੧ ਕੁਰਿੰਥੀਆਂ 4 : 1 (IRVPA)
{ਰਸੂਲਾਂ ਦੀ ਸੇਵਾ ਅਤੇ ਹਾਲ} [PS] ਮਨੁੱਖ ਸਾਨੂੰ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਭੰਡਾਰੀ ਸਮਝਣ।
੧ ਕੁਰਿੰਥੀਆਂ 4 : 2 (IRVPA)
ਫੇਰ ਇੱਕ ਭੰਡਾਰੀ ਵਿੱਚ ਇਹ ਚਾਹੀਦਾ ਹੈ ਜੋ ਉਹ ਵਫ਼ਾਦਾਰ ਹੋਵੇ।
੧ ਕੁਰਿੰਥੀਆਂ 4 : 3 (IRVPA)
ਪਰ ਮੇਰੇ ਲਈ ਇਹ ਛੋਟੀ ਗੱਲ ਹੈ ਕਿ ਤੁਹਾਡੇ ਤੋਂ ਅਥਵਾ ਇਨਸਾਨੀ ਅਦਾਲਤ ਤੋਂ ਮੇਰੀ ਜਾਂਚ ਕੀਤੀ ਜਾਵੇ ਸਗੋਂ ਮੈਂ ਆਪ ਵੀ ਆਪਣੀ ਜਾਂਚ ਨਹੀਂ ਕਰਦਾ ਹਾਂ।
੧ ਕੁਰਿੰਥੀਆਂ 4 : 4 (IRVPA)
ਭਾਵੇਂ ਮੈਂ ਆਪਣੇ ਆਪ ਵਿੱਚ ਕੋਈ ਦੋਸ਼ ਨਹੀਂ ਵੇਖਦਾ ਤਾਂ ਵੀ ਇਸ ਤੋਂ ਮੈਂ ਨਿਰਦੋਸ਼ ਨਹੀਂ ਠਹਿਰਦਾ, ਪਰ ਮੇਰਾ ਨਿਆਂ ਕਰਨ ਵਾਲਾ ਪ੍ਰਭੂ ਹੈ।
੧ ਕੁਰਿੰਥੀਆਂ 4 : 5 (IRVPA)
ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ। ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ। [PE][PS]
੧ ਕੁਰਿੰਥੀਆਂ 4 : 6 (IRVPA)
ਹੇ ਭਰਾਵੋ, ਮੈਂ ਇਹ ਗੱਲਾਂ ਤੁਹਾਡੇ ਨਮਿੱਤ ਆਪਣੇ ਅਤੇ ਅਪੁੱਲੋਸ ਦੇ ਉੱਤੇ ਨਮੂਨੇ ਦੇ ਤੌਰ ਤੇ ਲਾਈਆਂ ਕਿ ਤੁਸੀਂ ਸਾਡੇ ਕੋਲੋਂ ਇਹ ਸਿੱਖੋ ਕਿ ਜਿਹੜੀਆਂ ਗੱਲਾਂ ਲਿਖੀਆਂ ਹੋਈਆਂ ਹਨ ਉਨ੍ਹਾਂ ਤੋਂ ਪਰੇ ਨਾ ਵਧੋ ਕਿਤੇ ਇਉਂ ਨਾ ਹੋਵੇ ਜੋ ਤੁਸੀਂ ਇੱਕ ਦਾ ਪੱਖ ਕਰ ਕੇ ਦੂਜੇ ਦੇ ਵਿਰੁੱਧ ਹੋ ਜਾਓ।
੧ ਕੁਰਿੰਥੀਆਂ 4 : 7 (IRVPA)
ਕਿਉਂ ਜੋ ਤੈਨੂੰ ਦੂਜੇ ਤੋਂ ਉੱਤਮ ਜਾਣਦਾ ਹੈ? ਅਤੇ ਤੇਰੇ ਕੋਲ ਕੀ ਹੈ ਜੋ ਤੈਨੂੰ ਨਹੀਂ ਮਿਲਿਆ? ਪਰ ਜੇ ਤੈਨੂੰ ਮਿਲਿਆ ਵੀ ਤਾਂ ਘਮੰਡ ਕਿਉਂ ਕਰਦਾ ਹੈਂ ਕਿ ਮਿਲਿਆ ਹੀ ਨਹੀਂ?
੧ ਕੁਰਿੰਥੀਆਂ 4 : 8 (IRVPA)
ਤੁਸੀਂ ਤਾਂ ਪਹਿਲਾਂ ਹੀ ਰੱਜੇ ਹੋਏ ਹੋ! ਤੁਸੀਂ ਤਾਂ ਪਹਿਲਾਂ ਹੀ ਧਨੀ ਹੋ ਗਏ! ਤੁਸੀਂ ਸਾਡੇ ਬਿਨ੍ਹਾਂ ਰਾਜ ਕਰਨ ਲੱਗ ਪਏ ਅਤੇ ਕਾਸ਼ ਕਿ ਤੁਸੀਂ ਸੱਚ-ਮੁੱਚ ਰਾਜ ਕਰਦੇ ਤਾਂ ਜੋ ਅਸੀਂ ਵੀ ਤੁਹਾਡੇ ਨਾਲ ਰਲ ਕੇ ਰਾਜ ਕਰਦੇ!
੧ ਕੁਰਿੰਥੀਆਂ 4 : 9 (IRVPA)
ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ ਕੀਤਾ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ।
੧ ਕੁਰਿੰਥੀਆਂ 4 : 10 (IRVPA)
ਅਸੀਂ ਮਸੀਹ ਦੇ ਲਈ ਮੂਰਖ ਹਾਂ ਪਰ ਤੁਸੀਂ ਮਸੀਹ ਵਿੱਚ ਸਿਆਣੇ ਹੋ। ਅਸੀਂ ਨਿਰਬਲ ਹਾਂ ਪਰ ਤੁਸੀਂ ਬਲਵੰਤ ਹੋ। ਤੁਸੀਂ ਪਰਤਾਪ ਵਾਲੇ ਹੋ ਪਰ ਅਸੀਂ ਬੇਪਤ ਹਾਂ।
੧ ਕੁਰਿੰਥੀਆਂ 4 : 11 (IRVPA)
ਇਸ ਘੜੀ ਤੱਕ ਅਸੀਂ ਭੁੱਖੇ, ਤਿਹਾਏ, ਨੰਗੇ ਹਾਂ ਅਤੇ ਮੁੱਕੇ ਖਾਂਦੇ ਅਤੇ ਬੇ ਟਿਕਾਣਾ ਫਿਰਦੇ ਹਾਂ।
੧ ਕੁਰਿੰਥੀਆਂ 4 : 12 (IRVPA)
ਅਤੇ ਆਪਣੇ ਹੱਥਾਂ ਨਾਲ ਕੰਮ-ਧੰਦੇ ਕਰ ਕੇ ਮਿਹਨਤ ਕਰਦੇ ਹਾਂ। ਅਸੀਂ ਗਾਲਾਂ ਖਾ ਕੇ ਬਰਕਤ ਦਿੰਦੇ ਹਾਂ। ਜਦੋਂ ਸਾਨੂੰ ਸਤਾਉਂਦੇ ਹਨ ਤਾਂ ਅਸੀਂ ਸਹਿੰਦੇ ਹਾਂ।
੧ ਕੁਰਿੰਥੀਆਂ 4 : 13 (IRVPA)
ਜਦ ਸਾਡੀ ਨਿੰਦਿਆ ਕਰਦੇ ਹਨ ਤਾਂ ਅਸੀਂ ਬੇਨਤੀ ਕਰਦੇ ਹਾਂ। ਅਸੀਂ ਹੁਣ ਤੱਕ ਸੰਸਾਰ ਦੇ ਕੂੜੇ ਵਰਗੇ ਅਤੇ ਸਭਨਾਂ ਵਸਤਾਂ ਦੇ ਕੂੜਾ ਕਰਕਟ ਬਣੇ ਹੋਏ ਹਾਂ। [PS]
੧ ਕੁਰਿੰਥੀਆਂ 4 : 14 (IRVPA)
{ਪੌਲੁਸ ਦੀ ਬੇਨਤੀ ਅਤੇ ਚਿਤਾਵਨੀ} [PS] ਮੈਂ ਇਹ ਗੱਲਾਂ ਤੁਹਾਨੂੰ ਲੱਜਿਆਵਾਨ ਕਰਨ ਲਈ ਨਹੀਂ ਸਗੋਂ ਆਪਣੇ ਪਿਆਰਿਆਂ ਬਾਲਕਾਂ ਦੀ ਤਰ੍ਹਾਂ ਸਮਝਾਉਣ ਲਈ ਲਿਖਦਾ ਹਾਂ।
੧ ਕੁਰਿੰਥੀਆਂ 4 : 15 (IRVPA)
ਭਾਵੇਂ ਹੀ ਮਸੀਹ ਵਿੱਚ ਦਸ ਹਜ਼ਾਰ ਉਸਤਾਦ ਤੁਹਾਡੇ ਹੋਣ ਪਰ ਪਿਉ ਬਹੁਤੇ ਨਹੀਂ ਇਸ ਲਈ ਜੋ ਮਸੀਹ ਯਿਸੂ ਵਿੱਚ ਖੁਸ਼ਖਬਰੀ ਦੇ ਵਸੀਲੇ ਨਾਲ ਤੁਹਾਡਾ ਪਿਉ ਮੈਂ ਹੀ ਹੋਇਆ।
੧ ਕੁਰਿੰਥੀਆਂ 4 : 16 (IRVPA)
ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀ ਰੀਸ ਕਰੋ।
੧ ਕੁਰਿੰਥੀਆਂ 4 : 17 (IRVPA)
ਇਸੇ ਕਰਕੇ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਿਆ, ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਅਤੇ ਵਿਸ਼ਵਾਸਯੋਗ ਪੁੱਤਰ ਹੈ। ਉਹ ਮੇਰਾ ਵਰਤਾਵਾ ਜੋ ਮਸੀਹ ਵਿੱਚ ਹੈ ਤੁਹਾਨੂੰ ਚੇਤੇ ਕਰਾਵੇਗਾ, ਜਿਸ ਤਰ੍ਹਾਂ ਮੈਂ ਸਭਨੀਂ ਥਾਈਂ ਹਰੇਕ ਕਲੀਸਿਯਾ ਵਿੱਚ ਉਪਦੇਸ਼ ਦਿੰਦਾ ਹਾਂ।
੧ ਕੁਰਿੰਥੀਆਂ 4 : 18 (IRVPA)
ਕਈ ਇਹ ਸਮਝ ਕੇ ਫੁੱਲਦੇ ਹਨ ਕਿ ਜਿਵੇਂ ਮੈਂ ਤੁਹਾਡੇ ਕੋਲ ਨਹੀਂ ਆਵਾਂਗਾ।
੧ ਕੁਰਿੰਥੀਆਂ 4 : 19 (IRVPA)
ਪਰ ਜੇ ਪ੍ਰਭੂ ਚਾਹੇ ਤਾਂ ਮੈਂ ਤੁਹਾਡੇ ਕੋਲ ਛੇਤੀ ਆਵਾਂਗਾ ਅਤੇ ਫੁੱਲਿਆ ਹੋਇਆਂ ਦੇ ਬਚਨ ਨੂੰ ਨਹੀਂ ਸਗੋਂ ਉਹਨਾਂ ਦੀ ਸਮਰੱਥਾ ਨੂੰ ਜਾਣ ਲਵਾਂਗਾ।
੧ ਕੁਰਿੰਥੀਆਂ 4 : 20 (IRVPA)
ਪਰਮੇਸ਼ੁਰ ਦਾ ਰਾਜ ਗੱਲਾਂ ਵਿੱਚ ਤਾਂ ਨਹੀਂ ਸਗੋਂ ਸਮਰੱਥਾ ਵਿੱਚ ਹੈ।
੧ ਕੁਰਿੰਥੀਆਂ 4 : 21 (IRVPA)
ਤੁਸੀਂ ਕੀ ਚਾਹੁੰਦੇ ਹੋ ਕਿ ਮੈਂ ਡਾਂਗ ਫੜ੍ਹ ਕੇ ਤੁਹਾਡੇ ਕੋਲ ਆਵਾਂ ਜਾਂ ਪਿਆਰ ਅਤੇ ਨਰਮਾਈ ਦੇ ਆਤਮਾ ਨਾਲ? [PE]

1 2 3 4 5 6 7 8 9 10 11 12 13 14 15 16 17 18 19 20 21

BG:

Opacity:

Color:


Size:


Font: