ਅਫ਼ਸੀਆਂ 5 : 1 (IRVPA)
ਚਾਨਣ ਦੀ ਸੰਤਾਨ ਬਣੋ ਸੋ ਤੁਸੀਂ ਪਿਆਰਿਆਂ ਬਾਲਕਾਂ ਵਾਂਗੂੰ ਪਰਮੇਸ਼ੁਰ ਦੀ ਰੀਸ ਕਰੋ।
ਅਫ਼ਸੀਆਂ 5 : 2 (IRVPA)
ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।
ਅਫ਼ਸੀਆਂ 5 : 3 (IRVPA)
ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ।
ਅਫ਼ਸੀਆਂ 5 : 4 (IRVPA)
ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ।
ਅਫ਼ਸੀਆਂ 5 : 5 (IRVPA)
ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ।
ਅਫ਼ਸੀਆਂ 5 : 6 (IRVPA)
ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।
ਅਫ਼ਸੀਆਂ 5 : 7 (IRVPA)
ਸੋ ਤੁਸੀਂ ਉਹਨਾਂ ਦੇ ਸਾਂਝੀ ਨਾ ਹੋਵੋ।
ਅਫ਼ਸੀਆਂ 5 : 8 (IRVPA)
ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ।
ਅਫ਼ਸੀਆਂ 5 : 9 (IRVPA)
ਕਿਉਂ ਜੋ ਚਾਨਣ ਦਾ ਫਲ ਹਰ ਤਰ੍ਹਾਂ ਦੀ ਭਲਿਆਈ, ਧਰਮ ਅਤੇ ਸਚਿਆਈ ਹੈ।
ਅਫ਼ਸੀਆਂ 5 : 10 (IRVPA)
ਅਤੇ ਭਾਲ ਕਰੋ ਕਿ ਪਰਮੇਸ਼ੁਰ ਨੂੰ ਕਿਹੜੀਆਂ ਗੱਲਾਂ ਪਸੰਦ ਹਨ!
ਅਫ਼ਸੀਆਂ 5 : 11 (IRVPA)
ਅਤੇ ਅਨ੍ਹੇਰੇ ਦੇ ਬੇਫਲ ਕੰਮਾਂ ਵਿੱਚ ਸਾਂਝੀ ਨਾ ਹੋਵੋ ਪਰ ਉਨ੍ਹਾਂ ਨੂੰ ਉਜਾਗਰ ਕਰੋ।
ਅਫ਼ਸੀਆਂ 5 : 12 (IRVPA)
ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਉਹਨਾਂ ਦੁਆਰਾ ਕੀਤੇ ਜਾਂਦੇ ਹਨ! ਉਨ੍ਹਾਂ ਦੀ ਗੱਲ ਕਰਦਿਆਂ ਵੀ ਸ਼ਰਮ ਆਉਂਦੀ ਹੈ।
ਅਫ਼ਸੀਆਂ 5 : 13 (IRVPA)
ਪਰ ਸਾਰੇ ਕੰਮ ਜਿਹਨਾਂ ਨੂੰ ਉਜਾਗਰ ਕੀਤਾ ਜਾਂਦਾ ਹੈ ਉਹ ਸਭ ਚਾਨਣ ਦੁਆਰਾ ਪਰਗਟ ਕੀਤੇ ਜਾਂਦੇ ਹਨ, ਕਿਉਂਕਿ ਜੋ ਸਭ ਕੁਝ ਪਰਗਟ ਕਰਦਾ ਹੈ ਉਹ ਚਾਨਣ ਹੈ।
ਅਫ਼ਸੀਆਂ 5 : 14 (IRVPA)
ਇਸ ਲਈ ਉਹ ਆਖਦਾ ਹੈ, ਹੇ ਸੌਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ।
ਅਫ਼ਸੀਆਂ 5 : 15 (IRVPA)
ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ।
ਅਫ਼ਸੀਆਂ 5 : 16 (IRVPA)
ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ।
ਅਫ਼ਸੀਆਂ 5 : 17 (IRVPA)
ਇਸ ਕਾਰਨ ਤੁਸੀਂ ਨਿਰਬੁੱਧ ਨਾ ਹੋਵੋ, ਸਗੋਂ ਸਮਝੋ ਕਿ ਪ੍ਰਭੂ ਦੀ ਕੀ ਮਰਜ਼ੀ ਹੈ।
ਅਫ਼ਸੀਆਂ 5 : 18 (IRVPA)
ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।
ਅਫ਼ਸੀਆਂ 5 : 19 (IRVPA)
ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ।
ਅਫ਼ਸੀਆਂ 5 : 20 (IRVPA)
ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ।
ਅਫ਼ਸੀਆਂ 5 : 21 (IRVPA)
ਮਸੀਹੀ ਪਰਿਵਾਰ ਲਈ ਹਦਾਇਤਾਂ ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ।
ਅਫ਼ਸੀਆਂ 5 : 22 (IRVPA)
ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ।
ਅਫ਼ਸੀਆਂ 5 : 23 (IRVPA)
ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ।
ਅਫ਼ਸੀਆਂ 5 : 24 (IRVPA)
ਇਸ ਲਈ, ਜਿਵੇਂ ਕਲੀਸਿਯਾ ਮਸੀਹ ਦੇ ਅਧੀਨ ਹੈ, ਇਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਰਹਿਣ।
ਅਫ਼ਸੀਆਂ 5 : 25 (IRVPA)
ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ।
ਅਫ਼ਸੀਆਂ 5 : 26 (IRVPA)
ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ।
ਅਫ਼ਸੀਆਂ 5 : 27 (IRVPA)
ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ।
ਅਫ਼ਸੀਆਂ 5 : 28 (IRVPA)
ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ।
ਅਫ਼ਸੀਆਂ 5 : 29 (IRVPA)
ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੋਸਦਾ ਹੈ।
ਅਫ਼ਸੀਆਂ 5 : 30 (IRVPA)
ਕਿਉਂ ਜੋ ਅਸੀਂ ਉਸ ਦੀ ਦੇਹੀ ਦੇ ਅੰਗ ਹਾਂ।
ਅਫ਼ਸੀਆਂ 5 : 31 (IRVPA)
ਇਸ ਕਰਕੇ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।
ਅਫ਼ਸੀਆਂ 5 : 32 (IRVPA)
ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਵਿਖੇ ਬੋਲਦਾ ਹਾਂ।
ਅਫ਼ਸੀਆਂ 5 : 33 (IRVPA)
ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33