ਅਫ਼ਸੀਆਂ 2 : 1 (IRVPA)
ਮੌਤ ਤੋਂ ਜੀਵਨ ਦੇ ਵੱਲ ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ!
ਅਫ਼ਸੀਆਂ 2 : 2 (IRVPA)
ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ!
ਅਫ਼ਸੀਆਂ 2 : 3 (IRVPA)
ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ!
ਅਫ਼ਸੀਆਂ 2 : 4 (IRVPA)
ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ!
ਅਫ਼ਸੀਆਂ 2 : 5 (IRVPA)
ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ!
ਅਫ਼ਸੀਆਂ 2 : 6 (IRVPA)
ਅਤੇ ਪਰਮੇਸ਼ੁਰ ਨੇ ਸਾਨੂੰ ਉਸ ਦੇ ਨਾਲ ਉੱਠਾਇਆ ਅਤੇ ਸਾਨੂੰ ਮਸੀਹ ਯਿਸੂ ਵਿੱਚ ਸਵਰਗੀ ਥਾਵਾਂ ਉੱਤੇ ਉਸ ਦੇ ਨਾਲ ਬਿਠਾਇਆ!
ਅਫ਼ਸੀਆਂ 2 : 7 (IRVPA)
ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ!
ਅਫ਼ਸੀਆਂ 2 : 8 (IRVPA)
ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ!
ਅਫ਼ਸੀਆਂ 2 : 9 (IRVPA)
ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ!
ਅਫ਼ਸੀਆਂ 2 : 10 (IRVPA)
ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!
ਅਫ਼ਸੀਆਂ 2 : 11 (IRVPA)
ਮਸੀਹ ਦੇ ਵਿੱਚ ਇੱਕ ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ!
ਅਫ਼ਸੀਆਂ 2 : 12 (IRVPA)
ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ!
ਅਫ਼ਸੀਆਂ 2 : 13 (IRVPA)
ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਪਹਿਲਾਂ ਦੂਰ ਸੀ, ਮਸੀਹ ਦੇ ਲਹੂ ਦੇ ਦੁਆਰਾ ਨੇੜੇ ਕੀਤੇ ਗਏ ਹੋ!
ਅਫ਼ਸੀਆਂ 2 : 14 (IRVPA)
ਕਿਉਂ ਜੋ ਉਹ ਸਾਡਾ ਮਿਲਾਪ ਹੈ, ਜਿਸ ਨੇ ਯਹੂਦੀ ਅਤੇ ਪਰਾਈਆਂ ਕੌਮਾਂ ਨੂੰ ਇੱਕ ਕੀਤਾ ਅਤੇ ਸਰੀਰ ਵਿੱਚ ਵੈਰ-ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ!
ਅਫ਼ਸੀਆਂ 2 : 15 (IRVPA)
ਅਤੇ ਬਿਵਸਥਾ ਨੂੰ ਬਿਧੀਆਂ ਅਤੇ ਕਨੂੰਨਾਂ ਸਮੇਤ ਮਿਟਾ ਦਿੱਤਾ ਤਾਂ ਜੋ ਦੋਹਾਂ ਤੋਂ ਆਪਣੇ ਵਿੱਚ ਇੱਕ ਨਵੇਂ ਮਨੁੱਖ ਦੀ ਰਚਨਾ ਕਰਕੇ ਮੇਲ-ਮਿਲਾਪ ਕਰਾਇਆ!
ਅਫ਼ਸੀਆਂ 2 : 16 (IRVPA)
ਅਤੇ ਸਲੀਬ ਦੇ ਰਾਹੀਂ ਵੈਰ-ਵਿਰੋਧ ਦਾ ਨਾਸ ਕਰਕੇ ਉਸੇ ਰਾਹੀਂ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮੇਲ ਕਰਾਵੇ!
ਅਫ਼ਸੀਆਂ 2 : 17 (IRVPA)
ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਨ, ਉਨ੍ਹਾਂ ਨੂੰ ਜਿਹੜੇ ਨੇੜੇ ਸਨ ਦੋਵਾਂ ਨੂੰ ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ!
ਅਫ਼ਸੀਆਂ 2 : 18 (IRVPA)
ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਸਾਡੇ ਦੋਵਾਂ ਦੀ ਪਹੁੰਚ ਹੁੰਦੀ ਹੈ!
ਅਫ਼ਸੀਆਂ 2 : 19 (IRVPA)
ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ!
ਅਫ਼ਸੀਆਂ 2 : 20 (IRVPA)
ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ!
ਅਫ਼ਸੀਆਂ 2 : 21 (IRVPA)
ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ।
ਅਫ਼ਸੀਆਂ 2 : 22 (IRVPA)
ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ l
❮
❯
1
2
3
4
5
6
7
8
9
10
11
12
13
14
15
16
17
18
19
20
21
22