ਰਸੂਲਾਂ ਦੇ ਕਰਤੱਬ 19 : 1 (IRVPA)
{ਅਫ਼ਸੁਸ ਨਗਰ ਵਿੱਚ ਪੌਲੁਸ} [PS] ਇਸ ਤਰ੍ਹਾਂ ਹੋਇਆ ਕਿ ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਤਾਂ ਪੌਲੁਸ ਉੱਪਰਲੇ ਇਲਾਕਿਆਂ ਵਿੱਚੋਂ ਦੀ ਲੰਘ ਕੇ ਅਫ਼ਸੁਸ ਨੂੰ ਆਇਆ।
ਰਸੂਲਾਂ ਦੇ ਕਰਤੱਬ 19 : 2 (IRVPA)
ਅਤੇ ਕਈ ਚੇਲਿਆਂ ਨੂੰ ਲੱਭ ਕੇ ਉਨ੍ਹਾਂ ਨੂੰ ਆਖਿਆ, ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ? ਉਨ੍ਹਾਂ ਉਸ ਨੂੰ ਕਿਹਾ, ਅਸੀਂ ਤਾਂ ਇਹ ਸੁਣਿਆ ਵੀ ਨਹੀਂ ਕਿ ਪਵਿੱਤਰ ਆਤਮਾ ਹੈ।
ਰਸੂਲਾਂ ਦੇ ਕਰਤੱਬ 19 : 3 (IRVPA)
ਫਿਰ ਉਸ ਨੇ ਆਖਿਆ, ਫੇਰ ਤੁਸੀਂ ਕਿਸ ਦਾ ਬਪਤਿਸਮਾ ਲਿਆ? ਉਹਨਾਂ ਆਖਿਆ, ਅਸੀਂ ਯੂਹੰਨਾ ਦਾ ਬਪਤਿਸਮਾ ਲਿਆ।
ਰਸੂਲਾਂ ਦੇ ਕਰਤੱਬ 19 : 4 (IRVPA)
ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ।
ਰਸੂਲਾਂ ਦੇ ਕਰਤੱਬ 19 : 5 (IRVPA)
ਇਹ ਸੁਣ ਕੇ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਵਿੱਚ ਬਪਤਿਸਮਾ ਲਿਆ।
ਰਸੂਲਾਂ ਦੇ ਕਰਤੱਬ 19 : 6 (IRVPA)
ਅਤੇ ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਰੱਖੇ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉੱਤਰਿਆ ਅਤੇ ਉਹ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ।
ਰਸੂਲਾਂ ਦੇ ਕਰਤੱਬ 19 : 7 (IRVPA)
ਉਹ ਸਾਰੇ ਬਾਰਾਂ ਕੁ ਮਨੁੱਖ ਸਨ। [PE][PS]
ਰਸੂਲਾਂ ਦੇ ਕਰਤੱਬ 19 : 8 (IRVPA)
ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ।
ਰਸੂਲਾਂ ਦੇ ਕਰਤੱਬ 19 : 9 (IRVPA)
ਪਰ ਜਦੋਂ ਕੁਝ ਲੋਕਾਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਚੇਲਿਆਂ ਨੂੰ ਲੈ ਕੇ ਅਲੱਗ ਹੋ ਗਿਆ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ਼ ਬਚਨ ਸੁਣਾਉਂਦਾ ਰਿਹਾ।
ਰਸੂਲਾਂ ਦੇ ਕਰਤੱਬ 19 : 10 (IRVPA)
ਇਹ ਦੋ ਸਾਲਾਂ ਤੱਕ ਹੁੰਦਾ ਰਿਹਾ, ਐਥੋਂ ਤੱਕ ਜੋ ਏਸ਼ੀਆ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੂ ਦਾ ਬਚਨ ਸੁਣਿਆ।
ਰਸੂਲਾਂ ਦੇ ਕਰਤੱਬ 19 : 11 (IRVPA)
ਪਰਮੇਸ਼ੁਰ ਪੌਲੁਸ ਦੇ ਹੱਥੋਂ ਅਚਰਜ਼ ਕੰਮ ਵਿਖਾਲਦਾ ਸੀ।
ਰਸੂਲਾਂ ਦੇ ਕਰਤੱਬ 19 : 12 (IRVPA)
ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।
ਰਸੂਲਾਂ ਦੇ ਕਰਤੱਬ 19 : 13 (IRVPA)
ਤਦ ਯਹੂਦੀਆਂ ਵਿੱਚੋਂ ਕਈ ਆਦਮੀਆਂ ਨੇ ਜੋ ਇੱਧਰ-ਉੱਧਰ ਫਿਰਦਿਆਂ ਹੋਇਆਂ ਝਾੜ ਫੂਕ ਕਰਦੇ ਹੁੰਦੇ ਸਨ, ਇਹ ਦਲੇਰੀ ਕੀਤੀ ਕਿ ਜਿਨ੍ਹਾਂ ਨੂੰ ਦੁਸ਼ਟ ਆਤਮਾਵਾਂ ਚਿੰਬੜੀਆਂ ਹੋਈਆਂ ਸਨ, ਉਨ੍ਹਾਂ ਉੱਤੇ ਪ੍ਰਭੂ ਯਿਸੂ ਦਾ ਨਾਮ ਲੈ ਕੇ ਕਹਿਣ ਲੱਗੇ ਕਿ ਮੈਂ ਤੁਹਾਨੂੰ ਯਿਸੂ ਦੇ ਨਾਮ ਦੀ ਸਹੁੰ ਦਿੰਦਾ ਹਾਂ ਜਿਸ ਦਾ ਪੌਲੁਸ ਪ੍ਰਚਾਰ ਕਰਦਾ ਹੈ।
ਰਸੂਲਾਂ ਦੇ ਕਰਤੱਬ 19 : 14 (IRVPA)
ਅਤੇ ਸਕੇਵਾ ਨਾਮ ਦੇ ਕਿਸੇ ਯਹੂਦੀ ਮੁੱਖ ਜਾਜਕ ਦੇ ਸੱਤ ਪੁੱਤਰ ਸਨ ਜਿਹੜੇ ਇਹੋ ਕੰਮ ਕਰਦੇ ਸਨ।
ਰਸੂਲਾਂ ਦੇ ਕਰਤੱਬ 19 : 15 (IRVPA)
ਪਰ ਦੁਸ਼ਟ ਆਤਮਾ ਨੇ ਉਹਨਾਂ ਨੂੰ ਉੱਤਰ ਦਿੱਤਾ ਕਿ ਯਿਸੂ ਨੂੰ ਤਾਂ ਮੈਂ ਜਾਣਦੀ ਹਾਂ ਅਤੇ ਪੌਲੁਸ ਨੂੰ ਮੈਂ ਪਹਿਚਾਣਦੀ ਹਾਂ, ਪਰ ਤੁਸੀਂ ਕੌਣ ਹੋ?
ਰਸੂਲਾਂ ਦੇ ਕਰਤੱਬ 19 : 16 (IRVPA)
ਅਤੇ ਉਹ ਮਨੁੱਖ ਜਿਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਟੁੱਟ ਕੇ ਉਹਨਾਂ ਉੱਤੇ ਆ ਪਿਆ ਅਤੇ ਦੋਹਾਂ ਨੂੰ ਵੱਸ ਵਿੱਚ ਲਿਆ ਕੇ ਉਹਨਾਂ ਤੇ ਐਸੀ ਸਖਤੀ ਕੀਤੀ ਜੋ ਉਹ ਨੰਗੇ ਅਤੇ ਜ਼ਖਮੀ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ।
ਰਸੂਲਾਂ ਦੇ ਕਰਤੱਬ 19 : 17 (IRVPA)
ਇਹ ਗੱਲ ਸਭ ਯਹੂਦੀਆਂ ਅਤੇ ਯੂਨਾਨੀਆਂ ਉੱਤੇ ਜਿਹੜੇ ਅਫ਼ਸੁਸ ਵਿੱਚ ਰਹਿੰਦੇ ਸਨ, ਉਜਾਗਰ ਹੋ ਗਈ ਅਤੇ ਉਹ ਸਭ ਡਰ ਗਏ ਅਤੇ ਪ੍ਰਭੂ ਯਿਸੂ ਦੇ ਨਾਮ ਦੀ ਵਡਿਆਈ ਹੋਈ।
ਰਸੂਲਾਂ ਦੇ ਕਰਤੱਬ 19 : 18 (IRVPA)
ਜਿਨ੍ਹਾਂ ਵਿਸ਼ਵਾਸ ਕੀਤਾ ਸੀ ਉਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੇ ਆ ਕੇ ਆਪਣਿਆਂ ਬੁਰੇ ਕੰਮਾਂ ਨੂੰ ਮੰਨ ਲਿਆ ਅਤੇ ਦੱਸ ਦਿੱਤਾ।
ਰਸੂਲਾਂ ਦੇ ਕਰਤੱਬ 19 : 19 (IRVPA)
ਅਤੇ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜੇ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਾਰਿਆਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਦੋਂ ਉਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ।
ਰਸੂਲਾਂ ਦੇ ਕਰਤੱਬ 19 : 20 (IRVPA)
ਇਸੇ ਤਰ੍ਹਾਂ ਪ੍ਰਭੂ ਦਾ ਬਚਨ ਸਮਰੱਥ ਨਾਲ ਵਧਿਆ ਅਤੇ ਪਰਬਲ ਹੋਇਆ। [PE][PS]
ਰਸੂਲਾਂ ਦੇ ਕਰਤੱਬ 19 : 21 (IRVPA)
ਜਦੋਂ ਇਹ ਗੱਲਾਂ ਹੋ ਚੁੱਕੀਆਂ ਤਾਂ ਪੌਲੁਸ ਨੇ ਮਨ ਵਿੱਚ ਯੋਜਨਾ ਬਣਾਈ ਜੋ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਯਰੂਸ਼ਲਮ ਨੂੰ ਜਾਵੇ ਅਤੇ ਕਿਹਾ ਕਿ ਜਦੋਂ ਮੈਂ ਉੱਥੇ ਹੋ ਆਵਾਂ ਤਾਂ ਮੈਨੂੰ ਜ਼ਰੂਰੀ ਹੈ, ਜੋ ਮੈਂ ਰੋਮ ਨੂੰ ਵੀ ਵੇਖਾਂ।
ਰਸੂਲਾਂ ਦੇ ਕਰਤੱਬ 19 : 22 (IRVPA)
ਸੋ ਜਿਹੜੇ ਉਹ ਦੀ ਸੇਵਾ ਕਰਦੇ ਸਨ ਉਨ੍ਹਾਂ ਵਿੱਚੋਂ ਦੋ ਜਣੇ ਅਰਥਾਤ ਤਿਮੋਥਿਉਸ ਅਤੇ ਇਰਸਤੁਸ ਨੂੰ ਮਕਦੂਨਿਯਾ ਵਿੱਚ ਭੇਜ ਕੇ, ਉਹ ਆਪ ਏਸ਼ੀਆ ਵਿੱਚ ਕੁਝ ਸਮਾਂ ਰਿਹਾ। [PS]
ਰਸੂਲਾਂ ਦੇ ਕਰਤੱਬ 19 : 23 (IRVPA)
{ਅਫ਼ਸੁਸ ਵਿੱਚ ਫਸਾਦ} [PS] ਉਸ ਸਮੇਂ ਇਸ ਪੰਥ ਦੇ ਵਿਖੇ ਵੱਡਾ ਫਸਾਦ ਹੋਇਆ।
ਰਸੂਲਾਂ ਦੇ ਕਰਤੱਬ 19 : 24 (IRVPA)
ਕਿਉਂ ਜੋ ਦੇਮੇਤ੍ਰਿਯੁਸ ਨਾਮ ਦਾ ਇੱਕ ਸੁਨਿਆਰ ਅਰਤਿਮਿਸ ਦੇ ਚਾਂਦੀ ਦਾ ਮੰਦਿਰ ਬਣਵਾ ਕੇ, ਕਾਰੀਗਰਾਂ ਨੂੰ ਬਹੁਤ ਕੰਮ ਦੁਆਉਂਦਾ ਸੀ।
ਰਸੂਲਾਂ ਦੇ ਕਰਤੱਬ 19 : 25 (IRVPA)
ਉਸ ਨੇ ਉਨ੍ਹਾਂ ਨੂੰ ਅਤੇ ਉਸ ਕੰਮ ਦੇ ਹੋਰ ਕਾਰੀਗਰਾਂ ਨੂੰ ਇਕੱਠਿਆਂ ਕਰ ਕੇ ਕਿਹਾ, ਹੇ ਮਨੁੱਖੋ ਤੁਸੀਂ ਜਾਣਦੇ ਹੋ ਕਿ ਇਸ ਕੰਮ ਤੋਂ ਅਸੀਂ ਕਿੰਨ੍ਹਾਂ ਧਨ ਕਮਾਉਂਦੇ ਹਾਂ।
ਰਸੂਲਾਂ ਦੇ ਕਰਤੱਬ 19 : 26 (IRVPA)
ਅਤੇ ਤੁਸੀਂ ਵੇਖਦੇ ਤੇ ਸੁਣਦੇ ਹੋ ਜੋ ਇਸ ਪੌਲੁਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਲੱਗਭਗ ਸਾਰੇ ਏਸ਼ੀਆ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਕੇ ਬਹਿਕਾ ਦਿੱਤਾ ਹੈ, ਕਿ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਉਹ ਦੇਵਤੇ ਨਹੀਂ ਹੁੰਦੇ,।
ਰਸੂਲਾਂ ਦੇ ਕਰਤੱਬ 19 : 27 (IRVPA)
ਸੋ ਕੇਵਲ ਇਹੋ ਦੁੱਖ ਨਹੀਂ, ਜੋ ਸਾਡਾ ਕੰਮ ਮੰਦਾ ਪੈ ਜਾਵੇਗਾ ਸਗੋਂ ਇਹ ਵੀ ਦੁੱਖ ਹੈ ਕਿ ਮਹਾਂ ਦੇਵੀ ਅਰਤਿਮਿਸ ਦੇ ਮੰਦਿਰ ਦੀ ਮਹੱਤਵਤਾ ਜਾਂਦੀ ਰਹੇਗੀ ਜਿਸ ਨੂੰ ਸਾਰਾ ਏਸ਼ੀਆ ਸਗੋਂ ਸੰਸਾਰ ਪੂਜਦਾ ਹੈ, ਉਹ ਦੀ ਮਹਿਮਾ ਜਾਂਦੀ ਰਹੇਗੀ।
ਰਸੂਲਾਂ ਦੇ ਕਰਤੱਬ 19 : 28 (IRVPA)
ਇਹ ਗੱਲ ਸੁਣ ਕਿ ਉਹ ਕ੍ਰੋਧ ਨਾਲ ਭਰ ਗਏ ਅਤੇ ਉੱਚੀ-ਉੱਚੀ ਬੋਲੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ।
ਰਸੂਲਾਂ ਦੇ ਕਰਤੱਬ 19 : 29 (IRVPA)
ਤਾਂ ਸਾਰੇ ਸ਼ਹਿਰ ਵਿੱਚ ਹੁੱਲੜ ਪੈ ਗਿਆ ਅਤੇ ਉਹ ਇੱਕ ਮਨ ਹੋ ਕੇ ਗਾਯੁਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਵਾਸੀ ਅਤੇ ਸਫ਼ਰ ਵਿੱਚ ਪੌਲੁਸ ਦੇ ਸਾਥੀ ਸਨ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਲੈ ਗਏ।
ਰਸੂਲਾਂ ਦੇ ਕਰਤੱਬ 19 : 30 (IRVPA)
ਜਦੋਂ ਪੌਲੁਸ ਨੇ ਲੋਕਾਂ ਵਿੱਚ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਚੇਲਿਆਂ ਨੇ ਉਹ ਨੂੰ ਨਾ ਜਾਣ ਦਿੱਤਾ।
ਰਸੂਲਾਂ ਦੇ ਕਰਤੱਬ 19 : 31 (IRVPA)
ਅਤੇ ਏਸ਼ੀਆ ਦੇ ਹਾਕਮਾਂ ਵਿੱਚੋਂ ਵੀ ਕਈਆਂ ਨੇ ਜੋ ਉਹ ਦੇ ਮਿੱਤਰ ਸਨ, ਮਿੰਨਤ ਨਾਲ ਉਹ ਦੇ ਕੋਲ ਕਹਿ ਕੇ ਭੇਜਿਆ ਕਿ ਤਮਾਸ਼ੇ ਘਰ ਵਿੱਚ ਨਾ ਵੜਨਾ!
ਰਸੂਲਾਂ ਦੇ ਕਰਤੱਬ 19 : 32 (IRVPA)
ਉਪਰੰਤ ਰੌਲ਼ਾ ਪਾ ਕੇ ਕੋਈ ਕੁਝ ਆਖਦਾ ਸੀ ਅਤੇ ਕੋਈ ਕੁਝ, ਕਿਉਂਕਿ ਲੋਕਾਂ ਵਿੱਚ ਹਫੜਾ ਦਫੜੀ ਮੱਚੀ ਹੋਈ ਸੀ ਅਤੇ ਬਹੁਤਿਆਂ ਨੂੰ ਪਤਾ ਵੀ ਨਹੀਂ ਸੀ ਕਿ ਅਸੀਂ ਕਿਉਂ ਇਕੱਠੇ ਹੋਏ ਹਾਂ।
ਰਸੂਲਾਂ ਦੇ ਕਰਤੱਬ 19 : 33 (IRVPA)
ਉਹਨਾਂ ਨੇ ਸਿਕੰਦਰ ਨੂੰ ਜਿਸ ਨੂੰ ਯਹੂਦੀ ਅਗਾਹਾਂ ਧੱਕਦੇ ਸਨ ਭੀੜ ਵਿੱਚੋਂ ਸਾਹਮਣੇ ਕਰ ਦਿੱਤਾ ਅਤੇ ਸਿਕੰਦਰ ਨੇ ਹੱਥ ਨਾਲ ਇਸ਼ਾਰਾ ਕਰ ਕੇ ਆਪਣੇ ਆਪ ਨੂੰ ਬਚਾਉਣਾ ਚਾਹਿਆ।
ਰਸੂਲਾਂ ਦੇ ਕਰਤੱਬ 19 : 34 (IRVPA)
ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਯਹੂਦੀ ਹੈ, ਤਾਂ ਸਾਰੇ ਇੱਕ ਅਵਾਜ਼ ਨਾਲ ਦੋ ਕੁ ਘੰਟਿਆਂ ਤੱਕ ਉੱਚੀ-ਉੱਚੀ ਬੋਲਦੇ ਰਹੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ।
ਰਸੂਲਾਂ ਦੇ ਕਰਤੱਬ 19 : 35 (IRVPA)
ਤਾਂ ਸ਼ਹਿਰ ਦੇ ਮੰਤਰੀ ਨੇ ਭੀੜ ਨੂੰ ਸ਼ਾਂਤ ਕਰ ਕੇ ਆਖਿਆ, ਹੇ ਅਫ਼ਸੀ ਲੋਕੋ, ਉਹ ਕਿਹੜਾ ਮਨੁੱਖ ਹੈ ਜੋ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਿਰ ਅਤੇ ਅਕਾਸ਼ ਵੱਲੋਂ ਗਿਰੀ ਹੋਈ ਮੂਰਤ ਦਾ ਸੇਵਕ ਹੈ।
ਰਸੂਲਾਂ ਦੇ ਕਰਤੱਬ 19 : 36 (IRVPA)
ਸੋ ਜਦੋਂ ਇਨ੍ਹਾਂ ਗੱਲਾਂ ਤੋਂ ਇਨਕਾਰ ਨਹੀਂ ਹੋ ਸਕਦਾ ਤਾਂ ਤੁਹਾਨੂੰ ਚਾਹੀਦਾ ਹੈ ਕਿ ਚੁੱਪ ਰਹੋ ਅਤੇ ਬਿਨ੍ਹਾਂ ਸੋਚੇ ਕੁਝ ਨਾ ਕਰੋ।
ਰਸੂਲਾਂ ਦੇ ਕਰਤੱਬ 19 : 37 (IRVPA)
ਕਿਉਂ ਜੋ ਤੁਸੀਂ ਇਨ੍ਹਾਂ ਮਨੁੱਖਾਂ ਨੂੰ ਐਥੇ ਲਿਆਏ ਹੋ, ਜੋ ਨਾ ਤਾਂ ਮੰਦਰ ਦੇ ਚੋਰ ਹਨ ਅਤੇ ਨਾ ਹੀ ਸਾਡੀ ਦੇਵੀ ਦੀ ਨਿੰਦਿਆ ਕਰਨ ਵਾਲੇ ਹਨ।
ਰਸੂਲਾਂ ਦੇ ਕਰਤੱਬ 19 : 38 (IRVPA)
ਫਿਰ ਵੀ ਜੇ ਦੇਮੇਤ੍ਰਿਯੁਸ ਅਤੇ ਉਹ ਦੇ ਨਾਲ ਦੇ ਕਾਰੀਗਰਾਂ ਨੂੰ ਕਿਸੇ ਦੇ ਵਿਰੁੱਧ ਸ਼ਿਕਾਇਤ ਹੈ ਤਾਂ ਕਚਹਿਰੀਆਂ ਲੱਗੀਆਂ ਹਨ ਅਤੇ ਡਿਪਟੀ ਵੀ ਹਨ, ਉਹ ਉੱਥੇ ਇੱਕ ਦੂਜੇ ਤੇ ਦੋਸ਼ ਲਗਾਉਣ।
ਰਸੂਲਾਂ ਦੇ ਕਰਤੱਬ 19 : 39 (IRVPA)
ਪਰ ਜੇ ਤੁਸੀਂ ਕੋਈ ਹੋਰ ਗੱਲ ਪੁੱਛਦੇ ਹੋ ਤਾਂ ਕਨੂੰਨੀ ਸਭਾ ਵਿੱਚ ਨਿਬੇੜਾ ਕੀਤਾ ਜਾਵੇਗਾ।
ਰਸੂਲਾਂ ਦੇ ਕਰਤੱਬ 19 : 40 (IRVPA)
ਕਿਉਂਕਿ ਅੱਜ ਦੇ ਫਸਾਦ ਦੇ ਕਾਰਨ ਸਾਨੂੰ ਡਰ ਹੈ, ਕਿ ਕਿਤੇ ਸਾਡੇ ਉੱਤੇ ਦੋਸ਼ ਨਾ ਲਾਇਆ ਜਾਵੇ, ਕਿਉਂਕਿ ਜੋ ਇਸ ਦਾ ਕੋਈ ਕਾਰਨ ਨਹੀਂ ਹੈ ਅਤੇ ਅਸੀਂ ਇਸ ਭੀੜ ਦੇ ਇਕੱਠੇ ਹੋਣ ਬਾਰੇ ਕੋਈ ਉੱਤਰ ਨਹੀਂ ਦੇ ਸਕਾਂਗੇ।
ਰਸੂਲਾਂ ਦੇ ਕਰਤੱਬ 19 : 41 (IRVPA)
ਅਤੇ ਉਸ ਨੇ ਇਹ ਕਹਿ ਕੇ ਸਭਾ ਨੂੰ ਵਿਦਾ ਕੀਤਾ। [PE]

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41

BG:

Opacity:

Color:


Size:


Font: