੨ ਕੁਰਿੰਥੀਆਂ 13 : 1 (IRVPA)
{#1ਆਖਰੀ ਚਿਤਾਵਨੀ } [PS]ਮੈਂ ਤੀਜੀ ਵਾਰ ਤੁਹਾਡੇ ਕੋਲ ਆਉਣ ਲੱਗਾ ਹਾਂ। ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਹਰ ਇੱਕ ਗੱਲ ਪੱਕੀ ਅਤੇ ਸਾਬਤ ਹੋ ਜਾਵੇਗੀ।
੨ ਕੁਰਿੰਥੀਆਂ 13 : 2 (IRVPA)
ਮੈਂ ਪਹਿਲਾਂ ਕਹਿ ਚੁੱਕਿਆ ਅਤੇ ਜਿਸ ਤਰ੍ਹਾਂ ਮੈਂ ਦੂਜੀ ਵਾਰ ਸਾਹਮਣੇ ਹੋ ਕੇ ਕਿਹਾ ਸੀ ਉਸੇ ਤਰ੍ਹਾਂ ਹੁਣ ਵੀ ਅਣਜਾਣ ਹੋ ਕੇ, ਉਨ੍ਹਾਂ ਨੂੰ ਜਿਨ੍ਹਾਂ ਨੇ ਅੱਗੇ ਪਾਪ ਕੀਤਾ ਅਤੇ ਰਹਿੰਦਿਆਂ ਸਭਨਾਂ ਨੂੰ ਫਿਰ ਆਖਦਾ ਹਾਂ ਕਿ ਜੇ ਮੈਂ ਫੇਰ ਆਵਾਂ ਤਾਂ ਛੱਡਾਂਗਾ ਨਹੀਂ!
੨ ਕੁਰਿੰਥੀਆਂ 13 : 3 (IRVPA)
ਇਸ ਲਈ ਜੋ ਤੁਸੀਂ ਇਹ ਦਾ ਸਬੂਤ ਚਾਹੁੰਦੇ ਹੋ ਕਿ ਮਸੀਹ ਮੇਰੇ ਵਿੱਚ ਬੋਲਦਾ ਹੈ ਜਿਹੜਾ ਤੁਹਾਡੇ ਲਈ ਕਮਜ਼ੋਰ ਨਹੀਂ ਸਗੋਂ ਤੁਹਾਡੇ ਵਿੱਚ ਸਮਰੱਥੀ ਹੈ।
੨ ਕੁਰਿੰਥੀਆਂ 13 : 4 (IRVPA)
ਉਹ ਤਾਂ ਕਮਜ਼ੋਰੀ ਕਰਕੇ ਸਲੀਬ ਉੱਤੇ ਚੜ੍ਹਾਇਆ ਗਿਆ ਤਾਂ ਵੀ ਪਰਮੇਸ਼ੁਰ ਦੀ ਸਮਰੱਥ ਕਰਕੇ ਉਹ ਜਿਉਂਦਾ ਕੀਤਾ ਗਿਆ। ਕਿਉਂ ਜੋ ਅਸੀਂ ਵੀ ਉਸ ਵਿੱਚ ਕਮਜ਼ੋਰ ਹਾਂ ਪਰ ਉਸ ਦੇ ਸੰਗ ਪਰਮੇਸ਼ੁਰ ਦੀ ਸਮਰੱਥਾ ਕਰਕੇ ਜੀਵਾਂਗੇ ਜਿਹੜੀ ਸਾਰਿਆਂ ਲਈ ਹੈ।
੨ ਕੁਰਿੰਥੀਆਂ 13 : 5 (IRVPA)
ਆਪਣੇ ਆਪ ਨੂੰ ਪਰਖੋ ਕਿ ਤੁਸੀਂ ਵਿਸ਼ਵਾਸ ਵਿੱਚ ਹੋ ਜਾਂ ਨਹੀਂ। ਕੀ ਤੁਸੀਂ ਆਪਣੇ ਆਪ ਨੂੰ ਨਹੀਂ ਜਾਣਦੇ ਜੋ ਯਿਸੂ ਮਸੀਹ ਤੁਹਾਡੇ ਵਿੱਚ ਹੈ, ਜੇ ਤੁਸੀਂ ਨਿਕੰਮੇ ਨਾ ਹੋਵੇ!
੨ ਕੁਰਿੰਥੀਆਂ 13 : 6 (IRVPA)
ਪਰ ਮੈਂਨੂੰ ਆਸ ਹੈ ਜੋ ਤੁਸੀਂ ਜਾਣ ਲਵੋਂਗੇ ਜੋ ਅਸੀਂ ਨਿਕੰਮੇ ਨਹੀਂ।
੨ ਕੁਰਿੰਥੀਆਂ 13 : 7 (IRVPA)
ਅਤੇ ਅਸੀਂ ਪਰਮੇਸ਼ੁਰ ਦੇ ਅੱਗੇ ਬੇਨਤੀ ਕਰਦੇ ਹਾਂ ਕਿ ਤੁਸੀਂ ਕੁਝ ਬੁਰੇ ਕੰਮ ਨਾ ਕਰੋ ਇਸ ਲਈ ਨਹੀਂ ਜੋ ਅਸੀਂ ਗ੍ਰਹਿਣਯੋਗ ਮਲੂਮ ਹੋਈਏ ਪਰ ਇਸ ਲਈ ਜੋ ਤੁਸੀਂ ਭਲੇ ਕੰਮ ਕਰੋ ਭਾਵੇਂ ਅਸੀਂ ਨਿਕੰਮੇ ਵਰਗੇ ਹੋਈਏ।
੨ ਕੁਰਿੰਥੀਆਂ 13 : 8 (IRVPA)
ਅਸੀਂ ਸਚਿਆਈ ਦੇ ਖਿਲਾਫ਼ ਕੁਝ ਨਹੀਂ ਸਗੋਂ ਸਚਿਆਈ ਦੇ ਲਈ ਤਾਂ ਕੁਝ ਕਰ ਸਕਦੇ ਹਾਂ।
੨ ਕੁਰਿੰਥੀਆਂ 13 : 9 (IRVPA)
ਜਦ ਅਸੀਂ ਨਿਰਬਲ ਹਾਂ ਅਤੇ ਤੁਸੀਂ ਬਲਵੰਤ ਹੋ ਤਾਂ ਅਸੀਂ ਖੁਸ਼ ਹੁੰਦੇ ਹਾਂ ਅਤੇ ਇਹ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਸਿੱਧ ਹੋ ਜਾਓ।
੨ ਕੁਰਿੰਥੀਆਂ 13 : 10 (IRVPA)
ਇਸ ਕਰਕੇ ਮੈਂ ਤੁਹਾਡੇ ਬਾਝੋਂ ਹੋ ਕੇ ਇਹ ਗੱਲਾਂ ਲਿਖਦਾ ਹਾਂ ਕਿ ਮੈਂ ਸਨਮੁਖ ਹੋ ਕੇ ਉਸ ਅਧਿਕਾਰ ਦੇ ਅਨੁਸਾਰ ਜੋ ਪ੍ਰਭੂ ਨੇ ਮੈਨੂੰ ਨਾਸ ਲਈ ਨਹੀਂ ਸਗੋਂ ਬਣਾਉਣ ਲਈ ਦਿੱਤਾ ਹੈ ਸਖਤੀ ਨਾ ਕਰਾਂ। [PE]
੨ ਕੁਰਿੰਥੀਆਂ 13 : 11 (IRVPA)
{#1ਨਮਸਕਾਰ } [PS]ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ।
੨ ਕੁਰਿੰਥੀਆਂ 13 : 12 (IRVPA)
ਤੁਸੀਂ ਪਵਿੱਤਰ ਚੁਮੰਨ ਨਾਲ ਇੱਕ ਦੂਜੇ ਨੂੰ ਨਮਸਕਾਰ ਕਰੋ।
੨ ਕੁਰਿੰਥੀਆਂ 13 : 13 (IRVPA)
ਸਾਰੇ ਸੰਤ ਤੁਹਾਨੂੰ ਨਮਸਕਾਰ ਕਰਦੇ ਹਨ। [PE]
੨ ਕੁਰਿੰਥੀਆਂ 13 : 14 (IRVPA)
[PS]ਪ੍ਰਭੂ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪਿਆਰ ਅਤੇ ਪਵਿੱਤਰ ਆਤਮਾ ਦੀ ਸੰਗਤ ਤੁਹਾਡੇ ਸਾਰਿਆਂ ਦੇ ਨਾਲ ਹੋਵੇ।[PE]
❮
❯