ਪਰਕਾਸ਼ ਦੀ ਪੋਥੀ 1 : 1 (ERVPA)
ਇਹ ਯਿਸੂ ਮਸੀਹ ਦਾ ਪਰਕਾਸ਼ ਹੈ। ਪਰਮੇਸ਼ੁਰ ਨੇ ਯਿਸੂ ਨੂੰ ਇਹ ਗੱਲਾਂ ਦਿੱਤੀਆਂ ਤਾਂ ਜੋ ਉਹ ਆਪਣੇ ਸੇਵਕਾਂ ਨੂੰ ਇਹ ਦਰਸ਼ਾ ਸਕੇ ਕਿ ਜਲਦੀ ਹੀ ਕੀ ਵਾਪਰਨਾ ਚਾਹੀਦਾ ਹੈ। ਮਸੀਹ ਨੇ ਇਹ ਗੱਲਾਂ ਆਪਣੇ ਨੌਕਰ ਯੂਹੰਨਾ ਨੂੰ ਦਰਸ਼ਾਉਣ ਲਈ ਆਪਣੇ ਦੂਤ ਨੂੰ ਘਲਿਆ।
ਪਰਕਾਸ਼ ਦੀ ਪੋਥੀ 1 : 2 (ERVPA)
ਯੂਹੰਨਾ ਨੇ ਉਹ ਸਭ ਕੁਝ ਕਿਹਾ ਜੋ ਉਸਨੇ ਦੇਖਿਆ ਸੀ। ਇਹ ਉਹ ਸੱਚ ਹੈ ਜਿਹਡ਼ਾ ਯਿਸੂ ਮਸੀਹ ਨੇ ਉਸਨੂੰ ਦਸਿਆ ਸੀ; ਇਹ ਪਰਮੇਸ਼ੁਰ ਦਾ ਸੰਦੇਸ਼ ਹੈ।
ਪਰਕਾਸ਼ ਦੀ ਪੋਥੀ 1 : 3 (ERVPA)
ਧੰਨ ਹੈ ਉਹ ਜਿਹਡ਼ਾ ਪਰਮੇਸ਼ੁਰ ਦੇ ਇਸ ਸੰਦੇਸ਼ ਦੇ ਸ਼ਬਦ ਸੰਗਤ ਨੂੰ ਪਢ਼ਕੇ ਸੁਣਾਉਂਦਾ ਹੈ। ਅਤੇ ਧੰਨ ਹਨ ਉਹ, ਜਿਹਡ਼ੇ ਸੁਣਦੇ ਹਨ ਅਤੇ ਉਸਤੇ ਅਮਲ ਕਰਦੇ ਹਨ, ਜੋ ਇਸ ਵਿੱਚ ਲਿਖਿਆ ਹੋਇਆ ਹੈ। ਬਹੁਤਾ ਸਮਾਂ ਨਹੀਂ ਬਚਿਆ।
ਪਰਕਾਸ਼ ਦੀ ਪੋਥੀ 1 : 4 (ERVPA)
ਯੂਹੰਨਾ ਵੱਲੋਂ, ਅਸਿਯਾ ਦੇ ਸੂਬੇ ਵਿੱਚ ਸੱਤ ਕਲੀਸਿਯਾਵਾਂ ਨੂੰ; ਉਸ ਇੱਕ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ, ਜੋ ਹੈ, ਜੋ ਹਮੇਸ਼ਾ ਸੀ ਅਤੇ ਜੋ ਆ ਰਿਹਾ ਹੈ; ਅਤੇ ਉਸਦੇ ਤਖਤ ਦੇ ਅੱਗੇ ਦੇ ਸੱਤ ਆਤਮਿਆਂ ਵੱਲੋਂ ਅਤੇ ਯਿਸੂ ਮਸੀਹ ਵੱਲੋਂ।
ਪਰਕਾਸ਼ ਦੀ ਪੋਥੀ 1 : 5 (ERVPA)
ਯਿਸੂ ਇੱਕ ਵਫ਼ਾਦਾਰ ਗਵਾਹ ਹੈ ਉਹ ਉਨ੍ਹਾਂ ਵਿੱਚੋਂ ਪਹਿਲਾ ਸੀ ਜਿਨ੍ਹਾਂ ਨੂੰ ਮੌਤ ਤੋਂ ਉਭਾਰਿਆ ਗਿਆ ਸੀ। ਯਿਸੂ ਧਰਤੀ ਦੇ ਰਾਜਿਆਂ ਦਾ ਸ਼ਾਸਕ ਹੈ। ਯਿਸੂ ਹੀ ਹੈ ਜਿਸਨੇ ਸਾਨੂੰ ਪਿਆਰ ਕੀਤਾ ਅਤੇ ਉਸਦੇ ਲਹੂ ਰਾਹੀਂ ਸਾਨੂੰ ਆਪਣੇ ਪਾਪਾਂ ਤੋਂ ਮੁਕਤ ਕੀਤਾ।
ਪਰਕਾਸ਼ ਦੀ ਪੋਥੀ 1 : 6 (ERVPA)
ਯਿਸੂ ਨੇ ਸਾਨੂੰ ਆਪਣੀ ਮਿਹਨਤ ਨਾਲ ਬਣਾਇਆ ਹੈ। ਉਸਨੇ ਸਾਨੂੰ ਅਜਿਹੇ ਜਾਜਕ ਬਣਾਇਆ ਜਿਹਡ਼ੇ ਸਦੇ ਪਿਤਾ ਪਰਮੇਸ਼ੁਰ ਦੀ ਸੇਵਾ ਕਰਦੇ ਹਨ। ਇਥੇ ਉਸਨੂੰ ਹਮੇਸ਼ਾ ਅਤੇ ਹਮੇਸ਼ਾ ਮਹਿਮਾ ਅਤੇ ਸ਼ਕਤੀ ਹੋਵੇ। ਆਮੀਨ।
ਪਰਕਾਸ਼ ਦੀ ਪੋਥੀ 1 : 7 (ERVPA)
ਦੇਖੋ, ਯਿਸੂ ਬੱਦਲਾਂ ਦੇ ਸੰਗ ਆ ਰਿਹਾ ਹੈ। ਹਰ ਕੋਈ ਉਸਨੂੰ ਦੇਖੇਗਾ, ਉਹ ਵੀ ਵੇਖਣਗੇ ਜਿਨ੍ਹਾਂ ਨੇ ਉਸਨੂੰ ਛੇਕਿਆ ਸੀ। ਧਰਤੀ ਦੇ ਸਾਰੇ ਲੋਕ ਉਸਦੇ ਕਾਰਣ ਉੱਚੀ-ਉੱਚੀ ਵਿਰਲਾਪ ਕਰਨਗੇ। ਹਾਂ, ਅਜਿਹਾ ਵਾਪਰੇਗਾ। ਆਮੀਨ।
ਪਰਕਾਸ਼ ਦੀ ਪੋਥੀ 1 : 8 (ERVPA)
ਪ੍ਰਭੂ ਪਰਮੇਸ਼ੁਰ ਆਖਦਾ ਹੈ, "ਮੈਂ ਹੀ ਅਲਫ਼ਾ ਤੇ ਓਮੇਗਾ ਹਾਂ। ਮੈਂ ਹੀ ਉਹ ਹਾਂ ਜਿਹਡ਼ਾ ਹਮੇਸ਼ਾ ਸੀ ਅਤੇ ਜਿਹਡ਼ਾ ਆ ਰਿਹਾ ਹੈ। ਮੈਂ ਸਰਬਸ਼ਕਤੀਮਾਨ ਹਾਂ।"
ਪਰਕਾਸ਼ ਦੀ ਪੋਥੀ 1 : 9 (ERVPA)
ਮੈਂ ਯੂਹੰਨਾ ਹਾਂ ਅਤੇ ਮਸੀਹ ਵਿੱਚ ਮੈਂ ਤੁਹਾਡਾ ਭਰਾ ਹਾਂ। ਅਸੀਂ ਇਕਠ੍ਠੇ ਯਿਸੂ ਵਿੱਚ ਹਾਂ ਅਤੇ ਇਹ ਸਾਰੀਆਂ ਗੱਲਾਂ ਸਾਂਝੀਆਂ ਕਰਦੇ ਹਾਂ; ਦੁਖ, ਰਾਜ ਅਤੇ ਸਹਿਣਸ਼ਕਤੀ। ਮੈਂ ਆਤਮੁਸ ਦੇ ਟਾਪੂ ਉੱਤੇ ਸਾਂ ਕਿਉਂਕਿ ਮੈਂ ਪਰਮੇਸ਼ੁਰ ਦੇ ਸੰਦੇਸ਼ ਅਤੇ ਯਿਸੂ ਦੇ ਸੱਚ ਪ੍ਰਤੀ ਵਫ਼ਾਦਾਰ ਸਾਂ।
ਪਰਕਾਸ਼ ਦੀ ਪੋਥੀ 1 : 10 (ERVPA)
ਪ੍ਰਭੂ ਦੇ ਦਿਨ ਆਤਮਾ ਨੇ ਮੇਰੇ ਉੱਪਰ ਅਧਿਕਾਰ ਕਰ ਲਿਆ। ਮੈਂ ਆਪਣੇ ਪਿੱਛੇ ਉੱਚੀ ਅਵਾਜ਼ ਸੁਣੀ। ਇਹ ਅਵਾਜ਼ ਬਿਗੁਲ ਵਰਗੀ ਸੀ।
ਪਰਕਾਸ਼ ਦੀ ਪੋਥੀ 1 : 11 (ERVPA)
ਆਵਾਜ਼ ਨੇ ਆਖਿਆ, "ਉਹ ਸਾਰੀਆਂ ਗੱਲਾਂ ਜਿਹਡ਼ੀਆਂ ਤੂੰ ਵੇਖੀਆਂ ਹਨ ਉਹ ਸਾਰੀਆਂ ਇੱਕ ਕਿਤਾਬ ਵਿੱਚ ਲਿਖ ਅਤੇ ਉਨ੍ਹਾਂ ਨੂੰ ਸੱਤ ਕਲੀਸਿਯਾਵਾਂ ਨੂੰ ਭੇਜ। ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।
ਪਰਕਾਸ਼ ਦੀ ਪੋਥੀ 1 : 12 (ERVPA)
ਮੈਂ ਮੁਡ਼ਕੇ ਦੇਖਿਆ ਕਿ ਮੇਰੇ ਨਾਲ ਕੌਣ ਗੱਲ ਕਰ ਰਿਹਾ ਸੀ। ਜਦੋਂ ਮੈਂ ਮੁਡ਼ਿਆ, ਮੈਂ ਸੋਨੇ ਦੇ ਸੱਤ ਸ਼ਮ੍ਹਾਦਾਨ ਦੇਖੇ।
ਪਰਕਾਸ਼ ਦੀ ਪੋਥੀ 1 : 13 (ERVPA)
ਇਨ੍ਹਾਂ ਸ਼ਮ੍ਹਾਦਾਨਾਂ ਵਿਚਕਾਰ ਮੈਂ ਕਿਸੇ ਨੂੰ ਖਲੋਤਿਆਂ ਦੇਖਿਆ ਜਿਹਡ਼ਾ "ਮਨੁੱਖ ਦੇ ਪੁੱਤਰ ਵਰਗਾ" ਸੀ। ਉਸਨੇ ਉਸਦੇ ਪੈਰਾਂ ਤੱਕ ਪਹੁੰਚਦਾ ਇੱਕ ਲੰਮਾ ਚੋਗਾ ਪਾਇਆ ਹੋਇਆ ਸੀ ਅਤੇ ਉਸਦੀ ਛਾਤੀ ਦੁਆਲੇ ਇੱਕ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।
ਪਰਕਾਸ਼ ਦੀ ਪੋਥੀ 1 : 14 (ERVPA)
ਉਸਦਾ ਸਿਰ ਅਤੇ ਵਾਲ ਉੱਨ ਅਤੇ ਬਰਫ਼ ਵਾਂਗ ਚਿਟ੍ਟੇ ਸਨ। ਅਤੇ ਉਸਦੀਆਂ ਅੱਖਾਂ ਅੱਗ ਦੇ ਅੰਗਿਆਰਾਂ ਵਰਗੀਆਂ ਸਨ।
ਪਰਕਾਸ਼ ਦੀ ਪੋਥੀ 1 : 15 (ERVPA)
ਉਸਦੇ ਪੈਰ ਭੱਠੀ ਵਿੱਚ ਦਗਦੇ ਹੋਏ ਤਾਂਬੇ ਵਰਗੇ ਸਨ। ਉਸਦੀ ਅਵਾਜ਼ ਹਢ਼ ਦੇ ਪਾਣੀ ਵਰਗੀ ਸੀ।
ਪਰਕਾਸ਼ ਦੀ ਪੋਥੀ 1 : 16 (ERVPA)
ਉਸਨੇ ਆਪਣੇ ਸੱਜੇ ਹੱਥ ਵਿੱਚ ਸੱਤ ਸਿਤਾਰੇ ਫ਼ਡ਼ੇ ਹੋਏ ਸਨ। ਉਸਦੇ ਮੁਖ੍ਖ ਵਿੱਚੋਂ ਤਿੱਖੀ ਦੋ ਧਾਰੀ ਤਲਵਾਰ ਨਿਕਲ ਰਹੀ ਸੀ। ਉਹ ਦੁਪਿਹਰ ਦੇ ਸੂਰਜ ਵਰਗਾ ਦਿਖਿਆ।
ਪਰਕਾਸ਼ ਦੀ ਪੋਥੀ 1 : 17 (ERVPA)
ਜਦੋਂ ਮੈਂ ਉਸਨੂੰ ਤਕਿਆ ਤਾਂ ਮੈਂ ਉਸਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸਨੇ ਅਪਣਾ ਸਜ੍ਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, "ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ।
ਪਰਕਾਸ਼ ਦੀ ਪੋਥੀ 1 : 18 (ERVPA)
ਮੈਂ ਹੀ ਹਾਂ ਜਿਹਡ਼ਾ ਜਿਉਂਦਾ ਹੈ। ਮੈਂ ਮਰ ਚੁੱਕਾ ਸੀ, ਪਰ ਦੇਖੋ, ਮੈਂ ਸਦਾ ਅਤੇ ਸਦਾ ਲਈ ਜੀਵਿਤ ਹਾਂ ਅਤੇ ਮੇਰੇ ਕੋਲ ਹੀ ਮੌਤ ਅਤੇ ਪਾਤਾਲ ਦੀਆਂ ਕੁੰਜੀਆਂ ਹਨ।
ਪਰਕਾਸ਼ ਦੀ ਪੋਥੀ 1 : 19 (ERVPA)
ਇਸ ਲਈ ਉਹੀ ਗੱਲਾਂ ਲਿਖੋ ਜਿਹਡ਼ੀਆਂ ਤੁਸੀਂ ਵੇਖੀਆਂ ਹਨ। ਉਹ ਗੱਲਾਂ ਜੋ ਹੁਣ ਵਾਪਰ ਰਹੀਆਂ ਹਨ ਅਤੇ ਜੋ ਗੱਲਾਂ ਭਵਿਖ ਵਿੱਚ ਵਾਪਰਨਗੀਆਂ।
ਪਰਕਾਸ਼ ਦੀ ਪੋਥੀ 1 : 20 (ERVPA)
ਉਨ੍ਹਾਂ ਸੱਤਾਂ ਤਾਰਿਆਂ ਦਾ ਜੋ ਤੁਸੀਂ ਮੇਰੇ ਹੱਥ ਵਿੱਚ ਵੇਖੇ ਅਤੇ ਉਨ੍ਹਾਂ ਸ਼ਮ੍ਹਾਦਾਨਾਂ ਦਾ ਜੋ ਤੁਸੀਂ ਵੇਖੇ ਲੁਕਿਆ ਹੋਇਆ ਮਤਲਬ ਇਹ ਹੈ; ਸੱਤ ਸ਼ਮ੍ਹਾਦਾਨ ਸੱਤ ਕਲੀਸਿਯਾਵਾਂ ਹਨ ਅਤੇ ਸੱਤ ਤਾਰੇ ਇਨ੍ਹਾਂ ਕਲੀਸਿਯਾਵਾਂ ਦੇ ਦੂਤ ਹਨ।
❮
❯
1
2
3
4
5
6
7
8
9
10
11
12
13
14
15
16
17
18
19
20