੧ ਤਵਾਰੀਖ਼ 16 : 1 (IRVPA)
ਸੋ ਉਹ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕ ਲਿਆਏ ਅਤੇ ਉਸ ਨੂੰ ਤੰਬੂ ਵਿੱਚ ਰੱਖਿਆ ਜਿਹੜਾ ਦਾਊਦ ਨੇ ਉਸ ਦੇ ਲਈ ਖੜਾ ਕੀਤਾ ਸੀ ਅਤੇ ਹੋਮ ਦੀਆਂ ਬਲੀਆਂ ਤੇ ਸੁੱਖ-ਸਾਂਦ ਦੀਆਂ ਭੇਟਾਂ ਪਰਮੇਸ਼ੁਰ ਦੇ ਅੱਗੇ ਚੜ੍ਹਾਈਆਂ।
੧ ਤਵਾਰੀਖ਼ 16 : 2 (IRVPA)
ਜਦ ਦਾਊਦ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਾ, ਤਾਂ ਉਸ ਨੇ ਯਹੋਵਾਹ ਦਾ ਨਾਮ ਲੈ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ
੧ ਤਵਾਰੀਖ਼ 16 : 3 (IRVPA)
ਅਤੇ ਉਸ ਨੇ ਸਾਰੇ ਇਸਰਾਏਲੀ ਲੋਕਾਂ ਨੂੰ, ਕੀ ਪੁਰਸ਼, ਕੀ ਇਸਤਰੀ ਹਰੇਕ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਟੁੱਕੜਾ ਮਾਸ ਦਾ ਅਤੇ ਇੱਕ-ਇੱਕ ਸੋਗੀ ਦੀ ਟਿੱਕੀ ਵੰਡ ਦਿੱਤੀ।
੧ ਤਵਾਰੀਖ਼ 16 : 4 (IRVPA)
ਉਸ ਨੇ ਲੇਵੀਆਂ ਵਿੱਚੋਂ ਕਈਆਂ ਨੂੰ ਠਹਿਰਾਇਆ ਜੋ ਯਹੋਵਾਹ ਦੇ ਸੰਦੂਕ ਦੇ ਅੱਗੇ ਸੇਵਾ ਕਰਨ, ਅਤੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਚਰਚਾ, ਧੰਨਵਾਦ ਅਤੇ ਉਸਤਤ ਕਰਨ
੧ ਤਵਾਰੀਖ਼ 16 : 5 (IRVPA)
ਅਰਥਾਤ ਆਸਾਫ਼ ਮੁਖੀਆ ਤੇ ਦੂਜੇ ਜ਼ਕਰਯਾਹ, ਯਈਏਲ, ਸ਼ਮੀਰਾਮੋਥ, ਯਹੀਏਲ, ਮੱਤਿਥਯਾਹ, ਅਲੀਆਬ, ਬਨਾਯਾਹ, ਓਬੇਦ-ਅਦੋਮ ਅਤੇ ਯਈਏਲ ਨੂੰ, ਸਿਤਾਰਾਂ ਤੇ ਬਰਬਤਾਂ ਦੇ ਨਾਲ ਅਤੇ ਆਸਾਫ਼ ਛੈਣਿਆਂ ਨਾਲ ਵਜਾਉਂਦਾ ਸੀ।
੧ ਤਵਾਰੀਖ਼ 16 : 6 (IRVPA)
ਬਨਾਯਾਹ ਤੇ ਯਹਜ਼ੀਏਲ ਜਾਜਕ ਤੁਰ੍ਹੀਆਂ ਨਾਲ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਦੇ ਅੱਗੇ ਸਦਾ ਵਜਾਉਂਦੇ ਸਨ।
੧ ਤਵਾਰੀਖ਼ 16 : 7 (IRVPA)
ਉਸੇ ਦਿਨ ਦਾਊਦ ਨੇ ਆਸਾਫ਼ ਤੇ ਉਹ ਦੇ ਭਰਾਵਾਂ ਦੇ ਹੱਥ ਵਿੱਚ ਇਹ ਯਹੋਵਾਹ ਲਈ ਧੰਨਵਾਦ ਦਾ ਗੀਤ ਪਹਿਲਾਂ ਸੌਂਪ ਦਿੱਤਾ,
੧ ਤਵਾਰੀਖ਼ 16 : 8 (IRVPA)
ਧੰਨਵਾਦ ਦਾ ਭਜਨ
ਜ਼ਬੂਰ 10:1-15; 96:1-13; ਜ਼ਬੂਰ 106:47-48
ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ।
੧ ਤਵਾਰੀਖ਼ 16 : 9 (IRVPA)
ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ।
੧ ਤਵਾਰੀਖ਼ 16 : 10 (IRVPA)
ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ।
੧ ਤਵਾਰੀਖ਼ 16 : 11 (IRVPA)
ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਸਦਾ ਉਹ ਦੇ ਦਰਸ਼ਣ ਨੂੰ ਲੋਚੋ।
੧ ਤਵਾਰੀਖ਼ 16 : 12 (IRVPA)
ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ।
੧ ਤਵਾਰੀਖ਼ 16 : 13 (IRVPA)
ਹੇ ਉਹ ਦੇ ਦਾਸ ਇਸਰਾਏਲ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ,
੧ ਤਵਾਰੀਖ਼ 16 : 14 (IRVPA)
ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ।
੧ ਤਵਾਰੀਖ਼ 16 : 15 (IRVPA)
ਉਹ ਦਾ ਨੇਮ ਸਦਾ ਤੱਕ ਚੇਤੇ ਰੱਖੋ, ਉਸ ਬਚਨ ਨੂੰ ਜਿਹ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,
੧ ਤਵਾਰੀਖ਼ 16 : 16 (IRVPA)
ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਅਤੇ ਇਸਹਾਕ ਨਾਲ ਉਹ ਦੀ ਸਹੁੰ ਖਾਧੀ,
੧ ਤਵਾਰੀਖ਼ 16 : 17 (IRVPA)
ਅਤੇ ਉਹ ਨੂੰ ਯਾਕੂਬ ਲਈ ਬਿਧੀ ਕਰਕੇ ਅਤੇ ਇਸਰਾਏਲ ਲਈ ਅਨੰਤ ਨੇਮ ਕਰਕੇ ਦ੍ਰਿੜ੍ਹ ਕੀਤਾ।
੧ ਤਵਾਰੀਖ਼ 16 : 18 (IRVPA)
ਅਤੇ ਆਖਿਆ, ਮੈਂ ਕਨਾਨ ਦੇਸ ਤੈਨੂੰ ਦਿਆਂਗਾ ਉਹ ਤੁਹਾਡੀ ਮਿਲਖ਼ ਦਾ ਹਿੱਸਾ ਹੈ,
੧ ਤਵਾਰੀਖ਼ 16 : 19 (IRVPA)
ਜਦ ਤੁਸੀਂ ਗਿਣਤੀ ਵਿੱਚ ਥੋੜੇ ਸਗੋਂ ਬਹੁਤ ਹੀ ਥੋੜੇ ਅਤੇ ਉਹ ਦੇ ਵਿੱਚ ਪਰਦੇਸੀ ਸੀ,
੧ ਤਵਾਰੀਖ਼ 16 : 20 (IRVPA)
ਅਤੇ ਉਹ ਕੌਮ ਤੋਂ ਕੌਮ ਵਿੱਚ ਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ।
੧ ਤਵਾਰੀਖ਼ 16 : 21 (IRVPA)
ਉਸ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰ ਨਾ ਕਰਨ ਦਿੱਤਾ ਸਗੋਂ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ,
੧ ਤਵਾਰੀਖ਼ 16 : 22 (IRVPA)
ਕਿ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਅਤੇ ਮੇਰੇ ਨਬੀਆਂ ਨੂੰ ਨੁਕਸਾਨ ਨਾ ਪਹੁੰਚਾਓ।
੧ ਤਵਾਰੀਖ਼ 16 : 23 (IRVPA)
ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ, ਉਸ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ।
੧ ਤਵਾਰੀਖ਼ 16 : 24 (IRVPA)
ਕੌਮਾਂ ਦੇ ਵਿੱਚ ਉਸ ਦੇ ਪਰਤਾਪ ਦਾ ਅਤੇ ਸਾਰੇ ਲੋਕਾਂ ਵਿੱਚ ਉਸ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ।
੧ ਤਵਾਰੀਖ਼ 16 : 25 (IRVPA)
ਇਸ ਲਈ ਕਿ ਯਹੋਵਾਹ ਮਹਾਨ ਅਤੇ ਅੱਤ ਉਸਤਤ ਜੋਗ ਹੈ, ਉਹ ਸਾਰੇ ਦੇਵਤਿਆਂ ਨਾਲੋਂ ਭੈਅ ਦਾਇਕ ਹੈ।
੧ ਤਵਾਰੀਖ਼ 16 : 26 (IRVPA)
ਲੋਕਾਂ ਦੇ ਸਾਰੇ ਦੇਵਤੇ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।
੧ ਤਵਾਰੀਖ਼ 16 : 27 (IRVPA)
ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਅਨੰਦਤਾਈ ਉਸ ਦੇ ਸਥਾਨ ਵਿੱਚ ਹਨ।
੧ ਤਵਾਰੀਖ਼ 16 : 28 (IRVPA)
ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,
੧ ਤਵਾਰੀਖ਼ 16 : 29 (IRVPA)
ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਭੇਟਾਂ ਲੈ ਕੇ ਉਸ ਦੇ ਦਰਬਾਰ ਵਿੱਚ ਆਓ, ਪਵਿੱਤਰਤਾਈ ਦੀ ਸਜਾਵਟ ਨਾਲ ਯਹੋਵਾਹ ਨੂੰ ਮੱਥਾ ਟੇਕੋ।
੧ ਤਵਾਰੀਖ਼ 16 : 30 (IRVPA)
ਹੇ ਸਾਰੀ ਸਰਿਸ਼ਟੀ, ਉਸ ਦੇ ਸਨਮੁਖ ਥਰ-ਥਰ ਕਰੋ ਜਗਤ ਤਾਂ ਕਾਇਮ ਹੈ, ਉਹ ਨਹੀਂ ਹਿੱਲੇਗਾ।
੧ ਤਵਾਰੀਖ਼ 16 : 31 (IRVPA)
ਅਕਾਸ਼ ਅਨੰਦ ਕਰਨ ਅਤੇ ਧਰਤੀ ਖੁਸ਼ੀ ਮਨਾਵੇ, ਅਤੇ ਕੌਮਾਂ ਵਿੱਚ ਲੋਕ ਆਖਣ, ਯਹੋਵਾਹ ਰਾਜ ਕਰਦਾ ਹੈ।
੧ ਤਵਾਰੀਖ਼ 16 : 32 (IRVPA)
ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ, ਮੈਦਾਨ ਤੇ ਜੋ ਕੁਝ ਉਸ ਦੇ ਵਿੱਚ ਹੈ ਬਾਗ਼-ਬਾਗ਼ ਹੋਵੇ,
੧ ਤਵਾਰੀਖ਼ 16 : 33 (IRVPA)
ਤਾਂ ਬਣ ਦੇ ਰੁੱਖ ਯਹੋਵਾਹ ਦੇ ਹਜ਼ੂਰ ਜੈਕਾਰਾ ਗਜਾਉਣਗੇ, ਕਿਉਂ ਜੋ ਉਹ ਧਰਤੀ ਦੇ ਨਿਆਂ ਲਈ ਆ ਰਿਹਾ ਹੈ।
੧ ਤਵਾਰੀਖ਼ 16 : 34 (IRVPA)
ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ।
੧ ਤਵਾਰੀਖ਼ 16 : 35 (IRVPA)
ਤੁਸੀਂ ਆਖੋ, ਹੇ ਸਾਡੀ ਮੁਕਤੀ ਦੇ ਪਰਮੇਸ਼ੁਰ, ਸਾਨੂੰ ਬਚਾ, ਅਤੇ ਸਾਨੂੰ ਇਕੱਠਾ ਕਰ ਤੇ ਸਾਨੂੰ ਕੌਮਾਂ ਤੋਂ ਛੁਡਾ, ਤਾਂ ਜੋ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ।
੧ ਤਵਾਰੀਖ਼ 16 : 36 (IRVPA)
ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਦ ਤੋਂ ਅੰਤ ਤੱਕ ਮੁਬਾਰਕ ਹੋਵੇ। ਤੇ ਸਾਰੀ ਪਰਜਾ ਨੇ “ਆਮੀਨ” ਆਖਿਆ ਅਤੇ ਯਹੋਵਾਹ ਦੀ ਉਸਤਤ ਕੀਤੀ।
੧ ਤਵਾਰੀਖ਼ 16 : 37 (IRVPA)
ਯਰੂਸ਼ਲਮ ਅਤੇ ਗਿਬਓਨ ਵਿੱਚ ਅਰਾਧਨਾ ਉਸ ਨੇ ਉੱਥੇ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਆਸਾਫ਼ ਅਤੇ ਉਸ ਦੇ ਭਰਾਵਾਂ ਨੂੰ ਛੱਡਿਆ, ਤਾਂ ਜੋ ਹਰ ਰੋਜ਼ ਦੇ ਜ਼ਰੂਰੀ ਕੰਮਾਂ ਦੇ ਅਨੁਸਾਰ ਸੇਵਾ ਕਰਨ
੧ ਤਵਾਰੀਖ਼ 16 : 38 (IRVPA)
ਅਤੇ ਓਬੋਦ ਅਦੋਮ, ਉਨ੍ਹਾਂ ਦੇ ਭਰਾਵਾਂ ਨੂੰ ਓਬੇਦ-ਅਦੋਮ ਯਦੂਥੂਨ ਦੇ ਪੁੱਤਰ ਅਤੇ ਹੋਸਾਹ ਨੂੰ ਜੋ ਅਠਾਹਟ ਸਨ, ਦਰਬਾਨ ਹੋਣ ਲਈ
੧ ਤਵਾਰੀਖ਼ 16 : 39 (IRVPA)
ਨਾਲੇ ਸਾਦੋਕ ਜਾਜਕ ਤੇ ਉਹ ਦੇ ਭਰਾਵਾਂ ਨੂੰ ਜਿਹੜੇ ਜਾਜਕ ਸਨ, ਤਾਂ ਕਿ ਉਹ ਯਹੋਵਾਹ ਦੇ ਡੇਰੇ ਦੇ ਸਾਹਮਣੇ ਜਿਹੜਾ ਗਿਬਓਨ ਦੇ ਉੱਚੇ ਥਾਂ ਉੱਤੇ ਸੀ,
੧ ਤਵਾਰੀਖ਼ 16 : 40 (IRVPA)
ਯਹੋਵਾਹ ਦੀ ਬਿਵਸਥਾ ਦੀਆਂ ਸਾਰੀਆਂ ਲਿਖੀਆਂ ਹੋਈਆਂ ਗੱਲਾਂ ਦੇ ਅਨੁਸਾਰ ਜਿਨ੍ਹਾਂ ਦਾ ਉਸ ਨੇ ਇਸਰਾਏਲ ਨੂੰ ਹੁਕਮ ਦਿੱਤਾ ਸੀ, ਹਰ ਰੋਜ਼ ਸਵੇਰ ਅਤੇ ਸ਼ਾਮ ਨੂੰ ਹੋਮ ਦੀ ਜਗਵੇਦੀ ਉੱਤੇ ਯਹੋਵਾਹ ਦੇ ਲਈ ਹੋਮ ਦੀਆਂ ਬਲੀਆਂ ਚੜ੍ਹਾਉਣ
੧ ਤਵਾਰੀਖ਼ 16 : 41 (IRVPA)
ਅਤੇ ਉਨ੍ਹਾਂ ਦੇ ਨਾਲ ਹੇਮਾਨ ਤੇ ਯਦੂਥੂਨ ਤੇ ਰਹਿੰਦੇ, ਜਿਹੜੇ ਚੁਣੇ ਹੋਏ ਸਨ ਜਿਨ੍ਹਾਂ ਦੇ ਨਾਵਾਂ ਦਾ ਵਰਨਣ ਕੀਤਾ ਗਿਆ ਹੈ, ਤਾਂ ਜੋ ਯਹੋਵਾਹ ਦਾ ਧੰਨਵਾਦ ਕਰਨ ਕਿ ਉਹ ਦੀ ਦਯਾ ਸਦਾ ਲਈ ਹੈ
੧ ਤਵਾਰੀਖ਼ 16 : 42 (IRVPA)
ਅਤੇ ਉਨ੍ਹਾਂ ਦੇ ਨਾਲ ਹੇਮਾਨ ਅਤੇ ਯਦੂਥੂਨ ਸਨ ਅਤੇ ਵਜਾਉਣ ਵਾਲਿਆਂ ਦੇ ਲਈ ਤੁਰ੍ਹੀਆਂ ਤੇ ਛੈਣੇ ਤੇ ਪਰਮੇਸ਼ੁਰ ਦੇ ਗੀਤ ਗਾਉਣ ਲਈ ਵਾਜੇ ਸਨ ਅਤੇ ਯਦੂਥੂਨ ਦੇ ਪੁੱਤਰ ਦਰਬਾਨ ਸਨ
੧ ਤਵਾਰੀਖ਼ 16 : 43 (IRVPA)
ਤਾਂ ਸਭ ਲੋਕ ਆਪੋ ਆਪਣੇ ਘਰਾਂ ਨੂੰ ਤੁਰ ਗਏ ਅਤੇ ਦਾਊਦ ਮੁੜ ਪਿਆ ਤਾਂ ਕਿ ਆਪਣੇ ਪਰਿਵਾਰ ਨੂੰ ਅਸੀਸ ਦੇਵੇ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43