੧ ਸਲਾਤੀਨ 15 : 1 (IRVPA)
ਯਹੂਦਾਹ ਦਾ ਰਾਜਾ ਅਬੀਯਾਮ
2 ਇਤ 3:1-14:1 ਨਬਾਟ ਦੇ ਪੁੱਤਰ ਯਾਰਾਬੁਆਮ ਦੇ ਰਾਜ ਦੇ ਅਠਾਰਵੇਂ ਸਾਲ ਤੋਂ ਅਬਿਯਾਹ ਯਹੂਦਾਹ ਉੱਤੇ ਰਾਜ ਕਰਨ ਲੱਗਾ।
੧ ਸਲਾਤੀਨ 15 : 2 (IRVPA)
ਉਸ ਨੇ ਯਰੂਸ਼ਲਮ ਵਿੱਚ ਤਿੰਨ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਮਅਕਾਹ ਸੀ ਜੋ ਅਬੀਸ਼ਾਲੋਮ ਦੀ ਧੀ ਸੀ।
੧ ਸਲਾਤੀਨ 15 : 3 (IRVPA)
ਉਹ ਆਪਣੇ ਪਿਤਾ ਦੇ ਉਨ੍ਹਾਂ ਸਭਨਾਂ ਪਾਪਾਂ ਦੇ ਪਿੱਛੇ ਲੱਗਾ ਜੋ ਉਹ ਅੱਗੇ ਕਰਦਾ ਸੀ ਅਤੇ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਲ ਠੀਕ ਨਹੀਂ ਸੀ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ।
੧ ਸਲਾਤੀਨ 15 : 4 (IRVPA)
ਤਾਂ ਵੀ ਦਾਊਦ ਦੇ ਕਾਰਨ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਯਰੂਸ਼ਲਮ ਵਿੱਚ ਇੱਕ ਚਿਰਾਗ ਦਿੱਤਾ ਅਰਥਾਤ ਉਸ ਦੇ ਪੁੱਤਰ ਨੂੰ ਉਸ ਦੇ ਪਿੱਛੋਂ ਠਹਿਰਾਇਆ ਅਤੇ ਯਰੂਸ਼ਲਮ ਵਿੱਚ ਕਾਇਮ ਰੱਖਿਆ।
੧ ਸਲਾਤੀਨ 15 : 5 (IRVPA)
ਕਿਉਂ ਜੋ ਦਾਊਦ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਜੀਵਨ ਦੇ ਸਭ ਦਿਨ ਉਸ ਸਾਰੇ ਤੋਂ ਜਿਸ ਦਾ ਉਸ ਨੂੰ ਹੁਕਮ ਸੀ ਹਿੱਤੀ ਊਰਿੱਯਾਹ ਦੀ ਗੱਲ ਤੋਂ ਬਿਨਾਂ ਕਿਸੇ ਪਾਸੇ ਨਾ ਫਿਰਿਆ।
੧ ਸਲਾਤੀਨ 15 : 6 (IRVPA)
ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਉਹ ਦੇ ਸਾਰੇ ਜੀਵਨ ਭਰ ਲੜਾਈ ਰਹੀ।
੧ ਸਲਾਤੀਨ 15 : 7 (IRVPA)
ਅਤੇ ਅਬੀਯਾਮ ਦੀਆਂ ਬਾਕੀ ਗੱਲਾਂ ਅਤੇ ਉਹ ਸਭ ਜੋ ਉਸ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਨਹੀਂ ਹਨ? ਅਬੀਯਾਮ ਤੇ ਯਾਰਾਬੁਆਮ ਵਿੱਚ ਵੀ ਲੜਾਈ ਰਹੀ।
੧ ਸਲਾਤੀਨ 15 : 8 (IRVPA)
ਤਦ ਅਬਿਯਾਹ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਤਦ ਉਸ ਦਾ ਪੁੱਤਰ ਆਸਾ ਉਸ ਦੇ ਥਾਂ ਰਾਜ ਕਰਨ ਲੱਗਾ।
੧ ਸਲਾਤੀਨ 15 : 9 (IRVPA)
ਯਹੂਦਾਹ ਦਾ ਰਾਜਾ ਆਸਾ
2 ਇਤ 15:16-16:6 ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਰਾਜ ਦੇ ਵੀਹਵੇਂ ਸਾਲ ਆਸਾ ਯਹੂਦਾਹ ਉੱਤੇ ਰਾਜ ਕਰਨ ਲੱਗਾ।
੧ ਸਲਾਤੀਨ 15 : 10 (IRVPA)
ਅਤੇ ਉਸ ਨੇ ਇੱਕਤਾਲੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸ ਦੀ ਦਾਦੀ ਦਾ ਨਾਮ ਮਅਕਾਹ ਸੀ ਜੋ ਅਬੀਸ਼ਾਲੋਮ ਦੀ ਧੀ ਸੀ।
੧ ਸਲਾਤੀਨ 15 : 11 (IRVPA)
ਅਤੇ ਆਸਾ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ।
੧ ਸਲਾਤੀਨ 15 : 12 (IRVPA)
ਉਸ ਨੇ ਦੇਸ ਵਿੱਚੋਂ ਸਮਲਿੰਗੀਆਂ ਨੂੰ ਕੱਢ ਦਿੱਤਾ ਅਤੇ ਉਹ ਮੂਰਤਾਂ ਜੋ ਉਸ ਦੇ ਪੁਰਖਿਆਂ ਨੇ ਬਣਾਈਆਂ ਸਨ, ਦੂਰ ਦਫ਼ਾ ਕਰ ਦਿੱਤੀਆਂ ਕਰ ਦਿੱਤੀਆਂ।
੧ ਸਲਾਤੀਨ 15 : 13 (IRVPA)
ਉਸ ਨੇ ਆਪਣੀ ਦਾਦੀ ਮਅਕਾਹ ਨੂੰ ਵੀ ਰਾਜ ਮਾਤਾ ਦੀ ਪਦਵੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਲਈ ਇੱਕ ਅੱਤ ਘਿਣਾਉਣੀ ਮੂਰਤ ਬਣਾਈ ਜਿਸ ਨੂੰ ਆਸਾ ਨੇ ਭੰਨ ਕੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ।
੧ ਸਲਾਤੀਨ 15 : 14 (IRVPA)
ਪਰ ਉੱਚੇ ਥਾਂ ਢਾਹੇ ਨਾ ਗਏ ਤਾਂ ਵੀ ਆਸਾ ਦਾ ਮਨ ਸਾਰੀ ਉਮਰ ਪੂਰੀ ਤਰ੍ਹਾਂ ਦੇ ਨਾਲ ਪਰਮੇਸ਼ੁਰ ਨੂੰ ਸਮਰਪਿਤ ਰਿਹਾ।
੧ ਸਲਾਤੀਨ 15 : 15 (IRVPA)
ਅਤੇ ਉਹ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਾਈਆਂ ਸਨ ਨਾਲੇ ਉਨ੍ਹਾਂ ਨੂੰ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸਨ ਯਹੋਵਾਹ ਦੇ ਭਵਨ ਵਿੱਚ ਲਿਆਇਆ ਅਰਥਾਤ ਚਾਂਦੀ, ਸੋਨਾ ਅਤੇ ਭਾਂਡੇ।
੧ ਸਲਾਤੀਨ 15 : 16 (IRVPA)
ਆਸਾ ਅਤੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਵਿੱਚ ਉਨ੍ਹਾਂ ਦੇ ਸਾਰੇ ਦਿਨ ਲੜਾਈ ਹੁੰਦੀ ਰਹੀ।
੧ ਸਲਾਤੀਨ 15 : 17 (IRVPA)
ਤਾਂ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਬਣਾਇਆ ਤਾਂ ਜੋ ਯਹੂਦਾਹ ਦੇ ਪਾਤਸ਼ਾਹ ਕੋਲ ਨਾ ਕੋਈ ਜਾਵੇ ਨਾ ਕੋਈ ਆਵੇ।
੧ ਸਲਾਤੀਨ 15 : 18 (IRVPA)
ਤਾਂ ਆਸਾ ਨੇ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਦੀ ਬਾਕੀ ਚਾਂਦੀ ਅਤੇ ਸੋਨਾ ਅਤੇ ਸ਼ਾਹੀ ਮਹਿਲ ਦੇ ਖਜ਼ਾਨੇ ਤੋਂ ਲੈ ਕੇ ਆਪਣੇ ਟਹਿਲੂਆਂ ਦੇ ਹੱਥਾਂ ਵਿੱਚ ਦੇ ਦਿੱਤੇ ਅਤੇ ਆਸਾ ਪਾਤਸ਼ਾਹ ਨੇ ਉਨ੍ਹਾਂ ਨੂੰ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਹਜ਼ਯੋਨ ਦਾ ਪੋਤਾ ਅਤੇ ਟਬਰਿੰਮੋਨ ਦਾ ਪੁੱਤਰ ਸੀ ਜੋ ਦੰਮਿਸ਼ਕ ਵਿੱਚ ਵੱਸਦਾ ਸੀ ਇਹ ਆਖ ਕੇ ਭੇਜ ਦਿੱਤਾ ਕਿ
੧ ਸਲਾਤੀਨ 15 : 19 (IRVPA)
ਉਹ ਨੇਮ ਜੋ ਮੇਰੇ ਤੇਰੇ ਵਿੱਚ ਹੈ ਅਤੇ ਮੇਰੇ ਪਿਤਾ ਅਤੇ ਤੇਰੇ ਪਿਤਾ ਦੇ ਵਿੱਚ ਸੀ ਵੇਖ ਮੈਂ ਤੇਰੇ ਕੋਲ ਚਾਂਦੀ ਅਤੇ ਸੋਨੇ ਦਾ ਗੱਫ਼ਾ ਭੇਜਦਾ ਹਾਂ ਕਿ ਤੂੰ ਜਾ ਕੇ ਆਪਣਾ ਨੇਮ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲੋਂ ਤੋੜ ਲਵੇਂ ਤਾਂ ਜੋ ਉਹ ਮੇਰੇ ਕੋਲੋਂ ਮੁੜ ਜਾਵੇ।
੧ ਸਲਾਤੀਨ 15 : 20 (IRVPA)
ਤਾਂ ਬਨ-ਹਦਦ ਨੇ ਆਸਾ ਪਾਤਸ਼ਾਹ ਦੀ ਗੱਲ ਮੰਨੀ ਅਤੇ ਆਪਣੀਆਂ ਫੌਜਾਂ ਦੇ ਸਰਦਾਰਾਂ ਨੂੰ ਇਸਰਾਏਲੀ ਸ਼ਹਿਰਾਂ ਦੇ ਵਿਰੁੱਧ ਭੇਜਿਆ ਅਤੇ ਉਨ੍ਹਾਂ ਨੇ ਈਯੋਨ ਨੂੰ, ਦਾਨ ਨੂੰ, ਆਬੇਲ ਬੈਤ ਮਆਕਾਹ ਨੂੰ ਅਤੇ ਸਾਰੇ ਕਿੰਨਰਥ ਨੂੰ ਨਫ਼ਤਾਲੀ ਦੇ ਸਾਰੇ ਦੇਸ ਸਣੇ ਮਾਰ ਸੁੱਟਿਆ।
੧ ਸਲਾਤੀਨ 15 : 21 (IRVPA)
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਬਆਸ਼ਾ ਨੇ ਇਹ ਸੁਣਿਆ ਤਾਂ ਰਾਮਾਹ ਦਾ ਬਣਾਉਣਾ ਛੱਡ ਕੇ ਤਿਰਸਾਹ ਵਿੱਚ ਜਾ ਵੱਸਿਆ।
੧ ਸਲਾਤੀਨ 15 : 22 (IRVPA)
ਤਾਂ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਇਹ ਸੁਣਾਇਆ ਅਤੇ ਕੋਈ ਬਾਕੀ ਨਾ ਰਹਿਣ ਦਿੱਤਾ ਤਾਂ ਉਹ ਰਾਮਾਹ ਦੇ ਪੱਥਰਾਂ ਅਤੇ ਲੱਕੜੀਆਂ ਨੂੰ ਚੁੱਕ ਕੇ ਲੈ ਗਏ ਜਿਨ੍ਹਾਂ ਨਾਲ ਬਆਸ਼ਾ ਨੇ ਰਾਮਾਹ ਨੂੰ ਬਣਾਇਆ ਸੀ। ਉਨ੍ਹਾਂ ਨਾਲ ਆਸਾ ਪਾਤਸ਼ਾਹ ਨੇ ਬਿਨਯਾਮੀਨ ਦਾ ਗਬਾ ਅਤੇ ਮਿਸਪਾਹ ਬਣਾਏ।
੧ ਸਲਾਤੀਨ 15 : 23 (IRVPA)
ਅਤੇ ਆਸਾ ਦੇ ਬਾਕੀ ਕੰਮ ਅਤੇ ਉਹ ਦਾ ਸਾਰਾ ਬਲ ਅਤੇ ਉਹ ਸਭ ਜੋ ਉਸ ਕੀਤਾ ਅਤੇ ਸ਼ਹਿਰ ਜੋ ਉਸਨੇ ਬਣਾਏ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ? ਪਰ ਉਸ ਦੇ ਬੁਢੇਪੇ ਵਿੱਚ ਉਸ ਦੇ ਪੈਰਾਂ ਦਾ ਰੋਗ ਲੱਗ ਗਿਆ।
੧ ਸਲਾਤੀਨ 15 : 24 (IRVPA)
ਤਾਂ ਆਸਾ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਉਸ ਦੇ ਪੁਰਖਿਆਂ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਤਾਂ ਉਸ ਦੇ ਥਾਂ ਉਸ ਦਾ ਪੁੱਤਰ ਯਹੋਸ਼ਾਫ਼ਾਤ ਰਾਜ ਕਰਨ ਲੱਗਾ।
੧ ਸਲਾਤੀਨ 15 : 25 (IRVPA)
ਇਸਰਾਏਲ ਦਾ ਰਾਜਾ ਨਾਦਾਬ ਅਤੇ ਯਾਰਾਬੁਆਮ ਦਾ ਪੁੱਤਰ ਨਾਦਾਬ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਦੂਜੇ ਸਾਲ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਦੋ ਸਾਲ ਇਸਰਾਏਲ ਉੱਤੇ ਰਾਜ ਕੀਤਾ।
੧ ਸਲਾਤੀਨ 15 : 26 (IRVPA)
ਪਰ ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਆਪਣੇ ਪਿਤਾ ਦੇ ਰਾਹ ਵਿੱਚ ਚੱਲਿਆ ਅਤੇ ਆਪਣੇ ਪਾਪਾਂ ਨਾਲ ਉਸ ਨੇ ਇਸਰਾਏਲ ਨੂੰ ਪਾਪੀ ਬਣਾਇਆ।
੧ ਸਲਾਤੀਨ 15 : 27 (IRVPA)
ਅਤੇ ਯਿੱਸਾਕਾਰ ਦੇ ਘਰਾਣੇ ਦੇ ਅਹੀਯਾਹ ਦੇ ਪੁੱਤਰ ਬਆਸ਼ਾ ਉਸ ਦੇ ਵਿਰੁੱਧ ਗੋਸ਼ਟ ਕੀਤੀ ਅਤੇ ਬਆਸ਼ਾ ਨੇ ਉਸ ਨੂੰ ਫ਼ਲਿਸਤੀਆਂ ਦੇ ਸ਼ਹਿਰ ਗਿਬਥੋਨ ਵਿੱਚ ਵੱਢ ਸੁੱਟਿਆ ਜਦ ਨਾਦਾਬ ਅਤੇ ਸਾਰਾ ਇਸਰਾਏਲ ਗਿਬਥੋਨ ਨੂੰ ਘੇਰੀਂ ਬੈਠਾ ਸੀ।
੧ ਸਲਾਤੀਨ 15 : 28 (IRVPA)
ਸੋ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਤੀਜੇ ਸਾਲ ਬਆਸ਼ਾ ਨੇ ਉਹ ਨੂੰ ਮਾਰ ਲਿਆ ਅਤੇ ਉਸ ਦੇ ਥਾਂ ਰਾਜ ਕਰਨ ਲੱਗਾ।
੧ ਸਲਾਤੀਨ 15 : 29 (IRVPA)
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਰਾਜ ਕਰਨ ਲੱਗਾ ਤਾਂ ਉਹ ਨੇ ਯਾਰਾਬੁਆਮ ਦੇ ਸਾਰੇ ਘਰਾਣੇ ਨੂੰ ਵੱਢ ਸੁੱਟਿਆ ਅਤੇ ਯਾਰਾਬੁਆਮ ਦਾ ਇੱਕ ਵੀ ਸਾਹ ਲੈਣ ਵਾਲਾ ਬਲੀ ਨਾ ਛੱਡਿਆ। ਜਦ ਤੱਕ ਉਹ ਨੇ ਉਨ੍ਹਾਂ ਦਾ ਨਾਸ ਨਾ ਕਰ ਲਿਆ ਅਤੇ ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਜੋ ਉਹ ਆਪਣੇ ਦਾਸ ਅਹੀਯਾਹ ਸ਼ੀਲੋਨੀ ਦੇ ਰਾਹੀਂ ਬੋਲਿਆ ਸੀ।
੧ ਸਲਾਤੀਨ 15 : 30 (IRVPA)
ਯਾਰਾਬੁਆਮ ਦੇ ਪਾਪਾਂ ਦੇ ਕਾਰਨ ਇਹ ਹੋਇਆ ਜੋ ਉਸ ਆਪ ਕੀਤੇ ਅਤੇ ਇਸਰਾਏਲ ਤੋਂ ਵੀ ਕਰਾਏ ਅਤੇ ਉਸ ਭੜਕਾਉਣ ਦੇ ਨਾਲ ਜਿਸ ਤੋਂ ਉਸ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਗੁੱਸੇ ਕੀਤਾ।
੧ ਸਲਾਤੀਨ 15 : 31 (IRVPA)
ਨਾਦਾਬ ਦੇ ਬਾਕੀ ਕੰਮ ਅਤੇ ਉਹ ਸਭ ਜੋ ਉਸ ਕੀਤਾ ਕੀ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ?
੧ ਸਲਾਤੀਨ 15 : 32 (IRVPA)
ਆਸਾ ਅਤੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਵਿੱਚ ਉਨ੍ਹਾਂ ਦੇ ਸਾਰੇ ਦਿਨ ਲੜਾਈ ਹੁੰਦੀ ਰਹੀ।
੧ ਸਲਾਤੀਨ 15 : 33 (IRVPA)
ਇਸਰਾਏਲ ਦਾ ਰਾਜਾ ਬਆਸ਼ਾ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਤੀਜੇ ਸਾਲ, ਅਹੀਯਾਹ ਦਾ ਪੁੱਤਰ ਬਆਸ਼ਾ ਤਿਰਸਾਹ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਚੌਵੀ ਸਾਲ ਰਾਜ ਕੀਤਾ।
੧ ਸਲਾਤੀਨ 15 : 34 (IRVPA)
ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਯਾਰਾਬੁਆਮ ਦੇ ਰਾਹ ਵਿੱਚ ਚੱਲਿਆ ਅਤੇ ਉਹ ਦੇ ਪਾਪ ਵਿੱਚ ਜਿਸ ਨਾਲ ਉਹ ਨੇ ਇਸਰਾਏਲ ਨੂੰ ਪਾਪੀ ਬਣਾਇਆ ਲੱਗਾ ਰਿਹਾ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34