੧ ਤਿਮੋਥਿਉਸ 5 : 1 (IRVPA)
ਵਿਸ਼ਵਾਸੀਆਂ ਦੇ ਲਈ ਜ਼ਿੰਮੇਵਾਰੀਆਂ ਕਿਸੇ ਬੁੱਢੇ ਨੂੰ ਨਾ ਝਿੜਕੀਂ ਸਗੋਂ ਉਸ ਨੂੰ ਪਿਤਾ ਵਾਂਗੂੰ ਅਤੇ ਜੁਆਨਾਂ ਨੂੰ ਭਰਾਵਾਂ ਦੀ ਤਰ੍ਹਾਂ ਸਮਝਾਵੀਂ।
੧ ਤਿਮੋਥਿਉਸ 5 : 2 (IRVPA)
ਅਤੇ ਬੁੱਢੀਆਂ ਔਰਤਾਂ ਨੂੰ ਮਾਤਾ ਵਾਂਗੂੰ ਅਤੇ ਮੁਟਿਆਰਾਂ ਨੂੰ ਅੱਤ ਪਵਿੱਤਰਤਾਈ ਨਾਲ ਭੈਣਾਂ ਵਾਂਗੂੰ ਸਮਝਾਵੀਂ।
੧ ਤਿਮੋਥਿਉਸ 5 : 3 (IRVPA)
ਵਿਧਵਾਵਾਂ ਦਾ ਜਿਹੜੀਆਂ ਸੱਚ-ਮੁੱਚ ਵਿਧਵਾ ਹਨ ਆਦਰ ਕਰੀਂ।
੧ ਤਿਮੋਥਿਉਸ 5 : 4 (IRVPA)
ਪਰ ਜੇ ਕਿਸੇ ਵਿਧਵਾ ਦੇ ਬੱਚੇ ਅਥਵਾ ਪੋਤਰੇ ਦੋਹਤਰੇ ਹੋਣ, ਉਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ, ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ।
੧ ਤਿਮੋਥਿਉਸ 5 : 5 (IRVPA)
ਜਿਹੜੀ ਸੱਚ-ਮੁੱਚ ਵਿਧਵਾ ਅਤੇ ਇਕੱਲੀ ਹੈ, ਉਹ ਨੇ ਪਰਮੇਸ਼ੁਰ ਉੱਤੇ ਆਸ ਰੱਖੀ ਹੋਈ ਹੈ ਅਤੇ ਰਾਤ-ਦਿਨ ਬੇਨਤੀਆਂ ਅਤੇ ਪ੍ਰਾਰਥਨਾਂ ਵਿੱਚ ਲੱਗੀ ਰਹਿੰਦੀ ਹੈ।
੧ ਤਿਮੋਥਿਉਸ 5 : 6 (IRVPA)
ਪਰ ਜਿਹੜੀ ਗੁਲਛੱਰੇ ਉਡਾਉਂਦੀ ਹੈ ਉਹ ਤਾਂ ਜਿਉਂਦੀ ਹੀ ਮਰੀ ਹੋਈ ਹੈ।
੧ ਤਿਮੋਥਿਉਸ 5 : 7 (IRVPA)
ਤੂੰ ਇੰਨ੍ਹਾਂ ਗੱਲਾਂ ਦੀ ਵੀ ਆਗਿਆ ਦੇ ਤਾਂ ਕਿ ਉਹ ਨਿਰਦੋਸ਼ ਹੋਣ।
੧ ਤਿਮੋਥਿਉਸ 5 : 8 (IRVPA)
ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।
੧ ਤਿਮੋਥਿਉਸ 5 : 9 (IRVPA)
ਉਸੇ ਵਿਧਵਾ ਦਾ ਨਾਮ ਲਿਖਿਆ ਜਾਵੇ, ਜਿਸ ਦੀ ਉਮਰ ਸੱਠਾਂ ਵਰਿਹਾਂ ਤੋਂ ਘੱਟ ਨਾ ਹੋਵੇ ਅਤੇ ਇੱਕੋ ਹੀ ਪਤੀ ਦੀ ਪਤਨੀ ਰਹੀ ਹੋਵੇ।
੧ ਤਿਮੋਥਿਉਸ 5 : 10 (IRVPA)
ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ।
੧ ਤਿਮੋਥਿਉਸ 5 : 11 (IRVPA)
ਪਰ ਮੁਟਿਆਰ ਵਿਧਵਾਵਾਂ ਨੂੰ ਲਾਂਭੇ ਰੱਖ, ਕਿਉਂਕਿ ਉਹ ਮਸੀਹ ਤੋਂ ਵਿਰੁੱਧ ਹੋ ਕੇ ਸਰੀਰ ਦੀ ਕਾਮਨਾਂ ਦੇ ਵੱਸ ਪੈ ਕੇ ਵਿਆਹ ਕਰਾਉਣਾ ਚਾਹੁੰਦੀਆਂ ਹਨ।
੧ ਤਿਮੋਥਿਉਸ 5 : 12 (IRVPA)
ਅਤੇ ਉਹ ਦੋਸ਼ੀ ਠਹਿਰਦੀਆਂ ਹਨ ਇਸ ਲਈ ਜੋ ਆਪਣੀ ਪਹਿਲੀ ਵਿਸ਼ਵਾਸ ਤਿਆਗ ਬੈਠੀਆਂ ਹਨ।
੧ ਤਿਮੋਥਿਉਸ 5 : 13 (IRVPA)
ਨਾਲੇ ਉਹ ਘਰ-ਘਰ ਫਿਰ ਕੇ ਆਲਸਣਾਂ ਬਣਨਾ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ-ਬੁੜ ਕਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਯੋਗ ਗੱਲਾਂ ਕਰਦੀਆਂ ਹਨ।
੧ ਤਿਮੋਥਿਉਸ 5 : 14 (IRVPA)
ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਵਾਂ ਵਿਆਹ ਕਰ ਲੈਣ, ਧੀਆਂ ਪੁੱਤਰ ਜਣਨ, ਘਰੇਲੂ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆ ਕਰਨ ਦਾ ਮੌਕਾ ਨਾ ਦੇਣ।
੧ ਤਿਮੋਥਿਉਸ 5 : 15 (IRVPA)
ਕਿਉਂ ਜੋ ਕਈ ਪਹਿਲਾਂ ਹੀ ਸ਼ੈਤਾਨ ਦੇ ਮਗਰ ਲੱਗ ਗਈਆਂ ਹਨ।
੧ ਤਿਮੋਥਿਉਸ 5 : 16 (IRVPA)
ਜੇ ਕਿਸੇ ਵਿਸ਼ਵਾਸੀ ਇਸਤ੍ਰੀ ਦੇ ਘਰ ਵਿਧਵਾਂ ਹੋਣ ਤਾਂ ਉਹ ਉਨ੍ਹਾਂ ਦੀ ਸਹਾਇਤਾ ਕਰੇ ਤਾਂ ਜੋ ਕਲੀਸਿਯਾ ਉੱਤੇ ਭਾਰ ਨਾ ਪਵੇ ਤਾਂ ਜੋ ਕਲੀਸਿਯਾ ਉਨ੍ਹਾਂ ਦੀ ਸਹਾਇਤਾ ਕਰੇ ਜਿਹੜੀਆਂ ਸੱਚ-ਮੁੱਚ ਵਿਧਵਾਂ ਹਨ।
੧ ਤਿਮੋਥਿਉਸ 5 : 17 (IRVPA)
ਉਹ ਬਜ਼ੁਰਗ ਜਿਹੜੇ ਚੰਗਾ ਪ੍ਰਬੰਧ ਕਰਦੇ ਹਨ ਦੁਗਣੇ ਆਦਰ ਦੇ ਯੋਗ ਸਮਝੇ ਜਾਣ, ਪਰ ਖ਼ਾਸ ਕਰਕੇ ਉਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ।
੧ ਤਿਮੋਥਿਉਸ 5 : 18 (IRVPA)
ਕਿਉਂ ਜੋ ਪਵਿੱਤਰ ਗ੍ਰੰਥ ਇਹ ਆਖਦਾ ਹੈ ਕਿ ਤੂੰ ਗਾਹੁੰਦੇ ਹੋਏ ਬਲ਼ਦ ਦੇ ਮੂੰਹ ਛਿੱਕਲੀ ਨਾ ਚੜ੍ਹਾਈਂ, ਨਾਲੇ ਇਹ ਭਈ ਕਾਮਾ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ।
੧ ਤਿਮੋਥਿਉਸ 5 : 19 (IRVPA)
ਬਜ਼ੁਰਗ ਦੇ ਵਿਰੁੱਧ ਕੋਈ ਦੋਸ਼ ਨਾ ਸੁਣੀਂ, ਜਦੋਂ ਤੱਕ ਦੋ ਜਾਂ ਤਿੰਨ ਗਵਾਹ ਨਾ ਹੋਣ।
੧ ਤਿਮੋਥਿਉਸ 5 : 20 (IRVPA)
ਜਿਹੜੇ ਪਾਪ ਕਰਦੇ ਹਨ, ਉਹਨਾਂ ਨੂੰ ਸਭਨਾਂ ਦੇ ਸਾਹਮਣੇ ਝਿੜਕ ਦੇ ਤਾਂ ਕਿ ਦੂਜਿਆਂ ਨੂੰ ਵੀ ਡਰ ਰਹੇ।
੧ ਤਿਮੋਥਿਉਸ 5 : 21 (IRVPA)
ਮੈਂ ਪਰਮੇਸ਼ੁਰ, ਮਸੀਹ ਯਿਸੂ ਅਤੇ ਚੁਣਿਆਂ ਹੋਇਆਂ ਦੂਤਾਂ ਨੂੰ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ਕਿ ਤੂੰ ਇਹਨਾਂ ਗੱਲਾਂ ਦੀ ਸੰਭਾਲ ਕਰ ਅਤੇ ਕਿਸੇ ਕੰਮ ਵਿੱਚ ਪੱਖਪਾਤ ਨਾ ਕਰ।
੧ ਤਿਮੋਥਿਉਸ 5 : 22 (IRVPA)
ਅਤੇ ਜਲਦੀ ਨਾਲ ਕਿਸੇ ਉੱਤੇ ਹੱਥ ਰੱਖ ਕੇ ਹੋਰਨਾਂ ਦੇ ਪਾਪਾਂ ਦਾ ਭਾਗੀ ਨਾ ਬਣ। ਆਪਣੇ ਆਪ ਨੂੰ ਪਵਿੱਤਰ ਰੱਖ।
੧ ਤਿਮੋਥਿਉਸ 5 : 23 (IRVPA)
ਅਗਾਹਾਂ ਨੂੰ ਨਿਰਾ ਪਾਣੀ ਨਾ ਪੀਆ ਕਰ ਪਰ ਹਾਜ਼ਮੇ ਲਈ ਅਤੇ ਆਪਣੀਆਂ ਬਹੁਤੀਆਂ ਮਾਂਦਗੀਆਂ ਦੇ ਕਾਰਨ ਥੋੜੀ ਜਿਹੀ ਮੈਅ ਵਰਤ ਲਿਆ ਕਰ।
੧ ਤਿਮੋਥਿਉਸ 5 : 24 (IRVPA)
ਕਈ ਮਨੁੱਖਾਂ ਦੇ ਪਾਪ ਪ੍ਰਗਟ ਹਨ ਅਤੇ ਨਿਆਂ ਦੇ ਲਈ ਪਹਿਲਾਂ ਹੀ ਪਹੁੰਚ ਜਾਂਦੇ ਹਨ ਅਤੇ ਕਈਆਂ ਦੇ ਬਾਅਦ ਵਿੱਚ ਪ੍ਰਗਟ ਹੁੰਦੇ ਹਨ।
੧ ਤਿਮੋਥਿਉਸ 5 : 25 (IRVPA)
ਇਸੇ ਤਰ੍ਹਾਂ ਭਲੇ ਕੰਮ ਵੀ ਪ੍ਰਗਟ ਹਨ ਅਤੇ ਜੋ ਹੋਰ ਕਿਸਮ ਦੇ ਹਨ ਉਹ ਗੁਪਤ ਨਹੀਂ ਰਹਿ ਸਕਦੇ।

1 2 3 4 5 6 7 8 9 10 11 12 13 14 15 16 17 18 19 20 21 22 23 24 25