੨ ਤਿਮੋਥਿਉਸ 4 : 1 (IRVPA)
ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ, ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਗਵਾਹ ਕਰਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਆਗਿਆ ਦਿੰਦਾ ਹਾਂ।
੨ ਤਿਮੋਥਿਉਸ 4 : 2 (IRVPA)
ਬਚਨ ਦਾ ਪਰਚਾਰ ਕਰ। ਵੇਲੇ ਕੁਵੇਲੇ ਉਸ ਵਿੱਚ ਤਿਆਰ ਰਹਿ। ਪੂਰੇ ਧੀਰਜ ਅਤੇ ਸਿੱਖਿਆ ਨਾਲ ਝਿੜਕ ਦੇ, ਤਾੜਨਾ ਅਤੇ ਹੁਕਮ ਕਰ।
੨ ਤਿਮੋਥਿਉਸ 4 : 3 (IRVPA)
ਕਿਉਂ ਜੋ ਉਹ ਸਮਾਂ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ, ਪਰ ਕੰਨਾਂ ਦੀ ਖੁਜਲੀ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਬਹੁਤ ਸਾਰੇ ਗੁਰੂ ਲੱਭ ਲੈਣਗੇ।
੨ ਤਿਮੋਥਿਉਸ 4 : 4 (IRVPA)
ਅਤੇ ਸਚਿਆਈ ਤੋਂ ਕੰਨਾਂ ਨੂੰ ਫੇਰ ਕੇ ਖਿਆਲੀ ਕਹਾਣੀਆਂ ਦੀ ਵੱਲ ਮਨ ਲਗਾਉਣਗੇ।
੨ ਤਿਮੋਥਿਉਸ 4 : 5 (IRVPA)
ਪਰ ਤੂੰ ਸਭ ਗੱਲਾਂ ਵਿੱਚ ਸੁਚੇਤ ਰਹੀਂ, ਦੁੱਖ ਝੱਲੀ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਾ ਕਰੀਂ।
੨ ਤਿਮੋਥਿਉਸ 4 : 6 (IRVPA)
ਕਿਉਂ ਜੋ ਹੁਣ ਮੈਂ ਆਪਣੇ ਲਹੂ ਦਾ ਅਰਘ ਦੇਣ ਨੂੰ ਹਾਂ ਅਤੇ ਮੇਰਾ ਆਖਰੀ ਸਮਾਂ ਆ ਚੁੱਕਿਆ ਹੈ।
੨ ਤਿਮੋਥਿਉਸ 4 : 7 (IRVPA)
ਮੈਂ ਚੰਗੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਪੂਰੀ ਕਰ ਲਈ ਹੈ, ਮੈਂ ਵਿਸ਼ਵਾਸ ਦੀ ਸੰਭਾਲ ਕੀਤੀ ਹੈ।
੨ ਤਿਮੋਥਿਉਸ 4 : 8 (IRVPA)
ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ।
੨ ਤਿਮੋਥਿਉਸ 4 : 9 (IRVPA)
ਵਿਅਕਤੀਗਤ ਸੰਦੇਸ਼ ਤੂੰ ਮੇਰੇ ਕੋਲ ਛੇਤੀ ਆਉਣ ਦਾ ਯਤਨ ਕਰ।
੨ ਤਿਮੋਥਿਉਸ 4 : 10 (IRVPA)
ਕਿਉਂ ਜੋ ਦੇਮਾਸ ਨੇ ਇਸ ਵਰਤਮਾਨ ਜੁੱਗ ਨਾਲ ਮੋਹ ਲਾ ਕੇ ਮੈਨੂੰ ਛੱਡ ਦਿੱਤਾ ਅਤੇ ਥਸਲੁਨੀਕੇ ਨੂੰ ਚੱਲਿਆ ਗਿਆ, ਕਰੇਸਕੇਸ ਗਲਾਤਿਯਾ ਨੂੰ ਅਤੇ ਤੀਤੁਸ ਦਲਮਾਤਿਯਾ ਨੂੰ ਚੱਲਿਆ ਗਿਆ।
੨ ਤਿਮੋਥਿਉਸ 4 : 11 (IRVPA)
ਇਕੱਲਾ ਲੂਕਾ ਹੀ ਮੇਰੇ ਕੋਲ ਹੈ। ਤੂੰ ਮਰਕੁਸ ਨੂੰ ਨਾਲ ਲੈ ਕੇ ਆਵੀਂ ਕਿਉਂ ਜੋ ਉਹ ਸੇਵਾ ਲਈ ਮੇਰੇ ਕੰਮ ਦਾ ਹੈ।
੨ ਤਿਮੋਥਿਉਸ 4 : 12 (IRVPA)
ਪਰ ਤੁਖਿਕੁਸ ਨੂੰ ਮੈਂ ਅਫ਼ਸੁਸ ਭੇਜਿਆ।
੨ ਤਿਮੋਥਿਉਸ 4 : 13 (IRVPA)
ਉਹ ਚੋਗਾ ਜਿਹੜਾ ਮੈਂ ਤ੍ਰੋਆਸ ਵਿੱਚ ਕਾਰਪੁਸ ਦੇ ਕੋਲ ਛੱਡ ਆਇਆ ਸੀ ਅਤੇ ਪੋਥੀਆਂ ਅਤੇ ਖ਼ਾਸ ਕਰ ਕੇ ਉਹ ਚਮੜੇ ਦੇ ਪੱਤ੍ਰੇ ਤੂੰ ਲੈਂਦਾ ਆਵੀਂ।
੨ ਤਿਮੋਥਿਉਸ 4 : 14 (IRVPA)
ਸਿਕੰਦਰ ਠਠੇਰੇ ਨੇ ਮੈਨੂੰ ਬਹੁਤ ਨੁਕਸਾਨ ਪਹੁੰਚਾਇਆ, ਪ੍ਰਭੂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਫਲ ਦੇਵੇਗਾ।
੨ ਤਿਮੋਥਿਉਸ 4 : 15 (IRVPA)
ਉਸ ਤੋਂ ਤੂੰ ਵੀ ਚੌਕਸ ਰਹੀਂ ਕਿਉਂ ਜੋ ਉਹ ਨੇ ਸਾਡੀਆਂ ਗੱਲਾਂ ਦੀ ਬਹੁਤ ਵਿਰੋਧਤਾ ਕੀਤੀ।
੨ ਤਿਮੋਥਿਉਸ 4 : 16 (IRVPA)
ਮੇਰੀ ਪਹਿਲੀ ਪੇਸ਼ੀ ਉੱਤੇ ਕਿਸੇ ਨੇ ਮੇਰੀ ਹਾਮੀ ਨਾ ਭਰੀ ਸਗੋਂ ਸਾਰੇ ਮੈਨੂੰ ਛੱਡ ਗਏ। ਕਿਤੇ ਇਹ ਦਾ ਲੇਖਾ ਉਨ੍ਹਾਂ ਨੂੰ ਦੇਣਾ ਨਾ ਪਵੇ।
੨ ਤਿਮੋਥਿਉਸ 4 : 17 (IRVPA)
ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ।
੨ ਤਿਮੋਥਿਉਸ 4 : 18 (IRVPA)
ਪ੍ਰਭੂ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸਵਰਗ ਰਾਜ ਲਈ ਮੁਕਤੀ ਦੇ ਕੇ ਸੰਭਾਲ ਰੱਖੇਗਾ। ਉਹ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
੨ ਤਿਮੋਥਿਉਸ 4 : 19 (IRVPA)
ਆਖਰੀ ਨਮਸਕਾਰ ਪਰਿਸਕਾ ਅਤੇ ਅਕੂਲਾ ਨੂੰ ਅਤੇ ਉਨੇਸਿਫ਼ੁਰੁਸ ਦੇ ਘਰਾਣੇ ਨੂੰ ਸੁੱਖ-ਸਾਂਦ ਆਖਣਾ।
੨ ਤਿਮੋਥਿਉਸ 4 : 20 (IRVPA)
ਅਗਸਤੁਸ ਕੁਰਿੰਥੁਸ ਵਿੱਚ ਰਿਹਾ, ਤ੍ਰੋਫ਼ਿਮੁਸ ਨੂੰ ਮੈਂ ਮਿਲੇਤੁਸ ਵਿੱਚ ਬਿਮਾਰ ਛੱਡ ਆਇਆ l
੨ ਤਿਮੋਥਿਉਸ 4 : 21 (IRVPA)
ਤੂੰ ਸਿਆਲ ਤੋਂ ਪਹਿਲਾਂ ਆਉਣ ਦਾ ਯਤਨ ਕਰ। ਯਬੂਲੁਸ ਤੇਰੀ ਸੁੱਖ-ਸਾਂਦ ਪੁੱਛਦਾ ਹੈ ਨਾਲੇ ਪੂਦੇਸ, ਲੀਨੁਸ, ਕਲੋਦੀਆ ਅਤੇ ਸਾਰੇ ਭਾਈ।
੨ ਤਿਮੋਥਿਉਸ 4 : 22 (IRVPA)
ਪ੍ਰਭੂ ਤੇਰੇ ਆਤਮਾ ਦੇ ਅੰਗ-ਸੰਗ ਰਹੇ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।

1 2 3 4 5 6 7 8 9 10 11 12 13 14 15 16 17 18 19 20 21 22