ਮਰਕੁਸ 16 : 1 (ERVPA)
ਸਬਤ ਤੋਂ ਅਗਲੇ ਦਿਨ, ਮਰਿਯਮ ਮਗਦਲੀਨੀ, ਸਲੋਮੀ ਅਤੇ ਯਾਕੂਬ ਦੀ ਮਾਤਾ ਮਰਿਯਮ ਕੁਝ ਅਤਰ ਖਰੀਦ ਲਿਆਈਆਂ ਉਹ ਆਕੇ ਉਨ੍ਹਾਂ ਨੂੰ ਉਸਦੇ ਸ਼ਰੀਰ ਤੇ ਪਾਉਣਾ ਚਾਹੁੰਦੀਆਂ ਸਨ।
ਮਰਕੁਸ 16 : 2 (ERVPA)
ਹਫ਼ਤੇ ਦੇ ਪਹਿਲੇ ਦਿਨ ਬਹੁਤ ਸਵੇਰੇ, ਸੂਰਜ ਚਢ਼ਨ ਤੋਂ ਬਾਦ ਉਹ ਕਬਰ ਤੇ ਆਈਆਂ।
ਮਰਕੁਸ 16 : 3 (ERVPA)
ਉਨ੍ਹਾਂ ਨੇ ਆਪਸ ਵਿੱਚ ਆਖਿਆ, “ਇੱਕ ਵੱਡੇ ਪੱਥਰ ਨਾਲ ਕਬਰ ਦੇ ਪ੍ਰਵੇਸ਼ ਦੁਆਰ ਨੂੰ ਢਕਿਆ ਹੋਇਆ ਸੀ। ਸਾਡੇ ਲਈ ਇਸਨੂੰ ਇੱਕ ਪਾਸੇ ਕੌਣ ਰੇਢ਼ੇਗਾ?”
ਮਰਕੁਸ 16 : 4 (ERVPA)
ਪਰ ਜਦੋਂ ਉਨ੍ਹਾਂ ਨੇ ਆਕੇ ਤਕਿਆ, ਤਾਂ ਉਨ੍ਹਾਂ ਨੇ ਵੇਖਿਆ ਕਿ ਕਬਰ ਦੇ ਪ੍ਰਵੇਸ਼ ਤੋਂ ਉਹ ਵੱਡਾ ਪੱਥਰ ਪਰ੍ਹਾਂ ਹਟਿਆ ਹੋਇਆ ਸੀ।
ਮਰਕੁਸ 16 : 5 (ERVPA)
ਜਿਵੇਂ ਹੀ ਉਹ ਕਬਰ ਵਿੱਚ ਵਡ਼ੀਆਂ, ਉਨ੍ਹਾਂ ਨੇ ਇੱਕ ਜੁਆਨ ਆਦਮੀ ਨੂੰ ਸਫ਼ੇਦ ਕੱਪਡ਼ੇ ਪਾਈ ਕਬਰ ਦੇ ਸੱਜੇ ਪਾਸੇ ਬੈਠੇ ਵੇਖਿਆ। ਇਹ ਵੇਖਕੇ ਉਹ ਘਬਰਾਈਆਂ।
ਮਰਕੁਸ 16 : 6 (ERVPA)
ਪਰ ਉਸ ਆਦਮੀ ਨੇ ਆਖਿਆ, “ਡਰੋ ਨਹੀਂ! ਤੁਸੀਂ ਯਿਸੂ ਨਾਸਰੀ ਨੂੰ ਲਭਦੀਆਂ ਹੋ, ਜੋ ਸਲੀਬ ਉੱਤੇ ਚਢ਼ਾਇਆ ਗਿਆ ਸੀ। ਉਹ ਤਾਂ ਫ਼ਿਰ ਜੀਅ ਉਠਿਆ ਹੈ। ਉਹ ਇਥੇ ਨਹੀਂ ਹੈ। ਵੇਖੋ! ਇਹ ਉਹੀ ਥਾਂ ਹੈ ਜਿਥੇ ਉਸਨੂੰ ਮਰਨ ਤੋਂ ਬਾਦ ਰੱਖਿਆ ਸੀ।
ਮਰਕੁਸ 16 : 7 (ERVPA)
ਹੁਣ ਜਾਵੋ ਅਤੇ ਉਸਦੇ ਚੇਲਿਆਂ ਨੂੰ ਆਖੋ ਕਿ, ਖਾਸ ਕਰ ਪਤਰਸ ਨੂੰ ਜਾਕੇ ਕਹੋ ਕਿ, ‘ਯਿਸੂ ਤੁਹਾਡੇ ਤੋਂ ਪਹਿਲਾਂ ਹੀ ਗਲੀਲ ਵਿੱਚ ਪਹੁੰਚਿਆ ਹੋਵੇਗਾ। ਤੁਸੀਂ ਉਸਨੂੰ ਉਥੇ ਵੇਖੋਂਗੇ ਜਿਵੇਂ ਕਿ ਉਸਨੇ ਖੁਦ ਤੁਹਾਨੂੰ ਦਸਿਆ ਸੀ।”‘
ਮਰਕੁਸ 16 : 8 (ERVPA)
ਉਹ ਔਰਤਾਂ ਡਰ ਅਤੇ ਘਬਰਾਹਟ ਨਾਲ ਭਰੀਆਂ ਹੋਈਆਂ ਸਨ, ਅਤੇ ਕਬਰ ਕੋਲੋਂ ਭੱਜ ਗਈਆਂ। ਉਨ੍ਹਾਂ ਨੇ ਕਿਸੇ ਨੂੰ ਕੁਝ ਨਾ ਕਿਹਾ ਕਿਉਂਕਿ ਉਹ ਡਰੀਆਂ ਹੋਈਆਂ ਸਨ। (ਕੁਝ ਮਰਕੁਸ ਦੀਆਂ ਪੁਰਾਣੀਆਂ ਯੂਨਾਨੀ ਪੁਸਤਕਾਂ ਇਸ ਪੁਸਤਕ ਨੂੰ ਇਥੇ ਹੀ ਖਤਮ ਕਰਦੀਆਂ ਹਨ।)
ਮਰਕੁਸ 16 : 9 (ERVPA)
ਹਫ਼ਤੇ ਦੇ ਪਹਿਲੇ ਦਿਨ, ਤਡ਼ਕੇ, ਯਿਸੂ ਪਹਿਲਾਂ ਮਰਿਯਮ ਮਗਦਲੀਨੀ ਅੱਗੇ ਪ੍ਰਗਟ ਹੋਇਆ ਜਿਸ ਵਿੱਚੋਂ ਉਸਨੇ ਸੱਤ ਭੂਤਾਂ ਨੂੰ ਕਢਿਆ ਸੀ।
ਮਰਕੁਸ 16 : 10 (ERVPA)
ਜਦੋਂ ਉਸਨੇ ਯਿਸੂ ਨੂੰ ਵੇਖਿਆ, ਉਹ ਗਈ ਅਤੇ ਚੇਲਿਆਂ ਨੂੰ ਕਿਹਾ, ਜੋ ਕਿ ਰੋ ਅਤੇ ਪਿਟ੍ਟ ਰਹੇ ਸਨ।
ਮਰਕੁਸ 16 : 11 (ERVPA)
ਪਰ ਜਦੋਂ ਉਸਨੇ ਇਹ ਦਸਿਆ ਕਿ ਉਹ ਜੀ ਉਠਿਆ ਹੈ ਅਤੇ ਉਸਨੇ ਖੁਦ ਆਪਣੀ ਅਖੀਂ ਉਸਨੂੰ ਵੇਖਿਆ ਹੈ, ਚੇਲਿਆਂ ਨੇ ਇਸ ਗੱਲ ਨੂੰ ਸੱਚ ਨਾ ਮੰਨਿਆ।
ਮਰਕੁਸ 16 : 12 (ERVPA)
ਇਸ ਤੋਂ ਬਾਦ, ਯਿਸੂ ਆਪਣੇ ਦੋ ਚੇਲਿਆਂ ਨੂੰ ਦੂਸਰੇ ਰੂਪ ਵਿੱਚ ਪ੍ਰਗਟਿਆ ਜੋ ਕਿ ਆਪਣੇ ਪਿੰਡ ਦੇ ਰਾਹ ਤੇ ਤੁਰੇ ਜਾ ਰਹੇ ਸਨ।
ਮਰਕੁਸ 16 : 13 (ERVPA)
ਇਹ ਚੇਲੇ ਵਾਪਸ ਗਏ ਅਤੇ ਇਸ ਬਾਰੇ ਬਾਕੀ ਦੇ ਚੇਲਿਆਂ ਨੂੰ ਦਸਿਆ, ਪਰ ਉਨ੍ਹਾਂ ਨੇ ਉਨ੍ਹਾਂ ਦਾ ਵੀ ਵਿਸ਼ਵਾਸ ਨਹੀਂ ਕੀਤਾ।
ਮਰਕੁਸ 16 : 14 (ERVPA)
ਬਾਦ ਵਿੱਚ ਯਿਸੂ ਗਿਆਰ੍ਹਾਂ ਰਸੂਲਾਂ ਨੂੰ ਉਦੋਂ ਦਿਖਾਈ ਦਿੱਤਾ ਜਦੋਂ ਉਹ ਭੋਜਨ ਕਰ ਰਹੇ ਸਨ। ਉਸਨੇ ਉਨ੍ਹਾਂ ਨੂੰ ਉਨ੍ਹਾਂ ਦੇ ਥੋਡ਼ੇ ਵਿਸ਼ਵਾਸ ਅਤੇ ਉਨ੍ਹਾਂ ਦੀ ਜ਼ਿਦ ਲਈ ਝਿਡ਼ਕਿਆ ਕਿਉਂਕਿ ਉਨ੍ਹਾਂ ਨੇ ਉਨ੍ਹਾਂ ਤੇ ਵਿਸ਼ਵਾਸ ਨਹੀਂ ਕਿਤਾ ਜਿਨ੍ਹਾਂ ਨੇ ਉਸਨੂੰ ਮੌਤ ਤੋਂ ਉਭਰਨ ਤੋਂ ਬਾਦ ਵੇਖਿਆ ਸੀ।
ਮਰਕੁਸ 16 : 15 (ERVPA)
ਉਸਨੇ ਉਨ੍ਹਾਂ ਨੂੰ ਆਖਿਆ, “ਸਾਰੀ ਦੁਨੀਆਂ ਵਿੱਚ ਜਾਵੋ ਅਤੇ ਹਰ ਵਿਅਕਤੀ ਨੂੰ ਖੁਸ਼-ਖਬਰੀ ਦਾ ਪ੍ਰਚਾਰ ਕਰੋ।
ਮਰਕੁਸ 16 : 16 (ERVPA)
ਜੋ ਕੋਈ ਵੀ ਵਿਸ਼ਵਾਸ ਕਰੇਗਾ ਅਤੇ ਬਪਤਿਸਮਾ ਲਵੇਗਾ ਬਚਾਇਆ ਜਾਵੇਗਾ, ਅਤੇ ਜੋ ਕੋਈ ਵਿਸ਼ਵਾਸ ਨਹੀਂ ਕਰੇਗਾ ਉਸਨੂੰ ਦੰਡ ਦਿੱਤਾ ਜਾਵੇਗਾ।
ਮਰਕੁਸ 16 : 17 (ERVPA)
ਅਤੇ ਜੋ ਕੋਈ ਵੀ ਆਸਥਾ ਕਰਦੇ ਹਨ ਇਹ ਕਰਿਸ਼ਮੇ ਸਬੂਤ ਦੇ ਤੌਰ ਤੇ ਕਰਨਗੇ: ਉਹ ਮੇਰੇ ਨਾਂ ਤੇ ਭੂਤਾਂ ਨੂੰ ਕਾਢਣਗੇ। ਅਤੇ ਉਹ ਨਵੀਆਂ-ਨਵੀਆਂ ਬੋਲੀਆਂ ਬੋਲਣਗੇ ਜਿਹਡ਼ੀਆਂ ਕਿ ਉਨ੍ਹਾਂ ਕਦੇ ਵੀ ਨਹੀਂ ਸਿਖੀਆਂ।
ਮਰਕੁਸ 16 : 18 (ERVPA)
ਉਹ ਸਪਾਂ ਨੂੰ ਆਪਣੇ ਹੱਥਾਂ ਵਿੱਚ ਫ਼ਡ਼ ਲੈਣਗੇ ਅਤੇ ਜੇਕਰ ਉਹ ਕੋਈ ਜਹਿਰ ਵਾਲੀ ਚੀਜ਼ ਪੀ ਲੈਣਗੇ, ਇਹ ਉਨ੍ਹਾਂ ਨੂੰ ਨੁਕਸਾਨ ਨਹੀਂ ਕਰੇਗੀ। ਜੇਕਰ ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਉਹ ਠੀਕ ਹੋ ਜਾਣਗੇ।”
ਮਰਕੁਸ 16 : 19 (ERVPA)
ਜਦੋਂ ਯਿਸੂ ਉਨ੍ਹਾਂ ਨਾਲ ਗੱਲ ਕਰ ਹਟਿਆ, ਤਾਂ ਉਹ ਉੱਪਰ ਸਵਰਗ ਵਿੱਚ ਚੁੱਕ ਲਿਆ ਗਿਆ ਅਤੇ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ।
ਮਰਕੁਸ 16 : 20 (ERVPA)
ਤਾਂ ਉਸਦੇ ਚੇਲੇ ਚਲੇ ਗਏ ਤੇ ਉਨ੍ਹਾਂ ਨੇ ਸਾਰੀ ਦੁਨੀਆਂ ਵਿੱਚ ਜਾਕੇ ਇਸ ਖੁਸ਼-ਖਬਰੀ ਦਾ ਪ੍ਰਚਾਰ ਕੀਤਾ। ਅਤੇ ਪ੍ਰਭੂ ਨੇ ਉਨ੍ਹਾਂ ਦੀ ਮਦਦ ਕੀਤੀ। ਪ੍ਰਭੂ ਨੇ ਉਨ੍ਹਾਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਨੂੰ ਉਸ ਵੱਲੋਂ ਦਿੱਤੀ ਹੋਈ ਕਰਿਸ਼ਮੇ ਕਰਨ ਦੀ ਸ਼ਕਤੀ ਰਾਹੀਂ ਉਨ੍ਹਾਂ ਦੇ ਸੰਦੇਸ਼ ਨੂੰ ਪ੍ਰਮਾਣਿਤ ਕੀਤਾ।

1 2 3 4 5 6 7 8 9 10 11 12 13 14 15 16 17 18 19 20

BG:

Opacity:

Color:


Size:


Font: