੧ ਕੁਰਿੰਥੀਆਂ 11 : 1 (IRVPA)
ਮੇਰੇ ਵਰਗੀ ਚਾਲ ਚੱਲੋ ਜਿਵੇਂ ਮੈਂ ਮਸੀਹ ਵਰਗੀ ਚਾਲ ਚੱਲਦਾ ਹਾਂ। [PS]
੧ ਕੁਰਿੰਥੀਆਂ 11 : 2 (IRVPA)
{ਅਰਾਧਨਾ ਵਿੱਚ ਸਿਰ ਢੱਕਣਾ} [PS] ਅਤੇ ਜਿਸ ਪ੍ਰਕਾਰ ਮੈਂ ਤੁਹਾਨੂੰ ਰੀਤਾਂ ਸੌਂਪੀਆਂ, ਉਸੇ ਪ੍ਰਕਾਰ ਤੁਸੀਂ ਉਨ੍ਹਾਂ ਨੂੰ ਫੜ੍ਹੀ ਰੱਖਦੇ ਹੋ।
੧ ਕੁਰਿੰਥੀਆਂ 11 : 3 (IRVPA)
ਪਰ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣ ਲਵੋ ਕਿ ਹਰੇਕ ਆਦਮੀ ਦਾ ਸਿਰ ਮਸੀਹ ਹੈ ਅਤੇ ਔਰਤ ਦਾ ਸਿਰ ਆਦਮੀ ਹੈ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ।
੧ ਕੁਰਿੰਥੀਆਂ 11 : 4 (IRVPA)
ਹਰੇਕ ਆਦਮੀ ਜਿਹੜਾ ਸਿਰ ਢੱਕੇ ਹੋਏ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦਾ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦਾ ਹੈ।
੧ ਕੁਰਿੰਥੀਆਂ 11 : 5 (IRVPA)
ਪਰ ਹਰੇਕ ਔਰਤ ਜਿਹੜੀ ਬਿਨ੍ਹਾਂ ਸਿਰ ਢੱਕੇ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦੀ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦੀ ਹੈ ਕਿਉਂ ਜੋ ਇਹ ਇਹੋ ਜਿਹੀ ਗੱਲ ਹੈ, ਜਿਵੇਂ ਉਸ ਦਾ ਸਿਰ ਮੁੰਨਿਆ ਗਿਆ।
੧ ਕੁਰਿੰਥੀਆਂ 11 : 6 (IRVPA)
ਕਿਉਂਕਿ ਜੇ ਔਰਤ ਸਿਰ ਨਾ ਢੱਕੇ ਤਾਂ ਆਪਣੇ ਵਾਲ਼ ਕਟਵਾ ਲਵੇ, ਜੇ ਔਰਤ ਨੂੰ ਵਾਲ਼ ਕਟਵਾਉਣ ਵਿੱਚ ਸ਼ਰਮ ਹੁੰਦੀ ਹੈ ਤਾਂ ਸਿਰ ਨੂੰ ਢੱਕ ਲਵੇ।
੧ ਕੁਰਿੰਥੀਆਂ 11 : 7 (IRVPA)
ਕਿਉਂ ਜੋ ਆਦਮੀ ਨੂੰ ਆਪਣਾ ਸਿਰ ਢੱਕ ਕੇ ਰੱਖਣਾ ਨਹੀਂ ਚਾਹੀਦਾ, ਕਿਉਂ ਜੋ ਉਹ ਪਰਮੇਸ਼ੁਰ ਦਾ ਸਰੂਪ ਅਤੇ ਮਹਿਮਾ ਹੈ; ਪਰੰਤੂ ਔਰਤ ਆਦਮੀ ਦਾ ਮਹਿਮਾ ਹੈ।
੧ ਕੁਰਿੰਥੀਆਂ 11 : 8 (IRVPA)
ਕਿਉਂ ਜੋ ਆਦਮੀ ਔਰਤ ਤੋਂ ਨਹੀਂ ਹੋਇਆ ਪਰ ਔਰਤ ਆਦਮੀ ਤੋਂ ਹੋਈ।
੧ ਕੁਰਿੰਥੀਆਂ 11 : 9 (IRVPA)
ਅਤੇ ਨਾ ਆਦਮੀ ਔਰਤ ਲਈ ਉਤਪਤ ਹੋਇਆ ਪਰ ਔਰਤ ਆਦਮੀ ਦੇ ਲਈ ਉਤਪਤ ਹੋਈ।
੧ ਕੁਰਿੰਥੀਆਂ 11 : 10 (IRVPA)
ਇਸ ਕਰਕੇ ਔਰਤ ਨੂੰ ਚਾਹੀਦਾ ਹੈ ਜੋ ਦੂਤਾਂ ਦੇ ਕਾਰਨ ਆਪਣੇ ਸਿਰ ਉੱਤੇ ਅਧਿਕਾਰ ਨੂੰ ਰੱਖੇ।
੧ ਕੁਰਿੰਥੀਆਂ 11 : 11 (IRVPA)
ਤਾਂ ਵੀ ਪ੍ਰਭੂ ਵਿੱਚ ਨਾ ਔਰਤ ਆਦਮੀ ਤੋਂ ਅਲੱਗ ਹੈ ਅਤੇ ਨਾ ਆਦਮੀ ਔਰਤ ਤੋਂ ਅਲੱਗ।
੧ ਕੁਰਿੰਥੀਆਂ 11 : 12 (IRVPA)
ਕਿਉਂਕਿ ਜਿਸ ਪ੍ਰਕਾਰ ਔਰਤ ਆਦਮੀ ਤੋਂ ਹੈ, ਉਸੇ ਪ੍ਰਕਾਰ ਆਦਮੀ ਔਰਤ ਦੇ ਰਾਹੀਂ ਹੈ, ਪਰ ਸਭ ਕੁਝ ਪਰਮੇਸ਼ੁਰ ਤੋਂ ਹੈ।
੧ ਕੁਰਿੰਥੀਆਂ 11 : 13 (IRVPA)
ਤੁਸੀਂ ਆਪੇ ਨਿਆਂ ਕਰੋ, ਭਲਾ, ਇਹ ਚੰਗਾ ਲੱਗਦਾ ਹੈ ਜੋ ਔਰਤ ਨੰਗੇ ਸਿਰ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰੇ?
੧ ਕੁਰਿੰਥੀਆਂ 11 : 14 (IRVPA)
ਕੀ ਕੁਦਰਤ ਵੀ ਆਪ ਤੁਹਾਨੂੰ ਨਹੀਂ ਸਿਖਾਉਂਦੀ ਹੈ ਕਿ ਜੇ ਆਦਮੀ ਸਿਰ ਦੇ ਵਾਲ਼ ਲੰਮੇ ਰੱਖੇ ਤਾਂ ਇਹ ਉਸ ਦੇ ਲਈ ਨਿਰਾਦਰ ਹੈ?
੧ ਕੁਰਿੰਥੀਆਂ 11 : 15 (IRVPA)
ਪਰੰਤੂ ਜੇ ਔਰਤ ਲੰਮੇ ਵਾਲ਼ ਰੱਖੇ ਤਾਂ ਉਹ ਦੇ ਲਈ ਸ਼ੋਭਾ ਹੈ, ਕਿਉਂ ਜੋ ਵਾਲ਼ ਉਸ ਨੂੰ ਪੜਦੇ ਦੇ ਲਈ ਦਿੱਤੇ ਹੋਏ ਹਨ।
੧ ਕੁਰਿੰਥੀਆਂ 11 : 16 (IRVPA)
ਪਰ ਜੇ ਕੋਈ ਝਗੜਾਲੂ ਹੋਵੇ ਤਾਂ ਨਾ ਸਾਡਾ ਕੋਈ ਇਹੋ ਜਿਹਾ ਦਸਤੂਰ ਹੈ ਅਤੇ ਨਾ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਦਾ। [PS]
੧ ਕੁਰਿੰਥੀਆਂ 11 : 17 (IRVPA)
{ਪ੍ਰਭੂ ਭੋਜ ਦੇ ਬਾਰੇ} (ਮੱਤੀ 26:26-29; ਮਰਕੁਸ 14:22-25; ਲੂਕਾ 22:14-20) [PS] ਪਰੰਤੂ ਇਹ ਕਹਿੰਦਾ ਹੋਇਆ ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਕਿਉਂ ਜੋ ਤੁਹਾਡੇ ਇਕੱਠੇ ਹੋਣ ਤੋਂ ਭਲਿਆਈ ਨਹੀਂ ਸਗੋਂ ਬੁਰਿਆਈ ਹੁੰਦੀ ਹੈ।
੧ ਕੁਰਿੰਥੀਆਂ 11 : 18 (IRVPA)
ਇਸ ਲਈ ਜੋ ਪਹਿਲਾਂ ਤਾਂ ਮੈਂ ਇਹ ਸੁਣਦਾ ਹਾਂ ਕਿ ਜਿਸ ਵੇਲੇ ਤੁਸੀਂ ਕਲੀਸਿਯਾ ਵਿੱਚ ਇਕੱਠੇ ਹੁੰਦੇ ਹੋ ਤਾਂ ਤੁਹਾਡੇ ਵਿੱਚ ਵਿਤਕਰੇ ਪੈਂਦੇ ਹਨ ਅਤੇ ਮੈਂ ਉਸ ਨੂੰ ਥੋੜ੍ਹਾ ਬਹੁਤ ਸੱਚ ਮੰਨਦਾ ਹਾਂ।
੧ ਕੁਰਿੰਥੀਆਂ 11 : 19 (IRVPA)
ਕਿਉਂ ਜੋ ਜ਼ਰੂਰੀ ਹੈ ਜੋ ਤੁਹਾਡੇ ਵਿੱਚ ਕੁਪੰਥ ਵੀ ਹੋਣ ਤਾਂ ਕਿ ਜਿਹੜੇ ਪਰਵਾਨ ਹਨ, ਉਹ ਤੁਹਾਡੇ ਵਿੱਚ ਉਜਾਗਰ ਹੋ ਜਾਣ।
੧ ਕੁਰਿੰਥੀਆਂ 11 : 20 (IRVPA)
ਸੋ ਜਿਸ ਵੇਲੇ ਤੁਸੀਂ ਇੱਕ ਥਾਂ ਇਕੱਠੇ ਹੁੰਦੇ ਹੋ ਤਾਂ ਇਹ ਪ੍ਰਭੂ ਭੋਜ ਖਾਣ ਲਈ ਨਹੀਂ ਹੁੰਦਾ।
੧ ਕੁਰਿੰਥੀਆਂ 11 : 21 (IRVPA)
ਕਿਉਂ ਜੋ ਖਾਣ ਵੇਲੇ ਹਰੇਕ ਪਹਿਲਾਂ ਆਪੋ ਆਪਣਾ ਭੋਜਨ ਖਾ ਲੈਂਦਾ ਹੈ ਅਤੇ ਕੋਈ ਭੁੱਖਾ ਰਹਿੰਦਾ ਅਤੇ ਕੋਈ ਮਤਵਾਲਾ ਹੁੰਦਾ ਹੈ!
੧ ਕੁਰਿੰਥੀਆਂ 11 : 22 (IRVPA)
ਭਲਾ, ਖਾਣ-ਪੀਣ ਲਈ ਤੁਹਾਡੇ ਆਪਣੇ ਘਰ ਨਹੀਂ ਹਨ? ਜਾਂ ਤੁਸੀਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਤੁੱਛ ਸਮਝਦੇ ਅਤੇ ਜਿਨ੍ਹਾਂ ਦੇ ਕੋਲ ਨਹੀਂ ਹਨ ਉਹਨਾਂ ਨੂੰ ਲੱਜਿਆਵਾਨ ਕਰਦੇ ਹੋ? ਮੈਂ ਤੁਹਾਨੂੰ ਕੀ ਆਖਾਂ? ਭਲਾ, ਇਸ ਵਿੱਚ ਤੁਹਾਡੀ ਵਡਿਆਈ ਕਰਾਂ? ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਹਾਂ।
੧ ਕੁਰਿੰਥੀਆਂ 11 : 23 (IRVPA)
ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੂ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਉਸ ਨੇ ਰੋਟੀ ਲਈ।
੧ ਕੁਰਿੰਥੀਆਂ 11 : 24 (IRVPA)
ਅਤੇ ਧੰਨਵਾਦ ਕਰ ਕੇ ਤੋੜੀ ਅਤੇ ਕਿਹਾ, ਇਹ ਮੇਰਾ ਸਰੀਰ ਹੈ ਜੋ ਤੁਹਾਡੇ ਲਈ ਹੈ। ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।
੧ ਕੁਰਿੰਥੀਆਂ 11 : 25 (IRVPA)
ਇਸੇ ਤਰ੍ਹਾਂ ਉਸ ਨੇ ਭੋਜਨ ਖਾਣ ਦੇ ਪਿੱਛੋਂ ਪਿਆਲਾ ਵੀ ਲਿਆ ਅਤੇ ਕਿਹਾ ਜੋ ਇਹ ਪਿਆਲਾ ਮੇਰੇ ਲਹੂ ਵਿੱਚ ਨਵਾਂ ਨੇਮ ਹੈ। ਜਦ ਕਦੇ ਤੁਸੀਂ ਇਹ ਨੂੰ ਪੀਵੋ ਤਾਂ ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।
੧ ਕੁਰਿੰਥੀਆਂ 11 : 26 (IRVPA)
ਕਿਉਂਕਿ ਜਦ ਕਦੇ ਤੁਸੀਂ ਇਹ ਰੋਟੀ ਖਾਓ ਅਤੇ ਪਿਆਲਾ ਪੀਓ ਤਾਂ ਤੁਸੀਂ ਪ੍ਰਭੂ ਦੀ ਮੌਤ ਦਾ ਪ੍ਰਚਾਰ ਕਰਦੇ ਰਹਿੰਦੇ ਹੋ ਜਦ ਤੱਕ ਉਹ ਨਾ ਆਵੇ।
੧ ਕੁਰਿੰਥੀਆਂ 11 : 27 (IRVPA)
ਇਸ ਕਰਕੇ ਜੋ ਕੋਈ ਬਿਨ੍ਹਾਂ ਯੋਗਤਾ ਇਹ ਰੋਟੀ ਖਾਵੇ ਅਥਵਾ ਪ੍ਰਭੂ ਦਾ ਪਿਆਲਾ ਪੀਵੇ, ਸੋ ਪ੍ਰਭੂ ਦੇ ਸਰੀਰ ਅਤੇ ਲਹੂ ਦਾ ਦੋਸ਼ੀ ਹੋਵੇਗਾ।
੧ ਕੁਰਿੰਥੀਆਂ 11 : 28 (IRVPA)
ਪਰ ਮਨੁੱਖ ਆਪਣੇ ਆਪ ਨੂੰ ਪਰਖੇ ਅਤੇ ਇਉਂ ਇਸ ਰੋਟੀ ਵਿੱਚੋਂ ਖਾਵੇ, ਅਤੇ ਪਿਆਲੇ ਵਿੱਚੋਂ ਪੀਵੇ।
੧ ਕੁਰਿੰਥੀਆਂ 11 : 29 (IRVPA)
ਜਿਹੜਾ ਖਾਂਦਾ ਅਤੇ ਪੀਂਦਾ ਹੈ, ਜੇ ਉਹ ਸਰੀਰ ਦੀ ਜਾਂਚ ਨਾ ਕਰੇ ਤਾਂ ਆਪਣੇ ਉੱਤੇ ਸਜ਼ਾ ਲੈ ਕੇ ਖਾਂਦਾ ਪੀਂਦਾ ਹੈ।
੧ ਕੁਰਿੰਥੀਆਂ 11 : 30 (IRVPA)
ਇਸੇ ਕਾਰਨ ਤੁਹਾਡੇ ਵਿੱਚ ਬਹੁਤ ਸਾਰੇ ਕਮਜ਼ੋਰ ਅਤੇ ਰੋਗੀ ਹਨ, ਅਤੇ ਕਈ ਮਰ ਗਏ ਹਨ।
੧ ਕੁਰਿੰਥੀਆਂ 11 : 31 (IRVPA)
ਪਰ ਜੇ ਅਸੀਂ ਆਪਣੇ ਆਪ ਨੂੰ ਜਾਂਚਦੇ ਤਾਂ ਜਾਂਚੇ ਨਾ ਜਾਂਦੇ।
੧ ਕੁਰਿੰਥੀਆਂ 11 : 32 (IRVPA)
ਪਰ ਜਦ ਜਾਂਚੇ ਜਾਂਦੇ ਹਾਂ ਤਾਂ ਪ੍ਰਭੂ ਤੋਂ ਤਾੜੇ ਜਾਂਦੇ ਹਾਂ ਤਾਂ ਜੋ ਅਸੀਂ ਸੰਸਾਰ ਨਾਲ ਦੋਸ਼ੀ ਨਾ ਠਹਿਰਾਏ ਜਾਈਏ।
੧ ਕੁਰਿੰਥੀਆਂ 11 : 33 (IRVPA)
ਸੋ ਹੇ ਮੇਰੇ ਭਰਾਵੋ, ਜਾਂ ਤੁਸੀਂ ਖਾਣ ਲਈ ਇਕੱਠੇ ਹੋਵੋ ਤਾਂ ਇੱਕ ਦੂਜੇ ਦੀ ਉਡੀਕ ਕਰੋ।
੧ ਕੁਰਿੰਥੀਆਂ 11 : 34 (IRVPA)
ਜੇ ਕਿਸੇ ਨੂੰ ਭੁੱਖ ਲੱਗੇ ਤਾਂ ਆਪਣੇ ਘਰ ਵਿੱਚ ਖਾਵੇ ਤਾਂ ਜੋ ਤੁਹਾਡੇ ਇਕੱਠੇ ਹੋਣ ਤੋਂ ਤੁਹਾਨੂੰ ਸਜ਼ਾ ਨਾ ਮਿਲੇ ਅਤੇ ਰਹਿੰਦੀਆਂ ਗੱਲਾਂ ਨੂੰ ਜਦੋਂ ਮੈਂ ਆਵਾਂਗਾ ਤਦ ਸੁਧਾਰਾਂਗਾ। [PE]

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34

BG:

Opacity:

Color:


Size:


Font: