ਲੋਕਾ 15 : 1 (ERVPA)
ਬਹੁਤ ਸਾਰੇ ਮਸੂਲੀਏ ਅਤੇ ਮੰਦੇ ਲੋਕ ਯਿਸੂ ਕੋਲ ਉਸਨੂੰ ਸੁਨਣ ਲਈ ਆਏ।
ਲੋਕਾ 15 : 2 (ERVPA)
ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਸ਼ਿਕਾਇਤ ਕਰਨ ਲੱਗੇ, “ਵੇਖੋ! ਇਹ ਆਦਮੀ ਮੰਦੇ ਲੋਕਾਂ ਨੂੰ ਕਬੂਲਦਾ ਹੈ ਅਤੇ ਉਨ੍ਹਾਂ ਨਾਲ ਖਾਂਦਾ ਪੀਂਦਾ ਵੀ ਹੈ।”
ਲੋਕਾ 15 : 3 (ERVPA)
ਫ਼ਿਰ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਬਿਆਨ ਕੀਤਾ:
ਲੋਕਾ 15 : 4 (ERVPA)
“ਮੰਨ ਲਵੋ ਤੁਹਾਡੇ ਵਿੱਚੋਂ ਕਿਸੇ ਕੋਲ ਸੌ ਭੇਡਾਂ ਹੋਣ, ਪਰ ਉਹ ਉਨ੍ਹਾਂ ਵਿੱਚੋਂ ਕਿਸੇ ਕੋਲ ਸੌ ਭੇਡਾਂ ਹੋਣ, ਪਰ ਉਹ ਉਨ੍ਹਾਂ ਵਿੱਚੋਂ ਇੱਕ ਗੁਆ ਲਵੇ। ਤਾਂ ਕੀ ਉਹ ਬਾਕੀ ਦੀਆਂ ਨਡ਼ਿਂਨਵੇ ਭੇਡਾਂ ਨੂੰ ਇੱਕਲੀਆਂ ਛੱਡਕੇ ਉਸ ਇੱਕ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ? ਜਦ ਤੱਕ ਕਿ ਆਦਮੀ ਉਸ ਨੂੰ ਲਭ ਨਾ ਲਵੇ।
ਲੋਕਾ 15 : 5 (ERVPA)
ਤੇ ਜਦੋਂ ਉਸਨੂੰ ਉਹ ਗੁਆਚੀ ਹੋਈ ਭੇਡ ਲਭ ਜਾਂਦੀ ਹੈ, ਤਾਂ ਉਹ ਮਨੁੱਖ ਬਡ਼ਾ ਖੁਸ਼ ਹੁੰਦਾ ਹੈ ਅਤੇ ਖੁਸ਼ੀ ਨਾਲ ਉਸਨੂੰ ਆਪਣੇ ਮੋਢਿਆ ਉੱਤੇ ਚੁੱਕ ਲੈਂਦਾ ਹੈ।
ਲੋਕਾ 15 : 6 (ERVPA)
ਉਹ ਘਰ ਜਾਂਦਾ ਹੈ। ਉਹ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਇਕਠਿਆਂ ਕਰਦਾ ਹੈ ਅਤੇ ਉਨ੍ਹਾਂ ਨੂੰ ਆਖਦਾ ਹੈ, ‘ਮੇਰੇ ਨਾਲ ਖੁਸ਼ੀ ਮਨਾਓ ਕਿਉਂਕਿ ਮੈਨੂੰ ਆਪਣੀ ਗੁਆਚੀ ਹੋਈ ਭੇਡ ਮਿਲ ਗਈ ਹੈ।’
ਲੋਕਾ 15 : 7 (ERVPA)
ਇਸੇ ਤਰ੍ਹਾਂ ਹੀ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਨਡ਼ਿਂਨਵਿਆਂ ਚੰਗਿਆਂ ਬੰਦਿਆਂ ਨਾਲੋਂ, ਜਿਨ੍ਹਾਂ ਨੂੰ ਆਪਣੇ ਦਿਲ ਬਦਲਣ ਦੀ ਜ਼ਰੂਰਤ ਨਹੀਂ, ਇੱਕ ਪਾਪੀ ਬੰਦੇ ਲਈ ਸਵਰਗ ਵਿੱਚ ਵਧੇਰੇ ਖੁਸ਼ੀ ਹੁਦੀ ਹੈ ਜੋ ਆਪਣੇ ਦਿਲ ਨੂੰ ਬਦਲ ਲੈਂਦਾ ਹੈ।
ਲੋਕਾ 15 : 8 (ERVPA)
“ਫ਼ਰਜ ਕਰੋ ਇੱਕ ਔਰਤ ਕੋਲ ਦਸ ਚਾਂਦੀ ਦੇ ਸਿੱਕੇ ਹਨ। ਉਨ੍ਹਾਂ ਵਿੱਚੋਂ ਇਕ ਗੁਆਚ ਜਾਂਦਾ ਹੈ, ਉਹ ਦੀਵਾ ਜਗਾਉਂਦੀ ਹੈ ਅਤੇ ਧਿਆਨ ਨਾਲ ਉਸ ਗੁਆਚੇ ਹੋਏ ਸਿੱਕੇ ਨੂੰ ਲਭਦੀ ਹੋਈ ਸੰਭਰਦੀ ਹੈ, ਜਦੋਂ ਤੱਕ ਕਿ ਉਹ ਉਸਨੂੰ ਲਭ ਨਹੀਂ ਲੈਂਦੀ।
ਲੋਕਾ 15 : 9 (ERVPA)
ਜਦੋਂ ਉਹ ਆਪਣਾ ਗੁਆਚਿਆ ਹੋਇਆ ਸਿੱਕਾ ਲਭ ਲੈਂਦੀ ਹੈ ਤਾਂ ਉਹ ਆਪਣੇ ਮਿੱਤਰਾਂ ਤੇ ਗਆਂਢੀਆਂ ਨੂੰ ਇਕਠਿਆ ਕਰਦੀ ਹੈ ਤੇ ਆਖਦੀ ਹੈ, ‘ਮੇਰੇ ਨਾਲ ਰਲ ਕੇ ਖੁਸ਼ੀ ਮਨਾਓ ਕਿਉਂਕਿ ਮੈਨੂੰ ਮੇਰਾ ਗੁਆਚਾ ਹੋਇਆ ਸਿੱਕਾ ਲਭ ਪਿਆ ਹੈ।’
ਲੋਕਾ 15 : 10 (ERVPA)
ਇਸੇ ਤਰ੍ਹਾਂ ਹੀ ਪਰਮੇਸ਼ੁਰ ਦੇ ਦੂਤਾਂ ਦੇ ਅੱਗੇ ਉਦੋਂ ਪ੍ਰਸੰਨਤਾ ਹੁੰਦੀ ਹੈ ਜਦੋਂ ਇੱਕ ਪਾਪੀ ਆਪਣਾ ਦਿਲ ਬਦਲਦਾ ਹੈ।”
ਲੋਕਾ 15 : 11 (ERVPA)
ਤਾਂ ਯਿਸੂ ਨੇ ਕਿਹਾ, “ਇੱਕ ਮਨੁੱਖ ਦੇ ਦੋ ਪੁੱਤਰ ਸਨ।
ਲੋਕਾ 15 : 12 (ERVPA)
ਛੋਟੇ ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਮੈਨੂੰ ਮੇਰੀ ਜਾਇਦਾਦ ਦਾ ਹਿੱਸਾ ਦੇ ਦੇਵੋ।’ ਤਾਂ ਪਿਤਾ ਨੇ ਜਾਇਦਾਦ ਨੂੰ ਆਪਣੇ ਦੋਹਾਂ ਪੁੱਤਰਾ ਵਿੱਚ ਵੰਡ ਦਿੱਤਾ।
ਲੋਕਾ 15 : 13 (ERVPA)
ਥੋਡ਼ੇ ਹੀ ਸਮੇਂ ਬਾਅਦ ਛੋਟੇ ਪੁੱਤਰ ਨੇ ਆਪਣੀ ਜਾਇਦਾਦ ਦਾ ਸਾਰਾ ਹਿੱਸਾ ਇਕੱਠਾ ਕੀਤਾ ਅਤੇ ਇੱਕ ਦੂਸਰੇ ਦੇਸ਼ ਦੀ ਯਾਤਰਾ ਨੂੰ ਚਲਿਆ ਗਿਆ। ਉਸਨੇ ਉਥੇ ਜਾਕੇ ਮੂਰਖਾਂ ਵਾਂਗ ਆਪਣਾ ਧਨ ਉਡਾ ਦਿੱਤਾ।
ਲੋਕਾ 15 : 14 (ERVPA)
ਉਸ ਕੋਲ ਜਿੰਨੀ ਵੀ ਪੂੰਜੀ ਸੀ ਉਸਨੇ ਸਭ ਖਰਚ ਦਿੱਤੀ। ਉਸਤੋਂ ਬਾਅਦ, ਉਸ ਦੇਸ਼ ਵਿੱਚ ਭਾਰੀ ਕਾਲ ਪੈ ਗਿਆ। ਛੋਟਾ ਪੁੱਤਰ ਔਖੀ ਹਾਲਤ ਵਿੱਚ ਸੀ ਕਿਉਂਕਿ ਉਸ ਕੋਲ ਨਾ ਤਾਂ ਕੋਈ ਪੈਸਾ ਸੀ ਅਤੇ ਨਾ ਹੀ ਖਾਣ ਲਈ ਭੋਜਨ।
ਲੋਕਾ 15 : 15 (ERVPA)
ਉਹ ਉਸ ਦੇਸ਼ ਦੇ ਕਿਸੇ ਨਿਵਾਸੀ ਕੋਲ ਗਿਆ ਤਾਂ ਉਸ ਆਦਮੀ ਨੇ ਉਸਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ।
ਲੋਕਾ 15 : 16 (ERVPA)
ਮੁੰਡਾ ਇੰਨਾ ਭੁਖਾ ਸੀ ਕਿ ਜਿਹਡ਼ੀਆਂ ਛਿਲਕਾਂ ਸੂਰ ਖਾਂਦੇ ਸਨ ਉਹ ਖਾਣੀਆਂ ਚਾਹੁੰਦਾ ਸੀ। ਪਰ ਕਿਸੇ ਨੇ ਉਸਨੂੰ ਖਾਣ ਲਈ ਕੁਝ ਨਾ ਦਿੱਤਾ।
ਲੋਕਾ 15 : 17 (ERVPA)
ਤਾਂ ਉਸ ਲਡ਼ਕੇ ਨੂੰ ਮਹਿਸੂਸ ਹੋਇਆ ਕਿ ਉਹ ਕਿੰਨਾ ਮੂਰਖ ਸੀ। ਉਸਨੇ ਸੋਚਿਆ, ‘ਮੇਰੇ ਪਿਤਾ ਦੇ ਨੋਕਰਾਂ ਕੋਲ ਵੀ ਖਾਣ ਲਈ ਬਹੁਤ ਭੋਜਨ ਹੈ, ਪਰ ਮੈਂ ਇਥੇ ਭੁਖ ਨਾਲ ਮਰ ਰਿਹਾ ਹਾਂ।
ਲੋਕਾ 15 : 18 (ERVPA)
ਮੈਂ ਇਥੋਂ ਉਠਕੇ ਆਪਣੇ ਪਿਤਾ ਕੋਲ ਜਾਵਾਂਗਾ ਤੇ ਜਾਕੇ ਉਸਨੂੰ ਆਖਾਂਗਾ, “ਪਿਤਾ ਜੀ, ਮੈਂ ਪਰਮੇਸ਼ੁਰ ਅਤੇ ਤੁਹਾਡੇ ਵਿਰੁੱਧ ਅੱਗੇ ਪਾਪ ਕੀਤਾ ਹੈ।
ਲੋਕਾ 15 : 19 (ERVPA)
ਮੈਂ ਤੁਹਾਡਾ ਪੁੱਤਰ ਕਹਾਉਣ ਦੇ ਕਾਬਿਲ ਨਹੀਂ ਹਾਂ ਇਸ ਲਈ ਤੁਸੀਂ ਮੈਨੂੰ ਆਪਣੇ ਇੱਕ ਨੋਕਰ ਦੀ ਤਰ੍ਹਾਂ ਹੀ ਰੱਖ ਲਵੋ।”
ਲੋਕਾ 15 : 20 (ERVPA)
ਸੋ ਪੁੱਤਰ ਉਠਿਆ ਅਤੇ ਆਪਣੇ ਪਿਤਾ ਕੋਲ ਗਿਆ। “ਜਦੋਂ ਪੁੱਤਰ ਹਾਲੇ ਦੂਰ ਹੀ ਸੀ, ਉਸਦੇ ਪਿਤਾ ਨੇ ਉਸਨੂੰ ਆਉਂਦਿਆਂ ਵੇਖਿਆ ਅਤੇ ਉਸ ਵਾਸਤੇ ਦੁਖ ਮਹਿਸੂਸ ਕੀਤਾ ਉਹ ਉਸ ਵੱਲ ਭਜਿਆ ਅਤੇ ਉਸਨੂੰ ਗਲ ਨਾਲ ਲਾਇਆ ਅਤੇ ਉਸਨੂੰ ਚੁੰਮਿਆ।
ਲੋਕਾ 15 : 21 (ERVPA)
ਪੁੱਤਰ ਨੇ ਉਸਨੂੰ ਆਖਿਆ, ‘ਪਿਤਾ ਜੀ, ਮੈਂ ਪਰਮੇਸ਼ੁਰ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ, ਹੁਣ ਮੈਂ ਇਸ ਕਾਬਿਲ ਨਹੀਂ ਕਿ ਤੁਹਾਡਾ ਪੁੱਤਰ ਸਦਾਵਾਂ।’
ਲੋਕਾ 15 : 22 (ERVPA)
ਪਰ ਪਿਤਾ ਨੇ ਆਪਣੇ ਨੋਕਰਾਂ ਨੂੰ ਕਿਹਾ, ‘ਛੇਤੀ ਨਾਲ ਸਭ ਤੋਂ ਵਧੀਆ ਕੱਪਡ਼ੇ ਲਿਆਓ ਅਤੇ ਉਸਨੂੰ ਪੁਆਓ। ਉਸਦੀ ਉਂਗਲ ‘ਚ ਛਾਪ ਪਾਓ ਅਤੇ ਉਸਦੇ ਪੈਰਾਂ ਵਿੱਚ ਚਪ੍ਪਲਾਂ ਪੁਆਵੋ।
ਲੋਕਾ 15 : 23 (ERVPA)
ਇੱਕ ਮੋਟਾ ਵਛਾ ਲਿਆਓ ਅਤੇ ਇਸਨੂੰ ਜਿਬਾਹ ਕਰੋ। ਅਸੀਂ ਦਾਵਤ ਕਰੀਏ ਅਤੇ ਅਨੰਦ ਲੁੱਟੀਏ।
ਲੋਕਾ 15 : 24 (ERVPA)
ਕਿਉਂਕਿ ਮੇਰਾ ਇਹ ਪੁੱਤਰ ਮਰ ਗਿਆ ਸੀ ਪਰ ਹੁਣ ਇਹ ਜਿਉਂਦਾ ਹੈ। ਉਹ ਗੁਆਚ ਗਿਆ ਸੀ ਅਤੇ ਹੁਣ ਲਭ ਗਿਆ ਹੈ।’ ਤਾਂ ਸਾਰੇ ਜਸ਼ਨ ਮਨਾਉਣ ਲੱਗੇ।
ਲੋਕਾ 15 : 25 (ERVPA)
“ਵੱਡਾ ਪੁੱਤਰ ਖੇਤ ਵਿੱਚ ਸੀ। ਜਦੋਂ ਉਹ ਵਾਪਸ ਮੁਡ਼ ਰਿਹਾ ਸੀ, ਅਤੇ ਘਰ ਦੇ ਨਜ਼ਦੀਕ ਆਇਆ ਤਾਂ ਉਸਨੇ ਨਚ੍ਚਣ ਅਤੇ ਗਾਉਣ ਦੀਆਂ ਅਵਾਜ਼ਾਂ ਸੁਣੀਆਂ।
ਲੋਕਾ 15 : 26 (ERVPA)
ਉਸਨੇ ਇੱਕ ਨੌਕਰ ਨੂੰ ਸਦਿਆ ਅਤੇ ਪੁੱਛਿਆ, ‘ਇਹ ਸਭ ਕੀ ਹੋ ਰਿਹਾ ਹੈ?
ਲੋਕਾ 15 : 27 (ERVPA)
ਨੌਕਰ ਨੇ ਆਖਿਆ, ‘ਤੁਹਾਡਾ ਭਰਾ ਵਾਪਸ ਆ ਗਿਆ ਹੈ। ਤੁਹਾਡੇ ਪਿਤਾ ਜੀ ਬਹੁਤ ਖੁਸ਼ ਹਨ, ਕਿਉਂਕਿ ਉਹ ਠੀਕ-ਠਾਕ ਘਰ ਵਾਪਸ ਆ ਗਿਆ ਹੈ, ਇਸ ਲਈ ਉਸਨੇ ਦਾਵਤ ਲਈ ਸਭ ਤੋਂ ਮੋਟਾ ਵਛਾ ਵਢਿਆ ਹੈ।’
ਲੋਕਾ 15 : 28 (ERVPA)
ਵੱਡਾ ਪੁੱਤਰ ਇੰਨਾ ਗੁੱਸੇ ਵਿੱਚ ਸੀ ਕਿ ਉਹ ਖੁਸ਼ੀ ਵਿੱਚ ਸ਼ਰੀਕ ਨਹੀਂ ਹੋਣਾ ਚਾਹੁੰਦਾ ਸੀ। ਫ਼ੇਰ ਉਸਦਾ ਪਿਤਾ ਬਾਹਰ ਆਇਆ ਅਤੇ ਉਸਨੂੰ ਅੰਦਰ ਆਉਣ ਦੀ ਬੇਨਤੀ ਕੀਤੀ।
ਲੋਕਾ 15 : 29 (ERVPA)
ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਮੈਂ ਇੰਨੇ ਸਾਲਾਂ ਤੋਂ ਤੁਹਾਡੀ ਸੇਵਾ ਕਰ ਰਿਹਾ ਹਾਂ ਅਤੇ ਮੈਂ ਕਦੇ ਤੁਹਾਡਾ ਹੁਕਮ ਨਹੀਂ ਮੋਡ਼ਿਆ ਪਰ ਤੁਸੀਂ ਕਦੇ ਵੀ ਮੈਨੂੰ ਮੇਰੇ ਮਿੱਤਰਾਂ ਨਾਲ ਦਾਵਤ ਕਰਨ ਲਈ ਇੱਕ ਬੱਕਰੀ ਵੀ ਨਹੀਂ ਦਿੱਤੀ।
ਲੋਕਾ 15 : 30 (ERVPA)
ਪਰ ਜਦੋਂ ਤੁਹਾਡਾ ਇਹ ਪੁੱਤਰ ਜਿਹਡ਼ਾ ਕੰਜਰੀਆਂ ਤੇ ਤੁਹਾਡਾ ਸਾਰਾ ਪੈਸਾ ਬਰਬਾਦ ਕਰਕੇ ਵਾਪਸ ਆਇਆ ਹੈ, ਉਸ ਲਈ ਤੁਸੀਂ ਮੋਟਾ ਵਛਾ ਵਢਿਆ ਹੈ।’
ਲੋਕਾ 15 : 31 (ERVPA)
ਪਰ ਪਿਤਾ ਨੇ ਵੱਡੇ ਪੁੱਤਰ ਨੂੰ ਕਿਹਾ, ‘ਪੁੱਤਰ ਤੂੰ ਹਮੇਸ਼ਾ ਮੇਰੇ ਕੋਲ ਹੈਂ, ਇਸ ਲਈ ਜੋ ਕੁਝ ਮੇਰਾ ਹੈ ਸੋ ਤੇਰਾ ਵੀ ਹੈ।
ਲੋਕਾ 15 : 32 (ERVPA)
ਪਰ ਸਾਨੂੰ ਦਾਵਤ ਕਰਨੀ ਚਾਹੀਦੀ ਹੈ ਅਤੇ ਖੁਸ਼ ਹੋਣਾ ਚਾਹੀਦਾ ਹੈ ਕਿਉਂਕਿ ਇਹ ਤੇਰਾ ਭਰਾ, ਮਰ ਗਿਆ ਸੀ, ਪਰ ਉਹ ਫ਼ਿਰ ਜਿਉਂਦਾ ਹੋ ਗਿਆ ਹੈ। ਜਿਹਡ਼ਾ ਗੁਆਚਿਆ ਹੋਇਆ ਸੀ ਹੁਣ ਲਭ ਗਿਆ ਹੈ।”

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32

BG:

Opacity:

Color:


Size:


Font: