੨ ਪਤਰਸ 1 : 1 (IRVPA)
ਨਮਸਕਾਰ ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ। ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ l
੨ ਪਤਰਸ 1 : 2 (IRVPA)
ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਦੇ ਗਿਆਨ ਦੇ ਰਾਹੀਂ ਕਿਰਪਾ ਅਤੇ ਸ਼ਾਂਤੀ ਤੁਹਾਡੇ ਲਈ ਵੱਧ ਤੋਂ ਵੱਧ ਹੁੰਦੀ ਜਾਵੇ।
੨ ਪਤਰਸ 1 : 3 (IRVPA)
ਬੁਲਾਹਟ ਅਤੇ ਚੁਣਾਵ ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ l
੨ ਪਤਰਸ 1 : 4 (IRVPA)
ਜਿਹਨਾਂ ਦੇ ਰਾਹੀਂ ਉਹਨਾਂ ਨੇ ਸਾਨੂੰ ਵਡਮੁੱਲੇ ਵੱਡੇ-ਵੱਡੇ ਵਾਅਦੇ ਦਿੱਤੇ ਹਨ ਕਿ ਤੁਸੀਂ ਉਸ ਵਿਨਾਸ਼ ਤੋਂ ਛੁੱਟ ਕੇ ਜੋ ਕਾਮਨਾਂ ਦੇ ਕਾਰਨ ਸੰਸਾਰ ਵਿੱਚ ਹੈ, ਉਹਨਾਂ ਦੇ ਦੁਆਰਾ ਪਰਮੇਸ਼ੁਰਤਾਈ ਦੇ ਸੁਭਾਅ ਵਿੱਚ ਸਾਂਝੀ ਹੋ ਜਾਓ l
੨ ਪਤਰਸ 1 : 5 (IRVPA)
ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ
੨ ਪਤਰਸ 1 : 6 (IRVPA)
ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਭਗਤੀ
੨ ਪਤਰਸ 1 : 7 (IRVPA)
ਅਤੇ ਭਗਤੀ ਨਾਲ ਭਾਈਚਾਰੇ ਦੇ ਪਿਆਰ ਨਾਲ ਪਿਆਰ ਨੂੰ ਵਧਾਈ ਜਾਓ l
੨ ਪਤਰਸ 1 : 8 (IRVPA)
ਕਿਉਂ ਜੋ ਇਹ ਗੁਣ ਜੋ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਉਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਆਲਸੀ ਅਤੇ ਬੇਫ਼ਲ ਨਾ ਹੋਣ ਦੇਣਗੇ l
੨ ਪਤਰਸ 1 : 9 (IRVPA)
ਪਰ ਜਿਸ ਦੇ ਵਿੱਚ ਇਹ ਗੱਲਾਂ ਨਹੀਂ ਉਹ ਅੰਨ੍ਹਾ ਹੈ, ਉਹ ਨੂੰ ਧੁੰਦਲਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਕਿ ਮੈਂ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸੀ l
੨ ਪਤਰਸ 1 : 10 (IRVPA)
ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੋਕਰ ਨਾ ਖਾਓਗੇ l
੨ ਪਤਰਸ 1 : 11 (IRVPA)
ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ।
੨ ਪਤਰਸ 1 : 12 (IRVPA)
ਪਤਰਸ ਦਾ ਆਖਰੀ ਸਮਾਂ ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ l
੨ ਪਤਰਸ 1 : 13 (IRVPA)
ਪਰ ਮੈਂ ਇਹ ਯੋਗ ਸਮਝਦਾ ਹਾਂ ਕਿ ਜਦੋਂ ਤੱਕ ਮੈਂ ਇਸ ਤੰਬੂ ਵਿੱਚ ਹਾਂ, ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ l
੨ ਪਤਰਸ 1 : 14 (IRVPA)
ਕਿਉਂ ਜੋ ਮੈਂ ਜਾਣਦਾ ਹਾਂ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ ਜਿਵੇਂ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਇਹ ਪਹਿਲਾਂ ਹੀ ਪਰਗਟ ਕੀਤਾ ਸੀ l
੨ ਪਤਰਸ 1 : 15 (IRVPA)
ਸਗੋਂ ਮੈਂ ਯਤਨ ਕਰਾਂਗਾ ਜੋ ਤੁਸੀਂ ਮੇਰੇ ਜਾਣ ਦੇ ਮਗਰੋਂ ਇਹਨਾਂ ਗੱਲਾਂ ਨੂੰ ਹਰ ਵੇਲੇ ਚੇਤੇ ਰੱਖੋ।
੨ ਪਤਰਸ 1 : 16 (IRVPA)
ਮਸੀਹ ਦੀ ਮਹਿਮਾ ਦੇ ਚਸ਼ਮਦੀਦ ਗਵਾਹ ਕਿਉਂ ਜੋ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ l
੨ ਪਤਰਸ 1 : 17 (IRVPA)
ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਿਸ ਵੇਲੇ ਉਸ ਪਰਤਾਪੀ ਮਹਿਮਾ ਤੋਂ ਉਹ ਨੂੰ ਇਹ ਸ਼ਬਦ ਆਇਆ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਪ੍ਰਸੰਨ ਹਾਂ l
੨ ਪਤਰਸ 1 : 18 (IRVPA)
ਅਤੇ ਅਸੀਂ ਇਹ ਸ਼ਬਦ ਸਵਰਗ ਤੋਂ ਆਉਂਦਾ ਸੁਣਿਆ ਜਿਸ ਵੇਲੇ ਅਸੀਂ ਪਵਿੱਤਰ ਪਹਾੜ ਉੱਤੇ ਉਹ ਦੇ ਨਾਲ ਸੀ l
੨ ਪਤਰਸ 1 : 19 (IRVPA)
ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ
੨ ਪਤਰਸ 1 : 20 (IRVPA)
ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦਾ ਅਰਥ ਆਪਣੇ ਯਤਨ ਨਾਲ ਨਹੀਂ ਹੁੰਦਾ l
੨ ਪਤਰਸ 1 : 21 (IRVPA)
ਕਿਉਂਕਿ ਕੋਈ ਭਵਿੱਖਬਾਣੀ ਮਨੁੱਖ ਦੀ ਮਰਜ਼ੀ ਤੋਂ ਕਦੇ ਨਹੀਂ ਹੋਈ ਸਗੋਂ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ।

1 2 3 4 5 6 7 8 9 10 11 12 13 14 15 16 17 18 19 20 21