ਰਸੂਲਾਂ ਦੇ ਕਰਤੱਬ 15 : 1 (IRVPA)
{ਯਰੂਸ਼ਲਮ ਦੀ ਸਭਾ} [PS] ਕਈ ਆਦਮੀ ਯਹੂਦਿਯਾ ਤੋਂ ਆ ਕੇ, ਭਰਾਵਾਂ ਨੂੰ ਸਿਖਾਉਣ ਲੱਗੇ ਕਿ ਜੇ ਮੂਸਾ ਦੀ ਰੀਤ ਦੇ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਜਾਵੇ ਤਾਂ ਤੁਹਾਡੀ ਮੁਕਤੀ ਨਹੀਂ ਹੋ ਸਕਦੀ।
ਰਸੂਲਾਂ ਦੇ ਕਰਤੱਬ 15 : 2 (IRVPA)
ਜਦੋਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ-ਵਿਵਾਦ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ।
ਰਸੂਲਾਂ ਦੇ ਕਰਤੱਬ 15 : 3 (IRVPA)
ਜਦੋਂ ਉਹ ਕਲੀਸਿਯਾ ਵੱਲੋਂ ਕੁਝ ਦੂਰ ਪਹੁੰਚਾਏ ਗਏ ਤਾਂ ਫ਼ੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਾਉਣ ਦੀ ਖੁਸ਼ਖਬਰੀ ਸੁਣਾਉਂਦੇ ਗਏ ਅਤੇ ਸਭ ਭਰਾਵਾਂ ਨੂੰ ਬਹੁਤ ਖੁਸ਼ ਕੀਤਾ।
ਰਸੂਲਾਂ ਦੇ ਕਰਤੱਬ 15 : 4 (IRVPA)
ਜਦੋਂ ਯਰੂਸ਼ਲਮ ਵਿੱਚ ਪਹੁੰਚੇ ਤਾਂ ਕਲੀਸਿਯਾ, ਰਸੂਲਾਂ ਅਤੇ ਬਜ਼ੁਰਗਾਂ ਨੇ ਉਹਨਾਂ ਦੀ ਸੇਵਾ ਕੀਤੀ ਅਤੇ ਉਹਨਾਂ ਨੇ ਜੋ ਕੁਝ ਪਰਮੇਸ਼ੁਰ ਨੇ ਉਹਨਾਂ ਦੇ ਨਾਲ ਕੀਤਾ ਸੀ ਸੁਣਾ ਦਿੱਤਾ।
ਰਸੂਲਾਂ ਦੇ ਕਰਤੱਬ 15 : 5 (IRVPA)
ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਵਿਸ਼ਵਾਸ ਕੀਤਾ, ਉੱਠ ਕੇ ਕਿਹਾ ਕਿ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਬਿਵਸਥਾ ਨੂੰ ਮੰਨਣ ਦਾ ਹੁਕਮ ਦੇਣਾ ਚਾਹੀਦਾ ਹੈ।
ਰਸੂਲਾਂ ਦੇ ਕਰਤੱਬ 15 : 6 (IRVPA)
ਤਦ ਰਸੂਲ ਅਤੇ ਬਜ਼ੁਰਗ ਇਕੱਠੇ ਹੋਏ ਕਿ ਉਹ ਇਸ ਗੱਲ ਨੂੰ ਸੋਚਣ।
ਰਸੂਲਾਂ ਦੇ ਕਰਤੱਬ 15 : 7 (IRVPA)
ਅਤੇ ਜਦੋਂ ਬਹੁਤ ਵਿਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ, ਜੋ ਪਰਾਈਆਂ ਕੌਮਾਂ ਮੇਰੀ ਜ਼ੁਬਾਨੀ ਖੁਸ਼ਖਬਰੀ ਦਾ ਬਚਨ ਸੁਣਨ ਅਤੇ ਵਿਸ਼ਵਾਸ ਕਰਨ।
ਰਸੂਲਾਂ ਦੇ ਕਰਤੱਬ 15 : 8 (IRVPA)
ਅਤੇ ਪਰਮੇਸ਼ੁਰ ਨੇ ਜੋ ਮਨਾਂ ਦਾ ਜਾਚਣ ਵਾਲਾ ਹੈ, ਉਹਨਾਂ ਨੂੰ ਵੀ ਸਾਡੀ ਤਰ੍ਹਾਂ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ।
ਰਸੂਲਾਂ ਦੇ ਕਰਤੱਬ 15 : 9 (IRVPA)
ਅਤੇ ਵਿਸ਼ਵਾਸ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁਝ ਭੇਦਭਾਵ ਨਾ ਰੱਖਿਆ।
ਰਸੂਲਾਂ ਦੇ ਕਰਤੱਬ 15 : 10 (IRVPA)
ਹੁਣ ਕਿਉਂ ਤੁਸੀਂ ਪਰਮੇਸ਼ੁਰ ਨੂੰ ਪਰਤਾਉਂਦੇ ਹੋ, ਕਿ ਚੇਲਿਆਂ ਦੀ ਧੌਣ ਤੇ ਜੂਲਾ ਰੱਖੋ ਜਿਸ ਨੂੰ ਨਾ ਸਾਡੇ ਪਿਉ-ਦਾਦੇ, ਨਾ ਅਸੀਂ ਚੁੱਕ ਸਕੇ?
ਰਸੂਲਾਂ ਦੇ ਕਰਤੱਬ 15 : 11 (IRVPA)
ਪਰ ਸਾਨੂੰ ਵਿਸ਼ਵਾਸ ਹੈ ਕਿ ਜਿਸ ਤਰ੍ਹਾਂ ਉਹ ਵੀ ਮੁਕਤੀ ਪਾ ਗਏ ਅਸੀਂ ਵੀ ਪ੍ਰਭੂ ਯਿਸੂ ਦੀ ਕਿਰਪਾ ਨਾਲ ਮੁਕਤੀ ਪਾਵਾਂਗੇ।
ਰਸੂਲਾਂ ਦੇ ਕਰਤੱਬ 15 : 12 (IRVPA)
ਤਾਂ ਸਾਰੀ ਸਭਾ ਚੁੱਪ ਰਹੀ ਅਤੇ ਉਹ ਬਰਨਬਾਸ ਅਤੇ ਪੌਲੁਸ ਦੀਆਂ ਇਹ ਗੱਲਾਂ ਸੁਣਨ ਲੱਗੇ ਜੋ ਪਰਮੇਸ਼ੁਰ ਵੱਲੋਂ ਕਿਹੋ ਜਿਹੇ ਨਿਸ਼ਾਨ ਅਤੇ ਅਚਰਜ਼ ਕੰਮ, ਉਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਏ ਗਏ।
ਰਸੂਲਾਂ ਦੇ ਕਰਤੱਬ 15 : 13 (IRVPA)
ਅਤੇ ਜਦੋਂ ਉਹ ਚੁੱਪ ਹੋਏ ਤਾਂ ਯਾਕੂਬ ਅੱਗੋਂ ਕਹਿਣ ਲੱਗਾ, ਹੇ ਭਰਾਵੋ, ਮੇਰੀ ਸੁਣੋ।
ਰਸੂਲਾਂ ਦੇ ਕਰਤੱਬ 15 : 14 (IRVPA)
ਸ਼ਮਊਨ ਨੇ ਦੱਸਿਆ ਹੈ ਕਿ ਕਿਸ ਪਰਕਾਰ ਪਰਮੇਸ਼ੁਰ ਨੇ ਪਹਿਲਾਂ ਪਰਾਈਆਂ ਕੌਮਾਂ ਉੱਤੇ ਨਿਗਾਹ ਕੀਤੀ ਤਾਂ ਜੋ ਉਹਨਾਂ ਵਿੱਚੋਂ ਇੱਕ ਪਰਜਾ ਆਪਣੇ ਨਾਮ ਦੇ ਲਈ ਚੁਣੇ
ਰਸੂਲਾਂ ਦੇ ਕਰਤੱਬ 15 : 15 (IRVPA)
ਅਤੇ ਨਬੀਆਂ ਦੇ ਬਚਨ ਇਸ ਨਾਲ ਮਿਲਦੇ ਹਨ ਜਿਵੇਂ ਲਿਖਿਆ ਹੈ, -
ਰਸੂਲਾਂ ਦੇ ਕਰਤੱਬ 15 : 16 (IRVPA)
“ਇਹ ਤੋਂ ਪਿੱਛੋਂ ਮੈਂ ਮੁੜ ਆਵਾਂਗਾ, ਅਤੇ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਬਣਾਵਾਂਗਾ, ਅਤੇ ਉਹ ਦੇ ਖੋਲੇ ਨੂੰ ਫਿਰ ਬਣਾ ਕੇ ਖੜ੍ਹਾ ਕਰਾਂਗਾ,
ਰਸੂਲਾਂ ਦੇ ਕਰਤੱਬ 15 : 17 (IRVPA)
ਤਾਂ ਜੋ ਬਾਕੀ ਦੇ ਆਦਮੀ ਅਰਥਾਤ ਸਾਰੀਆਂ ਪਰਾਈਆਂ ਕੌਮਾਂ ਜੋ ਮੇਰੇ ਨਾਮ ਦੇ ਅਖਵਾਉਂਦੇ ਹਨ ਪ੍ਰਭੂ ਨੂੰ ਭਾਲਣ।”
ਰਸੂਲਾਂ ਦੇ ਕਰਤੱਬ 15 : 18 (IRVPA)
ਇਹ ਉਹ ਹੀ ਪ੍ਰਭੂ ਆਖਦਾ ਹੈ, ਜਿਹੜਾ ਸੰਸਾਰ ਦੀ ਉਤਪਤੀ ਤੋਂ ਹੀ ਇਹ ਗੱਲਾਂ ਪਰਗਟ ਕਰਦਾ ਆਇਆ ਹੈ।
ਰਸੂਲਾਂ ਦੇ ਕਰਤੱਬ 15 : 19 (IRVPA)
ਮੇਰੀ ਸਲਾਹ ਇਹ ਹੈ ਕਿ ਪਰਾਈਆਂ ਕੌਮਾਂ ਵਿੱਚੋਂ ਜਿਹੜੇ ਪਰਮੇਸ਼ੁਰ ਦੀ ਵੱਲ ਮੁੜਦੇ ਹਨ, ਅਸੀਂ ਉਹਨਾਂ ਨੂੰ ਪਰੇਸ਼ਾਨ ਨਾ ਕਰੀਏ।
ਰਸੂਲਾਂ ਦੇ ਕਰਤੱਬ 15 : 20 (IRVPA)
ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ।
ਰਸੂਲਾਂ ਦੇ ਕਰਤੱਬ 15 : 21 (IRVPA)
ਕਿਉਂ ਜੋ ਪਹਿਲੇ ਸਮਿਆਂ ਤੋਂ ਹਰ ਨਗਰ ਵਿੱਚ ਮੂਸਾ ਦੇ ਪਰਚਾਰਕ ਹੁੰਦੇ ਆਏ ਹਨ ਅਤੇ ਹਰ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਉਹ ਦੀ ਬਿਵਸਥਾ ਪੜ੍ਹੀ ਜਾਂਦੀ ਹੈ। [PS]
ਰਸੂਲਾਂ ਦੇ ਕਰਤੱਬ 15 : 22 (IRVPA)
{ਪਰਾਈਆਂ ਕੌਮਾਂ ਦੇ ਵਿਸ਼ਵਾਸੀਆਂ ਨੂੰ ਸਭਾ ਦਾ ਪੱਤਰ} [PS] ਤਦ ਰਸੂਲਾਂ, ਬਜ਼ੁਰਗਾਂ ਅਤੇ ਸਾਰੀ ਕਲੀਸਿਯਾ ਨੂੰ ਇਹ ਚੰਗਾ ਲੱਗਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਭੇਜੀਏ, ਅਰਥਾਤ ਯਹੂਦਾ ਨੂੰ ਜਿਹੜਾ ਬਰਸਬਾਸ ਅਖਵਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਰਾਵਾਂ ਵਿੱਚ ਆਗੂ ਸੀ।
ਰਸੂਲਾਂ ਦੇ ਕਰਤੱਬ 15 : 23 (IRVPA)
ਅਤੇ ਉਨ੍ਹਾਂ ਦੇ ਹੱਥ ਇਹ ਲਿਖ ਭੇਜਿਆ ਕਿ ਉਨ੍ਹਾਂ ਭਰਾਵਾਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ, ਸੀਰੀਯਾ ਅਤੇ ਕਿਲਕਿਯਾ ਵਿੱਚ ਰਹਿੰਦੇ ਹਨ ਰਸੂਲਾਂ, ਬਜ਼ੁਰਗਾਂ ਅਤੇ ਭਰਾਵਾਂ ਦਾ ਪਰਨਾਮ
ਰਸੂਲਾਂ ਦੇ ਕਰਤੱਬ 15 : 24 (IRVPA)
ਜਦੋਂ ਅਸੀਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਡਰਾ ਦਿੱਤਾ, ਪਰ ਅਸੀਂ ਉਹਨਾਂ ਨੂੰ ਕੋਈ ਹੁਕਮ ਨਹੀਂ ਦਿੱਤਾ।
ਰਸੂਲਾਂ ਦੇ ਕਰਤੱਬ 15 : 25 (IRVPA)
ਤਾਂ ਅਸੀਂ ਇੱਕ ਮਨ ਹੋ ਕੇ ਇਹ ਚੰਗਾ ਸਮਝਿਆ ਜੋ ਕੁਝ ਪੁਰਖ ਚੁਣ ਕੇ ਆਪਣੇ ਪਿਆਰੇ ਬਰਨਬਾਸ ਅਤੇ ਪੌਲੁਸ ਦੇ ਨਾਲ, ਤੁਹਾਡੇ ਕੋਲ ਭੇਜੀਏ,
ਰਸੂਲਾਂ ਦੇ ਕਰਤੱਬ 15 : 26 (IRVPA)
ਜੋ ਅਜਿਹੇ ਮਨੁੱਖ ਹਨ ਕਿ ਜਿਨ੍ਹਾਂ ਆਪਣੇ ਪ੍ਰਾਣ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦੇ ਲਈ ਜੋਖਮ ਵਿੱਚ ਪਾ ਦਿੱਤੇ।
ਰਸੂਲਾਂ ਦੇ ਕਰਤੱਬ 15 : 27 (IRVPA)
ਸੋ ਅਸੀਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪਣੇ ਮੂੰਹੋਂ ਇਹ ਗੱਲਾਂ ਤੁਹਾਨੂੰ ਦੱਸਣਗੇ।
ਰਸੂਲਾਂ ਦੇ ਕਰਤੱਬ 15 : 28 (IRVPA)
ਕਿਉਂਕਿ ਪਵਿੱਤਰ ਆਤਮਾ ਨੇ ਅਤੇ ਅਸੀਂ ਚੰਗਾ ਸਮਝਿਆ ਜੋ ਇਨ੍ਹਾਂ ਜ਼ਰੂਰੀ ਗੱਲਾਂ ਤੋਂ ਬਿਨ੍ਹਾਂ ਤੁਹਾਡੇ ਉੱਤੇ ਹੋਰ ਕੁਝ ਭਾਰ ਨਾ ਪਾਈਏ
ਰਸੂਲਾਂ ਦੇ ਕਰਤੱਬ 15 : 29 (IRVPA)
ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡਾ ਭਲਾ ਹੋਵੇ। [PE][PS]
ਰਸੂਲਾਂ ਦੇ ਕਰਤੱਬ 15 : 30 (IRVPA)
ਫੇਰ ਉਹ ਵਿਦਿਆ ਹੋ ਕੇ ਅੰਤਾਕਿਯਾ ਪਹੁੰਚੇ ਅਤੇ ਸੰਗਤ ਨੂੰ ਇਕੱਠੀ ਕਰ ਕੇ ਚਿੱਠੀ ਦਿੱਤੀ।
ਰਸੂਲਾਂ ਦੇ ਕਰਤੱਬ 15 : 31 (IRVPA)
ਉਹ ਪੜ੍ਹ ਕੇ ਇਸ ਤਸੱਲੀ ਦੀਆਂ ਗੱਲਾਂ ਨਾਲ ਬਹੁਤ ਅਨੰਦ ਹੋਏ।
ਰਸੂਲਾਂ ਦੇ ਕਰਤੱਬ 15 : 32 (IRVPA)
ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ।
ਰਸੂਲਾਂ ਦੇ ਕਰਤੱਬ 15 : 33 (IRVPA)
ਅਤੇ ਉਹ ਕੁਝ ਦਿਨ ਰਹਿ ਕੇ ਆਪਣੇ ਭੇਜਣ ਵਾਲਿਆਂ ਦੇ ਕੋਲ ਜਾਣ ਨੂੰ ਭਰਾਵਾਂ ਕੋਲੋਂ ਸੁੱਖ-ਸਾਂਦ ਨਾਲ ਵਿਦਾ ਹੋਏ।
ਰਸੂਲਾਂ ਦੇ ਕਰਤੱਬ 15 : 34 (IRVPA)
ਪਰ ਸੀਲਾਸ ਨੂੰ ਉੱਥੇ ਰਹਿਣਾ ਚੰਗਾ ਲੱਗਿਆ,
ਰਸੂਲਾਂ ਦੇ ਕਰਤੱਬ 15 : 35 (IRVPA)
ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਰਹਿ ਕੇ ਹੋਰ ਬਹੁਤਿਆਂ ਦੇ ਨਾਲ ਪ੍ਰਭੂ ਦਾ ਬਚਨ ਸਿਖਾਉਂਦੇ ਅਤੇ ਉਹ ਦੀ ਖੁਸ਼ਖਬਰੀ ਸੁਣਾਉਂਦੇ ਸਨ। ਪੌਲੁਸ ਦੀ ਦੂਸਰੀ ਪ੍ਰਚਾਰ ਯਾਤਰਾ, ਪੌਲੁਸ ਅਤੇ ਬਰਨਾਬਾਸ ਵਿੱਚ ਮੱਤ ਭੇਤ [PE][PS]
ਰਸੂਲਾਂ ਦੇ ਕਰਤੱਬ 15 : 36 (IRVPA)
ਕਈ ਦਿਨਾਂ ਪਿੱਛੋਂ ਪੌਲੁਸ ਨੇ ਬਰਨਬਾਸ ਨੂੰ ਆਖਿਆ ਕਿ ਆਉ ਹਰੇਕ ਨਗਰ ਵਿੱਚ ਜਿੱਥੇ ਅਸੀਂ ਪਰਮੇਸ਼ੁਰ ਦਾ ਬਚਨ ਸੁਣਾਇਆ ਸੀ, ਫਿਰ ਜਾ ਕੇ ਭਰਾਵਾਂ ਦੀ ਖ਼ਬਰ ਲਈਏ ਕਿ ਉਨ੍ਹਾਂ ਦਾ ਕੀ ਹਾਲ ਹੈ।
ਰਸੂਲਾਂ ਦੇ ਕਰਤੱਬ 15 : 37 (IRVPA)
ਅਤੇ ਬਰਨਬਾਸ ਦੀ ਇਹ ਸਲਾਹ ਹੋਈ ਜੋ ਅਸੀਂ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਹਿੰਦੇ ਹਨ ਆਪਣੇ ਨਾਲ ਲੈ ਚੱਲੀਏ।
ਰਸੂਲਾਂ ਦੇ ਕਰਤੱਬ 15 : 38 (IRVPA)
ਪਰ ਪੌਲੁਸ ਨੂੰ ਇਹ ਚੰਗਾ ਨਾ ਲੱਗਿਆ ਕਿ ਉਹ ਨੂੰ ਨਾਲ ਲੈ ਚੱਲੀਏ, ਜਿਹੜਾ ਪਮਫ਼ੁਲਿਯਾ ਤੋਂ ਉਨ੍ਹਾਂ ਕੋਲੋਂ ਅੱਡ ਹੋਇਆ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ।
ਰਸੂਲਾਂ ਦੇ ਕਰਤੱਬ 15 : 39 (IRVPA)
ਤਦ ਉਨ੍ਹਾਂ ਵਿੱਚ ਅਜਿਹਾ ਵਿਵਾਦ ਹੋਇਆ ਕਿ ਉਹ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ।
ਰਸੂਲਾਂ ਦੇ ਕਰਤੱਬ 15 : 40 (IRVPA)
ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਜਦੋਂ ਭਰਾਵਾਂ ਦੇ ਕੋਲੋਂ ਪਰਮੇਸ਼ੁਰ ਦੀ ਕਿਰਪਾ ਵਿੱਚ ਸੌਂਪਿਆ ਗਿਆ ਤਾਂ ਉਹ ਤੁਰ ਪਿਆ।
ਰਸੂਲਾਂ ਦੇ ਕਰਤੱਬ 15 : 41 (IRVPA)
ਅਤੇ ਸੀਰੀਯਾ ਅਤੇ ਕਿਲਕਿਯਾ ਵਿੱਚ ਫ਼ਿਰਦਿਆਂ ਹੋਇਆਂ ਉਸ ਨੇ ਕਲੀਸਿਯਾ ਨੂੰ ਮਜ਼ਬੂਤ ਕੀਤਾ। [PE]

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41

BG:

Opacity:

Color:


Size:


Font: