ਮੱਤੀ 16 : 1 (ERVPA)
ਫ਼ਰੀਸੀਆਂ ਅਤੇ ਸਦੂਕੀਆਂ ਨੇ ਯਿਸੂ ਕੋਲ ਆਕੇ ਪਰਤਾਉਣ ਲਈ ਉਸ ਅੱਗੇ ਅਰਦਾਸ ਕੀਤੀ ਕਿ ਸਾਨੂੰ ਕੋਈ ਚਮਤਕਾਰੀ ਨਿਸ਼ਾਨ ਵਿਖਾਓ।
ਮੱਤੀ 16 : 2 (ERVPA)
ਪਰ ਉਸਨੇ ਉਨ੍ਹਾਂ ਨੂੰ ਉਤਰ ਦਿੱਤਾ, “ਜਦੋਂ ਤੁਸੀਂ ਡੁੱਬਦੇ ਸੂਰਜ ਨੂੰ ਵੇਖਦੇ ਹੋ, ਤਾਂ ਤੁਸੀਂ ਜਾਣਦੇ ਹੋ ਕਿ ਮੌਸਮ ਕਿਵੇਂ ਦਾ ਹੋਵੇਗਾ। ਜੇਕਰ ਅਕਾਸ਼ ਲਾਲ ਹੋਵੇ, ਤਾਂ ਤੁਸੀਂ ਆਖਦੇ ਹੋ ਕਿ ਮੌਸਮ ਚੰਗਾ ਹੋਵੇਗਾ।
ਮੱਤੀ 16 : 3 (ERVPA)
ਅਤੇ ਜੇਕਰ ਸਵੇਰੇ ਅਕਾਸ਼ ਲਾਲ ਅਤੇ ਬੱਦਲਵਾਈ ਹੋਵੇ ਤਾਂ ਤੁਸੀਂ ਆਖਦੇ ਹੋ ਕਿ ਇਹ ਮੀਂਹ ਵਾਲਾ ਦਿਨ ਹੋਵੇਗਾ। ਇਹ ਸਭ ਮੌਸਮ ਦੇ ਦਿਨ ਹਨ। ਜਿਵੇਂ ਤੁਸੀਂ ਇਨ੍ਹਾਂ ਸਾਰੇ ਦਿਨਾਂ ਦੇ ਅਕਾਸ਼ ਨੂੰ ਵੇਖਦੇ ਹੋ ਅਤੇ ਜਾਣਾਦੇ ਹੋ ਕਿ ਇਨ੍ਹਾਂ ਦੇ ਕੀ ਅਰਥ ਹਨ ਤਿਵੇਂ ਹੀ, ਜੋ ਕੁਝ ਹੁਣ ਵਾਪਰ ਰਿਹਾ ਹੈ, ਇਹ ਵੀ ਸਭ ਨਿਸ਼ਾਨ ਹਨ, ਪਰ ਤੁਸੀਂ ਇਨ੍ਹਾਂ ਨਿਸ਼ਾਨਾਂ ਤੋਂ ਅਨਜਾਣ ਹੋ।
ਮੱਤੀ 16 : 4 (ERVPA)
ਇਸ ਪੀਢ਼ੀ ਦੇ ਦੁਸ਼ਟ ਅਤੇ ਪਾਪੀ ਲੋਕ ਚਮਤਕਾਰ ਚਾਹੁੰਦੇ ਹਨ ਪਰ ਲੋਕਾਂ ਨੂੰ ਯੂਨਾਹ ਦੇ ਨਿਸ਼ਾਨ ਤੋਂ ਬਿਨਾ ਹੋਰ ਕੋਈ ਨਿਸ਼ਾਨ ਨਹੀਂ ਵਿਖਾਇਆ ਜਾਵੇਗਾ।” ਤਦ ਉਹ ਉਨ੍ਹਾਂ ਨੂੰ ਛੱਡਕੇ ਚਲਿਆ ਗਿਆ।
ਮੱਤੀ 16 : 5 (ERVPA)
ਚੇਲਿਆਂ ਨੇ ਝੀਲ ਪਾਰ ਕਰ ਲਈ, ਪਰ ਰੋਟੀ ਲਿਆਉਣੀ ਭੁੱਲ ਗਏ।
ਮੱਤੀ 16 : 6 (ERVPA)
ਇਸ ਲਈ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਚੇਤ ਰਹੋ! ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਤੋਂ ਆਪਾਣੇ-ਆਪ ਨੂੰ ਬਚਾਓ।”
ਮੱਤੀ 16 : 7 (ERVPA)
ਚੇਲਿਆਂ ਨੇ ਇੱਕ ਦੂਜੇ ਨਾਲ ਵਿਚਾਰ ਕੀਤਾ ਅਤੇ ਆਖਿਆ, “ਉਸਨੇ ਅਜਿਹਾ ਇਸ ਲਈ ਆਖਿਆ ਹੋਵੇਗਾ ਕਿਉਂ ਕਿ ਅਸੀਂ ਰੋਟੀ ਲਿਆਉਣੀ ਭੁੱਲ ਗਏ ਹਾਂ?”
ਮੱਤੀ 16 : 8 (ERVPA)
ਪਰ ਯਿਸੂ ਨੇ ਇਹ ਜਾਣਕੇ ਕਿਹਾ, “ਹੇ ਥੋਡ਼ੀ ਪਰਤੀਤ ਵਾਲਿਓ, ਤੁਸੀਂ ਰੋਟੀ ਨਾ ਹੋਣ ਕਰਕੇ ਆਪਸ ਵਿੱਚ ਕੀ ਵਿਚਾਰਾਂ ਕਰਦੇ ਪਏ ਹੋ?
ਮੱਤੀ 16 : 9 (ERVPA)
ਕੀ ਅਜੇ ਵੀ ਤੁਸੀਂ ਨਹੀਂ ਸਮਝੇ? ਕੀ ਤੁਹਨੂੰ ਯਾਦ ਨਹੀਂ ਕਿ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ।
ਮੱਤੀ 16 : 10 (ERVPA)
ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤਾਂ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ?
ਮੱਤੀ 16 : 11 (ERVPA)
ਤਾਂ ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀ ਬਾਰੇ ਨਹੀਂ ਆਖ ਰਿਹਾ ਸੀ? ਪਰ ਮੈਂ ਤੁਹਾਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਬਾਰੇ ਹੁਸ਼ਿਆਰ ਰਹਿਣ ਲਈ ਕਹਿ ਰਿਹਾ ਸੀ।”
ਮੱਤੀ 16 : 12 (ERVPA)
ਫ਼ੇਰ ਉਹ ਚੇਲੇ ਜਾਣ ਗਏ ਕਿ ਉਹ ਉਨ੍ਹਾਂ ਨੂੰ ਰੋਟੀ ਵਿੱਚ ਵਰਤੇ ਜਾਣ ਵਾਲੇ ਖਮੀਰ ਤੋਂ ਸਾਵਧਾਨ ਰਹਿਣ ਲਈ ਨਹੀਂ ਆਖ ਰਿਹਾ ਸੀ। ਅਸਲ ਵਿੱਚ ਉਹ ਉਨ੍ਹਾਂ ਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਉਪਦੇਸ਼ਾਂ ਦੇ ਖਿਲਾਫ਼ ਆਪਣੇ-ਆਪ ਦੀ ਰੱਖਿਆ ਕਰਨ ਲਈ ਕਹਿ ਰਿਹਾ ਸੀ।
ਮੱਤੀ 16 : 13 (ERVPA)
ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਆਕੇ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਲੋਕੀਂ ਕਿਸਨੂੰ ਆਖਦੇ ਹਨ ਕਿ ਉਹ ਮਨੁੱਖ ਦਾ ਪੁੱਤਰ ਹੈ?”
ਮੱਤੀ 16 : 14 (ERVPA)
ਉਹ ਬੋਲੇ, “ਕੋਈ ਤਾਂ ਯੂਹਾਂਨਾ ਬਪਤਿਸਮਾ ਦੇਣ ਵਾਲੇ ਨੂੰ ਕਹਿੰਦੇ ਹਨ ਅਤੇ ਕੋਈ ਏਲੀਯਾਹ ਅਤੇ ਕੋਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕਿਸੇ ਇੱਕ ਨੂੰ।”
ਮੱਤੀ 16 : 15 (ERVPA)
ਉਸਨੇ ਉਨ੍ਹਾਂ ਨੂੰ ਕਿਹਾ, “ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?”
ਮੱਤੀ 16 : 16 (ERVPA)
ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹ ਹੋ, ਜਿਉਂਦੇ ਪਰਮੇਸ਼ੁਰ ਦੇ ਪੁੱਤਰ ਹੋ।”
ਮੱਤੀ 16 : 17 (ERVPA)
ਯਿਸੂ ਨੇ ਉਸਨੂੰ ਉੱਤਰ ਦਿੱਤਾ, “ਤੂੰ ਧੰਨ ਹੈ ਯੂਨਾਹ ਦੇ ਪੁੱਤਰ ਸ਼ਮਊਨ। ਕਿਉਂਕਿ ਇਹ ਗੱਲ ਤੈਨੂੰ ਮਨੁੱਖ ਦੁਆਰਾ ਨਹੀਂ ਪ੍ਰਗਟਾਈ ਗਈ ਸਗੋਂ ਮੇਰੇ ਪਿਤਾ ਦੁਆਰਾ ਜੋ ਕਿ ਸਵਰਗ ਵਿੱਚ ਹੈ।
ਮੱਤੀ 16 : 18 (ERVPA)
ਮੈਂ ਵੀ ਤੈਨੂੰ ਆਖਦਾ ਹਾਂ ਕਿ ਤੂੰ ਪਤਰਸ ਹੈਂ, ਅਤੇ ਮੈਂ ਆਪਣੀ ਕਲੀਸਿਯਾ ਇਸ ਚੱਟਾਨ ਉੱਪਰ ਬਨਾਵਾਂਗਾ। ਮੌਤ ਦੀ ਸ਼ਕਤੀ ਕਦੀ ਵੀ ਮੇਰੀ ਕਲੀਸਿਯਾ ਨੂੰ ਹਰਾਉਣ ਦੇ ਕਾਬਿਲ ਨਹੀਂ ਹੋਵੇਗੀ।
ਮੱਤੀ 16 : 19 (ERVPA)
ਮੈਂ ਤੈਨੂੰ ਸਵਰਗ ਦੇ ਰਾਜ ਦੀਆਂ ਕੁੰਜੀਆਂ ਦੇਵਾਂਗਾ। ਜੋ ਨਿਰਣਾ ਤੂੰ ਧਰਤੀ ਉੱਤੇ ਕਰੇਂਗਾ ਪਰਮੇਸ਼ੁਰ ਦੁਆਰਾ ਕੀਤਾ ਨਿਰਣਾ ਹੋਵੇਗਾ। ਜਿਸ ਮੁਆਫ਼ੀ ਦਾ ਇਕਰਾਰ ਤੂੰ ਧਰਤੀ ਤੇ ਕਰੇਂਗਾ ਉਹ ਪਰਮੇਸ਼ੁਰ ਦੁਆਰਾ ਦਿੱਤੀ ਗਈ ਮਾਫ਼ੀ ਹੋਵੇਗੀ।”
ਮੱਤੀ 16 : 20 (ERVPA)
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਖਬਰਦਾਰ ਕੀਤਾ ਕਿ ਉਹ ਕਿਸੇ ਨੂੰ ਨਾ ਕਹਿਣ ਕਿ ਉਹੀ ਮਸੀਹ ਹੈ।
ਮੱਤੀ 16 : 21 (ERVPA)
ਉਸ ਸਮੇਂ ਤੋਂ, ਯਿਸੂ ਨੇ ਆਪਣੇ ਚੇਲਿਆਂ ਨੂੰ ਵਰਨਣ ਕਰਨਾ ਸ਼ੁਰੂ ਕੀਤਾ ਕਿ ਉਸਨੂੰ ਯਰੂਸ਼ਲਮ ਜਰੂਰ ਜਾਣਾ ਪਵੇਗਾ, ਅਤੇ ਬਜੁਰਗ ਯਹੂਦੀ ਆਗੂਆਂ, ਪਰਧਾਨ ਜਾਜਕਾਂ, ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਬਹੁਤ ਕਸ਼ਟ ਝੱਲਣੇ ਪੈਣਗੇ। ਅਤੇ ਇਹ ਵੀ ਦਸਿਆ ਕਿ ਉਹ ਮਾਰਿਆ ਜਾਵੇਗਾ ਪਰ ਮਰਨ ਦੇ ਤੀਜੇ ਦਿਨ ਉਹ ਫ਼ੇਰ ਜੀ ਉਠੇਗਾ।
ਮੱਤੀ 16 : 22 (ERVPA)
ਤਦ ਪਤਰਸ ਉਸਨੂੰ ਇੱਕ ਪਾਸੇ ਲਿਜਾਕੇ ਝਿਡ਼ਕਣ ਲੱਗਾ, “ਪ੍ਰਭੂ, ਪਰਮੇਸ਼ੁਰ ਤੁਹਾਨੂੰ ਉਨ੍ਹਾਂ ਗੱਲਾਂ ਤੋਂ ਬਚਾਵੇ। ਇਹ ਕਦੇ ਵੀ ਤੁਹਾਡੇ ਨਾਲ ਨਾ ਵਾਪਰੇ!”
ਮੱਤੀ 16 : 23 (ERVPA)
ਯਿਸੂ ਮੁਡ਼ਿਆ ਅਤੇ ਪਤਰਸ ਨੂੰ ਆਖਿਆ, “ਹੇ ਸ਼ੈਤਾਨ, ਮੈਥੋਂ ਦੂਰ ਚਲਿਆ ਜਾ। ਤੂੰ ਮੇਰੀ ਸਹਾਇਤਾ ਨਹੀਂ ਕਰ ਰਿਹਾ, ਤੂੰ ਪ੍ਰਭੂ ਦੇ ਬਚਨਾਂ ਦਾ ਧਿਆਨ ਨਹੀਂ ਕਰ ਰਿਹਾ ਸਗੋਂ ਤੂੰ ਉਨ੍ਹਾਂ ਗੱਲਾਂ ਲਈ ਫ਼ਿਕਰਮੰਦ ਹੈਂ ਜਿਨ੍ਹਾਂ ਨੂੰ ਲੋਕ ਜਰੂਰੀ ਸਮਝਦੇ ਹਨ।”
ਮੱਤੀ 16 : 24 (ERVPA)
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਕੋਈ ਮੇਰੇ ਪਿਛੇ ਆਉਣਾ ਚਾਹੁੰਦਾ ਹੈ, ਤਾਂ ਉਸਨੂੰ ਉਨ੍ਹਾਂ ਗੱਲਾਂ ਨੂੰ ‘ਨਾਂਹ’ ਆਖਣੀ ਪਵੇਗੀ ਜਿਨ੍ਹਾਂ ਨੂੰ ਉਹ ਚਾਹੁੰਦਾ ਹੈ। ਉਸ ਵਿਅਕਤੀ ਨੂੰ ਉਹ ਸਲੀਬ ਕਬੂਲ ਕਰਨੀ ਚਾਹੀਦੀ ਹੈ ਜੋ ਉਸਨੂੰ ਦਿੱਤੀ ਗਈ ਹੈ ਅਤੇ ਮੇਰਾ ਪਿਛਾ ਕਰਨਾ ਚਾਹੀਦਾ ਹੈ।
ਮੱਤੀ 16 : 25 (ERVPA)
ਕਿਉਂਕਿ ਜਿਹਡ਼ਾ ਆਪਣੀ ਜਾਨ ਬਚਾਉਣਾ ਚਾਹੇਗਾ ਉਹ ਉਸਨੂੰ ਗੁਆ ਦੇਵੇਗਾ। ਅਤੇ ਹਰ ਉਹ ਵਿਅਕਤੀ ਜੋ ਮੇਰੇ ਲਈ ਆਪਣੀ ਜਾਨ ਗੁਆਵੇਗਾ ਉਹ ਉਸਨੂੰ ਪਾ ਲਵੇਗਾ।
ਮੱਤੀ 16 : 26 (ERVPA)
ਕਿਸੇ ਵਿਅਕਤੀ ਨੂੰ ਕੀ ਲਾਭ ਹੋਵੇਗਾ ਜੇਕਰ ਉਹ ਸਾਰੀ ਦੁਨੀਆਂ ਜਿੱਤ ਲਵੇ, ਪਰ ਆਪਣੇ ਪ੍ਰਾਣ ਗੁਆ ਲਵੇ? ਵਿਅਕਤੀ ਆਪਣੇ ਪ੍ਰਾਣ ਵਾਪਸ ਲੈਣ ਲਈ ਕੁਝ ਵੀ ਨਹੀਂ ਦੇ ਸਕਦਾ।
ਮੱਤੀ 16 : 27 (ERVPA)
ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਅਤੇ ਪਿਤਾਦੀ ਮਹਿਮਾ ਨਾਲ ਮੁਡ਼ ਆਵੇਗਾ। ਅਤੇ ਉਸ ਵਕਤ ਮਨੁੱਖ ਦਾ ਪੁੱਤਰ ਹਰ ਇੱਕ ਨੂੰ ਉਸਦੀ ਕਰਨੀ ਦਾ ਫ਼ਲ ਦੇਵੇਗਾ।
ਮੱਤੀ 16 : 28 (ERVPA)
ਮੈਂ ਸੱਚ-ਮੁੱਚ ਤੁਹਾਨੂੰ ਸੱਚ ਆਖਦਾ ਹਾਂ ਕਿ ਇਥੇ ਖਡ਼ੇ ਲੋਕਾਂ ਵਿੱਚੋਂ ਕੁਝ ਲੋਕ ਮਰਨ ਤੋਂ ਪਹਿਲਾਂ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਨਾਲ ਆਉਂਦਾ ਦੇਖਣਗੇ।”
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28