ਰਸੂਲਾਂ ਦੇ ਕਰਤੱਬ 5 : 1 (IRVPA)
{ਹਨਾਨਿਯਾ ਅਤੇ ਸਫ਼ੀਰਾ ਦਾ ਛਲ ਅਤੇ ਸਜ਼ਾ} [PS] ਹਨਾਨਿਯਾ ਨਾਮ ਦੇ ਇੱਕ ਮਨੁੱਖ ਨੇ ਆਪਣੀ ਪਤਨੀ ਸਫ਼ੀਰਾ ਨਾਲ ਮਿਲ ਕੇ ਜ਼ਮੀਨ ਨੂੰ ਵੇਚਿਆ।
ਰਸੂਲਾਂ ਦੇ ਕਰਤੱਬ 5 : 2 (IRVPA)
ਅਤੇ ਉਹ ਦੇ ਮੁੱਲ ਵਿੱਚੋਂ ਕੁਝ ਆਪਣੇ ਕੋਲ ਰੱਖ ਲਿਆ, ਉਹ ਦੀ ਪਤਨੀ ਵੀ ਇਹ ਜਾਣਦੀ ਸੀ ਅਤੇ ਉਸ ਵਿੱਚੋਂ ਕੁਝ ਲਿਆ ਕੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ।
ਰਸੂਲਾਂ ਦੇ ਕਰਤੱਬ 5 : 3 (IRVPA)
ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁਝ ਰੱਖ ਛੱਡੇਂ?
ਰਸੂਲਾਂ ਦੇ ਕਰਤੱਬ 5 : 4 (IRVPA)
ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ।
ਰਸੂਲਾਂ ਦੇ ਕਰਤੱਬ 5 : 5 (IRVPA)
ਹਨਾਨਿਯਾ ਇਹ ਗੱਲਾਂ ਸੁਣਦਿਆਂ ਹੀ ਡਿੱਗ ਗਿਆ ਅਤੇ ਉਹ ਨੇ ਪ੍ਰਾਣ ਛੱਡ ਦਿੱਤੇ ਅਤੇ ਜਿਨ੍ਹਾਂ ਨੇ ਵੀ ਸੁਣਿਆ ਉਨ੍ਹਾਂ ਸਭਨਾਂ ਉੱਤੇ ਵੱਡਾ ਡਰ ਛਾ ਗਿਆ।
ਰਸੂਲਾਂ ਦੇ ਕਰਤੱਬ 5 : 6 (IRVPA)
ਅਤੇ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ ਅਤੇ ਬਾਹਰ ਲੈ ਜਾ ਕੇ ਦੱਬ ਦਿੱਤਾ।
ਰਸੂਲਾਂ ਦੇ ਕਰਤੱਬ 5 : 7 (IRVPA)
ਇਹ ਘਟਨਾ ਤੋਂ ਅਣਜਾਣ, ਉਹ ਦੀ ਪਤਨੀ ਲੱਗਭਗ ਤਿੰਨ ਘੰਟਿਆਂ ਦੇ ਬਾਅਦ ਅੰਦਰ ਆਈ।
ਰਸੂਲਾਂ ਦੇ ਕਰਤੱਬ 5 : 8 (IRVPA)
ਤਦ ਪਤਰਸ ਨੇ ਉਹ ਨੂੰ ਆਖਿਆ, ਕੀ ਤੁਸੀਂ ਉਹ ਖੇਤ ਐਨੇ ਵਿੱਚ ਹੀ ਵੇਚਿਆ ਹੈ? ਉਹ ਬੋਲੀ, ਹਾਂ ਐਨੇ ਨੂੰ ਹੀ ਵੇਚਿਆ ਹੈ।
ਰਸੂਲਾਂ ਦੇ ਕਰਤੱਬ 5 : 9 (IRVPA)
ਤਦ ਪਤਰਸ ਨੇ ਉਹ ਨੂੰ ਕਿਹਾ, ਤੁਸੀਂ ਕਿਉਂ ਪ੍ਰਭੂ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾ? ਵੇਖ ਤੇਰੇ ਪਤੀ ਦੇ ਦੱਬਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ!
ਰਸੂਲਾਂ ਦੇ ਕਰਤੱਬ 5 : 10 (IRVPA)
ਉਹ ਉਸੇ ਵੇਲੇ ਉਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਪ੍ਰਾਣ ਛੱਡ ਦਿੱਤੇ। ਤਦ ਉਨ੍ਹਾਂ ਜਵਾਨਾਂ ਨੇ ਅੰਦਰ ਜਾ ਕੇ ਉਹ ਨੂੰ ਮਰੀ ਹੋਈ ਵੇਖਿਆ, ਅਤੇ ਬਾਹਰ ਲੈ ਜਾ ਕੇ ਉਹ ਦੇ ਪਤੀ ਦੇ ਕੋਲ ਦੱਬ ਦਿੱਤਾ।
ਰਸੂਲਾਂ ਦੇ ਕਰਤੱਬ 5 : 11 (IRVPA)
ਤਦ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਇਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਬਹੁਤ ਡਰ ਲੱਗਾ। [PS]
ਰਸੂਲਾਂ ਦੇ ਕਰਤੱਬ 5 : 12 (IRVPA)
{ਚਿੰਨ੍ਹ ਅਤੇ ਚਮਤਕਾਰ} [PS] ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ਼ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ।
ਰਸੂਲਾਂ ਦੇ ਕਰਤੱਬ 5 : 13 (IRVPA)
ਹੋਰਨਾਂ ਵਿੱਚੋਂ ਕਿਸੇ ਦਾ ਹੌਂਸਲਾ ਨਹੀਂ ਹੁੰਦਾ ਸੀ, ਜੋ ਉਨ੍ਹਾਂ ਦੀ ਸੰਗਤ ਕਰਨ ਫਿਰ ਵੀ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ।
ਰਸੂਲਾਂ ਦੇ ਕਰਤੱਬ 5 : 14 (IRVPA)
ਅਤੇ ਹੋਰ ਵਿਸ਼ਵਾਸ ਕਰਨ ਵਾਲੇ ਮਨੁੱਖਾਂ ਅਤੇ ਔਰਤਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੂ ਨਾਲ ਮਿਲਦੀਆਂ ਜਾਂਦੀਆਂ ਸਨ।
ਰਸੂਲਾਂ ਦੇ ਕਰਤੱਬ 5 : 15 (IRVPA)
ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।
ਰਸੂਲਾਂ ਦੇ ਕਰਤੱਬ 5 : 16 (IRVPA)
ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਰੋਗੀਆਂ ਨੂੰ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਦੇ ਸਤਾਏ ਹੋਏ ਸਨ ਇਕੱਠੇ ਹੁੰਦੇ ਅਤੇ ਉਹ ਸਾਰੇ ਚੰਗੇ ਕੀਤੇ ਜਾਂਦੇ ਸਨ। [PS]
ਰਸੂਲਾਂ ਦੇ ਕਰਤੱਬ 5 : 17 (IRVPA)
{ਰਸੂਲਾਂ ਨੂੰ ਗ੍ਰਿਫ਼ਤਾਰ ਕਰਨਾ} [PS] ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ।
ਰਸੂਲਾਂ ਦੇ ਕਰਤੱਬ 5 : 18 (IRVPA)
ਅਤੇ ਉਹਨਾਂ ਨੇ ਰਸੂਲਾਂ ਨੂੰ ਫੜ੍ਹ ਕੇ ਉਹਨਾਂ ਨੂੰ ਹਵਾਲਾਤ ਵਿੱਚ ਪਾ ਦਿੱਤਾ।
ਰਸੂਲਾਂ ਦੇ ਕਰਤੱਬ 5 : 19 (IRVPA)
ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ,
ਰਸੂਲਾਂ ਦੇ ਕਰਤੱਬ 5 : 20 (IRVPA)
ਜਾਓ ਹੈਕਲ ਵਿੱਚ ਖੜ੍ਹੇ ਹੋ ਕੇ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ।
ਰਸੂਲਾਂ ਦੇ ਕਰਤੱਬ 5 : 21 (IRVPA)
ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ।
ਰਸੂਲਾਂ ਦੇ ਕਰਤੱਬ 5 : 22 (IRVPA)
ਪਰ ਜਦੋਂ ਸਿਪਾਹੀ ਆਏ ਤਾਂ ਉਹਨਾਂ ਨੂੰ ਹਵਾਲਾਤ ਵਿੱਚ ਨਾ ਦੇਖਿਆ ਅਤੇ ਉਹ ਮੁੜ ਗਏ।
ਰਸੂਲਾਂ ਦੇ ਕਰਤੱਬ 5 : 23 (IRVPA)
ਅਤੇ ਉਹਨਾਂ ਨੇ ਖ਼ਬਰ ਦਿੱਤੀ ਕਿ ਅਸੀਂ ਤਾਂ ਹਵਾਲਾਤ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਹੋਏ ਵੇਖਿਆ ਪਰ ਜਦੋਂ ਅਸੀਂ ਅੰਦਰ ਗਏ ਤਾਂ ਕਿਸੇ ਨੂੰ ਨਾ ਵੇਖਿਆ।
ਰਸੂਲਾਂ ਦੇ ਕਰਤੱਬ 5 : 24 (IRVPA)
ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ?
ਰਸੂਲਾਂ ਦੇ ਕਰਤੱਬ 5 : 25 (IRVPA)
ਤਦ ਕਿਸੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, ਕਿ ਵੇਖੋ, ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਹਵਾਲਾਤ ਵਿੱਚ ਪਾ ਦਿੱਤਾ ਸੀ, ਉਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ!
ਰਸੂਲਾਂ ਦੇ ਕਰਤੱਬ 5 : 26 (IRVPA)
ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ, ਉਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।
ਰਸੂਲਾਂ ਦੇ ਕਰਤੱਬ 5 : 27 (IRVPA)
ਅਤੇ ਉਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ। ਤਦ ਪ੍ਰਧਾਨ ਜਾਜਕ ਨੇ ਉਹਨਾਂ ਨੂੰ ਪੁੱਛਿਆ।
ਰਸੂਲਾਂ ਦੇ ਕਰਤੱਬ 5 : 28 (IRVPA)
ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ।
ਰਸੂਲਾਂ ਦੇ ਕਰਤੱਬ 5 : 29 (IRVPA)
ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ।
ਰਸੂਲਾਂ ਦੇ ਕਰਤੱਬ 5 : 30 (IRVPA)
ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ।
ਰਸੂਲਾਂ ਦੇ ਕਰਤੱਬ 5 : 31 (IRVPA)
ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।
ਰਸੂਲਾਂ ਦੇ ਕਰਤੱਬ 5 : 32 (IRVPA)
ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ ਹੈ। [PE][PS]
ਰਸੂਲਾਂ ਦੇ ਕਰਤੱਬ 5 : 33 (IRVPA)
ਇਹ ਸੁਣ ਕੇ ਉਹ ਗੁੱਸੇ ਨਾਲ ਭਰ ਗਏ ਅਤੇ ਉਹਨਾਂ ਨੂੰ ਮਾਰਨ ਦੀ ਯੋਜਨਾ ਬਣਾਈ।
ਰਸੂਲਾਂ ਦੇ ਕਰਤੱਬ 5 : 34 (IRVPA)
ਪਰ ਗਮਲੀਏਲ ਨਾਮ ਦੇ ਇੱਕ ਫ਼ਰੀਸੀ ਜੋ ਉਪਦੇਸ਼ਕ ਸੀ ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਮਨੁੱਖਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ
ਰਸੂਲਾਂ ਦੇ ਕਰਤੱਬ 5 : 35 (IRVPA)
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਹੇ ਇਸਰਾਏਲੀ ਲੋਕੋ, ਖ਼ਬਰਦਾਰ ਰਹੋ, ਜੋ ਤੁਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰਨਾ ਚਾਹੁੰਦੇ ਹੋ।
ਰਸੂਲਾਂ ਦੇ ਕਰਤੱਬ 5 : 36 (IRVPA)
ਕਿਉਂ ਜੋ ਇਨ੍ਹਾਂ ਦਿਨਾਂ ਤੋਂ ਅੱਗੇ ਥੇਉਦਾਸ ਉੱਠਿਆ ਅਤੇ ਕਹਿਣ ਲੱਗਾ ਕਿ ਮੈਂ ਕੁਝ ਹਾਂ ਅਤੇ ਗਿਣਤੀ ਵਿੱਚ ਚਾਰ ਸੌ ਆਦਮੀ ਉਹ ਦੇ ਨਾਲ ਮਿਲ ਗਏ ਅਤੇ ਉਹ ਮਾਰਿਆ ਗਿਆ ਅਤੇ ਸਭ ਜੋ ਉਹ ਨੂੰ ਮੰਨਦੇ ਸਨ, ਖਿੱਲਰ ਗਏ ਅਤੇ ਬੇ ਠਿਕਾਣੇ ਹੋ ਗਏ।
ਰਸੂਲਾਂ ਦੇ ਕਰਤੱਬ 5 : 37 (IRVPA)
ਉਹ ਦੇ ਬਾਅਦ ਮਰਦੁਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲ ਦਾ ਰਹਿਣ ਵਾਲਾ ਯਹੂਦਾ ਉੱਠਿਆ ਅਤੇ ਲੋਕਾਂ ਨੂੰ ਆਪਣੇ ਮਗਰ ਲਾ ਲਿਆ। ਉਹ ਦਾ ਵੀ ਨਾਸ ਹੋਇਆ ਅਤੇ ਜਿੰਨੇ ਉਹ ਨੂੰ ਮੰਨਦੇ ਸਨ, ਸਾਰੇ ਖਿੱਲਰ ਗਏ।
ਰਸੂਲਾਂ ਦੇ ਕਰਤੱਬ 5 : 38 (IRVPA)
ਅਤੇ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਮਨੁੱਖਾਂ ਤੋਂ ਦੂਰ ਹੋਵੋ ਅਤੇ ਇਨ੍ਹਾਂ ਨੂੰ ਜਾਣ ਦਿਓ ਕਿਉਂਕਿ ਜੇ ਇਹ ਯੋਜਨਾ ਆਦਮੀਆਂ ਦੀ ਵੱਲੋਂ ਹੈ ਤਾਂ ਨਸ਼ਟ ਹੋ ਜਾਵੇਗੀ।
ਰਸੂਲਾਂ ਦੇ ਕਰਤੱਬ 5 : 39 (IRVPA)
ਪਰ ਜੇ ਪਰਮੇਸ਼ੁਰ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸਕਦੇ ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋਂ।
ਰਸੂਲਾਂ ਦੇ ਕਰਤੱਬ 5 : 40 (IRVPA)
ਉਨ੍ਹਾਂ ਨੇ ਉਹ ਦੀ ਮਨ ਲਈ ਅਤੇ ਜਦੋਂ ਰਸੂਲਾਂ ਨੂੰ ਕੋਲ ਸੱਦਿਆ ਤੇ ਮਾਰ ਕੁੱਟ ਕੇ ਉਹਨਾਂ ਨੂੰ ਆਗਿਆ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫਿਰ ਉਹਨਾਂ ਨੂੰ ਛੱਡ ਦਿੱਤਾ।
ਰਸੂਲਾਂ ਦੇ ਕਰਤੱਬ 5 : 41 (IRVPA)
ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ।
ਰਸੂਲਾਂ ਦੇ ਕਰਤੱਬ 5 : 42 (IRVPA)
ਅਤੇ ਉਹ ਹਰ ਰੋਜ਼ ਹੈਕਲ ਵਿੱਚ ਅਤੇ ਘਰਾਂ ਵਿੱਚ ਉਪਦੇਸ਼ ਕਰਨ ਅਤੇ ਇਹ ਖੁਸ਼ਖਬਰੀ ਸੁਣਾਉਣ ਤੋਂ ਨਾ ਹਟੇ ਕਿ ਯਿਸੂ ਹੀ ਮਸੀਹ ਹੈ! [PE]

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42

BG:

Opacity:

Color:


Size:


Font: