ਰਸੂਲਾਂ ਦੇ ਕਰਤੱਬ 20 : 1 (IRVPA)
ਮਕਦੂਨਿਯਾ, ਯੂਨਾਨ ਅਤੇ ਤ੍ਰੋਆਸ ਵਿੱਚ ਪੌਲੁਸ ਜਦੋਂ ਰੌਲ਼ਾ ਹੱਟ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਸੱਦ ਕੇ ਦਿਲਾਸਾ ਦਿੱਤਾ ਅਤੇ ਉਹਨਾਂ ਕੋਲੋਂ ਵਿਦਾ ਹੋ ਕੇ ਮਕਦੂਨਿਯਾ ਵੱਲ ਨੂੰ ਤੁਰ ਪਿਆ।
ਰਸੂਲਾਂ ਦੇ ਕਰਤੱਬ 20 : 2 (IRVPA)
ਅਤੇ ਉਨ੍ਹਾਂ ਇਲਾਕਿਆਂ ਵਿੱਚੋਂ ਦੀ ਲੰਘਦਾ ਹੋਇਆ ਉਨ੍ਹਾਂ ਨੂੰ ਬਹੁਤੀਆਂ ਗੱਲਾਂ ਨਾਲ ਦਿਲਾਸਾ ਦੇ ਕੇ ਯੂਨਾਨ ਵਿੱਚ ਆਇਆ।
ਰਸੂਲਾਂ ਦੇ ਕਰਤੱਬ 20 : 3 (IRVPA)
ਉੱਥੇ ਤਿੰਨ ਮਹੀਨੇ ਰਹਿ ਕੇ ਜਦੋਂ ਉਹ ਜਹਾਜ਼ ਉੱਤੇ ਸੀਰੀਯਾ ਵੱਲ ਜਾਣ ਨੂੰ ਤਿਆਰ ਹੋਇਆ, ਤਦ ਯਹੂਦੀਆਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ, ਇਸ ਲਈ ਉਹ ਨੇ ਮਕਦੂਨਿਯਾ ਦੇ ਰਾਹ ਹੋ ਕੇ ਮੁੜਨ ਦਾ ਫੈਸਲਾ ਲਿਆ।
ਰਸੂਲਾਂ ਦੇ ਕਰਤੱਬ 20 : 4 (IRVPA)
ਅਤੇ ਪੁੱਰਸ ਦਾ ਪੁੱਤਰ ਸੋਪਤਰੁਸ ਜਿਹੜਾ ਬਰਿਯਾ ਦਾ ਸੀ, ਥੱਸਲੁਨੀਕੀਆਂ ਵਿੱਚੋਂ ਅਰਿਸਤਰਖੁਸ ਅਤੇ ਸਿਕੁੰਦੁਸ, ਦਰਬੇ ਦਾ ਗਾਯੁਸ ਅਤੇ ਤਿਮੋਥਿਉਸ, ਏਸ਼ੀਆ ਦੇ ਤੁਖਿਕੁਸ ਅਤੇ ਤ੍ਰੋਫ਼ਿਮੁਸ ਉਹ ਦੇ ਨਾਲ ਏਸ਼ੀਆ ਤੱਕ ਗਏ।
ਰਸੂਲਾਂ ਦੇ ਕਰਤੱਬ 20 : 5 (IRVPA)
ਪਰ ਇਹੋ ਅਗਾਹਾਂ ਜਾ ਕੇ ਤ੍ਰੋਆਸ ਵਿੱਚ ਸਾਨੂੰ ਉਡੀਕਦੇ ਸਨ।
ਰਸੂਲਾਂ ਦੇ ਕਰਤੱਬ 20 : 6 (IRVPA)
ਅਖ਼ਮੀਰੀ ਰੋਟੀ ਦੇ ਦਿਨਾਂ ਤੋਂ ਬਾਅਦ ਅਸੀਂ ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚੜ੍ਹੇ ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉੱਥੇ ਰਹੇ।
ਰਸੂਲਾਂ ਦੇ ਕਰਤੱਬ 20 : 7 (IRVPA)
ਤ੍ਰੋਆਸ ਵਿੱਚ ਯੂਤਖੁਸ ਦਾ ਜਿਵਾਲਿਆ ਜਾਣਾ ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਲਈ ਤਿਆਰ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ।
ਰਸੂਲਾਂ ਦੇ ਕਰਤੱਬ 20 : 8 (IRVPA)
ਚੁਬਾਰੇ ਵਿੱਚ ਜਿੱਥੇ ਅਸੀਂ ਇਕੱਠੇ ਹੋਏ ਸੀ ਉੱਥੇ ਬਹੁਤ ਸਾਰੇ ਦੀਵੇ ਬਲਦੇ ਸਨ।
ਰਸੂਲਾਂ ਦੇ ਕਰਤੱਬ 20 : 9 (IRVPA)
ਅਤੇ ਯੂਤਖੁਸ ਨਾਮ ਦਾ ਇੱਕ ਜਵਾਨ ਖਿੜਕੀ ਵਿੱਚ ਬੈਠਾ ਗਹਿਰੀ ਨੀਂਦ ਨਾਲ ਉਂਘਲਾਇਆ ਹੋਇਆ ਸੀ ਅਤੇ ਜਦੋਂ ਪੌਲੁਸ ਬਹੁਤ ਸਮੇਂ ਤੱਕ ਬਚਨ ਕਰਦਾ ਰਿਹਾ ਤਾਂ ਉਹ ਨੀਂਦ ਦੇ ਕਾਰਨ ਉਂਘਲਾਇਆ ਹੋਇਆ, ਤੀਸਰੀ ਮੰਜਿਲ ਤੋਂ ਹੇਠਾਂ ਡਿੱਗ ਪਿਆ ਅਤੇ ਮਰਿਆ ਹੋਇਆ ਚੁੱਕਿਆ ਗਿਆ।
ਰਸੂਲਾਂ ਦੇ ਕਰਤੱਬ 20 : 10 (IRVPA)
ਪਰ ਪੌਲੁਸ ਨੇ ਉਤਰ ਕੇ ਉਹ ਨੂੰ ਜੱਫੇ ਵਿੱਚ ਲਿਆ ਅਤੇ ਗਲ਼ ਨਾਲ ਲਾ ਕੇ ਆਖਣ ਲੱਗਾ ਕਿ ਤੁਸੀਂ ਰੌਲ਼ਾ ਨਾ ਪਾਓ ਕਿਉਂ ਜੋ ਉਹ ਦੀ ਜਾਨ ਉਸ ਵਿੱਚ ਹੈ।
ਰਸੂਲਾਂ ਦੇ ਕਰਤੱਬ 20 : 11 (IRVPA)
ਫੇਰ ਉਹ ਉੱਪਰ ਆਇਆ ਅਤੇ ਰੋਟੀ ਤੋੜ ਕੇ ਖਾਧੀ ਅਤੇ ਐਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ, ਤਦ ਉਹ ਤੁਰ ਪਿਆ।
ਰਸੂਲਾਂ ਦੇ ਕਰਤੱਬ 20 : 12 (IRVPA)
ਅਤੇ ਉਹ ਉਸ ਮੁੰਡੇ ਨੂੰ ਜਿਉਂਦਾ ਲਿਆਏ ਅਤੇ ਬਹੁਤ ਸ਼ਾਂਤ ਹੋਏ।
ਰਸੂਲਾਂ ਦੇ ਕਰਤੱਬ 20 : 13 (IRVPA)
ਤ੍ਰੋਆਸ ਤੋਂ ਮਿਲੇਤੁਸ ਦੀ ਯਾਤਰਾ ਪਰ ਅਸੀਂ ਅਗਾਹਾਂ ਤੁਰ ਕੇ ਜਹਾਜ਼ ਉੱਤੇ ਚੜ੍ਹੇ ਅਤੇ ਅੱਸੁਸ ਦੀ ਵੱਲ ਚੱਲੇ ਜਿੱਥੋਂ ਅਸੀਂ ਪੌਲੁਸ ਨੂੰ ਨਾਲ ਚੜ੍ਹਾ ਲੈਣਾ ਸੀ, ਕਿਉਂ ਜੋ ਉਹ ਆਪ ਪੈਦਲ ਜਾਣ ਦਾ ਇਰਾਦਾ ਬਣਾ ਕੇ ਇਸ ਤਰ੍ਹਾਂ ਹੀ ਹੁਕਮ ਦੇ ਗਿਆ ਸੀ।
ਰਸੂਲਾਂ ਦੇ ਕਰਤੱਬ 20 : 14 (IRVPA)
ਜਦੋਂ ਉਹ ਅਸੁੱਸ ਵਿੱਚ ਸਾਨੂੰ ਆ ਮਿਲਿਆ ਤਾਂ ਅਸੀਂ ਉਹ ਨੂੰ ਜਹਾਜ਼ ਉੱਤੇ ਚੜ੍ਹਾ ਕੇ ਮਿਤੁਲੇਨੇ ਨੂੰ ਆਏ।
ਰਸੂਲਾਂ ਦੇ ਕਰਤੱਬ 20 : 15 (IRVPA)
ਅਤੇ ਉੱਥੋਂ ਜਹਾਜ਼ ਖੋਲ੍ਹ ਕੇ ਦੂਜੇ ਦਿਨ ਖੀਓਸ ਦੇ ਬਰਾਬਰ ਪਹੁੰਚੇ ਅਤੇ ਉਸ ਦੇ ਦੂਜੇ ਦਿਨ ਸਾਮੁਸ ਵਿੱਚ ਜਾ ਪਹੁੰਚੇ। ਫੇਰ ਅਗਲੇ ਦਿਨ ਮਿਲੇਤੁਸ ਨੂੰ ਆਏ।
ਰਸੂਲਾਂ ਦੇ ਕਰਤੱਬ 20 : 16 (IRVPA)
ਕਿਉਂਕਿ ਪੌਲੁਸ ਨੇ ਇਹ ਫੈਸਲਾ ਕੀਤਾ ਸੀ ਜੋ ਅਫ਼ਸੁਸ ਤੋਂ ਲੰਘ ਜਾਂਵਾਂ ਕਿ ਏਸ਼ੀਆ ਵਿੱਚ ਮੈਨੂੰ ਕਿਤੇ ਚਿਰ ਨਾ ਲੱਗੇ, ਕਿਉਂ ਜੋ ਉਹ ਛੇਤੀ ਕਰਦਾ ਸੀ ਕਿ ਜੇ ਹੋ ਸਕੇ ਤਾਂ ਮੈਂ ਪੰਤੇਕੁਸਤ ਦੇ ਦਿਨ ਯਰੂਸ਼ਲਮ ਵਿੱਚ ਪਹੁੰਚ ਜਾਂਵਾਂ।
ਰਸੂਲਾਂ ਦੇ ਕਰਤੱਬ 20 : 17 (IRVPA)
ਅਫ਼ਸੁਸ ਦੇ ਬਜ਼ੁਰਗਾਂ ਨੂੰ ਉਪਦੇਸ਼ ਉਸ ਨੇ ਮਿਲੇਤੁਸ ਤੋਂ ਅਫ਼ਸੁਸ ਦੀ ਵੱਲ ਸੁਨੇਹਾ ਭੇਜ ਕੇ ਕਲੀਸਿਯਾ ਦੇ ਆਗੂ ਬਜ਼ੁਰਗਾਂ ਨੂੰ ਬੁਲਾਇਆ।
ਰਸੂਲਾਂ ਦੇ ਕਰਤੱਬ 20 : 18 (IRVPA)
ਅਤੇ ਜਦੋਂ ਉਹ ਉਸ ਦੇ ਕੋਲ ਆਏ ਤਾਂ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਜੋ ਮੈਂ ਪਹਿਲੇ ਦਿਨ ਤੋਂ ਹੀ ਜਦੋਂ ਮੈਂ ਏਸ਼ੀਆ ਵਿੱਚ ਪਹੁੰਚਿਆ ਤਾਂ ਹਰ ਰੋਜ਼ ਤੁਹਾਡੇ ਨਾਲ ਕਿਸ ਤਰ੍ਹਾਂ ਰਿਹਾ
ਰਸੂਲਾਂ ਦੇ ਕਰਤੱਬ 20 : 19 (IRVPA)
ਕਿ ਮੈਂ ਬਹੁਤ ਅਧੀਨਗੀ ਨਾਲ ਹੰਝੂ ਵਹਾ ਵਹਾ ਕੇ ਉਨ੍ਹਾਂ ਪਰਤਾਵਿਆਂ ਵਿੱਚ ਜੋ ਯਹੂਦੀਆਂ ਦੀਆਂ ਸਾਜਿਸ਼ਾਂ ਦੇ ਕਾਰਨ ਮੇਰੇ ਉੱਤੇ ਆਣ ਪਏ ਪ੍ਰਭੂ ਦੀ ਸੇਵਾ ਕਰਦਾ ਰਿਹਾ।
ਰਸੂਲਾਂ ਦੇ ਕਰਤੱਬ 20 : 20 (IRVPA)
ਮੈਂ ਤੁਹਾਡੇ ਭਲੇ ਦੀ ਕੋਈ ਗੱਲ ਦੱਸਣ ਵਿੱਚ ਕੁਝ ਫ਼ਰਕ ਨਹੀਂ ਕੀਤਾ, ਸਗੋਂ ਤੁਹਾਨੂੰ ਖੁੱਲ੍ਹ ਕੇ ਅਤੇ ਘਰ-ਘਰ ਜਾ ਕੇ ਉਪਦੇਸ਼ ਦਿੱਤਾ।
ਰਸੂਲਾਂ ਦੇ ਕਰਤੱਬ 20 : 21 (IRVPA)
ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਗਵਾਹੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੋ।
ਰਸੂਲਾਂ ਦੇ ਕਰਤੱਬ 20 : 22 (IRVPA)
ਹੁਣ ਵੇਖੋ, ਮੈਂ ਆਤਮਾ ਦਾ ਬੱਧਾ ਹੋਇਆ ਯਰੂਸ਼ਲਮ ਨੂੰ ਜਾਂਦਾ ਹਾਂ ਅਤੇ ਮੈਂ ਨਹੀਂ ਜਾਣਦਾ ਜੋ ਉੱਥੇ ਮੇਰੇ ਨਾਲ ਕੀ ਹੋਵੇਗਾ।
ਰਸੂਲਾਂ ਦੇ ਕਰਤੱਬ 20 : 23 (IRVPA)
ਪਰ ਐਨਾ ਜਾਣਦਾ ਹਾਂ ਕਿ ਪਵਿੱਤਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਗਵਾਹੀ ਦਿੰਦਾ ਹੈ, ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ।
ਰਸੂਲਾਂ ਦੇ ਕਰਤੱਬ 20 : 24 (IRVPA)
ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ।
ਰਸੂਲਾਂ ਦੇ ਕਰਤੱਬ 20 : 25 (IRVPA)
ਅਤੇ ਹੁਣ ਵੇਖੋ, ਮੈਂ ਜਾਣਦਾ ਹਾਂ ਜੋ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪਰਚਾਰ ਕੀਤਾ, ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ।
ਰਸੂਲਾਂ ਦੇ ਕਰਤੱਬ 20 : 26 (IRVPA)
ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਗਵਾਹੀ ਦਿੰਦਾ ਹਾਂ ਕਿ ਮੈਂ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ।
ਰਸੂਲਾਂ ਦੇ ਕਰਤੱਬ 20 : 27 (IRVPA)
ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮਰਜ਼ੀ ਦੱਸਣ ਤੋਂ ਨਹੀਂ ਝਿੱਜਕਿਆ।
ਰਸੂਲਾਂ ਦੇ ਕਰਤੱਬ 20 : 28 (IRVPA)
ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।
ਰਸੂਲਾਂ ਦੇ ਕਰਤੱਬ 20 : 29 (IRVPA)
ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ-ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ।
ਰਸੂਲਾਂ ਦੇ ਕਰਤੱਬ 20 : 30 (IRVPA)
ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ।
ਰਸੂਲਾਂ ਦੇ ਕਰਤੱਬ 20 : 31 (IRVPA)
ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤੱਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ।
ਰਸੂਲਾਂ ਦੇ ਕਰਤੱਬ 20 : 32 (IRVPA)
ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਹ ਦੀ ਕਿਰਪਾ ਦੇ ਬਚਨ ਦੇ ਹੱਥ ਸੌਂਪਦਾ ਹਾਂ, ਜਿਹੜਾ ਤੁਹਾਨੂੰ ਸਿੱਧ ਬਣਾ ਸਕਦਾ ਅਤੇ ਤੁਹਾਨੂੰ ਸਾਰੇ ਪਵਿੱਤਰ ਕੀਤਿਆਂ ਹੋਇਆਂ ਵਿੱਚ ਵਿਰਾਸਤ ਦੇ ਸਕਦਾ ਹੈ।
ਰਸੂਲਾਂ ਦੇ ਕਰਤੱਬ 20 : 33 (IRVPA)
ਮੈਂ ਕਿਸੇ ਦੀ ਚਾਂਦੀ ਜਾਂ ਸੋਨੇ ਜਾਂ ਬਸਤਰ ਦਾ ਲਾਲਚ ਨਹੀਂ ਕੀਤਾ।
ਰਸੂਲਾਂ ਦੇ ਕਰਤੱਬ 20 : 34 (IRVPA)
ਤੁਸੀਂ ਆਪ ਜਾਣਦੇ ਹੋ ਕਿ ਮੇਰੇ ਇਨ੍ਹਾਂ ਹੀ ਹੱਥਾਂ ਨੇ ਮੇਰੀਆਂ ਅਤੇ ਮੇਰੇ ਸਾਥੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ।
ਰਸੂਲਾਂ ਦੇ ਕਰਤੱਬ 20 : 35 (IRVPA)
ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ।
ਰਸੂਲਾਂ ਦੇ ਕਰਤੱਬ 20 : 36 (IRVPA)
ਉਸ ਨੇ ਇਸ ਤਰ੍ਹਾਂ ਕਹਿ ਕੇ ਗੋਡੇ ਟੇਕੇ ਅਤੇ ਉਨ੍ਹਾਂ ਸਾਰਿਆਂ ਦੇ ਨਾਲ ਪ੍ਰਾਰਥਨਾ ਕੀਤੀ।
ਰਸੂਲਾਂ ਦੇ ਕਰਤੱਬ 20 : 37 (IRVPA)
ਉਹ ਸਭ ਬਹੁਤ ਰੋਏ ਅਤੇ ਪੌਲੁਸ ਦੇ ਗਲ਼ ਮਿਲ ਕੇ ਉਹ ਨੂੰ ਚੁੰਮਿਆ।
ਰਸੂਲਾਂ ਦੇ ਕਰਤੱਬ 20 : 38 (IRVPA)
ਖ਼ਾਸ ਕਰਕੇ ਇਸ ਗੱਲ ਉੱਤੇ ਬਹੁਤ ਉਦਾਸ ਹੋਏ ਜਿਹੜੀ ਉਹ ਨੇ ਆਖੀ ਸੀ ਕਿ ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ, ਅਤੇ ਉਨ੍ਹਾਂ ਜਹਾਜ਼ ਤੱਕ ਉਹ ਨੂੰ ਪਹੁੰਚਾ ਦਿੱਤਾ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38