੧ ਤਿਮੋਥਿਉਸ 6 : 1 (IRVPA)
ਜਿਹੜੇ ਦਾਸ ਹਨ, ਉਹ ਆਪਣਿਆਂ ਮਾਲਕਾਂ ਨੂੰ ਪੂਰੇ ਆਦਰ ਦੇ ਯੋਗ ਸਮਝਣ ਤਾਂ ਜੋ ਪਰਮੇਸ਼ੁਰ ਦੇ ਨਾਮ ਅਤੇ ਸਿੱਖਿਆ ਦੀ ਨਿੰਦਿਆ ਨਾ ਹੋਵੇ।
੧ ਤਿਮੋਥਿਉਸ 6 : 2 (IRVPA)
ਅਤੇ ਜਿੰਨ੍ਹਾ ਦੇ ਮਾਲਕ ਵਿਸ਼ਵਾਸੀ ਹਨ ਉਹ ਉਨ੍ਹਾਂ ਨੂੰ ਭਾਈ ਹੋਣ ਕਰਕੇ ਤੁਛ ਨਾ ਜਾਣਨ ਪਰ ਉਨ੍ਹਾਂ ਦੀ ਹੋਰ ਵੀ ਸੇਵਾ ਕਰਨ, ਇਸ ਲਈ ਕਿ ਜਿਹੜੇ ਇਸ ਉਪਕਾਰ ਵਿੱਚ ਸਾਂਝੀ ਹਨ। ਉਹ ਨਿਹਚਾਵਾਨ ਅਤੇ ਪਿਆਰੇ ਹਨ। ਇੰਨ੍ਹਾਂ ਗੱਲਾਂ ਦੀ ਸਿੱਖਿਆ ਦੇ ਅਤੇ ਉਪਦੇਸ਼ ਕਰ।
੧ ਤਿਮੋਥਿਉਸ 6 : 3 (IRVPA)
ਝੂਠੀ ਸਿੱਖਿਆ ਅਤੇ ਧਨ ਦਾ ਲੋਭ ਜੇ ਕੋਈ ਹੋਰ ਤਰ੍ਹਾਂ ਦੀ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀਆਂ ਖਰੀਆਂ ਗੱਲਾਂ ਨੂੰ ਅਤੇ ਉਸ ਸਿੱਖਿਆ ਨੂੰ ਜੋ ਭਗਤੀ ਦੇ ਅਨੁਸਾਰ ਹੈ, ਨਹੀਂ ਮੰਨਦਾ।
੧ ਤਿਮੋਥਿਉਸ 6 : 4 (IRVPA)
ਤਾਂ ਉਹ ਹੰਕਾਰਿਆ ਹੋਇਆ ਹੈ ਅਤੇ ਕੁਝ ਨਹੀਂ ਜਾਣਦਾ, ਸਗੋਂ ਉਸ ਨੂੰ ਵਿਵਾਦਾਂ ਅਤੇ ਸ਼ਬਦਾਂ ਦੇ ਹੇਰ ਫੇਰ ਦੀ ਬਿਮਾਰੀ ਲੱਗੀ ਹੋਈ ਹੈ, ਜਿਸ ਕਰਕੇ ਖਾਰ, ਝਗੜਾ, ਕੁਫ਼ਰ, ਗੰਦੇ ਬੋਲ।
੧ ਤਿਮੋਥਿਉਸ 6 : 5 (IRVPA)
ਅਤੇ ਬੁਰੇ ਸ਼ੱਕ ਉਨ੍ਹਾਂ ਮਨੁੱਖਾਂ ਵਿੱਚ ਹੁੰਦੇ ਹਨ ਜਿਨ੍ਹਾਂ ਦੀ ਬੁੱਧ ਵਿਗੜੀ ਹੋਈ ਹੈ ਅਤੇ ਜਿਨ੍ਹਾਂ ਕੋਲੋਂ ਸਚਿਆਈ ਜਾਂਦੀ ਰਹੀ ਅਤੇ ਉਹ ਭਗਤੀ ਨੂੰ ਕਮਾਈ ਦਾ ਵਸੀਲਾ ਸਮਝਦੇ ਹਨ।
੧ ਤਿਮੋਥਿਉਸ 6 : 6 (IRVPA)
ਪਰ ਸੰਤੋਖ ਨਾਲ ਭਗਤੀ ਅਸਲ ਵਿੱਚ ਵੱਡੀ ਕਮਾਈ ਹੈ।
੧ ਤਿਮੋਥਿਉਸ 6 : 7 (IRVPA)
ਕਿਉਂ ਜੋ ਅਸੀਂ ਸੰਸਾਰ ਵਿੱਚ ਨਾਲ ਕੁਝ ਨਹੀਂ ਲਿਆਂਦਾ ਅਤੇ ਨਾ ਅਸੀਂ ਉਸ ਵਿੱਚੋਂ ਕੁਝ ਲੈ ਜਾ ਸਕਦੇ ਹਾਂ।
੧ ਤਿਮੋਥਿਉਸ 6 : 8 (IRVPA)
ਪਰ ਜਦੋਂ ਸਾਨੂੰ ਭੋਜਨ ਬਸਤਰ ਮਿਲਿਆ ਹੋਇਆ ਹੈ ਤਾਂ ਸਾਡੇ ਲਈ ਇਹੋ ਬਥੇਰਾ ਹੈ।
੧ ਤਿਮੋਥਿਉਸ 6 : 9 (IRVPA)
ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫ਼ਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ।
੧ ਤਿਮੋਥਿਉਸ 6 : 10 (IRVPA)
ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ ਦੇ ਰਾਹੋਂ ਭਟਕ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ।
੧ ਤਿਮੋਥਿਉਸ 6 : 11 (IRVPA)
ਤਿਮੋਥਿਉਸ ਨੂੰ ਵਿਅਕਤੀਗਤ ਨਿਰਦੇਸ਼ ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ, ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ।
੧ ਤਿਮੋਥਿਉਸ 6 : 12 (IRVPA)
ਵਿਸ਼ਵਾਸ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ੍ਹੀ ਰੱਖ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੂੰ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ।
੧ ਤਿਮੋਥਿਉਸ 6 : 13 (IRVPA)
ਮੈਂ ਪਰਮੇਸ਼ੁਰ ਨੂੰ, ਜਿਹੜਾ ਸਭਨਾਂ ਨੂੰ ਜੀਵਨ ਬਖਸ਼ਦਾ ਹੈ ਅਤੇ ਮਸੀਹ ਯਿਸੂ ਨੂੰ ਜਿਸ ਨੇ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ।
੧ ਤਿਮੋਥਿਉਸ 6 : 14 (IRVPA)
ਕਿ ਤੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਤੱਕ ਆਪਣੇ ਫ਼ਰਜ ਨੂੰ ਬੇਦਾਗ ਅਤੇ ਬੇਦੋਸ਼ ਕਰਕੇ ਰੱਖ।
੧ ਤਿਮੋਥਿਉਸ 6 : 15 (IRVPA)
ਜਿਹ ਨੂੰ ਉਹ ਵੇਲੇ ਸਿਰ ਪ੍ਰਗਟ ਕਰੇਗਾ, ਜਿਹੜਾ ਧੰਨ ਅਤੇ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ਹੈ।
੧ ਤਿਮੋਥਿਉਸ 6 : 16 (IRVPA)
ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ। ਆਮੀਨ।
੧ ਤਿਮੋਥਿਉਸ 6 : 17 (IRVPA)
ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁਝ ਭਰਪੂਰੀ ਨਾਲ ਦਿੰਦਾ ਹੈ।
੧ ਤਿਮੋਥਿਉਸ 6 : 18 (IRVPA)
ਨਾਲੇ ਇਹ ਕਿ ਉਹ ਪਰਉਪਕਾਰੀ ਅਤੇ ਭਲੇ ਕੰਮਾਂ ਵਿੱਚ ਧਨੀ ਅਤੇ ਦਾਨ ਕਰਨ ਵਿੱਚ ਅਤੇ ਵੰਡਣ ਨੂੰ ਤਿਆਰ ਹੋਣ।
੧ ਤਿਮੋਥਿਉਸ 6 : 19 (IRVPA)
ਅਤੇ ਅਗਾਹਾਂ ਲਈ ਇੱਕ ਚੰਗੀ ਨੀਂਹ ਧਰਨ ਤਾਂ ਜੋ ਉਹ ਉਸ ਜੀਵਨ ਨੂੰ ਫੜ ਲੈਣ ਜਿਹੜਾ ਅਸਲ ਜੀਵਨ ਹੈ।
੧ ਤਿਮੋਥਿਉਸ 6 : 20 (IRVPA)
ਹੇ ਤਿਮੋਥਿਉਸ, ਉਹ ਅਮਾਨਤ ਜੋ ਤੈਨੂੰ ਸੌਂਪੀ ਗਈ ਉਸ ਦੀ ਰਖਵਾਲੀ ਕਰ! ਜਿਹੜਾ ਝੂਠ ਵਿੱਚ ਗਿਆਨ ਅਖਵਾਉਂਦਾ ਹੈ ਉਹ ਦੀ ਗੰਦੀ ਬੁੜ-ਬੁੜ ਅਤੇ ਵਿਰੋਧਤਾਈ ਵੱਲੋਂ ਮੂੰਹ ਮੋੜ ਲੈ।
੧ ਤਿਮੋਥਿਉਸ 6 : 21 (IRVPA)
ਕਈ ਲੋਕ ਉਸ ਗਿਆਨ ਨੂੰ ਮੰਨ ਕੇ ਵਿਸ਼ਵਾਸ ਦੇ ਨਿਸ਼ਾਨੇ ਤੋਂ ਖੁੰਝ ਗਏ ਹਨ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ। ਆਮੀਨ।

1 2 3 4 5 6 7 8 9 10 11 12 13 14 15 16 17 18 19 20 21