੨ ਕੁਰਿੰਥੀਆਂ 9 : 1 (IRVPA)
{ਸਾਥੀ ਵਿਸ਼ਵਾਸੀਆਂ ਲਈ ਸਹਾਇਤਾ} [PS] ਉਪਰੰਤ ਉਸ ਸੇਵਾ ਦੇ ਵਿਖੇ ਜਿਹੜੀ ਸੰਤਾਂ ਲਈ ਹੈ, ਮੇਰੇ ਵਲੋਂ ਤੁਹਾਨੂੰ ਲਿਖਣ ਦੀ ਕੋਈ ਲੋੜ ਨਹੀਂ।
੨ ਕੁਰਿੰਥੀਆਂ 9 : 2 (IRVPA)
ਕਿਉਂ ਜੋ ਮੈਂ ਤੁਹਾਡੀ ਤਿਆਰੀ ਨੂੰ ਜਾਣਦਾ ਹਾਂ ਜਿਸ ਦੇ ਲਈ ਮੈਂ ਮਕਦੂਨਿਯਾ ਦੇ ਵਸਨੀਕਾਂ ਅੱਗੇ ਤੁਹਾਡੇ ਵਿਖੇ ਮਾਣ ਕਰਦਾ ਹਾਂ ਜੋ ਅਖਾਯਾ ਦੇ ਲੋਕ ਪਹਿਲਾਂ ਤੋਂ ਤਿਆਰ ਹੋ ਰਹੇ ਹਨ ਅਤੇ ਤੁਹਾਡੇ ਵੱਡੇ ਉੱਦਮ ਨੇ ਬਹੁਤਿਆਂ ਨੂੰ ਉਕਸਾਇਆ।
੨ ਕੁਰਿੰਥੀਆਂ 9 : 3 (IRVPA)
ਮੈਂ ਭਰਾਵਾਂ ਨੂੰ ਭੇਜਿਆ ਤਾਂ ਕਿ ਸਾਡਾ ਮਾਣ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਸੀ ਇਸ ਗੱਲ ਵਿੱਚ ਵਿਅਰਥ ਨਾ ਹੋ ਜਾਏ ਜਿਵੇਂ ਮੈਂ ਆਖਿਆ ਸੀ ਤੁਸੀਂ ਤਿਆਰ ਰਹੋ।
੨ ਕੁਰਿੰਥੀਆਂ 9 : 4 (IRVPA)
ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੇ ਮਕਦੂਨਿਯਾ ਦੇ ਵਾਸੀ ਮੇਰੇ ਨਾਲ ਆ ਜਾਣ ਅਤੇ ਤੁਹਾਨੂੰ ਤਿਆਰ ਨਾ ਵੇਖਣ ਤਾਂ ਆਪਾਂ ਉਸ ਪੱਕੇ ਭਰੋਸੇ ਤੋਂ ਉਨ੍ਹਾਂ ਅੱਗੇ ਲੱਜਿਆਵਾਨ ਹੋਈਏ।
੨ ਕੁਰਿੰਥੀਆਂ 9 : 5 (IRVPA)
ਇਸ ਕਾਰਨ ਮੈਂ ਭਰਾਵਾਂ ਦੇ ਅੱਗੇ ਇਹ ਬੇਨਤੀ ਕਰਨੀ ਜ਼ਰੂਰੀ ਸਮਝੀ, ਜੋ ਉਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਸ ਦਾ ਤੁਸੀਂ ਪਹਿਲਾਂ ਹੀ ਬਚਨ ਦਿੱਤਾ ਹੋਇਆ ਹੈ ਪਹਿਲਾਂ ਹੀ ਤਿਆਰ ਕਰ ਰੱਖਣਾ ਤਾਂ ਜੋ ਉਹ ਖੁੱਲ੍ਹੇ ਦਿਲ ਦੇ ਦਾਨ ਵਰਗਾ ਹੋਵੇ ਨਾ ਕਿ ਬੰਦਿਸ਼ ਦੇ ਦਾਨ ਵਰਗਾ। [PS]
੨ ਕੁਰਿੰਥੀਆਂ 9 : 6 (IRVPA)
{ਦਾਨ ਕਿਵੇਂ ਦੇਈਏ} [PS] ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ।
੨ ਕੁਰਿੰਥੀਆਂ 9 : 7 (IRVPA)
ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।
੨ ਕੁਰਿੰਥੀਆਂ 9 : 8 (IRVPA)
ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ।
੨ ਕੁਰਿੰਥੀਆਂ 9 : 9 (IRVPA)
ਜਿਵੇਂ ਲਿਖਿਆ ਹੋਇਆ ਹੈ - ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ l [PE][PS]
੨ ਕੁਰਿੰਥੀਆਂ 9 : 10 (IRVPA)
ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ।
੨ ਕੁਰਿੰਥੀਆਂ 9 : 11 (IRVPA)
ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ।
੨ ਕੁਰਿੰਥੀਆਂ 9 : 12 (IRVPA)
ਕਿਉਂ ਜੋ ਇਸ ਸੇਵਕਾਈ ਦਾ ਪੁੰਨ ਨਾ ਕੇਵਲ ਸੰਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਸਗੋਂ ਪਰਮੇਸ਼ੁਰ ਦਾ ਧੰਨਵਾਦ ਕਰਨ ਰਾਹੀਂ ਵੱਧਦਾ ਵੀ ਜਾਂਦਾ ਹੈ।
੨ ਕੁਰਿੰਥੀਆਂ 9 : 13 (IRVPA)
ਕਿਉਂ ਜੋ ਤੁਹਾਡੀ ਇਸ ਸੇਵਕਾਈ ਦਾ ਪਰਮਾਣ ਪਾ ਕੇ ਉਹ ਇਸ ਲਈ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ, ਜੋ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਵਾਇਦੇ ਵਿੱਚ ਅਧੀਨ ਹੋ ਅਤੇ ਉਨ੍ਹਾਂ ਲਈ ਸਗੋਂ ਸਭਨਾਂ ਲਈ ਦਾਨ ਉਦਾਰਤਾ ਨਾਲ ਦਿੰਦੇ ਹੋ।
੨ ਕੁਰਿੰਥੀਆਂ 9 : 14 (IRVPA)
ਅਤੇ ਉਹ ਆਪ ਤੁਹਾਡੇ ਲਈ ਪ੍ਰਾਰਥਨਾ ਕਰਦਿਆਂ ਪਰਮੇਸ਼ੁਰ ਦੀ ਵੱਡੀ ਕਿਰਪਾ ਦੇ ਕਾਰਨ, ਜਿਹੜੀ ਤੁਹਾਡੇ ਉੱਤੇ ਹੋਈ ਹੈ ਤੁਹਾਨੂੰ ਬਹੁਤ ਲੋਚਦੇ ਹਨ।
੨ ਕੁਰਿੰਥੀਆਂ 9 : 15 (IRVPA)
ਪਰਮੇਸ਼ੁਰ ਦਾ ਉਸ ਦੇ ਉਸ ਦਾਨ ਲਈ ਧੰਨਵਾਦ ਹੈ, ਜਿਹੜਾ ਵਰਣਨ ਤੋਂ ਬਾਹਰ ਹੈ। [PE]

1 2 3 4 5 6 7 8 9 10 11 12 13 14 15

BG:

Opacity:

Color:


Size:


Font: