ਰਸੂਲਾਂ ਦੇ ਕਰਤੱਬ 21 : 1 (IRVPA)
ਪੌਲੁਸ ਯਰੂਸ਼ਲਮ ਨੂੰ ਜਾਂਦਾ ਹੈ ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਤੋਂ ਵਿਦਾ ਹੋ ਕੇ ਜਹਾਜ਼ ਖੋਲ੍ਹ ਦਿੱਤਾ ਤਾਂ ਸਿੱਧੇ ਰਾਹ ਕੋਸ ਨੂੰ ਆਏ ਅਤੇ ਦੂਜੇ ਦਿਨ ਰੋਦੁਸ ਨੂੰ, ਫਿਰ ਉੱਥੋਂ ਪਾਤਰ੍ਹਾਂ ਨੂੰ।
ਰਸੂਲਾਂ ਦੇ ਕਰਤੱਬ 21 : 2 (IRVPA)
ਅਤੇ ਇੱਕ ਜਹਾਜ਼ ਫ਼ੈਨੀਕੇ ਨੂੰ ਜਾਣ ਵਾਲਾ ਵੇਖ ਕੇ ਅਸੀਂ ਉਸ ਉੱਤੇ ਸਵਾਰ ਹੋਏ ਅਤੇ ਤੁਰ ਪਏ।
ਰਸੂਲਾਂ ਦੇ ਕਰਤੱਬ 21 : 3 (IRVPA)
ਜਦੋਂ ਕੁਪਰੁਸ ਵਿਖਾਈ ਦਿੱਤਾ ਤਾਂ ਉਹ ਨੂੰ ਖੱਬੇ ਹੱਥ ਛੱਡ ਕੇ ਸੀਰੀਯਾ ਨੂੰ ਚੱਲੇ ਅਤੇ ਸੂਰ ਵਿੱਚ ਜਾ ਉੱਤਰੇ, ਕਿਉਂ ਜੋ ਉੱਥੇ ਜਹਾਜ਼ ਦਾ ਮਾਲ ਉਤਾਰਨਾ ਸੀ।
ਰਸੂਲਾਂ ਦੇ ਕਰਤੱਬ 21 : 4 (IRVPA)
ਅਤੇ ਚੇਲਿਆਂ ਨੂੰ ਲੱਭ ਕੇ ਅਸੀਂ ਸੱਤ ਦਿਨ ਉੱਥੇ ਠਹਿਰੇ। ਉਨ੍ਹਾਂ ਨੇ ਆਤਮਾ ਦੇ ਰਾਹੀਂ ਪੌਲੁਸ ਨੂੰ ਆਖਿਆ ਜੋ ਯਰੂਸ਼ਲਮ ਨੂੰ ਨਾ ਜਾ।
ਰਸੂਲਾਂ ਦੇ ਕਰਤੱਬ 21 : 5 (IRVPA)
ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਦਿਨਾਂ ਨੂੰ ਪੂਰੇ ਕਰ ਚੁੱਕੇ ਤਾਂ ਉੱਥੋਂ ਹੋ ਕੇ ਤੁਰ ਪਏ, ਉਹ ਸਾਰੇ ਔਰਤਾਂ ਅਤੇ ਬੱਚਿਆਂ ਨਾਲ ਨਗਰ ਦੇ ਬਾਹਰ ਤੱਕ ਸਾਡੇ ਨਾਲ ਆਏ ਅਤੇ ਸਮੁੰਦਰ ਦੇ ਕੰਢੇ ਤੇ ਗੋਡੇ ਟੇਕ ਕੇ ਅਸੀਂ ਪ੍ਰਾਰਥਨਾ ਕੀਤੀ।
ਰਸੂਲਾਂ ਦੇ ਕਰਤੱਬ 21 : 6 (IRVPA)
ਅਤੇ ਇੱਕ ਦੂਜੇ ਤੋਂ ਵਿਦਿਆ ਹੋ ਕੇ ਅਸੀਂ ਜਹਾਜ਼ ਉੱਤੇ ਸਵਾਰ ਹੋਏ ਪਰ ਉਹ ਆਪਣੇ ਘਰਾਂ ਨੂੰ ਵਾਪਿਸ ਚਲੇ ਗਏ।
ਰਸੂਲਾਂ ਦੇ ਕਰਤੱਬ 21 : 7 (IRVPA)
ਅਸੀਂ ਸੂਰ ਤੋਂ ਸਮੁੰਦਰ ਦਾ ਸਫ਼ਰ ਖ਼ਤਮ ਕਰਕੇ, ਤੁਲਮਾਇਸ ਵਿੱਚ ਪਹੁੰਚੇ ਅਤੇ ਭਰਾਵਾਂ ਦੀ ਸੁੱਖ-ਸਾਂਦ ਪੁੱਛ ਕੇ ਇੱਕ ਦਿਨ ਉਨ੍ਹਾਂ ਨਾਲ ਰਹੇ।
ਰਸੂਲਾਂ ਦੇ ਕਰਤੱਬ 21 : 8 (IRVPA)
ਫੇਰ ਅਗਲੇ ਦਿਨ ਅਸੀਂ ਤੁਰ ਕੇ ਕੈਸਰਿਯਾ ਵਿੱਚ ਆਏ ਅਤੇ ਫ਼ਿਲਿਪੁੱਸ ਖੁਸ਼ਖਬਰੀ ਦੇ ਪਰਚਾਰਕ ਦੇ ਘਰ ਜਾ ਕੇ ਉਹ ਦੇ ਨਾਲ ਰਹੇ। ਉਹ ਉਨ੍ਹਾਂ ਸੱਤਾਂ ਵਿੱਚੋਂ ਇੱਕ ਸੀ।
ਰਸੂਲਾਂ ਦੇ ਕਰਤੱਬ 21 : 9 (IRVPA)
ਉਹ ਦੀਆਂ ਚਾਰ ਕੁਆਰੀਆਂ ਧੀਆਂ ਸਨ ਜਿਹੜੀਆਂ ਅਗੰਮ ਵਾਕ ਕਰਦੀਆਂ ਸਨ।
ਰਸੂਲਾਂ ਦੇ ਕਰਤੱਬ 21 : 10 (IRVPA)
ਜਦੋਂ ਅਸੀਂ ਕਈ ਦਿਨ ਉੱਥੇ ਠਹਿਰੇ ਤਾਂ ਆਗਬੁਸ ਨਾਮ ਦਾ ਇੱਕ ਨਬੀ ਯਹੂਦਿਯਾ ਤੋਂ ਆਇਆ।
ਰਸੂਲਾਂ ਦੇ ਕਰਤੱਬ 21 : 11 (IRVPA)
ਉਹ ਨੇ ਸਾਡੇ ਕੋਲ ਆ ਕੇ ਪੌਲੁਸ ਦਾ ਕਮਰ ਪਟਕਾ ਚੁੱਕ ਲਿਆ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ, ਪਵਿੱਤਰ ਆਤਮਾ ਇਸ ਤਰ੍ਹਾਂ ਆਖਦਾ ਹੈ ਕਿ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ, ਇਸੇ ਤਰ੍ਹਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।
ਰਸੂਲਾਂ ਦੇ ਕਰਤੱਬ 21 : 12 (IRVPA)
ਜਦੋਂ ਇਹ ਗੱਲਾਂ ਸੁਣੀਆਂ ਤਾਂ ਅਸੀਂ ਅਤੇ ਉੱਥੋਂ ਦੇ ਰਹਿਣ ਵਾਲਿਆਂ ਨੇ ਵੀ ਉਹ ਦੀ ਮਿੰਨਤ ਕੀਤੀ ਕਿ ਯਰੂਸ਼ਲਮ ਨੂੰ ਨਾ ਜਾਵੇ।
ਰਸੂਲਾਂ ਦੇ ਕਰਤੱਬ 21 : 13 (IRVPA)
ਤਦ ਪੌਲੁਸ ਨੇ ਉੱਤਰ ਦਿੱਤਾ, ਇਹ ਤੁਸੀਂ ਕੀ ਕਰਦੇ ਹੋ ਜੋ ਰੋਂਦੇ ਅਤੇ ਮੇਰਾ ਦਿਲ ਤੋੜਦੇ ਹੋ? ਕਿਉਂ ਜੋ ਮੈਂ ਪ੍ਰਭੂ ਯਿਸੂ ਦੇ ਨਾਮ ਦੇ ਲਈ ਯਰੂਸ਼ਲਮ ਵਿੱਚ ਕੇਵਲ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ।
ਰਸੂਲਾਂ ਦੇ ਕਰਤੱਬ 21 : 14 (IRVPA)
ਜਦੋਂ ਉਹ ਨੇ ਨਾ ਮੰਨਿਆ ਤਾਂ ਅਸੀਂ ਇਹ ਕਹਿ ਕੇ ਚੁੱਪ ਰਹੇ ਕਿ ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।
ਰਸੂਲਾਂ ਦੇ ਕਰਤੱਬ 21 : 15 (IRVPA)
ਇਨ੍ਹਾਂ ਦਿਨਾਂ ਤੋਂ ਬਾਅਦ ਅਸੀਂ ਤਿਆਰੀ ਕਰ ਕੇ, ਯਰੂਸ਼ਲਮ ਨੂੰ ਤੁਰ ਪਏ।
ਰਸੂਲਾਂ ਦੇ ਕਰਤੱਬ 21 : 16 (IRVPA)
ਅਤੇ ਕੈਸਰਿਯਾ ਤੋਂ ਵੀ ਕਈ ਚੇਲੇ ਸਾਡੇ ਨਾਲ ਚੱਲੇ ਅਤੇ ਸਾਨੂੰ ਮਨਾਸੋਨ ਕੁਪਰੁਸੀ ਨਾਮ ਦੇ ਇੱਕ ਪੁਰਾਣੇ ਚੇਲੇ ਕੋਲ ਲੈ ਆਏ, ਜਿਸ ਦੇ ਕੋਲ ਅਸੀਂ ਠਹਿਰਨਾ ਸੀ।
ਰਸੂਲਾਂ ਦੇ ਕਰਤੱਬ 21 : 17 (IRVPA)
ਪੌਲੁਸ ਯਾਕੂਬ ਨੂੰ ਮਿਲਦਾ ਹੈ ਜਦੋਂ ਅਸੀਂ ਯਰੂਸ਼ਲਮ ਵਿੱਚ ਆ ਪਹੁੰਚੇ ਤਾਂ ਭਰਾਵਾਂ ਨੇ ਖੁਸ਼ੀ ਨਾਲ ਸਾਡਾ ਸਵਾਗਤ ਕੀਤਾ।
ਰਸੂਲਾਂ ਦੇ ਕਰਤੱਬ 21 : 18 (IRVPA)
ਦੂਜੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਦੇ ਘਰ ਗਿਆ ਅਤੇ ਸਾਰੇ ਬਜ਼ੁਰਗ ਉੱਥੇ ਹਾਜ਼ਰ ਸਨ।
ਰਸੂਲਾਂ ਦੇ ਕਰਤੱਬ 21 : 19 (IRVPA)
ਅਤੇ ਉਸ ਨੇ ਉਹਨਾਂ ਨੂੰ ਪਰਨਾਮ ਕਰ ਕੇ, ਉਸ ਨੇ ਇੱਕ-ਇੱਕ ਕਰਕੇ ਉਹ ਸਾਰੇ ਜੋ ਕੰਮ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਵਿੱਚ ਉਹ ਦੀ ਸੇਵਕਾਈ ਦੇ ਦੁਆਰਾ ਕੀਤੇ ਸਨ, ਸੁਣਾ ਦਿੱਤੇ।
ਰਸੂਲਾਂ ਦੇ ਕਰਤੱਬ 21 : 20 (IRVPA)
ਸੋ ਉਨ੍ਹਾਂ ਨੇ ਸੁਣ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, ਭਾਈ, ਤੂੰ ਵੇਖਦਾ ਹੈਂ ਜੋ ਯਹੂਦੀਆਂ ਵਿੱਚ ਕਈ ਹਜ਼ਾਰ ਵਿਸ਼ਵਾਸੀ ਹਨ ਅਤੇ ਸਭ ਬਿਵਸਥਾ ਦੇ ਲਈ ਗੈਰਤ ਵਾਲੇ ਹਨ।
ਰਸੂਲਾਂ ਦੇ ਕਰਤੱਬ 21 : 21 (IRVPA)
ਅਤੇ ਉਨ੍ਹਾਂ ਤੇਰੀ ਇਹ ਖ਼ਬਰ ਸੁਣੀ ਹੈ ਕਿ ਤੂੰ ਸਾਰੇ ਯਹੂਦੀਆਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚ ਵੱਸਦੇ ਹਨ, ਇਹ ਸਿਖਾਉਂਦਾ ਹੈਂ ਕਿ ਮੂਸਾ ਨੂੰ ਤਿਆਗੋ ਅਤੇ ਆਖਦਾ ਹੈਂ ਜੋ ਆਪਣਿਆਂ ਬਾਲਕਾਂ ਦੀ ਸੁੰਨਤ ਨਾ ਕਰਵਾਓ ਅਤੇ ਰੀਤਾਂ ਉੱਤੇ ਨਾ ਚੱਲੋ।
ਰਸੂਲਾਂ ਦੇ ਕਰਤੱਬ 21 : 22 (IRVPA)
ਸੋ ਹੁਣ ਕੀ ਕੀਤਾ ਜਾਵੇ? ਉਹ ਜ਼ਰੂਰ ਸੁਣ ਲੈਣਗੇ ਜੋ ਤੂੰ ਆਇਆ ਹੈਂ।
ਰਸੂਲਾਂ ਦੇ ਕਰਤੱਬ 21 : 23 (IRVPA)
ਇਸ ਲਈ ਤੂੰ ਇਸ ਤਰ੍ਹਾਂ ਕਰ ਜਿਵੇਂ ਅਸੀਂ ਤੈਨੂੰ ਦੱਸਦੇ ਹਾਂ। ਸਾਡੇ ਕੋਲ ਚਾਰ ਪੁਰਖ ਹਨ ਜਿਨ੍ਹਾਂ ਮੰਨਤ ਮੰਨੀ ਹੈ।
ਰਸੂਲਾਂ ਦੇ ਕਰਤੱਬ 21 : 24 (IRVPA)
ਤੂੰ ਉਨ੍ਹਾਂ ਨੂੰ ਲੈ ਕੇ ਆਪਣੇ ਆਪ ਨੂੰ ਉਨ੍ਹਾਂ ਦੇ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਲਈ ਕੁਝ ਖ਼ਰਚ ਕਰ ਤਾਂ ਜੋ ਉਹ ਆਪਣੇ ਸਿਰ ਮੁਨਾਉਣ ਤਾਂ ਸਭ ਲੋਕ ਜਾਣਨਗੇ ਕਿ ਜਿਹੜੀਆਂ ਗੱਲਾਂ ਉਹ ਦੇ ਵਿਖੇ ਅਸੀਂ ਸੁਣੀਆਂ ਹਨ ਉਹਨਾਂ ਵਿੱਚ ਸੱਚਾਈ ਨਹੀਂ ਹੈ, ਸਗੋਂ ਇਹ ਕੀ ਉਹ ਆਪ ਵੀ ਬਿਵਸਥਾ ਨੂੰ ਮੰਨ ਕੇ ਸਿੱਧੀ ਚਾਲ ਚੱਲਦਾ ਹੈ।
ਰਸੂਲਾਂ ਦੇ ਕਰਤੱਬ 21 : 25 (IRVPA)
ਪਰ ਪਰਾਈਆਂ ਕੌਮਾਂ ਦੇ ਹੱਕ ਵਿੱਚ ਜਿਨ੍ਹਾਂ ਵਿਸ਼ਵਾਸ ਕੀਤਾ ਹੈ ਅਸੀਂ ਇਹ ਲਿਖ ਭੇਜਿਆ ਸੀ ਕਿ ਉਹ ਮੂਰਤਾਂ ਦੇ ਚੜ੍ਹਾਵੇ, ਲਹੂ, ਗਲ਼ ਘੁੱਟੇ ਹੋਏ ਦੇ ਮਾਸ ਅਤੇ ਹਰਾਮਕਾਰੀ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਣ।
ਰਸੂਲਾਂ ਦੇ ਕਰਤੱਬ 21 : 26 (IRVPA)
ਤਦ ਪੌਲੁਸ ਨੇ ਉਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਅਤੇ ਦੂਜੇ ਦਿਨ ਉਨ੍ਹਾਂ ਨਾਲ ਆਪਣੇ ਆਪ ਨੂੰ ਸ਼ੁੱਧ ਕਰ ਕੇ ਹੈਕਲ ਵਿੱਚ ਗਿਆ ਅਤੇ ਸ਼ੁੱਧ ਹੋਣ ਦੇ ਦਿਨਾਂ ਦੇ ਪੂਰੇ ਹੋਣ ਦੀ ਖ਼ਬਰ ਦਿੰਦਾ ਗਿਆ, ਜਦੋਂ ਤੱਕ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਟ ਚੜ੍ਹਾਈ ਨਾ ਗਈ।
ਰਸੂਲਾਂ ਦੇ ਕਰਤੱਬ 21 : 27 (IRVPA)
ਹੈਕਲ ਵਿੱਚ ਪੌਲੁਸ ਦਾ ਫੜਿਆ ਜਾਣਾ ਜਦ ਉਹ ਸੱਤ ਦਿਨ ਪੂਰੇ ਹੋਣ ਲੱਗੇ ਤਾਂ ਉਹਨਾਂ ਯਹੂਦੀਆਂ ਨੇ ਜਿਹੜੇ ਏਸ਼ੀਆ ਦੇ ਸਨ, ਉਹ ਨੂੰ ਹੈਕਲ ਵਿੱਚ ਵੇਖ ਕੇ ਸਾਰੀ ਭੀੜ ਨੂੰ ਭੜਕਾਇਆ।
ਰਸੂਲਾਂ ਦੇ ਕਰਤੱਬ 21 : 28 (IRVPA)
ਅਤੇ ਪੌਲੁਸ ਨੂੰ ਫੜ ਲਿਆ ਅਤੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਇੱਥੇ ਆਓ ਅਤੇ ਮਦਦ ਕਰੋ! ਇਹ ਉਹ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ, ਬਿਵਸਥਾ ਅਤੇ ਇਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ! ਅਤੇ ਉਸ ਨੇ ਯੂਨਾਨੀਆਂ ਨੂੰ ਵੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤਰ ਥਾਂ ਨੂੰ ਭਰਿਸ਼ਟ ਕੀਤਾ ਹੈ।
ਰਸੂਲਾਂ ਦੇ ਕਰਤੱਬ 21 : 29 (IRVPA)
ਇਸ ਲਈ ਜੋ ਉਨ੍ਹਾਂ ਨੇ ਇਸ ਤੋਂ ਪਹਿਲਾਂ ਸ਼ਹਿਰ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਉਹ ਦੇ ਨਾਲ ਦੇਖਿਆ ਸੀ ਅਤੇ ਸ਼ੱਕ ਕੀਤਾ ਜੋ ਪੌਲੁਸ ਉਹ ਨੂੰ ਹੈਕਲ ਵਿੱਚ ਲਿਆਇਆ ਹੋਵੇਗਾ।
ਰਸੂਲਾਂ ਦੇ ਕਰਤੱਬ 21 : 30 (IRVPA)
ਤਦ ਸਾਰੇ ਸ਼ਹਿਰ ਵਿੱਚ ਰੌਲ਼ਾ ਪਿਆ ਅਤੇ ਲੋਕ ਦੌੜ ਕੇ ਇਕੱਠੇ ਹੋਏ, ਉਹ ਪੌਲੁਸ ਨੂੰ ਫੜ੍ਹ ਕੇ ਹੈਕਲੋਂ ਬਾਹਰ ਲੈ ਆਏ ਅਤੇ ਝੱਟ ਦਰਵਾਜ਼ੇ ਬੰਦ ਕੀਤੇ ਗਏ।
ਰਸੂਲਾਂ ਦੇ ਕਰਤੱਬ 21 : 31 (IRVPA)
ਜਦੋਂ ਉਹ ਉਸ ਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਫੌਜ ਦੇ ਸਰਦਾਰ ਨੂੰ ਖ਼ਬਰ ਪਹੁੰਚੀ ਕਿ ਸਾਰੇ ਯਰੂਸ਼ਲਮ ਵਿੱਚ ਭਗਦੜ ਮੱਚ ਗਈ ਹੈ।
ਰਸੂਲਾਂ ਦੇ ਕਰਤੱਬ 21 : 32 (IRVPA)
ਤਾਂ ਉਹ ਉਸੇ ਵੇਲੇ ਸਿਪਾਹੀਆਂ ਅਤੇ ਸੂਬੇਦਾਰਾਂ ਨੂੰ ਲੈ ਕੇ ਉਨ੍ਹਾਂ ਵੱਲ ਦੌੜ ਪਿਆ ਅਤੇ ਉਹ ਲੋਕ ਸਰਦਾਰ ਅਤੇ ਸਿਪਾਹੀਆਂ ਨੂੰ ਵੇਖ ਕੇ ਪੌਲੁਸ ਨੂੰ ਮਾਰਨ ਤੋਂ ਹੱਟ ਗਏ।
ਰਸੂਲਾਂ ਦੇ ਕਰਤੱਬ 21 : 33 (IRVPA)
ਤਦ ਸਰਦਾਰ ਨੇ ਨੇੜੇ ਆ ਕੇ ਉਹ ਨੂੰ ਫੜ ਲਿਆ ਅਤੇ ਹੁਕਮ ਦਿੱਤਾ ਕਿ ਉਹ ਨੂੰ ਦੋ ਸੰਗਲਾਂ ਨਾਲ ਬੰਨ੍ਹ ਲਓ ਅਤੇ ਪੁੱਛਿਆ ਜੋ ਇਹ ਕੌਣ ਹੈ ਅਤੇ ਇਸ ਨੇ ਕੀ ਕੀਤਾ ਹੈ?
ਰਸੂਲਾਂ ਦੇ ਕਰਤੱਬ 21 : 34 (IRVPA)
ਤਦ ਭੀੜ ਵਿੱਚੋਂ ਕਈ ਕੁਝ ਕਹਿਣ ਲੱਗੇ ਅਤੇ ਕਈ ਕੁਝ, ਜਦੋਂ ਉਹ ਉਸ ਰੌਲ਼ੇ ਦੇ ਕਾਰਨ ਅਸਲੀ ਗੱਲ ਪਤਾ ਨਾ ਕਰ ਸਕਿਆ ਤਾਂ ਉਸ ਨੇ ਹੁਕਮ ਦਿੱਤਾ ਕਿ ਇਹ ਨੂੰ ਕਿਲੇ ਵਿੱਚ ਲੈ ਜਾਓ।
ਰਸੂਲਾਂ ਦੇ ਕਰਤੱਬ 21 : 35 (IRVPA)
ਅਤੇ ਜਦੋਂ ਉਹ ਪੌੜੀਆਂ ਉੱਤੇ ਪਹੁੰਚਿਆ ਤਾਂ ਇਸ ਤਰ੍ਹਾਂ ਹੋਇਆ ਜੋ ਹਿੰਸਕ ਭੀੜ ਦੇ ਕਾਰਨ, ਸਿਪਾਹੀਆਂ ਨੇ ਉਹ ਨੂੰ ਚੁੱਕ ਲਿਆ।
ਰਸੂਲਾਂ ਦੇ ਕਰਤੱਬ 21 : 36 (IRVPA)
ਕਿਉਂ ਜੋ ਲੋਕਾਂ ਦੀ ਭੀੜ ਇਹ ਰੌਲ਼ਾ ਪਾਉਂਦੀ ਮਗਰ ਚੱਲੀ ਆਉਂਦੀ ਸੀ ਕਿ ਇਹ ਨੂੰ ਮਾਰ ਦਿਓ!।
ਰਸੂਲਾਂ ਦੇ ਕਰਤੱਬ 21 : 37 (IRVPA)
ਪੌਲੁਸ ਦਾ ਭੀੜ ਨੂੰ ਭਾਸ਼ਣ ਜਦੋਂ ਪੌਲੁਸ ਨੂੰ ਕਿਲੇ ਦੇ ਅੰਦਰ ਲੈ ਜਾਣ ਲੱਗੇ ਤਾਂ ਉਹ ਨੇ ਸਰਦਾਰ ਨੂੰ ਕਿਹਾ, ਜੇ ਹੁਕਮ ਹੋਵੇ ਤਾਂ ਮੈਂ ਤੇਰੇ ਅੱਗੇ ਕੁਝ ਆਖਾਂ? ਉਹ ਬੋਲਿਆ, ਕੀ, ਤੂੰ ਯੂਨਾਨੀ ਬੋਲੀ ਜਾਣਦਾ ਹੈਂ?
ਰਸੂਲਾਂ ਦੇ ਕਰਤੱਬ 21 : 38 (IRVPA)
ਕੀ ਤੂੰ ਉਹੋ ਮਿਸਰੀ ਨਹੀਂ ਹੈਂ, ਜਿਹੜਾ ਕੁਝ ਦਿਨ ਪਹਿਲਾਂ ਦੰਗਾ ਕਰ ਕੇ ਡਾਕੂਆਂ ਦੇ ਚਾਰ ਹਜ਼ਾਰ ਆਦਮੀਆਂ ਨੂੰ ਜੰਗਲ ਵਿੱਚ ਲੈ ਗਿਆ ਸੀ।
ਰਸੂਲਾਂ ਦੇ ਕਰਤੱਬ 21 : 39 (IRVPA)
ਪੌਲੁਸ ਨੇ ਕਿਹਾ, ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ, ਜੋ ਕੋਈ ਮਾੜਾ ਸ਼ਹਿਰ ਨਹੀਂ ਹੈ ਅਤੇ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਲੋਕਾਂ ਨਾਲ ਬੋਲਣ ਦੀ ਆਗਿਆ ਦੇ।
ਰਸੂਲਾਂ ਦੇ ਕਰਤੱਬ 21 : 40 (IRVPA)
ਜਦੋਂ ਉਸ ਨੇ ਆਗਿਆ ਦਿੱਤੀ ਤਾਂ ਪੌਲੁਸ ਨੇ ਪੌੜੀਆਂ ਉੱਤੇ ਖੜੇ ਹੋ ਕੇ ਲੋਕਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਅਤੇ ਜਦੋਂ ਉਹ ਸਭ ਚੁੱਪ-ਚਾਪ ਹੋ ਗਏ ਤਾਂ ਉਹ ਇਬਰਾਨੀ ਭਾਸ਼ਾ ਵਿੱਚ ਬੋਲਣ ਲੱਗਾ ਅਤੇ ਆਖਿਆ:

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40