੨ ਕੁਰਿੰਥੀਆਂ 11 : 1 (IRVPA)
ਪੌਲੁਸ ਅਤੇ ਝੂਠੇ ਰਸੂਲ ਮੈਂ ਚਾਹੁੰਦਾ ਹਾਂ ਜੋ ਤੁਸੀਂ ਮੇਰੀ ਥੋੜੀ ਜਿਹੀ ਮੂਰਖਤਾਈ ਨੂੰ ਸਹਿਣ ਕਰੋ, ਹਾਂ ਤੁਸੀਂ ਜ਼ਰੂਰ ਸਹਿਣ ਕਰੋ!
੨ ਕੁਰਿੰਥੀਆਂ 11 : 2 (IRVPA)
ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਵਰਗੀ ਹੈ, ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗੂੰ ਮਸੀਹ ਲਈ ਅਰਪਣ ਕਰਾਂ।
੨ ਕੁਰਿੰਥੀਆਂ 11 : 3 (IRVPA)
ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ।
੨ ਕੁਰਿੰਥੀਆਂ 11 : 4 (IRVPA)
ਜੇ ਕੋਈ ਆਉਣ ਵਾਲਾ ਕਿਸੇ ਦੂਜੇ ਯਿਸੂ ਦੀ ਮਨਾਦੀ ਕਰਦਾ ਜਿਸ ਦੀ ਅਸੀਂ ਨਹੀਂ ਕੀਤੀ ਜਾਂ ਤੁਹਾਨੂੰ ਕੋਈ ਹੋਰ ਆਤਮਾ ਮਿਲਦਾ ਜਿਹੜਾ ਤੁਹਾਨੂੰ ਨਹੀਂ ਮਿਲਿਆ ਜਾਂ ਕੋਈ ਹੋਰ ਖੁਸ਼ਖਬਰੀ ਜਿਸ ਨੂੰ ਤੁਸੀਂ ਕਬੂਲ ਨਹੀਂ ਕੀਤਾ ਤਾਂ ਤੁਸੀਂ ਚੰਗੀ ਤਰ੍ਹਾਂ ਉਸ ਨੂੰ ਸਹਿਣ ਕਰ ਲੈਂਦੇ!
੨ ਕੁਰਿੰਥੀਆਂ 11 : 5 (IRVPA)
ਕਿਉਂ ਜੋ ਮੈਂ ਉਨ੍ਹਾਂ ਮਹਾਨ ਰਸੂਲਾਂ ਤੋਂ ਆਪਣੇ ਆਪ ਨੂੰ ਕਿਸੇ ਗੱਲ ਵਿੱਚ ਘੱਟ ਨਹੀਂ ਸਮਝਦਾ ਹਾਂ।
੨ ਕੁਰਿੰਥੀਆਂ 11 : 6 (IRVPA)
ਪਰ ਭਾਵੇਂ ਮੈਂ ਬੋਲਣ ਵਿੱਚ ਚੰਗਾ ਨਾ ਵੀ ਹੋਵਾਂ ਤਾਂ ਗਿਆਨ ਵਿੱਚ ਤਾਂ ਨਹੀਂ ਸਗੋਂ ਅਸੀਂ ਹਰ ਤਰ੍ਹਾਂ ਤੁਹਾਡੇ ਲਈ ਸਭਨਾਂ ਗੱਲਾਂ ਵਿੱਚ ਇਸ ਨੂੰ ਪ੍ਰਗਟ ਕੀਤਾ।
੨ ਕੁਰਿੰਥੀਆਂ 11 : 7 (IRVPA)
ਅਥਵਾ ਮੈਂ ਜੋ ਪਰਮੇਸ਼ੁਰ ਦੀ ਖੁਸ਼ਖਬਰੀ ਤੁਹਾਨੂੰ ਮੁਫ਼ਤ ਸੁਣਾ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਤਾਂ ਜੋ ਤੁਸੀਂ ਉੱਚੇ ਕੀਤੇ ਜਾਓ, ਕੀ ਮੈਂ ਇਸ ਦੇ ਵਿੱਚ ਕੋਈ ਪਾਪ ਕੀਤਾ?
੨ ਕੁਰਿੰਥੀਆਂ 11 : 8 (IRVPA)
ਤੁਹਾਡੀ ਸੇਵਾ ਕਰਨ ਲਈ ਮੈਂ ਤਾਂ ਹੋਰਨਾਂ ਕਲੀਸਿਯਾਵਾਂ ਤੋਂ ਮਜ਼ਦੂਰੀ ਲੈ ਕੇ ਉਨ੍ਹਾਂ ਨੂੰ ਲੁੱਟ ਲਿਆ।
੨ ਕੁਰਿੰਥੀਆਂ 11 : 9 (IRVPA)
ਅਤੇ ਜਦ ਤੁਹਾਡੇ ਕੋਲ ਹੁੰਦਿਆਂ ਹੋਇਆ ਮੈਨੂੰ ਜ਼ਰੂਰਤ ਪਈ ਤਾਂ ਕਿਸੇ ਉੱਤੇ ਭਾਰ ਨਾ ਪਾਇਆ ਕਿਉਂ ਜੋ ਭਰਾਵਾਂ ਨੇ ਮਕਦੂਨਿਯਾ ਤੋਂ ਆ ਕੇ ਮੇਰੀ ਜ਼ਰੂਰਤ ਪੂਰੀ ਕੀਤੀ ਅਤੇ ਹਰ ਇੱਕ ਗੱਲ ਵਿੱਚ ਮੈਂ ਤੁਹਾਡੇ ਉੱਤੇ ਭਾਰ ਪਾਉਣ ਰੁਕਿਆ ਰਿਹਾ ਅਤੇ ਰੁਕਿਆ ਹੀ ਰਹਾਂਗਾ।
੨ ਕੁਰਿੰਥੀਆਂ 11 : 10 (IRVPA)
ਜੇ ਮਸੀਹ ਦੀ ਸਚਿਆਈ ਮੇਰੇ ਵਿੱਚ ਹੈ ਤਾਂ ਅਖਾਯਾ ਦੇ ਖੇਤਰਾਂ ਵਿੱਚ ਇਹ ਮੇਰਾ ਮਾਣ ਕਦੀ ਨਹੀਂ ਰੁਕੇਗਾ।
੨ ਕੁਰਿੰਥੀਆਂ 11 : 11 (IRVPA)
ਕਿਉਂ? ਕੀ ਇਸ ਕਰਕੇ ਜੋ ਮੈਂ ਤੁਹਾਡੇ ਨਾਲ ਪਿਆਰ ਨਹੀਂ ਰੱਖਦਾ? ਪਰਮੇਸ਼ੁਰ ਜਾਣਦਾ ਹੈ!
੨ ਕੁਰਿੰਥੀਆਂ 11 : 12 (IRVPA)
ਪਰ ਮੈਂ ਜੋ ਕਰਦਾ ਹਾਂ ਉਹੀ ਕਰਦਾ ਰਹਾਂਗਾ ਤਾਂ ਜੋ ਮੈਂ ਮੌਕਾ ਲੱਭਣ ਵਾਲਿਆਂ ਦੇ ਮੌਕਿਆਂ ਝਾੜ ਸੁੱਟਾਂ ਕਿ ਜਿਸ ਗੱਲ ਵਿੱਚ ਉਹ ਮਾਣ ਕਰਦੇ ਹਨ ਉਸ ਵਿੱਚ ਸਾਡੇ ਵਰਗੇ ਠਹਿਰਨ।
੨ ਕੁਰਿੰਥੀਆਂ 11 : 13 (IRVPA)
ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ।
੨ ਕੁਰਿੰਥੀਆਂ 11 : 14 (IRVPA)
ਅਤੇ ਇਹ ਅਨੋਖੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਰੂਪ ਨੂੰ ਚਾਨਣ ਦੇ ਦੂਤ ਦੇ ਰੂਪ ਵਿੱਚ ਬਦਲਦਾ ਹਾਂ।
੨ ਕੁਰਿੰਥੀਆਂ 11 : 15 (IRVPA)
ਇਸ ਲਈ ਜੋ ਉਸ ਦੇ ਸੇਵਕ ਆਪਣੇ ਰੂਪ ਨੂੰ ਧਰਮ ਦੇ ਸੇਵਕਾਂ ਦੇ ਰੂਪ ਵਿੱਚ ਬਦਲਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ ਪਰ ਉਨ੍ਹਾਂ ਦਾ ਅੰਤ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ।
੨ ਕੁਰਿੰਥੀਆਂ 11 : 16 (IRVPA)
ਪੌਲੁਸ ਦੁੱਖ ਝੱਲਣ ਉੱਤੇ ਘਮੰਡ ਕਰਦਾ ਹੈ ਮੈਂ ਫਿਰ ਆਖਦਾ ਹਾਂ ਕਿ ਕੋਈ ਮੈਨੂੰ ਮੂਰਖ ਨਾ ਸਮਝੇ, ਨਹੀਂ ਤਾਂ ਮੈਨੂੰ ਮੂਰਖ ਹੀ ਜਾਣ ਕੇ ਕਬੂਲ ਕਰੋ ਤਾਂ ਜੋ ਮੈਂ ਵੀ ਥੋੜ੍ਹਾ ਜਿਹਾ ਮਾਣ ਕਰਾਂ।
੨ ਕੁਰਿੰਥੀਆਂ 11 : 17 (IRVPA)
ਜੋ ਕੁਝ ਮੈਂ ਇਸ ਮਾਣ ਕਰਨ ਦੇ ਭਰੋਸੇ ਨਾਲ ਕਹਿੰਦਾ ਹਾਂ ਸੋ ਪ੍ਰਭੂ ਦੀ ਸਿੱਖਿਆ ਦੇ ਅਨੁਸਾਰ ਨਹੀਂ ਪਰ ਜਿਵੇਂ ਮੂਰਖਤਾਈ ਨਾਲ ਕਹਿੰਦਾ ਹਾਂ।
੨ ਕੁਰਿੰਥੀਆਂ 11 : 18 (IRVPA)
ਜਦੋਂ ਬਹੁਤ ਸਾਰੇ ਲੋਕ ਸਰੀਰ ਦੇ ਅਨੁਸਾਰ ਮਾਣ ਕਰਦੇ ਹਨ ਮੈਂ ਵੀ ਮਾਣ ਕਰਾਂਗਾ।
੨ ਕੁਰਿੰਥੀਆਂ 11 : 19 (IRVPA)
ਕਿਉਂ ਜੋ ਤੁਸੀਂ ਆਪ ਸਿਆਣੇ ਜੋ ਹੋ ਇਸੇ ਕਾਰਨ ਮੂਰਖਾਂ ਨੂੰ ਖੁਸ਼ੀ ਨਾਲ ਸਹਾਰ ਲੈਂਦੇ ਹੋ।
੨ ਕੁਰਿੰਥੀਆਂ 11 : 20 (IRVPA)
ਜਦ ਕੋਈ ਤੁਹਾਨੂੰ ਗੁਲਾਮ ਬਣਾਉਂਦਾ ਹੈ, ਜਦ ਕੋਈ ਤੁਹਾਨੂੰ ਖਾਲੀ ਕਰ ਦਿੰਦਾ ਹੈ, ਜਦ ਕੋਈ ਤੁਹਾਨੂੰ ਬੰਧਨ ਵਿੱਚ ਫਸਾਉਂਦਾ ਹੈ, ਜਦ ਕੋਈ ਆਪਣੇ ਆਪ ਨੂੰ ਉੱਚਿਆਂ ਕਰਦਾ ਹੈ, ਜਦ ਕੋਈ ਤੁਹਾਡੇ ਮੂੰਹ ਉੱਤੇ ਚਪੇੜਾਂ ਮਾਰਦਾ ਹੈ, ਤਦ ਤੁਸੀਂ ਸਹਾਰ ਲੈਂਦੇ ਹੋ।
੨ ਕੁਰਿੰਥੀਆਂ 11 : 21 (IRVPA)
ਮੈਂ ਨਿਰਾਦਰੀ ਦੇ ਰਾਹ ਇਹ ਆਖਦਾ ਹਾਂ, ਜੋ ਅਸੀਂ ਵੀ ਮਾੜੇ ਜਿਹੇ ਸੀ ਪਰ ਜਿਸ ਗੱਲ ਵਿੱਚ ਕੋਈ ਦਲੇਰ ਹੈ (ਮੈਂ ਮੂਰਖਤਾਈ ਨਾਲ ਇਹ ਆਖਦਾ ਹਾਂ) ਮੈਂ ਵੀ ਦਲੇਰ ਹਾਂ।
੨ ਕੁਰਿੰਥੀਆਂ 11 : 22 (IRVPA)
ਕੀ ਉਹ ਇਬਰਾਨੀ ਹਨ? ਮੈਂ ਵੀ ਹਾਂ। ਕੀ ਉਹ ਇਸਰਾਏਲੀ ਹਨ? ਮੈਂ ਵੀ ਹਾਂ। ਕੀ ਉਹ ਅਬਰਾਹਾਮ ਦੀ ਵੰਸ਼ ਹਨ? ਮੈਂ ਵੀ ਹਾਂ।
੨ ਕੁਰਿੰਥੀਆਂ 11 : 23 (IRVPA)
ਕੀ ਉਹ ਮਸੀਹ ਦੇ ਦਾਸ ਹਨ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ।
੨ ਕੁਰਿੰਥੀਆਂ 11 : 24 (IRVPA)
ਮੈਂ ਪੰਜ ਵਾਰੀ ਯਹੂਦੀਆਂ ਦੇ ਹੱਥੋਂ ਉਨ੍ਹਤਾਲੀ-ਉਨ੍ਹਤਾਲੀ ਕੋਰੜੇ ਖਾਧੇ।
੨ ਕੁਰਿੰਥੀਆਂ 11 : 25 (IRVPA)
ਮੈਂ ਤਿੰਨ ਵਾਰ ਬੈਂਤਾਂ ਦੀ ਮਾਰ ਖਾਧੀ, ਇੱਕ ਵਾਰ ਪਥਰਾਉ ਹੋਇਆ, ਤਿੰਨ ਵਾਰ ਬੇੜੇ ਦੇ ਟੁੱਟਣ ਦੇ ਕਾਰਨ ਦੁੱਖ ਭੋਗਿਆ, ਇੱਕ ਰਾਤ-ਦਿਨ ਸਮੁੰਦਰ ਵਿੱਚ ਕੱਟਿਆ।
੨ ਕੁਰਿੰਥੀਆਂ 11 : 26 (IRVPA)
ਬਹੁਤ ਵਾਰ ਯਾਤਰਾਵਾਂ ਵਿੱਚ, ਦਰਿਆਵਾਂ ਦੇ ਜੋਖਮਾਂ ਵਿੱਚ, ਡਾਕੂਆਂ ਦੇ ਜੋਖਮਾਂ ਵਿੱਚ, ਆਪਣੀ ਕੌਮ ਵੱਲੋਂ ਜੋਖਮਾਂ ਵਿੱਚ, ਪਰਾਈਆਂ ਕੌਮਾਂ ਦੀ ਵੱਲੋਂ ਜੋਖਮਾਂ ਵਿੱਚ, ਨਗਰ ਦੇ ਜੋਖਮਾਂ ਵਿੱਚ, ਉਜਾੜ ਦੇ ਜੋਖਮਾਂ ਵਿੱਚ, ਸਮੁੰਦਰ ਦੇ ਜੋਖਮਾਂ ਵਿੱਚ, ਖੋਟੇ ਭਰਾਵਾਂ ਦੇ ਜੋਖਮਾਂ ਵਿੱਚ,
੨ ਕੁਰਿੰਥੀਆਂ 11 : 27 (IRVPA)
ਮੈਂ ਮਿਹਨਤ ਅਤੇ ਕਸ਼ਟ ਵਿੱਚ, ਕਈ ਵਾਰੀ ਪਹਿਰੇਦਾਰੀ ਵਿੱਚ, ਭੁੱਖ ਅਤੇ ਪਿਆਸ ਵਿੱਚ, ਕਈ ਵਾਰੀ ਵਰਤ ਵਿੱਚ, ਸਰਦੀ ਅਤੇ ਨੰਗੇ ਰਹਿਣ ਵਿੱਚ ਪਿਆ ਹਾਂ।
੨ ਕੁਰਿੰਥੀਆਂ 11 : 28 (IRVPA)
ਅਤੇ ਹੋਰ ਗੱਲਾਂ ਤੋਂ ਬਾਅਦ ਸਾਰੀਆਂ ਕਲੀਸਿਯਾਵਾਂ ਦੀ ਚਿੰਤਾ ਮੈਨੂੰ ਰੋਜ਼ ਸਤਾਉਂਦੀ ਹੈ।
੨ ਕੁਰਿੰਥੀਆਂ 11 : 29 (IRVPA)
ਕਿਸ ਦੀ ਨਿਰਬਲਤਾ ਨਾਲ ਮੈਂ ਨਿਰਬਲ ਨਹੀਂ ਹੁੰਦਾ? ਕਿਸ ਦੇ ਠੋਕਰ ਖਾਣ ਨਾਲ ਮੇਰਾ ਜੀ ਨਹੀਂ ਜਲਦਾ?
੨ ਕੁਰਿੰਥੀਆਂ 11 : 30 (IRVPA)
ਜੇ ਮਾਣ ਕਰਨਾ ਹੀ ਪਵੇ ਤਾਂ ਮੈਂ ਆਪਣੀ ਕਮਜ਼ੋਰੀਆਂ ਦੀਆਂ ਗੱਲਾਂ ਉੱਤੇ ਮਾਣ ਕਰਾਂਗਾ।
੨ ਕੁਰਿੰਥੀਆਂ 11 : 31 (IRVPA)
ਪ੍ਰਭੂ ਯਿਸੂ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਸਦਾ ਮੁਬਾਰਕ ਹੈ ਜਾਣਦਾ ਹੈ ਜੋ ਮੈਂ ਝੂਠ ਨਹੀਂ ਬੋਲਦਾ।
੨ ਕੁਰਿੰਥੀਆਂ 11 : 32 (IRVPA)
ਦੰਮਿਸ਼ਕ ਵਿੱਚ ਉਸ ਹਾਕਮ ਨੇ ਜਿਹੜਾ ਰਾਜਾ ਅਰਿਤਾਸ ਦੀ ਵੱਲੋਂ ਦੀ ਦੰਮਿਸ਼ਕੀਆਂ ਦੇ ਸ਼ਹਿਰ ਉੱਤੇ ਮੈਨੂੰ ਫੜਨ ਲਈ ਪਹਿਰਾ ਲਾਇਆ ਹੋਇਆ ਸੀ।
੨ ਕੁਰਿੰਥੀਆਂ 11 : 33 (IRVPA)
ਅਤੇ ਮੈਂ ਬਾਰੀ ਤੋਂ ਟੋਕਰੇ ਵਿੱਚ ਸ਼ਹਿਰਪਨਾਹ ਦੇ ਉੱਪਰੋਂ ਦੀ ਉਤਾਰਿਆ ਗਿਆ ਅਤੇ ਉਸ ਦੇ ਹੱਥੋਂ ਬਚ ਨਿੱਕਲਿਆ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33