੨ ਤਵਾਰੀਖ਼ 18 : 1 (IRVPA)
ਮੀਕਾਯਾਹ ਨਬੀ ਦੁਆਰਾ ਅਹਾਬ ਨੂੰ ਚੇਤਾਵਨੀ
1 ਰਾਜਾ 22:1-28
ਯਹੋਸ਼ਾਫ਼ਾਤ ਦਾ ਧਨ ਅਤੇ ਇੱਜ਼ਤ ਬਹੁਤ ਸੀ ਅਤੇ ਉਸ ਨੇ ਅਹਾਬ ਦੇ ਨਾਲ ਰਿਸ਼ਤਾ ਜੋੜਿਆ
੨ ਤਵਾਰੀਖ਼ 18 : 2 (IRVPA)
ਅਤੇ ਕੁਝ ਸਾਲਾਂ ਤੋਂ ਮਗਰੋਂ ਉਹ ਅਹਾਬ ਦੇ ਕੋਲ ਸਾਮਰਿਯਾ ਨੂੰ ਗਿਆ ਅਤੇ ਅਹਾਬ ਨੇ ਉਸ ਦੇ ਤੇ ਉਸ ਦੇ ਸਾਥੀਆਂ ਲਈ ਭੇਡਾਂ ਬੱਕਰੇ ਤੇ ਬਹੁਤ ਸਾਰੇ ਢਗੇ ਕੱਟੇ ਅਤੇ ਉਹ ਨੂੰ ਆਪਣੇ ਨਾਲ ਰਾਮੋਥ ਗਿਲਆਦ ਉੱਤੇ ਚੜ੍ਹਾਈ ਕਰਨ ਲਈ ਪਰੇਰਿਆ
੨ ਤਵਾਰੀਖ਼ 18 : 3 (IRVPA)
ਤਾਂ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਨੂੰ ਚੱਲੇਂਗਾ? ਉਸ ਨੇ ਉਹ ਨੂੰ ਆਖਿਆ, ਜੇਹਾ ਤੂੰ ਤੇਹਾ ਮੈਂ, ਜਿਹੇ ਤੇਰੇ ਲੋਕ ਤਿਹੇ ਮੇਰੇ ਲੋਕ। ਅਸੀਂ ਲੜਾਈ ਵਿੱਚ ਤੇਰੇ ਨਾਲ ਹੋਵਾਂਗੇ
੨ ਤਵਾਰੀਖ਼ 18 : 4 (IRVPA)
ਇਸ ਤੋਂ ਬਾਅਦ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਪਹਿਲਾਂ ਜ਼ਰਾ ਯਹੋਵਾਹ ਦੇ ਬਚਨ ਦੀ ਤਾਂ ਪੁੱਛ ਕਰੀਂ
੨ ਤਵਾਰੀਖ਼ 18 : 5 (IRVPA)
ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਲੱਗਭੱਗ ਚਾਰ ਸੌ ਮਨੁੱਖ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਅਸੀਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰੀਏ ਜਾਂ ਜਾਣ ਦੇਈਏ? ਉਨ੍ਹਾਂ ਨੇ ਆਖਿਆ, ਚੜ੍ਹ ਜਾਓ ਕਿਉਂ ਜੋ ਪਰਮੇਸ਼ੁਰ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ
੨ ਤਵਾਰੀਖ਼ 18 : 6 (IRVPA)
ਤਾਂ ਯਹੋਸ਼ਾਫ਼ਾਤ ਨੇ ਆਖਿਆ, ਇਨ੍ਹਾਂ ਤੋਂ ਬਿਨ੍ਹਾਂ ਯਹੋਵਾਹ ਦਾ ਕੋਈ ਹੋਰ ਨਬੀ ਵੀ ਹੈ ਤਾਂ ਜੋ ਅਸੀਂ ਉਹ ਦੇ ਕੋਲੋਂ ਵੀ ਪੁੱਛੀਏ?
੨ ਤਵਾਰੀਖ਼ 18 : 7 (IRVPA)
ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਸ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਪਰ ਮੈਨੂੰ ਉਸ ਤੋਂ ਕਿੜ ਹੈ ਕਿਉਂ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ। ਯਹੋਸ਼ਾਫ਼ਾਤ ਨੇ ਆਖਿਆ, ਪਾਤਸ਼ਾਹ ਇਸ ਤਰ੍ਹਾਂ ਨਾ ਆਖੇ
੨ ਤਵਾਰੀਖ਼ 18 : 8 (IRVPA)
ਤਦ ਇਸਰਾਏਲ ਦੇ ਪਾਤਸ਼ਾਹ ਨੇ ਇੱਕ ਖੁਸਰੇ ਨੂੰ ਬੁਲਾ ਕੇ ਆਖਿਆ, ਯਿਮਲਾਹ ਦੇ ਪੁੱਤਰ ਮੀਕਾਯਾਹ ਨੂੰ ਛੇਤੀ ਲੈ ਆ
੨ ਤਵਾਰੀਖ਼ 18 : 9 (IRVPA)
ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਆਪੋ ਆਪਣੀਆਂ ਰਾਜ ਗੱਦੀਆਂ ਉੱਤੇ ਪਾਤਸ਼ਾਹੀ ਬਸਤਰ ਪਹਿਨੇ ਹੋਏ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫਾਟਕ ਅੱਗੇ ਸੀ ਬੈਠੇ ਹੋਏ ਸਨ ਅਤੇ ਸਾਰੇ ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ
੨ ਤਵਾਰੀਖ਼ 18 : 10 (IRVPA)
ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਆਖਿਆ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੱਕ ਉਹ ਮੁੱਕ ਨਾ ਜਾਣ, ਧੱਸੀ ਜਾਓਗੇ!
੨ ਤਵਾਰੀਖ਼ 18 : 11 (IRVPA)
ਅਤੇ ਸਾਰੇ ਨਬੀ ਇਸ ਤਰ੍ਹਾਂ ਅਗੰਮ ਵਾਚ ਰਹੇ ਸਨ ਕਿ ਰਾਮੋਥ ਗਿਲਆਦ ਉੱਤੇ ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।
੨ ਤਵਾਰੀਖ਼ 18 : 12 (IRVPA)
ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀਂ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਆਂ ਗੱਲਾਂ ਦੱਸਦੇ ਹਨ। ਤੇਰੀ ਗੱਲ ਵੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਤੂੰ ਭਲਿਆਈ ਬੋਲੀਂ।
੨ ਤਵਾਰੀਖ਼ 18 : 13 (IRVPA)
ਅੱਗੋਂ ਮੀਕਾਯਾਹ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜੋ ਕੁਝ ਮੇਰਾ ਪਰਮੇਸ਼ੁਰ ਫ਼ਰਮਾਏਗਾ ਮੈਂ ਉਹੋ ਹੀ ਬੋਲਾਂਗਾ
੨ ਤਵਾਰੀਖ਼ 18 : 14 (IRVPA)
ਸੋ ਉਹ ਪਾਤਸ਼ਾਹ ਕੋਲ ਆਇਆ, ਤਾਂ ਪਾਤਸ਼ਾਹ ਨੇ ਉਸ ਨੂੰ ਆਖਿਆ, ਹੇ ਮੀਕਾਯਾਹ, ਭਲਾ, ਅਸੀਂ ਰਾਮੋਥ ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਜਾਂ ਰੁਕੇ ਰਹੀਏ? ਤਾਂ ਉਸ ਨੇ ਆਖਿਆ, ਚੜ੍ਹ ਜਾਓ ਅਤੇ ਫ਼ਤਹ ਪਾਓ ਅਤੇ ਉਹ ਤੁਹਾਡੇ ਹੱਥ ਵਿੱਚ ਦਿੱਤੇ ਜਾਣਗੇ
੨ ਤਵਾਰੀਖ਼ 18 : 15 (IRVPA)
ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਮੈਂ ਤੈਨੂੰ ਕਿੰਨੀ ਕੁ ਵਾਰ ਸਹੁੰ ਚੁਕਾਵਾਂ ਕਿ ਤੂੰ ਮੈਨੂੰ ਯਹੋਵਾਹ ਦੇ ਨਾਮ ਉੱਤੇ ਸਚਿਆਈ ਤੋਂ ਬਿਨ੍ਹਾਂ ਕੁਝ ਹੋਰ ਨਾ ਦੱਸੀਂ?
੨ ਤਵਾਰੀਖ਼ 18 : 16 (IRVPA)
ਤਦ ਉਸ ਨੇ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਅਯਾਲੀ ਨਹੀਂ ਪਹਾੜਾਂ ਉੱਤੇ ਖਿੰਡ ਜਾਣਾ ਦੇਖਿਆ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਕ ਨਹੀਂ, ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ
੨ ਤਵਾਰੀਖ਼ 18 : 17 (IRVPA)
ਇਸ ਤੋਂ ਬਾਅਦ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਭਲਾ, ਮੈਂ ਤੈਨੂੰ ਨਹੀਂ ਆਖਿਆ ਸੀ ਕਿ ਉਹ ਮੇਰੀ ਭਲਿਆਈ ਨਹੀਂ ਸਗੋਂ ਬੁਰਿਆਈ ਵਾਚੇਗਾ?
੨ ਤਵਾਰੀਖ਼ 18 : 18 (IRVPA)
ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ! ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ
੨ ਤਵਾਰੀਖ਼ 18 : 19 (IRVPA)
ਤਾਂ ਯਹੋਵਾਹ ਨੇ ਆਖਿਆ, ਇਸਰਾਏਲ ਦੇ ਰਾਜਾ ਅਹਾਬ ਨੂੰ ਕੌਣ ਭਰਮਾਵੇਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ
੨ ਤਵਾਰੀਖ਼ 18 : 20 (IRVPA)
ਤਦ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖੜ੍ਹਾ ਹੋਇਆ ਅਤੇ ਆਖਿਆ, ਮੈਂ ਉਸ ਨੂੰ ਭਰਮਾਵਾਂਗਾ। ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰ੍ਹਾਂ?
੨ ਤਵਾਰੀਖ਼ 18 : 21 (IRVPA)
ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ ਤਦ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ, ਜਾ ਅਤੇ ਇਸ ਤਰ੍ਹਾਂ ਕਰ।
੨ ਤਵਾਰੀਖ਼ 18 : 22 (IRVPA)
ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇਨ੍ਹਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ, ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ!
੨ ਤਵਾਰੀਖ਼ 18 : 23 (IRVPA)
ਤਾਂ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਨੇੜੇ ਆਣ ਕੇ ਮੀਕਾਯਾਹ ਦੀ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ?
੨ ਤਵਾਰੀਖ਼ 18 : 24 (IRVPA)
ਪਰ ਮੀਕਾਯਾਹ ਨੇ ਆਖਿਆ, ਵੇਖ, ਤੂੰ ਉਸ ਦਿਨ ਜਦ ਤੂੰ ਅੰਦਰਲੀ ਕੋਠੜੀ ਵਿੱਚ ਲੁੱਕਣ ਨੂੰ ਵੜੇਂਗਾ ਤਦ ਤੂੰ ਵੇਖੇਂਗਾ!
੨ ਤਵਾਰੀਖ਼ 18 : 25 (IRVPA)
ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ੍ਹ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾ l
੨ ਤਵਾਰੀਖ਼ 18 : 26 (IRVPA)
ਅਤੇ ਆਖ ਕਿ ਪਾਤਸ਼ਾਹ ਇਹ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੋੜੀ ਇਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਤੇ ਤੰਗੀ ਦਾ ਪਾਣੀ ਦਿਓ!
੨ ਤਵਾਰੀਖ਼ 18 : 27 (IRVPA)
ਪਰ ਮੀਕਾਯਾਹ ਨੇ ਆਖਿਆ, ਜੇਕਰ ਤੁਸੀਂ ਕਦੀ ਸੁੱਖ-ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ, ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ!।
੨ ਤਵਾਰੀਖ਼ 18 : 28 (IRVPA)
ਅਹਾਬ ਦੀ ਮੌਤ
1 ਰਾਜਾ 22:29-35
ਤਾਂ ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਰਾਮੋਥ ਗਿਲਆਦ ਨੂੰ ਚੜ੍ਹੇ
੨ ਤਵਾਰੀਖ਼ 18 : 29 (IRVPA)
ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਮੈਂ ਆਪਣਾ ਭੇਸ ਵਟਾਕੇ ਲੜਾਈ ਵਿੱਚ ਜਾਂਵਾਂਗਾ ਪਰ ਤੂੰ ਆਪਣੇ ਬਸਤਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਕੇ ਲੜਾਈ ਵਿੱਚ ਗਿਆ
੨ ਤਵਾਰੀਖ਼ 18 : 30 (IRVPA)
ਪਰ ਅਰਾਮ ਦੇ ਰਾਜੇ ਨੇ ਰਥਾਂ ਦੇ ਸਰਦਾਰਾਂ ਨੂੰ ਜੋ ਉਹ ਦੇ ਨਾਲ ਸਨ ਹੁਕਮ ਦਿੱਤਾ ਕਿ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹੋਰ ਕਿਸੇ ਛੋਟੇ ਵੱਡੇ ਨਾਲ ਨਾ ਲੜਿਓ
੨ ਤਵਾਰੀਖ਼ 18 : 31 (IRVPA)
ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਤ ਨੂੰ ਦੇਖਿਆ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਰਾਜਾ ਜ਼ਰੂਰ ਇਹੋ ਹੀ ਹੋਵੇਗਾ ਅਤੇ ਉਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫ਼ਾਤ ਚਿੱਲਾਇਆ ਅਤੇ ਯਹੋਵਾਹ ਨੇ ਉਹ ਦੀ ਮਦਦ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸ ਤੋਂ ਹਟਾਇਆ
੨ ਤਵਾਰੀਖ਼ 18 : 32 (IRVPA)
ਅਤੇ ਇਸ ਤਰ੍ਹਾਂ ਹੋਇਆ ਕਿ ਜਦ ਰੱਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਇਹ ਇਸਰਾਏਲ ਦਾ ਪਾਤਸ਼ਾਹ ਨਹੀਂ ਹੈ ਤਾਂ ਉਹ ਉਸ ਦਾ ਪਿੱਛਾ ਕਰਨ ਤੋਂ ਹਟ ਗਏ
੨ ਤਵਾਰੀਖ਼ 18 : 33 (IRVPA)
ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁੱਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ
੨ ਤਵਾਰੀਖ਼ 18 : 34 (IRVPA)
ਅਤੇ ਲੜਾਈ ਉਸ ਦਿਨ ਵੱਧ ਗਈ ਪਰ ਤਾਂ ਵੀ ਇਸਰਾਏਲ ਦਾ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮਿਆ ਰਿਹਾ ਅਤੇ ਸੂਰਜ ਦੇ ਡੁੱਬਣ ਦੇ ਸਮੇਂ ਉਹ ਮਰ ਗਿਆ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34