੨ ਸਮੋਈਲ 3 : 1 (IRVPA)
ਦਾਊਦ ਦੇ ਪੁੱਤਰ ਸ਼ਾਊਲ ਦੇ ਘਰਾਣੇ ਅਤੇ ਦਾਊਦ ਦੇ ਘਰਾਣੇ ਵਿੱਚ ਲੰਮੇ ਸਮੇਂ ਤੱਕ ਯੁੱਧ ਹੁੰਦਾ ਰਿਹਾ, ਪਰ ਦਾਊਦ ਦਿਨੋ ਦਿਨ ਤਕੜਾ ਹੁੰਦਾ ਗਿਆ, ਪਰ ਸ਼ਾਊਲ ਦਾ ਘਰਾਣਾ ਕਮਜ਼ੋਰ ਹੁੰਦਾ ਗਿਆ।
੨ ਸਮੋਈਲ 3 : 2 (IRVPA)
ਫਿਰ ਹਬਰੋਨ ਵਿੱਚ ਦਾਊਦ ਦੇ ਪੁੱਤਰ ਪੈਦਾ ਹੋਏ, ਉਹ ਦਾ ਪਹਿਲੌਠੇ ਪੁੱਤਰ ਅਮਨੋਨ ਸੀ ਜੋ ਯਿਜ਼ਰੇਲਣ ਅਹੀਨੋਅਮ ਦੀ ਕੁੱਖੋਂ ਹੋਇਆ,
੨ ਸਮੋਈਲ 3 : 3 (IRVPA)
ਦੂਜੇ ਦਾ ਨਾਮ ਕਿਲਆਬ ਸੀ ਜੋ ਕਰਮਲੀ ਨਾਬਾਲ ਦੀ ਪਤਨੀ ਅਬੀਗੈਲ ਦੀ ਕੁੱਖੋਂ ਪੈਦਾ ਹੋਇਆ ਅਤੇ ਤੀਜਾ ਅਬਸ਼ਾਲੋਮ ਸੀ ਜੋ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਮਅਕਾਹ ਦੀ ਕੁੱਖੋਂ ਪੈਦਾ ਹੋਇਆ,
੨ ਸਮੋਈਲ 3 : 4 (IRVPA)
ਅਤੇ ਚੌਥੇ ਦਾ ਨਾਮ ਅਦੋਨੀਯਾਹ ਜਿਸ ਨੂੰ ਹੱਗੀਥ ਨੇ ਜਨਮ ਦਿੱਤਾ ਅਤੇ ਪੰਜਵੇ ਦਾ ਨਾਮ ਸ਼ਫ਼ਟਯਾਹ ਸੀ ਜਿਸ ਨੂੰ ਅਬੀਟਾਲ ਨੇ ਜਨਮ ਦਿੱਤਾ
੨ ਸਮੋਈਲ 3 : 5 (IRVPA)
ਅਤੇ ਛੇਵਾਂ ਯਿਥਰਆਮ ਸੀ, ਉਹ ਜੋ ਦਾਊਦ ਦੀ ਪਤਨੀ ਅਗਲਾਹ ਦੀ ਕੁੱਖੋਂ ਪੈਦਾ ਹੋਇਆ ਸੀ। ਦਾਊਦ ਦੇ ਇਹ ਪੁੱਤਰ ਹਬਰੋਨ ਵਿੱਚ ਪੈਦਾ ਹੋਏ।
੨ ਸਮੋਈਲ 3 : 6 (IRVPA)
ਅਬਨੇਰ ਦਾ ਦਾਊਦ ਦੇ ਪੱਖ ਵਿੱਚ ਆਉਣਾ ਜਦ ਸ਼ਾਊਲ ਦੇ ਘਰਾਣੇ ਅਤੇ ਦਾਊਦ ਘਰਾਣੇ ਵਿੱਚ ਲੜਾਈ ਹੋ ਰਹੀ ਸੀ ਤਾਂ ਅਜਿਹਾ ਹੋਇਆ ਕਿ ਅਬਨੇਰ ਨੇ ਸ਼ਾਊਲ ਦੇ ਘਰਾਣੇ ਵਿੱਚ ਆਪਣੇ ਆਪ ਨੂੰ ਤਕੜਾ ਕੀਤਾ।
੨ ਸਮੋਈਲ 3 : 7 (IRVPA)
ਸ਼ਾਊਲ ਦੀ ਇੱਕ ਰਖ਼ੈਲ ਰਿਜ਼ਪਾਹ ਜੋ ਅੱਯਾਹ ਦੀ ਧੀ ਸੀ, ਈਸ਼ਬੋਸ਼ਥ ਨੇ ਅਬਨੇਰ ਨੂੰ ਆਖਿਆ, ਤੂੰ ਮੇਰੇ ਪਿਤਾ ਦੀ ਰਖ਼ੈਲ ਨਾਲ ਕਿਉਂ ਸੰਗ ਕੀਤਾ?
੨ ਸਮੋਈਲ 3 : 8 (IRVPA)
ਅਬਨੇਰ ਈਸ਼ਬੋਸ਼ਥ ਦੀ ਇਸ ਗੱਲ ਦੇ ਕਾਰਨ ਗੁੱਸੇ ਹੋਇਆ ਅਤੇ ਆਖਿਆ, ਕੀ ਮੈਂ ਯਹੂਦਾਹ ਦੇ ਕੁੱਤੇ ਦਾ ਸਿਰ ਹਾਂ? ਮੈਂ ਯਹੂਦਾਹ ਨਾਲ ਵਿਰੋਧ ਕਰ ਕੇ ਅੱਜ ਦੇ ਦਿਨ ਤੱਕ ਤੇਰੇ ਪਿਤਾ ਸ਼ਾਊਲ ਦੇ ਘਰਾਣੇ ਉੱਤੇ ਅਤੇ ਉਹ ਦੇ ਭਰਾਵਾਂ ਉੱਤੇ ਅਤੇ ਉਹ ਦੇ ਮਿੱਤਰਾਂ ਉੱਤੇ ਕਿਰਪਾ ਕਰਦਾ ਰਿਹਾ ਹਾਂ ਅਤੇ ਮੈਂ ਤੈਨੂੰ ਦਾਊਦ ਦੇ ਹੱਥ ਨਹੀਂ ਸੌਂਪਿਆ, ਪਰ ਤੂੰ ਅੱਜ ਇਸ ਇਸਤਰੀ ਦੇ ਕਾਰਨ ਮੇਰੇ ਉੱਤੇ ਦੋਸ਼ ਲਗਾਉਂਦਾ ਹੈਂ?
੨ ਸਮੋਈਲ 3 : 9 (IRVPA)
ਪਰਮੇਸ਼ੁਰ ਅਬਨੇਰ ਨਾਲ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵਧੇਰੇ ਮੈਂ ਉਸੇ ਤਰ੍ਹਾਂ ਨਾਲ ਕੰਮ ਨਾ ਕਰਾਂ, ਜਿਵੇਂ ਯਹੋਵਾਹ ਨੇ ਦਾਊਦ ਨਾਲ ਸਹੁੰ ਖਾਧੀ ਹੈ।
੨ ਸਮੋਈਲ 3 : 10 (IRVPA)
ਰਾਜ ਨੂੰ ਸ਼ਾਊਲ ਦੇ ਘਰਾਣੇ ਤੋਂ ਵੱਖਰਾ ਕਰ ਦੇਵਾਂ ਅਤੇ ਦਾਊਦ ਦੀ ਗੱਦੀ ਨੂੰ ਇਸਰਾਏਲ ਉੱਤੇ ਅਤੇ ਯਹੂਦਾਹ ਉੱਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਸਥਿਰ ਕਰ ਦੇਵਾਂ!
੨ ਸਮੋਈਲ 3 : 11 (IRVPA)
ਤਦ ਉਹ ਅਬਨੇਰ ਦੇ ਸਾਹਮਣੇ ਫਿਰ ਕੁਝ ਉੱਤਰ ਨਾ ਦੇ ਸਕਿਆ, ਕਿਉਂ ਜੋ ਉਹ ਉਸ ਤੋਂ ਡਰ ਗਿਆ ਸੀ।
੨ ਸਮੋਈਲ 3 : 12 (IRVPA)
ਇਸ ਲਈ ਅਬਨੇਰ ਨੇ ਦਾਊਦ ਕੋਲ ਦੂਤ ਭੇਜੇ ਅਤੇ ਆਖਿਆ, ਦੇਸ਼ ਕਿਹ ਦਾ ਹੈ? ਤੁਸੀਂ ਮੇਰੇ ਨਾਲ ਵਾਇਦਾ ਕਰੋ ਅਤੇ ਵੇਖੋ, ਮੈਂ ਤੁਹਾਡੀ ਸਹਾਇਤਾ ਕਰਾਂਗਾ ਜੋ ਸਾਰੇ ਇਸਰਾਏਲ ਦੇ ਮਨਾਂ ਨੂੰ ਤੁਹਾਡੀ ਵੱਲ ਕਰ ਦੇਵਾਂ।
੨ ਸਮੋਈਲ 3 : 13 (IRVPA)
ਤਦ ਦਾਊਦ ਬੋਲਿਆ, ਚੰਗੀ ਗੱਲ, ਮੈਂ ਤੇਰੇ ਨਾਲ ਬਚਨ ਕਰਾਂਗਾ, ਪਰ ਤੈਥੋਂ ਮੈਂ ਇੱਕ ਗੱਲ ਮੰਗਦਾ ਕਿ ਜਿਸ ਵੇਲੇ ਤੂੰ ਮੈਨੂੰ ਮਿਲਣ ਲਈ ਆਵੇਂ ਅਤੇ ਸ਼ਾਊਲ ਦੀ ਧੀ ਮੀਕਲ ਨੂੰ ਆਪਣੇ ਨਾਲ ਨਾ ਲਿਆਵੇਂ ਤਾਂ ਤੂੰ ਮੇਰਾ ਮੂੰਹ ਕਦੇ ਨਾ ਵੇਖੇਂਗਾ।
੨ ਸਮੋਈਲ 3 : 14 (IRVPA)
ਫਿਰ ਦਾਊਦ ਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਦੂਤਾਂ ਦੇ ਰਾਹੀਂ ਸੁਨੇਹਾ ਭੇਜਿਆ, ਮੇਰੀ ਪਤਨੀ ਮੀਕਲ ਨੂੰ, ਜੋ ਮੈਂ ਫ਼ਲਿਸਤੀਆਂ ਦੀਆਂ ਸੌ ਖਲੜੀਆਂ ਦੇ ਕੇ ਵਿਆਹੀ ਸੀ ਮੇਰੇ ਹੱਥ ਸੌਂਪ ਦੇ।
੨ ਸਮੋਈਲ 3 : 15 (IRVPA)
ਤਦ ਈਸ਼ਬੋਸ਼ਥ ਨੇ ਲੋਕ ਭੇਜੇ ਅਤੇ ਉਸ ਇਸਤਰੀ ਨੂੰ ਉਸ ਦੇ ਪਤੀ ਲੈਸ਼ ਦੇ ਪੁੱਤਰ ਫ਼ਲਟੀਏਲ ਕੋਲੋਂ ਖੋਹ ਲਿਆ।
੨ ਸਮੋਈਲ 3 : 16 (IRVPA)
ਤਦ ਉਸ ਦਾ ਪਤੀ ਉਸ ਇਸਤਰੀ ਦੇ ਨਾਲ ਤੁਰਿਆ ਉਸ ਦੇ ਪਿੱਛੇ ਬਹੁਰੀਮ ਸ਼ਹਿਰ ਤੱਕ ਰੋਂਦਾ ਆਇਆ। ਤਦ ਅਬਨੇਰ ਨੇ ਉਹ ਨੂੰ ਆਖਿਆ, ਜਾ, ਮੁੜ ਜਾ! ਤਦ ਉਹ ਮੁੜ ਗਿਆ।
੨ ਸਮੋਈਲ 3 : 17 (IRVPA)
ਤਦ ਅਬਨੇਰ ਨੇ ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲਾਂ ਬਾਤਾਂ ਕਰ ਕੇ ਆਖਿਆ, ਤੁਸੀਂ ਤਾਂ ਪਹਿਲਾ ਹੀ ਚਾਹੁੰਦੇ ਸੀ ਕਿ ਦਾਊਦ ਸਾਡਾ ਰਾਜਾ ਬਣੇ,
੨ ਸਮੋਈਲ 3 : 18 (IRVPA)
ਇਸ ਲਈ ਹੁਣ ਤੁਸੀਂ ਅਜਿਹਾ ਹੀ ਕਰੋਂ ਕਿਉਂ ਜੋ ਯਹੋਵਾਹ ਨੇ ਦਾਊਦ ਦੇ ਲਈ ਆਖਿਆ ਹੈ ਕਿ ਮੈਂ ਆਪਣੇ ਦਾਸ ਦਾਊਦ ਦੇ ਰਾਹੀਂ ਆਪਣੀ ਪਰਜਾ ਇਸਰਾਏਲ ਨੂੰ ਫ਼ਲਿਸਤੀਆਂ ਦੇ ਹੱਥੋਂ ਅਤੇ ਉਸ ਦੇ ਸਾਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦਿਆਂਗਾ।
੨ ਸਮੋਈਲ 3 : 19 (IRVPA)
ਤਦ ਅਬਨੇਰ ਨੇ ਬਿਨਯਾਮੀਨ ਨੂੰ ਵੀ ਇਹ ਗੱਲ ਸੁਣਾਈ ਤਾਂ ਫਿਰ ਅਬਨੇਰ ਹਬਰੋਨ ਨੂੰ ਗਿਆ ਤਾਂ ਕਿ ਜੋ ਸਭ ਕੁਝ ਜਿਹੜਾ ਇਸਰਾਏਲ ਨੂੰ ਅਤੇ ਬਿਨਯਾਮੀਨ ਦੇ ਸਾਰੇ ਘਰਾਣੇ ਨੂੰ ਚੰਗਾ ਲੱਗਿਆ ਸੀ ਉਹ ਸਭ ਕੁਝ ਦਾਊਦ ਨੂੰ ਸੁਣਾਵੇ।
੨ ਸਮੋਈਲ 3 : 20 (IRVPA)
ਸੋ ਅਬਨੇਰ ਹਬਰੋਨ ਵਿੱਚ ਦਾਊਦ ਕੋਲ ਆਇਆ ਅਤੇ ਵੀਹ ਮਨੁੱਖ ਉਹ ਦੇ ਨਾਲ ਸਨ। ਤਦ ਦਾਊਦ ਨੇ ਅਬਨੇਰ ਦੀ ਅਤੇ ਉਹ ਦੇ ਨਾਲ ਦੇ ਲੋਕਾਂ ਦੀ ਦਾਵਤ ਕੀਤੀ।
੨ ਸਮੋਈਲ 3 : 21 (IRVPA)
ਅਬਨੇਰ ਨੇ ਦਾਊਦ ਨੂੰ ਆਖਿਆ, ਹੁਣ ਮੈਂ ਉੱਠ ਕੇ ਜਾਂਵਾਂਗਾ ਅਤੇ ਸਾਰੇ ਇਸਰਾਏਲ ਨੂੰ ਆਪਣੇ ਮਹਾਰਾਜ ਰਾਜਾ ਦੇ ਕੋਲ ਇਕੱਠਿਆਂ ਕਰਾਂਗਾ ਜੋ ਓਹ ਤੁਹਾਡੇ ਨਾਲ ਵਾਇਦਾ ਕਰਨ ਅਤੇ ਜਿੱਥੇ ਤੁਹਾਡਾ ਜੀਅ ਕਰੇ ਉੱਥੇ ਹੀ ਤੁਸੀਂ ਰਾਜ ਕਰੋ। ਦਾਊਦ ਨੇ ਅਬਨੇਰ ਨੂੰ ਵਿਦਾ ਕੀਤਾ ਅਤੇ ਉਹ ਸੁੱਖ-ਸਾਂਦ ਨਾਲ ਚੱਲਿਆ ਗਿਆ।
੨ ਸਮੋਈਲ 3 : 22 (IRVPA)
ਅਬਨੇਰ ਦੀ ਹੱਤਿਆ ਵੇਖੋ, ਉਸ ਵੇਲੇ ਦਾਊਦ ਦੇ ਸੇਵਕਾਂ ਅਤੇ ਯੋਆਬ ਕਿਸੇ ਟੋਲੀ ਦਾ ਪਿੱਛਾ ਕਰ ਕੇ ਢੇਰ ਸਾਰੀ ਲੁੱਟ ਆਪਣੇ ਨਾਲ ਲੈ ਆਏ। ਉਸ ਵੇਲੇ ਅਬਨੇਰ ਹਬਰੋਨ ਵਿੱਚ ਦਾਊਦ ਦੇ ਕੋਲ ਨਹੀਂ ਸੀ ਕਿਉਂ ਜੋ ਉਸ ਨੇ ਉਹ ਨੂੰ ਤੋਰ ਦਿੱਤਾ ਸੀ। ਉਹ ਸੁੱਖ-ਸਾਂਦ ਨਾਲ ਚੱਲਿਆ ਗਿਆ।
੨ ਸਮੋਈਲ 3 : 23 (IRVPA)
ਜਦ ਯੋਆਬ ਅਤੇ ਦਲ ਦੇ ਸਭ ਲੋਕ ਜੋ ਉਹ ਦੇ ਨਾਲ ਸਨ ਆਏ ਤਾਂ ਉਨ੍ਹਾਂ ਨੇ ਯੋਆਬ ਨੂੰ ਆਖਿਆ, ਨੇਰ ਦਾ ਪੁੱਤਰ ਅਬਨੇਰ ਰਾਜਾ ਕੋਲ ਆਇਆ ਸੀ ਅਤੇ ਉਸ ਨੇ ਉਹ ਨੂੰ ਤੋਰ ਦਿੱਤਾ ਅਤੇ ਉਹ ਸੁੱਖ-ਸਾਂਦ ਨਾਲ ਚੱਲਿਆ ਗਿਆ।
੨ ਸਮੋਈਲ 3 : 24 (IRVPA)
ਸੋ ਯੋਆਬ ਰਾਜਾ ਦੇ ਕੋਲ ਆ ਕੇ ਬੋਲਿਆ, ਇਹ ਤੂੰ ਕੀ ਕੀਤਾ? ਵੇਖ ਅਬਨੇਰ ਤੇਰੇ ਕੋਲ ਆਇਆ ਸੋ ਤੂੰ ਉਹ ਨੂੰ ਕਿਉਂ ਵਿਦਾ ਕੀਤਾ ਅਤੇ ਉਹ ਚੱਲਿਆ ਗਿਆ।
੨ ਸਮੋਈਲ 3 : 25 (IRVPA)
ਤੂੰ ਨੇਰ ਦੇ ਪੁੱਤਰ ਅਬਨੇਰ ਨੂੰ ਜਾਣਦਾ ਹੈਂ ਉਹ ਜੋ ਤੇਰੇ ਨਾਲ ਧੋਖਾ ਕਰਨ ਨੂੰ ਅਤੇ ਤੇਰੇ ਆਉਣ ਜਾਣ ਅਤੇ ਤੇਰੇ ਸਾਰੇ ਕੰਮਾਂ ਦਾ ਭੇਦ ਲੈਣ ਆਇਆ ਸੀ।
੨ ਸਮੋਈਲ 3 : 26 (IRVPA)
ਫਿਰ ਜਦ ਯੋਆਬ ਦਾਊਦ ਕੋਲੋਂ ਨਿੱਕਲ ਆਇਆ ਤਾਂ ਉਸ ਨੇ ਅਬਨੇਰ ਦੇ ਪਿੱਛੇ ਦੂਤ ਭੇਜੇ ਅਤੇ ਓਹ ਉਸ ਨੂੰ ਸਿਰਾਹ ਦੇ ਖੂਹ ਕੋਲੋਂ ਮੋੜ ਲਿਆਏ ਪਰ ਦਾਊਦ ਨੂੰ ਇਸ ਗੱਲ ਦੀ ਖ਼ਬਰ ਨਹੀਂ ਸੀ।
੨ ਸਮੋਈਲ 3 : 27 (IRVPA)
ਜਦ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਇਕੱਲੇ ਵਿੱਚ ਗੱਲ ਕਰਨ ਲਈ ਉਹ ਡਿਉੜ੍ਹੀ ਦੀ ਨੁੱਕਰ ਵਿੱਚ ਲੈ ਗਿਆ ਅਤੇ ਉੱਥੇ ਉਸ ਦੇ ਢਿੱਡ ਵਿੱਚ ਆਪਣੇ ਭਰਾ ਅਸਾਹੇਲ ਦੇ ਖੂਨ ਬਦਲੇ ਅਜਿਹਾ ਮਾਰਿਆ ਕਿ ਉਹ ਮਰ ਗਿਆ।
੨ ਸਮੋਈਲ 3 : 28 (IRVPA)
ਇਹ ਦੇ ਪਿੱਛੋਂ ਜਦ ਦਾਊਦ ਨੇ ਸੁਣਿਆ ਤਾਂ ਉਹ ਬੋਲਿਆ, ਮੈਂ ਆਪਣੇ ਰਾਜ ਸਮੇਤ ਯਹੋਵਾਹ ਦੇ ਅੱਗੇ ਨੇਰ ਦੇ ਪੁੱਤਰ ਅਬਨੇਰ ਦੇ ਖੂਨ ਤੋਂ ਨਿਰਦੋਸ਼ ਹਾਂ।
੨ ਸਮੋਈਲ 3 : 29 (IRVPA)
ਉਹ ਯੋਆਬ ਦੇ ਸਿਰ ਅਤੇ ਉਹ ਦੇ ਪਿਤਾ ਦੇ ਸਾਰੇ ਘਰਾਣੇ ਦੇ ਉੱਤੇ ਰਹੇ ਅਤੇ ਯੋਆਬ ਦੇ ਘਰ ਵਿੱਚ ਕੋਈ ਨਾ ਕੋਈ ਅਜਿਹਾ ਰਹੇ ਜਿਹ ਦਾ ਲਹੂ ਵਗੇ ਜਾਂ ਕੋੜ੍ਹ ਹੋਵੇ ਜਾਂ ਲਾਠੀ ਫੜ੍ਹ ਕੇ ਤੁਰੇ ਜਾਂ ਤਲਵਾਰ ਨਾਲ ਡਿੱਗੇ ਜਾਂ ਰੋਟੀ ਦੀ ਘਾਟ ਹੋਵੇ!
੨ ਸਮੋਈਲ 3 : 30 (IRVPA)
ਸੋ ਯੋਆਬ ਅਤੇ ਉਸ ਦੇ ਭਰਾ ਅਬੀਸ਼ਈ ਨੇ ਅਬਨੇਰ ਨੂੰ ਮਾਰ ਸੁੱਟਿਆ ਕਿਉਂ ਜੋ ਉਸ ਨੇ ਉਨ੍ਹਾਂ ਦੇ ਭਰਾ ਅਸਾਹੇਲ ਨੂੰ ਗਿਬਓਨ ਦੀ ਲੜਾਈ ਦੇ ਵਿੱਚ ਮਾਰ ਸੁੱਟਿਆ ਸੀ।
੨ ਸਮੋਈਲ 3 : 31 (IRVPA)
ਅਬਨੇਰ ਨੂੰ ਦਫ਼ਨਾਇਆ ਜਾਣਾ ਦਾਊਦ ਨੇ ਯੋਆਬ ਅਤੇ ਸਾਰੇ ਲੋਕਾਂ ਨੂੰ ਜੋ ਉਹ ਦੇ ਨਾਲ ਸਨ ਆਖਿਆ ਆਪਣੇ ਕੱਪੜੇ ਪਾੜੋ ਅਤੇ ਤੱਪੜ ਪਹਿਨ ਲਓ ਅਤੇ ਅਬਨੇਰ ਦੇ ਅੱਗੇ ਤੁਰ ਕੇ ਰੋਵੋ ਅਤੇ ਦਾਊਦ ਰਾਜਾ ਆਪ ਅਰਥੀ ਪਿੱਛੇ-ਪਿੱਛੇ ਤੁਰਿਆ।
੨ ਸਮੋਈਲ 3 : 32 (IRVPA)
ਸੋ ਉਨ੍ਹਾਂ ਨੇ ਅਬਨੇਰ ਨੂੰ ਹਬਰੋਨ ਵਿੱਚ ਦਫ਼ਨਾ ਦਿੱਤਾ ਅਤੇ ਰਾਜਾ ਉੱਚੀ ਅਵਾਜ਼ ਨਾਲ ਅਬਨੇਰ ਦੀ ਕਬਰ ਉੱਤੇ ਰੋਇਆ ਅਤੇ ਲੋਕ ਵੀ ਰੋਏ।
੨ ਸਮੋਈਲ 3 : 33 (IRVPA)
ਰਾਜਾ ਨੇ ਅਬਨੇਰ ਲਈ ਵਿਰਲਾਪ ਕੀਤਾ ਅਤੇ ਆਖਿਆ, ਹਾਏ ਅਬਨੇਰ! ਕੀ ਤੂੰ ਇੱਕ ਮੂਰਖ ਦੀ ਮੌਤ ਮਰਿਆ?
੨ ਸਮੋਈਲ 3 : 34 (IRVPA)
ਤੇਰੇ ਹੱਥ ਬੰਨ੍ਹੇ ਹੋਏ ਨਹੀਂ ਸਨ, ਨਾ ਤੇਰੇ ਪੈਰੀਂ ਬੇੜੀਆਂ ਸਨ, ਤੂੰ ਤਾਂ ਇਸ ਤਰ੍ਹਾਂ ਡਿੱਗਿਆ ਜਿਵੇਂ ਕੋਈ ਅਪਰਾਧੀ ਅੱਗੇ ਡਿੱਗ ਪਵੇ! ਤਦ ਉਹ ਦੇ ਉੱਤੇ ਸਭ ਲੋਕ ਹੋਰ ਰੋਏ।
੨ ਸਮੋਈਲ 3 : 35 (IRVPA)
ਤਾਂ ਸਭ ਲੋਕ ਉੱਥੋਂ ਆਏ ਤੇ ਦਿਨ ਰਹਿੰਦਿਆਂ ਦਾਊਦ ਨੂੰ ਕੁਝ ਖੁਵਾਉਣ ਲੱਗੇ। ਤਦ ਦਾਊਦ ਨੇ ਸਹੁੰ ਖਾ ਕੇ ਆਖਿਆ, ਜੇਕਰ ਮੈਂ ਸੂਰਜ ਡੁੱਬਣ ਤੋਂ ਪਹਿਲਾਂ ਰੋਟੀ ਜਾਂ ਹੋਰ ਕੁਝ ਖਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵੱਧ ਕਰੇ!
੨ ਸਮੋਈਲ 3 : 36 (IRVPA)
ਸਾਰੇ ਲੋਕਾਂ ਨੇ ਇਸ ਗੱਲ ਉੱਤੇ ਧਿਆਨ ਕੀਤਾ ਅਤੇ ਇਹ ਗੱਲ ਉਨ੍ਹਾਂ ਨੂੰ ਚੰਗੀ ਲੱਗੀ ਕਿਉਂਕਿ ਜੋ ਕੁਝ ਰਾਜਾ ਕਰਦਾ ਸੀ, ਸਭ ਲੋਕ ਉਸ ਤੇ ਰਾਜ਼ੀ ਹੁੰਦੇ ਸਨ।
੨ ਸਮੋਈਲ 3 : 37 (IRVPA)
ਸਾਰੇ ਲੋਕਾਂ ਨੇ ਅਤੇ ਸਾਰੇ ਇਸਰਾਏਲ ਨੇ ਉਸ ਦਿਨ ਇਹ ਜਾਣ ਲਿਆ ਕਿ ਨੇਰ ਦਾ ਪੁੱਤਰ ਅਬਨੇਰ ਰਾਜੇ ਦੀ ਮਰਜ਼ੀ ਨਾਲ ਨਹੀਂ ਮਰਿਆ।
੨ ਸਮੋਈਲ 3 : 38 (IRVPA)
ਰਾਜੇ ਨੇ ਆਪਣੇ ਸੇਵਕਾਂ ਨੂੰ ਆਖਿਆ, ਭਲਾ, ਤੁਸੀਂ ਨਹੀਂ ਜਾਣਦੇ ਕਿ ਅੱਜ ਦੇ ਦਿਨ ਇੱਕ ਪ੍ਰਧਾਨ ਸਗੋਂ ਇੱਕ ਮਹਾਂ ਪੁਰਸ਼ ਇਸਰਾਏਲ ਦੇ ਵਿੱਚੋਂ ਹਟਾ ਦਿੱਤਾ ਗਿਆ ਹੈ?
੨ ਸਮੋਈਲ 3 : 39 (IRVPA)
ਭਾਵੇਂ ਮੈਂ ਅਭਿਸ਼ੇਕ ਕੀਤਾ ਹੋਇਆ ਰਾਜਾ ਹਾਂ, ਫ਼ਿਰ ਵੀ ਅੱਜ ਦੇ ਦਿਨ ਮੈਂ ਕਮਜ਼ੋਰ ਹਾਂ ਅਤੇ ਇਹ ਲੋਕ ਸਰੂਯਾਹ ਦੇ ਪੁੱਤਰ ਮੇਰੇ ਨਾਲ ਜ਼ੋਰਾਵਰੀ ਕਰਦੇ ਹਨ, ਪਰ ਯਹੋਵਾਹ ਬੁਰਿਆਰ ਨੂੰ ਉਹ ਦੀ ਬੁਰਿਆਈ ਦਾ ਪੂਰਾ ਬਦਲਾ ਦੇਵੇਗਾ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39