ਰਸੂਲਾਂ ਦੇ ਕਰਤੱਬ 22 : 1 (IRVPA)
ਰਸੂਲਾਂ ਦੇ ਕਰਤੱਬ 22 : 2 (IRVPA)
ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ ਮੈਂ ਤੁਹਾਡੇ ਸਾਹਮਣੇ ਆਪਣੀ ਸਫ਼ਾਈ ਪੇਸ਼ ਕਰਦਾ ਹਾਂ। ਉਨ੍ਹਾਂ ਨੇ ਜਦੋਂ ਸੁਣਿਆ ਜੋ ਉਹ ਇਬਰਾਨੀ ਭਾਸ਼ਾ ਵਿੱਚ ਸਾਡੇ ਨਾਲ ਗੱਲਾਂ ਕਰਦਾ ਹੈ, ਤਾਂ ਹੋਰ ਵੀ ਸ਼ਾਂਤ ਹੋ ਗਏ। ਤਦ ਉਹ ਬੋਲਿਆ,
ਰਸੂਲਾਂ ਦੇ ਕਰਤੱਬ 22 : 3 (IRVPA)
ਮੈਂ ਇੱਕ ਯਹੂਦੀ ਮਨੁੱਖ ਹਾਂ, ਜਿਹੜਾ ਕਿਲਕਿਯਾ ਤੇ ਤਰਸੁਸ ਵਿੱਚ ਜੰਮਿਆ, ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ-ਦਾਦਿਆਂ ਦੀ ਬਿਵਸਥਾ ਪੂਰੇ ਧਿਆਨ ਨਾਲ ਸਿੱਖੀ ਅਤੇ ਜਿਵੇਂ ਤੁਸੀਂ ਸਭ ਅੱਜ ਦੇ ਦਿਨ ਪਰਮੇਸ਼ੁਰ ਦੇ ਲਈ ਅਣਖੀ ਹੋ, ਮੈਂ ਵੀ ਅਜਿਹਾ ਹੀ ਅਣਖੀ ਸੀ।
ਰਸੂਲਾਂ ਦੇ ਕਰਤੱਬ 22 : 4 (IRVPA)
ਅਤੇ ਮੈਂ ਆਦਮੀ ਅਤੇ ਔਰਤਾਂ ਨੂੰ ਬੰਨ੍ਹ-ਬੰਨ੍ਹ ਕੇ ਅਤੇ ਕੈਦ ਵਿੱਚ ਪੁਆ ਕੇ, ਇਸ ਪੰਥ ਦੇ ਲੋਕਾਂ ਨੂੰ ਮੌਤ ਤੱਕ ਸਤਾਇਆ।
ਰਸੂਲਾਂ ਦੇ ਕਰਤੱਬ 22 : 5 (IRVPA)
ਜਿਵੇਂ ਪ੍ਰਧਾਨ ਜਾਜਕ ਅਤੇ ਬਜ਼ੁਰਗਾਂ ਦੀ ਪੰਚਾਇਤ ਮੇਰੇ ਲਈ ਗਵਾਹੀ ਦਿੰਦੀ ਹੈ ਕਿਉਂਕਿ ਉਹਨਾਂ ਕੋਲੋਂ ਮੈਂ ਭਰਾਵਾਂ ਦੇ ਨਾਮ ਚਿੱਠੀਆਂ ਲੈ ਕੇ ਦੰਮਿਸ਼ਕ ਨੂੰ ਜਾਂਦਾ ਸੀ ਤਾਂ ਕਿ ਉਹਨਾਂ ਨੂੰ ਵੀ ਜਿਹੜੇ ਉੱਥੇ ਸਨ ਸਜ਼ਾ ਦੇਣ ਲਈ ਬੰਨ ਕੇ ਯਰੂਸ਼ਲਮ ਵਿੱਚ ਲਿਆਵਾਂ।
ਰਸੂਲਾਂ ਦੇ ਕਰਤੱਬ 22 : 6 (IRVPA)
ਆਪਣੇ ਮਨ ਪਰਿਵਰਤਨ ਦਾ ਕਾਰਨ ਦੱਸਣਾ
ਰਸੂਲਾਂ ਦੇ ਕਰਤੱਬ 9:1-19; 26:12-18
ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਤੁਰਦੇ-ਤੁਰਦੇ ਦੰਮਿਸ਼ਕ ਦੇ ਨੇੜੇ ਪਹੁੰਚਿਆ ਤਾਂ ਦੁਪਹਿਰ ਦੇ ਵੇਲੇ ਚੁਫ਼ੇਰੇ ਅਚਾਨਕ ਅਕਾਸ਼ ਤੋਂ ਵੱਡੀ ਜੋਤ ਚਮਕੀ।
ਰਸੂਲਾਂ ਦੇ ਕਰਤੱਬ 22 : 7 (IRVPA)
ਅਤੇ ਮੈਂ ਧਰਤੀ ਉੱਤੇ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ ਜੋ ਮੈਨੂੰ ਆਖਦੀ ਹੈ, ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ?
ਰਸੂਲਾਂ ਦੇ ਕਰਤੱਬ 22 : 8 (IRVPA)
ਤਦ ਮੈਂ ਉੱਤਰ ਦਿੱਤਾ ਕੀ ਪ੍ਰਭੂ ਜੀ ਤੁਸੀਂ ਕੌਣ ਹੋ? ਉਸ ਨੇ ਮੈਨੂੰ ਆਖਿਆ, ਮੈਂ ਯਿਸੂ ਨਾਸਰੀ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ।
ਰਸੂਲਾਂ ਦੇ ਕਰਤੱਬ 22 : 9 (IRVPA)
ਅਤੇ ਉਨ੍ਹਾਂ ਨੇ ਜੋ ਮੇਰੇ ਨਾਲ ਸਨ ਜੋਤ ਤਾਂ ਵੇਖੀ, ਪਰ ਉਹ ਦੀ ਅਵਾਜ਼ ਨਾ ਸੁਣੀ ਜੋ ਮੇਰੇ ਨਾਲ ਬੋਲਦਾ ਸੀ।
ਰਸੂਲਾਂ ਦੇ ਕਰਤੱਬ 22 : 10 (IRVPA)
ਫੇਰ ਮੈਂ ਕਿਹਾ, ਹੇ ਪ੍ਰਭੂ ਮੈਂ ਕੀ ਕਰਾਂ? ਪ੍ਰਭੂ ਨੇ ਮੈਨੂੰ ਆਖਿਆ, ਤੂੰ ਉੱਠ ਕੇ ਦੰਮਿਸ਼ਕ ਵਿੱਚ ਜਾ ਅਤੇ ਸਭ ਗੱਲਾਂ ਜੋ ਤੇਰੇ ਕਰਨ ਲਈ ਠਹਿਰਾਈਆਂ ਹੋਈਆਂ ਹਨ, ਸੋ ਉੱਥੇ ਹੀ ਤੈਨੂੰ ਦੱਸੀਆਂ ਜਾਣਗੀਆਂ।
ਰਸੂਲਾਂ ਦੇ ਕਰਤੱਬ 22 : 11 (IRVPA)
ਜਦੋਂ ਮੈਂ ਉਸ ਜੋਤ ਦੇ ਤੇਜ ਕਰਕੇ ਵੇਖ ਨਾ ਸਕਿਆ ਤਾਂ ਆਪਣੇ ਸਾਥੀਆਂ ਦੇ ਹੱਥ ਫੜ੍ਹ ਕੇ ਦੰਮਿਸ਼ਕ ਵਿੱਚ ਆਇਆ।
ਰਸੂਲਾਂ ਦੇ ਕਰਤੱਬ 22 : 12 (IRVPA)
ਅਤੇ ਹਨਾਨਿਯਾਹ ਨਾਮ ਦਾ ਇੱਕ ਮਨੁੱਖ ਜੋ ਬਿਵਸਥਾ ਦੇ ਅਨੁਸਾਰ ਭਗਤ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ।
ਰਸੂਲਾਂ ਦੇ ਕਰਤੱਬ 22 : 13 (IRVPA)
ਉਹ ਮੇਰੇ ਕੋਲ ਆਇਆ ਅਤੇ ਉਸ ਨੇ ਕੋਲ ਖੜੇ ਹੋ ਕੇ ਮੈਨੂੰ ਆਖਿਆ, ਭਾਈ ਸੌਲੁਸ ਫੇਰ ਵੇਖਣ ਲੱਗ ਜਾ, ਅਤੇ ਓਸੇ ਵੇਲੇ ਮੈਂ ਦੇਖਣ ਲੱਗ ਗਿਆ ਅਤੇ ਉਸ ਨੂੰ ਦੇਖਿਆ।
ਰਸੂਲਾਂ ਦੇ ਕਰਤੱਬ 22 : 14 (IRVPA)
ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ, ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇ, ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ।
ਰਸੂਲਾਂ ਦੇ ਕਰਤੱਬ 22 : 15 (IRVPA)
ਕਿਉਂ ਜੋ ਉਸੇ ਦੇ ਲਈ ਤੂੰ ਸਭ ਮਨੁੱਖਾਂ ਦੇ ਅੱਗੇ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ, ਜਿਹੜੀਆਂ ਤੂੰ ਵੇਖੀਆਂ ਅਤੇ ਸੁਣੀਆਂ ਹਨ।
ਰਸੂਲਾਂ ਦੇ ਕਰਤੱਬ 22 : 16 (IRVPA)
ਹੁਣ ਤੂੰ ਕਿਉਂ ਢਿੱਲ ਕਰਦਾ ਹੈਂ? ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ।
ਰਸੂਲਾਂ ਦੇ ਕਰਤੱਬ 22 : 17 (IRVPA)
ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਯਰੂਸ਼ਲਮ ਨੂੰ ਮੁੜਿਆ ਤਾਂ ਹੈਕਲ ਵਿੱਚ ਪ੍ਰਾਰਥਨਾ ਕਰਦੇ ਹੋਏ ਮੈਂ ਬੇਸੁਧ ਹੋ ਗਿਆ।
ਰਸੂਲਾਂ ਦੇ ਕਰਤੱਬ 22 : 18 (IRVPA)
ਅਤੇ ਉਹ ਨੂੰ ਵੇਖਿਆ ਜੋ ਮੈਨੂੰ ਆਖਦਾ ਸੀ ਕਿ ਛੇਤੀ ਕਰ ਅਤੇ ਯਰੂਸ਼ਲਮ ਤੋਂ ਜਲਦੀ ਨਿੱਕਲ ਜਾ ਕਿਉਂ ਉਹ ਮੇਰੇ ਹੱਕ ਵਿੱਚ ਤੇਰੀ ਗਵਾਹੀ ਨਾ ਮੰਨਣਗੇ।
ਰਸੂਲਾਂ ਦੇ ਕਰਤੱਬ 22 : 19 (IRVPA)
ਮੈਂ ਆਖਿਆ, “ਹੇ ਪ੍ਰਭੂ ਉਹ ਆਪ ਜਾਣਦੇ ਹਨ ਜੋ, ਜਿਨ੍ਹਾਂ ਤੇਰੇ ਉੱਤੇ ਵਿਸ਼ਵਾਸ ਕੀਤਾ ਮੈਂ ਉਨ੍ਹਾਂ ਨੂੰ ਕੈਦ ਕਰਦਾ ਅਤੇ ਹਰੇਕ ਪ੍ਰਾਰਥਨਾ ਘਰ ਵਿੱਚ ਮਾਰਦਾ ਸੀ।
ਰਸੂਲਾਂ ਦੇ ਕਰਤੱਬ 22 : 20 (IRVPA)
ਅਤੇ ਜਦੋਂ ਤੇਰੇ ਸ਼ਹੀਦ ਇਸਤੀਫ਼ਾਨ ਦਾ ਖੂਨ ਵਹਾਇਆ ਗਿਆ ਤਾਂ ਮੈਂ ਵੀ ਕੋਲ ਖੜ੍ਹਾ ਮਾਰਨ ਵਾਲਿਆਂ ਦੇ ਨਾਲ ਸਹਿਮਤ ਸੀ ਅਤੇ ਉਹਨਾਂ ਦੇ ਕੱਪੜਿਆਂ ਦੀ ਰਖਵਾਲੀ ਕਰਦਾ ਸੀ।”
ਰਸੂਲਾਂ ਦੇ ਕਰਤੱਬ 22 : 21 (IRVPA)
ਤਦ ਉਸ ਨੇ ਮੈਨੂੰ ਆਖਿਆ ਕਿ ਚੱਲਿਆ ਜਾ ਕਿਉਂ ਜੋ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ।
ਰਸੂਲਾਂ ਦੇ ਕਰਤੱਬ 22 : 22 (IRVPA)
ਪੌਲੁਸ ਰੋਮੀ ਨਾਗਰਿਕ ਉਹ ਇਸ ਗੱਲ ਤੱਕ ਉਹ ਦੀ ਸੁਣਦੇ ਰਹੇ ਤਾਂ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਇਹੋ ਜਿਹੇ ਮਨੁੱਖ ਨੂੰ ਧਰਤੀ ਉੱਤੋਂ ਦੂਰ ਕਰ ਦਿਓ ਕਿਉਂ ਜੋ ਉਹ ਦਾ ਜੀਉਣਾ ਹੀ ਯੋਗ ਨਹੀਂ!
ਰਸੂਲਾਂ ਦੇ ਕਰਤੱਬ 22 : 23 (IRVPA)
ਜਦੋਂ ਉਹ ਰੌਲ਼ਾ ਪਾਉਣ ਅਤੇ ਆਪਣੇ ਲੀੜੇ ਸੁੱਟ ਕੇ ਖੇਹ ਉਡਾਉਣ ਲੱਗੇ।
ਰਸੂਲਾਂ ਦੇ ਕਰਤੱਬ 22 : 24 (IRVPA)
ਤਾਂ ਫੌਜ ਦੇ ਸਰਦਾਰ ਨੇ ਉਹ ਨੂੰ ਕਿਲੇ ਵਿੱਚ ਲਿਆਉਣ ਦਾ ਹੁਕਮ ਦਿੱਤਾ ਅਤੇ ਆਖਿਆ ਕਿ ਕੋਰੜੇ ਮਾਰ ਕੇ ਉਹ ਦੀ ਜਾਂਚ-ਪੜਤਾਲ ਕਰੋ ਤਾਂ ਜੋ ਮੈਨੂੰ ਪਤਾ ਲੱਗੇ ਕਿ ਉਹ ਕਿਸ ਕਾਰਨ ਇਹ ਦੇ ਮਗਰ ਰੌਲ਼ਾ ਪਾਉਂਦੇ ਹਨ।
ਰਸੂਲਾਂ ਦੇ ਕਰਤੱਬ 22 : 25 (IRVPA)
ਜਦੋਂ ਉਨ੍ਹਾਂ ਉਹ ਨੂੰ ਤਸਮਿਆਂ ਨਾਲ ਬੰਨਿਆ ਤਾਂ ਪੌਲੁਸ ਨੇ ਸੂਬੇਦਾਰ ਨੂੰ ਜਿਹੜਾ ਕੋਲ ਖੜ੍ਹਾ ਸੀ ਆਖਿਆ, ਕੀ ਇਹ ਠੀਕ ਹੈ ਕਿ ਤੁਸੀਂ ਇੱਕ ਰੋਮੀ ਆਦਮੀ ਨੂੰ ਦੋਸ਼ ਸਾਬਤ ਕੀਤੇ ਬਿਨ੍ਹਾਂ ਕੋਰੜੇ ਮਾਰੋ?
ਰਸੂਲਾਂ ਦੇ ਕਰਤੱਬ 22 : 26 (IRVPA)
ਜਦੋਂ ਸੂਬੇਦਾਰ ਨੇ ਇਹ ਸੁਣਿਆ ਤਾਂ ਸਰਦਾਰ ਦੇ ਕੋਲ ਜਾ ਕੇ ਖ਼ਬਰ ਦਿੱਤੀ ਅਤੇ ਕਿਹਾ, ਤੁਸੀਂ ਇਹ ਕੀ ਕਰਨ ਲੱਗੇ ਹੋ? ਇਹ ਮਨੁੱਖ ਤਾਂ ਰੋਮੀ ਹੈ!
ਰਸੂਲਾਂ ਦੇ ਕਰਤੱਬ 22 : 27 (IRVPA)
ਸਰਦਾਰ ਨੇ ਕੋਲ ਜਾ ਕੇ ਉਹ ਨੂੰ ਆਖਿਆ, ਮੈਨੂੰ ਦੱਸ, ਕੀ ਤੂੰ ਰੋਮੀ ਹੈਂ? ਉਹ ਬੋਲਿਆ, ਹਾਂ ਜੀ।
ਰਸੂਲਾਂ ਦੇ ਕਰਤੱਬ 22 : 28 (IRVPA)
ਤਾਂ ਸਰਦਾਰ ਨੇ ਅੱਗੋਂ ਆਖਿਆ, ਮੈਂ ਬਹੁਤ ਪੈਸਾ ਖ਼ਰਚ ਕੇ ਰੋਮੀ ਨਾਗਰਿਕਤਾ ਨੂੰ ਪ੍ਰਾਪਤ ਕੀਤਾ ਹੈ। ਪੌਲੁਸ ਬੋਲਿਆ, ਪਰ ਮੈਂ ਅਜਿਹਾ ਹੀ ਜੰਮਿਆ।
ਰਸੂਲਾਂ ਦੇ ਕਰਤੱਬ 22 : 29 (IRVPA)
ਉਪਰੰਤ ਜਿਹੜੇ ਉਹ ਦੀ ਜਾਂਚ-ਪੜਤਾਲ ਕਰਨ ਲੱਗੇ ਸਨ ਉਹ ਝੱਟ ਉਹ ਦੇ ਕੋਲੋਂ ਹੱਟ ਗਏ ਅਤੇ ਸਰਦਾਰ ਵੀ ਇਹ ਜਾਣ ਕੇ ਕਿ ਉਹ ਰੋਮੀ ਹੈ ਅਤੇ ਮੈਂ ਉਹ ਨੂੰ ਬੰਨ੍ਹਿਆ, ਡਰ ਗਿਆ।
ਰਸੂਲਾਂ ਦੇ ਕਰਤੱਬ 22 : 30 (IRVPA)
ਪੌਲੁਸ ਮਹਾਂ ਸਭਾ ਦੇ ਸਾਹਮਣੇ ਅਗਲੇ ਦਿਨ, ਇਹ ਪਤਾ ਲਗਾਉਣ ਲਈ ਕਿ ਯਹੂਦੀਆਂ ਨੇ ਉਹ ਦੇ ਉੱਤੇ ਕਿਉਂ ਦੋਸ਼ ਲਾਇਆ ਹੈ ਉਸ ਨੇ ਉਹ ਨੂੰ ਖੋਲ੍ਹ ਦਿੱਤਾ ਅਤੇ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਦੇ ਇਕੱਠੇ ਹੋਣ ਦਾ ਹੁਕਮ ਕੀਤਾ। ਫੇਰ ਉਸ ਨੇ ਪੌਲੁਸ ਨੂੰ ਹੇਠਾਂ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30