ਅਸਤਸਨਾ 5 : 1 (IRVPA)
ਦਸ ਹੁਕਮ
ਕੂਚ 20:1-17
ਮੂਸਾ ਨੇ ਸਾਰੇ ਇਸਰਾਏਲ, ਨੂੰ ਬੁਲਾ ਕੇ ਆਖਿਆ, “ਹੇ ਇਸਰਾਏਲ, ਇਹਨਾਂ ਬਿਧੀਆਂ ਅਤੇ ਕਨੂੰਨਾਂ ਨੂੰ ਸੁਣੋ, ਜਿਹੜੇ ਮੈਂ ਅੱਜ, ਤੁਹਾਡੇ ਕੰਨਾਂ ਵਿੱਚ ਪਾਉਂਦਾ ਹਾਂ। ਇਹਨਾਂ ਨੂੰ ਸਿੱਖੋ ਅਤੇ ਇਹਨਾਂ ਨੂੰ ਪੂਰਾ ਕਰਨ ਲਈ ਮੰਨੋ।
ਅਸਤਸਨਾ 5 : 2 (IRVPA)
ਯਹੋਵਾਹ ਸਾਡੇ ਪਰਮੇਸ਼ੁਰ ਨੇ ਹੋਰੇਬ ਵਿੱਚ ਸਾਡੇ ਨਾਲ ਨੇਮ ਬੰਨ੍ਹਿਆ,
ਅਸਤਸਨਾ 5 : 3 (IRVPA)
ਯਹੋਵਾਹ ਨੇ ਇਹ ਨੇਮ ਸਾਡੇ ਪੁਰਖਿਆਂ ਨਾਲ ਨਹੀਂ, ਪਰ ਸਾਡੇ ਨਾਲ ਬੰਨ੍ਹਿਆ, ਸਾਡੇ ਸਾਰਿਆਂ ਨਾਲ ਜਿਹੜੇ ਅੱਜ ਦੇ ਦਿਨ ਸਾਰੇ ਇੱਥੇ ਜੀਉਂਦੇ ਹਾਂ।
ਅਸਤਸਨਾ 5 : 4 (IRVPA)
ਯਹੋਵਾਹ ਅੱਗ ਦੇ ਵਿੱਚੋਂ ਦੀ ਪਰਬਤ ਉੱਤੋਂ ਤੁਹਾਡੇ ਨਾਲ ਆਹਮੋ-ਸਾਹਮਣੇ ਹੋ ਕੇ ਬੋਲਿਆ,
ਅਸਤਸਨਾ 5 : 5 (IRVPA)
(ਉਸ ਸਮੇਂ ਮੈਂ ਯਹੋਵਾਹ ਦੇ ਅਤੇ ਤੁਹਾਡੇ ਵਿਚਕਾਰ ਖੜ੍ਹਾ ਹੋਇਆ ਤਾਂ ਜੋ ਤੁਹਾਨੂੰ ਯਹੋਵਾਹ ਦਾ ਬਚਨ ਦੱਸਾਂ, ਕਿਉਂ ਜੋ ਤੁਸੀਂ ਅੱਗ ਤੋਂ ਡਰਦੇ ਸੀ ਅਤੇ ਪਰਬਤ ਉੱਤੇ ਨਾ ਚੜ੍ਹੇ)।
ਅਸਤਸਨਾ 5 : 6 (IRVPA)
ਅਸਤਸਨਾ 5 : 7 (IRVPA)
ਉਸ ਨੇ ਆਖਿਆ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜਿਹੜਾ ਤੈਨੂੰ ਮਿਸਰ ਦੇਸ਼ ਤੋਂ, ਅਰਥਾਤ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।
ਅਸਤਸਨਾ 5 : 8 (IRVPA)
ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ। ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ, ਹੇਠਾਂ ਧਰਤੀ ਉੱਤੇ, ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ।
ਅਸਤਸਨਾ 5 : 9 (IRVPA)
ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ, ਜਿਹੜਾ ਪੁਰਖਿਆਂ, ਦੀ ਬੁਰਿਆਈ ਨੂੰ ਬੱਚਿਆਂ ਉੱਤੇ, ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ,
ਅਸਤਸਨਾ 5 : 10 (IRVPA)
ਪਰ ਜਿਹੜੇ ਮੇਰੇ ਨਾਲ ਪ੍ਰੇਮ ਰੱਖਦੇ ਹਨ ਅਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ, ਉਨ੍ਹਾਂ ਦੇ ਹਜ਼ਾਰਾਂ ਉੱਤੇ ਦਯਾ ਕਰਦਾ ਹਾਂ।
ਅਸਤਸਨਾ 5 : 11 (IRVPA)
ਅਸਤਸਨਾ 5 : 12 (IRVPA)
ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂਕਿ ਜੋ ਕੋਈ ਉਹ ਦਾ ਨਾਮ ਵਿਅਰਥ ਲੈਂਦਾ ਹੈ, ਯਹੋਵਾਹ ਉਸ ਨੂੰ ਨਿਰਦੋਸ਼ ਨਾ ਠਹਿਰਾਵੇਗਾ। ਤੂੰ ਸਬਤ ਦੇ ਦਿਨ ਨੂੰ ਪਵਿੱਤਰ ਜਾਣ ਕੇ ਯਾਦ ਰੱਖ, ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ।
ਅਸਤਸਨਾ 5 : 13 (IRVPA)
ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ-ਧੰਦਾ ਕਰ,
ਅਸਤਸਨਾ 5 : 14 (IRVPA)
ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਉਸ ਦਿਨ ਵਿੱਚ ਤੂੰ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ, ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਬਲ਼ਦ, ਨਾ ਤੇਰਾ ਗਧਾ, ਨਾ ਤੇਰਾ ਕੋਈ ਪਸ਼ੂ, ਨਾ ਕੋਈ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ, ਜਿਸ ਨਾਲ ਤੇਰਾ ਦਾਸ ਅਤੇ ਤੇਰੀ ਦਾਸੀ ਵੀ ਤੇਰੇ ਵਾਂਗੂੰ ਅਰਾਮ ਕਰਨ।
ਅਸਤਸਨਾ 5 : 15 (IRVPA)
ਯਾਦ ਰੱਖ ਕਿ ਤੂੰ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਬਲਵੰਤ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਤੈਨੂੰ ਕੱਢ ਲਿਆ, ਇਸ ਲਈ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਬਤ ਦੇ ਮੰਨਣ ਦਾ ਹੁਕਮ ਦਿੰਦਾ ਹੈ।
ਅਸਤਸਨਾ 5 : 16 (IRVPA)
ਅਸਤਸਨਾ 5 : 17 (IRVPA)
ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ, ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ, ਤਾਂ ਜੋ ਤੇਰੀ ਉਮਰ ਲੰਮੀ ਹੋਵੇ ਅਤੇ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰਾ ਭਲਾ ਹੋਵੇ।
ਅਸਤਸਨਾ 5 : 18 (IRVPA)
ਤੂੰ ਖ਼ੂਨ ਨਾ ਕਰ।
ਅਸਤਸਨਾ 5 : 19 (IRVPA)
ਤੂੰ ਵਿਭਚਾਰ ਨਾ ਕਰ।
ਅਸਤਸਨਾ 5 : 20 (IRVPA)
ਤੂੰ ਚੋਰੀ ਨਾ ਕਰ।
ਅਸਤਸਨਾ 5 : 21 (IRVPA)
ਤੂੰ ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ।
ਅਸਤਸਨਾ 5 : 22 (IRVPA)
ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ, ਨਾ ਉਹ ਦੇ ਖੇਤ ਦਾ, ਨਾ ਉਹ ਦੇ ਦਾਸ ਦਾ, ਨਾ ਉਹ ਦੀ ਦਾਸੀ ਦਾ, ਨਾ ਉਹ ਦੇ ਬਲ਼ਦ ਦਾ, ਨਾ ਉਹ ਦੇ ਗਧੇ ਦਾ, ਅਤੇ ਨਾ ਹੀ ਆਪਣੇ ਗੁਆਂਢੀ ਦੀ ਕਿਸੇ ਚੀਜ਼ ਦਾ ਲਾਲਚ ਕਰ।
ਅਸਤਸਨਾ 5 : 23 (IRVPA)
ਇਹੋ ਸਾਰੇ ਬਚਨ ਯਹੋਵਾਹ ਨੇ ਉਸ ਪਰਬਤ ਉੱਤੇ ਅੱਗ, ਬੱਦਲ ਅਤੇ ਕਾਲੀਆਂ ਘਟਾਂ ਦੇ ਵਿੱਚੋਂ ਦੀ ਹੋ ਕੇ ਤੁਹਾਡੀ ਸਾਰੀ ਸਭਾ ਨੂੰ ਵੱਡੀ ਅਵਾਜ਼ ਨਾਲ ਆਖੇ ਸਨ ਅਤੇ ਹੋਰ ਕੁਝ ਨਾ ਆਖਿਆ ਪਰ ਉਸ ਨੇ ਉਨ੍ਹਾਂ ਨੂੰ ਪੱਥਰ ਦੀਆਂ ਦੋ ਫੱਟੀਆਂ ਉੱਤੇ ਲਿਖ ਕੇ ਮੈਨੂੰ ਦੇ ਦਿੱਤਾ। ਪਰਮੇਸ਼ੁਰ ਦੇ ਤੇਜ ਤੋਂ ਲੋਕਾਂ ਦਾ ਡਰਨਾ
ਕੂਚ 20:18-21
ਤਦ ਅਜਿਹਾ ਹੋਇਆ ਕਿ ਜਦ ਤੁਸੀਂ ਉਸ ਅਵਾਜ਼ ਨੂੰ ਉਸ ਹਨੇਰੇ ਵਿੱਚੋਂ ਸੁਣਿਆ, ਜਦ ਪਰਬਤ ਅੱਗ ਨਾਲ ਬਲ ਰਿਹਾ ਸੀ, ਤਾਂ ਤੁਸੀਂ ਅਤੇ ਤੁਹਾਡੇ ਗੋਤਾਂ ਦੇ ਸਾਰੇ ਮੁਖੀਏ ਅਤੇ ਤੁਹਾਡੇ ਬਜ਼ੁਰਗ ਮੇਰੇ ਕੋਲ ਆਏ
ਅਸਤਸਨਾ 5 : 24 (IRVPA)
ਅਤੇ ਤੁਸੀਂ ਆਖਿਆ, ਵੇਖੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਆਪਣੀ ਮਹਿਮਾ ਅਤੇ ਵਡਿਆਈ ਸਾਡੇ ਉੱਤੇ ਪਰਗਟ ਕੀਤੀ ਹੈ ਅਤੇ ਅਸੀਂ ਉਸ ਦੀ ਅਵਾਜ਼ ਨੂੰ ਅੱਗ ਦੇ ਵਿੱਚੋਂ ਦੀ ਸੁਣਿਆ ਹੈ। ਅੱਜ ਦੇ ਦਿਨ ਅਸੀਂ ਵੇਖਿਆ ਹੈ ਕਿ ਪਰਮੇਸ਼ੁਰ ਮਨੁੱਖ ਨਾਲ ਗੱਲਾਂ ਕਰਦਾ ਹੈ ਅਤੇ ਮਨੁੱਖ ਜੀਉਂਦਾ ਰਹਿੰਦਾ ਹੈ।
ਅਸਤਸਨਾ 5 : 25 (IRVPA)
ਇਸ ਲਈ ਹੁਣ ਅਸੀਂ ਕਿਉਂ ਮਰੀਏ? ਕਿਉਂ ਜੋ ਇਹ ਵੱਡੀ ਅੱਗ ਸਾਨੂੰ ਭਸਮ ਕਰ ਦੇਵੇਗੀ, ਜੇਕਰ ਅਸੀਂ ਫੇਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਅਸੀਂ ਮਰ ਜਾਂਵਾਂਗੇ।
ਅਸਤਸਨਾ 5 : 26 (IRVPA)
ਕਿਉਂ ਜੋ ਸਾਰੇ ਪ੍ਰਾਣੀਆਂ ਵਿੱਚੋਂ ਕਿਹੜਾ ਹੈ, ਜਿਸ ਨੇ ਜੀਉਂਦੇ ਪਰਮੇਸ਼ੁਰ ਦੀ ਅਵਾਜ਼ ਅੱਗ ਦੇ ਵਿੱਚੋਂ ਦੀ ਬੋਲਦੇ ਹੋਏ ਸੁਣੀ ਹੋਵੇ, ਜਿਵੇਂ ਅਸੀਂ ਸੁਣੀ ਹੈ ਅਤੇ ਜੀਉਂਦਾ ਰਿਹਾ ਹੋਵੇ?
ਅਸਤਸਨਾ 5 : 27 (IRVPA)
ਤੂੰ ਨਜ਼ਦੀਕ ਜਾ ਅਤੇ ਜੋ ਕੁਝ ਯਹੋਵਾਹ ਸਾਡਾ ਪਰਮੇਸ਼ੁਰ ਆਖੇ ਸੁਣ ਅਤੇ ਫਿਰ ਜੋ ਕੁਝ ਯਹੋਵਾਹ ਸਾਡਾ ਪਰਮੇਸ਼ੁਰ ਤੈਨੂੰ ਆਖੇ ਉਹ ਸਾਨੂੰ ਦੱਸ ਅਤੇ ਅਸੀਂ ਸੁਣਾਂਗੇ ਅਤੇ ਮੰਨਾਂਗੇ।
ਅਸਤਸਨਾ 5 : 28 (IRVPA)
ਜਦ ਤੁਸੀਂ ਮੈਨੂੰ ਇਹ ਗੱਲਾਂ ਆਖਦੇ ਸੀ ਤਾਂ ਯਹੋਵਾਹ ਨੇ ਤੁਹਾਡੀਆਂ ਗੱਲਾਂ ਸੁਣੀਆਂ, ਤਦ ਯਹੋਵਾਹ ਨੇ ਮੈਨੂੰ ਆਖਿਆ, ਮੈਂ ਇਸ ਪਰਜਾ ਦੀਆਂ ਗੱਲਾਂ ਸੁਣੀਆਂ ਹਨ, ਜਿਹੜੀਆਂ ਉਹ ਤੈਨੂੰ ਆਖਦੇ ਹਨ। ਜੋ ਕੁਝ ਉਨ੍ਹਾਂ ਨੇ ਬੋਲਿਆ ਹੈ, ਉਹ ਠੀਕ ਹੈ।
ਅਸਤਸਨਾ 5 : 29 (IRVPA)
ਭਲਾ ਹੁੰਦਾ ਜੇ ਉਨ੍ਹਾਂ ਵਿੱਚ ਅਜਿਹਾ ਹੀ ਮਨ ਹਮੇਸ਼ਾ ਹੁੰਦਾ ਕਿ ਉਹ ਮੈਥੋਂ ਡਰਦੇ ਅਤੇ ਸਦਾ ਮੇਰੇ ਹੁਕਮਾਂ ਨੂੰ ਮੰਨਦੇ, ਤਾਂ ਜੋ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦਾ ਸਦਾ ਤੱਕ ਭਲਾ ਹੁੰਦਾ!
ਅਸਤਸਨਾ 5 : 30 (IRVPA)
ਤੂੰ ਜਾ ਕੇ ਉਨ੍ਹਾਂ ਨੂੰ ਆਖ, “ਆਪਣੇ-ਆਪਣੇ ਤੰਬੂਆਂ ਨੂੰ ਮੁੜ ਜਾਓ।”
ਅਸਤਸਨਾ 5 : 31 (IRVPA)
ਪਰ ਤੂੰ ਇੱਥੇ ਮੇਰੇ ਕੋਲ ਖੜ੍ਹਾ ਹੋ ਜਾ ਅਤੇ ਮੈਂ ਤੈਨੂੰ ਉਹ ਸਾਰਾ ਹੁਕਮਨਾਮਾ, ਬਿਧੀਆਂ ਅਤੇ ਕਨੂੰਨ ਦੱਸਾਂਗਾ, ਜਿਹੜੇ ਤੂੰ ਉਨ੍ਹਾਂ ਨੂੰ ਸਿਖਾਉਣੇ ਹਨ, ਤਾਂ ਜੋ ਉਹ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪੂਰਾ ਕਰਨ ਜਿਹੜਾ ਮੈਂ ਉਨ੍ਹਾਂ ਨੂੰ ਅਧਿਕਾਰ ਕਰਨ ਲਈ ਦਿੰਦਾ ਹਾਂ।
ਅਸਤਸਨਾ 5 : 32 (IRVPA)
ਤੁਸੀਂ ਉਨ੍ਹਾਂ ਹੁਕਮਾਂ ਦੀ ਪਾਲਨਾ ਕਰਿਓ ਜਿਹੜੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੇ ਹਨ। ਤੁਸੀਂ ਨਾ ਤਾਂ ਸੱਜੇ ਮੁੜਿਓ ਨਾ ਹੀ ਖੱਬੇ।
ਅਸਤਸਨਾ 5 : 33 (IRVPA)
ਜਿਸ ਰਾਹ ਉੱਤੇ ਚੱਲਣ ਦਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ, ਉਸ ਸਾਰੇ ਰਾਹ ਚੱਲਦੇ ਰਹੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਤੁਹਾਡਾ ਭਲਾ ਹੋਵੇ ਅਤੇ ਉਸ ਦੇਸ਼ ਵਿੱਚ ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਜਾਂਦੇ ਹੋ, ਤੁਸੀਂ ਬਹੁਤ ਦਿਨਾਂ ਤੱਕ ਜੀਉਂਦੇ ਰਹੋ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33