ਮਰਕੁਸ 10 : 1 (ERVPA)
ਫ਼ੇਰ ਯਿਸੂ ਉਥੋਂ ਉਠਕੇ ਯਹੂਦਿਯਾ ਦੀਆਂ ਹਦਾਂ ਵਿੱਚ ਅਤੇ ਯਰਦਨ ਨਦੀ ਦੇ ਪਾਰ ਪਹੁੰਚਿਆ। ਉਥੇ ਫ਼ਿਰ ਲੋਕ ਇਕਤ੍ਰ ਹੋਏ ਅਤੇ ਹਮੇਸ਼ਾ ਵਾਂਗ ਉਹ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।
ਮਰਕੁਸ 10 : 2 (ERVPA)
ਕੁਝ ਫ਼ਰੀਸੀ ਉਸ ਕੋਲ ਆਏ। ਉਨ੍ਹਾਂ ਕੋਸ਼ਿਸ਼ ਕੀਤੀ ਕਿ ਉਹ ਆਪਣੇ ਮੂੰਹੋ ਕੁਝ ਗਲਤ ਆਖੇ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਕੀ ਮਨੁੱਖ ਲਈ ਇਹ ਵਾਜਿਬ ਹੈ ਕਿ ਉਹ ਆਪਣੀ ਪਤਨੀ ਨੂੰ ਤਲਾਕ ਦੇਵੇ?”
ਮਰਕੁਸ 10 : 3 (ERVPA)
ਯਿਸੂ ਨੇ ਜਵਾਬ ਦਿੱਤਾ, “ਮੂਸਾ ਨੇ ਤੁਹਾਨੂੰ ਕੀ ਹੁਕਮ ਦਿੱਤਾ ਹੈ?”
ਮਰਕੁਸ 10 : 4 (ERVPA)
ਫ਼ਰੀਸੀਆਂ ਨੇ ਕਿਹਾ, “ਮੂਸਾ ਨੇ ਤਾਂ ਪਰਵਾਨਗੀ ਦਿੱਤੀ ਹੈ ਕਿ ਕੋਈ ਵੀ ਮਨੁੱਖ ਆਪਣੀ ਪਤਨੀ ਨੂੰ ਤਲਾਕਨਾਮਾ ਲਿਖਕੇ ਤਲਾਕ ਦੇ ਸਕਦਾ ਹੈ।”
ਮਰਕੁਸ 10 : 5 (ERVPA)
ਯਿਸੂ ਨੇ ਆਖਿਆ, “ਮੂਸਾ ਨੇ ਤੁਹਾਨੂੰ ਇਹ ਹੁਕਮ ਇਸ ਲਈ ਲਿਖਿਆ ਕਿਉਂਕਿ ਤੁਹਾਡੇ ਦਿਲ ਸਖ਼ਤ ਸਨ।
ਮਰਕੁਸ 10 : 6 (ERVPA)
ਜਦੋਂ ਪਰਮੇਸ਼ੁਰ ਨੇ ਇਹ ਦਨੀਆਂ ਨੂੰ ਸਿਰਜਿਆ, ‘ਉਸਨੇ ਲੋਕਾਂ ਨੂੰ ਨਰ ਅਤੇ ਮਾਦਾ ਬਣਾਇਆ।’
ਮਰਕੁਸ 10 : 7 (ERVPA)
‘ਇਸੇ ਲਈ, ਮਰਦ ਆਪਣੇ ਮਾਂ-ਬਾਪ ਨੂੰ ਛੱਡਕੇ ਆਪਣੀ ਪਤਨੀ ਨਾਲ ਜੁਡ਼ ਜਾਵੇਗਾ।
ਮਰਕੁਸ 10 : 8 (ERVPA)
ਅਤੇ ਉਹ ਇੱਕ ਹੋ ਜਾਵਣਗੇ। ‘ਇਸ ਲਈ ਉਹ ਦੋ ਲੋਕ ਨਹੀਂ ਸਗੋਂ ਇੱਕ ਹੋਣਗੇ।’
ਮਰਕੁਸ 10 : 9 (ERVPA)
ਇਸ ਲਈ ਜੋ ਵੀ ਪਰਮੇਸ਼ੁਰ ਨੇ ਇਕਠਿਆਂ ਕੀਤਾ ਹੈ, ਮਨੁੱਖ ਨੂੰ ਉਹ ਵਖਰਾ ਨਹੀਂ ਕਰਨਾ ਚਾਹੀਦਾ।
ਮਰਕੁਸ 10 : 10 (ERVPA)
ਬਾਦ ਵਿੱਚ ਜਦੋਂ ਚੇਲੇ ਘਰ ਵਿੱਚ ਸਨ ਤਾਂ ਉਨ੍ਹਾਂ ਫ਼ੇਰ ਉਸਨੂੰ ਤਲਾਕ ਬਾਰੇ ਪੁੱਛਿਆ ਤਾਂ
ਮਰਕੁਸ 10 : 11 (ERVPA)
ਯਿਸੂ ਨੇ ਆਖਿਆ, “ਜੇਕਰ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਸਰੀ ਔਰਤ ਨਾਲ ਵਿਆਹ ਕਰਾਉਂਦਾ ਹੈ, ਉਹ ਆਪਣੀ ਪਤਨੀ ਵਿਰੁੱਧ ਬਦਕਾਰੀ ਦਾ ਪਾਪ ਕਰਦਾ ਹੈ।
ਮਰਕੁਸ 10 : 12 (ERVPA)
ਅਤੇ ਜੇਕਰ ਕੋਈ ਔਰਤ ਆਪਣੇ ਮਰਦ ਨੂੰ ਤਲਾਕ ਦਿੰਦੀ ਹੈ ਅਤੇ ਦੂਜੇ ਮਰਦ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਵੀ ਪਤੀ ਨਾਲ ਬਦਕਾਰੀ ਦਾ ਪਾਪ ਕਰਦੀ ਹੈ।”
ਮਰਕੁਸ 10 : 13 (ERVPA)
ਲੋਕੀ ਆਪਣੇ ਛੋਟੇ ਬਚਿਆਂ ਨੂੰ ਉਸ ਕੋਲ ਲਿਆ ਰਹੇ ਸਨ ਤਾਂ ਜੋ ਉਹ ਉਨ੍ਹਾਂ ਨੂੰ ਛੋਹਵੇ ਪਰ ਉਸਦੇ ਚੇਲਿਆਂ ਨੇ ਉਨ੍ਹਾਂ ਲੋਕਾਂ ਨੂੰ ਬਚਿਆਂ ਨੂੰ ਉਸ ਕੋਲ ਲਿਆਉਣ ਤੋਂ ਵਰਿਜਆ।
ਮਰਕੁਸ 10 : 14 (ERVPA)
ਜਦੋਂ ਯਿਸੂ ਨੇ ਚੇਲਿਆਂ ਨੂੰ ਇਉਂ ਕਰਦਿਆਂ ਵੇਖਿਆ ਤਾਂ ਉਸਨੂੰ ਇਹ ਮਾਡ਼ਾ ਲੱਗਾ ਤਾਂ ਉਸਨੇ ਉਨ੍ਹਾਂ ਨੂੰ ਕਿਹਾ, “ਛੋਟੇ ਬਚਿਆਂ ਨੂੰ ਮੇਰੇ ਕੋਲ ਆਉਣ ਦੇਵੋ। ਉਨ੍ਹਾਂ ਨੂੰ ਰੋਕੋ ਨਾ ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲਈ ਹੈ ਜੋ ਇਹੋ ਜਿਹੇ ਬਚਿਆਂ ਵਰਗੇ ਹਨ।
ਮਰਕੁਸ 10 : 15 (ERVPA)
ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮਨੁੱਖ ਪਰਮੇਸ਼ੁਰ ਦੇ ਰਾਜ ਨੂੰ ਬਾਲਕ ਵਾਂਗ ਕਬੂਲ ਨਹੀਂ ਕਰੇਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰ ਸਕਦਾ।”
ਮਰਕੁਸ 10 : 16 (ERVPA)
ਤਾਂ ਯਿਸੂ ਨੇ ਉਨ੍ਹਾਂ ਨੂੰ ਕੁਛਡ਼ ਚੁਕਿਆ, ਉਨ੍ਹਾਂ ਤੇ ਹੱਥ ਰੱਖਿਆ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ।
ਮਰਕੁਸ 10 : 17 (ERVPA)
ਜਦੋਂ ਯਿਸੂ ਉਹ ਥਾਂ ਛੱਡਣ ਹੀ ਵਾਲਾ ਸੀ ਤਾਂ, ਇੱਕ ਆਦਮੀ ਆਇਆ ਅਤੇ ਉਸਦੇ ਅੱਗੇ ਝੁਕਿਆ ਅਤੇ ਪੁੱਛਿਆ, “ਸਤਿ ਗੁਰੂ ਜੀ, ਮੈਂ ਸਦੀਵੀ ਜੀਵਨ ਪ੍ਰਾਪਤ ਕਰਨ ਲਈ ਕੀ ਕਰਾਂ?”
ਮਰਕੁਸ 10 : 18 (ERVPA)
ਉਸਨੇ ਆਖਿਆ, “ਤੂੰ ਮੈਨੂੰ ਸਤਿਗੁਰੂ ਕਿਉਂ ਬੁਲਾਉਂਦਾ ਹੈਂ? ਕੋਈ ਮਨੁੱਖ ਸਤਿ ਨਹੀਂ ਹੈ ਕੇਵਲ ਪ੍ਰਭੂ ਹੀ ਸਤਿ ਹੈ।
ਮਰਕੁਸ 10 : 19 (ERVPA)
ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਕੀ ਤੂੰ ਨੇਮਾਂ ਨੂੰ ਜਾਣਦਾ ਹੈ। ਕਿਸੇ ਨੂੰ ਨਾ ਮਾਰੋ, ਬਦਕਾਰੀ ਦਾ ਪਾਪ ਨਾ ਕਰੋ, ਚੋਰੀ ਨਾ ਕਰੋ, ਝੂਠੀ ਗਵਾਹੀ ਨਾ ਦੇਵੋ, ਧੋਖਾ ਨਾ ਕਰੋ ਅਤੇ ‘ਆਪਣੇ ਮਾਤਾ-ਪਿਤਾ ਦਾ ਆਦਰ-ਮਾਣ ਕਰੋ।”‘
ਮਰਕੁਸ 10 : 20 (ERVPA)
ਉਸ ਮਨੁੱਖ ਨੇ ਕਿਹਾ, “ਗੁਰੂ ਜੀ, ਮੈਂ ਇਨ੍ਹਾਂ ਹੁਕਮਾਂ ਨੂੰ ਉਦੋਂ ਤੋਂ ਵੇਖਦਾ ਆ ਰਿਹਾ ਹਾਂ ਜਦ ਕਿ ਮੈਂ ਹਾਲੇ ਬੱਚਾ ਹੀ ਸੀ।”
ਮਰਕੁਸ 10 : 21 (ERVPA)
ਯਿਸੂ ਨੇ ਉਸ ਵੱਲ ਪਿਆਰ ਨਾਲ ਵੇਖਿਆ ਅਤੇ ਕਿਹਾ, “ਅਜੇ ਵੀ ਤੇਰੇ ਲਈ ਇੱਕ ਚੀਜ਼ ਕਰਨੀ ਬਾਕੀ ਹੈ। ਉਹ ਇਹ ਕਿ ਜੋ ਕੁਝ ਵੀ ਤੇਰੇ ਕੋਲ ਹੈ ਸਭ ਕੁਝ ਵੇਚਦੇ। ਇਹ ਸਾਰਾ ਧਨ ਤੂੰ ਗਰੀਬਾਂ ਵਿੱਚ ਵੰਡਦੇ ਤਾਂ ਤੈਨੂੰ ਸਵਰਗ ਵਿੱਚ ਇਸਦਾ ਫ਼ਲ ਮਿਲੇਗਾ ਅਤੇ ਫ਼ੇਰ ਆਕੇ ਤੂੰ ਮੇਰੇ ਪਿਛੇ ਹੋ ਤੁਰ।”
ਮਰਕੁਸ 10 : 22 (ERVPA)
ਪਰ ਉਹ ਆਦਮੀ ਬਹੁਤ ਨਿਰਾਸ਼ ਅਤੇ ਉਦਾਸੀ ਨਾਲ ਉਥੋਂ ਚਲਾ ਗਿਆ ਕਿਉਂਕਿ ਉਹ ਬਹੁਤ ਧਨਵਾਨ ਸੀ।
ਮਰਕੁਸ 10 : 23 (ERVPA)
ਤਦ ਯਿਸੂ ਨੇ ਆਲੇ-ਦੁਆਲੇ ਵੇਖਿਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਅਮੀਰ ਆਦਮੀ ਲਈ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਕਿੰਨਾ ਔਖਾ ਹੈ।”
ਮਰਕੁਸ 10 : 24 (ERVPA)
ਯਿਸੂ ਨੇ ਇਸ ਕਥਨ ਤੇ ਚੇਲੇ ਬਡ਼ੇ ਹੈਰਾਨ ਹੋਏ ਪਰ ਉਸਨੇ ਫ਼ੇਰ ਕਿਹਾ, “ਮੇਰੇ ਬਚਿਓ, ਪਰਮੇਸ਼ੁਰ ਦੇ ਰਾਜ ਵਿੱਚ ਦਾਖਿਲ ਹੋਣਾ ਕਿੰਨਾ ਔਖਾ ਹੈ!
ਮਰਕੁਸ 10 : 25 (ERVPA)
ਸੂਈ ਦੇ ਨਕ੍ਕੇ ਵਿੱਚੋਂ ਦੀ ਊਠ ਦਾ ਲੰਘਣਾ ਸੌਖਾ ਹੈ ਪਰ ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਜਾਣਾ ਔਖਾ ਹੈ!”
ਮਰਕੁਸ 10 : 26 (ERVPA)
ਚੇਲੇ ਹੋਰ ਵੀ ਜ਼ਿਆਦਾ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਆਖਾਣ ਲੱਗੇ, “ਤਾਂ ਫ਼ੇਰ ਕੌਣ ਬਚ ਸਕਦਾ ਹੈ?”
ਮਰਕੁਸ 10 : 27 (ERVPA)
ਯਿਸੂ ਨੇ ਚੇਲਿਆਂ ਵੱਲ ਵੇਖਿਆ ਅਤੇ ਆਖਿਆ, “ਇਹ ਮਨੁੱਖ ਨਾਲ ਅਸੰਭਵ ਹੈ ਪਰ ਸਿਰਫ਼ ਪਰਮੇਸ਼ੁਰ ਨਾਲ ਸੰਭਵ ਹੈ। ਕਿਉਂਕਿ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”
ਮਰਕੁਸ 10 : 28 (ERVPA)
ਪਤਰਸ ਨੇ ਯਿਸੂ ਨੂੰ ਕਿਹਾ, “ਤੁਹਾਡਾ ਅਨੁਸਰਣ ਕਰਨ ਲਈ ਅਸੀਂ ਆਪਣਾ ਸਭ ਕੁਝ ਤਿਆਗ ਦਿੱਤਾ ਹੈ।”
ਮਰਕੁਸ 10 : 29 (ERVPA)
ਉਸਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਿਸ ਕਿਸੇ ਨੇ ਵੀ ਮੇਰੀ ਜਾਂ ਖੁਸ਼-ਖਬਰੀ ਦੀ ਖਾਤਰ ਆਪਣਾ ਘਰ, ਭਰਾ-ਭੈਣਾਂ, ਮਾਂ-ਬਾਪ ਬੱਚੇ ਜਾਂ ਖੇਤ ਛੱਡੇ ਹਨ, ਇਸ ਦੁਨੀਆਂ ਨਾਲੋਂ ਵੀ ਸੌ ਗੁਣਾ ਵਧ ਪ੍ਰਾਪਤ ਕਰੇਗਾ।
ਮਰਕੁਸ 10 : 30 (ERVPA)
ਇਸ ਦੁਨੀਆਂ ਵਿੱਚ ਉਸਨੂੰ ਵਧੇਰੇ ਘਰ, ਭਰਾ-ਭੈਣਾ, ਮਾਂ-ਬਾਪ, ਬੱਚੇ ਅਤੇ ਖੇਤ ਪ੍ਰਾਪਤ ਹੋ ਜਾਣਗੇ ਅਤੇ ਉਨ੍ਹਾਂ ਵਸਤਾਂ ਨਾਲ ਉਸ ਮਨੁੱਖ ਨੂੰ ਦੰਡ ਮਿਲੇਗਾ ਪਰ ਅਗਲੇ ਜੀਵਨ ਵਿੱਚ ਉਸਨੂੰ ਸਦੀਵੀ ਜੀਵਨ ਵੀ ਮਿਲੇਗਾ।
ਮਰਕੁਸ 10 : 31 (ERVPA)
ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵੇਲੇ ਬਡ਼ਾ ਉੱਚਾ ਹੈ, ਭਵਿਖ ਵਿੱਚ ਉਨ੍ਹਾਂ ਦਾ ਰੁਤਬਾ ਸਭ ਤੋਂ ਨੀਵੇਂ ਦਰਜੇ ਦਾ ਹੋਵੇਗਾ ਅਤੇ ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵਕਤ ਬਹੁਤ ਨੀਵਾਂ ਹੈ ਆਉਣ ਵਾਲੇ ਸਮੇਂ ਵਿੱਚ ਬਡ਼ੇ ਉੱਚੇ ਰੁਤਬੇ ਦੇ ਹੋਣਗੇ।”
ਮਰਕੁਸ 10 : 32 (ERVPA)
ਯਿਸੂ ਦੇ ਨਾਲ ਲੋਕ ਵੀ ਯਰੂਸ਼ਲਮ ਵੱਲ ਨੂੰ ਜਾ ਰਹੇ ਸਨ। ਉਹ ਉਨ੍ਹਾਂ ਦੇ ਅੱਗੇ ਚੱਲ ਰਿਹਾ ਸੀ। ਉਸਦੇ ਚੇਲੇ ਹੈਰਾਨ ਸਨ, ਪਰ ਜਿਹਡ਼ੇ ਲੋਕ ਉਸ ਮਗਰ ਤੁਰ ਰਹੇ ਸਨ ਉਹ ਡਰੇ ਹੋਏ ਸਨ। ਉਸਨੇ ਫ਼ੇਰ ਬਾਰ੍ਹਾਂ ਰਸੂਲਾਂ ਨੂੰ ਇਕਲਿਆਂ ਬ੍ਬੁਲਾਕੇ ਉਨ੍ਹਾਂ ਨਾਲ ਗੱਲ ਕੀਤੀ। ਉਸਨੇ ਉਨ੍ਹਾਂ ਨੂੰ ਦਸਿਆ ਕਿ ਉਸ੍ਸ ਨਾਲ ਕੀ ਵਾਪਰ ਸਕਦਾ ਹੈ।
ਮਰਕੁਸ 10 : 33 (ERVPA)
ਉਸਨੇ ਕਿਹਾ, “ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਦੇ ਦਿੱਤਾ ਜਾਵੇਗਾ ਉਹ ਉਸਨੂੰ ਮਾਰ ਦੇਣਗੇ ਅਤੇ ਗੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ।
ਮਰਕੁਸ 10 : 34 (ERVPA)
ਉਹ ਲੋਕ ਉਸਦਾ ਮਜ਼ਾਕ ਉਡਾਉਣਗੇ ਅਤੇ ਉਸ ਉੱਤੇ ਥੁਕ੍ਕਣਗੇ। ਉਹ ਉਸਨੂੰ ਕੋਡ਼ੇ ਮਾਰ-ਮਾਰਕੇ ਜਾਨੋ ਮਾਰ ਸੁੱਟਣਗੇ, ਪਰ ਉਹ ਮੌਤ ਤੋਂ ਤੀਜੇ ਦਿਨ ਪਿਛੋਂ ਫਿਰ ਜੀਅ ਉਠੇਗਾ।”
ਮਰਕੁਸ 10 : 35 (ERVPA)
ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸਦੇ ਕੋਲ ਆਕੇ ਉਸਨੂੰ ਕਹਿਣ ਲੱਗੇ, “ਗੁਰੂ ਜੀ! ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਲਈ ਇੱਕ ਮਿਹਰਬਾਨੀ ਕਰੋ।”
ਮਰਕੁਸ 10 : 36 (ERVPA)
ਯਿਸੂ ਨੇ ਆਖਿਆ, “ਤੁਸੀਂ ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦੇ ਹੋ?”
ਮਰਕੁਸ 10 : 37 (ERVPA)
ਉਨ੍ਹਾਂ ਨੇ ਜਵਾਬ ਦਿੱਤਾ, “ਸਾਨੂੰ ਦੋਹਾਂ ਨੂੰ ਵਚਨ ਦੇ ਕਿ ਤੇਰੀ ਮਹਿਮਾ ਵਿੱਚ, ਸਾਡੇ ਵਿੱਚੋਂ ਇੱਕ ਤੇਰੇ ਸੱਜੇ ਪਾਸੇ ਅਤੇ ਦੂਜਾ ਤੇਰੇ ਖੱਬੇ ਪਾਸੇ ਬੈਠੇ!”
ਮਰਕੁਸ 10 : 38 (ERVPA)
ਉਸਨੇ ਕਿਹਾ, “ਤੁਹਨੂੰ ਨਹੀ ਪਤਾ ਕਿ ਤੁਸੀਂ ਕੀ ਮੰਗ ਰਹੇ ਹੋ। ਕੀ ਜਿਸ ਤਰ੍ਹਾਂ ਦੇ ਦੁਖ ਮੈਨੂੰ ਝੱਲਣੇ ਪੈ ਰਹੇ ਹਨ, ਓਹੋ ਜਿਹੇ ਤੁਸੀਂ ਸਹਾਰਣ ਨੂੰ ਤਿਆਰ ਹੋ? ਅਤੇ ਜਿਹੋ ਜਿਹਾ ਬਪਤਿਸਮਾ ਮੈਂ ਲੈਣਾ ਹੈ, ਕੀ ਤੁਸੀਂ ਉਹੋ ਜਿਹਾ ਬਪਤਿਸਮਾ ਲੈ ਸਕਦੇ ਹੋ?”
ਮਰਕੁਸ 10 : 39 (ERVPA)
ਉਨ੍ਹਾਂ ਉਸਨੂੰ ਆਖਿਆ, “ਹਾਂ ਹੋ ਸਕਦਾ ਹੈ!” ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿਨ੍ਹਾਂ ਤਕਲੀਫ਼ਾਂ ਰਾਹੀਂ ਮੈਂ ਗੁਜਰਾਂਗਾ, ਤੁਸੀਂ ਵੀ ਗੁਜਰੋਂਗੇ ਜਿਹਡ਼ਾ ਬਪਤਿਸਮਾ ਮੈਂ ਲਵਾਂਗਾ ਤੁਸੀਂ ਵੀ ਲਵੋਂਗੇ।
ਮਰਕੁਸ 10 : 40 (ERVPA)
ਪਰ ਕੌਣ ਮੇਰੇ ਸੱਜੇ ਅਤੇ ਖੱਬੇ ਪਾਸੇ ਬੈਠੇਗਾ ਇਸਦਾ ਫ਼ੈਸਲਾ ਕਰਨ ਵਾਲਾ ਮੈਂ ਨਹੀਂ ਹਾਂ! ਇਹ ਜਗ੍ਹਾਵਾਂ ਉਨ੍ਹਾਂ ਲਈ ਰਖੀਆਂ ਗਈਆਂ ਹਨ ਜਿਨ੍ਹਾਂ ਲਈ ਇਹ ਤਿਆਰ ਕੀਤੀਆਂ ਗਈਆਂ ਹਨ।”
ਮਰਕੁਸ 10 : 41 (ERVPA)
ਬਾਕੀ ਦਸ ਚੇਲਿਆਂ ਨੇ ਵੀ ਇਹ ਸੁਣਿਆ। ਉਨ੍ਹਾਂ ਨੂੰ ਯਾਕੂਬ ਅਤੇ ਯੂਹੰਨਾ ਤੇ ਕਰੋਧ ਆਇਆ ਤਾਂ
ਮਰਕੁਸ 10 : 42 (ERVPA)
ਯਿਸੂ ਨੇ ਸਾਰੇ ਚੇਲਿਆਂ ਨੂੰ ਇਕਠਿਆਂ ਕੀਤਾ ਅਤੇ ਕਿਹਾ, “ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਨ੍ਹਾਂ ਨੂੰ ਪਰਾਈਆਂ ਕੌਮਾਂ ਦੇ ਹਾਕਮ ਸਮਝਿਆ ਜਾਂਦਾ ਹੈ, ਉਹ ਉਨ੍ਹਾਂ ਤੇ ਦਬਦਬਾ ਰੱਖਣਾ ਪਸੰਦ ਕਰਦੇ ਹਨ ਅਤੇ ਉਨ੍ਹਾਂ ਦੇ ਵਿਸ਼ੇਸ਼ ਆਗੂ ਉਨ੍ਹਾਂ ਉੱਤੇ ਅਧਿਕਾਰ ਇਸਤੇਮਾਲ ਕਰਨਾ ਪਸੰਦ ਕਰਦੇ ਹਨ।
ਮਰਕੁਸ 10 : 43 (ERVPA)
ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਣਾ ਚਾਹੀਦਾ। ਸਗੋਂ ਤੁਹਾਡੇ ਵਿੱਚੋਂ ਜੇਕਰ ਕੋਈ ਮਹਾਨ ਹੋਣਾ ਚਾਹੁੰਦਾ ਹੈ ਉਸਨੂੰ ਤੁਹਾਡਾ ਸੇਵਕ ਹੋਣਾ ਚਾਹੀਦਾ ਹੈ।
ਮਰਕੁਸ 10 : 44 (ERVPA)
ਜੇਕਰ ਤੁਹਾਡੇ ਵਿੱਚੋਂ ਕੋਈ ਸਭ ਤੋਂ ਵੱਡਾ ਬਨਣਾ ਚਾਹੁੰਦਾ ਹੈ, ਤਾਂ ਉਸਨੂੰ ਨੋਕਰ ਵਾਂਗ ਸਭ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।
ਮਰਕੁਸ 10 : 45 (ERVPA)
ਕਿਉਂਕਿ ਮਨੁੱਖ ਦਾ ਪੁੱਤਰ ਦੂਜਿਆਂ ਤੋਂ ਆਪਣੀ ਸੇਵਾ ਨਹੀਂ ਕਰਾਉਣ ਆਇਆ ਪਰ ਲੋਕਾਂ ਦੀ ਸੇਵਾ ਕਰਨ ਅਤੇ ਬਹੁਤੇ ਲੋਕਾਂ ਨੂੰ ਬਚਾਉਣ ਦੀ ਖਾਤਰ ਆਪਣੀ ਜਾਨ ਦੇਣ ਲਈ ਆਇਆ ਹੈ।”
ਮਰਕੁਸ 10 : 46 (ERVPA)
ਤਦ ਉਹ ਯਰੀਹੋ ਵਿੱਚ ਆਏ। ਜਦ ਉਹ, ਉਸਦੇ ਚੇਲੇ ਅਤੇ ਹੋਰ ਬਹੁਤ ਸਾਰੇ ਲੋਕ ਯਰੀਹੋ ਨੂੰ ਛੱਡਕੇ ਜਾ ਰਹੇ ਸਨ ਇੱਕ ਅੰਨ੍ਹਾ ਆਦਮੀ (ਤਮਈ ਦਾ ਪੁੱਤਰ) ਬਰਤਿਮਈ ਸਡ਼ਕ ਦੇ ਕਿਨਾਰੇ ਬੈਠਾ ਸੀ। ਇਹ ਆਦਮੀ ਸਡ਼ਕ ਕੰਢੇ ਬੈਠ ਭੀਖ ਮੰਗ ਰਿਹਾ ਸੀ।
ਮਰਕੁਸ 10 : 47 (ERVPA)
ਉਸਨੇ ਸੁਣਿਆ ਕਿ ਯਿਸੂ ਨਾਸਰੀ ਇਧਰ ਦੀ ਲੰਘ ਰਿਹਾ ਸੀ। ਉਸਨੇ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, “ਯਿਸੂ, ਦਾਊਦ ਦੇ ਪੁੱਤਰ! ਮੇਰੇ ਤੇ ਮਿਹਰ ਕਰ।”
ਮਰਕੁਸ 10 : 48 (ERVPA)
ਬਹੁਤ ਸਾਰੇ ਲੋਕਾਂ ਨੇ ਉਸ ਨੂੰ ਰੌਲਾ ਪਾਉਣ ਲਈ ਝਿਡ਼ਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸ ਅੰਨ੍ਹੇ ਆਦਮੀ ਨੇ ਹੋਰ ਵੀ ਜ਼ੋਰ ਦੀ ਰੌਲਾ ਪਾਇਆ, “ਦਾਊਦ ਦੇ ਪੁੱਤਰ ਮੇਰੇ ਤੇ ਮਿਹਰ ਕਰ।”
ਮਰਕੁਸ 10 : 49 (ERVPA)
ਯਿਸੂ ਉਥੇ ਰੁਕਿਆ ਅਤੇ ਆਖਿਆ, “ਉਸ ਆਦਮੀ ਨੂੰ ਕਹੋ, ਇਧਰ ਆਵੇ!” ਤਾਂ ਉਨ੍ਹਾਂ ਨੇ ਉਸ ਅੰਨ੍ਹੇ ਆਦਮੀ ਨੂੰ ਬੁਲਾਇਆ ਅਤੇ ਕਿਹਾ, “ਖੁਸ਼ ਹੋ! ਅਤੇ ਖਲੋ ਜਾ, ਕਿਉਂਕਿ ਯਿਸੂ ਨੇ ਤੈਨੂੰ ਬੁਲਾਇਆ ਹੈ।”
ਮਰਕੁਸ 10 : 50 (ERVPA)
ਅੰਨ੍ਹਾ ਆਦਮੀ ਫ਼ਟਾ-ਫ਼ਟ ਖਡ਼ਾ ਹੋਇਆ, ਉਸਨੇ ਆਪਣਾ ਕੱਪਡ਼ਾ ਉਥੇ ਹੀ ਛਡਿਆ ਤ੍ਤੇ ਉਸ ਕੋਲ ਆ ਗਿਆ।
ਮਰਕੁਸ 10 : 51 (ERVPA)
ਯਿਸੂ ਨੇ ਉਸ ਆਦਮੀ ਨੂੰ ਕਿਹਾ, “ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦਾ ਹੈਂ?” ਉਸਨੇ ਜਵਾਬ ਦਿੱਤਾ, “ਗੁਰੂ, ਮੈਂ ਮੁਡ਼ ਤੋਂ ਵੇਖਣਾ ਚਾਹੁੰਦਾ ਹਾਂ।”
ਮਰਕੁਸ 10 : 52 (ERVPA)
ਉਸਨੇ ਕਿਹਾ, “ਜਾ, ਤੇਰੀ ਆਸਥਾ ਨੇ ਤੈਨੂੰ ਬਚਾਇਆ ਹੈ।” ਤਦ ਉਹ ਆਦਮੀ ਦੋਬਾਰਾ ਵੇਖਣ ਦੇ ਸਮਰਥ ਹੋ ਗਿਆ ਅਤੇ ਉਸ ਰਸਤੇ ਉਹ ਯਿਸੂ ਦੇ ਮਗਰ ਤੁਰ ਪਿਆ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52