੧ ਪਤਰਸ 4 : 1 (IRVPA)
ਬਦਲਿਆ ਹੋਇਆ ਜੀਵਨ ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ ਤਾਂ ਤੁਸੀਂ ਵੀ ਉਸੇ ਮਨਸ਼ਾ ਦੇ ਹਥਿਆਰ ਬੰਨੋ, ਕਿਉਂਕਿ ਜਿਸ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ
੧ ਪਤਰਸ 4 : 2 (IRVPA)
ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ
੧ ਪਤਰਸ 4 : 3 (IRVPA)
ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ
੧ ਪਤਰਸ 4 : 4 (IRVPA)
ਉਹ ਇਸ ਨੂੰ ਅਚਰਜ਼ ਮੰਨਦੇ ਹਨ ਕਿ ਤੁਸੀਂ ਉਸ ਬਦਚਲਣੀ ਵਿੱਚ ਉਹਨਾਂ ਦਾ ਸਾਥ ਨਹੀਂ ਦਿੰਦੇ, ਇਸ ਲਈ ਉਹ ਤੁਹਾਡੀ ਨਿੰਦਿਆ ਕਰਦੇ ਹਨ l
੧ ਪਤਰਸ 4 : 5 (IRVPA)
ਉਹ ਉਸ ਨੂੰ ਲੇਖਾ ਦੇਣਗੇ ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰਨ ਨੂੰ ਤਿਆਰ ਹੈ
੧ ਪਤਰਸ 4 : 6 (IRVPA)
ਕਿਉਂ ਜੋ ਮੁਰਦਿਆਂ ਨੂੰ ਵੀ ਖੁਸ਼ਖਬਰੀ ਇਸੇ ਲਈ ਸੁਣਾਈ ਗਈ ਕਿ ਸਰੀਰ ਕਰਕੇ ਉਹਨਾਂ ਦਾ ਨਿਆਂ ਤਾਂ ਮਨੁੱਖਾਂ ਦੇ ਅਨੁਸਾਰ ਹੋਵੇ ਪਰ ਆਤਮਾ ਕਰਕੇ ਉਹ ਪਰਮੇਸ਼ੁਰ ਵਾਂਗੂੰ ਜਿਉਂਦੇ ਰਹਿਣ।
੧ ਪਤਰਸ 4 : 7 (IRVPA)
ਪਰਮੇਸ਼ੁਰ ਦੇ ਚੰਗੇ ਮੁਖ਼ਤਿਆਰ ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ। ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ
੧ ਪਤਰਸ 4 : 8 (IRVPA)
ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ
੧ ਪਤਰਸ 4 : 9 (IRVPA)
ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋ
੧ ਪਤਰਸ 4 : 10 (IRVPA)
ਹਰੇਕ ਨੂੰ ਜੋ-ਜੋ ਦਾਤ ਮਿਲੀ ਹੈ ਉਸ ਨਾਲ ਇੱਕ ਦੂਜੇ ਦੀ ਟਹਿਲ ਸੇਵਾ ਕਰੋ, ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਮੁਖ਼ਤਿਆਰਾਂ ਨੂੰ ਉੱਚਿਤ ਹੈ
੧ ਪਤਰਸ 4 : 11 (IRVPA)
ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ।
੧ ਪਤਰਸ 4 : 12 (IRVPA)
ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋਣਾ ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ਼ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ
੧ ਪਤਰਸ 4 : 13 (IRVPA)
ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ
੧ ਪਤਰਸ 4 : 14 (IRVPA)
ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ, ਕਿਉਂਕਿ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ
੧ ਪਤਰਸ 4 : 15 (IRVPA)
ਪਰ ਇਸ ਤਰ੍ਹਾਂ ਨਾ ਹੋਵੇ ਜੋ ਤੁਹਾਡੇ ਵਿੱਚੋਂ ਕੋਈ ਖੂਨੀ ਜਾਂ ਚੋਰ ਜਾਂ ਬੁਰਾ ਜਾਂ ਹੋਰਨਾਂ ਦੇ ਕੰਮਾਂ ਵਿੱਚ ਲੱਤ ਫਸਾਉਣ ਵਾਲਾ ਹੋ ਕੇ ਦੁੱਖ ਪਾਵੇ
੧ ਪਤਰਸ 4 : 16 (IRVPA)
ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁੱਖ ਪਾਵੇ ਤਾਂ ਲੱਜਿਆਵਾਨ ਨਾ ਹੋਵੇ ਸਗੋਂ ਇਸ ਨਾਮ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰੋ
੧ ਪਤਰਸ 4 : 17 (IRVPA)
ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ
੧ ਪਤਰਸ 4 : 18 (IRVPA)
ਜੇ ਧਰਮੀ ਮਰ ਮਰ ਕੇ ਬਚਦਾ ਹੈ, ਤਾਂ ਭਗਤੀਹੀਣ ਅਤੇ ਪਾਪੀ ਦਾ ਕੀ ਠਿਕਾਣਾ?
੧ ਪਤਰਸ 4 : 19 (IRVPA)
ਇਸ ਲਈ ਜਿਹੜੇ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਦੁੱਖ ਭੋਗਦੇ ਹਨ, ਉਹ ਸ਼ੁਭ ਕੰਮ ਕਰਦੇ ਹੋਏ ਆਪਣੀਆਂ ਜਾਨਾਂ ਨੂੰ ਉਸ ਵਿਸ਼ਵਾਸਯੋਗ ਸਿਰਜਣਹਾਰ ਦੇ ਹੱਥਾਂ ਵਿੱਚ ਸੌਪ ਦੇਣ l
❮
❯
1
2
3
4
5
6
7
8
9
10
11
12
13
14
15
16
17
18
19