੨ ਸਮੋਈਲ 6 : 1 (IRVPA)
ਨੇਮ ਦਾ ਸੰਦੂਕ ਯਰੂਸ਼ਲਮ ਵਿੱਚ
1 ਇਤ 13:1-14; 15:25; 1 ਇਤ 16:6-43 ਫਿਰ ਦਾਊਦ ਨੇ ਇਸਰਾਏਲ ਦੇ ਸਾਰੇ ਚੁਣੇ ਹੋਏ, ਤੀਹ ਹਜ਼ਾਰ ਜੁਆਨਾਂ ਨੂੰ ਇਕੱਠਿਆਂ ਕੀਤਾ।
੨ ਸਮੋਈਲ 6 : 2 (IRVPA)
ਤਦ ਦਾਊਦ ਉੱਠਿਆ ਅਤੇ ਆਪਣੇ ਨਾਲ ਦੇ ਸਾਰਿਆਂ ਲੋਕਾਂ ਨੂੰ ਲੈ ਕੇ ਬਆਲੇ ਨਾਮ ਦੇ ਸਥਾਨ, ਯਹੂਦਾਹ ਤੋਂ ਤੁਰਿਆ, ਤਾਂ ਜੋ ਪਰਮੇਸ਼ੁਰ ਦੇ ਸੰਦੂਕ ਨੂੰ ਲੈ ਆਵੇ ਜਿਹੜਾ ਉਸ ਨਾਮ ਤੋਂ ਅਰਥਾਤ ਸੈਨਾਂ ਦੇ ਯਹੋਵਾਹ ਦੇ ਨਾਮ ਤੋਂ ਸਦਾਉਂਦਾ ਹੈ, ਜੋ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ।
੨ ਸਮੋਈਲ 6 : 3 (IRVPA)
ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਨਵੀਂ ਬੈਲ ਗੱਡੀ ਉੱਤੇ ਰੱਖਿਆ ਅਤੇ ਉਹ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ, ਚੁੱਕ ਲਿਆਏ ਅਤੇ ਅਬੀਨਾਦਾਬ ਦੇ ਪੁੱਤਰਾਂ ਊਜ਼ਾਹ ਅਤੇ ਅਹਯੋ ਨੇ ਉਸ ਨਵੀਂ ਗੱਡੀ ਨੂੰ ਹੱਕਿਆ।
੨ ਸਮੋਈਲ 6 : 4 (IRVPA)
ਉਹ ਉਸ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਪਰਬਤ ਵਿੱਚ ਸੀ ਚੁੱਕ ਲਿਆਏ ਅਤੇ ਪਰਮੇਸ਼ੁਰ ਦੇ ਸੰਦੂਕ ਦੇ ਨਾਲ-ਨਾਲ ਗਏ। ਅਤੇ ਅਹਯੋ ਸੰਦੂਕ ਦੇ ਅੱਗੇ-ਅੱਗੇ ਤੁਰਿਆ।
੨ ਸਮੋਈਲ 6 : 5 (IRVPA)
ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਚੀਲ ਦੀ ਲੱਕੜ ਦੇ ਸਾਰੇ ਤਰ੍ਹਾਂ ਦੇ ਵਾਜੇ ਅਰਥਾਤ ਬੀਨ, ਮੱਧਮ, ਖੰਜ਼ਰੀਆਂ, ਚਿਮਟਾ ਅਤੇ ਛੈਣੇ ਲੈ ਕੇ ਯਹੋਵਾਹ ਦੇ ਸੰਦੂਕ ਅੱਗੇ-ਅੱਗੇ ਵਜਾਉਂਦੇ ਗਏ।
੨ ਸਮੋਈਲ 6 : 6 (IRVPA)
ਜਦ ਉਹ ਨਾਕੋਨ ਦੇ ਪਿੜ ਕੋਲ ਪਹੁੰਚੇ, ਤਦ ਊਜ਼ਾਹ ਨੇ ਹੱਥ ਵਧਾ ਕੇ ਪਰਮੇਸ਼ੁਰ ਦੇ ਸੰਦੂਕ ਨੂੰ ਫੜ੍ਹ ਕੇ ਸੰਭਾਲਿਆ।
੨ ਸਮੋਈਲ 6 : 7 (IRVPA)
ਕਿਉਂ ਜੋ ਬਲ਼ਦਾਂ ਨੂੰ ਠੋਕਰ ਲੱਗੀ ਸੀ, ਤਦ ਯਹੋਵਾਹ ਦਾ ਕ੍ਰੋਧ ਊਜ਼ਾਹ ਦੇ ਉੱਤੇ ਭੜਕਿਆ ਅਤੇ ਪਰਮੇਸ਼ੁਰ ਨੇ ਉਹ ਦੇ ਦੋਸ਼ ਦੇ ਕਾਰਨ ਉਹ ਨੂੰ ਮਾਰਿਆ ਅਤੇ ਉਹ ਯਹੋਵਾਹ ਦੇ ਸੰਦੂਕ ਦੇ ਕੋਲ ਹੀ ਮਰ ਗਿਆ।
੨ ਸਮੋਈਲ 6 : 8 (IRVPA)
ਦਾਊਦ ਦੁਖੀ ਹੋ ਗਿਆ, ਕਿਉਂ ਜੋ ਯਹੋਵਾਹ ਊਜ਼ਾਹ ਉੱਤੇ ਆਣ ਪਿਆ ਅਤੇ ਉਹ ਨੇ ਉਸ ਥਾਂ ਦਾ ਨਾਮ ਪਰਸ-ਊਜ਼ਾਹ ਰੱਖਿਆ ਜੋ ਅੱਜ ਤੱਕ ਪ੍ਰਸਿੱਧ ਹੈ।
੨ ਸਮੋਈਲ 6 : 9 (IRVPA)
ਦਾਊਦ ਉਸ ਦਿਨ ਯਹੋਵਾਹ ਤੋਂ ਡਰ ਗਿਆ ਅਤੇ ਆਖਿਆ, ਮੈਂ ਯਹੋਵਾਹ ਦੇ ਸੰਦੂਕ ਨੂੰ ਆਪਣੇ ਕੋਲ ਕਿਵੇਂ ਲਿਆਵਾਂ?
੨ ਸਮੋਈਲ 6 : 10 (IRVPA)
ਸੋ ਦਾਊਦ ਦਾ ਜੀਅ ਨਾ ਕੀਤਾ ਜੋ ਯਹੋਵਾਹ ਦੇ ਸੰਦੂਕ ਨੂੰ ਆਪਣੇ ਸ਼ਹਿਰ ਵਿੱਚ ਲੈ ਜਾ ਕੇ ਆਪਣੇ ਕੋਲ ਰੱਖੇ, ਤਦ ਦਾਊਦ ਉਹ ਨੂੰ ਇੱਕ ਪਾਸੇ ਗਿੱਤੀ ਓਬੇਦ-ਅਦੋਮ ਦੇ ਘਰ ਵਿੱਚ ਲੈ ਗਿਆ।
੨ ਸਮੋਈਲ 6 : 11 (IRVPA)
ਯਹੋਵਾਹ ਦਾ ਸੰਦੂਕ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਤਿੰਨ ਮਹੀਨਿਆਂ ਤੱਕ ਰਿਹਾ। ਯਹੋਵਾਹ ਨੇ ਓਬੇਦ-ਅਦੋਮ ਨੂੰ ਅਤੇ ਉਸ ਦੇ ਸਾਰੇ ਘਰਾਣੇ ਨੂੰ ਬਰਕਤ ਦਿੱਤੀ।
੨ ਸਮੋਈਲ 6 : 12 (IRVPA)
ਦਾਊਦ ਰਾਜਾ ਨੂੰ ਲੋਕਾਂ ਨੇ ਇਹ ਖ਼ਬਰ ਦਿੱਤੀ ਕਿ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਵਸਤਾਂ ਨੂੰ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਯਹੋਵਾਹ ਨੇ ਬਰਕਤ ਦਿੱਤੀ ਹੈ। ਤਦ ਦਾਊਦ ਗਿਆ ਅਤੇ ਪਰਮੇਸ਼ੁਰ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਦਾਊਦ ਦੇ ਸ਼ਹਿਰ ਵਿੱਚ ਆਨੰਦ ਨਾਲ ਲੈ ਆਇਆ।
੨ ਸਮੋਈਲ 6 : 13 (IRVPA)
ਅਤੇ ਜਦ ਯਹੋਵਾਹ ਦੇ ਸੰਦੂਕ ਦੇ ਚੁੱਕਣ ਵਾਲੇ ਛੇ ਕਦਮ ਤੁਰੇ ਤਾਂ ਦਾਊਦ ਨੇ ਬਲ਼ਦ ਅਤੇ ਪਲਿਆ ਹੋਇਆ ਵੱਛਾ ਭੇਟ ਕਰ ਕੇ ਚੜ੍ਹਾਇਆ।
੨ ਸਮੋਈਲ 6 : 14 (IRVPA)
ਦਾਊਦ ਯਹੋਵਾਹ ਦੇ ਸੰਦੂਕ ਅੱਗੇ ਆਪਣੇ ਸਾਰੇ ਜ਼ੋਰ ਨਾਲ ਨੱਚਦਾ ਜਾਂਦਾ ਸੀ ਅਤੇ ਦਾਊਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ।
੨ ਸਮੋਈਲ 6 : 15 (IRVPA)
ਇਸ ਤਰ੍ਹਾਂ ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਯਹੋਵਾਹ ਦੇ ਸੰਦੂਕ ਨੂੰ ਜੈਕਾਰਾ ਬੁਲਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਚੁੱਕ ਕੇ ਲੈ ਆਏ।
੨ ਸਮੋਈਲ 6 : 16 (IRVPA)
ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਆਇਆ ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰ ਕੇ ਦਾਊਦ ਰਾਜਾ ਨੂੰ ਯਹੋਵਾਹ ਦੇ ਅੱਗੇ ਨੱਚਦੇ-ਟੱਪਦੇ ਦੇਖਿਆ ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ।
੨ ਸਮੋਈਲ 6 : 17 (IRVPA)
ਇਸ ਤਰ੍ਹਾਂ ਓਹ ਯਹੋਵਾਹ ਦੇ ਸੰਦੂਕ ਨੂੰ ਅੰਦਰ ਲੈ ਆਏ ਅਤੇ ਉਹ ਨੂੰ ਉਹ ਦੇ ਠੀਕ ਥਾਂ ਵਿੱਚ ਉਸ ਤੰਬੂ ਦੇ ਵਿਚਕਾਰ, ਜੋ ਦਾਊਦ ਨੇ ਉਹ ਦੇ ਲਈ ਲਾਇਆ ਸੀ ਰੱਖ ਦਿੱਤਾ ਅਤੇ ਦਾਊਦ ਨੇ ਹੋਮ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ।
੨ ਸਮੋਈਲ 6 : 18 (IRVPA)
ਜਦ ਦਾਊਦ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਾ ਤਾਂ ਉਸ ਨੇ ਸੈਨਾਂ ਦੇ ਯਹੋਵਾਹ ਦਾ ਨਾਮ ਲੈ ਕੇ ਲੋਕਾਂ ਨੂੰ ਅਸੀਸ ਦਿੱਤੀ।
੨ ਸਮੋਈਲ 6 : 19 (IRVPA)
ਅਤੇ ਉਸ ਨੇ ਸਾਰਿਆਂ ਲੋਕਾਂ ਨੂੰ ਸਗੋਂ ਇਸਰਾਏਲ ਦੀ ਸਾਰੀ ਪਰਜਾ ਨੂੰ ਭਾਵੇ ਇਸਰਤੀ, ਪੁਰਸ਼, ਸਾਰਿਆਂ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਮਾਸ ਦਾ ਟੁੱਕੜਾ ਅਤੇ ਇੱਕ-ਇੱਕ ਨੂੰ ਸੋਗੀ ਦੀ ਟਿੱਕੀ ਦਿੱਤੀਆਂ ਤਦ ਸਭ ਲੋਕ ਆਪੋ ਆਪਣੇ ਘਰਾਂ ਨੂੰ ਵਿਦਾ ਹੋਏ।
੨ ਸਮੋਈਲ 6 : 20 (IRVPA)
ਤਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ। ਉਸ ਵੇਲੇ ਸ਼ਾਊਲ ਦੀ ਧੀ ਮੀਕਲ ਦਾਊਦ ਦੇ ਮਿਲਣ ਨੂੰ ਨਿੱਕਲੀ ਅਤੇ ਬੋਲੀ, ਇਸਰਾਏਲ ਦਾ ਰਾਜਾ ਅੱਜ ਪ੍ਰਤਾਪੀ ਲੱਗਦਾ ਸੀ, ਜਿਸ ਨੇ ਅੱਜ ਆਪਣੇ ਨੌਕਰਾਂ ਦੀਆਂ ਦਾਸੀਆਂ ਦੀਆਂ ਅੱਖਾਂ ਦੇ ਸਾਹਮਣੇ ਆਪਣੇ ਆਪ ਨੂੰ ਨੰਗਾ ਕੀਤਾ, ਜਿਵੇਂ ਕੋਈ ਲੁੱਚਾ ਆਪ ਨੂੰ ਨਿਰਲੱਜ ਬਣਾ ਕੇ ਨੰਗਾ ਕਰਦਾ ਹੈ।
੨ ਸਮੋਈਲ 6 : 21 (IRVPA)
ਦਾਊਦ ਨੇ ਮੀਕਲ ਨੂੰ ਆਖਿਆ, ਇਹ ਯਹੋਵਾਹ ਦੇ ਅੱਗੇ ਸੀ ਜਿਸ ਨੇ ਤੇਰੇ ਪਿਤਾ ਅਤੇ ਉਹ ਦੇ ਸਾਰੇ ਘਰਾਣੇ ਦੇ ਅੱਗੇ ਮੈਨੂੰ ਚੁਣ ਲਿਆ ਅਤੇ ਯਹੋਵਾਹ ਦੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ, ਇਸ ਲਈ ਮੈਂ ਯਹੋਵਾਹ ਦੇ ਅੱਗੇ ਨੱਚਾਂਗਾ
੨ ਸਮੋਈਲ 6 : 22 (IRVPA)
ਸਗੋਂ ਮੈਂ ਇਸ ਨਾਲੋਂ ਵੀ ਨੀਚ ਬਣਾਂਗਾ ਅਤੇ ਆਪਣੇ ਆਪ ਨੂੰ ਆਪਣੀ ਨਜ਼ਰ ਵਿੱਚ ਤੁੱਛ ਗਿਣਾਂਗਾ ਅਤੇ ਜਿਹੜੀਆਂ ਦਾਸੀਆਂ ਦੀ ਗੱਲ ਤੂੰ ਕੀਤੀ ਹੈ ਉਹ ਮੇਰਾ ਆਦਰ ਸਨਮਾਨ ਕਰਨਗੀਆਂ।
੨ ਸਮੋਈਲ 6 : 23 (IRVPA)
ਇਸ ਕਾਰਨ ਮੀਕਲ ਸ਼ਾਊਲ ਦੀ ਧੀ ਨੂੰ ਮਰਨ ਤੱਕ ਕੋਈ ਬੱਚਾ ਨਾ ਜੰਮਿਆ।
❮
❯
1
2
3
4
5
6
7
8
9
10
11
12
13
14
15
16
17
18
19
20
21
22
23