ਮਰਕੁਸ 12 : 1 (ERVPA)
ਯਿਸੂ ਲੋਕਾਂ ਨੂੰ ਦ੍ਰਿਸ਼ਟਾਤਾਂ ਵਿੱਚ ਸਮਝਾਉਣ ਲੱਗਾ ਅਤੇ ਆਖਿਆ, “ਇੱਕ ਆਦਮੀ ਨੇ ਅੰਗੂਰਾਂ ਦਾ ਬਾਗ ਲਗਾਇਆ। ਉਸਨੇ ਬਾਗ ਦੇ ਆਲੇ-ਦੁਆਲੇ ਬਾਡ਼ ਕੀਤੀ, ਅਤੇ ਰਸ ਪ੍ਰਾਪਤ ਕਰਨ ਲਈ ਇੱਕ ਚੁਬੱਚਾ ਕਢਿਆ ਅਤੇ ਇੱਕ ਬੁਰਜ ਉਸਾਰਿਆ। ਉਹ ਆਦਮੀ ਇਹ ਬਾਗ ਕਿਰਾਏ ਤੇ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਯਾਤਰਾ ਤੇ ਚਲਾ ਗਿਆ।
ਮਰਕੁਸ 12 : 2 (ERVPA)
ਉਸਨੇ ਫ਼ਲ ਦੀ ਰੁੱਤ ਵੇਲੇ, ਆਪਣੇ ਨੋਕਰ ਨੂੰ ਕਿਸਾਨਾਂ ਕੋਲੋਂ ਆਪਣਾ ਅੰਗੂਰਾਂ ਦਾ ਹਿੱਸਾ ਲੈਣ ਵਾਸਤੇ ਭੇਜਿਆ।
ਮਰਕੁਸ 12 : 3 (ERVPA)
ਪਰ ਉਨ੍ਹਾਂ ਨੇ ਉਸਨੂੰ ਫ਼ਡ਼ਕੇ ਕੁਟਿਆ ਅਤੇ ਬਿਨਾ ਕੁਝ ਦਿੱਤੇ ਵਾਪਸ ਭੇਜ ਦਿੱਤਾ।
ਮਰਕੁਸ 12 : 4 (ERVPA)
ਫ਼ਿਰ ਉਸ ਆਦਮੀ ਨੇ ਉਨ੍ਹਾਂ ਕੋਲ ਆਪਣੇ ਇੱਕ ਹੋਰ ਨੋਕਰ ਨੂੰ ਭੇਜਿਆ, ਪਰ ਉਨ੍ਹਾਂ ਨੇ ਉਸਦੇ ਸਿਰ ਉੱਤੇ ਸੱਟ ਮਾਰੀ ਅਤੇ ਉਸਦੀ ਵੀ ਬੇਇੱਜ਼ਤੀ ਕੀਤੀ।
ਮਰਕੁਸ 12 : 5 (ERVPA)
ਤਾਂ ਫ਼ਿਰ ਉਸ ਆਦਮੀ ਨੇ ਇੱਕ ਹੋਰ ਨੋਕਰ ਨੂੰ ਭੇਜਿਆ। ਉਨ੍ਹਾਂ ਇਸਨੂੰ ਜਾਨੋ ਹੀ ਮਾਰ ਦਿੱਤਾ। ਉਹ ਆਦਮੀ ਹੋਰ ਵੀ ਬਹੁਤ ਸਾਰੇ ਨੋਕਰਾਂ ਨੂੰ ਭੇਜਦਾ ਰਿਹਾ ਪਰ ਉਨ੍ਹਾਂ ਨੇ ਕਈਆਂ ਨੂੰ ਕੁਟਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਜਾਨੋ ਮਾਰ ਦਿੱਤਾ।
ਮਰਕੁਸ 12 : 6 (ERVPA)
“ਹੁਣ ਉਸ ਆਦਮੀ ਕੋਲ ਇੱਕ ਹੀ ਬੰਦਾ ਰਹਿ ਗਿਆ ਸੋ ਵੀ ਉਸਨੇ ਉਨ੍ਹਾਂ ਕੋਲ ਭੇਜਿਆ। ਇਹ ਬੰਦਾ ਉਸਦਾ ਆਪਣਾ ਪੁੱਤਰ ਸੀ ਅਤੇ ਉਸਨੂੰ ਉਹ ਬਹੁਤ ਪਿਆਰ ਕਰਦਾ ਸੀ, ਪਰ ਫ਼ਿਰ ਵੀ ਉਸਨੇ ਆਪਣੇ ਪੁੱਤਰ ਨੂੰ ਕਿਸਾਨਾਂ ਕੋਲ ਇਹ ਕਹਿੰਦਿਆਂ ਭੇਜਿਆ ਕਿ ‘ਮਾਲੀ ਮੇਰੇ ਪੁੱਤਰ ਦਾ ਸਤਿਕਾਰ ਕਰਣਗੇ।’
ਮਰਕੁਸ 12 : 7 (ERVPA)
“ਪਰ ਕਿਸਾਨਾਂ ਨੇ ਆਪਸ ‘ਚ ਵਿਚਾਰ ਕੀਤੀ ਅਤੇ ਆਖਿਆ, ‘ਇਹ ਮਾਲਕ ਦਾ ਪੁੱਤਰ ਹੈ। ਬਾਗ ਉਸਦਾ ਹੋਵੇਗਾ। ਅਸੀਂ ਇਸਨੂੰ ਮਾਰ ਦੇਈਏ ਅਤੇ ਇਹ ਬਾਗ ਸਾਡਾ ਹੋ ਜਾਵੇਗਾ।’
ਮਰਕੁਸ 12 : 8 (ERVPA)
ਤਾਂ ਉਨ੍ਹਾਂ ਨੇ ਉਸਦੇ ਪੁੱਤਰ ਨੂੰ ਵੀ ਫਡ਼ਿਆ ਅਤੇ ਜਾਨੋ ਮਾਰਕੇ ਖੇਤੋਂ ਪਾਰ ਸੁੱਟ ਦਿੱਤਾ।
ਮਰਕੁਸ 12 : 9 (ERVPA)
ਸੋ ਹੁਣ ਬਾਗ ਦਾ ਮਾਲਕ ਕੀ ਕਰੇਗਾ? ਹੁਣ ਉਹ ਬਾਗ ਵਿੱਚ ਆਵੇਗਾ ਅਤੇ ਸਾਰੇ ਕਿਸਾਨਾਂ ਨੂੰ ਮਾਰ ਦੇਵੇਗਾ ਅਤੇ ਅੰਗੂਰਾਂ ਦਾ ਬਾਗ ਹੋਰਨਾਂ ਨੂੰ ਸੌਂਪੇਗਾ।
ਮਰਕੁਸ 12 : 10 (ERVPA)
ਤੁਸੀਂ ਇਹ ਅਵਸ਼ ਪੋਥੀ ਵਿੱਚ ਪਢ਼ਿਆ ਹੋਵੇਗਾ: ‘ਜਿਸ ਪੱਥਰ ਨੂੰ ਉਸਾਰੀਏ ਨੇ ਰੱਦ ਕਿਤਾ ਸੋ ਖੂਂਜੇ ਦਾ ਸਿਰਾ ਹੋ ਗਿਆ।
ਮਰਕੁਸ 12 : 11 (ERVPA)
ਪ੍ਰਭੂ ਨੇ ਇਹ ਸਾਰਾ ਭਾਣਾ ਵਰਤਾਇਆ ਤੇ ਸਾਡੀ ਨਜ਼ਰ ਵਿੱਚ ਇਹ ਅਚਰਜ ਹੈ।”‘ ਜ਼ਬੂਰ 118:22-23
ਮਰਕੁਸ 12 : 12 (ERVPA)
ਉਨ੍ਹਾਂ ਯਹੂਦੀ ਆਗੂਆਂ ਨੇ ਵੀ ਇਹ ਦ੍ਰਿਸ਼ਟਾਂਤ ਸੁਣੀ ਅਤੇ ਉਹ ਜਾਣਦੇ ਸਨ ਕਿ ਇਹ ਦ੍ਰਿਸ਼ਟਾਂਤ ਉਨ੍ਹਾਂ ਬਾਰੇ ਹੀ ਸੀ। ਇਸ ਲਈ ਉਹ ਯਿਸੂ ਨੂੰ ਗਿਰਫ਼ਤਾਰ ਕਰਨ ਲਈ ਅਵਸਰ ਲਭ ਰਹੇ ਸਨ ਪਰ ਉਹ ਲੋਕਾਂ ਤੋਂ ਡਰਦੇ ਸਨ, ਇਸ ਲਈ ਉਹ ਉਸਨੂੰ ਉਥੇ ਹੀ ਛੱਡਕੇ ਚਲੇ ਗਏ। ਯਹੂਦੀ ਆਗੂਆਂ ਨੇ ਉਸ ਨਾਲ ਚਾਲ ਖੇਡਣ ਦੀ ਕੋਸ਼ਿਸ਼ ਕੀਤੀ
ਮਰਕੁਸ 12 : 13 (ERVPA)
ਫ਼ੇਰ ਉਨ੍ਹਾਂ ਨੇ ਕੁਝ ਫ਼ਰੀਸੀਆਂ ਅਤੇ ਹੇਰੋਦੀਆਂ ਨੂੰ ਉਸ ਕੋਲ ਭੇਜਿਆ ਤਾਂ ਜੋ ਉਹ ਉਸਦੇ ਬਚਨਾਂ ਵਿੱਚ ਕੁਝ ਦੋਸ਼ ਲਭ ਸਕਣ।
ਮਰਕੁਸ 12 : 14 (ERVPA)
ਤਾਂ ਫ਼ਰੀਸੀ ਅਤੇ ਹੇਰੋਦੀਆਂ ਨੇ ਉਸ ਕੋਲ ਜਾਕੇ ਆਖਿਆ, “ਗੁਰੂ ਜੀ! ਅਸੀਂ ਜਾਣਦੇ ਹਾਂ ਕਿ ਤੂੰ ਇੱਕ ਇਮਾਨਦਾਰ ਆਦਮੀ ਹੈ ਅਤੇ ਲੋਕ ਤੇਰੇ ਬਾਰੇ ਕੀ ਆਖਦੇ ਹਨ। ਤੂੰ ਕਿਸੇ ਗੱਲੋਂ ਵੀ ਨਹੀਂ ਘਬਰਾਉਂਦਾ। ਤੇਰੇ ਅੱਗੇ ਸਾਰੇ ਮਨੁੱਖ ਬਰਾਬਰ ਹਨ ਅਤੇ ਤੂੰ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦੱਸਦਾ ਹੈਂ। ਤੂੰ ਸਾਨੂੰ ਇਹ ਦੱਸ ਕਿ ਕੀ ਕੈਸਰ ਨੂੰ ਮਹਿਸੂਲ ਦੇਣਾ ਯੋਗ ਹੈ ਕਿ ਨਹੀਂ? ਸਾਨੂੰ ਉਸਨੂੰ ਮਹਿਸੂਲ ਦੇਣਾ ਚਾਹੀਦਾ ਹੈ ਜਾਂ ਨਹੀਂ?”
ਮਰਕੁਸ 12 : 15 (ERVPA)
ਯਿਸੂ ਜਾਣਦਾ ਸੀ ਕਿ ਇਹ ਆਦਮੀ ਸੱਚਮੁੱਚ ਉਸ ਨਾਲ ਕੋਈ ਚਾਲ ਖੇਡ ਰਹੇ ਹਨ ਤਾਂ ਉਸਨੇ ਕਿਹਾ, “ਤੁਸੀਂ ਮੈਨੂੰ ਕਿਉਂ ਪਰਤਿਆਉਂਦੇ ਹੋ? ਚਾਂਦੇ ਦਾ ਇੱਕ ਸਿੱਕਾ ਮੇਰੇ ਕੋਲ ਲਿਆਓ ਅਤੇ ਮੈਨੂੰ ਵੇਖਣ ਦਿਓ।”
ਮਰਕੁਸ 12 : 16 (ERVPA)
ਉਨ੍ਹਾਂ ਉਸਨੂੰ ਇੱਕ ਸਿੱਕਾ ਦੇ ਦਿੱਤਾ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿੱਕੇ ਉੱਤੇ ਕਿਸਦੀ ਤਸਵੀਰ ਹੈ? ਅਤੇ ਉਸ ਉੱਪਰ ਕਿਸਦਾ ਨਾਉਂ ਲਿਖਿਆ ਹੈ?” ਤਾਂ ਉਨ੍ਹਾਂ ਕਿਹਾ, “ਇਸਤੇ ਕੈਸਰ ਦੀ ਤਸਵੀਰ ਅਤੇ ਉਸਦਾ ਨਾਉਂ ਲਿਖਿਆ ਹੈ।”
ਮਰਕੁਸ 12 : 17 (ERVPA)
ਤਾਂ ਉਸਨੇ ਉਨ੍ਹਾਂ ਨੂੰ ਕਿਹਾ, “ਜੋ ਵਸਤਾਂ ਕੈਸਰ ਦੀਆਂ ਨੇ ਉਹ ਉਸਨੂੰ ਦੇਵੋ ਅਤੇ ਜੋ ਪ੍ਰਭੂ ਦੀਆਂ ਹਨ ਉਹ ਪ੍ਰਭੂ ਨੂੰ ਦੇਵੋ।” ਲੋਕ ਉਸਤੇ ਹੈਰਾਨ ਸਨ, ਜੋ ਯਿਸੂ ਨੇ ਉਨ੍ਹਾਂ ਨੂੰ ਸਮਝਾਇਆ ਸੀ।
ਮਰਕੁਸ 12 : 18 (ERVPA)
ਫ਼ਿਰ ਕੁਝ ਸਦੂਕੀ ਯਿਸੂ ਕੋਲ ਆਏ। ਸਦੂਕੀਆਂ ਦਾ ਵਿਸ਼ਵਾਸ ਸੀ ਕਿ ਮਰਨ ਉਪ੍ਰੰਤ ਕੋਈ ਮੁਡ਼ ਨਹੀਂ ਜਿਉਂਦਾ। ਤੇ ਸਦੂਕੀਆਂ ਨੇ ਯਿਸੂ ਨੂੰ ਇੱਕ ਸਵਾਲ ਪੁੱਛਿਆ,
ਮਰਕੁਸ 12 : 19 (ERVPA)
“ਗੁਰੂ ਜੀ, ਸਾਡੇ ਲਈ ਮੂਸਾ ਨੇ ਲਿਖਿਆ ਹੈ ਕਿ ਜੇਕਰ ਕੋਈ ਵਿਆਹਿਆ ਪੁਰਖ ਬੇ-ਔਲਾਦ ਮਰ ਜਾਵੇ, ਤਾਂ ਉਸਦੇ ਭਰਾ ਨੂੰ ਉਸਦੀ ਤੀਵੀ ਨਾਲ ਵਿਆਹ ਕਰਵਾ ਲੈਣਾ ਚਾਹੀਦਾ ਹੈ, ਤਾਂ ਜੋ ਉਹ ਮਰੇ ਹੋਏ ਭਰਾ ਲਈ ਔਲਾਦ ਪੈਦਾ ਕਰ ਸਕਣ।
ਮਰਕੁਸ 12 : 20 (ERVPA)
ਇੱਕ ਵਾਰੀ ਸੱਤ ਭਰਾ ਸਨ। ਪਹਿਲੇ ਦਾ ਵਿਆਹ ਹੋਇਆ ਅਤੇ ਉਹ ਮਰ ਗਿਆ, ਉਸਦੇ ਕੋਈ ਔਲਾਦ ਨਹੀਂ ਸੀ,
ਮਰਕੁਸ 12 : 21 (ERVPA)
ਫ਼ੇਰ ਦੂਜੇ ਭਰਾ ਨੇ ਉਸ ਨਾਲ ਵਿਆਹ ਕਰਵਾਇਆ ਪਰ ਉਹ ਵੀ ਬੇ-ਔਲਾਦਾ ਹੀ ਮਰ ਗਿਆ। ਇੰਝ ਹੀ ਤੀਜੇ ਭਰਾ ਨਾਲ ਵੀ ਹੋਇਆ।
ਮਰਕੁਸ 12 : 22 (ERVPA)
ਇੰਝ ਵਾਰੀ-ਵਾਰੀ ਸੱਤਾਂ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ ਪਰ ਸਭ ਹੀ ਬੇ-ਔਲਾਦੇ ਵਾਰੀ-ਵਾਰੀ ਮਰ ਗਏ। ਕਿਸੇ ਭਰਾ ਨੂੰ ਉਸ ਔਰਤ ਨਾਲ ਸੰਤਾਨ ਨਾ ਮਿਲੀ। ਆਖਿਰਕਾਰ, ਉਹ ਔਰਤ ਵੀ ਮਰ ਗਈ।
ਮਰਕੁਸ 12 : 23 (ERVPA)
ਕਿਉਂ ਜੁ ਸਾਰੇ ਸੱਤਾਂ ਭਰਾਵਾਂ ਨੇ ਉਸਨੂੰ ਆਪਣੀ ਪਤਨੀ ਬਣਾਇਆ, ਪੁਨਰ ਉਥਾਨ ਦੇ ਦਿਨ, ਉਹ ਔਰਤ ਕਿਸ ਦੀ ਤੀਵੀ ਕਹਾਵੇਗੀ?”
ਮਰਕੁਸ 12 : 24 (ERVPA)
ਯਿਸੂ ਨੇ ਆਖਿਆ, “ਕੀ ਤੁਸੀਂ ਗਲਤ ਨਹੀਂ ਹੋ?” ਤੁਸੀਂ ਪੋਥੀਆਂ ਜਾਂ ਪਰਮੇਸ਼ੁਰ ਦੀ ਸ਼ਕਤੀ ਨੂੰ ਨਹੀਂ ਜਾਣਦੇ!
ਮਰਕੁਸ 12 : 25 (ERVPA)
ਜਦ ਲੋਕ ਮੌਤ ਤੋਂ ਉਭਰਨਗੇ, ਉਹ ਵਿਆਹ ਨਹੀਂ ਕਰਨਗੇ। ਲੋਕਾਂ ਦਾ ਇੱਕ ਦੂਜੇ ਨਾਲ ਵਿਆਹ ਨਹੀਂ ਹੋਵੇਗਾ ਸਭ ਲੋਕ ਸੁਰਗ ਵਿੱਚ ਦੂਤਾਂ ਵਾਂਗ ਹੋਣਗੇ।
ਮਰਕੁਸ 12 : 26 (ERVPA)
ਪਰ ਮੁਰਦਿਆਂ ਦੇ ਉਭਰਨ ਦੇ ਸੰਬੰਧ ਵਿੱਚ, ਕੀ ਤੁਸੀਂ ਮੂਸਾ ਦੀ ਪੋਥੀ ਵਿੱਚ ‘ਮੱਚਦੀ ਹੋਈ ਝਾਡ਼ੀ’ ਬਾਰੇ ਨਹੀਂ ਪਢ਼ਿਆ। ਉਥੇ ਲਿਖਿਆ ਹੋਇਆ ਹੈ ਕਿ ਪਰਮੇਸ਼ੁਰ ਨੇ ਮੂਸਾ ਨੂੰ ਕੀ ਆਖਿਆ; ‘ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾ।’
ਮਰਕੁਸ 12 : 27 (ERVPA)
ਜੇਕਰ ਪ੍ਰਭੂ ਆਖਦਾ ਹੈ ਕਿ ਉਹ ਇਨ੍ਹਾਂ ਦਾ ਪ੍ਰਭੂ ਹੈ ਤਾਂ, ਇਹ ਮਨੁੱਖ ਵਾਸਤਵ ਵਿੱਚ ਮਰੇ ਨਹੀਂ। ਤੁਸੀਂ ਸਦੂਕੀਆਂ ਨੇ ਇਸਨੂੰ ਗਲਤ ਸਮਝਿਆ ਹੈ। ਪਰਮੇਸ਼ੁਰ ਮੁਰਦੇ ਲੋਕਾਂ ਦਾ ਪਰਮੇਸ਼ੁਰ ਨਹੀਂ ਸਗੋਂ ਜਿਉਂਦਿਆਂ ਦਾ ਹੈ।”
ਮਰਕੁਸ 12 : 28 (ERVPA)
ਇੱਕ ਨੇਮ ਦਾ ਉਪਦੇਸ਼ਕ ਯਿਸੂ ਕੋਲ ਆਇਆ। ਉਸਨੇ ਯਿਸੂ ਨੂੰ ਸਦੂਕੀਆਂ ਅਤੇ ਫ਼ਰੀਸੀਆਂ ਨਾਲ ਬਹਿਸ ਕਰਦੇ ਸੁਣਿਆ। ਉਸਨੇ ਵੇਖਿਆ ਕਿ ਯਿਸੂ ਨੇ ਉਨ੍ਹਾਂ ਦੇ ਸਵਾਲਾਂ ਦੇ ਬਡ਼ੇ ਵਧੀਆ ਜਵਾਬ ਦਿੱਤੇ ਹਨ, ਤਾਂ ਉਸਨੇ ਯਿਸੂ ਨੂੰ ਪੁੱਛਿਆ, “ਕਿਹਡ਼ਾ ਹੁਕਮ ਸਭ ਤੋਂ ਵਧ ਮਹੱਤਵਯੋਗ ਹੈ?”
ਮਰਕੁਸ 12 : 29 (ERVPA)
ਯਿਸੂ ਨੇ ਆਖਿਆ, “ਸਭ ਤੋਂ ਮੁਖ ਇਹੀ ਹੈ ਕਿ: ‘ਹੇ ਇਸਰਾਏਲ ਦੇ ਲੋਕੋ, ਸੁਣੋ! ਸਾਡਾ ਪ੍ਰਭੂ ਪਰਮੇਸ਼ੁਰ ਹੀ ਇੱਕੋ ਪ੍ਰਭੂ ਹੈ।
ਮਰਕੁਸ 12 : 30 (ERVPA)
ਤੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਦਿਲ ਜਾਨ ਨਾਲ ਪਿਆਰ ਕਰ। ਤੂੰ ਆਪਣੀ ਪੂਰੀ ਰੂਹ, ਪੂਰੇ ਦਿਮਾਗ ਪੂਰੀ ਤਾਕਤ ਨਾਲ ਉਸ ਨਾਲ ਪਿਆਰ ਕਰ।’
ਮਰਕੁਸ 12 : 31 (ERVPA)
ਦੂਜਾ ਮਹੱਤਵਪੂਰਨ ਹੁਕਮ ਇਹ ਹੈ ਕਿ, ‘ਜਿਵੇਂ ਤੂੰ ਆਪਣੇ-ਆਪ ਨਾਲ ਪਿਆਰ ਕਰਦਾ ਹੈ ਇਵੇਂ ਹੀ ਦੂਜਿਆਂ ਨੂੰ ਵੀ ਪਿਆਰ ਕਰ।’ ਇਹੀ ਹੁਕਮ ਸਭ ਤੋਂ ਵਧ ਮਹੱਤਵਪੂਰਣ ਹਨ।”
ਮਰਕੁਸ 12 : 32 (ERVPA)
ਤਦ ਉਸ ਆਦਮੀ ਨੇ ਕਿਹਾ, “ਗੁਰੂ ਜੀ! ਤੁਸੀਂ ਬਿਲਕੁਲ ਠੀਕ ਆਖਿਆ ਹੈ ਕਿ ਪਰਮੇਸ਼ੁਰ ਸਿਰਫ਼ ਇੱਕ ਹੈ ਹੋਰ ਉਸਤੋਂ ਬਿਨਾ ਦੂਜਾ ਪਰਮੇਸ਼ੁਰ ਕੋਈ ਨਹੀਂ ਹੈ।
ਮਰਕੁਸ 12 : 33 (ERVPA)
ਅਤੇ ਮਨੁੱਖ ਨੂੰ ਪਰਮੇਸ਼ੁਰ ਨੂੰ ਪੂਰੇ ਦਿਲ ਜਾਨ ਨਾਲ, ਪੂਰੀ ਰੂਹ, ਪੂਰੇ ਦਿਮਾਗ ਅਤੇ ਪੂਰੀ ਤਾਕਤ ਨਾਲ ਪਿਆਰ ਕਰਨਾ ਚਾਹੀਦਾ ਹੈ। ਅਤੇ ਮਨੁੱਖ ਨੂੰ ਆਪਣੇ ਵਾਂਗ ਹੀ ਦੂਜਿਆਂ ਨੂੰ ਜਾਨਣਾ ਤੇ ਪਿਆਰ ਕਰਨਾ ਚਾਹੀਦਾ ਹੈ। ਇਹ ਦੋ ਹੁਕਮ ਸਾਰੇ ਹੋਮਾਂ ਅਤੇ ਬਲੀਦਾਨਾਂ ਤੋਂ, ਜੋ ਅਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹਾਂ, ਵਧ ਮਹੱਤਵਪੂਰਣ ਹਨ।”
ਮਰਕੁਸ 12 : 34 (ERVPA)
ਜਦ ਯਿਸੂ ਨੇ ਵੇਖਿਆ ਕਿ ਉਸ ਆਦਮੀ ਨੇ ਸਿਆਣਪ ਨਾਲ ਉੱਤਰ ਦਿੱਤਾ ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਤੂੰ ਪਰਮੇਸ਼ੁਰ ਦੇ ਰਾਜ ਦੇ ਨੇਡ਼ੇ ਹੈਂ।” ਅਤੇ ਇਸਤੋਂ ਬਾਦ ਕਿਸੇ ਦਾ ਹੌਂਸਲਾ ਨਾ ਪਿਆ ਜੋ ਉਸ ਕੋਲੋ ਕੁਝ ਹੋਰ ਸੁਆਲ ਕਰੇ।
ਮਰਕੁਸ 12 : 35 (ERVPA)
ਜਦੋਂ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ ਤਾਂ ਉਸਨੇ ਆਖਿਆ, “ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?
ਮਰਕੁਸ 12 : 36 (ERVPA)
ਦਾਊਦ ਨੇ ਪਵਿੱਤਰ ਆਤਮਾ ਰਾਹੀਂ ਖੁਦ ਆਖਿਆ ਹੈ ਕਿ: ‘ਪ੍ਰਭੂ ਨੇ, ਮੇਰੇ ਪ੍ਰਭੂ ਨੂੰ, ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ।’ ਅਤੇ ਮੈਂ ਤੇਰੇ ਦੁਸ਼ਮਣਾ ਨੂੰ ਤੇਰੇ ਪੈਰਾਂ ਹੇਠ ਕਰ ਦਿਆਂਗਾ।ਜ਼ਬੂਰ 110:1
ਮਰਕੁਸ 12 : 37 (ERVPA)
ਦਾਊਦ ਤਾਂ ਆਪੇ ਹੀ ਮਸੀਹ ਨੂੰ ‘ਪ੍ਰਭੂ’ ਬੁਲਾਉਂਦਾ ਹੈ। ਜੇਕਰ ਅਜਿਹਾ ਹੈ, ਤਾਂ ਮਸੀਹ ਉਸਦਾ ਪੁੱਤਰ ਕਿਵੇਂ ਹੋ ਸਕਦਾ ਹੈ?” ਅਤੇ ਵੱਡੀ ਭੀਡ਼ ਖੁਸ਼ੀ ਨਾਲ ਉਸਦੇ ਉਪਦੇਸ਼ ਸੁਣ ਰਹੀ ਸੀ।
ਮਰਕੁਸ 12 : 38 (ERVPA)
ਉਹ ਲਗਾਤਾਰ ਉਪਦੇਸ਼ ਦਿੰਦਾ ਰਿਹਾ ਅਤੇ ਆਖਿਆ, “ਨੇਮ ਦੇ ਉਪਦੇਸ਼ਕਾਂ ਤੋਂ ਸਾਵਧਾਨ ਰਹੋ। ਉਹ ਲੰਬੇ ਚੋਗੇ ਪਾਕੇ ਇਹ ਵਿਖਾਉਣ ਲਈ ਕਿ ਉਹ ਮਹੱਤਵਪੂਰਣ ਹਨ, ਇਧਰ-ਉਧਰ ਭਟਕਦੇ ਰਹਿੰਦੇ ਹਨ। ਅਤੇ ਬਜ਼ਾਰਾਂ ਵਿੱਚ ਲੋਕ ਉਨ੍ਹਾਂ ਨੂੰ ਇੱਜ਼ਤ ਦੇਣ ਦੇ ਇਛੁੱਕ ਹਨ।
ਮਰਕੁਸ 12 : 39 (ERVPA)
ਅਤੇ ਉਹ ਪ੍ਰਾਰਥਨਾ ਸਥਾਨਾਂ ਵਿੱਚ ਅਤੇ ਦਾਵਤਾਂ ਵਿੱਚ ਵੱਡੇ ਅਹੁਦੇ ਦੀਆਂ ਕੁਰਸੀਆਂ ਤੇ ਬੈਠਣਾ ਚਾਹੁੰਦੇ ਹਨ।
ਮਰਕੁਸ 12 : 40 (ERVPA)
ਉਹ ਵਿਧਵਾਵਾਂ ਦੇ ਘਰਾਂ ਨੂੰ ਵੀ ਲੁੱਟ ਲੈਂਦੇ ਹਨ, ਅਤੇ ਚੰਗੇ ਬਨਣ ਲਈ ਵਿਖਾਵੇ ਕਰਨ ਵਾਸਤੇ ਲੰਬੀਆਂ-ਲੰਬੀਆਂ ਪ੍ਰਾਰਥਨਾ ਕਰਦੇ ਹਨ। ਪ੍ਰਭੂ ਉਨ੍ਹਾਂ ਨੂੰ ਬਹੁਤ ਸਜ਼ਾ ਦੇਵੇਗਾ।”
ਮਰਕੁਸ 12 : 41 (ERVPA)
ਯਿਸੂ ਮੰਦਰ ਦੇ ਖਜ਼ਾਨੇ ਦੇ ਸੰਦੂਕ ਕੋਲ ਬੈਠਾ ਇਹ ਵੇਖ ਰਿਹਾ ਸੀ ਕਿ ਲੋਕ ਆਂਦੇ-ਜਾਂਦੇ ਉਸ ਵਿੱਚ ਕੀ ਭੇਟਾ ਪਾਉਂਦੇ ਹਨ। ਬਹੁਤ ਸਾਰੇ ਅਮੀਰ ਲੋਕ ਇਸ ਵਿੱਚ ਬਹੁਤ ਸਾਰਾ ਧਨ ਪਾ ਰਹੇ ਸਨ।
ਮਰਕੁਸ 12 : 42 (ERVPA)
ਫ਼ਿਰ ਇੱਕ ਗਰੀਬ ਵਿਧਵਾ ਆਈ ਅਤੇ ਉਸਨੇ ਦੋ ਛੋਟੇ-ਛੋਟੇ ਤਾਂਬੇ ਦੇ ਸਿੱਕੇ ਭੇਟਾ ਕੀਤੇ ਜੋ ਕਿ ਇੱਕ ਪੈਸੇ ਦੇ ਤੁਲ੍ਲ ਵੀ ਨਹੀਂ ਸਨ।
ਮਰਕੁਸ 12 : 43 (ERVPA)
ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਗਰੀਬ ਵਿਧਵਾ ਨੇ ਦੋ ਛੋਟੇ ਸਿੱਕੇ ਚਢ਼ਾਏ ਹਨ, ਅਸਲ ਵਿੱਚ ਜੋ ਕਿ ਸਾਰੇ ਧਨਵਾਨਾਂ ਦੀ ਚਢ਼ਾਈ ਢੇਰ ਸਾਰੀ ਭੇਟਾ ਨਾਲੋਂ ਕਿਤੇ ਵਧੇਰੇ ਹਨ।
ਮਰਕੁਸ 12 : 44 (ERVPA)
ਉਨ੍ਹਾਂ ਅਮੀਰ ਲੋਕਾਂ ਕੋਲ ਅਥਾਹ ਧਨ ਹੈ ਅਤੇ ਉਸ ਸਭ ਕਾਸੇ ਵਿੱਚੋਂ, ਉਨ੍ਹਾਂ ਕੋਲ ਜੋ ਫ਼ਾਲਤੂ ਸੀ, ਸੋ ਉਨ੍ਹਾਂ ਨੇ ਭੇਟਾ ਕਰ ਦਿੱਤਾ। ਪਰ ਇਹ ਔਰਤ ਬਹੁਤ ਗਰੀਬ ਹੈ ਅਤੇ ਉਸ ਕੋਲ ਜੋ ਵੀ ਸੀ ਉਸਨੇ ਅਰਪਣ ਕਰ ਦਿੱਤਾ ਹੈ। ਜੋ ਕੁਝ ਉਸਨੇ ਅਰਪਣ ਕੀਤਾ ਹੈ ਉਹ ਉਸਦੇ ਆਪਣੇ ਜਿਉਣ ਵਾਸਤੇ ਸੀ।”
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44