ਰਸੂਲਾਂ ਦੇ ਕਰਤੱਬ 4 : 1 (IRVPA)
ਪਤਰਸ ਅਤੇ ਯੂਹੰਨਾ ਮਹਾਂ ਸਭਾ ਦੇ ਸਾਹਮਣੇ ਜਦੋਂ ਉਹ ਲੋਕਾਂ ਦੇ ਨਾਲ ਗੱਲਾਂ ਕਰ ਰਹੇ ਸਨ ਤਾਂ ਜਾਜਕ, ਹੈਕਲ ਦੇ ਅਧਿਕਾਰੀ ਅਤੇ ਸਦੂਕੀ ਉਹਨਾਂ ਉੱਤੇ ਚੜ੍ਹ ਆਏ।
ਰਸੂਲਾਂ ਦੇ ਕਰਤੱਬ 4 : 2 (IRVPA)
ਕਿਉਂ ਜੋ ਉਹ ਇਸ ਗੱਲ ਤੋਂ ਗੁੱਸੇ ਹੋ ਗਏ ਸਨ ਜੋ ਉਹ ਲੋਕਾਂ ਨੂੰ ਸਿਖਾਉਂਦੇ ਅਤੇ ਯਿਸੂ ਦਾ ਪਰਮਾਣ ਦੇ ਕੇ ਮੁਰਦਿਆਂ ਦੇ ਜੀ ਉੱਠਣ ਦਾ ਉਪਦੇਸ਼ ਦਿੰਦੇ ਸਨ।
ਰਸੂਲਾਂ ਦੇ ਕਰਤੱਬ 4 : 3 (IRVPA)
ਅਤੇ ਉਹਨਾਂ ਨੇ ਉਹਨਾਂ ਨੂੰ ਫੜ੍ਹ ਕੇ ਦੂਜੇ ਦਿਨ ਤੱਕ ਹਵਾਲਾਤ ਵਿੱਚ ਰੱਖਿਆ, ਕਿਉਂ ਜੋ ਹੁਣ ਸ਼ਾਮ ਪੈ ਗਈ ਸੀ।
ਰਸੂਲਾਂ ਦੇ ਕਰਤੱਬ 4 : 4 (IRVPA)
ਫਿਰ ਵੀ ਉਹਨਾਂ ਵਿੱਚੋਂ ਜਿਹਨਾਂ ਨੇ ਬਚਨ ਸੁਣਿਆ, ਬਹੁਤਿਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਲੱਗਭਗ ਪੰਜ ਹਜ਼ਾਰ ਹੋ ਗਈ।
ਰਸੂਲਾਂ ਦੇ ਕਰਤੱਬ 4 : 5 (IRVPA)
ਦੂਜੇ ਦਿਨ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਅਧਿਕਾਰੀ, ਬਜ਼ੁਰਗ ਅਤੇ ਉਪਦੇਸ਼ਕ ਯਰੂਸ਼ਲਮ ਵਿੱਚ ਇਕੱਠੇ ਹੋਏ।
ਰਸੂਲਾਂ ਦੇ ਕਰਤੱਬ 4 : 6 (IRVPA)
ਅੰਨਾਸ ਪ੍ਰਧਾਨ ਜਾਜਕ, ਕਯਾਫ਼ਾ, ਯੂਹੰਨਾ, ਸਿਕੰਦਰ ਅਤੇ ਪ੍ਰਧਾਨ ਜਾਜਕ ਦੇ ਘਰਾਣੇ ਦੇ ਸਾਰੇ ਲੋਕ ਵੀ ਉੱਥੇ ਸਨ।
ਰਸੂਲਾਂ ਦੇ ਕਰਤੱਬ 4 : 7 (IRVPA)
ਫਿਰ ਉਹਨਾਂ ਨੂੰ ਵਿਚਾਲੇ ਖੜ੍ਹਾ ਕਰਕੇ ਪੁੱਛਿਆ, ਤੁਸੀਂ ਕਿਹੜੀ ਸਮਰੱਥਾ ਜਾਂ ਕਿਹੜੇ ਨਾਮ ਨਾਲ ਇਹ ਕੀਤਾ?
ਰਸੂਲਾਂ ਦੇ ਕਰਤੱਬ 4 : 8 (IRVPA)
ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ,
ਰਸੂਲਾਂ ਦੇ ਕਰਤੱਬ 4 : 9 (IRVPA)
ਜੇ ਅੱਜ ਸਾਡੇ ਕੋਲੋਂ ਇਸ ਚੰਗੇ ਕੰਮ ਦੇ ਬਾਰੇ ਪੁੱਛਦੇ ਹੋ, ਜਿਹੜਾ ਇੱਕ ਬਲਹੀਨ ਮਨੁੱਖ ਨਾਲ ਹੋਇਆ ਕਿ ਉਹ ਕਿਸ ਤਰ੍ਹਾਂ ਚੰਗਾ ਕੀਤਾ ਗਿਆ ਹੈ।
ਰਸੂਲਾਂ ਦੇ ਕਰਤੱਬ 4 : 10 (IRVPA)
ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।
ਰਸੂਲਾਂ ਦੇ ਕਰਤੱਬ 4 : 11 (IRVPA)
ਇਹ ਉਹ ਪੱਥਰ ਹੈ ਜਿਹ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਜਿਹੜਾ ਕੋਨੇ ਦਾ ਪੱਥਰ ਹੋ ਗਿਆ।
ਰਸੂਲਾਂ ਦੇ ਕਰਤੱਬ 4 : 12 (IRVPA)
ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।
ਰਸੂਲਾਂ ਦੇ ਕਰਤੱਬ 4 : 13 (IRVPA)
ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ਼ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ। ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ।
ਰਸੂਲਾਂ ਦੇ ਕਰਤੱਬ 4 : 14 (IRVPA)
ਅਤੇ ਉਸ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਉਹਨਾਂ ਦੇ ਵੱਲ ਖੜ੍ਹਾ ਵੇਖ ਕੇ ਇਹ ਦੇ ਵਿਰੁੱਧ ਵਿੱਚ ਕੁਝ ਨਾਮ ਕਹਿ ਸਕੇ।
ਰਸੂਲਾਂ ਦੇ ਕਰਤੱਬ 4 : 15 (IRVPA)
ਪਰ ਉਹਨਾਂ ਨੂੰ ਪ੍ਰਾਰਥਨਾ ਘਰ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ, ਉਹ ਆਪਸ ਵਿੱਚ ਯੋਜਨਾਂ ਬਣਾਉਣ ਲੱਗੇ।
ਰਸੂਲਾਂ ਦੇ ਕਰਤੱਬ 4 : 16 (IRVPA)
ਅਤੇ ਕਿਹਾ ਕਿ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ? ਕਿਉਂਕਿ ਇਹ ਜੋ ਉਹਨਾਂ ਤੋਂ ਇੱਕ ਪੱਕਾ ਅਚਰਜ਼ ਕੰਮ ਹੋਇਆ ਹੈ ਯਰੂਸ਼ਲਮ ਦੇ ਸਾਰੇ ਰਹਿਣ ਵਾਲਿਆਂ ਤੇ ਇਹ ਪਰਗਟ ਹੋਇਆ ਅਤੇ ਇਸ ਤੋਂ ਅਸੀਂ ਇਨਕਾਰ ਨਹੀਂ ਕਰ ਸਕਦੇ।
ਰਸੂਲਾਂ ਦੇ ਕਰਤੱਬ 4 : 17 (IRVPA)
ਆਓ, ਅਸੀਂ ਉਹਨਾਂ ਨੂੰ ਦਬਕਾਈਏ ਜੋ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ, ਤਾਂ ਜੋ ਇਹ ਗੱਲ ਲੋਕਾਂ ਵਿੱਚ ਹੋਰ ਨਾ ਫੈਲ ਜਾਏ।
ਰਸੂਲਾਂ ਦੇ ਕਰਤੱਬ 4 : 18 (IRVPA)
ਤਦ ਉਹਨਾਂ ਨੇ ਉਹਨਾਂ ਨੂੰ ਕੋਲ ਸੱਦ ਕੇ ਆਗਿਆ ਦਿੱਤੀ ਕਿ ਯਿਸੂ ਦਾ ਨਾਮ ਲੈ ਕੇ, ਨਾ ਕੋਈ ਚਰਚਾ ਕਰਨੀ ਅਤੇ ਨਾ ਹੀ ਸਿੱਖਿਆ ਦੇਣੀ।
ਰਸੂਲਾਂ ਦੇ ਕਰਤੱਬ 4 : 19 (IRVPA)
ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਫ਼ੈਸਲਾ ਕਰੋ, ਕੀ ਪਰਮੇਸ਼ੁਰ ਦੇ ਅੱਗੇ ਇਹ ਯੋਗ ਹੈ ਕਿ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਵੱਧ ਸੁਣੀਏ?।
ਰਸੂਲਾਂ ਦੇ ਕਰਤੱਬ 4 : 20 (IRVPA)
ਕਿਉਂਕਿ ਇਹ ਸਾਡੇ ਕੋਲੋਂ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ।
ਰਸੂਲਾਂ ਦੇ ਕਰਤੱਬ 4 : 21 (IRVPA)
ਤਦ ਉਨ੍ਹਾਂ ਨੇ ਉਹਨਾਂ ਨੂੰ ਹੋਰ ਜਿਆਦਾ ਦਬਕਾ ਕੇ ਛੱਡ ਦਿੱਤਾ, ਕਿਉਂਕਿ ਲੋਕਾਂ ਦੇ ਕਾਰਨ ਉਹਨਾਂ ਉੱਤੇ ਸਜ਼ਾ ਲਾਉਣ ਦਾ ਕੋਈ ਕਾਰਨ ਨਾਮ ਮਿਲਿਆ, ਇਸ ਲਈ ਕਿ ਜੋ ਕੁਝ ਹੋਇਆ ਸੀ ਉਹ ਦੇ ਕਾਰਨ ਸਭ ਲੋਕ ਪਰਮੇਸ਼ੁਰ ਦੀ ਵਡਿਆਈ ਕਰਦੇ ਸਨ।
ਰਸੂਲਾਂ ਦੇ ਕਰਤੱਬ 4 : 22 (IRVPA)
ਕਿਉਂ ਜੋ ਉਹ ਮਨੁੱਖ ਜਿਸ ਨੂੰ ਉਹਨਾਂ ਨੇ ਚੰਗਾ ਕੀਤਾ ਸੀ ਉਹ ਚਾਲ੍ਹੀ ਸਾਲ ਤੋਂ ਜਿਆਦਾ ਉਮਰ ਦਾ ਸੀ।
ਰਸੂਲਾਂ ਦੇ ਕਰਤੱਬ 4 : 23 (IRVPA)
ਵਿਸ਼ਵਾਸੀਆਂ ਦੀ ਪ੍ਰਾਰਥਨਾ ਫਿਰ ਜਦੋਂ ਉਹਨਾਂ ਨੂੰ ਛੱਡ ਦਿੱਤਾ ਤਾਂ, ਉਹ ਆਪਣੇ ਸਾਥੀਆਂ ਕੋਲ ਗਏ ਅਤੇ ਜੋ ਕੁਝ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਉਹਨਾਂ ਨੂੰ ਆਖਿਆ ਸੀ, ਦੱਸ ਦਿੱਤਾ।
ਰਸੂਲਾਂ ਦੇ ਕਰਤੱਬ 4 : 24 (IRVPA)
ਜਦੋਂ ਉਨ੍ਹਾਂ ਨੇ ਇਹ ਸੁਣਿਆ ਤਦ ਉਹਨਾਂ ਨੇ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਪਰਮੇਸ਼ੁਰ, ਤੁਸੀਂ ਹੀ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ, ਰਚਿਆ।
ਰਸੂਲਾਂ ਦੇ ਕਰਤੱਬ 4 : 25 (IRVPA)
ਤੁਸੀਂ ਪਵਿੱਤਰ ਆਤਮਾ ਦੇ ਰਾਹੀਂ ਸਾਡੇ ਪੁਰਖੇ ਆਪਣੇ ਸੇਵਕ ਦਾਊਦ ਦੀ ਜੁਬਾਨੀ ਆਖਿਆ, “ਕੌਮਾਂ ਕਿਉਂ ਡੰਡ ਪਾਈ ਹੈ, ਅਤੇ ਉੱਮਤਾਂ ਨੇ ਵਿਅਰਥ ਸੋਚਾਂ ਕਿਉਂ ਸੋਚੀਆਂ ਹਨ?”
ਰਸੂਲਾਂ ਦੇ ਕਰਤੱਬ 4 : 26 (IRVPA)
ਪ੍ਰਭੂ ਅਤੇ ਉਹ ਦੇ ਮਸਹ ਕੀਤੇ ਹੋਏ ਦੇ ਵਿਰੁੱਧ, ਧਰਤੀ ਦੇ ਰਾਜੇ ਅਤੇ ਹਾਕਮ ਉੱਠ ਖੜੇ ਹੋਏ,।
ਰਸੂਲਾਂ ਦੇ ਕਰਤੱਬ 4 : 27 (IRVPA)
ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ।
ਰਸੂਲਾਂ ਦੇ ਕਰਤੱਬ 4 : 28 (IRVPA)
ਇਸ ਲਈ ਕਿ ਜੋ ਕੁਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ।
ਰਸੂਲਾਂ ਦੇ ਕਰਤੱਬ 4 : 29 (IRVPA)
ਅਤੇ ਹੁਣ ਹੇ, ਪ੍ਰਭੂ ਉਹਨਾਂ ਦੀਆਂ ਧਮਕੀਆਂ ਨੂੰ ਵੇਖ ਅਤੇ ਆਪਣੇ ਦਾਸਾਂ ਨੂੰ ਇਹ ਸ਼ਕਤੀ ਦੇ, ਕਿ ਤੇਰਾ ਬਚਨ ਬਿਨ੍ਹਾਂ ਡਰੇ ਸੁਣਾਉਣ।
ਰਸੂਲਾਂ ਦੇ ਕਰਤੱਬ 4 : 30 (IRVPA)
ਜਦੋਂ ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਤਾਂ ਤੇਰੇ ਪਵਿੱਤਰ ਸੇਵਕ ਯਿਸੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਹੋਣ।
ਰਸੂਲਾਂ ਦੇ ਕਰਤੱਬ 4 : 31 (IRVPA)
ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।
ਰਸੂਲਾਂ ਦੇ ਕਰਤੱਬ 4 : 32 (IRVPA)
ਵਿਸ਼ਵਾਸੀਆਂ ਦਾ ਸਮੂਹਿਕ ਜੀਵਨ ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ।
ਰਸੂਲਾਂ ਦੇ ਕਰਤੱਬ 4 : 33 (IRVPA)
ਅਤੇ ਰਸੂਲ ਵੱਡੀ ਸਮਰੱਥਾ ਨਾਲ ਪ੍ਰਭੂ ਯਿਸੂ ਦੇ ਜੀ ਉੱਠਣ ਦੀ ਗਵਾਹੀ ਦਿੰਦੇ ਸਨ ਅਤੇ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ।
ਰਸੂਲਾਂ ਦੇ ਕਰਤੱਬ 4 : 34 (IRVPA)
ਉਨ੍ਹਾਂ ਵਿੱਚੋਂ ਕੋਈ ਵੀ ਗਰੀਬ ਨਹੀਂ ਸੀ ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ।
ਰਸੂਲਾਂ ਦੇ ਕਰਤੱਬ 4 : 35 (IRVPA)
ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।
ਰਸੂਲਾਂ ਦੇ ਕਰਤੱਬ 4 : 36 (IRVPA)
ਯੂਸੁਫ਼ ਜਿਸ ਦਾ ਰਸੂਲਾਂ ਨੇ ਬਰਨਬਾਸ ਅਰਥਾਤ ਸ਼ਾਂਤੀ ਦਾ ਪੁੱਤਰ ਨਾਮ ਰੱਖਿਆ ਸੀ ਜਿਹੜਾ ਇੱਕ ਲੇਵੀ ਅਤੇ ਕੁਪਰੁਸ ਦਾ ਰਹਿਣ ਵਾਲਾ ਸੀ।
ਰਸੂਲਾਂ ਦੇ ਕਰਤੱਬ 4 : 37 (IRVPA)
ਉਹ ਦੇ ਕੋਲ ਆਪਣੀ ਜ਼ਮੀਨ ਸੀ ਉਸ ਨੇ ਉਹ ਨੂੰ ਵੇਚ ਕੇ ਮੁੱਲ ਦਾ ਰੁਪਿਆ ਲਿਆਂਦਾ ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ।
❮
❯