ਮਰਕੁਸ 13 : 1 (ERVPA)
ਜਦੋਂ ਯਿਸੂ ਮੰਦਰ ਵਾਲੀ ਥਾਂ ਛੱਡਕੇ ਜਾ ਰਿਹਾ ਸੀ ਤਾਂ ਉਸਦੇ ਇੱਕ ਚੇਲੇ ਨੇ ਕਿਹਾ, “ਗੁਰੂ ਜੀ ਵੇਖੋ! ਇਸ ਮੰਦਰ ਦੀਆਂ ਇਮਾਰਤਾਂ ਕਿੰਨੀਆਂ ਖੂਬਸੂਰਤ ਹਨ ਤੇ ਕਿੰਨੇ ਵੱਡੇ-ਵੱਡੇ ਪੱਥਰਾਂ ਦੀਆਂ ਬਣੀਆਂ ਹੋਈਆਂ ਹਨ!”
ਮਰਕੁਸ 13 : 2 (ERVPA)
ਉਸਨੇ ਕਿਹਾ, “ਇਹ ਵੱਡੀਆਂ ਇਮਾਰਤਾਂ, ਜੋ ਤੂੰ ਵੇਖ ਰਿਹਾ ਹੈ, ਸਾਰੀਆਂ ਨਸ਼ਟ ਹੋ ਜਾਣਗੀਆਂ। ਇੱਕ-ਇੱਕ ਪੱਥਰ ਜ਼ਮੀਨ ਤੇ ਡਿੱਗ ਪਵੇਗਾ। ਇੱਕ ਵੀ ਪੱਥਰ ਦੂਜੇ ਉੱਤੇ ਖਡ਼ਾ ਨਹੀਂ ਰਹੇਗਾ।”
ਮਰਕੁਸ 13 : 3 (ERVPA)
ਬਾਦ ਵਿੱਚ ਉਹ ਜੈਤੂਨ ਦੇ ਪਹਾਡ਼ ਉੱਤੇ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨਾਲ ਇਕੱਲਾ ਬੈਠਾ ਸੀ। ਉਥੋ ਉਹ ਮੰਦਰ ਵੇਖ ਸਕਦੇ ਸਨ। ਤਾਂ ਉਨ੍ਹਾਂ ਚੇਲਿਆਂ ਨੇ ਉਸਨੂੰ ਪੁੱਛਿਆ।
ਮਰਕੁਸ 13 : 4 (ERVPA)
“ਸਾਨੂੰ ਇਹ ਦੱਸ ਕਿ ਇਹ ਸਭ ਕਦੋਂ ਵਾਪਰੇਗਾ? ਅਤੇ ਇਸਦਾ ਕੀ ਸਬੂਤ ਹੈ ਕਿ ਇਹ ਸਭ ਵਾਪਰਣ ਵਾਲਾ ਹੈ?”
ਮਰਕੁਸ 13 : 5 (ERVPA)
ਯਿਸੂ ਚੇਲਿਆਂ ਨੂੰ ਆਖਣ ਲੱਗਾ, “ਹੋਸ਼ਿਆਰ ਰਹੋ! ਕਿਸੇ ਨੂੰ ਵੀ ਆਪਣੇ-ਆਪ ਨੂੰ ਗੁਮਰਾਹ ਨਾ ਕਰਨ ਦਿਓ।
ਮਰਕੁਸ 13 : 6 (ERVPA)
ਬਹੁਤ ਸਾਰੇ ਲੋਕ ਮੇਰੇ ਨਾਂ ਵਿੱਚ ਆਖਣਗੇ, ‘ਮੈਂ ਓਹੋ ਹਾਂ’ ਇਉ ਉਹ ਬਹੁਤ ਸਾਰੇ ਲੋਕਾਂ ਨੂੰ ਮੂਰਖ ਬਨਾਉਣਗੇ।
ਮਰਕੁਸ 13 : 7 (ERVPA)
ਤੁਸੀਂ ਬਹੁਤ ਸਾਰੀਆਂ ਜੰਗਾਂ, ਜਿਹਡ਼ੀਆਂ ਕਿ ਹੋਣਗੀਆਂ, ਉਨ੍ਹਾਂ ਦੀਆਂ ਕਹਾਣੀਆਂ ਬਾਰੇ ਸੁਣੋਂਗੇ। ਪਰ ਤੁਸੀਂ ਘਬਰਾਉਣਾ ਨਾ। ਅੰਤ ਆਉਣ ਤੋਂ ਪਹਿਲਾਂ ਇਹ ਸਭ ਘਟਨਾਵਾਂ ਵਾਪਰਨੀਆਂ ਚਾਹੀਦੀਆਂ ਹਨ ਪਰ ਅੰਤ ਹਾਲੇ ਆਉਣ ਵਾਲਾ ਹੈ।
ਮਰਕੁਸ 13 : 8 (ERVPA)
ਕਿਉਂਕਿ ਇੱਕ ਕੌਮ ਦੂਜੀ ਕੌਮ ਦੇ ਵਿਰੁੱਧ ਲਡ਼ੇਗੀ, ਇੱਕ ਰਾਜ ਇੱਕ ਰਾਜ ਦੂਜੇ ਰਾਜ ਦੇ ਵਿਰੁੱਧ ਲਡ਼ੇਗਾ। ਅਤੇ ਇੱਕ ਵਕਤ ਆਵੇਗਾ ਜਦੋਂ ਲੋਕਾਂ ਕੋਲ ਖਾਣ ਲਈ ਕੁਝ ਵੀ ਨਹੀਂ ਹੋਵੇਗਾ। ਧਰਤੀ ਦੇ ਵਖ-ਵਖ ਭਾਗਾਂ ਵਿੱਚ ਭੂਚਾਲ ਆਉਣਗੇ। ਇਹ ਗੱਲਾਂ ਸੂਤਕ ਦੇ ਦਰਦ ਵਰਗੀਆਂ ਹੋਣਗੀਆਂ।
ਮਰਕੁਸ 13 : 9 (ERVPA)
“ਪਰ ਤੁਸੀਂ ਚੌਕਸ ਰਹਿਣਾ ਕਿਉਂਕਿ ਲੋਕ ਤੁਹਾਨੂੰ ਕਚਿਹਰੀਆਂ ਦੇ ਹਵਾਲੇ ਕਰਣਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਲਿਜਾਕੇ ਕੁਟ੍ਟਣਗੇ। ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਅੱਗੇ ਮੇਰੇ ਕਾਰਣ ਖਢ਼ੇ ਕਰਨਗੇ ਅਤੇ ਤੁਸੀਂ ਮੇਰੇ ਬਾਰੇ ਗਵਾਹੀ ਦੇਵੋਂਗੇ। ਇਹ ਸਭ ਉਹ ਇਸ ਲਈ ਕਰਨਗੇ ਕਿਉਂਕਿ ਤੁਸੀਂ ਮੇਰਾ ਅਨੁਸਰਣ ਕਰਦੇ ਹੋ।
ਮਰਕੁਸ 13 : 10 (ERVPA)
ਸਭ ਤੋਂ ਪਹਿਲਾਂ ਇਹ ਜ਼ਰੂਰੀ ਹੈ ਕਿ ਇੰਜੀਲ ਦਾ ਪ੍ਰਚਾਰ ਸਾਰੀਆਂ ਕੌਮਾਂ ਨੂੰ ਕੀਤਾ ਜਾਵੇ।
ਮਰਕੁਸ 13 : 11 (ERVPA)
ਜਦੋਂ ਉਹ ਤੁਹਾਨੂੰ ਗਿਰਫ਼ਤਾਰ ਕਰਨ ਅਤੇ ਕਚਿਹਰੀਆਂ ਦੇ ਹਵਾਲੇ ਕਰਨ ਤਾਂ ਤੁਸੀਂ ਅੱਗੋ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਕਹੀਏ। ਤੁਸੀਂ ਉਹੀ ਆਖਣਾ ਜੋ ਉਸ ਵਕਤ ਤੁਹਾਨੂੰ ਪ੍ਰਭੂ ਇਲਹਾਮ ਕਰੇ। ਇਹ ਤੁਸੀਂ ਨਹੀਂ ਬੋਲ ਰਹੇ ਹੋਵੋਂਗੇ, ਇਹ ਤੁਹਾਡੇ ਵਿੱਚੋਂ ਪਵਿੱਤਰ ਆਤਮਾ ਖੁਦ ਬੋਲੇਗਾ।
ਮਰਕੁਸ 13 : 12 (ERVPA)
ਭਰਾ-ਭਰਾ ਦੇ ਵਿਰੁੱਧ ਹੋਵੇਗਾ ਅਤੇ ਉਹ ਇੱਕ ਦੂਜੇ ਨੂੰ ਮਾਰਨ ਲਈ ਫ਼ਡ਼ਵਾਉਨਗੇ। ਪਿਓ ਆਪਣੇ ਬਚਿਆਂ ਦੇ ਖਿਲਾਫ਼ ਹੋਵੇਗਾ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ਡ਼ਵਾਏਗਾ। ਇੰਝ ਹੀ, ਬੱਚੇ ਆਪਣੇ ਮਾਂ-ਬਾਪ ਦੇ ਵਿਰੁੱਧ ਹੋਣਗੇ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ਡ਼ਵਾਉਣਗੇ।
ਮਰਕੁਸ 13 : 13 (ERVPA)
ਮੇਰੇ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਪਰ ਜਿਹਡ਼ਾ ਅੰਤ ਤੱਕ ਸਬਰ ਨਾਲ ਇਹ ਸਭ ਸਹੇਗਾ ਉਹੀ ਬਚਾਇਆ ਜਾਵੇਗਾ।
ਮਰਕੁਸ 13 : 14 (ERVPA)
“ਤੁਸੀਂ ਉਸ ‘ਭਿਆਨਕ ਚੀਜ਼ ਨੂੰ ਵੇਖੋਂਗੇ ਜਿਹਡ਼ੀ ਤਬਾਹੀ ਲਿਆਉਂਦੀ ਹੈ।’ ਤੁਸੀਂ ਇਸਨੂੰ ਉਸ ਜਗ੍ਹਾ ਵੇਖੋਂਗੇ ਜਿਥੇ ਇਸਨੂੰ ਨਹੀਂ ਆਉਣਾ ਚਾਹੀਦਾ ਹੈ।”‘ (ਤੁਸੀਂ ਜਿਹਡ਼ਾ ਇਸਨੂੰ ਪਢ਼ਦਾ ਸਮਝਣਾ ਚਾਹੀਦਾ ਕਿ ਇਸਦਾ ਕੀ ਅਰਥ ਹੈ।) ਉਸ ਸਮੇਂ, ਯਹੂਦਿਯਾ ਵਿਚਲੇ ਲੋਕਾਂ ਨੂੰ ਪਹਾਡ਼ਾਂ ਵੱਲ ਨੂੰ ਭੱਜ ਜਾਣਾ ਚਾਹੀਦਾ ਹੈ।”
ਮਰਕੁਸ 13 : 15 (ERVPA)
ਲੋਕਾਂ ਨੂੰ ਬਿਨਾ ਕਿਸੇ ਦੇਰੀ ਦੇ ਭੱਜ ਜਾਣਾ ਚਾਹੀਦਾ ਹੈ। ਜੇਕਰ ਕੋਈ ਮਨੁੱਖ ਘਰ ਦੀ ਛੱਤ ਤੇ ਹੈ ਉਸਨੂੰ ਥਲਿਉਂ ਆਪਣੇ ਘਰੋਂ ਕੁਝ ਲੈਣ ਲਈ ਨਹੀਂ ਜਾਣਾ ਚਾਹੀਦਾ।
ਮਰਕੁਸ 13 : 16 (ERVPA)
ਜੇਕਰ ਕੋਈ ਮਨੁੱਖ ਖੇਤ ਵਿੱਚ ਹੈ, ਉਸਨੂੰ ਆਪਣਾ ਕੁਡ਼ਤਾ ਲੈਣ ਵਾਪਸ ਨਹੀਂ ਆਉਣਾ ਚਾਹੀਦਾ।
ਮਰਕੁਸ 13 : 17 (ERVPA)
ਉਹ ਵਕਤ ਗਰਭਵਤੀ ਔਰਤਾਂ ਲਈ ਅਤੇ ਉਨ੍ਹਾਂ ਲਈ ਬਹੁਤ ਮਾਡ਼ਾ ਹੋਵੇਗਾ ਜਿਹਡ਼ੀਆਂ ਦੁਧ ਪੀਂਦੇ ਨਿਆਣਿਆਂ ਦੀਆਂ ਮਾਵਾਂ ਹਨ।
ਮਰਕੁਸ 13 : 18 (ERVPA)
ਪ੍ਰਾਰਥਨਾ ਕਰਨਾ ਕਿ ਇਹ ਸਭ ਸਰਦੀਆਂ ਵਿੱਚ ਨਾ ਵਾਪਰੇ।
ਮਰਕੁਸ 13 : 19 (ERVPA)
ਭਲਾ ਕਿਉਂ? ਓਨ੍ਹੀ ਦਿਨੀ, ਜਿਹਡ਼ੀਆਂ ਮੁਸੀਬਤਾਂ ਆਉਣਗੀਆਂ ਉਹ ਸ਼ੁਰੂ ਤੋਂ ਲੈਕੇ ਉਦੋਂ ਤੱਕ ਦੀਆਂ ਸਭ ਤੋਂ ਭਿਆਨਕ ਮੁਸੀਬਤਾਂ ਹੋਣਗੀਆਂ ਜਦੋਂ ਪ੍ਰਭੂ ਨੇ ਇਹ ਦੁਨੀਆਂ ਸਾਜੀ ਸੀ, ਇਥੇ ਭਵਿਖ ਵਿੱਚ ਆਉਣ ਵਾਲੀਆਂ ਤਕਲੀਫ਼ਾਂ ਨਾਲੋਂ ਵੀ ਵਧ ਮੁਸ਼ਕਿਲਾਂ ਹੋਣਗੀਆਂ।
ਮਰਕੁਸ 13 : 20 (ERVPA)
ਅਤੇ ਜੇਕਰ ਪਰਮੇਸ਼ੁਰ ਉਨ੍ਹਾਂ ਦਿਨਾਂ ਨੂੰ ਘੱਟ ਨਾ ਕਰਦਾ ਤਾਂ ਕੋਈ ਮਨੁੱਖ ਜਿਉਂਦਾ ਨਾ ਬਚਦਾ। ਪ੍ਰਭੂ ਨੇ ਉਨ੍ਹਾਂ ਦਿਨਾਂ ਨੂੰ ਉਨ੍ਹਾਂ ਲਈ ਘਟਾਇਆ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ।
ਮਰਕੁਸ 13 : 21 (ERVPA)
ਉਸ ਵਕਤ ਕੁਝ ਲੋਕ ਤੁਹਾਨੂੰ ਇਹ ਵੀ ਆਖਣਗੇ, ‘ਵੇਖੋ! ਮਸੀਹ ਇਥੇ ਹੈ’ ਕੁਝ ਹੋਰ ਲੋਕ ਸ਼ਾਇਦ ਇਹ ਵੀ ਆਖਣ, ‘ਉਹ ਉਥੇ ਹੈ!’ ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ।
ਮਰਕੁਸ 13 : 22 (ERVPA)
ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ।
ਮਰਕੁਸ 13 : 23 (ERVPA)
ਇਸ ਲਈ ਪੂਰੇ ਚੌਕਸ ਰਹਿਣਾ। ਇਸੇ ਲਈ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਮੈਂ ਤੁਹਾਨੂੰ ਚੌਕਸ ਕਰ ਦਿੱਤਾ ਹੈ।
ਮਰਕੁਸ 13 : 24 (ERVPA)
“ਪਰ ਉਨ੍ਹਾਂ ਦਿਨਾਂ ਦੇ ਕਸ਼ਟਾਂ ਤੋਂ ਬਾਦ, ‘ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਗੁਆ ਲਵੇਗਾ।
ਮਰਕੁਸ 13 : 25 (ERVPA)
ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਵਿਚਲੀਆਂ ਸ਼ਕਤੀਆਂ ਹਿੱਲ ਜਾਣਗੀਆਂ।’ਯਸਾਯਾਹ 13:10; 34:4
ਮਰਕੁਸ 13 : 26 (ERVPA)
“ਤਦ ਲੋਕ ਮਨੁੱਖ ਦੇ ਪੁੱਤਰ ਨੂੰ ਬੱਦਲਾਂ ਵਿੱਚ ਮਹਾਨ ਸ਼ਕਤੀ ਅਤੇ ਮਹਿਮਾ ਨਾਲ ਆਉਂਦਾ ਵੇਖਣਗੇ।
ਮਰਕੁਸ 13 : 27 (ERVPA)
ਮਨੁੱਖ ਦਾ ਪੁੱਤਰ ਆਪਣੇ ਦੂਤਾਂ ਨੂੰ ਧਰਤੀ ਦੇ ਚਾਰੀ ਪਾਸੀਂ ਭੇਜੇਗਾ। ਦੂਤ ਉਸਦੇ ਚੁਣੇ ਹੋਇਆਂ ਨੂੰ ਧਰਤੀ ਦੀ ਹਰ ਕੌਮ ਵਿੱਚੋਂ ਇਕੱਠਾ ਕਰਨਗੇ।
ਮਰਕੁਸ 13 : 28 (ERVPA)
“ਅੰਜੀਰ ਦਾ ਰੁੱਖ ਸਾਨੂੰ ਇੱਕ ਸਬਕ ਸਿਖਾਉਂਦਾ ਹੈ। ਜਦੋਂ ਅੰਜੀਰ ਦੇ ਰੁੱਖ ਦੀਆਂ ਟਹਿਣੀਆਂ ਹਰੀਆਂ ਅਤੇ ਕੋਮਲ ਹੁੰਦੀਆਂ ਹਨ, ਅਤੇ ਨਵੇਂ ਪਤ੍ਤੇ ਉਗ੍ਗਣੇ ਸ਼ੁਰੂ ਹੁੰਦੇ ਹਨ, ਫ਼ਿਰ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਆਉਣ ਵਾਲੀ ਹੈ।
ਮਰਕੁਸ 13 : 29 (ERVPA)
ਇਸੇ ਤਰ੍ਹਾਂ ਤੁਸੀਂ ਜਦੋਂ ਵੇਖੋਂ ਕਿ ਅਜਿਹੀਆਂ ਗੱਲਾਂ ਹੁੰਦੀਆਂ ਹਨ ਜਿਹਡ਼ੀਆਂ ਮੈਂ ਤੁਹਾਨੂੰ ਦਸੀਆਂ ਹਨ ਤਾਂ ਤੁਹਾਨੂੰ ਪਤਾ ਲੱਗੇਗਾ ਕਿ ਸਮਾਂ ਨੇਡ਼ੇ ਹੀ ਨਹੀਂ ਸਗੋਂ ਬੂਹੇ ਉੱਤੇ ਹੈ।
ਮਰਕੁਸ 13 : 30 (ERVPA)
ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਹ ਸਭ ਗੱਲਾਂ ਇਸ ਪੀਢ਼ੀ ਦੇ ਜਿਉਂਦੇ ਜੀ ਵਾਪਰਨਗੀਆਂ।
ਮਰਕੁਸ 13 : 31 (ERVPA)
ਸਾਰੀ ਦੁਨੀਆਂ, ਅਕਾਸ਼ ਅਤੇ ਧਰਤੀ ਸਭ ਨਸ਼ਟ ਕੀਤੇ ਜਾਣਗੇ। ਪਰ ਮੇਰੇ ਬਚਨ ਕਦੇ ਵੀ ਨਸ਼ਟ ਨਹੀਂ ਹੋਣਗੇ।
ਮਰਕੁਸ 13 : 32 (ERVPA)
“ਕੋਈ ਨਹੀਂ, ਨਾ ਸਵਰਗ ਵਿੱਚ ਦੂਤ ਅਤੇ ਨਾ ਹੀ ਪੁੱਤਰ ਹੀ ਇਹ ਜਾਣਦਾ ਕਿ ਉਹ ਵਕਤ ਕਦੋਂ ਆਵੇਗਾ। ਪਰ ਸਿਰਫ਼ ਪਿਤਾ ਜਾਣਦਾ ਹੈ।
ਮਰਕੁਸ 13 : 33 (ERVPA)
ਚੌਕਸ ਰਹੋ! ਅਤੇ ਹਰ ਸਮੇਂ ਤਿਆਰ ਰਹੋ! ਪਤਾ ਨਹੀਂ ਉਹ ਘਡ਼ੀ ਕਿਸ ਵੇਲੇ ਆ ਜਾਵੇ।
ਮਰਕੁਸ 13 : 34 (ERVPA)
ਇਹ ਜਮਾਂ ਮਨੁੱਖ ਦੀ ਯਾਤਰਾ ਵਾਂਗ ਹੈ। ਉਸਨੇ ਆਪਣਾ ਘਰ ਛਡਿਆ। ਉਹ ਆਪਣੇ ਘਰ ਦਾ ਧਿਆਨ ਰੱਖਣ ਲਈ ਆਪਣੇ ਨੋਕਰਾਂ ਨੂੰ ਨਿਯੁਕਤ ਕਰਦਾ ਹੈ। ਹਰ ਨੋਕਰ ਨੂੰ ਇੱਕ ਖਾਸ ਕੰਮ ਦਿੱਤਾ ਗਿਆ ਹੈ। ਉਹ ਇੱਕ ਦਰਬਾਨ ਨੂੰ ਦਰਵਾਜ਼ੇ ਤੇ ਨਿਯੁਕਤ ਕਰਦਾ ਹੈ ਅਤੇ ਹਮੇਸ਼ਾ ਪਹਿਰੇਦਾਰੀ ਕਰਦੇ ਰਹਿਣ ਲਈ ਆਖਦਾ ਹੈ।
ਮਰਕੁਸ 13 : 35 (ERVPA)
ਇਸ ਲਈ ਤੁਸੀਂ ਹਮੇਸ਼ਾ ਤਤਪਰ ਰਹਿਣਾ। ਤੁਸੀਂ ਨਹੀਂ ਜਾਣਦੇ ਕਦੋਂ ਘਰ ਦਾ ਮਾਲਕ ਵਾਪਸ ਮੁਡ਼ ਆਵੇ। ਕੋਈ ਨਹੀਂ ਜਾਣਦਾ ਕਿ ਕੀ ਉਹ ਆਥਣ ਵੇਲੇ ਜਾਂ ਅਧੀ ਰਾਤ ਵੇਲੇ ਜਾਂ ਬਹੁਤ ਹੀ ਤਡ਼ਕੇ ਜਾਂ ਸੂਰਜ ਚਢ਼ਨ ਤੋਂ ਬਾਦ ਆਵੇਗਾ।
ਮਰਕੁਸ 13 : 36 (ERVPA)
ਉਹ ਝੱਟ ਹੀ ਵਾਪਸ ਆ ਸਕਦਾ ਹੈ। ਜੇਕਰ ਤੁਸੀਂ ਹਮੇਸ਼ਾ ਚੌਕਸ ਰਹੋ ਜਦੋਂ ਉਹ ਆਵੇ ਤਾਂ ਤੁਸੀਂ ਸੁਤ੍ਤੇ ਨਾ ਹੋਵੋ।
ਮਰਕੁਸ 13 : 37 (ERVPA)
ਮੈਂ ਇਹ ਤੁਹਨੂੰ ਵੀ ਅਤੇ ਹਰ ਮਨੁੱਖ ਨੂੰ ਵੀ ਕਹਿੰਦਾ ਹਾਂ ਕਿ ਜਾਗਦੇ ਰਹੋ।”

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37

BG:

Opacity:

Color:


Size:


Font: