ਲੋਕਾ 4 : 1 (ERVPA)
ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋਕੇ ਯਰਦਨ ਨਦੀ ਤੋਂ ਮੁਡ਼ਿਆ ਤਾਂ ਆਤਮਾ ਉਸਨੂੰ ਉਜਾਡ਼ ਵਿੱਚ ਲੈ ਗਿਆ।
ਲੋਕਾ 4 : 2 (ERVPA)
ਉਥੇ ਯਿਸੂ ਨੂੰ ਸ਼ੈਤਾਨ ਨੇ ਚਾਲੀ ਦਿਨਾਂ ਤੱਕ ਪਰਖਿਆ, ਅਤੇ ਉਨੇ ਦਿਨ ਯਿਸੂ ਨੇ ਕੁਝ ਨਹੀਂ ਖਾਧਾ। ਜਦੋਂ ਉਹ ਸਮਾਂ ਖਤਮ ਹੋਇਆ, ਤਾਂ ਉਸਨੂੰ ਬਡ਼ੀ ਭੁਖ ਲੱਗੀ।
ਲੋਕਾ 4 : 3 (ERVPA)
ਸ਼ੈਤਾਨ ਨੇ ਯਿਸੂ ਨੂੰ ਕਿਹਾ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਵੇ।”
ਲੋਕਾ 4 : 4 (ERVPA)
ਯਿਸੂ ਨੇ ਜਵਾਬ ਦਿੱਤਾ, “ਇਹ ਲਿਖਿਆ ਗਿਆ ਹੈ ਕਿ: ‘ਇਹ ਸਿਰਫ਼ ਰੋਟੀ ਹੀ ਨਹੀਂ ਜੋ ਮਨੁੱਖ ਨੂੰ ਜਿਉਂਦਾ ਰੱਖਦੀ ਹੈ।”‘ਬਿਵਸਥਾ 8:3
ਲੋਕਾ 4 : 5 (ERVPA)
ਫ਼ਿਰ ਸ਼ੈਤਾਨ ਉਸਨੂੰ ਇੱਕ ਉੱਚੇ ਪਹਾਡ਼ ਤੇ ਲੈ ਗਿਆ ਅਤੇ ਇੱਕ ਪਲ ਵਿੱਚ ਦੁਨੀਆਂ ਦੀਆਂ ਤਮਾਮ ਪਾਤਸ਼ਾਹੀਆਂ ਉਜਾਗਰ ਕੀਤੀਆਂ।
ਲੋਕਾ 4 : 6 (ERVPA)
ਸ਼ੈਤਾਨ ਨੇ ਯਿਸੂ ਨੂੰ ਕਿਹਾ, “ਮੈਂ ਇਹ ਤਮਾਮ ਰਾਜਾਂ ਦਾ ਅਧਿਕਾਰ ਅਤੇ ਮਹਿਮਾ ਤੈਨੂੰ ਦਿੰਦਾ ਹਾਂ। ਕਿਉਂ ਕਿ ਇਹ ਸਭ ਮੈਨੂੰ ਦਿੱਤਾ ਗਿਆ ਹੈ। ਅਤੇ ਮੈਂ ਇਹ ਤਾਕਤ ਜਿਸ ਮਨੁੱਖ ਨੂੰ ਚਾਹਾਂ ਦੇ ਸਕਦਾ ਹਾਂ।
ਲੋਕਾ 4 : 7 (ERVPA)
ਅਤੇ ਜੇਕਰ ਤੂੰ ਮੇਰੇ ਚਰਨਾਂ ਤੇ ਡਿੱਗ ਮੇਰੀ ਉਪਾਸਨਾ ਕਰੇਂ ਮੈਂ ਇਹ ਸਭ ਰਾਜ ਤੈਨੂੰ ਦਿੰਦਾ ਹਾਂ।”
ਲੋਕਾ 4 : 8 (ERVPA)
ਯਿਸੂ ਨੇ ਜਵਾਬ ਦਿੱਤਾ, “ਇਹ ਪਵਿੱਤਰ ਪੋਥੀ ਵਿੱਚ ਲਿਖਿਆ ਹੈ ਕਿ: ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ ਅਤੇ ਉਸ ਇਕੱਲੇ ਦੀ ਹੀ ਸੇਵਾ ਕਰ।”‘ਬਿਵਸਥਾ 6:13
ਲੋਕਾ 4 : 9 (ERVPA)
ਤਦ ਸ਼ੈਤਾਨ ਉਸਨੂੰ ਯਰੂਸ਼ਲਮ ਵਿੱਚ ਲੈ ਗਿਆ ਅਤੇ ਉਸਨੂੰ ਮੰਦਰ ਦੇ ਸਭ ਤੋਂ ਉੱਚੇ ਸਥਾਨ ਤੇ ਖਢ਼ਾ ਕਰ ਦਿੱਤਾ ਅਤੇ ਆਖਿਆ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇਥੋਂ ਥੱਲੇ ਕੁਦ੍ਦ ਜਾ।
ਲੋਕਾ 4 : 10 (ERVPA)
ਇਹ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੈ ਕਿ: ‘ਪਰਮੇਸ਼ੁਰ ਤੇਰੀ ਲਈ ਆਪਣੇ ਦੂਤਾਂ ਨੂੰ ਧਿਆਨ ਨਾਲ ਤੇਰੀ ਰੱਖਿਆ ਕਰਨ ਦਾ ਹੁਕਮ ਦੇਵੇਗਾ।’ਜ਼ਬੂਰ 91:11
ਲੋਕਾ 4 : 11 (ERVPA)
ਅਤੇ ਇਹ ਵੀ ਲਿਖਿਆ ਹੋਇਆ ਹੈ ਕਿ! ‘ਉਹ ਤੈਨੂੰ ਆਪਣੇ ਹੱਥਾਂ ਵਿੱਚ ਬੋਚ ਲੈਣਗੇ ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।”‘ਜ਼ਬੂਰ 91:12
ਲੋਕਾ 4 : 12 (ERVPA)
ਯਿਸੂ ਨੇ ਜਵਾਬ ਦਿੱਤਾ, “ਪਰ ‘ਪੋਥੀਆਂ’ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ: ‘ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਨਾ ਪਰਤਿਆ।”‘ਬਿਵਸਥਾ 6:16
ਲੋਕਾ 4 : 13 (ERVPA)
ਤਾਂ ਸ਼ੈਤਾਨ ਜਦੋਂ ਸਾਰਾ ਪਰਤਿਆਵਾ ਕਰ ਚੁੱਕਾ ਤਾਂ ਫ਼ੇਰ ਕਿਸੇ ਹੋਰ ਚੰਗੇ ਵਕਤ ਦੀ ਉਡੀਕ ਕਰਦਾ ਉਸ ਕੋਲੋਂ ਦੂਰ ਚਲਾ ਗਿਆ।
ਲੋਕਾ 4 : 14 (ERVPA)
ਯਿਸੂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਲੀਲ ਨੂੰ ਵਾਪਸ ਆਇਆ, ਅਤੇ ਉਸ ਇਲਾਕੇ ਦੇ ਹਰ ਪਾਸੇ ਉਸਦੀ ਕੀਰਤੀ ਫ਼ੈਲ ਗਈ।
ਲੋਕਾ 4 : 15 (ERVPA)
ਯਿਸੂ ਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਹਰੇਕ ਨੇ ਉਸਦੀ ਉਸਤਤਿ ਕੀਤੀ।
ਲੋਕਾ 4 : 16 (ERVPA)
ਫ਼ਿਰ ਯਿਸੂ ਨਾਸਰਤ ਸ਼ਹਿਰ ਵਿੱਚ ਆਇਆ, ਜਿਥੇ ਉਹ ਵੱਡਾ ਹੋਇਆ ਸੀ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਗਿਆ, ਜਿਵੇਂ ਕਿ ਉਹ ਹਮੇਸ਼ਾ ਕਰਦਾ ਸੀ ਉਵੇ ਹੀ ਉਹ ਉਸ ਦਿਨ ਪਢ਼ਨ ਲਈ ਖਡ਼ੋ ਗਿਆ।
ਲੋਕਾ 4 : 17 (ERVPA)
ਯਸਾਯਾਹ ਨਬੀ ਦੀ ਪੋਥੀ ਉਸਨੂੰ ਦਿੱਤੀ ਗਈ ਅਤੇ ਉਸਨੇ ਇਹ ਪੋਥੀ ਖੋਲ੍ਹਕੇ ਉਹ ਸਫ਼ਾ ਕਢਿਆ, ਜਿਥੇ ਇਹ ਲਿਖਿਆ ਹੋਇਆ ਸੀ:
ਲੋਕਾ 4 : 18 (ERVPA)
“ਪ੍ਰਭੂ ਦਾ ਆਤਮਾ ਮੇਰੇ ਨਾਲ ਹੈ। ਉਸਨੇ ਮੈਨੂੰ ਗਰੀਬਾਂ ਨੂੰ ਖੁਸ਼-ਖਬਰੀ ਦੇਣ ਲਈ ਮਸਹ ਕੀਤਾ ਹੈ। ਉਸਨੇ ਮੈਨੂੰ ਕੈਦੀਆਂ ਨੂੰ ਇਹ ਐਲਾਨ ਕਰਨ ਲਈ ਭੇਜਿਆ ਕਿ ਉਹ ਮੁਕਤ ਹਨ ਅਤੇ ਅੰਨ੍ਹਿਆਂ ਨੂੰ ਕਿ ਉਹ ਦ੍ਰਿਸ਼ਟੀ ਵਾਪਸ ਪ੍ਰਾਪਤ ਕਰਣਗੇ ਅਤੇ ਸਤਾਏ ਹੋਇਆਂ ਨੂੰ ਅਤਿਆਚਾਰੀਆਂ ਤੋਂ ਮੁਕਤ ਕਰਾਉਣ ਲਈ,
ਲੋਕਾ 4 : 19 (ERVPA)
ਅਤੇ ਲੋਕਾਂ ਨੂੰ ਇਸ ਗੱਲ ਦਾ ਐਲਾਨ ਕਰਨ ਲਈ ਕਿ ਪ੍ਰਭੂ ਦਾ ਆਪਣੀ ਮਿਹਰ ਪ੍ਰਗਟ ਕਰਨ ਦਾ ਨਿਯੁਕਤ ਸਮਾਂ ਨੇਡ਼ੇ ਆ ਗਿਆ ਹੈ।”ਯਸਾਯਾਹ 61:1-2
ਲੋਕਾ 4 : 20 (ERVPA)
ਫ਼ਿਰ ਯਿਸੂ ਨੇ ਪੁਸਤਕ ਬੰਦ ਕਰਕੇ ਸੇਵਕ ਨੂੰ ਦਿੱਤੀ ਅਤੇ ਥੱਲੇ ਬੈਠ ਗਿਆ। ਪ੍ਰਾਰਥਨਾ ਸਥਾਨ ਵਿੱਚ ਹਰ ਇੱਕ ਦੀ ਨਜ਼ਰ ਉਸਤੇ ਜੰਮ ਗਈ।
ਲੋਕਾ 4 : 21 (ERVPA)
ਫ਼ਿਰ ਯਿਸੂ ਨੇ ਉਨ੍ਹਾਂ ਨੂੰ ਆਖਣਾ ਸ਼ੁਰੂ ਕੀਤਾ, ਅਤੇ ਕਿਹਾ, “ਜਿਹਡ਼ਾ ਅਗੰਮੀ ਵਾਕ ਹੁਣੇ ਤੁਸੀਂ ਪੋਥੀਆਂ ਵਿੱਚੋਂ ਸੁਣਿਆ ਹੈ, ਹੁਣ ਪੂਰਣ ਹੈ।”
ਲੋਕਾ 4 : 22 (ERVPA)
ਸਭ ਲੋਕ ਉਸਦੀ ਉਸਤਤਿ ਕਰ ਰਹੇ ਸਨ। ਉਸਦੇ ਮੂਹੋਂ ਕਿਰਪਾ ਦੇ ਸ਼ਬਦ ਸੁਣਕੇ ਸਭ ਲੋਕ ਹੈਰਾਨ ਸਨ। ਉਨ੍ਹਾਂ ਨੇ ਕਿਹਾ, “ਉਹ ਇਹੋ ਜਿਹੀਆਂ ਗੱਲਾਂ, ਕਿਵੇਂ ਬੋਲ ਸਕਦਾ ਹੈ? ਕੀ ਭਲਾ ਇਹ ਯੂਸੁਫ਼ ਦਾ ਪੁੱਤਰ ਨਹੀਂ?”
ਲੋਕਾ 4 : 23 (ERVPA)
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਜਾਣਦਾ ਹਾਂ ਤੁਸੀਂ ਇਹ ਕਹਾਵਤ ਜ਼ਰੂਰ ਮੇਰੇ ਉੱਤੇ ਲਾਗੂ ਕਰੋਂਗੇ ਕਿ ‘ਹੇ ਵੈਦ! ਆਪਣੇ-ਆਪ ਨੂੰ ਰਾਜੀ ਕਰ।’ ਜੋ ਕੁਝ ਤੂੰ ਕਫ਼ਰਨਾਹੂਮ ਵਿੱਚ ਕੀਤਾ ਹੈ ਅਸੀਂ ਉਹ ਸੁਣਿਆ ਹੈ, ਉਹ ਗੱਲਾਂ ਤੂੰ ਇਥੇ ਆਪਣੇ ਨਗਰ ਵਿੱਚ ਵੀ ਕਰ!”‘
ਲੋਕਾ 4 : 24 (ERVPA)
ਤਦ ਯਿਸੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਵੀ ਨਬੀ ਕਦੇ ਆਪਣੇ ਨਗਰ ਵਿੱਚ ਪਰਵਾਨ ਨਹੀਂ ਹੁੰਦਾ।
ਲੋਕਾ 4 : 25 (ERVPA)
ਜੋ ਮੈਂ ਆਖ ਰਿਹਾ ਹਾਂ ਉਹ ਸੱਚ ਹੈ ਕਿ ਏਲੀਯਾਹ ਦੇ ਸਮੇਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ। ਇਸਰਾਏਲ ਵਿੱਚ ਅਜਿਹਾ ਕਾਲ ਪਿਆ ਕਿ, ਉਸ ਸਮੇਂ ਉਥੇ ਬਹੁਤ ਵਿਧਵਾਵਾਂ ਸਨ।
ਲੋਕਾ 4 : 26 (ERVPA)
ਪਰ ਏਲੀਯਾਹ ਨੂੰ ਉਨ੍ਹਾਂ ਵਿੱਚੋਂ ਕਿਸੇ ਵਿਧਵਾ ਕੋਲ ਨਹੀਂ ਭੇਜਿਆ ਗਿਆ। ਉਸਨੂੰ ਸੈਦਾ ਇਲਾਕੇ ਦੇ ਨਗਰ ਵਿੱਚ ਸਿਰਫ਼ ਸਰਿਪਥ ਦੀ ਵਿਧਵਾ ਕੋਲ ਭੇਜਿਆ ਗਿਆ ਸੀ।
ਲੋਕਾ 4 : 27 (ERVPA)
ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋਢ਼ੀ ਸਨ, ਪਰ ਉਨ੍ਹਾਂ ਵਿੱਚੋਂ ਸ੍ਰੀਯਾਨੀ ਦੇ ਨਾਮਨ ਤੋਂ ਬਿਨਾ ਕਿਸੇ ਵੀ ਕੋਢ਼ੀ ਨੂੰ ਰਾਜੀ ਨਾ ਕੀਤਾ ਗਿਆ।
ਲੋਕਾ 4 : 28 (ERVPA)
ਪ੍ਰਾਰਥਨਾ ਸਥਾਨ ਵਿੱਚ ਬੈਠੇ ਤਮਾਮ ਲੋਕਾਂ ਨੇ ਇਹ ਸਭ ਗੱਲਾਂ ਸੁਣੀਆਂ ਤਾਂ ਉਹ ਬਡ਼ੇ ਗੁੱਸੇ ਵਿੱਚ ਆਏ।
ਲੋਕਾ 4 : 29 (ERVPA)
ਉਹ ਖਡ਼ੇ ਹੋਏ ਅਤੇ ਯਿਸੂ ਨੂੰ ਨਗਰੋਂ ਬਾਹਰ ਕਢਿਆ। ਉਨ੍ਹਾਂ ਨੇ ਉਸਦਾ ਪਹਾਡ਼ੀ ਦੀ ਟਿਸੀ ਤੱਕ, ਜਿਥੇ ਉਨ੍ਹਾਂ ਦਾ ਨਗਰ ਉਸਾਰਿਆ ਸੀ, ਪਿਛਾ ਕੀਤਾ ਤਾਂ ਜੋ ਉਹ ਉਸਨੂੰ ਖਡ਼ੀ ਚੱਟਾਨ ਤੋਂ ਹੇਠਾਂ ਸੁੱਟ ਸਕਣ।
ਲੋਕਾ 4 : 30 (ERVPA)
ਪਰ ਯਿਸੂ ਉਨ੍ਹਾਂ ਵਿੱਚੋਂ ਦੀ ਲੰਘਕੇ ਆਪਣੇ ਰਾਹ ਚਲਿਆ ਗਿਆ।
ਲੋਕਾ 4 : 31 (ERVPA)
ਜਦੋਂ ਉਹ ਗਲੀਲ ਦੇ ਕਫ਼ਰਨਾਹੂਮ ਵਿੱਚ ਪਹੁੰਚਿਆ ਤਾਂ ਉਸਨੇ ਸਬਤ ਦੇ ਦਿਨ ਲੋਕਾਂ ਨੂੰ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।
ਲੋਕਾ 4 : 32 (ERVPA)
ਲੋਕ ਉਸਦੇ ਉਪਦੇਸ਼ ਤੇ ਹੈਰਾਨ ਹੋ ਗਏ ਕਿਉਂਕਿ ਉਹ ਅਧਿਕਾਰ ਨਾਲ ਬੋਲਿਆ।
ਲੋਕਾ 4 : 33 (ERVPA)
ਪ੍ਰਾਰਥਨਾ ਸਥਾਨ ਤੇ ਇੱਕ ਮਨੁੱਖ ਸੀ ਜਿਸਨੂੰ ਭਰਿਸ਼ਟ ਆਤਮਾ ਚਿੰਬਡ਼ਿਆ ਹੋਇਆ ਸੀ, ਉਹ ਆਦਮੀ ਉੱਚੀ ਅਵਾਜ਼ ਵਿੱਚ ਚੀਕਿਆ,
ਲੋਕਾ 4 : 34 (ERVPA)
“ਹੇ ਨਾਸਰਤ ਦੇ ਯਿਸੂ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਇਥੇ ਸਾਨੂੰ ਤਬਾਹ ਕਰਨ ਆਇਆ ਹੈਂ? ਮੈਂ ਤੈਨੂੰ ਜਾਣਾਦਾ ਹਾਂ ਕਿ ਤੂੰ ਕੌਣ ਹੈਂ ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।”
ਲੋਕਾ 4 : 35 (ERVPA)
ਪਰ ਯਿਸੂ ਨੇ ਉਸਨੂੰ ਰੋਕਕੇ ਤਾਡ਼ਨਾ ਕੀਤੀ ਅਤੇ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ।” ਭਰਿਸ਼ਟ ਆਤਮਾ ਨੇ ਸਾਰੇ ਲੋਕਾਂ ਦੇ ਸਾਮ੍ਹਣੇ ਉਸ ਮਨੁੱਖ ਨੂੰ ਠਾਹ ਜ਼ਮੀਨ ਤੇ ਪਟਕਿਆ ਅਤੇ ਫ਼ੇਰ ਭਰਿਸ਼ਟ ਆਤਮਾ ਬਿਨਾ ਉਸ ਆਦਮੀ ਨੂੰ ਸੱਟ ਪਹੁੰਚਾਏ ਉਸ ਵਿੱਚੋਂ ਨਿਕਲ ਗਿਆ।
ਲੋਕਾ 4 : 36 (ERVPA)
ਲੋਕ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦੇ ਉਪਦੇਸ਼ ਹਨ? ਕਿ ਉਹ ਭਰਿਸ਼ਟ ਆਤਮਿਆਂ ਨੂੰ ਸ਼ਕਤੀ ਅਤੇ ਅਧਿਕਾਰ ਨਾਲ ਹੁਕਮ ਦਿੰਦਾ ਹੈ ਅਤੇ ਉਹ ਬਾਹਰ ਆ ਜਾਂਦੇ ਹਨ।”
ਲੋਕਾ 4 : 37 (ERVPA)
ਉਸ ਖੇਤ੍ਰ ਦੇ ਸਾਰੇ ਭਾਗਾਂ ਵਿੱਚ ਯਿਸੂ ਬਾਰੇ ਖਬਰ ਫ਼ੈਲਣੀ ਸ਼ੁਰੂ ਹੋ ਗਿਆ।
ਲੋਕਾ 4 : 38 (ERVPA)
ਕੇਨਾਨ ਅਨੋਸ਼ ਦਾ ਪੁੱਤਰ ਸੀ, ਅਨੋਸ਼ ਸੇਥ ਦਾ ਪੁੱਤਰ ਸੀ, ਸੇਥ ਆਦਮ ਦਾ ਪੁੱਤਰ ਸੀ ਅਤੇ ਆਦਮ ਪਰਮੇਸ਼ੁਰ ਦਾ ਪੁੱਤਰ ਸੀ। ਯਿਸੂ ਦਾ ਸ਼ੈਤਾਨ ਵੱਲੋਂ ਪਰਤਿਆਇਆ ਜਾਣਾ
ਲੋਕਾ 4 : 39 (ERVPA)
ਯਿਸੂ ਨੇ ਉਸਦੇ ਬਿਸਤਰੇ ਦੇ ਨਜ਼ਦੀਕ ਖਢ਼ਾ ਹੋਕੇ ਬੁਖਾਰ ਨੂੰ ਝਿਡ਼ਕਿਆ। ਬੁਖਾਰ ਨੇ ਉਸਨੂੰ ਛੱਡ ਦਿੱਤਾ। ਉਹ ਤੁਰੰਤ ਹੀ ਖਢ਼ੀ ਹੋ ਗਈ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗ ਪਈ।
ਲੋਕਾ 4 : 40 (ERVPA)
ਸੂਰਜ ਡੁੱਬਣ ਦੇ ਸਮੇਂ ਜਿਨ੍ਹਾਂ ਦੇ ਘਰ ਬਿਮਾਰ ਲੋਕ, ਭਿੰਨ-ਭਿੰਨ ਬਿਮਾਰੀਆਂ ਤੋਂ ਪੀਡ਼ਿਤ ਸਨ, ਉਨ੍ਹਾਂ ਨੂੰ ਉਹ ਯਿਸੂ ਕੋਲ ਲਿਆਏ। ਯਿਸੂ ਨੇ ਹਰ ਇੱਕ ਉੱਪਰ ਆਪਣਾ ਹੱਥ ਰੱਖਕੇ ਉਨ੍ਹਾਂ ਨੂੰ ਨਿਰੋਗ ਕਰ ਦਿੱਤਾ।
ਲੋਕਾ 4 : 41 (ERVPA)
ਕਈ ਲੋਕਾਂ ਵਿੱਚੋਂ ਭੂਤ ਰੌਲਾ ਪਾਉਂਦੇ ਹੋਏ ਬਾਹਰ ਨਿਕਲੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ” ਪਰ ਯਿਸੂ ਨੇ ਉਨ੍ਹਾਂ ਨੂੰ ਝਿਡ਼ਕਿਆ ਅਤੇ ਉਨ੍ਹਾਂ ਨੂੰ ਬੋਲਣ ਨਾ ਦਿੱਤਾ ਕਿਉਂਕਿ ਉਹ ਜਾਣਦੇ ਸਨ ਕਿ ਉਹ ਹੀ ਮਸੀਹ ਸੀ।
ਲੋਕਾ 4 : 42 (ERVPA)
ਜਿਵੇਂ ਦਿਨ ਸ਼ੁਰੂ ਹੋਇਆ, ਯਿਸੂ ਉਹ ਥਾਂ ਛੱਡਕੇ ਇੱਕ ਇਕਾਂਤ ਥਾਂ ਤੇ ਚਲਾ ਗਿਆ ਪਰ ਭੀਡ਼ ਉਸਦੀ ਭਾਲ ਵਿੱਚ ਗਈ ਅਤੇ ਆਖਿਰ ਰਾਤ ਵੇਲੇ ਉਸ ਜਗ੍ਹਾ ਪਹੁੰਚ ਗਈ, ਜਿਥੇ ਉਹ ਸੀ। ਅਤੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ ਉਹ ਉਥੋਂ ਨਾ ਜਾਵੇ।
ਲੋਕਾ 4 : 43 (ERVPA)
ਪਰ ਉਸਨੇ ਉਨ੍ਹਾਂ ਨੂੰ ਆਖਿਆ, “ਮੈਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਹੋਰ ਨਗਰਾਂ ਵਿੱਚ ਵੀ ਜਾਣਾ ਹੈ। ਕਿਉਂਕਿ ਮੈਂ ਇਸੇ ਉਦੇਸ਼ ਲਈ ਭੇਜਿਆ ਗਿਆ ਹਾਂ।”
ਲੋਕਾ 4 : 44 (ERVPA)
ਇਸ ਤਰ੍ਹਾਂ ਯਿਸੂ ਨੇ ਯਹੂਦਿਯਾ ਦੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਜਾਰੀ ਰੱਖਿਆ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44