ਅਸਤਸਨਾ 25 : 1 (IRVPA)
“ਜੇ ਮਨੁੱਖਾਂ ਵਿੱਚ ਝਗੜਾ ਹੋ ਜਾਵੇ ਅਤੇ ਉਹ ਨਿਆਂ ਕਰਾਉਣ ਲਈ ਨਿਆਂਈਆਂ ਦੇ ਕੋਲ ਆਉਣ ਅਤੇ ਉਹ ਉਨ੍ਹਾਂ ਦਾ ਨਿਆਂ ਕਰਨ ਤਾਂ ਉਹ ਧਰਮੀ ਨੂੰ ਧਰਮੀ ਅਤੇ ਬੁਰੇ ਨੂੰ ਬੁਰਾ ਠਹਿਰਾਉਣ।
ਅਸਤਸਨਾ 25 : 2 (IRVPA)
ਅਜਿਹਾ ਹੋਵੇ ਕਿ ਜੇਕਰ ਉਹ ਬੁਰਾ ਮਨੁੱਖ ਮਾਰ ਖਾਣ ਦੇ ਯੋਗ ਠਹਿਰੇ, ਤਾਂ ਨਿਆਈਂ ਉਸ ਨੂੰ ਲੰਮਾ ਪੁਆ ਲਵੇ ਅਤੇ ਆਪਣੇ ਸਾਹਮਣੇ ਉਸ ਦੀ ਬੁਰਿਆਈ ਦੇ ਅਨੁਸਾਰ ਉਸ ਨੂੰ ਗਿਣ ਕੇ ਕੋਰੜੇ ਲਗਵਾਏ।
ਅਸਤਸਨਾ 25 : 3 (IRVPA)
ਉਹ ਉਸ ਨੂੰ ਚਾਲ੍ਹੀ ਕੋਰੜੇ ਲਗਵਾ ਸਕਦਾ ਹੈ, ਪਰ ਇਸ ਤੋਂ ਵੱਧ ਨਾ ਮਾਰੇ, ਅਜਿਹਾ ਨਾ ਹੋਵੇ ਕਿ ਇਸ ਤੋਂ ਵੱਧ ਕੋਰੜੇ ਮਾਰਨ ਦੇ ਕਾਰਨ ਤੇਰਾ ਭਰਾ ਤੇਰੀ ਨਿਗਾਹ ਵਿੱਚ ਤੁੱਛ ਠਹਿਰੇ।
ਅਸਤਸਨਾ 25 : 5 (IRVPA)
“ਤੂੰ ਗਾਹੁੰਦੇ ਬਲ਼ਦ ਦੇ ਮੂੰਹ ਨੂੰ ਛਿੱਕਲੀ ਨਾ ਚੜ੍ਹਾਈਂ।” ਮਰੇ ਹੋਏ ਭਰਾ ਦੇ ਪ੍ਰਤੀ ਜ਼ਿੰਮੇਵਾਰੀ ਜੇਕਰ ਭਰਾ ਇਕੱਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਮਰ ਜਾਵੇ ਅਤੇ ਉਸ ਦਾ ਕੋਈ ਪੁੱਤਰ ਨਾ ਹੋਵੇ ਤਾਂ ਮਰਨ ਵਾਲੇ ਦੀ ਇਸਤਰੀ ਦਾ ਵਿਆਹ ਕਿਸੇ ਪਰਾਏ ਮਨੁੱਖ ਨਾਲ ਨਾ ਕੀਤਾ ਜਾਵੇ। ਉਸ ਮਨੁੱਖ ਦਾ ਭਰਾ ਉਸ ਦੇ ਕੋਲ ਜਾ ਕੇ ਉਸ ਨੂੰ ਆਪਣੀ ਪਤਨੀ ਕਰ ਲਵੇ ਅਤੇ ਪਤੀ ਦੇ ਭਰਾ ਦਾ ਹੱਕ ਉਸ ਦੇ ਨਾਲ ਪੂਰਾ ਕਰੇ।
ਅਸਤਸਨਾ 25 : 6 (IRVPA)
ਤਦ ਅਜਿਹਾ ਹੋਵੇਗਾ ਕਿ ਜਿਹੜਾ ਪਹਿਲੌਠਾ ਉਸ ਇਸਤਰੀ ਤੋਂ ਪੈਦਾ ਹੋਵੇ ਉਹ ਉਸ ਮਰੇ ਹੋਏ ਭਰਾ ਦੇ ਨਾਮ ਉੱਤੇ ਠਹਿਰਾਇਆ ਜਾਵੇ, ਤਾਂ ਜੋ ਉਸ ਦਾ ਨਾਮ ਇਸਰਾਏਲ ਵਿੱਚੋਂ ਮਿਟ ਨਾ ਜਾਵੇ।
ਅਸਤਸਨਾ 25 : 7 (IRVPA)
ਪਰ ਜੇਕਰ ਉਹ ਮਨੁੱਖ ਆਪਣੇ ਭਰਾ ਦੀ ਪਤਨੀ ਨਾਲ ਵਿਆਹ ਕਰਨਾ ਨਾ ਚਾਹੇ, ਤਾਂ ਉਹ ਇਸਤਰੀ ਫਾਟਕ ਉੱਤੇ ਬਜ਼ੁਰਗਾਂ ਕੋਲ ਜਾ ਕੇ ਆਖੇ, “ਮੇਰੇ ਪਤੀ ਦਾ ਭਰਾ ਆਪਣੇ ਭਰਾ ਦਾ ਨਾਮ ਇਸਰਾਏਲ ਵਿੱਚ ਕਾਇਮ ਰੱਖਣ ਤੋਂ ਮੁੱਕਰਦਾ ਹੈ। ਉਹ ਮੇਰੇ ਪਤੀ ਦਾ ਹੱਕ ਮੇਰੇ ਨਾਲ ਪੂਰਾ ਨਹੀਂ ਕਰਦਾ।”
ਅਸਤਸਨਾ 25 : 8 (IRVPA)
ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਮਨੁੱਖ ਨੂੰ ਸੱਦ ਕੇ ਉਹ ਦੇ ਨਾਲ ਗੱਲ ਕਰਨ ਅਤੇ ਜੇਕਰ ਉਹ ਖੜ੍ਹਾ ਹੋ ਕੇ ਆਖੇ, “ਮੈਂ ਇਸ ਨਾਲ ਵਿਆਹ ਕਰਨਾ ਨਹੀਂ ਚਾਹੁੰਦਾ।”
ਅਸਤਸਨਾ 25 : 9 (IRVPA)
ਤਦ ਉਹ ਦੇ ਭਰਾ ਦੀ ਪਤਨੀ ਬਜ਼ੁਰਗਾਂ ਦੇ ਵੇਖਦਿਆਂ ਉਸ ਦੇ ਨੇੜੇ ਜਾਵੇ ਅਤੇ ਉਸ ਦੇ ਪੈਰਾਂ ਤੋਂ ਜੁੱਤੀ ਲਾਹ ਲਵੇ ਅਤੇ ਉਹ ਦੇ ਮੂੰਹ ਉੱਤੇ ਥੁੱਕੇ, ਅਤੇ ਉੱਤਰ ਦੇ ਕੇ ਆਖੇ, “ਜਿਹੜਾ ਮਨੁੱਖ ਆਪਣੇ ਭਰਾ ਦਾ ਘਰਾਣਾ ਨਾ ਬਣਾਵੇ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ।”
ਅਸਤਸਨਾ 25 : 10 (IRVPA)
ਫੇਰ ਉਸ ਦਾ ਨਾਮ ਇਸਰਾਏਲ ਵਿੱਚ ਇਸ ਤਰ੍ਹਾਂ ਸੱਦਿਆ ਜਾਵੇ ਅਰਥਾਤ “ਜੁੱਤੀ ਲੱਥੇ ਦਾ ਘਰਾਣਾ।”
ਅਸਤਸਨਾ 25 : 11 (IRVPA)
ਹੋਰ ਨਿਯਮ “ਜੇਕਰ ਦੋ ਮਨੁੱਖ ਆਪੋ ਵਿੱਚ ਲੜ ਪੈਣ ਅਤੇ ਇੱਕ ਦੀ ਪਤਨੀ ਨੇੜੇ ਆਵੇ ਤਾਂ ਜੋ ਆਪਣੇ ਪਤੀ ਨੂੰ ਮਾਰਨ ਵਾਲੇ ਦੇ ਹੱਥੋਂ ਛੁਡਾਵੇ ਅਤੇ ਆਪਣਾ ਹੱਥ ਵਧਾ ਕੇ ਉਸ ਦੇ ਗੁਪਤ ਅੰਗ ਨੂੰ ਫੜ੍ਹ ਲਵੇ,
ਅਸਤਸਨਾ 25 : 12 (IRVPA)
ਤਾਂ ਤੂੰ ਉਸ ਇਸਤਰੀ ਦਾ ਹੱਥ ਵੱਢ ਸੁੱਟੀਂ। ਤੇਰੀ ਅੱਖਾਂ ਵਿੱਚ ਉਸ ਲਈ ਤਰਸ ਨਾ ਹੋਵੇ।
ਅਸਤਸਨਾ 25 : 13 (IRVPA)
“ਤੇਰੇ ਥੈਲੇ ਵਿੱਚ ਦੋ ਪ੍ਰਕਾਰ ਦੇ ਵੱਟੇ ਨਾ ਹੋਣ, ਇੱਕ ਵੱਡਾ ਤੇ ਇੱਕ ਛੋਟਾ।
ਅਸਤਸਨਾ 25 : 14 (IRVPA)
ਤੇਰੇ ਘਰ ਵਿੱਚ ਦੋ ਪ੍ਰਕਾਰ ਦੇ ਨਾਪ ਨਾ ਹੋਣ, ਇੱਕ ਵੱਡਾ ਤੇ ਇੱਕ ਛੋਟਾ।
ਅਸਤਸਨਾ 25 : 15 (IRVPA)
ਤੇਰੇ ਵੱਟੇ ਅਤੇ ਤੇਰਾ ਨਾਪ ਪੂਰਾ-ਪੂਰਾ ਅਤੇ ਠੀਕ-ਠੀਕ ਹੋਵੇ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ, ਤੇਰੀ ਉਮਰ ਲੰਮੀ ਹੋਵੇ।
ਅਸਤਸਨਾ 25 : 16 (IRVPA)
ਕਿਉਂ ਜੋ ਜਿਹੜੇ ਇਹ ਕੰਮ ਕਰਦੇ ਹਨ ਅਰਥਾਤ ਜਿਹੜੇ ਬੁਰਿਆਈ ਕਰਦੇ ਹਨ, ਉਹ ਸਾਰੇ ਯਹੋਵਾਹ ਤੇਰੇ ਪਰਮੇਸ਼ੁਰ ਨੂੰ ਘਿਣਾਉਣੇ ਲੱਗਦੇ ਹਨ।
ਅਸਤਸਨਾ 25 : 17 (IRVPA)
ਅਮਾਲੇਕ ਨੂੰ ਨਾਸ ਕਰਨ ਦਾ ਹੁਕਮ “ਯਾਦ ਰੱਖੋ ਕਿ ਅਮਾਲੇਕੀਆਂ ਨੇ ਤੁਹਾਡੇ ਨਾਲ ਰਾਹ ਵਿੱਚ ਕੀ ਕੀਤਾ ਜਦ ਤੁਸੀਂ ਮਿਸਰ ਤੋਂ ਨਿੱਕਲ ਕੇ ਆਏ ਸੀ,
ਅਸਤਸਨਾ 25 : 18 (IRVPA)
ਕਿਵੇਂ ਉਹ ਤੁਹਾਨੂੰ ਰਾਹ ਵਿੱਚ ਮਿਲੇ ਅਤੇ ਉਨ੍ਹਾਂ ਸਾਰਿਆਂ ਨੂੰ ਮਾਰਿਆ ਜਿਹੜੇ ਨਿਰਬਲ ਹੋਣ ਕਰਕੇ ਤੁਹਾਡੇ ਤੋਂ ਪਿੱਛੇ ਸਨ, ਜਦ ਤੁਸੀਂ ਥੱਕੇ-ਮਾਂਦੇ ਸੀ, ਉਹ ਪਰਮੇਸ਼ੁਰ ਤੋਂ ਨਾ ਡਰੇ।
ਅਸਤਸਨਾ 25 : 19 (IRVPA)
ਇਸ ਲਈ ਹੁਣ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਦੇਸ਼ ਵਿੱਚ ਜਿਹੜਾ ਉਹ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਤੁਹਾਡੇ ਆਲੇ-ਦੁਆਲੇ ਦੇ ਸਾਰੇ ਵੈਰੀਆਂ ਤੋਂ ਤੁਹਾਨੂੰ ਅਰਾਮ ਦੇਵੇ, ਤਦ ਤੁਸੀਂ ਅਮਾਲੇਕੀਆਂ ਦਾ ਨਾਮ-ਨਿਸ਼ਾਨ ਅਕਾਸ਼ ਦੇ ਹੇਠੋਂ ਮਿਟਾ ਦੇਣਾ। ਤੁਸੀਂ ਇਹ ਗੱਲ ਭੁੱਲ ਨਾ ਜਾਣਾ।”
❮
❯
1
2
3
4
5
6
7
8
9
10
11
12
13
14
15
16
17
18
19