੧ ਤਵਾਰੀਖ਼ 4 : 1 (IRVPA)
ਯਹੂਦਾਹ ਦੇ ਵੰਸ਼ਜ ਯਹੂਦਾਹ ਦੇ ਪੁੱਤਰ: ਪਰਸ, ਹਸਰੋਨ, ਕਰਮੀ, ਹੂਰ ਅਤੇ ਸ਼ੋਬਾਲ।
੧ ਤਵਾਰੀਖ਼ 4 : 2 (IRVPA)
ਸ਼ੋਬਾਲ ਦੇ ਪੁੱਤਰ ਰਆਯਾਹ, ਉਹ ਦਾ ਪੁੱਤਰ ਯਹਥ, ਉਹ ਦੇ ਪੁੱਤਰ ਅਹੂਮਈ ਤੇ ਲਹਦ। ਇਹ ਸਾਰਆਥੀਆਂ ਦੇ ਕੁੱਲਾਂ ਦੇ ਪੁਰਖੇ ਸਨ।
੧ ਤਵਾਰੀਖ਼ 4 : 3 (IRVPA)
ਏਟਾਮ ਦੇ ਪਿਤਾ ਦੇ ਇਹ ਪੁੱਤਰ ਸਨ: ਯਿਜ਼ਰਏਲ, ਯਿਸ਼ਮਾ, ਯਿਦਬਾਸ਼ ਅਤੇ ਉਨ੍ਹਾਂ ਦੀ ਭੈਣ ਹੱਸਲਲਪੋਨੀ ਸੀ।
੧ ਤਵਾਰੀਖ਼ 4 : 4 (IRVPA)
ਫਨੂਏਲ ਗਦੋਰ ਦਾ ਪਿਤਾ ਏਜ਼ਰ, ਹੂਸ਼ਾਹ ਦਾ ਪਿਤਾ। ਇਹ ਬੈਤਲਹਮ ਦੇ ਪਿਤਾ ਅਫਰਾਥਾਹ ਦੇ ਪਹਿਲੌਠੇ ਹੂਰ ਦੇ ਪੁੱਤਰ ਸਨ
੧ ਤਵਾਰੀਖ਼ 4 : 5 (IRVPA)
ਅਤੇ ਤਕੋਆਹ ਦੇ ਪਿਤਾ ਅਸ਼ਹੂਰ ਦੀਆਂ ਦੋ ਪਤਨੀਆਂ ਸਨ, ਹਲਾਹ ਅਤੇ ਨਅਰਾਹ।
੧ ਤਵਾਰੀਖ਼ 4 : 6 (IRVPA)
ਨਅਰਾਹ ਨੇ ਉਹ ਦੇ ਲਈ ਅਹੁੱਜ਼ਾਮ, ਹੇਫ਼ਰ, ਤੇਮਨੀ ਅਤੇ ਹਾਅਹਸ਼ਤਾਰੀ ਨੂੰ ਜਨਮ ਦਿੱਤਾ। ਇਹ ਨਅਰਾਹ ਦੇ ਪੁੱਤਰ ਸਨ।
੧ ਤਵਾਰੀਖ਼ 4 : 7 (IRVPA)
ਹਲਾਹ ਦੇ ਪੁੱਤਰ: ਸਰਥ, ਯਿਸਹਰ ਅਤੇ ਅਥਨਾਨ ਸਨ।
੧ ਤਵਾਰੀਖ਼ 4 : 8 (IRVPA)
ਕੋਸ ਤੋਂ ਆਨੂਬ, ਸੋਬੇਬਾਹ ਅਤੇ ਹਾਰੁਮ ਦੇ ਪੁੱਤਰ ਅਹਰਹੇਲ ਦੇ ਪਰਿਵਾਰ ਜੰਮੇ।
੧ ਤਵਾਰੀਖ਼ 4 : 9 (IRVPA)
ਯਾਬੇਸ ਆਪਣੇ ਭਰਾਵਾਂ ਨਾਲੋਂ ਪਤਵੰਤ ਸੀ ਅਤੇ ਉਹ ਦੀ ਮਾਤਾ ਨੇ ਇਹ ਆਖ ਕੇ ਉਹ ਦਾ ਨਾਮ ਯਅਬੇਸ ਰੱਖਿਆ ਕਿ ਮੈਂ ਉਹ ਨੂੰ ਦੁੱਖ ਨਾਲ ਜਨਮ ਦਿੱਤਾ ਹੈ।
੧ ਤਵਾਰੀਖ਼ 4 : 10 (IRVPA)
ਯਾਬੇਸ ਨੇ ਇਸਰਾਏਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰ ਕੇ ਆਖਿਆ, “ਕਾਸ਼ ਕਿ ਤੂੰ ਮੈਨੂੰ ਸੱਚ-ਮੁੱਚ ਬਰਕਤ ਦਿੰਦਾ, ਮੇਰੀਆਂ ਹੱਦਾਂ ਨੂੰ ਵਧਾਉਂਦਾ, ਤੇਰਾ ਹੱਥ ਮੇਰੇ ਨਾਲ ਰਹਿੰਦਾ ਅਤੇ ਤੂੰ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਉਹ ਮੈਨੂੰ ਨੂੰ ਦੁੱਖ ਨਾ ਦੇਵੇ!” ਪਰਮੇਸ਼ੁਰ ਨੇ ਉਸ ਦੀ ਪ੍ਰਾਰਥਨਾ ਸੁਣ ਲਈ ਅਤੇ ਉਸ ਦੇ ਅਨੁਸਾਰ ਕੀਤਾ।
੧ ਤਵਾਰੀਖ਼ 4 : 11 (IRVPA)
ਹੋਰ ਪਰਿਵਾਰਿਕ ਸੂਚੀਆਂ ਸ਼ੂਹਾਹ ਦੇ ਭਰਾ ਕਲੂਬ ਤੋਂ ਮਹੀਰ ਜੰਮਿਆ ਜੋ ਅਸ਼ਤੋਨ ਦਾ ਪਿਤਾ ਸੀ।
੧ ਤਵਾਰੀਖ਼ 4 : 12 (IRVPA)
ਅਸ਼ਤੋਨ ਤੋਂ ਬੈਤਰਾਫਾ, ਪਾਸੇਆਹ ਅਤੇ ਈਰ-ਨਾਹਾਸ਼ ਦੇ ਪਿਤਾ ਤਹਿੰਨਾਹ ਜਨਮੇ। ਇਹ ਰੇਕਾਹ ਦੇ ਮਨੁੱਖ ਸਨ।
੧ ਤਵਾਰੀਖ਼ 4 : 13 (IRVPA)
ਕਨਜ਼ ਦੇ ਪੁੱਤਰ ਆਥਨੀਏਲ ਅਤੇ ਸਰਾਯਾਹ, ਆਥਨੀਏਲ ਦਾ ਪੁੱਤਰ ਹਥਥ।
੧ ਤਵਾਰੀਖ਼ 4 : 14 (IRVPA)
ਮਓਨੋਥਈ ਤੋਂ ਆਫਰਾਹ ਜੰਮਿਆ ਅਤੇ ਸਰਾਯਾਹ ਤੋਂ ਯੋਆਬ ਜੰਮਿਆ ਜਿਹੜਾ ਗੇ-ਹਰਾਸ਼ੀਮ ਦਾ ਪੁਰਖਾ ਸੀ, ਜਿਸ ਦੇ ਲੋਕ ਕਾਰੀਗਰ ਸਨ।
੧ ਤਵਾਰੀਖ਼ 4 : 15 (IRVPA)
ਯਫ਼ੁੰਨਹ ਦੇ ਪੁੱਤਰ ਕਾਲੇਬ ਦੇ ਪੁੱਤਰ: ਈਰੂ, ਏਲਾਹ ਅਤੇ ਨਅਮ ਸਨ ਅਤੇ ਏਲਾਹ ਪੁੱਤਰ ਕਨਜ਼
੧ ਤਵਾਰੀਖ਼ 4 : 16 (IRVPA)
ਅਤੇ ਯਹੱਲੇਲ ਦੇ ਪੁੱਤਰ, ਜ਼ੀਫ ਤੇ ਜ਼ੀਫਾਹ, ਤੀਰਯਾ ਤੇ ਅਸਰੇਲ
੧ ਤਵਾਰੀਖ਼ 4 : 17 (IRVPA)
ਅਤੇ ਅਜ਼ਰਾਹ ਦੇ ਪੁੱਤਰ ਯਥਰ, ਮਰਦ, ਏਫਰ ਅਤੇ ਯਾਲੋਨ ਅਤੇ ਉਹ ਮਿਰਯਮ ਤੇ ਸ਼ੰਮਈ ਤੇ ਯਿਸ਼ਬਹ ਅਸ਼ਤਮੋਆ ਦਾ ਪਿਤਾ ਜਣੀ
੧ ਤਵਾਰੀਖ਼ 4 : 18 (IRVPA)
ਅਤੇ ਉਹ ਦੀ ਯਹੂਦਣ ਔਰਤ ਨੇ ਗਦੋਰ ਦਾ ਪਿਤਾ ਯਰਦ ਤੇ ਸੋਕੋਹ ਦਾ ਪਿਤਾ ਹੇਬਰ ਤੇ ਜ਼ਾਨੋਅਹ ਦਾ ਪਿਤਾ ਯਕੂਥੀਏਲ ਜਣੇ ਅਤੇ ਇਹ ਫ਼ਿਰਊਨ ਦੀ ਧੀ ਬਿਥਯਾਹ ਦੇ ਪੁੱਤਰ ਸਨ ਜਿਹ ਨੂੰ ਮਰਦ ਨੇ ਵਿਆਹ ਲਿਆ
੧ ਤਵਾਰੀਖ਼ 4 : 19 (IRVPA)
ਅਤੇ ਹੋਦੀਯਾਹ ਦੀ ਔਰਤ ਨਹਮ ਦੀ ਭੈਣ ਦੇ ਪੁੱਤਰ ਗਰਮੀ ਕਈਲਾਹ ਦਾ ਪਿਤਾ ਅਤੇ ਮਆਕਾਥੀ ਅਸ਼ਤਮੋਆ ਸਨ
੧ ਤਵਾਰੀਖ਼ 4 : 20 (IRVPA)
ਅਤੇ ਸ਼ੀਮੋਨ ਦੇ ਪੁੱਤਰ ਅਮਨੋਨ ਤੇ ਰਿੰਨਾਹ ਬਨ-ਹਾਨਾਨ ਤੇ ਤੀਲੋਨ ਅਤੇ ਯਿਸ਼ਈ ਦੇ ਪੁੱਤਰ ਜ਼ੋਹੇਥ ਤੇ ਬਨ-ਜ਼ੋਹੇਥ।
੧ ਤਵਾਰੀਖ਼ 4 : 21 (IRVPA)
ਸ਼ੇਲਾਹ ਦੇ ਵੰਸ਼ਜ ਯਹੂਦਾਹ ਦੇ ਪੁੱਤਰ ਸ਼ੇਲਾਹ ਦੇ ਪੁੱਤਰ, ਲੇਕਾਹ ਦਾ ਪਿਤਾ ਏਰ ਤੇ ਮਾਰੇਸ਼ਾਹ ਦਾ ਪਿਤਾ ਲਅਦਾਹ ਅਤੇ ਬੈਤ ਅਸ਼ਬੇਆ ਦੇ ਘਰਾਣੇ ਦੇ ਪਰਿਵਾਰ ਜਿਹੜੇ ਮਹੀਨ ਕਤਾਨ ਬੁਣਨ ਵਾਲਿਆਂ ਦੇ ਘਰਾਣੇ ਦੇ ਸਨ
੧ ਤਵਾਰੀਖ਼ 4 : 22 (IRVPA)
ਅਤੇ ਯੋਕੀਮ ਤੇ ਕੋਜ਼ੇਬਾ ਦੇ ਮਨੁੱਖ ਤੇ ਯੋਆਸ਼ ਤੇ ਸਾਰਾਫ ਜੋ ਮੋਆਬ ਤੇ ਹਕੂਮਤ ਕਰਦੇ ਸਨ ਅਤੇ ਯਾਸ਼ੂਬੀ-ਲਹਮ। ਇਹ ਗੱਲਾਂ ਪੁਰਾਣੀਆਂ ਹਨ
੧ ਤਵਾਰੀਖ਼ 4 : 23 (IRVPA)
ਇਹ ਘੁਮਿਆਰ ਸਨ ਅਤੇ ਗਦੇਰਾਹ ਤੇ ਨਟਾਈਮ ਦੇ ਵੱਸਣ ਵਾਲੇ ਸਨ। ਉੱਥੇ ਉਹ ਪਾਤਸ਼ਾਹ ਦਾ ਕੰਮ ਕਰਦੇ ਹੋਏ ਉਸ ਦੇ ਨਾਲ ਰਹਿੰਦੇ ਸਨ।
੧ ਤਵਾਰੀਖ਼ 4 : 24 (IRVPA)
ਸ਼ਿਮਓਨ ਦੀ ਵੰਸ਼ਾਵਲੀ ਸ਼ਿਮਓਨ ਦੇ ਪੁੱਤਰ, ਨਮੂਏਲ ਤੇ ਯਾਮੀਨ, ਯਾਰੀਬ, ਜ਼ਰਹ ਸ਼ਾਊਲ
੧ ਤਵਾਰੀਖ਼ 4 : 25 (IRVPA)
ਉਹ ਦਾ ਪੁੱਤਰ ਸ਼ੱਲੂਮ, ਉਹ ਦਾ ਮਿਬਸਾਮ, ਉਹ ਦਾ ਪੁੱਤਰ ਮਿਸ਼ਮਾ
੧ ਤਵਾਰੀਖ਼ 4 : 26 (IRVPA)
ਅਤੇ ਮਿਸ਼ਮਾ ਦੇ ਪੁੱਤਰ ਹੰਮੂਏਲ, ਉਹ ਦਾ ਪੁੱਤਰ ਜ਼ੱਕੂਰ, ਉਹ ਦਾ ਪੁੱਤਰ ਸ਼ਿਮਈ
੧ ਤਵਾਰੀਖ਼ 4 : 27 (IRVPA)
ਅਤੇ ਸ਼ਿਮਈ ਦੇ ਸੋਲ਼ਾਂ ਪੁੱਤਰ ਅਤੇ ਛੇ ਧੀਆਂ ਸਨ ਪਰ ਉਸ ਦੇ ਭਰਾਵਾਂ ਦੇ ਬਹੁਤ ਬਾਲ ਬੱਚੇ ਨਹੀਂ ਸਨ ਅਤੇ ਉਹਨਾਂ ਦੇ ਸਾਰੇ ਕੁਲ ਯਹੂਦੀਆਂ ਦੇ ਕੁੱਲ ਵਾਂਗੂੰ ਨਾ ਵਧੇ
੧ ਤਵਾਰੀਖ਼ 4 : 28 (IRVPA)
ਅਤੇ ਓਹ ਬਏਰਸ਼ਬਾ ਵਿੱਚ ਤੇ ਮੋਲਾਦਾਹ ਤੇ ਹਸਰਸ਼ੂਆਲ ਵਿੱਚ ਵੱਸਦੇ ਸਨ
੧ ਤਵਾਰੀਖ਼ 4 : 29 (IRVPA)
ਅਤੇ ਬਿਲਹਾਹ ਵਿੱਚ ਤੇ ਆਸਮ ਵਿੱਚ ਤੇ ਤੋਲਾਦ ਵਿੱਚ
੧ ਤਵਾਰੀਖ਼ 4 : 30 (IRVPA)
ਅਤੇ ਬਥੂਏਲ ਵਿੱਚ ਤੇ ਹਾਰਮਾਹ ਵਿੱਚ ਤੇ ਸਿਕਲਗ ਵਿੱਚ
੧ ਤਵਾਰੀਖ਼ 4 : 31 (IRVPA)
ਅਤੇ ਬੈਤ ਮਰਕਾਬੋਥ ਵਿੱਚ ਤੇ ਹਸਰ-ਸੂਸੀਮ ਵਿੱਚ ਤੇ ਬੈਤ-ਬਿਰਈ ਵਿੱਚ ਤੇ ਸ਼ਅਰਇਮ ਵਿੱਚ। ਇਹ ਉਨ੍ਹਾਂ ਦੇ ਸ਼ਹਿਰ ਦਾਊਦ ਦੇ ਰਾਜ ਤੱਕ ਸਨ
੧ ਤਵਾਰੀਖ਼ 4 : 32 (IRVPA)
ਉਨ੍ਹਾਂ ਦੇ ਪਿੰਡ, ਏਟਾਮ ਤੇ ਏਨ, ਰਿੰਮੋਨ ਤੇ ਤੋਕਨ ਤੇ ਆਸ਼ਾਨ, ਪੰਜ ਸ਼ਹਿਰ
੧ ਤਵਾਰੀਖ਼ 4 : 33 (IRVPA)
ਨਾਲੇ ਇਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੇ ਸਾਰੇ ਪਿੰਡ ਬਆਲ ਤੱਕ। ਇਹ ਉਨ੍ਹਾਂ ਦੇ ਵਸੇਬੇ ਸਨ ਅਤੇ ਉਨ੍ਹਾਂ ਦੀਆਂ ਕੁਲਪੱਤ੍ਰੀਆਂ ਸਨ
੧ ਤਵਾਰੀਖ਼ 4 : 34 (IRVPA)
ਅਤੇ ਮਸ਼ੋਬਾਬ ਤੇ ਯਮਲੇਕ ਤੇ ਯੋਸ਼ਾਹ ਅਮਸਯਾਹ ਦਾ ਪੁੱਤਰ
੧ ਤਵਾਰੀਖ਼ 4 : 35 (IRVPA)
ਅਤੇ ਯੋਏਲ ਤੇ ਯੇਹੂ ਯੋਸ਼ਿਬਯਾਹ ਦਾ ਪੁੱਤਰ, ਸਰਾਯਾਹ ਦਾ ਪੁੱਤਰ, ਅਸੀਏਲ ਦਾ ਪੁੱਤਰ
੧ ਤਵਾਰੀਖ਼ 4 : 36 (IRVPA)
ਅਤੇ ਅਲਯੋਏਨਈ ਤੇ ਯਅਕੋਬਾਹ ਤੇ ਯਸ਼ੋਹਾਯਾਹ ਤੇ ਅਸਾਯਾਹ ਤੇ ਅਦੀਏਲ ਤੇ ਯਿਸੀਮਿਏਲ ਤੇ ਬਨਾਯਾਹ
੧ ਤਵਾਰੀਖ਼ 4 : 37 (IRVPA)
ਅਤੇ ਸ਼ਿਫ਼ਈ ਦਾ ਪੁੱਤਰ ਜ਼ੀਜ਼ਾ, ਅੱਲੋਨ ਦਾ ਪੁੱਤਰ ਯਦਾਯਾਹ ਦਾ ਪੁੱਤਰ, ਸ਼ਿਮਰੀ ਦਾ ਪੁੱਤਰ, ਸ਼ਮਅਯਾਹ ਦਾ ਪੁੱਤਰ
੧ ਤਵਾਰੀਖ਼ 4 : 38 (IRVPA)
ਇਹ ਜਿਨ੍ਹਾਂ ਦੇ ਨਾਵਾਂ ਦਾ ਵਰਨਣ ਹੋਇਆ ਆਪੋ ਆਪਣੇ ਕੁੱਲਾਂ ਦੇ ਸਰਦਾਰ ਸਨ ਅਤੇ ਉਨ੍ਹਾਂ ਦੇ ਘਰਾਣੇ ਬਹੁਤ ਹੀ ਵਧ ਗਏ।
੧ ਤਵਾਰੀਖ਼ 4 : 39 (IRVPA)
ਅਤੇ ਉਹ ਗਦੋਰ ਤੋਂ ਬਾਹਰ ਉਸ ਘਾਟੀ ਦੇ ਪੂਰਬ ਤੱਕ ਆਪਣਿਆਂ ਇੱਜੜਾਂ ਲਈ ਚਾਰਗਾਹ ਲੱਭਣ ਗਏ।
੧ ਤਵਾਰੀਖ਼ 4 : 40 (IRVPA)
ਉੱਥੇ ਉਨ੍ਹਾਂ ਨੂੰ ਵਧੀਆ ਤੋਂ ਵਧੀਆ ਅਤੇ ਖੁੱਲ੍ਹੀ ਚਾਰਗਾਹ ਲੱਭੀ, ਅਤੇ ਉਹ ਦੇਸ ਲੰਮਾ ਚੌੜਾ, ਸ਼ਾਂਤੀ ਅਤੇ ਸੁੱਖ ਚੈਨ ਵਾਲਾ ਸੀ, ਕਿਉਂ ਜੋ ਹਾਮ ਦੇ ਲੋਕ ਮੁੱਢੋਂ ਉੱਥੇ ਵੱਸਦੇ ਸਨ।
੧ ਤਵਾਰੀਖ਼ 4 : 41 (IRVPA)
ਉਹ ਜਿਨ੍ਹਾਂ ਦੇ ਨਾਮ ਲਿਖੇ ਗਏ ਹਨ, ਉਹਨਾਂ ਨੇ ਯਹੂਦੀਆਂ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਸਮੇਂ ਉਹਨਾਂ ਦੇ ਡੇਰਿਆਂ ਤੇ ਹਮਲਾ ਕੀਤਾ ਅਤੇ ਮਊਨੀਮ ਉੱਤੇ ਜਿਹੜੇ ਉੱਥੇ ਰਹਿੰਦੇ ਸਨ, ਉਹਨਾਂ ਨੂੰ ਅਜਿਹਾ ਮਾਰਿਆ ਕਿ ਉਹ ਪੂਰੀ ਤਰ੍ਹਾਂ ਨਸ਼ਟ ਹੋ ਗਏ ਤੇ ਆਪ ਉੱਥੇ ਰਹਿਣ ਲੱਗੇ ਕਿਉਂ ਜੋ ਉੱਥੇ ਉਨ੍ਹਾਂ ਦੇ ਇੱਜੜਾਂ ਦੇ ਲਈ ਚਾਰਾ ਸੀ
੧ ਤਵਾਰੀਖ਼ 4 : 42 (IRVPA)
ਅਤੇ ਉਨ੍ਹਾਂ ਵਿੱਚੋਂ ਅਰਥਾਤ ਸ਼ਿਮਓਨ ਦੇ ਪੁੱਤਰਾਂ ਵਿੱਚੋਂ ਪੰਜ ਸੌ ਪੁਰਸ਼ ਸੇਈਰ ਦੇ ਪਰਬਤ ਉੱਤੇ ਗਏ ਅਤੇ ਉਨ੍ਹਾਂ ਦੇ ਮੁਖੀਏ ਯਿਸ਼ਈ ਦੇ ਪੁੱਤਰ ਪਲਟਯਾਹ ਤੇ ਨਅਰਯਾਹ ਤੇ ਰਫ਼ਾਯਾਹ ਤੇ ਉੱਜ਼ੀਏਲ ਸਨ
੧ ਤਵਾਰੀਖ਼ 4 : 43 (IRVPA)
ਅਤੇ ਉਨ੍ਹਾਂ ਨੇ ਰਹਿੰਦਿਆਂ ਅਮਾਲੇਕੀਆਂ ਨੂੰ ਜਿਹੜੇ ਭੱਜ ਨਿੱਕਲੇ ਸਨ ਮਾਰ ਸੁੱਟਿਆ ਅਤੇ ਉਹ ਆਪ ਉੱਥੇ ਅੱਜ ਤੱਕ ਵੱਸਦੇ ਹਨ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43