ਵੀ ਵਧ, ਮੈਨੂੰ ਪਿਆਰ ਕਰਨਾ ਚਾਹੀਦਾ ਹੈ।
ਲੋਕਾ 14 : 27 (ERVPA)
ਕੋਈ ਵੀ ਮਨੁੱਖ ਜਿਹਡ਼ਾ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਹੀਂ ਆ ਸਕਦਾ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
ਲੋਕਾ 14 : 28 (ERVPA)
ਜੇਕਰ ਤੁਸੀਂ ਕੋਈ ਇਮਾਰਤ ਬਨਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਪਹਿਲਾਂ ਬੈਠਕੇ ਸੋਚਣਾ ਚਾਹੀਦਾ ਹੈ ਕਿ ਇਸ ਉੱਤੇ ਕਿੰਨਾ ਖਰਚਾ ਹੋਵੇਗਾ। ਤੇ ਤੁਹਾਨੂੰ ਇਹ ਵੀ ਹਿਸਾਬ ਲਗਾਉਣਾ ਪਵੇਗਾ ਕਿ ਇਸ ਕਾਰਜ ਦੇ ਪੂਰਾ ਕਰਨ ਲਈ ਕੀ ਤੁਹਾਡੇ ਪਾਸ ਕਾਫ਼ੀ ਧਨ ਹੈ।
ਲੋਕਾ 14 : 29 (ERVPA)
ਜੇਕਰ ਤੁਸੀਂ ਇੰਝ ਨਹੀਂ ਕਰਦੇ ਹੋ ਤਾਂ ਹੋ ਸਕਦਾ ਹੈ ਕਿ ਤੁਸੀਂ ਕੰਮ ਸ਼ੁਰੂ ਤਾਂ ਕਰਵਾ ਲਵੋ ਪਰ ਪੂਰਾ ਕਰਨ ਦੇ ਸਮਰਥ ਨਾ ਹੋਵੋ। ਜੇਕਰ ਤੁਸੀਂ ਇਸਨੂੰ ਪੂਰਾ ਨਹੀਂ ਕਰ ਸਕਦੇ, ਤਾਂ ਜੋ ਕੋਈ ਇਸਨੂੰ ਵੇਖੇਗਾ ਤੁਹਾਡੇ ਉੱਤੇ ਹੱਸਣਾ ਸ਼ੁਰੂ ਕਰ ਦੇਵੇਗਾ।
ਲੋਕਾ 14 : 30 (ERVPA)
ਉਹ ਆਖਣਗੇ ‘ਇਸ ਆਦਮੀ ਨੇ ਬਨਾਉਣਾ ਤਾਂ ਸ਼ੁਰੂ ਕਰ ਲਿਆ ਪਰ ਉਹ ਇਸਨੂੰ ਮੁਕੰਮਲ ਕਰਨ ਦੇ ਕਾਬਿਲ ਨਹੀਂ।’
ਲੋਕਾ 14 : 31 (ERVPA)
“ਜੇਕਰ ਕੋਈ ਬਾਦਸ਼ਾਹ ਕਿਸੇ ਦੂਸਰੇ ਬਾਦਸ਼ਾਹ ਦੇ ਵਿਰੁੱਧ ਜੰਗ ਕਰਨਾ ਚਾਹੁੰਦਾ ਹੈ ਤਾਂ ਉਸਨੂੰ ਬੈਠਕੇ ਸੋਚਣਾ ਚਾਹੀਦਾ ਹੈ ਕਿ ਕੀ ਉਹ ਆਪਣੀ ਦਸ ਹਜ਼ਾਰ ਸੈਨਕਾਂ ਦੀ ਸੈਨਾ ਨਾਲ ਉਸ ਰਾਜੇ ਨੂੰ ਹਰਾ ਸਕਦਾ ਹੈ ਜੋ ਉਸਦੇ ਵਿਰੁੱਧ ਵੀਹ ਹਜ਼ਾਰ ਸੈਨਕਾਂ ਦੀ ਸੈਨਾ ਲੈਕੇ ਆਉਂਦਾ ਹੈ?
ਲੋਕਾ 14 : 32 (ERVPA)
“ਜੇਕਰ ਉਹ ਸੋਚਦਾ ਹੈ ਕਿ ਉਹ ਉਸ ਦੂਜੇ ਰਾਜੇ ਨੂੰ ਹਰਾਉਣ ਦੇ ਯੋਗ ਨਹੀਂ ਹੈ, ਤਾਂ ਉਹ ਸ਼ਾਂਤੀ ਦੇ ਕਰਾਰ ਨਾਲ ਆਪਣੇ ਕੁਝ ਆਦਮੀਆਂ ਨੂੰ ਉਸ ਕੋਲ ਭੇਜੇਗਾ।
ਲੋਕਾ 14 : 33 (ERVPA)
ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਮੇਰੇ ਪਿਛੇ ਲੱਗਣ ਤੋਂ ਪਹਿਲਾਂ ਵਿਉਂਤ ਬਨਾਉਣੀ ਚਾਹੀਦੀ ਹੈ। ਮੇਰੇ ਪਿਛੇ ਲੱਗਣ ਲਈ ਤੁਹਾਨੂੰ ਆਪਣੀ ਹਰ ਚੀਜ਼ ਛੱਡਣੀ ਪਵੇਗੀ। ਜੇਕਰ ਤੁਸੀਂ ਅਜਿਹਾ ਨਹੀਂ ਕਰੋਂਗੇ, ਤਾਂ ਤੁਸੀਂ ਮੇਰੇ ਚੇਲੇ ਨਹੀਂ ਹੋ ਸਕਦੇ।
ਲੋਕਾ 14 : 34 (ERVPA)
“ਲੂਣ ਚੰਗਾ ਹੈ, ਪਰ ਜੇਕਰ ਇਹ ਆਪਣਾ ਲੂਨਾਪਣ ਗੁਆ ਲਵੇ ਤਾਂ ਫ਼ਿਰ ਇਹ ਵਿਅਰਥ ਹੈ। ਤੁਸੀਂ ਫ਼ਿਰ ਇਸਨੂੰ ਸਲੂਣਾ ਨਹੀਂ ਕਰ ਸਕਦੇ।
ਲੋਕਾ 14 : 35 (ERVPA)
ਨਾ ਤਾਂ ਇਹ ਮਿੱਟੀ ਲਈ ਇਸਤੇਮਾਲ ਹੁੰਦਾ ਹੈ ਅਤੇ ਨਾ ਹੀ ਇਸਨੂੰ ਖਾਦ ਵਾਂਗ ਇਸਤੇਮਾਲ ਕੀਤਾ ਜਾ ਸਕਦਾ ਹੈ। ਲੋਕ ਇਸਨੂੰ ਇਵੇਂ ਹੀ ਸੁੱਟ ਦਿੰਦੇ ਹਨ। “ਕੰਨਾਂ ਵਾਲੇ ਵਿਅਕਤੀ ਨੂੰ ਸੁਨਣ ਦਿਉ।”

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35