ਵਾਈਜ਼ 3 : 1 (IRVPA)
ਹਰ ਕੰਮ ਦਾ ਇੱਕ ਵੇਲਾ ਹੈ
ਵਾਈਜ਼ 3 : 2 (IRVPA)
ਹਰੇਕ ਕੰਮ ਦਾ ਇੱਕ ਸਮਾਂ ਹੈ ਅਤੇ ਹਰ ਮਨੋਰਥ ਦਾ ਜੋ ਅਕਾਸ਼ ਦੇ ਹੇਠ ਹੈ ਇੱਕ ਵੇਲਾ ਹੈ, - ਇੱਕ ਜੰਮਣ ਦਾ ਵੇਲਾ ਹੈ ਅਤੇ ਇੱਕ ਮਰਨ ਦਾ ਵੇਲਾ ਹੈ, ਇੱਕ ਲਾਉਣ ਦਾ ਵੇਲਾ ਹੈ ਅਤੇ ਇੱਕ ਲਾਏ ਹੋਏ ਨੂੰ ਪੁੱਟਣ ਦਾ ਵੇਲਾ ਹੈ,
ਵਾਈਜ਼ 3 : 3 (IRVPA)
ਇੱਕ ਮਾਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਚੰਗੇ ਕਰਨ ਦਾ ਵੇਲਾ ਹੈ, ਇੱਕ ਢਾਉਣ ਦਾ ਵੇਲਾ ਹੈ ਅਤੇ ਇੱਕ ਉਸਾਰਨ ਦਾ ਵੇਲਾ ਹੈ,
ਵਾਈਜ਼ 3 : 4 (IRVPA)
ਇੱਕ ਰੋਣ ਦਾ ਵੇਲਾ ਹੈ ਅਤੇ ਇੱਕ ਹੱਸਣ ਦਾ ਵੇਲਾ ਹੈ, ਇੱਕ ਸੋਗ ਕਰਨ ਦਾ ਵੇਲਾ ਹੈ ਅਤੇ ਇੱਕ ਨੱਚਣ ਦਾ ਵੇਲਾ ਹੈ,
ਵਾਈਜ਼ 3 : 5 (IRVPA)
ਇੱਕ ਪੱਥਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਪੱਥਰ ਇਕੱਠੇ ਕਰਨ ਦਾ ਵੇਲਾ ਹੈ, ਇੱਕ ਗਲ਼ ਲੱਗਣ ਦਾ ਵੇਲਾ ਹੈ ਅਤੇ ਇੱਕ ਗਲ਼ ਲੱਗਣ ਤੋਂ ਦੂਰ ਰਹਿਣ ਦਾ ਵੇਲਾ ਹੈ,
ਵਾਈਜ਼ 3 : 6 (IRVPA)
ਇੱਕ ਲੱਭਣ ਦਾ ਵੇਲਾ ਹੈ ਅਤੇ ਇੱਕ ਗੁਆਉਣ ਦਾ ਵੇਲਾ ਹੈ, ਇੱਕ ਸੰਭਾਲਣ ਦਾ ਵੇਲਾ ਹੈ ਅਤੇ ਇੱਕ ਸੁੱਟ ਦੇਣ ਦਾ ਵੇਲਾ ਹੈ,
ਵਾਈਜ਼ 3 : 7 (IRVPA)
ਇੱਕ ਪਾੜਨ ਦਾ ਵੇਲਾ ਹੈ ਅਤੇ ਇੱਕ ਸੀਉਣ ਦਾ ਵੇਲਾ ਹੈ, ਇੱਕ ਚੁੱਪ ਰਹਿਣ ਦਾ ਵੇਲਾ ਹੈ ਅਤੇ ਇੱਕ ਬੋਲਣ ਦਾ ਵੇਲਾ ਹੈ,
ਵਾਈਜ਼ 3 : 8 (IRVPA)
ਇੱਕ ਪਿਆਰ ਕਰਨ ਦਾ ਵੇਲਾ ਹੈ ਅਤੇ ਇੱਕ ਵੈਰ ਕਰਨ ਦਾ ਵੇਲਾ ਹੈ, ਇੱਕ ਯੁੱਧ ਕਰਨ ਦਾ ਵੇਲਾ ਹੈ ਅਤੇ ਇੱਕ ਮੇਲ ਕਰਨ ਦਾ ਵੇਲਾ ਹੈ।
ਵਾਈਜ਼ 3 : 9 (IRVPA)
ਕੰਮ ਕਰਨ ਵਾਲੇ ਨੂੰ ਆਪਣੀ ਮਿਹਨਤ ਤੋਂ ਜੋ ਉਹ ਕਰਦਾ ਹੈ, ਕੀ ਲਾਭ ਹੈ?
ਵਾਈਜ਼ 3 : 10 (IRVPA)
ਮੈਂ ਉਸ ਕਸ਼ਟ ਨੂੰ ਵੇਖਿਆ ਹੈ, ਜੋ ਪਰਮੇਸ਼ੁਰ ਨੇ ਆਦਮ ਵੰਸ਼ ਨੂੰ ਦਿੱਤਾ ਕਿ ਉਹ ਉਸ ਦੇ ਵਿੱਚ ਰੁੱਝੇ ਰਹਿਣ।
ਵਾਈਜ਼ 3 : 11 (IRVPA)
ਉਸ ਨੇ ਹਰੇਕ ਵਸਤੂ ਆਪੋ ਆਪਣੇ ਸਮੇਂ ਵਿੱਚ ਸੁੰਦਰ ਬਣਾਈ ਹੈ ਅਤੇ ਉਸ ਨੇ ਸਦੀਪਕਤਾ ਨੂੰ ਵੀ ਉਹਨਾਂ ਦੇ ਮਨ ਵਿੱਚ ਟਿਕਾ ਦਿੱਤਾ ਹੈ, ਤਾਂ ਵੀ ਇਨਸਾਨ ਉਸ ਕੰਮ ਨੂੰ ਜੋ ਪਰਮੇਸ਼ੁਰ ਆਦ ਤੋਂ ਲੈ ਕੇ ਅੰਤ ਤੱਕ ਕਰਦਾ ਹੈ, ਬੁੱਝ ਨਹੀਂ ਸਕਦਾ।
ਵਾਈਜ਼ 3 : 12 (IRVPA)
ਮੈਂ ਸੱਚ ਜਾਣਦਾ ਹਾਂ ਕਿ ਉਹਨਾਂ ਦੇ ਲਈ ਇਸ ਨਾਲੋਂ ਵੱਧ ਹੋਰ ਕੁਝ ਚੰਗਾ ਨਹੀਂ ਕਿ ਉਹ ਅਨੰਦ ਹੋਣ ਅਤੇ ਆਪਣੇ ਜੀਉਂਦੇ ਜੀ ਭਲਿਆਈ ਕਰ ਲੈਣ
ਵਾਈਜ਼ 3 : 13 (IRVPA)
ਅਤੇ ਇਹ ਵੀ ਜੋ ਹਰੇਕ ਆਦਮੀ ਖਾਵੇ-ਪੀਵੇ ਅਤੇ ਆਪੋ ਆਪਣੇ ਧੰਦੇ ਦਾ ਲਾਭ ਭੋਗੇ, ਇਹ ਵੀ ਪਰਮੇਸ਼ੁਰ ਦੀ ਦਾਤ ਹੈ।
ਵਾਈਜ਼ 3 : 14 (IRVPA)
ਮੈਂ ਜਾਣਦਾ ਹਾਂ ਕਿ ਜੋ ਕੁਝ ਪਰਮੇਸ਼ੁਰ ਕਰਦਾ ਹੈ, ਉਹ ਸਦਾ ਦੇ ਲਈ ਹੈ, ਨਾ ਉਸ ਦੇ ਵਿੱਚ ਕੋਈ ਵਾਧਾ ਹੋ ਸਕਦਾ ਹੈ ਅਤੇ ਨਾ ਉਸ ਵਿੱਚ ਕੋਈ ਘਾਟਾ ਹੋ ਸਕਦਾ ਹੈ ਅਤੇ ਪਰਮੇਸ਼ੁਰ ਇਹ ਇਸ ਲਈ ਕਰਦਾ ਹੈ ਕਿ ਲੋਕ ਉਸ ਤੋਂ ਡਰਦੇ ਰਹਿਣ।
ਵਾਈਜ਼ 3 : 15 (IRVPA)
ਜੋ ਕੁਝ ਹੋਇਆ ਸੀ, ਉਹ ਹੁਣ ਵੀ ਹੈ ਅਤੇ ਜੋ ਕੁਝ ਹੋਣ ਵਾਲਾ ਹੈ, ਉਹ ਪਹਿਲਾਂ ਵੀ ਹੋ ਚੁੱਕਾ ਹੈ ਅਤੇ ਪਰਮੇਸ਼ੁਰ ਬੀਤੇ ਹੋਏ ਦੀ ਫੇਰ ਭਾਲ ਕਰਦਾ ਹੈ।
ਵਾਈਜ਼ 3 : 16 (IRVPA)
ਸੰਸਾਰ ਦੇ ਵਿੱਚ ਅਨਿਆਂ ਫੇਰ ਮੈਂ ਸੂਰਜ ਦੇ ਹੇਠ ਵੇਖਿਆ ਕਿ ਨਿਆਂ ਦੇ ਥਾਂ ਤੇ ਦੁਸ਼ਟਤਾ ਹੁੰਦੀ ਹੈ ਅਤੇ ਧਰਮ ਦੇ ਥਾਂ ਤੇ ਵੀ ਦੁਸ਼ਟਤਾ ਹੁੰਦੀ ਹੈ।
ਵਾਈਜ਼ 3 : 17 (IRVPA)
ਤਦ ਮੈਂ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਧਰਮੀਆਂ ਅਤੇ ਦੁਸ਼ਟਾਂ ਦਾ ਨਿਆਂ ਕਰੇਗਾ ਕਿਉਂ ਜੋ ਇੱਕ-ਇੱਕ ਗੱਲ ਦਾ ਅਤੇ ਇੱਕ-ਇੱਕ ਕੰਮ ਦਾ ਇੱਕ ਵੇਲਾ ਹੈ।
ਵਾਈਜ਼ 3 : 18 (IRVPA)
ਮੈਂ ਆਪਣੇ ਮਨ ਵਿੱਚ ਆਖਿਆ ਕਿ ਇਹ ਆਦਮ ਵੰਸ਼ੀਆਂ ਦੇ ਕਾਰਨ ਹੁੰਦਾ ਹੈ, ਤਾਂ ਜੋ ਪਰਮੇਸ਼ੁਰ ਉਹਨਾਂ ਨੂੰ ਜਾਂਚੇ ਅਤੇ ਉਹ ਵੇਖਣ ਕਿ ਉਹ ਆਪ ਪਸ਼ੂਆਂ ਵਰਗੇ ਹੀ ਹਨ।
ਵਾਈਜ਼ 3 : 19 (IRVPA)
ਕਿਉਂਕਿ ਜੋ ਕੁਝ ਆਦਮ ਵੰਸ਼ ਉੱਤੇ ਬੀਤਦਾ ਹੈ, ਉਹ ਹੀ ਪਸ਼ੂ ਉੱਤੇ ਵੀ ਬੀਤਦਾ ਹੈ, ਦੋਹਾਂ ਉੱਤੇ ਇੱਕੋ ਜਿਹੀ ਹੀ ਬੀਤਦੀ ਹੈ, - ਜਿਵੇਂ ਇਹ ਮਰਦਾ ਹੈ, ਉਸੇ ਤਰ੍ਹਾਂ ਹੀ ਉਹ ਵੀ ਮਰਦਾ ਹੈ, ਹਾਂ, ਸਭਨਾਂ ਵਿੱਚ ਇੱਕੋ ਜਿਹਾ ਸਾਹ ਹੈ ਅਤੇ ਮਨੁੱਖ ਪਸ਼ੂ ਨਾਲੋਂ ਕੁਝ ਉੱਤਮ ਨਹੀਂ ਹੈ। ਹਾਂ, ਸਭ ਵਿਅਰਥ ਹੀ ਹੈ!
ਵਾਈਜ਼ 3 : 20 (IRVPA)
ਸਾਰਿਆਂ ਦੇ ਸਾਰੇ ਇੱਕੋ ਥਾਂ ਜਾਂਦੇ ਹਨ, ਸਭ ਦੇ ਸਭ ਮਿੱਟੀ ਦੇ ਵਿੱਚ ਜਾ ਰਲਦੇ ਹਨ।
ਵਾਈਜ਼ 3 : 21 (IRVPA)
ਕੌਣ ਜਾਣਦਾ ਹੈ ਕਿ ਆਦਮ ਵੰਸ਼ੀ ਦਾ ਆਤਮਾ ਉੱਪਰ ਵੱਲ ਚੜ੍ਹਦਾ ਹੈ ਅਤੇ ਪਸ਼ੂਆਂ ਦਾ ਆਤਮਾ ਧਰਤੀ ਵੱਲ ਹੇਠਾਂ ਉੱਤਰਦਾ ਹੈ?
ਵਾਈਜ਼ 3 : 22 (IRVPA)
ਇਸ ਲਈ ਮੈਂ ਵੇਖਿਆ ਕਿ ਮਨੁੱਖ ਦੇ ਲਈ ਇਸ ਨਾਲੋਂ ਚੰਗੀ ਹੋਰ ਕੋਈ ਗੱਲ ਨਹੀਂ ਕਿ ਉਹ ਆਪਣੇ ਕੰਮ-ਧੰਦੇ ਵਿੱਚ ਅਨੰਦ ਰਿਹਾ ਕਰੇ, ਕਿਉਂ ਜੋ ਉਸ ਦਾ ਭਾਗ ਇਹੋ ਹੈ, ਕਿਉਂਕਿ ਜੋ ਕੁਝ ਉਹ ਦੇ ਬਾਅਦ ਹੋਵੇਗਾ ਉਸ ਨੂੰ ਵੇਖਣ ਲਈ ਨੂੰ ਕੌਣ ਉਹ ਨੂੰ ਮੋੜ ਲਿਆਵੇਗਾ?

1 2 3 4 5 6 7 8 9 10 11 12 13 14 15 16 17 18 19 20 21 22