ਮੱਤੀ 27 : 1 (ERVPA)
ਅਗਲੀ ਸਵੇਰ ਪ੍ਰਧਾਨ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਆਗੂਆਂ ਨੇ ਯਿਸੂ ਨੂੰ ਜਾਨ ਤੋਂ ਮਾਰਨ ਦਾ ਫ਼ੈਸਲਾ ਕੀਤਾ।
ਮੱਤੀ 27 : 2 (ERVPA)
ਉਨ੍ਹਾਂ ਨੇ ਉਸਨੂੰ ਜੰਜ਼ੀਰਾਂ ਪਾ ਦਿੱਤੀਆਂ ਅਤੇ ਪਿਲਾਤੁਸ ਦੇ ਹਵਾਲੇ ਕਰਨ ਲਈ ਲੈ ਗਏ।
ਮੱਤੀ 27 : 3 (ERVPA)
ਯਹੂਦਾ ਨੇ ਵੇਖਿਆ ਕਿ ਉਨ੍ਹਾਂ ਨੇ ਯਿਸੂ ਨੂੰ ਮਾਰਨ ਦਾ ਫ਼ੈਸਲਾ ਕਰ ਲਿਆ ਹੈ। ਇਹ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਦੁਸ਼ਮਨਾਂ ਦੇ ਹੱਥ ਫ਼ਡ਼ਾ ਦਿੱਤਾ ਸੀ। ਜਦੋਂ ਉਸਨੇ ਇਹ ਸਭ ਵਾਪਰਦਾ ਵੇਖਿਆ, ਉਹ ਪਛਤਾਇਆ, ਅਤੇ ਉਸਨੇ ਉਹ 30 ਸਿੱਕੇ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਆਗੂਆਂ ਨੂੰ ਵਾਪਸ ਮੋਡ਼ ਦਿੱਤੇ।
ਮੱਤੀ 27 : 4 (ERVPA)
ਯਹੂਦਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਾਪ ਕੀਤਾ ਹੈ ਜੋ ਇੱਕ ਨਿਰਦੋਸ਼ ਜਾਨ ਨੂੰ ਮਾਰਨ ਲਈ ਫ਼ਡ਼ਵਾ ਦਿੱਤਾ।” ਯਹੂਦੀ ਆਗੂਆਂ ਨੇ ਜਵਾਬ ਦਿੱਤਾ, “ਸਾਨੂੰ ਇਸਦੀ ਕੋਈ ਪਰਵਾਹ ਨਹੀਂ ਇਹ ਤੇਰੀ ਸਮਸਿਆ ਹੈ, ਤੂੰ ਜਾਣ।”
ਮੱਤੀ 27 : 5 (ERVPA)
ਤਾਂ ਯਹੂਦਾ ਨੇ ਉਹ ਚਾਂਦੀ ਦੇ ਸਿੱਕੇ ਮੰਦਰ ਵਿੱਚ ਸੁੱਟ ਦਿੱਤੇ ਅਤੇ ਵਾਪਸ ਮੁਡ਼ਕੇ ਖੁਦ ਨੂੰ ਫ਼ਾਹਾ ਲਾ ਲਿਆ।
ਮੱਤੀ 27 : 6 (ERVPA)
ਪ੍ਰਧਾਨ ਜਾਜਕਾਂ ਨੇ ਉਥੋਂ ਉਹ ਸਿੱਕੇ ਚੁੱਕੇ ਅਤੇ ਕਿਹਾ, “ਇਨ੍ਹਾਂ ਪੈਸਿਆਂ ਨੂੰ ਮੰਦਰ ਦੇ ਖਜ਼ਾਨੇ ਵਿੱਚ ਪਾਉਣਾ ਯੋਗ ਨਹੀਂ ਕਿਉਂਕਿ ਇਹ ਧਨ ਕਿਸੇ ਦੀ ਮੌਤ ਲਈ ਦਿੱਤਾ ਗਿਆ ਸੀ।”
ਮੱਤੀ 27 : 7 (ERVPA)
ਤਾਂ ਉਨ੍ਹਾਂ ਇੱਕ ਮਤਾ ਪਾਸ ਕੀਤਾ ਕਿ ਇਸ ਧਨ ਨਾਲ ਇੱਕ ਘੁਮਿਆਰ ਦਾ ਖੇਤ ਖਰੀਦਿਆ ਜਾਵੇ। ਇਹ ਖੇਤ ਉਨ੍ਹਾਂ ਲੋਕਾਂ ਦੇ ਕੰਮ ਆਵੇਗਾ ਜੋ ਯਰੂਸ਼ਲਮ ਵਿੱਚ ਆਉਂਦੇ ਹੋਏ ਇਥੇ ਮਰ ਜਾਂਦੇ ਹਨ, ਇਹ ਖੇਤ ਉਨ੍ਹਾਂ ਲੋਕਾਂ ਨੂੰ ਦਫ਼ਨਾਉਣ ਦੇ ਕੰਮ ਆਵੇਗਾ।
ਮੱਤੀ 27 : 8 (ERVPA)
ਇਸੇ ਕਾਰਣ ਅੱਜ ਵੀ ਉਹ ਖੇਤ, ਲਹੂ ਦਾ ਖੇਤ ਕਰਕੇ ਜਾਣਿਆ ਜਾਂਦਾ ਹੈ।
ਮੱਤੀ 27 : 9 (ERVPA)
ਤਾਂ ਜਿਹਡ਼ਾ ਬਚਨ ਯਿਰਮਿਯਾਹ ਨਬੀ ਦੇ ਰਾਹੀਂ ਕਿਹਾ ਗਿਆ ਸੀ ਉਹ ਪੂਰਾ ਹੋਇਆ ਕਿ, “ਉਨ੍ਹਾਂ ਨੇ ਤੀਹ ਚਾਂਦੀ ਦੇ ਸਿੱਕੇ ਵਾਪਸ ਲੈ ਲਏ, ਜੋ ਇੱਕ ਮਨੁੱਖ ਦੀ ਜਾਨ ਦਾ ਮੁਲ੍ਲ ਠਹਿਰਾਇਆ ਗਿਆ ਸੀ ਇਵੇਂ ਹੀ ਕੁਝ ਯਹੂਦੀਆਂ ਨੇ ਉਸਦੀ ਜਾਨ ਦੀ ਕੀਮਤ ਲਾਈ ਸੀ।
ਮੱਤੀ 27 : 10 (ERVPA)
ਉਨ੍ਹਾਂ ਨੇ ਉਸ ਧਨ ਨੂੰ ਘੁਮਿਆਰ ਦਾ ਖੇਤ ਖਰੀਦਣ ਲਈ ਵਰਤਿਆ ਜਿਵੇਂ ਕਿ ਪ੍ਰਭੂ ਨੇ ਹੁਕਮ ਦਿੱਤਾ ਸੀ।”
ਮੱਤੀ 27 : 11 (ERVPA)
ਯਿਸੂ ਰਾਜਪਾਲ ਦੇ ਸਾਮ੍ਹਣੇ ਖਢ਼ਾ ਸੀ, ਅਤੇ ਰਾਜਪਾਲ ਨੇ ਉਸਨੂੰ ਇਹ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਕਿਹਾ, “ਹਾਂ, ਮੈਂ ਹਾਂ।”
ਮੱਤੀ 27 : 12 (ERVPA)
ਜਦੋਂ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਉਸ ਉੱਤੇ ਦੋਸ਼ ਲਾਏ, ਉਸਨੇ ਜਵਾਬ ਵਿੱਚ ਕੁਝ ਨਹੀਂ ਆਖਿਆ।
ਮੱਤੀ 27 : 13 (ERVPA)
ਤਦ ਪਿਲਾਤੁਸ ਨੇ ਉਸਨੂੰ ਕਿਹਾ, “ਕੀ ਤੂੰ ਨਹੀਂ ਸੁਣ ਰਿਹਾ ਜੋ ਇਲਜ਼ਾਮ ਇਹ ਤੇਰੇ ਖਿਲਾਫ਼ ਲਾ ਰਹੇ ਹਨ?”
ਮੱਤੀ 27 : 14 (ERVPA)
ਪਰ ਯਿਸੂ ਨੇ ਉਸਨੂੰ ਕੋਈ ਵੀ ਉੱਤਰ ਨਹੀਂ ਦਿੱਤਾ। ਅਤੇ ਇਹ ਸਭ ਵੇਖਕੇ ਰਾਜਪਾਲ ਬਡ਼ਾ ਹੈਰਾਨ ਹੋਇਆ।
ਮੱਤੀ 27 : 15 (ERVPA)
ਇਹ ਰਿਵਾਜ਼ ਸੀ ਕਿ ਪਸਾਹ ਦੇ ਤਿਉਹਾਰ ਉੱਤੇ ਜਿਸਨੂੰ ਲੋਕ ਚਾਹੁਣ ਰਾਜਪਾਲ ਕੈਦ ਵਿੱਚੋਂ ਉਸ ਕੈਦੀ ਨੂੰ ਰਿਹਾ ਕਰਦਾ ਹੁੰਦਾ ਸੀ।
ਮੱਤੀ 27 : 16 (ERVPA)
ਉਸ ਵਕਤ ਬਰੱਬਾਸ ਨਾਉਂ ਦਾ ਇੱਕ ਬਹੁਤ ਖਤਰਨਾਕ ਆਦਮੀ ਕੈਦ ਵਿੱਚ ਸੀ।
ਮੱਤੀ 27 : 17 (ERVPA)
ਸਾਰੇ ਲੋਕ ਰਾਜਪਾਲ ਪਿਲਾਤੁਸ ਦੇ ਘਰ ਇਕਠੇ ਹੋਏ ਤਾਂ ਉਸਨੇ ਲੋਕਾਂ ਨੂੰ ਕਿਹਾ, “ਤੁਸੀਂ ਮੈਥੋਂ ਆਪਣੇ ਵਾਸਤੇ ਕਿਸਨੂੰ ਰਿਹਾ ਕਰਾਉਣਾ ਚਾਹੁੰਦੇ ਹੋ। ਬਰੱਬਾਸ, ਜਾਂ ਯਿਸੂ ਨੂੰ ਜੋ ਕਿ ਮਸੀਹ ਕਹਾਉਂਦਾ ਹੈ?”
ਮੱਤੀ 27 : 18 (ERVPA)
ਕਿਉਂਕਿ ਉਹ ਜਾਣਦਾ ਸੀ ਕਿ ਲੋਕਾਂ ਨੇ ਉਸਨੂੰ ਈਰਖਾ ਕਾਰਣ ਉਸਦੇ ਹੱਥੀ ਫ਼ਡ਼ਵਾਇਆ ਸੀ।
ਮੱਤੀ 27 : 19 (ERVPA)
ਜਦੋਂ ਉਹ ਨਿਰਣੇ ਵਾਲੀ ਕੁਰਸੀ ਤੇ ਬੈਠਾ ਹੋਇਆ ਸੀ, ਤਾਂ ਉਸਦੀ ਪਤਨੀ ਨੇ ਸੁਨੇਹਾ ਭੇਜਿਆ, “ਇਸ ਮਨੁੱਖ ਨੂੰ ਕੁਝ ਨਾ ਕਰ। ਇਹ ਅਪਰਾਧੀ ਨਹੀਂ ਹੈ ਅਤੇ ਅੱਜ ਮੈਂ ਇਸ ਬਾਰੇ ਸੁਪਨਾ ਵੇਖਿਆ ਹੈ ਅਤੇ ਉਸਨੇ ਮੈਨੂੰ ਬਹੁਤ ਪਰੇਸ਼ਾਨ ਕਰ ਦਿੱਤਾ ਹੈ।”
ਮੱਤੀ 27 : 20 (ERVPA)
ਪਰ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਲੋਕਾਂ ਨੂੰ ਬਰੱਬਾਸ ਨੂੰ ਰਿਹਾ ਕਰਨ ਦੀ ਬੇਨਤੀ ਕਰਨ ਲਈ ਮਨਵਾਇਆ ਅਤੇ ਯਿਸੂ ਨੂੰ ਮਾਰੇ ਜਾਣ ਲਈ।
ਮੱਤੀ 27 : 21 (ERVPA)
ਪਿਲਾਤੁਸ ਨੇ ਕਿਹਾ, “ਦੋਹਾਂ ਵਿੱਚੋਂ ਤੁਸੀਂ ਮੈਥੋਂ ਕਿਸਨੂੰ ਰਿਹਾ ਕਰਾਉਨਾ ਚਾਹੁੰਦੇ ਹੋ?” ਲੋਕਾਂ ਨੇ ਕਿਹਾ, “ਬਰੱਬਾਸ ਨੂੰ ਛੱਡ ਦਿਉ।”
ਮੱਤੀ 27 : 22 (ERVPA)
ਪੁਲਾਤੁਸ ਨੇ ਕਿਹਾ, “ਫ਼ੇਰ ਮੈਂ ਯਿਸੂ ਨਾਲ ਕੀ ਕਰਾਂ ਜਿਹਡ਼ਾ ਕਿ ਮਸੀਹ ਕਹਾਉਂਦਾ ਹੈ?” ਲੋਕਾਂ ਨੇ ਉੱਤਰ ਦਿੱਤਾ “ਉਸਨੂੰ ਸਲੀਬ ਦਿਉ।”
ਮੱਤੀ 27 : 23 (ERVPA)
ਰਾਜਪਾਲ ਨੇ ਆਖਿਆ, “ਕਿਉਂ? ਉਸਨੇ ਕੀ ਅਪਰਾਧ ਕੀਤਾ ਹੈ।” ਪਰ ਸਭਨਾਂ ਨੇ ਹੋਰ ਉੱਚੀ ਡੰਡ ਪਾਕੇ ਕਿਹਾ, “ਉਸਨੂੰ ਸਲੀਬ ਦਿਓ।”
ਮੱਤੀ 27 : 24 (ERVPA)
ਪਿਲਾਤੁਸ ਨੇ ਮਹਿਸੂਸ ਕੀਤਾ ਕਿ ਉਹ ਲੋਕਾਂ ਦਾ ਮਨ ਬਦਲਨ ਵਿੱਚ ਕਾਮਯਾਬ ਨਹੀਂ ਸੀ ਹੋ ਰਿਹਾ, ਅਤੇ ਇਸਦੀ ਜਗ੍ਹਾ, ਉਹ ਗੁੱਸਾ ਕਰ ਰਹੇ ਸਨ ਅਤੇ ਉਹ ਹੋਰ ਵੀ ਰੌਲਾ ਪਾ ਰਹੇ ਸਨ। ਉਸਨੇ ਪਾਣੀ ਲੈਕੇ ਲੋਕਾਂ ਦੇ ਸਾਮ੍ਹਣੇ ਆਪਣੇ ਹੱਥ ਧੋਤੇ ਅਤੇ ਆਖਿਆ, “ਮੈਂ ਇਸ ਮਨੁੱਖ ਦੇ ਲਹੂ ਤੋਂ ਨਿਰਦੋਸ਼ ਹਾਂ। ਦੋਸ਼ ਤੁਹਾਡੇ ਸਿਰ ਹੀ ਲੱਗੇਗਾ।”
ਮੱਤੀ 27 : 25 (ERVPA)
ਸਭ ਲੋਕਾਂ ਨੇ ਜਵਾਬ ਦਿੱਤਾ, “ਅਸੀਂ ਅਤੇ ਸਾਡੇ ਬੱਚੇ ਇਸਦੇ ਲਹੂ ਦੇ ਜਿੰਮੇਵਾਰ ਹੋਵਾਂਗੇ।”
ਮੱਤੀ 27 : 26 (ERVPA)
ਤਦ ਪਿਲਾਤੁਸ ਨੇ ਬਰੱਬਾਸ ਨੂੰ ਛੱਡ ਦਿੱਤਾ ਅਤੇ ਉਸਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਯਿਸੂ ਨੂੰ ਕੋਡ਼ਿਆਂ ਨਾਲ ਮਾਰਨ। ਅਤੇ ਉਸਨੇ ਯਿਸੂ ਨੂੰ ਸਿਪਾਹੀਆਂ ਹੱਥੀ ਸਲੀਬ ਉੱਤੇ ਚਢ਼ਾਉਣ ਲਈ ਦੇ ਦਿੱਤਾ।
ਮੱਤੀ 27 : 27 (ERVPA)
ਤਦ ਪਿਲਾਤੁਸ ਦੇ ਸਿਪਾਹੀ ਯਿਸੂ ਨੂੰ ਰਾਜਪਾਲ ਦੇ ਮਹਿਲ ਵਿੱਚ ਲਿਆਏ ਅਤੇ ਉਸਦੇ ਦੁਆਲੇ ਸਾਰੇ ਪਹਿਰੇਦਾਰ ਇਕਠੇ ਕੀਤੇ।
ਮੱਤੀ 27 : 28 (ERVPA)
ਸਿਪਾਹੀਆਂ ਨੇ ਉਸਦੇ ਸਾਰੇ ਕੱਪਡ਼ੇ ਲਾਹ ਕੇ ਇੱਕ ਲਾਲ ਚੋਗਾ ਉਸਨੂੰ ਪੁਵਾਇਆ।
ਮੱਤੀ 27 : 29 (ERVPA)
ਕੰਡਿਆਂ ਨੂੰ ਗੁੰਦਕੇ ਉਨ੍ਹਾਂ ਨੇ ਇੱਕ ਕੰਡਿਆਂ ਦਾ ਤਾਜ ਬਨਾਇਆ ਅਤੇ ਉਸਦੇ ਸਿਰ ਤੇ ਪਾ ਦਿੱਤਾ। ਇਕ ਸੋਟੀ ਉਸਦੇ ਸੱਜੇ ਹੱਥ ਵਿੱਚ ਫ਼ਡ਼ਵਾ ਦਿੱਤੀ। ਫ਼ਿਰ ਸਿਪਾਹੀ ਉਸ ਅੱਗੇ ਝੁਕੇ ਅਤੇ ਉਸਨੂੰ ਮਸਖਰੀ ਕੀਤੀ, “ਹੇ ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!”
ਮੱਤੀ 27 : 30 (ERVPA)
ਸਿਪਾਹੀਆਂ ਨੇ ਯਿਸੂ ਉੱਤੇ ਥੁਕਿਆ ਅਤੇ ਫ਼ਿਰ ਉਸਦੇ ਹੱਥ ਵਿੱਚ ਫ਼ਡ਼ਾਈ ਹੋਈ ਸੋਟੀ ਨੂੰ ਖੋਹਕੇ ਉਸਦੇ ਨਾਲ ਕਿੰਨੀ ਵਾਰੀ ਉਸਦੇ ਸਿਰ ਤੇ ਸੱਟ ਮਾਰੀ।
ਮੱਤੀ 27 : 31 (ERVPA)
ਜਦ ਉਹ ਉਸ ਨਾਲ ਮਸਖਰੀ ਕਰ ਹਟੇ ਤਾਂ ਉਨ੍ਹਾਂ ਨੇ ਉਹ ਲਾਲ ਚੋਗਾ ਉਸਤੋਂ ਲਾਹਕੇ, ਉਸਦੇ ਕੱਪਡ਼ੇ ਉਸਨੂੰ ਪੁਆਏ ਅਤੇ ਸਲੀਬ ਉੱਤੇ ਚਢ਼ਾਉਣ ਲਈ ਉਸਨੂੰ ਲੈ ਗਏ।
ਮੱਤੀ 27 : 32 (ERVPA)
ਜਦੋਂ ਸਿਪਾਹੀ ਯਿਸੂ ਨੂੰ ਸ਼ਹਿਰ ਤੋਂ ਬਾਹਰ ਲੈ ਜਾ ਰਹੇ ਸਨ, ਉਨ੍ਹਾਂ ਨੇ ਕੁਰੇਸੀ ਦੇ ਸ਼ਮਊਨ ਨੂੰ ਵੇਖਿਆ, ਅਤੇ ਉਸਨੂੰ ਯਿਸੂ ਦੀ ਸਲੀਬ ਚੁੱਕਣ ਲਈ ਮਜਬੂਰ ਕੀਤਾ।
ਮੱਤੀ 27 : 33 (ERVPA)
ਉਹ ਗਲਗਥਾ ਨਾਉਂ ਦੀ ਜਗ੍ਹਾ ਤੇ ਪਹੁੰਚੇ ਜਿਸਦਾ ਅਰਥ ਹੈ “ਖੋਪਰੀ ਦੀ ਥਾਂ”
ਮੱਤੀ 27 : 34 (ERVPA)
ਉਥੇ, ਉਨ੍ਹਾਂ ਨੇ ਯਿਸੂ ਨੂੰ ਪਿਤ ਨਾਲ ਮਿਸ਼੍ਰਿਤ ਮੈਅ ਪੀਣ ਨੂੰ ਦਿੱਤੀ। ਪਰ ਇਸਦਾ ਸੁਆਦ ਦੇਖਣ ਤੋਂ ਬਾਦ, ਉਸਨੇ ਇਸਨੂੰ ਪੀਣ ਤੋਂ ਇਨਕਾਰ ਕਰ ਦਿੱਤਾ।
ਮੱਤੀ 27 : 35 (ERVPA)
ਤਾਂ ਉਨ੍ਹਾਂ ਨੇ ਉਸਨੂੰ ਸਲੀਬ ਤੇ ਚਢ਼ਾਇਆ ਅਤੇ ਉਸਨੂੰ ਕਿੱਲਾਂ ਠੋਕੀਆਂ। ਪਰਚੀਆਂ ਪਾਕੇ ਉਨ੍ਹਾਂ ਨੇ ਆਪਣੇ ਵਿਚਕਾਰ ਉਸਦੇ ਕੱਪਡ਼ੇ ਵੰਡ ਲਏ।
ਮੱਤੀ 27 : 36 (ERVPA)
ਸਿਪਾਹੀ ਉਥੇ ਬੈਠੇ ਉਸਦੀ ਪਹਿਰੇਦਾਰੀ ਕਰ ਰਹੇ ਸਨ।
ਮੱਤੀ 27 : 37 (ERVPA)
ਉਨ੍ਹਾਂ ਨੇ ਉਸਦੇ ਖਿਲਾਫ਼ ਦੋਸ਼ਾਂ ਦੀ ਨਿਸ਼ਾਨ ਪੱਤਰੀ ਯਿਸੂ ਦੇ ਸਿਰ ਤੇ ਪਾ ਦਿੱਤੀ। ਜਿਸ ਅਤੇ ਲਿਖਿਆ ਸੀ, “ਇਹ ਯਹੂਦੀਆਂ ਦਾ ਪਾਤਸ਼ਾਹ ਯਿਸੂ ਹੈ।”
ਮੱਤੀ 27 : 38 (ERVPA)
ਯਿਸੂ ਦੇ ਆਸੇ-ਪਾਸੇ ਹੋਰ ਦੋ ਜਣਿਆਂ ਨੂੰ ਸਲੀਬ ਦਿੱਤੀ ਗਈ ਸੀ। ਇੱਕ ਸੱਜੇ ਪਾਸੇ ਅਤੇ ਦੂਜਾ ਖੱਬੇ ਪਾਸੇ।
ਮੱਤੀ 27 : 39 (ERVPA)
ਅਤੇ ਆਉਣ ਜਾਣ ਵਾਲੇ ਲੋਕ ਉਸਨੂੰ ਆਉਂਦੇ ਜਾਂਦੇ ਹੋਏ ਤਾਨੇ ਮਾਰਨ ਲੱਗੇ ਅਤੇ ਸਿਰ ਹਿਲਾਕੇ ਕਹਿਣ ਲੱਗੇ,
ਮੱਤੀ 27 : 40 (ERVPA)
“ਤੂੰ ਜੋ ਕਹਿੰਦਾ ਸੀ ਕਿ ਇਸ ਮੰਦਰ ਨੂੰ ਢਾਹ ਕੇ ਤਿੰਨ ਦਿਨਾਂ ਵਿੱਚ ਦੋਬਾਰਾ ਬਣਾ ਸਕਦਾ ਹੈਂ, ਹੁਣ ਆਪਣੇ-ਆਪ ਨੂੰ ਬਚਾ? ਜੇ ਤੁਂ ਸੱਚ ਵਿੱਚ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਤੋਂ ਉੱਤਰ ਕੇ ਆਪਣੇ-ਆਪ ਨੂੰ ਬਚਾ।”
ਮੱਤੀ 27 : 41 (ERVPA)
ਇਸ ਤਰ੍ਹਾਂ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਯਿਸੂ ਦਾ ਮਜ਼ਾਕ ਉਡਾਇਆ
ਮੱਤੀ 27 : 42 (ERVPA)
ਉਨ੍ਹਾਂ ਨੇ ਆਖਿਆ, “ਉਸਨੇ ਹੋਰਨਾਂ ਨੂੰ ਬਚਾਇਆ, ਪਰ ਉਹ ਆਪਣੇ-ਆਪ ਨੂੰ ਨਹੀਂ ਬਚਾ ਸਕਦਾ। ਲੋਕ ਉਸਨੂੰ ਇਸਰਾਏਲ ਦਾ ਪਾਤਸ਼ਾਹ ਬੁਲਾਉਂਦੇ ਹਨ। ਜੇਕਰ ਉਹ ਪਾਤਸ਼ਾਹ ਹੈ ਤਾਂ ਉਹ ਸਲੀਬ ਤੋਂ ਹੇਠਾਂ ਉਤਰ ਆਵੇ, ਅਤੇ ਅਸੀਂ ਉਸ ਵਿੱਚ ਵਿਸ਼ਵਾਸ ਕਰਾਂਗੇ।
ਮੱਤੀ 27 : 43 (ERVPA)
ਉਸਨੇ ਪਰਮੇਸ਼ੁਰ ਵਿੱਚ ਭਰੋਸਾ ਰੱਖਿਆ। ਜੇਕਰ ਉਹ ਚਾਹੁੰਦਾ ਹੈ ਤਾਂ ਹੁਣ ਪਰਮੇਸ਼ੁਰ ਉਸਨੂੰ ਬਚਾਵੇ। ਉਸਨੇ ਖੁਦ ਹੀ ਆਖਿਆ ਸੀ, ‘ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।”‘
ਮੱਤੀ 27 : 44 (ERVPA)
ਜੋ ਡਾਕੂ ਯਿਸੂ ਦੇ ਨਾਲ ਸਲੀਬ ਤੇ ਚਢ਼ਾਏ ਗਏ ਸਨ, ਉਨ੍ਹਾਂ ਨੇ ਵੀ ਯਿਸੂ ਨੂੰ ਬੇਇੱਜ਼ਤੀ ਵਾਲੇ ਸ਼ਬਦ ਆਖੇ।
ਮੱਤੀ 27 : 45 (ERVPA)
ਦੁਪਿਹਰ ਵੇਲੇ, ਹਨੇਰੇ ਨੇ ਸਾਰੇ ਦੇਸ਼ ਨੂੰ ਢਕ ਲਿਆ। ਜੋ ਕਿ ਤਕਰੀਬਨ ਤਿੰਨ ਘੰਟੇ ਰਿਹਾ।
ਮੱਤੀ 27 : 46 (ERVPA)
ਤਕਰੀਬਨ ਤਿੰਨ ਵਜੇ ਯਿਸੂ ਨੇ ਉੱਚੀ ਅਵਾਜ਼ ਵਿੱਚ ਪੁਕਾਰਿਆ, “ਏਲੀ-ਏਲੀ ਲਮਾ ਸਬਕਤਾਨੀ?” ਇਸਦਾ ਮਤਲਬ ਸੀ, “ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ?”
ਮੱਤੀ 27 : 47 (ERVPA)
ਕੁਝ ਲੋਕ ਜੋ ਉਥੇ ਖਢ਼ੇ ਸਨ ਉਨ੍ਹਾਂ ਨੇ ਇਹ ਸੁਣਿਆ ਅਤੇ ਲੋਕਾਂ ਕਿਹਾ, “ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ।”
ਮੱਤੀ 27 : 48 (ERVPA)
ਤੁਰੰਤ ਹੀ, ਉਨ੍ਹਾਂ ਵਿੱਚੋਂ ਇੱਕ ਬੰਦਾ ਭੱਜਕੇ ਗਿਆ ਅਤੇ ਇੱਕ ਸਪੰਜ ਲੈ ਆਇਆ। ਅਤੇ ਉਸਨੂੰ ਸਿਰਕੇ ਵਿੱਚ ਭਿਉਂਇਆ ਅਤੇ ਸਪੰਜ ਨੂੰ ਸੋਟੀ ਤੇ ਬੰਨ੍ਹਿਆ ਅਤੇ ਉਸ ਵਿੱਚੋਂ ਪੀਣ ਲਈ ਯਿਸੂ ਨੂੰ ਦਿੱਤਾ।
ਮੱਤੀ 27 : 49 (ERVPA)
ਪਰ ਦੂਜੇ ਲੋਕਾਂ ਨੇ ਆਖਿਆ, “ਇੰਤਜ਼ਾਰ ਕਰੀਏ ਅਤੇ ਵੇਖਿਏ ਕਿ ਕੀ ਏਲੀਯਾਹ ਉਸਨੂੰ ਬਚਾਉਣ ਆਉਂਦਾ ਹੈ?”
ਮੱਤੀ 27 : 50 (ERVPA)
ਫ਼ੇਰ ਯਿਸੂ ਇੱਕ ਵਾਰ ਬਹੁਤ ਉੱਚੀ ਅਵਾਜ਼ ਨਾਲ ਚੀਕਿਆ ਅਤੇ ਪ੍ਰਾਣ-ਹੀਣ ਹੋ ਗਿਆ।
ਮੱਤੀ 27 : 51 (ERVPA)
ਜਦੋਂ ਯਿਸੂ ਮਰ ਗਿਆ, ਤਾਂ ਮੰਦਰ ਦਾ ਪਡ਼ਦਾ ਉੱਪਰ ਤੋਂ ਹੇਠਾਂ ਤੱਕ ਦੋ ਟੁਕਡ਼ਿਆਂ ਵਿੱਚ ਪਾਟ ਗਿਆ। ਧਰਤੀ ਕੰਬ ਗਈ ਅਤੇ ਚੱਟਾਨਾਂ ਤਿਡ਼ਕ ਗਈਆਂ ਸਨ।
ਮੱਤੀ 27 : 52 (ERVPA)
ਕਬਰਾਂ ਖੁਲ੍ਹ ਗਈਆਂ, ਅਤੇ ਬਹੁਤ ਸਾਰੇ ਪਰਮੇਸ਼ੁਰ ਦੇ ਲੋਕ, ਜੋ ਮਰ ਚੁੱਕੇ ਸਨ ਮੌਤ ਤੋਂ ਉਭਰ ਆਏ।
ਮੱਤੀ 27 : 53 (ERVPA)
ਉਹ ਕਬਰਾਂ ਤੋਂ ਬਾਹਰ ਆ ਗਏ, ਯਿਸੂ ਦੇ ਪੂਨਰ-ਉਥਾਨ ਤੋਂ ਬਾਦ, ਉਹ ਪਵਿੱਤਰ ਸ਼ਹਿਰ ਯਰੂਸ਼ਲਮ ਵਿੱਚ ਗਏ ਅਤੇ ਉਹ ਬਹੁਤ ਸਾਰੇ ਲੋਕਾਂ ਨੂੰ ਦਿਖਾਈ ਦਿੱਤੇ।
ਮੱਤੀ 27 : 54 (ERVPA)
ਸੂਬੇਦਾਰ ਅਤੇ ਉਨ੍ਹਾਂ ਸਿਪਾਹੀਆਂ ਨੇ, ਜਿਨ੍ਹਾਂ ਨੇ ਯਿਸੂ ਦੀ ਪਹਿਰੇਦਾਰੀ ਕੀਤੀ ਸੀ, ਇਹ ਭੂਚਾਲ ਅਤੇ ਇਹ ਸਭ ਘਟਨਾਵਾਂ ਵੇਖਿਆਂ ਤਾਂ ਉਹ ਬਹੁਤ ਘਬਰਾਏ ਅਤੇ ਕਿਹਾ, “ਉਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ।”
ਮੱਤੀ 27 : 55 (ERVPA)
ਬਹੁਤ ਸਾਰੀਆਂ ਔਰਤਾਂ ਵੀ ਉਥੇ ਸਨ। ਉਹ ਥੋਡ਼ੀ ਦੂਰ ਤੋਂ ਵੇਖ ਰਹੀਆਂ ਸਨ। ਉਹ ਗਲੀਲ ਤੋਂ ਉਸਦੀ ਸੇਵਾ ਕਰਨ ਲਈ ਆਈਆਂ ਸਨ।
ਮੱਤੀ 27 : 56 (ERVPA)
ਮਰਿਯਮ ਮਗਦਲੀਨੀ, ਯਾਕੂਬ ਅਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ।
ਮੱਤੀ 27 : 57 (ERVPA)
[This verse may not be a part of this translation]
ਮੱਤੀ 27 : 58 (ERVPA)
[This verse may not be a part of this translation]
ਮੱਤੀ 27 : 59 (ERVPA)
ਯੂਸੁਫ਼ ਨੇ ਸ਼ਰੀਰ ਲਿਆ ਅਤੇ ਉਸਨੂੰ ਨਵੇਂ ਮਹੀਨ ਕੱਪਡ਼ੇ ਵਿੱਚ ਲਪੇਟਿਆ।
ਮੱਤੀ 27 : 60 (ERVPA)
ਯੂਸੁਫ਼ ਨੇ ਯਿਸੂ ਦੇ ਸ਼ਰੀਰ ਨੂੰ ਉਸਦੀ ਨਵੀਂ ਕਬਰ ਵਿੱਚ ਰੱਖਿਆ ਜਿਹਡ਼ੀ ਉਸਨੇ ਚੱਟਾਨ ਵਿੱਚ ਤਰਾਸ਼ੀ ਹੋਈ ਸੀ। ਫ਼ਿਰ ਉਸਨੇ ਕਬਰ ਦਾ ਪ੍ਰਵੇਸ਼ ਦੁਆਰ ਵੱਡੇ ਪੱਥਰ ਨਾਲ ਢਕ ਦਿੱਤਾ ਅਤੇ ਚਲਿਆ ਗਿਆ।
ਮੱਤੀ 27 : 61 (ERVPA)
ਮਰਿਯਮ ਮਗਦਲੀਨੀ ਅਤੇ ਮਰਿਯਮ ਨਾਉਂ ਦੀ ਦੂਜੀ ਔਰਤ ਉਥੇ ਹੀ ਕਬਰ ਦੇ ਸਾਮ੍ਹਣੇ ਬੈਠੀਆਂ ਰਹੀਆਂ।
ਮੱਤੀ 27 : 62 (ERVPA)
ਉਹ ਦਿਨ, ਤਿਆਰੀ ਦਾ ਦਿਨ ਕਹਾਉਂਦਾ ਸੀ। ਅਗਲੇ ਦਿਨ ਪ੍ਰਧਾਨ ਜਾਜਕ, ਅਤੇ ਫ਼ਰੀਸੀ ਇਕਠੇ ਹੋਕੇ ਪਿਲਾਤੁਸ ਕੋਲ ਆਏ ਅਤੇ ਬੋਲੇ,
ਮੱਤੀ 27 : 63 (ERVPA)
“ਮਹਾਰਾਜ, ਸਾਨੂੰ ਯਾਦ ਹੈ ਕਿ ਜਦੋਂ ਉਹ ਜਿਉਂਦਾ ਸੀ ਉਸ ਦਗਾਬਾਜ਼ ਨੇ ਆਖਿਆ ਸੀ, ‘ਤਿੰਨ ਦਿਨਾਂ ਬਾਦ, ਮੈਂ ਮੌਤ ਤੋਂ ਜੀਅ ਉਠਾਂਗਾ।’
ਮੱਤੀ 27 : 64 (ERVPA)
ਇਸ ਲਈ ਹੁਕਮ ਦਿਉ ਕਿ ਤਿੰਨ ਦਿਨ ਤੱਕ ਕਬਰ ਦੀ ਧਿਆਨ ਨਾਲ ਪਹਿਰੇਦਾਰੀ ਕੀਤੀ ਜਾਵੇ। ਨਹੀਂ ਤਾਂ, ਉਸਦੇ ਚੇਲੇ ਆਕੇ ਉਸਦਾ ਸ਼ਰੀਰ ਲੈ ਜਾ ਸਕਦੇ ਹਨ, ਅਤੇ ਫ਼ਿਰ ਲੋਕਾਂ ਨੂੰ ਦੱਸਣਗੇ ਕਿ ਉਹ ਮੌਤ ਤੋਂ ਉਠ ਪਿਆ ਹੈ। ਇਹ ਅਖੀਰਲਾ ਪਖੰਡ ਪਹਿਲੇ ਨਾਲੋਂ ਵੀ ਭੈਡ਼ਾ ਹੋਵੇਗਾ।”
ਮੱਤੀ 27 : 65 (ERVPA)
ਪਿਲਾਤੁਸ ਨੇ ਆਖਿਆ, “ਤੁਸੀਂ ਕੁਝ ਸਿਪਾਹੀ ਲੈ ਲਵੋ ਅਤੇ ਜਿੰਨੀ ਚੰਗੀ ਤਰ੍ਹਾਂ ਤੁਸੀਂ ਚਾਹੁੰਦੇ ਹੋ ਉਸਦੀ ਕਬਰ ਦੀ ਰਾਖੀ ਕਰੋ।”
ਮੱਤੀ 27 : 66 (ERVPA)
ਤਦ ਉਹ ਸਾਰੇ ਕਬਰ ਵੱਲ ਗਏ ਅਤੇ ਚੋਰਾਂ ਤੋਂ ਬਚਾਉਣ ਲਈ ਉਸਦੀ ਰਾਖੀ ਕੀਤੀ। ਉਨ੍ਹਾਂ ਨੇ ਕਬਰ ਦੀ ਰਾਖੀ ਲਈ ਕਬਰ ਵਾਲੇ ਪੱਥਰ ਉੱਤੇ ਮੋਹਰ ਲਾਕੇ ਕੁਝ ਸਿਪਾਹੀਆਂ ਨੂੰ ਉਥੇ ਬਿਠਾਕੇ ਕਬਰ ਦੀ ਰਾਖੀ ਕਰਵਾਈ।
❮
❯