ਪਰਕਾਸ਼ ਦੀ ਪੋਥੀ 12 : 1 (ERVPA)
ਫ਼ੇਰ ਸਵਰਗ ਵਿੱਚ ਇੱਕ ਵੱਡਾ ਅਜੀਬ ਨਿਸ਼ਾਨ ਪ੍ਰਗਟ ਹੋਇਆ। ਉਥੇ ਇੱਕ ਔਰਤ ਸੀ ਜਿਸਨੂੰ ਸੂਰਜ ਦੇ ਵਸਤਰ ਪਹਿਨਾਏ ਗਏ ਸਨ। ਚੰਦਰਮਾਂ ਉਸਦੇ ਪੈਰਾਂ ਹੇਠਾਂ ਸੀ। ਉਸਦੇ ਸਿਰ ਤੇ ਬਰ੍ਹਾਂ ਸਿਤਾਰਿਆਂ ਵਾਲਾ ਤਾਜ ਸੀ।
ਪਰਕਾਸ਼ ਦੀ ਪੋਥੀ 12 : 2 (ERVPA)
ਔਰਤ ਗਰਭਵਤੀ ਸੀ। ਉਹ ਸੂਤਕ ਪੀਡ਼ਾਂ ਨਾਲ ਕੁਰਲਾਹ ਰਹੀ ਸੀ ਕਿਉਂਕਿ ਉਹ ਬੱਚੇ ਨੂੰ ਜਨਮ ਦੇਣ ਹੀ ਵਾਲੀ ਸੀ।
ਪਰਕਾਸ਼ ਦੀ ਪੋਥੀ 12 : 3 (ERVPA)
ਫ਼ੇਰ ਸਵਰਗ ਵਿੱਚ ਇੱਕ ਹੋਰ ਨਿਸ਼ਾਨ ਪ੍ਰਗਟ ਹੋਇਆ; ਉਥੇ ਇੱਕ ਲਾਲ ਰੰਗ ਦਾ ਵੱਡਾ ਅਜਗਰ ਸੀ। ਵੱਡੇ ਅਜਗਰ ਦੇ ਸੱਤ ਸਿਰ ਸਨ ਜਿਨ੍ਹਾਂ ਉੱਤੇ ਤਾਜ ਸਨ। ਅਜਗਰ ਦੇ ਦਸ ਸਿੰਗ ਵੀ ਸਨ।
ਪਰਕਾਸ਼ ਦੀ ਪੋਥੀ 12 : 4 (ERVPA)
ਅਜਗਰ ਦੀ ਪੂਛ ਨੇ ਅਕਾਸ਼ ਵਿੱਚੋਂ ਇੱਕ ਤਿਹਾਈ ਤਾਰੇ ਕਢ੍ਢ ਲਏ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ। ਅਜਗਰ ਗਿਆ ਅਤੇ ਉਸ ਔਰਤ ਅੱਗੇ ਖਲੋ ਗਿਆ ਜੋ ਜਨਮ ਦੇਣ ਵਾਲੀ ਸੀ। ਜਿਵੇਂ ਹੀ ਉਹ ਸ਼ਿਸ਼ੂ ਪੈਦਾ ਹੋਵੇ ਅਜਗਰ ਉਸ ਔਰਤ ਦੇ ਸ਼ਿਸ਼ੂ ਨੂੰ ਨਿਗਲ ਜਾਣਾ ਚਾਹੁੰਦਾ ਸੀ।
ਪਰਕਾਸ਼ ਦੀ ਪੋਥੀ 12 : 5 (ERVPA)
ਔਰਤ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ, ਜੋ ਇੱਕ ਲੋਹੇ ਦੀ ਸਲਾਖ ਨਾਲ ਸਾਰੀ ਕੌਮਾਂ ਤੇ ਸ਼ਾਸਨ ਕਰ ਸਕਦਾ ਸੀ। ਅਤੇ ਉਸਦੇ ਬੱਚੇ ਨੂੰ ਪਰਮੇਸ਼ੁਰ ਅਤੇ ਉਸਦੇ ਤਖਤ ਕੋਲ ਲਿਜਾਇਆ ਗਿਆ।
ਪਰਕਾਸ਼ ਦੀ ਪੋਥੀ 12 : 6 (ERVPA)
ਔਰਤ ਮਾਰੂਥਲ ਵਿੱਚ ਉਸ ਥਾਂ ਵੱਲ ਭੱਜ ਪਈ ਜਿਸਨੂੰ ਪਰਮੇਸ਼ੁਰ ਨੇ ਉਸ ਲਈ ਤਿਆਰ ਕੀਤਾ ਸੀ। ਮਾਰੂਥਲ ਵਿੱਚ ਉਸਦੀ ਇੱਕ ਹਜ਼ਾਰ ਦੋ ਸੌ ਸਠ ਦਿਨਾਂ ਤੱਕ ਦੇਖ ਭਾਲ ਕੀਤੀ ਜਾਵੇਗੀ।
ਪਰਕਾਸ਼ ਦੀ ਪੋਥੀ 12 : 7 (ERVPA)
ਫ਼ੇਰ ਸਵਰਗ ਵਿੱਚ ਜੰਗ ਛਿਡ਼ ਗਈ। ਮਾਈਕਲ ਅਤੇ ਉਸਦੇ ਦੂਤ ਅਜਗਰ ਦੇ ਵਿਰੁੱਧ ਲਡ਼ੇ। ਅਜਗਰ ਅਤੇ ਉਸਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ।
ਪਰਕਾਸ਼ ਦੀ ਪੋਥੀ 12 : 8 (ERVPA)
ਪਰ ਅਜਗਰ ਇੰਨਾ ਤਾਕਤਵਰ ਨਹੀਂ ਸੀ। ਵੱਡੇ ਅਜਗਰ ਅਤੇ ਉਸਦੇ ਦੂਤਾਂ ਨੇ ਸਵਰਗ ਵਿਚਲੀ ਆਪਣੀ ਥਾਂ ਗਵਾ ਲਈ।
ਪਰਕਾਸ਼ ਦੀ ਪੋਥੀ 12 : 9 (ERVPA)
ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ।
ਪਰਕਾਸ਼ ਦੀ ਪੋਥੀ 12 : 10 (ERVPA)
ਪਰ ਮੈਂ ਸਵਰਗ ਵਿੱਚ ਇੱਕ ਉੱਚੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, "ਉਸਦੇ ਮਸੀਹ ਦੀ ਫ਼ਤਿਹ, ਸ਼ਕਤੀ, ਸਲਤਨਤ ਅਤੇ ਅਧਿਕਾਰ ਹੁਣ ਆਇਆ ਹੈ। ਇਹ ਗੱਲਾਂ ਇਸ ਲਈ ਆਈਆਂ ਹਨ ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲੇ ਨੂੰ ਬਾਹਰ ਸੁੱਟ ਦਿੱਤਾ ਗਿਆ ਹੈ। ਉਹੀ ਇੱਕ ਸੀ ਜੋ ਸਾਡੇ ਭਰਾਵਾਂ ਤੇ ਦੋਸ਼ ਲਾ ਰਿਹਾ ਸੀ।
ਪਰਕਾਸ਼ ਦੀ ਪੋਥੀ 12 : 11 (ERVPA)
ਸਾਡੇ ਭਰਾਵਾਂ ਨੇ ਉਸਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ।
ਪਰਕਾਸ਼ ਦੀ ਪੋਥੀ 12 : 12 (ERVPA)
ਇਸ ਲਈ, ਸਵਰਗਾਂ ਨੂੰ ਜਾਓ ਅਤੇ ਤੁਸੀਂ ਸਾਰੇ ਸਵਰਗ ਵਾਸੀਓ, ਆਨੰਦ ਮਾਣੋ। ਪਰ ਇਹ ਜ਼ਮੀਨ ਅਤੇ ਸਮੁੰਦਰ ਲਈ ਭਿਆਨਕ ਹੋਵੇਗਾ ਕਿਉਂਕਿ ਸ਼ੈਤਾਨ ਹੇਠਾਂ ਤੁਹਾਡੇ ਕੋਲ ਆ ਗਿਆ ਹੈ। ਸ਼ੈਤਾਨ ਗੁੱਸੇ ਨਾਲ ਭਰਿਆ ਹੋਇਆ ਹੈ। ਉਹ ਜਾਣਦਾ ਹੈ ਕਿ ਉਸਦੇ ਪਾਸ ਬਹੁਤਾ ਸਮਾਂ ਨਹੀਂ ਹੈ।"
ਪਰਕਾਸ਼ ਦੀ ਪੋਥੀ 12 : 13 (ERVPA)
ਜਦੋਂ ਅਜਗਰ ਨੇ ਦੇਖਿਆ ਕਿ ਉਸਨੂੰ ਹੇਠਾਂ ਧਰਤੀ ਉੱਤੇ ਸੁੱਟ ਦਿੱਤਾ ਗਿਆ ਹੈ, ਉਸਨੇ ਉਸ ਔਰਤ ਦਾ ਪਿੱਛਾ ਕੀਤਾ ਜਿਸਨੇ ਨਰ ਬੱਚੇ ਨੂੰ ਜਨਮ ਦਿੱਤਾ ਸੀ।
ਪਰਕਾਸ਼ ਦੀ ਪੋਥੀ 12 : 14 (ERVPA)
ਪਰ ਉਸ ਔਰਤ ਨੂੰ ਵੱਡੇ ਬਾਜ਼ ਦੇ ਦੋ ਖੰਭ ਦਿੱਤੇ ਗਏ ਸਨ ਤਾਂ ਜੋ ਉਹ ਉੱਡ ਸਕੇ ਅਤੇ ਉਜਾਡ਼ ਵਿੱਚ ਜਗ਼੍ਹਾ ਤੇ ਜਾ ਸਕੇ ਜੋ ਕਿ ਉਸ ਲਈ ਤਿਆਰ ਕੀਤੀ ਗਈ ਸੀ। ਉਸ ਥਾਂ ਉੱਤੇ ਉਸਦੀ ਸਾਢੇ ਤਿੰਨਾਂ ਸਾਲਾਂ ਤੱਕ ਦੇਖ ਭਾਲ ਹੋਵੇਗੀ। ਉਥੇ ਉਹ ਅਜਗਰ ਤੋਂ ਦੂਰ ਹੋਵੇਗੀ।
ਪਰਕਾਸ਼ ਦੀ ਪੋਥੀ 12 : 15 (ERVPA)
ਫ਼ੇਰ ਉਸ ਸੱਪ ਨੇ ਉਸ ਔਰਤ ਵੱਲ ਆਪਣੇ ਮੂੰਹ ਵਿੱਚੋਂ ਦਰਿਆ ਵਾਂਗ ਪਾਣੀ ਵਹਾਇਆ ਤਾਂ ਜੋ ਉਹ ਹਢ਼ ਨਾਲ ਰੁਢ਼ ਜਾਵੇ।
ਪਰਕਾਸ਼ ਦੀ ਪੋਥੀ 12 : 16 (ERVPA)
ਧਰਤੀ ਨੇ ਔਰਤ ਦੀ ਸਹਾਇਤਾ ਕੀਤੀ। ਧਰਤੀ ਨੇ ਆਪਣਾ ਮੂੰਹ ਖੋਲ੍ਹਿਆ ਅਤੇ ਉਸ ਦਰਿਆ ਨੂੰ ਨਿਗਲ ਗਈ ਜਿਹਡ਼ਾ ਉਸ ਅਜਗਰ ਦੇ ਮੂੰਹ ਵਿੱਚੋਂ ਨਿਕਲਿਆ ਸੀ।
ਪਰਕਾਸ਼ ਦੀ ਪੋਥੀ 12 : 17 (ERVPA)
ਫ਼ੇਰ ਅਜਗਰ ਔਰਤ ਤੇ ਬਹੁਤ ਗੁੱਸੇ ਹੋਇਆ। ਉਹ ਉਸ ਔਰਤ ਦੇ ਦੂਸਰੇ ਬਚਿਆਂ ਦੇ ਵਿਰੁੱਧ ਯੁੱਧ ਕਰਨ ਲਈ ਚਲਿਆ ਗਿਆ। ਉਸਦੇ ਬੱਚੇ ਉਹ ਲੋਕ ਹਨ ਜਿਹਡ਼ੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ ਅਤੇ ਉਸ ਸੱਚ ਤੇ ਸਥਿਰ ਰਹਿੰਦੇ ਹਨ ਜੋ ਯਿਸੂ ਨੇ ਸਿਖਾਇਆ।
❮
❯
1
2
3
4
5
6
7
8
9
10
11
12
13
14
15
16
17