੨ ਸਮੋਈਲ 2 : 1 (IRVPA)
ਦਾਊਦ ਯਹੂਦਾਹ ਦਾ ਰਾਜਾ ਬਣਦਾ ਹੈ ਇਹ ਤੋਂ ਬਾਅਦ ਦਾਊਦ ਨੇ ਯਹੋਵਾਹ ਕੋਲੋਂ ਪੁੱਛ-ਗਿੱਛ ਕੀਤੀ, ਕੀ ਮੈਂ ਯਹੂਦਾਹ ਦੇ ਨਗਰ ਵਿੱਚ ਜਾਂਵਾਂ? ਯਹੋਵਾਹ ਨੇ ਉਹ ਨੂੰ ਆਖਿਆ, ਚਲਾ ਜਾ! ਫਿਰ ਦਾਊਦ ਨੇ ਪੁੱਛਿਆ, ਕਿੱਥੇ ਜਾਂਵਾਂ? ਉਸ ਨੇ ਆਖਿਆ ਹਬਰੋਨ ਵੱਲ,
੨ ਸਮੋਈਲ 2 : 2 (IRVPA)
ਇਸ ਲਈ ਦਾਊਦ ਉੱਥੇ ਗਿਆ ਅਤੇ ਉਹ ਦੀਆਂ ਪਤਨੀਆਂ ਅਰਥਾਤ ਯਿਜ਼ਰਏਲ ਅਹੀਨੋਅਮ ਅਤੇ ਕਰਮਲੀ ਨਾਬਾਲ ਦੀ ਪਤਨੀ ਅਬੀਗੈਲ ਵੀ ਉਸ ਦੇ ਨਾਲ ਸਨ।
੨ ਸਮੋਈਲ 2 : 3 (IRVPA)
ਦਾਊਦ ਆਪਣੇ ਲੋਕਾਂ ਨੂੰ ਜੋ ਉਹ ਦੇ ਨਾਲ ਸਨ, ਉਨ੍ਹਾਂ ਦੇ ਘਰਾਣੇ ਸਮੇਤ ਲੈ ਆਇਆ ਸੋ ਉਹ ਹਬਰੋਨ ਦੇ ਪਿੰਡਾਂ ਵਿੱਚ ਆ ਵੱਸੇ।
੨ ਸਮੋਈਲ 2 : 4 (IRVPA)
ਤਦ ਯਹੂਦਾਹ ਦੇ ਲੋਕ ਆਏ ਅਤੇ ਉੱਥੇ ਉਨ੍ਹਾਂ ਨੇ ਦਾਊਦ ਨੂੰ ਅਭਿਸ਼ੇਕ ਕੀਤਾ ਜੋ ਉਹ ਯਹੂਦਾਹ ਦੇ ਘਰਾਣੇ ਦਾ ਰਾਜਾ ਬਣੇ ਅਤੇ ਲੋਕਾਂ ਨੇ ਇਹ ਆਖ ਕੇ ਦਾਊਦ ਨੂੰ ਖ਼ਬਰ ਦਿੱਤੀ ਕਿ ਜਿਨ੍ਹਾਂ ਨੇ ਸ਼ਾਊਲ ਨੂੰ ਦੱਬਿਆ ਸੀ ਉਹ ਗਿਲਆਦ ਦੇ ਯਾਬੇਸ਼ ਨਗਰ ਦੇ ਲੋਕ ਹਨ।
੨ ਸਮੋਈਲ 2 : 5 (IRVPA)
ਸੋ ਦਾਊਦ ਨੇ ਯਾਬੇਸ਼ ਗਿਲਆਦ ਦੇ ਲੋਕਾਂ ਕੋਲ ਦੂਤ ਭੇਜ ਕੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਵੱਲੋਂ ਤੁਸੀਂ ਆਪਣੇ ਮਾਲਕ ਸ਼ਾਊਲ ਉੱਤੇ ਵੱਡੀ ਦਯਾ ਕੀਤੀ ਜੋ ਉਹ ਨੂੰ ਦਫ਼ਨਾ ਦਿੱਤਾ।
੨ ਸਮੋਈਲ 2 : 6 (IRVPA)
ਹੁਣ ਯਹੋਵਾਹ ਤੁਹਾਡੇ ਨਾਲ ਕਿਰਪਾ ਅਤੇ ਸਚਿਆਈ ਨਾਲ ਵਰਤਾਉ ਕਰੇ ਅਤੇ ਮੈਂ ਵੀ ਤੁਹਾਨੂੰ ਉਸ ਭਲਿਆਈ ਦਾ ਬਦਲਾ ਦਿਆਂਗਾ ਕਿਉਂ ਜੋ ਤੁਸੀਂ ਇਹ ਕੰਮ ਕੀਤਾ।
੨ ਸਮੋਈਲ 2 : 7 (IRVPA)
ਇਸ ਲਈ ਤੁਹਾਡੇ ਹੱਥ ਮਜ਼ਬੂਤ ਹੋਣ ਤੁਸੀਂ ਦਲੇਰ ਹੋਵੋ ਕਿਉਂ ਜੋ ਤੁਹਾਡਾ ਮਾਲਕ ਸ਼ਾਊਲ ਮਰ ਗਿਆ ਹੈ ਅਤੇ ਯਹੂਦਾਹ ਦੇ ਘਰਾਣੇ ਨੇ ਮੈਨੂੰ ਅਭਿਸ਼ੇਕ ਕੀਤਾ ਜੋ ਮੈਂ ਉਹਨਾਂ ਦਾ ਰਾਜਾ ਬਣਾਂ।
੨ ਸਮੋਈਲ 2 : 8 (IRVPA)
ਈਸ਼ਬੋਸ਼ਥ ਨੂੰ ਇਸਰਾਏਲ ਦਾ ਰਾਜਾ ਬਣਾਇਆ ਜਾਣਾ ਪਰ ਨੇਰ ਦੇ ਪੁੱਤਰ ਅਬਨੇਰ ਨੇ ਜਿਹੜਾ ਸ਼ਾਊਲ ਦਾ ਸੈਨਾਪਤੀ ਸੀ, ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਨਾਲ ਲੈ ਕੇ ਉਹ ਨੂੰ ਮਹਨਇਮ ਵਿੱਚ ਪਹੁੰਚਾ ਦਿੱਤਾ।
੨ ਸਮੋਈਲ 2 : 9 (IRVPA)
ਅਤੇ ਉਹ ਨੂੰ ਗਿਲਆਦ, ਅਸ਼ੂਰਿਆ, ਯਿਜ਼ਰਏਲ, ਇਫ਼ਰਾਈਮ, ਬਿਨਯਾਮੀਨ, ਅਤੇ ਸਾਰੇ ਇਸਰਾਏਲ ਦਾ ਰਾਜਾ ਬਣਾ ਦਿੱਤਾ।
੨ ਸਮੋਈਲ 2 : 10 (IRVPA)
ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਦੀ ਉਮਰ ਚਾਲ੍ਹੀ ਸਾਲ ਸੀ, ਜਿਸ ਵੇਲੇ ਉਹ ਇਸਰਾਏਲ ਦਾ ਰਾਜਾ ਬਣਿਆ ਅਤੇ ਉਸ ਨੇ ਦੋ ਸਾਲ ਰਾਜ ਕੀਤਾ ਪਰ ਯਹੂਦਾਹ ਦਾ ਘਰਾਣਾ ਦਾਊਦ ਦੇ ਪੱਖ ਵਿੱਚ ਰਿਹਾ।
੨ ਸਮੋਈਲ 2 : 11 (IRVPA)
ਦਾਊਦ ਨੇ ਹਬਰੋਨ ਵਿੱਚ ਯਹੂਦਾਹ ਦੇ ਘਰਾਣੇ ਉੱਤੇ ਸੱਤ ਸਾਲ ਛੇ ਮਹੀਨੇ ਰਾਜ ਕੀਤਾ।
੨ ਸਮੋਈਲ 2 : 12 (IRVPA)
ਯਹੂਦਾਹ ਅਤੇ ਇਸਰਾਏਲ ਦੇ ਵਿੱਚ ਯੁੱਧ ਨੇਰ ਦੇ ਪੁੱਤਰ ਅਬਨੇਰ ਅਤੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਦੇ ਸੇਵਕ ਮਹਨਇਮ ਵਿੱਚੋਂ ਚੱਲ ਕੇ ਗਿਬਓਨ ਵਿੱਚ ਆਏ।
੨ ਸਮੋਈਲ 2 : 13 (IRVPA)
ਅਤੇ ਸਰੂਯਾਹ ਦਾ ਪੁੱਤਰ ਯੋਆਬ ਅਤੇ ਦਾਊਦ ਦੇ ਸੇਵਕ ਨਿੱਕਲ ਕੇ ਗਿਬਓਨ ਦੇ ਤਲਾਬ ਕੋਲ ਉਨ੍ਹਾਂ ਨੂੰ ਮਿਲੇ ਅਤੇ ਦੋਵੇਂ ਬੈਠ ਗਏ ਇੱਕ ਤਾਂ ਤਲਾਬ ਦੇ ਉਰਲੇ ਬੰਨ੍ਹੇ ਅਤੇ ਦੂਜਾ ਤਲਾਬ ਦੇ ਪਰਲੇ ਬੰਨ੍ਹੇ।
੨ ਸਮੋਈਲ 2 : 14 (IRVPA)
ਤਦ ਅਬਨੇਰ ਨੇ ਯੋਆਬ ਨੂੰ ਆਖਿਆ, ਆਖੋ ਤਾਂ ਜੁਆਨ ਉੱਠਣ ਅਤੇ ਸਾਡੇ ਅੱਗੇ ਕੋਈ ਖੇਡ ਵਿਖਾਉਣ। ਯੋਆਬ ਬੋਲਿਆ, ਉੱਠੋ।
੨ ਸਮੋਈਲ 2 : 15 (IRVPA)
ਤਦ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਵੱਲੋਂ ਬਿਨਯਾਮੀਨ ਦੇ ਗਿਣਤੀ ਦੇ ਬਾਰਾਂ ਜੁਆਨ ਉੱਠੇ ਅਤੇ ਪਰਲੇ ਪਾਸੇ ਗਏ ਅਤੇ ਦਾਊਦ ਦੇ ਸੇਵਕਾਂ ਵੱਲੋਂ ਵੀ ਬਾਰਾਂ ਜੁਆਨ ਨਿੱਕਲੇ।
੨ ਸਮੋਈਲ 2 : 16 (IRVPA)
ਅਤੇ ਇੱਕ-ਇੱਕ ਨੇ ਆਪੋ ਆਪਣੇ ਵਿਰੋਧੀ ਨੂੰ ਸਿਰੋਂ ਫੜ੍ਹ ਕੇ ਆਪਣੀ ਤਲਵਾਰ ਆਪਣੇ ਵਿਰੋਧੀ ਦੀ ਵੱਖੀ ਵਿੱਚ ਧਸਾ ਦਿੱਤੀ, ਅਤੇ ਉਹ ਇਕੱਠੇ ਹੀ ਡਿੱਗ ਪਏ! ਇਸ ਲਈ ਉਸ ਥਾਂ ਦਾ ਨਾਮ ਹਲਕਤ ਹੱਸੂਰੀਮ ਰੱਖਿਆ, ਜੋ ਗਿਬਓਨ ਵਿੱਚ ਹੈ।
੨ ਸਮੋਈਲ 2 : 17 (IRVPA)
ਅਤੇ ਉਸ ਦਿਨ ਵੱਡੀ ਲੜਾਈ ਹੋਈ ਅਤੇ ਅਬਨੇਰ ਅਤੇ ਇਸਰਾਏਲ ਦੇ ਲੋਕ ਦਾਊਦ ਦੇ ਲੋਕਾਂ ਕੋਲੋਂ ਹਾਰ ਗਏ।
੨ ਸਮੋਈਲ 2 : 18 (IRVPA)
ਉੱਥੇ ਸਰੂਯਾਹ ਦੇ ਤਿੰਨ ਪੁੱਤਰ ਯੋਆਬ, ਅਬੀਸ਼ਈ ਅਤੇ ਅਸਾਹੇਲ ਸਨ। ਅਸਾਹੇਲ ਜੰਗਲੀ ਹਿਰਨ ਦੀ ਤਰ੍ਹਾਂ ਫੁਰਤੀਲਾ ਸੀ।
੨ ਸਮੋਈਲ 2 : 19 (IRVPA)
ਅਤੇ ਅਸਾਹੇਲ ਨੇ ਅਬਨੇਰ ਦਾ ਪਿੱਛਾ ਕੀਤਾ ਅਤੇ ਅਬਨੇਰ ਦਾ ਪਿੱਛਾ ਕਰਨ ਵੇਲੇ ਨਾ ਤਾਂ ਸੱਜੇ ਨਾ ਹੀ ਖੱਬੇ ਪਾਸੇ ਮੁੜਿਆ
੨ ਸਮੋਈਲ 2 : 20 (IRVPA)
ਤਦ ਅਬਨੇਰ ਨੇ ਆਪਣੇ ਪਿੱਛੇ ਵੇਖ ਕੇ ਉਹ ਨੂੰ ਪੁੱਛਿਆ, ਕੀ ਤੂੰ ਹੀ ਅਸਾਹੇਲ ਹੈਂ? ਉਸ ਨੇ ਉੱਤਰ ਦਿੱਤਾ, ਹਾਂ, ਮੈਂ ਹੀ ਹਾਂ!
੨ ਸਮੋਈਲ 2 : 21 (IRVPA)
ਤਦ ਅਬਨੇਰ ਨੇ ਉਹ ਨੂੰ ਆਖਿਆ, ਸੱਜੇ ਜਾਂ ਖੱਬੇ ਹੱਥ ਨੂੰ ਮੁੜ ਅਤੇ ਜੁਆਨਾਂ ਵਿੱਚੋਂ ਕਿਸੇ ਨੂੰ ਫੜ੍ਹ ਲੈ ਅਤੇ ਉਹ ਦੇ ਸ਼ਸਤਰ ਲੁੱਟ ਲੈ, ਪਰ ਅਸਾਹੇਲ ਨੇ ਉਸ ਦਾ ਪਿੱਛਾ ਕਰਨਾ ਨਾ ਛੱਡਿਆ ਜੋ ਉਸ ਦਾ ਪਿੱਛਾ ਕਰਨ ਤੋਂ ਕਿਸੇ ਹੋਰ ਦੀ ਵੱਲ ਜਾਂਵਾਂ।
੨ ਸਮੋਈਲ 2 : 22 (IRVPA)
ਅਬਨੇਰ ਨੇ ਅਸਾਹੇਲ ਨੂੰ ਫਿਰ ਆਖਿਆ, ਮੇਰਾ ਪਿੱਛਾ ਕਰਨਾ ਛੱਡ ਦੇ! ਮੈਂ ਕਿਉਂ ਤੈਨੂੰ ਵੱਢ ਕੇ ਧਰਤੀ ਤੇ ਸੁੱਟਾਂ? ਫੇਰ ਮੈਂ ਤੇਰੇ ਭਰਾ ਯੋਆਬ ਨੂੰ ਕਿਵੇਂ ਮੂੰਹ ਵਿਖਾਵਾਂਗਾ?
੨ ਸਮੋਈਲ 2 : 23 (IRVPA)
ਪਰ ਉਸ ਨੇ ਕਿਸੇ ਹੋਰ ਪਾਸੇ ਮੁੜਨ ਤੋਂ ਨਾਂਹ ਕੀਤੀ। ਤਦ ਅਬਨੇਰ ਨੇ ਬਰਛੀ ਦੇ ਪਿਛਲੇ ਸਿਰੇ ਨਾਲ ਉਸ ਦੇ ਢਿੱਡ ਵਿੱਚ ਅਜਿਹਾ ਮਾਰਿਆ ਜੋ ਉਸ ਦੀ ਪਿੱਠ ਵਿੱਚੋਂ ਦੀ ਪਾਰ ਨਿੱਕਲ ਗਈ, ਉਹ ਉੱਥੇ ਡਿੱਗ ਪਿਆ ਅਤੇ ਉਸੇ ਥਾਂ ਮਰ ਗਿਆ। ਅਜਿਹਾ ਹੋਇਆ, ਜੋ ਕੋਈ ਉਸ ਸਥਾਨ ਉੱਤੇ ਆਉਂਦਾ ਸੀ ਜਿੱਥੇ ਅਸਾਹੇਲ ਮਰਿਆ ਪਿਆ ਸੀ, ਤਾਂ ਉਹ ਉੱਥੇ ਹੀ ਖੜ੍ਹਾ ਰਹਿੰਦਾ ਸੀ।
੨ ਸਮੋਈਲ 2 : 24 (IRVPA)
ਤਦ ਯੋਆਬ ਅਤੇ ਅਬੀਸ਼ਈ ਵੀ ਅਬਨੇਰ ਦਾ ਪਿੱਛਾ ਕਰਦੇ ਰਹੇ ਅਤੇ ਜਦ ਉਹ ਅੰਮਾਹ ਦੇ ਪਰਬਤ ਤੱਕ ਜੋ ਗਿਬਓਨ ਦੇ ਉਜਾੜ ਦੇ ਰਾਹ ਵਿੱਚ ਗਿਯਹ ਦੇ ਸਾਹਮਣੇ ਹੈ ਪਹੁੰਚੇ, ਤਦ ਸੂਰਜ ਡੁੱਬ ਗਿਆ।
੨ ਸਮੋਈਲ 2 : 25 (IRVPA)
ਅਤੇ ਬਿਨਯਾਮੀਨੀ ਅਬਨੇਰ ਦੇ ਪਿੱਛੇ ਹੋ ਕੇ ਇਕੱਠੇ ਹੋਏ ਅਤੇ ਇੱਕ ਟੋਲੀ ਬਣ ਕੇ ਇੱਕ ਪਰਬਤ ਦੀ ਟੀਸੀ ਉੱਤੇ ਖੜ੍ਹੇ ਹੋ ਗਏ।
੨ ਸਮੋਈਲ 2 : 26 (IRVPA)
ਤਦ ਅਬਨੇਰ ਨੇ ਯੋਆਬ ਨੂੰ ਸੱਦ ਕੇ ਆਖਿਆ, ਭਲਾ, ਕੀ ਤਲਵਾਰ ਸਦਾ ਤਬਾਹੀ ਕਰਦੀ ਰਹੇਗੀ? ਭਲਾ ਤੂੰ ਨਹੀਂ ਜਾਣਦਾ ਜੋ ਇਸ ਦਾ ਫਲ ਬੁਰਾ ਹੋਵੇਗਾ ਅਤੇ ਕਦ ਤੱਕ ਤੂੰ ਲੋਕਾਂ ਨੂੰ ਆਪੋ ਆਪਣੇ ਭਰਾਵਾਂ ਦਾ ਪਿੱਛਾ ਕਰਨ ਤੋਂ ਨਾ ਮੋੜੇਂਗਾ?
੨ ਸਮੋਈਲ 2 : 27 (IRVPA)
ਤਦ ਯੋਆਬ ਨੇ ਆਖਿਆ, ਜਿਉਂਦੇ ਪਰਮੇਸ਼ੁਰ ਦੀ ਸਹੁੰ, ਜੇ ਕਦੇ ਤੂੰ ਇਹ ਗੱਲ ਨਾ ਆਖਦਾ, ਤਾਂ ਲੋਕ ਸਵੇਰੇ ਹੀ ਮੁੜ ਜਾਂਦੇ ਅਤੇ ਆਪੋ ਆਪਣੇ ਭਰਾਵਾਂ ਦਾ ਪਿੱਛਾ ਨਾ ਕਰਦੇ।
੨ ਸਮੋਈਲ 2 : 28 (IRVPA)
ਯੋਆਬ ਨੇ ਤੁਰ੍ਹੀ ਵਜਾਈ ਅਤੇ ਸਭ ਲੋਕ ਖੜ੍ਹੇ ਹੋ ਗਏ ਅਤੇ ਫਿਰ ਇਸਰਾਏਲ ਦਾ ਪਿੱਛਾ ਨਾ ਕੀਤਾ ਅਤੇ ਲੜਾਈ ਵੀ ਨਾ ਕੀਤੀ।
੨ ਸਮੋਈਲ 2 : 29 (IRVPA)
ਅਬਨੇਰ ਅਤੇ ਉਹ ਦੇ ਲੋਕ ਉਸ ਸਾਰੀ ਰਾਤ ਮੈਦਾਨ ਵਿੱਚ ਤੁਰਦੇ ਗਏ ਅਤੇ ਯਰਦਨ ਦੇ ਪਾਰ ਹੋਏ ਅਤੇ ਉਹ ਸਾਰੇ ਦਿਨ ਚਲਦੇ ਰਹੇ ਅਤੇ ਮਹਨਇਮ ਵਿੱਚ ਆ ਗਏ।
੨ ਸਮੋਈਲ 2 : 30 (IRVPA)
ਯੋਆਬ ਅਬਨੇਰ ਦਾ ਪਿੱਛਾ ਕਰਨ ਤੋਂ ਮੁੜ ਗਿਆ; ਅਤੇ ਜਦ ਉਸ ਨੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ ਤਦ ਉਸ ਨੇ ਵੇਖਿਆ ਕਿ ਦਾਊਦ ਦੇ ਸੇਵਕਾਂ ਵਿੱਚੋਂ ਉੱਨੀ ਮਨੁੱਖ ਨਾ ਲੱਭੇ ਅਤੇ ਅਸਾਹੇਲ ਵੀ ਨਾ ਲੱਭਿਆ।
੨ ਸਮੋਈਲ 2 : 31 (IRVPA)
ਪਰ ਦਾਊਦ ਦੇ ਸੇਵਕਾਂ ਨੇ ਬਿਨਯਾਮੀਨ ਵਿੱਚੋਂ ਅਤੇ ਅਬਨੇਰ ਦੇ ਸੇਵਕਾਂ ਵਿੱਚੋਂ ਲੋਕਾਂ ਨੂੰ ਅਜਿਹਾ ਮਾਰਿਆ, ਜੋ ਤਿੰਨ ਸੋ ਸੱਠ ਮਨੁੱਖ ਮਰ ਗਏ।
੨ ਸਮੋਈਲ 2 : 32 (IRVPA)
ਉਨ੍ਹਾਂ ਨੇ ਅਸਾਹੇਲ ਨੂੰ ਚੁੱਕ ਲਿਆ ਅਤੇ ਉਹ ਦੇ ਪਿਤਾ ਦੇ ਕਬਰਿਸਤਾਨ ਵਿੱਚ ਜੋ ਬੈਤਲਹਮ ਵਿੱਚ ਸੀ, ਉਹ ਨੂੰ ਦਫ਼ਨਾ ਦਿੱਤਾ ਅਤੇ ਯੋਆਬ ਅਤੇ ਉਹ ਦੇ ਮਨੁੱਖ ਸਾਰੀ ਰਾਤ ਤੁਰ ਕੇ ਪਹਿਲੇ ਪਹਿਰ ਹਬਰੋਨ ਵਿੱਚ ਆ ਗਏ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32