ਮਰਕੁਸ 3 : 1 (ERVPA)
ਯਿਸੂ ਫ਼ੇਰ ਪ੍ਰਾਰਥਨਾ ਸਥਾਨ ਤੇ ਗਿਆ। ਪ੍ਰਾਰਥਨਾ ਸਥਾਨ ਵਿੱਚ ਇੱਕ ਟੁਂਡਾ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ।
ਮਰਕੁਸ 3 : 2 (ERVPA)
ਲੋਕ ਯਿਸੂ ਨੂੰ ਕੁਝ ਗਲਤ ਗੱਲ ਕਰਦਿਆਂ ਫ਼ਡ਼ਨ ਦੀ ਤਾਕ ਵਿੱਚ ਸਨ। ਤਾਂ ਜੋ ਉਹ ਉਸਦੇ ਵਿਰੁੱਧ ਦੋਸ਼ ਲਾ ਸਕਣ। ਇਸ ਲਈ ਸਭ ਉਸਨੂੰ ਬਡ਼ੇ ਧਿਆਨ ਨਾਲ ਦੇਖ ਰਹੇ ਸਨ ਅਤੇ ਇਹ ਵੀ ਤਾਡ਼ ਰਹੇ ਸਨ ਕਿ ਵੇਖੀਏ ਭਲਾ ਉਹ ਸਬਤ ਦੇ ਦਿਨ ਉਸ ਟੁਂਡੇ ਨੂੰ ਠੀਕ ਕਰੇਗਾ ਕਿ ਨਹੀਂ।
ਮਰਕੁਸ 3 : 3 (ERVPA)
ਯਿਸੂ ਨੇ ਉਸ ਟੁਂਡੇ ਹੱਥ ਵਾਲੇ ਮਨੁੱਖ ਨੂੰ ਕਿਹਾ, “ਤੂੰ ਇਥੇ ਵਿਚਾਲੇ ਖਢ਼ਾ ਹੋ, ਤਾਂ ਕਿ ਲੋਕ ਤੈਨੂੰ ਵੇਖ ਲੈਣ।
ਮਰਕੁਸ 3 : 4 (ERVPA)
ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਸਬਤ ਦੇ ਦਿਨ ਕੀ ਕਰਨਾ ਠੀਕ ਹੈ? ਚੰਗਾ ਕਰਨਾ ਜਾਂ ਬੁਰਾ ਕਰਨਾ? ਕਿਸੇ ਦੀ ਜਾਨ ਬਚਾਉਣੀ ਚੰਗੀ ਹੈ ਜਾਂ ਜਾਨੋ ਮਾਰਨਾ?” ਪਰ ਲੋਕਾਂ ਨੇ ਯਿਸੂ ਨੂੰ ਕੋਈ ਜਵਾਬ ਨਾ ਦਿੱਤਾ, ਸਭ ਚੁੱਪ ਰਹੇ।
ਮਰਕੁਸ 3 : 5 (ERVPA)
ਫ਼ਿਰ ਯਿਸੂ ਉਨ੍ਹਾਂ ਦੀ ਜ਼ਿਦ ਦੇ ਕਾਰਨ ਉਦਾਸ ਸੀ ਅਤੇ ਗੁੱਸੇ ਵਿੱਚ ਉਨ੍ਹਾਂ ਵੱਲ ਵੇਖਿਆ ਅਤੇ ਉਸ ਆਦਮੀ ਨੂੰ ਆਖਿਆ, “ਆਪਣਾ ਹੱਥ ਵਿਖਾ।” ਤਦ ਉਸ ਮਨੁੱਖ ਨੇ ਆਪਣਾ ਹੱਥ ਵਿਖਾਇਆ ਅਤੇ ਉਸਦਾ ਹੱਥ ਚੰਗਾ ਹੋ ਗਿਆ।
ਮਰਕੁਸ 3 : 6 (ERVPA)
ਤਦ ਫ਼ਰੀਸੀ ਵਿਦਾ ਹੋ ਗਏ ਅਤੇ ਹੈਰੋਦੀਆਂ ਨਾਲ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਈ।
ਮਰਕੁਸ 3 : 7 (ERVPA)
ਯਿਸੂ ਆਪਣੇ ਚੇਲਿਆਂ ਨਾਲ ਝੀਲ ਵੱਲ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਗਲੀਲ ਵਿਚ ਉਸਦੇ ਮਗਰ ਹੋ ਤੁਰੇ।
ਮਰਕੁਸ 3 : 8 (ERVPA)
ਬਹੁਤ ਸਾਰੇ ਹੋਰ ਲੋਕ, ਜਿਨ੍ਹਾਂ ਨੇ ਯਿਸੂ ਦੀਆਂ ਕੀਤੀਆਂ ਗੱਲਾਂ ਬਾਰੇ ਸੁਣਿਆ ਸੀ, ਉਸਦੇ ਆਲੇ-ਦੁਆਲੇ ਇਕਠੇ ਹੋ ਗਏ। ਇਹ ਲੋਕ ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਨਦੀ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਤੋਂ ਵੀ ਆਏ ਹੋਏ ਸਨ।
ਮਰਕੁਸ 3 : 9 (ERVPA)
ਜਦੋਂ ਉਸਨੇ ਬਹੁਤ ਸਾਰੇ ਲੋਕਾਂ ਨੂੰ ਵੇਖਿਆ ਤਾਂ ਉਸਨੇ ਆਪਣੇ ਚੇਲਿਆਂ ਨੂੰ ਕਿਹਾ ਕਿ ਉਹ ਉਸ ਲਈ ਇੱਕ ਛੋਟੀ ਬੇਡ਼ੀ ਤਿਆਰ ਕਰਨ। ਤਾਂ ਕਿ ਕਿਤੇ ਲੋਕਾਂ ਦੀ ਭੀਡ਼ ਉਸਨੂੰ ਦਬਾ ਨਾ ਲਵੇ।
ਮਰਕੁਸ 3 : 10 (ERVPA)
ਉਸਨੇ ਬਹੁਤ ਸਾਰੇ ਲੋਕਾਂ ਨੂੰ ਚੰਗਾ ਕੀਤਾ ਸੀ, ਇਸ ਲਈ ਬਿਮਾਰ ਲੋਕਾਂ ਨੇ ਉਸਨੂੰ ਛੂਹਣ ਲਈ ਉਸਦੇ ਆਲੇ-ਦੁਆਲੇ ਝੁਂਡ ਬਣਾ ਲਿਆ।
ਮਰਕੁਸ 3 : 11 (ERVPA)
ਕੁਝ ਲੋਕਾਂ ਅੰਦਰ ਸ਼ੈਤਾਨ ਦੇ ਭਰਿਸ਼ਟ ਆਤਮੇ ਸਨ। ਜਦੋਂ ਭਰਿਸ਼ਟ ਆਤਮਿਆਂ ਨੇ ਯਿਸੂ ਨੂੰ ਵੇਖਿਆ ਤਾਂ ਉਹ ਉਸ ਅੱਗੇ ਝੁਕ ਕੇ ਚੀਕਣ ਲੱਗੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”
ਮਰਕੁਸ 3 : 12 (ERVPA)
ਪਰ ਉਸਨੇ ਭਰਿਸ਼ਟ ਆਤਮਿਆਂ ਨੂੰ ਦ੍ਰਿਢ਼ਤਾ ਨਾਲ ਹੁਕਮ ਦਿੱਤਾ ਕਿ ਉਹ ਲੋਕਾਂ ਨੂੰ ਨਾ ਦੱਸਣ ਕਿ ਉਹ ਕੌਣ ਹੈ।
ਮਰਕੁਸ 3 : 13 (ERVPA)
ਤਦ ਯਿਸੂ ਪਹਾਡ਼ੀ ਵੱਲ ਤੁਰ ਗਿਆ ਅਤੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ ਉਨ੍ਹਾਂ ਨੂੰ ਕੋਲ ਸਦਿਆ ਅਤੇ ਉਹ ਉਸਦੇ ਕੋਲ ਆਏ।
ਮਰਕੁਸ 3 : 14 (ERVPA)
ਯਿਸੂ ਨੇ ਬਾਰ੍ਹਾਂ ਬੰਦੇ ਚੁਣੇ ਅਤੇ ਉਨ੍ਹਾਂ ਨੂੰ ਰਸੂਲ ਆਖਿਆ। ਯਿਸੂ ਚਾਹੁੰਦਾ ਸੀ ਕਿ ਇਹ ਬਾਰ੍ਹਾਂ ਮਨੁੱਖ ਉਸਦੇ ਨਾਲ ਰਹਿਣ ਤਾਂ ਜੋ ਉਹ ਉਨ੍ਹਾਂ ਨੂੰ ਅਲੱਗ-ਅਲੱਗ ਥਾਵਾਂ ਤੇ ਪ੍ਰਚਾਰ ਕਰਨ ਲਈ ਭੇਜ ਸਕੇ।
ਮਰਕੁਸ 3 : 15 (ERVPA)
ਇਨ੍ਹਾਂ ਲੋਕਾਂ ਕੋਲ ਵੀ ਲੋਕਾਂ ਵਿੱਚੋਂ ਭੂਤ ਕਢਣ ਦੀ ਸ਼ਕਤੀ ਹੋਣੀ ਚਾਹੀਦੀ ਹੈ।
ਮਰਕੁਸ 3 : 16 (ERVPA)
ਯਿਸੂ ਨੇ ਜਿਹਡ਼ੇ ਬਾਰ੍ਹਾਂ ਰਸੂਲ ਚੁਣੇ ਉਨ੍ਹਾਂ ਦੇ ਨਾਉਂ ਸਨ: ਸ਼ਮਊਨ, ਜਿਸਦਾ ਨਾਉਂ ਉਸਨੇ ਪਤਰਸ ਰੱਖਿਆ।
ਮਰਕੁਸ 3 : 17 (ERVPA)
ਅਤੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਜਿਨ੍ਹਾਂ ਦਾ ਨਾਉਂ ਉਸਨੇ ਬਨੀ ਰੋਗਿਜ਼ ਰੱਖਿਆ ਜਿਸਦਾ ਅਰਥ ਹੈ, “ਗਰਜਣ ਦੇ ਪੁੱਤਰ”
ਮਰਕੁਸ 3 : 18 (ERVPA)
ਅਤੇ ਅੰਦ੍ਰਿਯਾਸ, ਫ਼ਿਲਿਪੁੱਸ, ਬਰਥੁਲਮਈ, ਮੱਤੀ, ਥੋਮਾ, ਹਲਫ਼ਾ ਦਾ ਪੁੱਤਰ ਯਾਕੂਬ, ਥਦ੍ਦਈ ਅਤੇ ਸ਼ਮਊਨ ਕਨਾਨੀ,
ਮਰਕੁਸ 3 : 19 (ERVPA)
ਅਤੇ ਯਹੂਦਾ ਇਸਕਰਿਯੋਤੀ। ਇਹ ਉਹੀ ਯਹੂਦਾ ਸੀ ਜਿਸਨੇ ਯਿਸੂ ਨੂੰ ਉਸਦੇ ਦੁਸ਼ਮਨਾਂ ਦੇ ਹੱਥ ਫ਼ਡ਼ਵਾ ਦਿੱਤਾ ਸੀ।
ਮਰਕੁਸ 3 : 20 (ERVPA)
ਫ਼ਿਰ ਯਿਸੂ ਘਰ ਆਇਆ। ਪਰ ਫ਼ਿਰ ਇੰਨੀ ਵੱਡੀ ਭੀਡ਼ ਇਕਠੀ ਹੋ ਗਈ ਕਿ ਯਿਸੂ ਅਤੇ ਉਸਦੇ ਚੇਲੇ ਰੋਟੀ ਵੀ ਨਾ ਖਾ ਸਕੇ।
ਮਰਕੁਸ 3 : 21 (ERVPA)
ਜਦੋਂ ਯਿਸੂ ਦੇ ਪਰਿਵਾਰ ਨੇ ਇਨ੍ਹਾਂ ਸਭ ਚੀਜ਼ਾਂ ਬਾਰੇ ਸੁਣਿਆ ਤਾਂ ਉਹ ਉਸਨੂੰ ਫ਼ਸਾਉਣ ਲਈ ਆਏ। ਕਿਉਂਕਿ ਲੋਕਾਂ ਨੇ ਆਖਿਆ ਕਿ ਉਹ ਆਪਣੀ ਸੁਧ-ਬੁਧ ਵਿੱਚ ਨਹੀਂ ਸੀ।
ਮਰਕੁਸ 3 : 22 (ERVPA)
ਅਤੇ ਯਰੂਸ਼ਲਮ ਤੋਂ ਆਏ ਨੇਮ ਦੇ ਉਪਦੇਸ਼ਕਾਂ ਨੇ ਵੀ ਆਖਿਆ, “ਯਿਸੂ ਨੂੰ ਬਆਲ-ਜਬੂਲ ਚਿੰਬਡ਼ਿਆ ਹੋਇਆ ਹੈ! ਇਸ ਲਈ ਉਹ ਭੂਤਾਂ ਦੇ ਸਰਦਾਰ ਦੀ ਸ਼ਕਤੀ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਬਾਹਰ ਕਢਦਾ ਹੈ।”
ਮਰਕੁਸ 3 : 23 (ERVPA)
ਫ਼ੇਰ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਸੱਦਕੇ ਦ੍ਰਿਸ਼ਟਾਤਾਂ ਵਿੱਚ ਸਮਝਾਇਆ, “ਸ਼ੈਤਾਨ ਕਿਵੇਂ ਆਪਣੇ ਹੀ ਆਤਮਿਆਂ ਨੂੰ ਬਾਹਰ ਕਢ ਸਕਦਾ ਹੈ।
ਮਰਕੁਸ 3 : 24 (ERVPA)
ਜੇਕਰ ਇੱਕ ਰਾਜ ਆਪਣੇ ਹੀ ਖਿਲਾਫ਼ ਲਡ਼ਦਾ ਹੈ, ਤਾਂ ਇਹ ਨਹੀਂ ਰਹਿ ਸਕਦਾ।
ਮਰਕੁਸ 3 : 25 (ERVPA)
ਅਤੇ ਜੇਕਰ ਇੱਕ ਪਰਿਵਾਰ ਵੰਡਿਆ ਹੋਇਆ ਹੈ ਅਤੇ ਆਪਣੇ ਹੀ ਖਿਲਾਫ਼ ਲਡ਼ ਰਿਹਾ ਹੈ ਤਾਂ ਇਹ ਨਹੀਂ ਬਚ ਸਕਦਾ।
ਮਰਕੁਸ 3 : 26 (ERVPA)
ਅਤੇ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਵਿਦ੍ਰੋਹ ਕਰਦਾ ਹੈ ਅਤੇ ਵੰਡਿਆ ਹੋਇਆ ਹੈ ਤਾਂ, ਉਹ ਨਹੀਂ ਬਚ ਸਕਦਾ ਅਤੇ ਉਸਦਾ ਅੰਤ ਹੋ ਜਾਵੇਗਾ।
ਮਰਕੁਸ 3 : 27 (ERVPA)
ਪਰ ਜਦੋਂ ਕੋਈ ਬੰਦਾ ਕਿਸੇ ਤਕਡ਼ੇ ਆਦਮੀ ਦੇ ਘਰ ਵਿੱਚ ਵਡ਼ਕੇ ਉਸਦੀਆਂ ਚੀਜ਼ਾਂ ਚੋਰੀ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਪਹਿਲਾਂ ਉਸਨੂੰ ਤਕਡ਼ੇ ਆਦਮੀ ਨੂੰ ਬੰਨ੍ਹਣਾ ਪਵੇਗਾ, ਅਤੇ ਫ਼ੇਰ ਉਹ ਉਸਦਾ ਘਰ ਲੁੱਟ ਸਕਦਾ ਹੈ।
ਮਰਕੁਸ 3 : 28 (ERVPA)
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਸਾਰੇ ਪਾਪ ਮਾਫ਼ ਕੀਤੇ ਜਾਣਗੇ ਅਤੇ ਜੋ ਵੀ ਉਹ ਪਰਮੇਸ਼ੁਰ ਦੇ ਵਿਰੁੱਧ ਬੋਲੇ ਉਹ ਵੀ ਮਾਫ਼ ਕਰ ਦਿੱਤਾ ਜਾਵੇਗਾ,
ਮਰਕੁਸ 3 : 29 (ERVPA)
ਪਰ ਜੇਕਰ ਕੋਈ ਪਵਿੱਤਰ ਆਤਮੇ ਦੇ ਵਿਰੁੱਧ ਕੁਝ ਆਖਦਾ ਹੈ, ਤਾਂ ਉਹ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਅਤੇ ਉਹ ਹਮੇਸ਼ਾ ਉਸ ਪਾਪ ਦਾ ਦੋਸ਼ੀ ਰਹੇਗਾ।”
ਮਰਕੁਸ 3 : 30 (ERVPA)
ਯਿਸੂ ਨੇ ਇਹ ਇਸਲਈ ਆਖਿਆ ਕਿਉਂਕਿ ਨੇਮ ਦੇ ਉਪਦੇਸ਼ਕਾਂ ਨੇ ਆਖਿਆ ਸੀ ਕਿ ਯਿਸੂ ਭਰਿਸ਼ਟ ਆਤਮੇ ਦੇ ਵਸ੍ਸ ਹੈ।
ਮਰਕੁਸ 3 : 31 (ERVPA)
ਫ਼ਿਰ ਯਿਸੂ ਦੀ ਮਾਤਾ ਅਤੇ ਭਰਾ ਆਏ; ਅਤੇ ਬਾਹਰ ਖਡ਼ੇ ਹੋ ਗਏ। ਉਨ੍ਹਾਂ ਨੇ ਯਿਸੂ ਨੂੰ ਬੁਲਾਉਣ ਲਈ ਇੱਕ ਵਿਅਕਤੀ ਰਾਹੀਂ ਸੁਨੇਹਾ ਭੇਜਿਆ।
ਮਰਕੁਸ 3 : 32 (ERVPA)
ਉਸ ਵਕਤ ਯਿਸੂ ਦੇ ਆਸ-ਪਾਸ ਬਹੁਤ ਸਾਰੇ ਲੋਕ ਬੈਠੇ ਸਨ। ਉਨ੍ਹਾਂ ਉਸਨੂੰ ਕਿਹਾ, “ਤੇਰੀ ਮਾਂ ਅਤੇ ਤੇਰੇ ਭਰਾ ਬਾਹਰ ਤੇਰੇ ਬਾਰੇ ਪੁਛ-ਗਿਛ ਕਰ ਰਹੇ ਹਨ।”
ਮਰਕੁਸ 3 : 33 (ERVPA)
ਯਿਸੂ ਨੇ ਆਖਿਆ, “ਮੇਰੀ ਮਾਂ ਕੌਣ ਹੈ? ਕੌਣ ਹਨ ਮੇਰੇ ਭਰਾ?”
ਮਰਕੁਸ 3 : 34 (ERVPA)
ਤਦ ਉਸਨੇ ਆਪਣੇ ਆਸੇ-ਪਾਸੇ ਸਾਰੇ ਲੋਕਾਂ ਵੱਲ ਵੇਖਿਆ ਅਤੇ ਆਖਿਆ, “ਇਹੀ ਲੋਕ ਮੇਰੀ ਮਾਂ ਅਤੇ ਮੇਰੇ ਭਰਾ ਹਨ।
ਮਰਕੁਸ 3 : 35 (ERVPA)
ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35