੧ ਥੱਸਲੁਨੀਕੀਆਂ 5 : 1 (IRVPA)
ਮਸੀਹ ਦੇ ਦੁਬਾਰਾ ਆਉਣ ਲਈ ਤਿਆਰ ਰਹਿਣਾ ਪਰ ਹੇ ਭਰਾਵੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ।
੧ ਥੱਸਲੁਨੀਕੀਆਂ 5 : 2 (IRVPA)
ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ।
੧ ਥੱਸਲੁਨੀਕੀਆਂ 5 : 3 (IRVPA)
ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ।
੧ ਥੱਸਲੁਨੀਕੀਆਂ 5 : 4 (IRVPA)
ਪਰ ਹੇ ਭਰਾਵੋ, ਤੁਸੀਂ ਹਨ੍ਹੇਰੇ ਵਿੱਚ ਨਹੀਂ ਹੋ ਜੋ ਤੁਹਾਡੇ ਉੱਤੇ ਉਹ ਦਿਨ ਚੋਰ ਵਾਗੂੰ ਆ ਪਵੇ।
੧ ਥੱਸਲੁਨੀਕੀਆਂ 5 : 5 (IRVPA)
ਕਿਉਂ ਜੋ ਤੁਸੀਂ ਸਾਰੇ ਚਾਨਣ ਅਤੇ ਦਿਨ ਦੀ ਸੰਤਾਨ ਹੋ। ਅਸੀਂ ਰਾਤ ਦੇ ਨਹੀਂ, ਨਾ ਹੀ ਹਨ੍ਹੇਰੇ ਦੇ ਹਾਂ।
੧ ਥੱਸਲੁਨੀਕੀਆਂ 5 : 6 (IRVPA)
ਸੋ ਇਸ ਲਈ ਅਸੀਂ ਹੋਰਨਾਂ ਵਾਂਗੂੰ ਨਾ ਸੌਂਈਏ ਸਗੋਂ ਜਾਗਦੇ ਅਤੇ ਸੁਚੇਤ ਰਹੀਏ।
੧ ਥੱਸਲੁਨੀਕੀਆਂ 5 : 7 (IRVPA)
ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ ਉਹ ਰਾਤ ਨੂੰ ਹੀ ਹੁੰਦੇ ਹਨ।
੧ ਥੱਸਲੁਨੀਕੀਆਂ 5 : 8 (IRVPA)
ਪਰ ਅਸੀਂ ਜਦੋਂ ਦਿਨ ਵਾਲੇ ਹਾਂ ਤਾਂ ਵਿਸ਼ਵਾਸ ਅਤੇ ਪਿਆਰ ਨੂੰ ਸੁਰੱਖਿਆ ਵੱਜੋਂ ਪਹਿਨਣਾ ਅਤੇ ਮੁਕਤੀ ਦੀ ਆਸ ਨੂੰ ਸਿਰ ਦੇ ਟੋਪ ਦੀ ਥਾਂ ਪਹਿਨ ਕੇ ਸੁਚੇਤ ਰਹੀਏ।
੧ ਥੱਸਲੁਨੀਕੀਆਂ 5 : 9 (IRVPA)
ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ, ਸਗੋਂ ਇਸ ਲਈ ਠਹਿਰਾਇਆ ਕਿ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪ੍ਰਾਪਤ ਕਰੀਏ।
੧ ਥੱਸਲੁਨੀਕੀਆਂ 5 : 10 (IRVPA)
ਜਿਹੜਾ ਸਾਡੇ ਲਈ ਮਰਿਆ, ਤਾਂ ਕਿ ਅਸੀਂ ਭਾਵੇਂ ਜਾਗਦੇ ਜਾਂ ਸੁੱਤੇ ਹੋਈਏ ਉਹ ਦੇ ਨਾਲ ਹੀ ਜਿਉਂਦੇ ਹੋ ਜਾਈਏ।
੧ ਥੱਸਲੁਨੀਕੀਆਂ 5 : 11 (IRVPA)
ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ।
੧ ਥੱਸਲੁਨੀਕੀਆਂ 5 : 12 (IRVPA)
ਕਲੀਸਿਯਾ ਨੂੰ ਉਪਦੇਸ਼ ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ, ਪ੍ਰਭੂ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਸਿੱਖਿਆ ਦਿੰਦੇ ਹਨ, ਤੁਸੀਂ ਉਹਨਾਂ ਦਾ ਆਦਰ ਕਰੋ।
੧ ਥੱਸਲੁਨੀਕੀਆਂ 5 : 13 (IRVPA)
ਅਤੇ ਉਹਨਾਂ ਦੇ ਕੰਮ ਦੇ ਕਾਰਨ ਪਿਆਰ ਨਾਲ ਉਹਨਾਂ ਦਾ ਬਹੁਤਾ ਆਦਰ ਕਰੋ। ਆਪਸ ਵਿੱਚ ਮੇਲ-ਮਿਲਾਪ ਰੱਖੋ।
੧ ਥੱਸਲੁਨੀਕੀਆਂ 5 : 14 (IRVPA)
ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਜੋ ਤੁਸੀਂ ਉਹਨਾਂ ਨੂੰ ਸਮਝਾਓ ਜਿਹੜੇ ਠੀਕ ਚਾਲ ਨਹੀਂ ਚਲਦੇ, ਕਮਜ਼ੋਰ ਦਿਲ ਵਾਲਿਆਂ ਨੂੰ ਹੌਂਸਲਾ ਦੇਵੋ, ਨਿਰਬਲਾਂ ਨੂੰ ਸੰਭਾਲੋ, ਅਤੇ ਸਾਰਿਆਂ ਨਾਲ ਧੀਰਜ ਕਰੋ।
੧ ਥੱਸਲੁਨੀਕੀਆਂ 5 : 15 (IRVPA)
ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ।
੧ ਥੱਸਲੁਨੀਕੀਆਂ 5 : 16 (IRVPA)
ਸਦਾ ਅਨੰਦ ਰਹੋ।
੧ ਥੱਸਲੁਨੀਕੀਆਂ 5 : 17 (IRVPA)
ਹਰ ਰੋਜ਼ ਪ੍ਰਾਰਥਨਾ ਕਰੋ।
੧ ਥੱਸਲੁਨੀਕੀਆਂ 5 : 18 (IRVPA)
ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।
੧ ਥੱਸਲੁਨੀਕੀਆਂ 5 : 19 (IRVPA)
ਆਤਮਾ ਨੂੰ ਨਾ ਬੁਝਾਓ।
੧ ਥੱਸਲੁਨੀਕੀਆਂ 5 : 20 (IRVPA)
ਭਵਿੱਖਬਾਣੀਆਂ ਨੂੰ ਤੁੱਛ ਨਾ ਜਾਣੋ।
੧ ਥੱਸਲੁਨੀਕੀਆਂ 5 : 21 (IRVPA)
ਸਾਰੀਆਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜ੍ਹੀ ਰੱਖੋ।
੧ ਥੱਸਲੁਨੀਕੀਆਂ 5 : 22 (IRVPA)
ਹਰ ਪਰਕਾਰ ਦੀ ਬਦੀ ਤੋਂ ਦੂਰ ਰਹੋ।
੧ ਥੱਸਲੁਨੀਕੀਆਂ 5 : 23 (IRVPA)
ਬਰਕਤ ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ।
੧ ਥੱਸਲੁਨੀਕੀਆਂ 5 : 24 (IRVPA)
ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।
੧ ਥੱਸਲੁਨੀਕੀਆਂ 5 : 25 (IRVPA)
ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ।
੧ ਥੱਸਲੁਨੀਕੀਆਂ 5 : 26 (IRVPA)
ਤੁਸੀਂ ਪਵਿੱਤਰ ਚੁਮੰਨ ਨਾਲ ਸਾਰੇ ਭਰਾਵਾਂ ਦੀ ਸੁੱਖ-ਸਾਂਦ ਪੁੱਛੋ।
੧ ਥੱਸਲੁਨੀਕੀਆਂ 5 : 27 (IRVPA)
ਮੈਂ ਤੁਹਾਨੂੰ ਪ੍ਰਭੂ ਦੀ ਸਹੁੰ ਦਿੰਦਾ ਹਾਂ ਜੋ ਇਹ ਪੱਤ੍ਰੀ ਸਾਰੇ ਭਰਾਵਾਂ ਨੂੰ ਪੜ੍ਹ ਕੇ ਸੁਣਾਉਣੀ।
੧ ਥੱਸਲੁਨੀਕੀਆਂ 5 : 28 (IRVPA)
ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੁੰਦੀ ਰਹੇ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28