੨ ਕੁਰਿੰਥੀਆਂ 6 : 1 (IRVPA)
ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ।
੨ ਕੁਰਿੰਥੀਆਂ 6 : 2 (IRVPA)
ਕਿਉਂ ਜੋ ਪਰਮੇਸ਼ੁਰ ਆਖਦਾ ਹੈ ਜੋ ਮੈਂ ਮਨਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ। ਵੇਖੋ, ਹੁਣ ਹੀ ਮਨ ਭਾਉਂਦਾ ਸਮਾਂ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ!
੨ ਕੁਰਿੰਥੀਆਂ 6 : 3 (IRVPA)
ਪੌਲੁਸ ਦੀ ਮਿਹਨਤ ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਕਿ ਕਿਤੇ ਇਸ ਸੇਵਕਾਈ ਉੱਤੇ ਦੋਸ਼ ਨਾ ਆਵੇ।
੨ ਕੁਰਿੰਥੀਆਂ 6 : 4 (IRVPA)
ਪਰ ਜਿਸ ਪ੍ਰਕਾਰ ਪਰਮੇਸ਼ੁਰ ਦੇ ਸੇਵਕਾਂ ਨੂੰ ਯੋਗ ਹੈ ਤਿਵੇਂ ਅਸੀਂ ਹਰ ਇੱਕ ਗੱਲ ਤੋਂ ਆਪਣੇ ਲਈ ਪ੍ਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਜ਼ਰੂਰਤਾਂ ਤੋਂ, ਤੰਗੀਆਂ ਤੋਂ,
੨ ਕੁਰਿੰਥੀਆਂ 6 : 5 (IRVPA)
ਕੋਰੜੇ ਖਾਣ ਤੋਂ, ਕੈਦ ਤੋਂ, ਹੰਗਾਮਿਆਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਵਰਤ ਰੱਖਣ ਤੋਂ,
੨ ਕੁਰਿੰਥੀਆਂ 6 : 6 (IRVPA)
ਖਰਿਆਈ ਤੋਂ, ਗਿਆਨ ਤੋਂ, ਧੀਰਜ ਤੋਂ, ਦਿਆਲਗੀ ਤੋਂ, ਪਵਿੱਤਰ ਆਤਮਾ ਤੋਂ, ਨਿਸ਼ਕਪਟ ਪਿਆਰ ਤੋਂ,
੨ ਕੁਰਿੰਥੀਆਂ 6 : 7 (IRVPA)
ਸਚਿਆਈ ਦੇ ਬਚਨ ਤੋਂ, ਪਰਮੇਸ਼ੁਰ ਦੀ ਸਮਰੱਥਾ ਤੋਂ, ਧਰਮ ਦੇ ਹਥਿਆਰਾਂ ਨਾਲ ਜਿਹੜੇ ਸੱਜੇ ਖੱਬੇ ਹਨ।
੨ ਕੁਰਿੰਥੀਆਂ 6 : 8 (IRVPA)
ਇੱਜ਼ਤ ਅਤੇ ਬੇਪਤੀ ਨਾਲ, ਆਦਰ ਅਤੇ ਨਿਰਾਦਰ ਨਾਲ, ਛਲ ਕਰਨ ਵਾਲੇ ਜਿਹੇ ਪਰ ਸੱਚੇ ਹਾਂ,
੨ ਕੁਰਿੰਥੀਆਂ 6 : 9 (IRVPA)
ਅਣਜਾਣਿਆਂ ਵਰਗੇ ਪਰ ਉਜਾਗਰ ਹਾਂ, ਮਰਿਆਂ ਵਰਗੇ ਪਰ ਵੇਖੋ ਜਿਉਂਦੇ ਹਾਂ, ਤਾੜੇ ਜਾਂਦਿਆਂ ਵਰਗੇ ਪਰ ਜਾਨੋਂ ਨਹੀਂ ਮਾਰੇ ਜਾਂਦੇ,
੨ ਕੁਰਿੰਥੀਆਂ 6 : 10 (IRVPA)
ਉਦਾਸਾਂ ਵਰਗੇ ਪਰ ਸਦਾ ਅਨੰਦ ਕਰਦੇ ਹਾਂ, ਗਰੀਬਾਂ ਵਰਗੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਕੰਗਾਲਾਂ ਵਰਗੇ ਪਰ ਸੱਭੋ ਕੁਝ ਦੇ ਮਾਲਕ ਹਾਂ।
੨ ਕੁਰਿੰਥੀਆਂ 6 : 11 (IRVPA)
ਹੇ ਕੁਰਿੰਥੀਓ, ਸਾਡਾ ਮੂੰਹ ਤੁਹਾਡੇ ਵੱਲ ਖੁੱਲ੍ਹਾ ਹੈ, ਸਾਡਾ ਦਿਲ ਵੱਡਾ ਹੈ।
੨ ਕੁਰਿੰਥੀਆਂ 6 : 12 (IRVPA)
ਸਾਡੇ ਵਿੱਚ ਤੁਹਾਡੇ ਲਈ ਕੋਈ ਰੁਕਾਵਟ ਨਹੀਂ ਪਰ ਤੁਹਾਡੇ ਹੀ ਦਿਲਾਂ ਵਿੱਚ ਰੁਕਾਵਟ ਹੈ।
੨ ਕੁਰਿੰਥੀਆਂ 6 : 13 (IRVPA)
ਹੁਣ ਉਸ ਦੇ ਬਦਲੇ ਤੁਸੀਂ ਵੀ ਖੁੱਲ੍ਹੇ ਦਿਲ ਦੇ ਹੋਵੋ। ਮੈਂ ਤਾਂ ਤੁਹਾਨੂੰ ਬੱਚਿਆਂ ਵਾਂਗੂੰ ਆਖਦਾ ਹਾਂ।
੨ ਕੁਰਿੰਥੀਆਂ 6 : 14 (IRVPA)
ਮੂਰਤੀ ਪੂਜਾ ਦੇ ਵਿਰੁੱਧ ਚਿਤਾਵਨੀ ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੂਲੇ ਵਿੱਚ ਨਾ ਜੁੱਤੋ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈ? ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ?
੨ ਕੁਰਿੰਥੀਆਂ 6 : 15 (IRVPA)
ਅਤੇ ਮਸੀਹ ਦਾ ਸ਼ੈਤਾਨ ਦੇ ਨਾਲ ਕੀ ਮਿਲਾਪ ਹੈ, ਅਥਵਾ ਵਿਸ਼ਵਾਸੀ ਦਾ ਅਵਿਸ਼ਵਾਸੀ ਨਾਲ ਕੀ ਹਿੱਸਾ ਹੈ?
੨ ਕੁਰਿੰਥੀਆਂ 6 : 16 (IRVPA)
ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ।
੨ ਕੁਰਿੰਥੀਆਂ 6 : 17 (IRVPA)
ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,
੨ ਕੁਰਿੰਥੀਆਂ 6 : 18 (IRVPA)
ਅਤੇ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਗੇ। ਇਹ ਬਚਨ ਸਰਬ ਸ਼ਕਤੀਮਾਨ ਪ੍ਰਭੂ ਦਾ ਹੈ।

1 2 3 4 5 6 7 8 9 10 11 12 13 14 15 16 17 18