੧ ਤਵਾਰੀਖ਼ 24 : 1 (IRVPA)
ਜਾਜਕਾਂ ਨੂੰ ਸੌਂਪੇ ਗਏ ਕੰਮ ਹਾਰੂਨ ਦੇ ਪੁੱਤਰਾਂ ਦੇ ਦਲ ਇਹ ਹਨ, ਹਾਰੂਨ ਦੇ ਪੁੱਤਰ ਨਾਦਾਬ ਤੇ ਅਬੀਹੂ, ਅਲਆਜ਼ਾਰ ਤੇ ਈਥਾਮਾਰ
੧ ਤਵਾਰੀਖ਼ 24 : 2 (IRVPA)
ਪਰ ਨਾਦਾਬ ਤੇ ਅਬੀਹੂ ਆਪਣੇ ਪਿਤਾ ਦੇ ਮਰਨ ਤੋਂ ਪਹਿਲਾ ਬੇ-ਔਲਾਦ ਮਰ ਗਏ ਇਸ ਕਾਰਨ ਅਲਆਜ਼ਾਰ ਤੇ ਈਥਾਮਾਰ ਨੇ ਜਾਜਕਾਈ ਦਾ ਕੰਮ ਕੀਤਾ।
੧ ਤਵਾਰੀਖ਼ 24 : 3 (IRVPA)
ਅਤੇ ਦਾਊਦ ਨੇ ਉਨ੍ਹਾਂ ਨੂੰ ਅਰਥਾਤ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਅਹੀਮਲਕ ਨੂੰ ਉਨ੍ਹਾਂ ਦੇ ਫਰਜ਼ਾਂ ਅਨੁਸਾਰ ਉਨ੍ਹਾਂ ਦੀ ਉਪਾਸਨਾ ਲਈ ਵੰਡ ਦਿੱਤਾ
੧ ਤਵਾਰੀਖ਼ 24 : 4 (IRVPA)
ਅਤੇ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਈਥਾਮਾਰ ਦੇ ਪੁੱਤਰਾਂ ਨਾਲੋਂ ਵੱਧ ਮੁਖੀਏ ਪੁਰਸ਼ ਪਾਏ ਗਏ ਸਨ ਅਤੇ ਉਹ ਇਸ ਤਰ੍ਹਾਂ ਵੰਡੇ ਗਏ, ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਪਿਤਾਵਾਂ ਦੇ ਘਰਾਣਿਆਂ ਦੇ ਸੋਲ਼ਾਂ ਮੁਖੀਏ ਸਨ ਅਤੇ ਈਥਾਮਾਰ ਦੇ ਪੁੱਤਰਾਂ ਵਿੱਚੋਂ ਪਿਤਾਵਾਂ ਦੇ ਘਰਾਣਿਆਂ ਦੇ ਅੱਠ ਸਨ
੧ ਤਵਾਰੀਖ਼ 24 : 5 (IRVPA)
ਇਸ ਤਰ੍ਹਾਂ ਪਰਚੀਆਂ ਪਾ ਕੇ ਉਹ ਬਰਾਬਰ ਵੰਡੇ ਗਏ ਕਿਉਂ ਜੋ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਨਾਲੇ ਈਥਾਮਾਰ ਦੇ ਪੁੱਤਰਾਂ ਵਿੱਚੋਂ ਪਵਿੱਤਰ ਸਥਾਨ ਦੇ ਸਰਦਾਰ ਅਤੇ ਪਰਮੇਸ਼ੁਰ ਦੇ ਸਰਦਾਰ ਸਨ
੧ ਤਵਾਰੀਖ਼ 24 : 6 (IRVPA)
ਅਤੇ ਲੇਵੀਆਂ ਵਿੱਚੋਂ ਨਥਨਏਲ ਦੇ ਪੁੱਤਰ ਸ਼ਮਅਯਾਹ ਲਿਖਾਰੀ ਨੇ ਉਨ੍ਹਾਂ ਨੂੰ ਪਾਤਸ਼ਾਹ ਦੇ ਅਤੇ ਸਰਦਾਰਾਂ ਦੇ ਅਤੇ ਸਾਦੋਕ ਜਾਜਕ ਦੇ ਅਤੇ ਅਬਯਾਥਾਰ ਦੇ ਪੁੱਤਰ ਅਹੀਮਲਕ ਦੇ ਅਤੇ ਲੇਵੀਆਂ ਦੇ ਜਾਜਕਾਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਲਿਖਿਆ। ਪਿਤਾਵਾਂ ਦਾ ਇੱਕ ਘਰਾਣਾ ਅਲਆਜ਼ਾਰ ਲਈ ਅਤੇ ਇੱਕ ਈਥਾਮਾਰ ਲਈ ਲਿਆ ਗਿਆ।
੧ ਤਵਾਰੀਖ਼ 24 : 7 (IRVPA)
ਪਹਿਲੀ ਪਰਚੀ ਯਹੋਯਾਰੀਬ ਦੀ ਨਿੱਕਲੀ, ਦੂਜੀ ਯਦਾਯਾਹ ਦੀ,
੧ ਤਵਾਰੀਖ਼ 24 : 8 (IRVPA)
ਤੀਸਰੀ ਹਾਰੀਮ ਦੀ, ਚੌਥੀ ਸਓਰੀਮ ਦੀ,
੧ ਤਵਾਰੀਖ਼ 24 : 9 (IRVPA)
ਪੰਜਵੀਂ ਮਲਕੀਯਾਹ ਦੀ, ਛੇਵੀਂ ਮੀਯਾਮੀਨ ਦੀ,
੧ ਤਵਾਰੀਖ਼ 24 : 10 (IRVPA)
ਸੱਤਵੀਂ ਹਕੋਸ ਦੀ, ਅੱਠਵੀਂ ਅਬਿਯਾਹ ਦੀ,
੧ ਤਵਾਰੀਖ਼ 24 : 11 (IRVPA)
ਨੌਵੀਂ ਯੇਸ਼ੂਆ ਦੀ, ਦਸਵੀਂ ਸ਼ਕਨਯਾਹ ਦੀ
੧ ਤਵਾਰੀਖ਼ 24 : 12 (IRVPA)
ਗਿਆਰਵੀਂ ਅਲਯਾਸ਼ੀਬ ਦੀ, ਬਾਰਵੀਂ ਯਾਕੀਮ ਦੀ,
੧ ਤਵਾਰੀਖ਼ 24 : 13 (IRVPA)
ਤੇਰ੍ਹਵੀਂ ਹੁੱਪਾਹ ਦੀ, ਚੌਦਵੀਂ ਯਸ਼ਬਆਬ ਦੀ,
੧ ਤਵਾਰੀਖ਼ 24 : 14 (IRVPA)
ਪੰਦਰਵੀਂ ਬਿਲਗਾਹ ਦੀ, ਸੋਲ਼ਵੀਂ ਇੰਮੇਰ ਦੀ,
੧ ਤਵਾਰੀਖ਼ 24 : 15 (IRVPA)
ਸਤਾਰਵੀਂ ਹੇਜ਼ੀਰ ਦੀ, ਅਠਾਰਵੀਂ ਹੱਪੀਸੇਸ ਦੀ,
੧ ਤਵਾਰੀਖ਼ 24 : 16 (IRVPA)
ਉਂਨੀਵੀਂ ਪਥਹਯਾਹ ਦੀ, ਵੀਹਵੀਂ ਯਹਜ਼ਕੇਲ ਦੀ,
੧ ਤਵਾਰੀਖ਼ 24 : 17 (IRVPA)
ਇੱਕੀਵੀਂ ਯਾਕੀਨ ਦੀ, ਬਾਈਵੀਂ ਗਾਮੂਲ ਦੀ,
੧ ਤਵਾਰੀਖ਼ 24 : 18 (IRVPA)
ਤੇਈਵੀਂ ਦਲਾਯਾਹ ਦੀ, ਚੌਵੀਵੀਂ ਮਅਜ਼ਯਾਹ ਦੀ।
੧ ਤਵਾਰੀਖ਼ 24 : 19 (IRVPA)
ਇਹ ਉਨ੍ਹਾਂ ਦੀ ਉਪਾਸਨਾ ਦੀਆਂ ਵਾਰੀਆਂ ਸਨ ਕਿ ਉਹ ਯਹੋਵਾਹ ਦੇ ਭਵਨ ਵਿੱਚ ਉਸ ਦੇ ਹੁਕਮ ਦੇ ਅਨੁਸਾਰ ਆਉਣ ਜਿਹ ਦਾ ਹੁਕਮ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਉਨ੍ਹਾਂ ਦੇ ਪਿਤਾ ਹਾਰੂਨ ਦੇ ਰਾਹੀਂ ਦਿੱਤਾ ਸੀ।
੧ ਤਵਾਰੀਖ਼ 24 : 20 (IRVPA)
ਲੇਵੀਆਂ ਦੀ ਸੂਚੀ ਲੇਵੀ ਦੇ ਰਹਿੰਦੇ ਪੁੱਤਰ ਇਹ ਸਨ, ਅਮਰਾਮ ਦੇ ਪੁੱਤਰਾਂ ਵਿੱਚੋਂ ਸ਼ੂਬਾਏਲ। ਸ਼ੂਬਾਏਲ ਦੇ ਪੁੱਤਰਾਂ ਵਿੱਚੋਂ, ਜਹਦਯਾਹ
੧ ਤਵਾਰੀਖ਼ 24 : 21 (IRVPA)
ਰਹਾਬਯਾਹ, ਰਹਾਬਯਾਹ ਦੇ ਪੁੱਤਰਾਂ ਵਿੱਚੋਂ ਪਹਿਲਾ ਯਿੱਸ਼ੀਯਾਹ ਸੀ
੧ ਤਵਾਰੀਖ਼ 24 : 22 (IRVPA)
ਯਿਸਹਾਰੀਆਂ ਵਿੱਚੋਂ ਸ਼ਲੋਮੋਥ ਦੇ ਪੁੱਤਰਾਂ ਵਿੱਚੋਂ, ਯਹਥ
੧ ਤਵਾਰੀਖ਼ 24 : 23 (IRVPA)
ਅਤੇ ਹਬਰੋਨ ਦੇ ਪੁੱਤਰਾਂ ਵਿੱਚੋਂ ਯਰੀਯਾਹ, ਅਮਰਯਾਹ ਦੂਜਾ ਯਹਜ਼ੀਏਲ ਤੀਜਾ, ਯਿਕਮਆਮ ਚੌਥਾ
੧ ਤਵਾਰੀਖ਼ 24 : 24 (IRVPA)
ਉੱਜ਼ੀਏਲ ਦੇ ਪੁੱਤਰਾਂ ਵਿੱਚੋਂ, ਮੀਕਾਹ। ਮੀਕਾਹ ਦੇ ਪੁੱਤਰਾਂ ਵਿੱਚੋਂ, ਸ਼ਾਮੀਰ
੧ ਤਵਾਰੀਖ਼ 24 : 25 (IRVPA)
ਮੀਕਾਹ ਦੇ ਭਰਾ ਯਿੱਸ਼ੀਯਾਹ, ਯਿੱਸ਼ੀਯਾਹ ਦੇ ਪੁੱਤਰਾਂ ਵਿੱਚੋਂ ਜ਼ਕਰਯਾਹ
੧ ਤਵਾਰੀਖ਼ 24 : 26 (IRVPA)
ਮਰਾਰੀ ਦੇ ਪੁੱਤਰ, ਮਹਲੀ ਤੇ ਮੂਸ਼ੀ। ਯਅਜ਼ੀਯਾਹ ਦੇ ਪੁੱਤਰ, ਬਨੋ
੧ ਤਵਾਰੀਖ਼ 24 : 27 (IRVPA)
ਮਰਾਰੀ ਦੇ ਪੁੱਤਰ, ਯਅਜ਼ੀਯਾਹ ਦੀ ਬਨੋ ਤੇ ਸ਼ੋਹਮ ਤੇ ਜ਼ੱਕੂਰ ਤੇ ਈਬਰੀ
੧ ਤਵਾਰੀਖ਼ 24 : 28 (IRVPA)
ਮਹਲੀ ਦੀ ਅਲਆਜ਼ਾਰ ਜਿਹ ਦੇ ਪੁੱਤਰ ਨਹੀਂ ਸਨ
੧ ਤਵਾਰੀਖ਼ 24 : 29 (IRVPA)
ਰਿਹਾ ਕੀਸ਼, ਕੀਸ਼ ਦਾ ਪੁੱਤਰ, ਯਰਹਮਏਲ
੧ ਤਵਾਰੀਖ਼ 24 : 30 (IRVPA)
ਅਤੇ ਮੂਸ਼ੀ ਦੇ ਪੁੱਤਰ ਮਹਲੀ ਤੇ ਏਦਰ ਤੇ ਯਰੀਮੋਥ। ਇਹ ਲੇਵੀ ਦੇ ਪੁੱਤਰ ਆਪਣੇ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਸਨ
੧ ਤਵਾਰੀਖ਼ 24 : 31 (IRVPA)
ਇਨ੍ਹਾਂ ਨੇ ਵੀ ਹਾਰੂਨ ਦੇ ਪੁੱਤਰਾਂ ਆਪਣੇ ਭਰਾਵਾਂ ਵਾਂਗੂੰ ਦਾਊਦ ਪਾਤਸ਼ਾਹ ਦੇ, ਸਾਦੋਕ ਦੇ, ਅਹੀਮਲਕ ਦੇ ਅਤੇ ਲੇਵੀਆਂ ਤੇ ਜਾਜਕਾਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਪਰਚੀਆਂ ਪਈਆਂ ਅਰਥਾਤ ਮੁਖੀਏ ਦੇ ਪਿਤਾਵਾਂ ਦੇ ਘਰਾਣੇ ਆਪਣੇ ਛੋਟੇ ਭਰਾਵਾਂ ਦੇ ਬਰਾਬਰ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31