ਫ਼ਿਲੇਮੋਨ 1 : 1 (ERVPA)
ਯਿਸੂ ਮਸੀਹ ਦੇ ਕੈਦੀ ਪੌਲੁਸ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਸ਼ੁਭ ਕਾਮਨਾਵਾਂ। ਸਾਡੇ ਪਿਆਰੇ ਮਿੱਤਰ ਅਤੇ ਸਹਿਕਰਮੀ ਫ਼ਲੇਮੋਨ ਨੂੰ।
ਫ਼ਿਲੇਮੋਨ 1 : 2 (ERVPA)
ਸਾਡੀ ਭੈਣ ਅਫ਼ੀਆ ਨੂੰ ਵੀ ਅਤੇ ਸਾਡੇ ਸਹਿਕਰਮੀ ਆਰਖਿਪੁੱਸ ਨੂੰ ਅਤੇ ਤੁਹਾਡੇ ਘਰ ਵਿੱਚ ਜੁਡ਼ਨ ਵਾਲੀ ਕਲੀਸਿਯਾ ਨੂੰ ਵੀ।
ਫ਼ਿਲੇਮੋਨ 1 : 3 (ERVPA)
ਸਾਡੇ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਤੁਹਾਦੇ ਉੱਪਰ ਕਿਰਪਾ ਤੇ ਸ਼ਾਂਤੀ ਹੋਵੇ।
ਫ਼ਿਲੇਮੋਨ 1 : 4 (ERVPA)
ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਸਮੇਂ ਚੇਤੇ ਕਰਦਾ ਹਾਂ। ਅਤੇ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਸਦਾ ਧੰਨਵਾਦ ਕਰਦਾ ਹਾਂ।
ਫ਼ਿਲੇਮੋਨ 1 : 5 (ERVPA)
ਮੈਂ ਤੁਹਾਡੇ ਪਰਮੇਸ਼ੁਰ ਦੇ ਸਮੂਹ ਪਵਿੱਤਰ ਲੋਕਾਂ ਲਈ ਪ੍ਰੇਮ ਬਾਰੇ, ਅਤੇ ਤੁਹਾਡੀ ਪ੍ਰਭੂ ਯਿਸੂ ਵਿੱਚ ਨਿਹਚਾ ਬਾਰੇ ਸੁਣ ਰਿਹਾ ਹਾਂ, ਅਤੇ ਮੈਂ ਇਸ ਪ੍ਰੇਮ ਅਤੇ ਵਿਸ਼ਵਾਸ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
ਫ਼ਿਲੇਮੋਨ 1 : 6 (ERVPA)
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜਿਹਡ਼ਾ ਵਿਸ਼ਵਾਸ ਤੁਸੀਂ ਸਾਂਝਾ ਕਰ ਰਹੇ ਹੋ ਤੁਹਾਨੂੰ ਉਨ੍ਹਾਂ ਸਡ਼ੀਆਂ ਚੰਗੀਆਂ ਗੱਲਾਂ ਬਾਰੇ ਸਮਝਣ ਦੇ ਯੋਗ ਬਣਾਵੇ ਜੋ ਅਸੀਂ ਮਸੀਹ ਵਿੱਚ ਰਖਦੇ ਹਾਂ।
ਫ਼ਿਲੇਮੋਨ 1 : 7 (ERVPA)
ਮੇਰੇ ਭਰਾ, ਤੂੰ ਆਪਣਾ ਪਿਆਰ ਦਰਸ਼ਾਕੇ ਪਰਮੇਸ਼ੁਰ ਦੇ ਲੋਕਾਂ ਦੇ ਦਿਲਾਂ ਨੂੰ ਆਨੰਦਿਤ ਕਰ ਦਿੱਤਾ ਹੈ। ਇਸਨੇ ਮੈਨੂੰ ਬਡ਼ਾ ਆਨੰਦ ਅਤੇ ਦਿਲਾਸਾ ਦਿੱਤਾ ਹੈ। ਓਨਿਸਿਮੁਸ ਨੂੰ ਭਰਾ ਸਮਝੋ
ਫ਼ਿਲੇਮੋਨ 1 : 8 (ERVPA)
ਇੱਕ ਗੱਲ ਅਜਿਹੀ ਹੈ ਜਿਹਡ਼ੀ ਤੁਹਾਨੂੰ ਕਰਨੀ ਚਾਹੀਦੀ ਹੈ, ਅਤੇ ਮਸੀਹ ਵਿੱਚ ਮੈਂ ਨਿਡਰ ਹੋ ਸਕਦਾ ਅਤੇ ਤੁਹਾਨੂੰ ਉਹ ਕਰਨ ਦਾ ਆਦੇਸ਼ ਦੇ ਸਕਦਾ ਹਾਂ।
ਫ਼ਿਲੇਮੋਨ 1 : 9 (ERVPA)
[This verse may not be a part of this translation]
ਫ਼ਿਲੇਮੋਨ 1 : 10 (ERVPA)
ਮੈਂ ਤੁਹਾਨੂੰ ਹਿ ਆਪਣੇ ਪੁੱਤਰ ਓਨੇਸਿਮੁਸ ਲਈ ਪੁਛ ਰਿਹਾ ਹਾਂ। ਜਦੋਂ ਮੈਂ ਕੈਦ ਵਿੱਚ ਸਾਂ ਤਾਂ ਉਹ ਮੇਰਾ ਪੁੱਤਰ ਬਣ ਗਿਆ ਸੀ।
ਫ਼ਿਲੇਮੋਨ 1 : 11 (ERVPA)
ਅਤੀਤ ਵਿੱਚ, ਉਹ ਤੁਹਾਡੇ ਲਈ ਬੇਕਾਰ ਸੀ। ਪਰ ਹੁਣ ਉਹ ਦੋਹਾਂ ਮੇਰੇ ਅਤੇ ਤੁਹਾਡੇ ਲਈ ਉਪਯੋਗੀ ਬਣ ਗਿਆ ਹੈ।
ਫ਼ਿਲੇਮੋਨ 1 : 12 (ERVPA)
ਮੈਂ ਉਸਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਸਦੇ ਨਾਲ ਮੈਂ ਅਪਣਾ ਦਿਲ ਭੇਜ ਰਿਹਾ ਹਾਂ।
ਫ਼ਿਲੇਮੋਨ 1 : 13 (ERVPA)
ਮੈਂ ਉਸਨੂੰ ਓਨਾ ਚਿਰ ਸਹਾਇਤਾ ਲਈ ਆਪਣੇ ਨਾਲ ਰੱਖਣਾ ਚਾਹੁੰਨਾ ਜਿੰਨਾ ਚਿਰ ਤੱਕ ਮੈਂ ਖੁਸ਼ਖਬਰੀ ਲਈ ਕੈਦ ਵਿੱਚ ਹਾਂ। ਉਹ ਤੁਹਾਡੀ ਜਗ਼੍ਹਾ ਮੇਰੀ ਸੇਵਾ ਕਰ ਰਿਹਾ ਹੋਵੇਗਾ।
ਫ਼ਿਲੇਮੋਨ 1 : 14 (ERVPA)
ਪਰ ਤੁਹਾਨੂੰ ਪਹਿਲਾਂ ਪੁਛੇ ਬਗੈਰ ਮੈਂ ਕੋਈ ਵੀ ਗੱਲ ਨਹੀਂ ਸੀ ਕਰਨਾ ਚਾਹੁੰਦਾ। ਤਾਂ ਫ਼ੇਰ ਜਿਹਡ਼ੀ ਵੀ ਬਗਲਾਈ ਤੁਸੀਂ ਮੇਰੇ ਲਈ ਕਰੋਂਗੇ ਉਹ ਇਸ ਲਈ ਹੋਵੇਗੀ ਕਿ ਤੁਸੀਂ ਅਜਿਹਾ ਚਾਹੁੰਦੇ ਸੀ ਨਾ ਕਿ ਇਸ ਲਈ ਕਿ ਮੈਂ ਤੁਹਾਨੂੰ ਕਰਨ ਲਈ ਮਜ਼ਬੂਰ ਕੀਤਾ।
ਫ਼ਿਲੇਮੋਨ 1 : 15 (ERVPA)
ਥੋਡ਼ੇ ਪਲਾਂ ਲਈ ਓਨੇਸਿਮੁਸ ਤੁਹਾਡੇ ਕੋਲੋਂ ਵਖ ਹੋ ਗਿਆ ਸੀ। ਹੋ ਸਕਦਾ ਹੈ ਕਿ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਉਹ ਚੰਗੇ ਲਈ ਤੁਹਾਡੇ ਕੋਲ ਵਾਪਸ ਆ ਸਕੇ,
ਫ਼ਿਲੇਮੋਨ 1 : 16 (ERVPA)
ਅੱਗੇ ਤੋਂ ਇਕ ਦਾਸ ਹੋਕੇ ਨਹੀਂ, ਪਰ ਇੱਕ ਪਿਆਰੇ ਭਰਾ ਵਾਂਗ ਜੋ ਕਿ ਇੱਕ ਦਾਸ ਨਾਲੋਂ ਕਿਧਰੇ ਵਧ ਹੈ। ਮੈਂ ਉਸਨੂੰ ਬਹੁਤ ਪਿਆਰ ਕਰਦਾ ਹਾਂ ਪਰ ਤੁਸੀਂ ਉਸਨੂੰ ਉਸਤੋਂ ਵੀ ਵਧੇਰੇ ਪਿਆਰ ਕਰੋਂਗੇ। ਤੁਸੀਂ ਉਸਨੂੰ ਦੋਨੇਂ ਤਰ੍ਹਾਂ ਇੱਕ ਵਿਅਕਤੀ ਵਾਂਗ ਅਤੇ ਪ੍ਰਭੂ ਵਿੱਚ ਭਰਾ ਹੋਣ ਕਰਕੇ ਪਿਆਰ ਕਰੋਂਗੇ।
ਫ਼ਿਲੇਮੋਨ 1 : 17 (ERVPA)
ਜੇ ਤੁਸੀਂ ਮੈਨੂੰ ਆਪਣਾ ਮਿੱਤਰ ਸਮਝਦੇ ਹੋ ਤਾਂ ਓਨੇਸਿਮੁਸ ਨੂੰ ਦੁਬਾਰਾ ਅਪਣਾ ਲਵੋ। ਉਸਦਾ ਸਵਾਗਤ ਓਸੇ ਤਰ੍ਹਾਂ ਕਰੋ ਜਿਸ ਤਰ੍ਹਾਂ ਤੁਸਾਂ ਮੇਰਾ ਸਵਾਗਤ ਕਰਨਾ ਸੀ।
ਫ਼ਿਲੇਮੋਨ 1 : 18 (ERVPA)
ਜੋ ਓਨੇਸਿਮੁਸ ਨੇ ਤੁਹਾਡੇ ਨਾਲ ਬੁਰਾ ਕੀਤਾ ਹੈ ਜਾਂ ਉਸਨੇ ਤੁਹਾਡਾ ਕੁਝ ਦੇਣਾ ਹੈ। ਤਾਂ ਇਸ ਬਾਰੇ ਮੈਨੂੰ ਜਿਮੇਵਾਸੌਰ ਸਮਝੋ।
ਫ਼ਿਲੇਮੋਨ 1 : 19 (ERVPA)
ਮੈਂ ਪੌਲੁਸ ਹਾਂ, ਅਤੇ ਮੈਂ ਇਹ ਆਪਣੇ ਹੱਥੀ ਲਿਖ ਰਿਹਾ ਹਾਂ। ਜੇ ਓਨੇਸਿਮੁਸ ਨੇ ਤੁਹਾਡਾ ਕੁਝ ਦੇਣਾ ਹੈ ਤਾਂ ਮੈਂ, ਅਦਾ ਕਰਾਂਗਾ ਅਤੇ ਮਾਂ ਉਸ ਬਾਰੇ ਕੁਝ ਨਹੀਂ ਆਖਾਂਗਾ ਜੋ ਕੁਝ ਤੁਸੀਂ ਆਪਣੀ ਜ਼ਿੰਦਗੀ ਲਈ ਮੇਰੇ ਦੇਣਦਾਰ ਹੋ।
ਫ਼ਿਲੇਮੋਨ 1 : 20 (ERVPA)
ਇਸ ਲਈ, ਮੇਰੇ ਭਰਾਵੋ, ਮੈਂ ਤੁਹਾਨੂੰ ਪ੍ਰਭੂ ਵਿੱਚ ਆਪਣੇ ਲਈ ਕੁਝ ਕਰਨ ਲਈ ਕਹਿੰਦਾ ਹਾਂ।
ਫ਼ਿਲੇਮੋਨ 1 : 21 (ERVPA)
ਇਹ ਚਿਠੀ ਮੈਂ ਇਹ ਜਾਣਦਾ ਹੋਇਆ ਲਿਖ ਰਿਹਾ ਹਾਂ ਕਿ ਤੁਸੀਂ ਉਹ ਕਰੋਂਗੇ ਜੋ ਮੈਂ ਮੰਗਾਂਗਾ। ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਮੰਗ ਨਾਲੋਂ ਵੀ ਵਧ ਕਰੋਂਗੇ।
ਫ਼ਿਲੇਮੋਨ 1 : 22 (ERVPA)
ਇਸ ਤੋਂ ਇਲਾਵਾ ਮੇਰੇ ਠਹਿਰਨ ਲਈ ਇੱਕ ਕਮਰਾ ਵੀ ਤਿਆਰ ਰੱਖਣਾ। ਮੈਨੂੰ ਉਮੀਦ ਹੈ ਕਿ ਪਰਮੇਸ਼ੁ ਰਤੁਹਾਡਿਆਂ ਪ੍ਰਾਰਥਨਾਵਾਂ ਮੰਨ ਲਵੇਗਾ ਅਤੇ ਮੈਂ ਤੁਹਾਡੇ ਕੋਲ ਆ ਸਕਾਂਗਾ।
ਫ਼ਿਲੇਮੋਨ 1 : 23 (ERVPA)
ਇਪਫ਼ਰਾਸ ਵੀ ਮੇਰੇ ਨਾਲ ਮਸੀਹ ਯਿਸੂ ਵਿੱਚ ਕੈਦੀ ਹੈ। ਉਹ ਤੁਹਾਨੂਮ ਆਪਿਣਆਂ ਸ਼ੁਭਕਾਮਨਾਵਾਂ ਭੇਜਦਾ ਹੈ।
ਫ਼ਿਲੇਮੋਨ 1 : 24 (ERVPA)
ਮਰਕੁਸ, ਅਰਿਸਤਰਖੁਸ, ਦੇਮਾਸ ਅਤੇ ਲੂਕਾ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਹ ਮੇਰੇ ਨਾਲ ਕੰਮ ਕਰਦੇ ਹਨ।
ਫ਼ਿਲੇਮੋਨ 1 : 25 (ERVPA)
ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮੇ ਦੇ ਅੰਗ ਸੰਗ ਹੋਵੇ।

1 2 3 4 5 6 7 8 9 10 11 12 13 14 15 16 17 18 19 20 21 22 23 24 25