੨ ਸਮੋਈਲ 5 : 1 (IRVPA)
ਦਾਊਦ ਦਾ ਇਸਰਾਏਲ ਅਤੇ ਯਹੂਦਾਹ ਦਾ ਰਾਜਾ ਬਣਨਾ
1 ਇਤ 11:1-9; 14:1-7 ਇਹ ਦੇ ਬਾਅਦ ਇਸਰਾਏਲ ਦੇ ਸਾਰੇ ਗੋਤ ਹਬਰੋਨ ਵਿੱਚ ਦਾਊਦ ਦੇ ਕੋਲ ਇਕੱਠੇ ਹੋਏ ਅਤੇ ਉਸ ਨੂੰ ਆਖਿਆ, ਵੇਖੋ, ਅਸੀਂ ਤੁਹਾਡੀ ਹੀ ਹੱਡੀ ਅਤੇ ਮਾਸ ਹਾਂ।
੨ ਸਮੋਈਲ 5 : 2 (IRVPA)
ਪਿਛਲੇ ਸਮੇਂ ਵਿੱਚ ਜਦੋਂ ਸ਼ਾਊਲ ਸਾਡਾ ਰਾਜਾ ਸੀ, ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਜੋ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ।
੨ ਸਮੋਈਲ 5 : 3 (IRVPA)
ਇਸ ਲਈ ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਰਾਜਾ ਕੋਲ ਆਏ, ਦਾਊਦ ਰਾਜਾ ਨੇ ਹਬਰੋਨ ਵਿੱਚ ਉਨ੍ਹਾਂ ਦੇ ਨਾਲ ਯਹੋਵਾਹ ਦੇ ਅੱਗੇ ਵਾਇਦਾ ਕੀਤਾ ਅਤੇ ਉਨ੍ਹਾਂ ਨੇ ਦਾਊਦ ਨੂੰ ਮਸਹ ਕਰ ਕੇ ਇਸਰਾਏਲ ਦਾ ਰਾਜਾ ਬਣਾ ਦਿੱਤਾ।
੨ ਸਮੋਈਲ 5 : 4 (IRVPA)
ਜਿਸ ਵੇਲੇ ਦਾਊਦ ਰਾਜ ਕਰਨ ਲੱਗਾ ਤਦ ਉਸ ਦੀ ਉਮਰ ਤੀਹ ਸਾਲ ਸੀ ਅਤੇ ਉਸ ਨੇ ਚਾਲ੍ਹੀ ਸਾਲ ਰਾਜ ਕੀਤਾ।
੨ ਸਮੋਈਲ 5 : 5 (IRVPA)
ਉਸ ਨੇ ਸੱਤ ਸਾਲ ਛੇ ਮਹੀਨੇ ਯਹੂਦਾਹ ਉੱਤੇ ਹਬਰੋਨ ਵਿੱਚ, ਅਤੇ ਸਾਰੇ ਇਸਰਾਏਲ ਅਤੇ ਯਹੂਦਾਹ ਉੱਤੇ ਯਰੂਸ਼ਲਮ ਵਿੱਚ ਤੇਤੀ ਸਾਲ ਰਾਜ ਕੀਤਾ।
੨ ਸਮੋਈਲ 5 : 6 (IRVPA)
ਫਿਰ ਰਾਜਾ ਆਪਣਿਆਂ ਸੈਨਿਕਾਂ ਨਾਲ ਯਰੂਸ਼ਲਮ ਨੂੰ ਯਬੂਸੀਆਂ ਦੇ ਕੋਲ ਗਿਆ ਜੋ ਉਸ ਦੇਸ਼ ਦੇ ਵਾਸੀ ਸਨ। ਉਨ੍ਹਾਂ ਨੇ ਦਾਊਦ ਨੂੰ ਆਖਿਆ, ਤੂੰ ਇੱਥੇ ਨਾ ਵੜੇਂਗਾ ਪਰੰਤੂ ਅੰਨ੍ਹੇ ਅਤੇ ਲੰਗੜੇ ਤੈਨੂੰ ਰੋਕਣਗੇ ਕਿਉਂ ਜੋ ਉਨ੍ਹਾਂ ਨੇ ਸਮਝਿਆ ਕਿ ਦਾਊਦ ਐਥੇ ਨਹੀਂ ਵੜ ਸਕੇਗਾ,
੨ ਸਮੋਈਲ 5 : 7 (IRVPA)
ਪਰ ਦਾਊਦ ਨੇ ਸੀਯੋਨ ਦਾ ਗੜ੍ਹ ਆਪਣੇ ਵੱਸ ਕਰ ਲਿਆ ਅਤੇ ਉਹ ਹੀ ਦਾਊਦ ਦਾ ਸ਼ਹਿਰ ਬਣਿਆ।
੨ ਸਮੋਈਲ 5 : 8 (IRVPA)
ਉਸ ਦਿਨ ਦਾਊਦ ਨੇ ਆਖਿਆ, ਜਿਹੜਾ ਕੋਈ ਯਬੂਸੀਆਂ ਨੂੰ ਮਾਰਨਾ ਚਾਹੇ ਉਹ ਪਰਨਾਲੇ ਵਿੱਚੋਂ ਦੀ ਲੰਘੇ ਅਤੇ ਅੰਨ੍ਹੇ ਅਤੇ ਲੰਗੜੇ ਜਿਹਨਾਂ ਨੂੰ ਦਾਊਦ ਨਫ਼ਰਤ ਕਰਦਾ ਹੈ ਉਹਨਾਂ ਨੂੰ ਮਾਰਨ। ਇਸੇ ਲਈ ਇਹ ਕਹਾਉਤ ਚੱਲ ਪਈ ਕਿ ਅੰਨ੍ਹੇ ਅਤੇ ਲੰਗੜੇ ਰਾਜ ਮਹਿਲ ਵਿੱਚ ਨਹੀਂ ਵੜ ਸਕਦੇ।
੨ ਸਮੋਈਲ 5 : 9 (IRVPA)
ਦਾਊਦ ਉਸ ਗੜ੍ਹ ਵਿੱਚ ਰਹਿਣ ਲੱਗਾ ਅਤੇ ਉਸ ਨੇ ਉਹ ਦਾ ਨਾਮ ਦਾਊਦ ਦਾ ਸ਼ਹਿਰ ਰੱਖਿਆ ਅਤੇ ਦਾਊਦ ਨੇ ਆਲੇ-ਦੁਆਲੇ ਅਤੇ ਮਿੱਲੋ ਤੋਂ ਲੈ ਕੇ ਉਸ ਦੇ ਅੰਦਰ ਸ਼ਹਿਰਪਨਾਹ ਬਣਾਈ।
੨ ਸਮੋਈਲ 5 : 10 (IRVPA)
ਦਾਊਦ ਬਹੁਤ ਵੱਧਦਾ ਗਿਆ ਕਿਉਂ ਜੋ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਉਸ ਦੇ ਅੰਗ-ਸੰਗ ਸੀ।
੨ ਸਮੋਈਲ 5 : 11 (IRVPA)
ਸੂਰ ਦੇ ਰਾਜਾ ਹੀਰਾਮ ਨੇ ਦਾਊਦ ਕੋਲ ਸੰਦੇਸ਼ਵਾਹਕ ਭੇਜੇ ਅਤੇ ਦਿਆਰ ਦੀ ਲੱਕੜ ਅਤੇ ਤਰਖਾਣ ਅਤੇ ਰਾਜ ਮਿਸਤਰੀ ਵੀ ਭੇਜੇ ਅਤੇ ਉਨ੍ਹਾਂ ਨੇ ਦਾਊਦ ਦੇ ਲਈ ਮਹਿਲ ਬਣਾਇਆ।
੨ ਸਮੋਈਲ 5 : 12 (IRVPA)
ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਠਹਿਰਾਇਆ ਹੈ, ਅਤੇ ਉਸ ਨੇ ਮੇਰੇ ਰਾਜ ਨੂੰ ਆਪਣੀ ਪਰਜਾ ਇਸਰਾਏਲ ਦੇ ਲਈ ਹੀ ਵਧਾਇਆ ਹੈ।
੨ ਸਮੋਈਲ 5 : 13 (IRVPA)
ਦਾਊਦ ਨੇ ਹਬਰੋਨ ਤੋਂ ਆ ਕੇ ਯਰੂਸ਼ਲਮ ਵਿੱਚ ਹੋਰ ਵੀ ਰਖ਼ੈਲਾਂ ਰੱਖੀਆਂ ਅਤੇ ਇਸਤਰੀਆਂ ਨਾਲ ਵਿਆਹ ਕੀਤਾ ਅਤੇ ਦਾਊਦ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।
੨ ਸਮੋਈਲ 5 : 14 (IRVPA)
ਉਸ ਦੇ ਪੁੱਤਰਾਂ ਦੇ ਨਾਮ ਜਿਹੜੇ ਯਰੂਸ਼ਲਮ ਵਿੱਚ ਜੰਮੇ ਇਹ ਸਨ - ਸ਼ਮੂਆਹ, ਸ਼ੋਬਾਬ, ਨਾਥਾਨ, ਅਤੇ ਸੁਲੇਮਾਨ,
੨ ਸਮੋਈਲ 5 : 15 (IRVPA)
ਯਿਬਹਾਰ, ਅਲੀਸ਼ੂਆ, ਨਫ਼ਗ, ਅਤੇ ਯਾਫ਼ੀਆ
੨ ਸਮੋਈਲ 5 : 16 (IRVPA)
ਅਲੀਸ਼ਾਮਾ, ਅਲਯਾਦਾ ਅਤੇ ਅਲੀਫ਼ਾਲਟ।
੨ ਸਮੋਈਲ 5 : 17 (IRVPA)
ਫ਼ਲਿਸਤੀਆਂ ਉੱਤੇ ਜਿੱਤ
1 ਇਤ 14:8-17 ਜਦ ਫ਼ਲਿਸਤੀਆਂ ਨੇ ਸੁਣਿਆ ਕਿ ਦਾਊਦ ਦਾ ਸਾਰੇ ਇਸਰਾਏਲ ਉੱਤੇ ਰਾਜਾ ਹੋਣ ਲਈ ਮਸਹ ਕੀਤਾ ਗਿਆ ਹੈ, ਤਦ ਸਾਰੇ ਫ਼ਲਿਸਤੀ ਦਾਊਦ ਨੂੰ ਲੱਭਣ ਲਈ ਆਏ। ਦਾਊਦ ਨੇ ਇਹ ਸੁਣਿਆ ਇਸ ਲਈ ਉਹ ਗੜ੍ਹ ਵਿੱਚ ਚਲਾ ਗਿਆ।
੨ ਸਮੋਈਲ 5 : 18 (IRVPA)
ਫ਼ਲਿਸਤੀ ਆਏ ਅਤੇ ਰਫ਼ਾਈਆਂ ਦੀ ਘਾਟੀ ਵਿੱਚ ਫੈਲ ਗਏ।
੨ ਸਮੋਈਲ 5 : 19 (IRVPA)
ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, ਕੀ ਮੈਂ ਫ਼ਲਿਸਤੀਆਂ ਦਾ ਸਾਹਮਣਾ ਕਰਨ ਨੂੰ ਜਾਂਵਾਂ? ਕੀ ਤੂੰ ਉਨ੍ਹਾਂ ਨੂੰ ਮੇਰੇ ਵੱਸ ਕਰ ਦੇਵੇਂਗਾ? ਯਹੋਵਾਹ ਨੇ ਦਾਊਦ ਨੂੰ ਆਖਿਆ, ਜਾ, ਹਮਲਾ ਕਰ ਕਿਉਂ ਜੋ ਜ਼ਰੂਰ ਹੀ ਮੈਂ ਫ਼ਲਿਸਤੀਆਂ ਨੂੰ ਤੇਰੇ ਅਧੀਨ ਕਰ ਦਿਆਂਗਾ।
੨ ਸਮੋਈਲ 5 : 20 (IRVPA)
ਇਸ ਲਈ ਦਾਊਦ ਬਆਲ-ਪਰਾਸੀਮ ਵਿੱਚ ਆਇਆ ਅਤੇ ਉੱਥੇ ਦਾਊਦ ਨੇ ਉਨ੍ਹਾਂ ਨੂੰ ਮਾਰਿਆ ਅਤੇ ਆਖਿਆ, ਯਹੋਵਾਹ ਮੇਰੇ ਸਾਹਮਣੇ ਮੇਰੇ ਵੈਰੀਆਂ ਤੇ ਇਸ ਤਰ੍ਹਾਂ ਟੁੱਟ ਪਿਆ ਜਿਵੇਂ ਪਾਣੀ ਦੀਆਂ ਲਹਿਰਾਂ ਰੋੜ੍ਹ ਕੇ ਲੈ ਜਾਂਦੀਆਂ ਹਨ! ਇਸ ਲਈ ਉਸ ਨੇ ਉਸ ਥਾਂ ਦਾ ਨਾਮ ਬਆਲ-ਪਰਾਸੀਮ ਰੱਖਿਆ।
੨ ਸਮੋਈਲ 5 : 21 (IRVPA)
ਉਨ੍ਹਾਂ ਨੇ ਆਪਣੀਆਂ ਮੂਰਤਾਂ ਨੂੰ ਉੱਥੇ ਛੱਡਿਆ, ਸੋ ਦਾਊਦ ਅਤੇ ਉਸ ਦੇ ਲੋਕਾਂ ਨੇ ਉਨ੍ਹਾਂ ਨੂੰ ਚੁੱਕ ਲਿਆ।
੨ ਸਮੋਈਲ 5 : 22 (IRVPA)
ਫ਼ਲਿਸਤੀ ਫੇਰ ਮੁੜ ਆਏ ਅਤੇ ਰਫ਼ਾਈਆਂ ਦੀ ਘਾਟੀ ਵਿੱਚ ਫੈਲ ਗਏ।
੨ ਸਮੋਈਲ 5 : 23 (IRVPA)
ਸੋ ਦਾਊਦ ਨੇ ਯਹੋਵਾਹ ਕੋਲੋਂ ਫੇਰ ਸਲਾਹ ਮੰਗੀ ਅਤੇ ਉਸ ਨੇ ਆਖਿਆ, ਤੂੰ ਚੜ੍ਹਾਈ ਨਾ ਕਰ ਪਰ ਪਿੱਛੇ ਦੀ ਹੋ ਕੇ ਉਨ੍ਹਾਂ ਨੂੰ ਘੇਰਾ ਪਾ ਅਤੇ ਤੂਤ ਦੇ ਰੁੱਖਾਂ ਦੇ ਸਾਹਮਣੇ ਹੋ ਕੇ ਉਨ੍ਹਾਂ ਉੱਤੇ ਹਮਲਾ ਕਰ,
੨ ਸਮੋਈਲ 5 : 24 (IRVPA)
ਅਤੇ ਜਿਸ ਵੇਲੇ ਤੂੰ ਤੂਤਾਂ ਦੇ ਰੁੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਵਿੱਚ ਤੁਰਨ ਦੀ ਅਵਾਜ਼ ਸੁਣੇ ਤਾਂ ਸੁਚੇਤ ਹੋ ਕਿਉਂ ਜੋ ਉਸ ਵੇਲੇ ਯਹੋਵਾਹ ਤੇਰੇ ਅੱਗੇ-ਅੱਗੇ ਤੁਰ ਕੇ ਫ਼ਲਿਸਤੀਆਂ ਦੀ ਸੈਨਾਂ ਨੂੰ ਮਾਰੇਗਾ।
੨ ਸਮੋਈਲ 5 : 25 (IRVPA)
ਇਸ ਲਈ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ, ਦਾਊਦ ਨੇ ਉਸੇ ਤਰ੍ਹਾਂ ਹੀ ਕੀਤਾ, ਅਤੇ ਫ਼ਲਿਸਤੀਆਂ ਨੂੰ ਗਬਾ ਤੋਂ ਲੈ ਕੇ ਗਜ਼ਰ ਵਿੱਚ ਪਹੁੰਚਣ ਤੱਕ ਮਾਰਿਆ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25