ਆ ਸਤਰ 4 : 1 (IRVPA)
ਮਾਰਦਕਈ ਦਾ ਅਸਤਰ ਤੋਂ ਸਹਾਇਤਾ ਮੰਗਣਾ ਜਦ ਮਾਰਦਕਈ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਪਤਾ ਲੱਗਿਆ, ਜਿਹੜੀਆਂ ਕੀਤੀਆਂ ਗਈਆਂ ਸਨ ਤਾਂ ਮਾਰਦਕਈ ਨੇ ਦੁਖੀ ਹੋ ਕੇ ਆਪਣੇ ਕੱਪੜੇ ਫਾੜ ਕੇ, ਅਤੇ ਤੱਪੜ ਪਾ ਕੇ ਆਪਣੇ ਸਿਰ ਉੱਤੇ ਸੁਆਹ ਪਾ ਲਈ ਅਤੇ ਸ਼ਹਿਰ ਦੇ ਵਿਚਕਾਰ ਜਾ ਕੇ ਉੱਚੀ-ਉੱਚੀ ਦੁੱਖ ਭਰੇ ਸ਼ਬਦਾਂ ਨਾਲ ਦੁਹਾਈ ਦੇਣ ਲੱਗਾ।
ਆ ਸਤਰ 4 : 2 (IRVPA)
ਉਹ ਸ਼ਾਹੀ ਫਾਟਕ ਦੇ ਸਾਹਮਣੇ ਤੱਕ ਹੀ ਆਇਆ ਕਿਉਂਕਿ ਤੱਪੜ ਪਾ ਕੇ ਕੋਈ ਵੀ ਸ਼ਾਹੀ ਫਾਟਕ ਦੇ ਅੰਦਰ ਨਹੀਂ ਜਾ ਸਕਦਾ ਸੀ।
ਆ ਸਤਰ 4 : 3 (IRVPA)
ਹਰ ਸੂਬੇ ਵਿੱਚ ਜਿੱਥੇ ਕਿਤੇ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀ ਵੱਡਾ ਵਿਰਲਾਪ ਕਰਨ, ਵਰਤ ਰੱਖਣ ਅਤੇ ਰੋਣ-ਪਿੱਟਣ ਲੱਗੇ ਅਤੇ ਬਹੁਤ ਹਾਹਾਕਾਰ ਮੱਚ ਗਿਆ ਅਤੇ ਬਹੁਤੇ ਤੱਪੜ ਪਾ ਕੇ ਸੁਆਹ ਵਿੱਚ ਬੈਠ ਗਏ।
ਆ ਸਤਰ 4 : 4 (IRVPA)
ਰਾਣੀ ਅਸਤਰ ਦੀਆਂ ਸਹੇਲੀਆਂ ਅਤੇ ਉਸ ਦੇ ਖੁਸਰਿਆਂ ਨੇ ਜਾ ਕੇ ਉਸ ਨੂੰ ਮਾਰਦਕਈ ਬਾਰੇ ਦੱਸਿਆ। ਤਦ ਰਾਣੀ ਬਹੁਤ ਦੁਖੀ ਹੋਈ ਅਤੇ ਉਸ ਨੇ ਕੱਪੜੇ ਭੇਜ ਕੇ ਮਾਰਦਕਈ ਨੂੰ ਇਹ ਸੁਨੇਹਾ ਭੇਜਿਆ ਕਿ ਤੱਪੜ ਉਤਾਰ ਕੇ ਇਨ੍ਹਾਂ ਕੱਪੜਿਆਂ ਨੂੰ ਪਹਿਨ ਲਵੇ ਪਰ ਉਸ ਨੇ ਕਬੂਲ ਨਾ ਕੀਤਾ।
ਆ ਸਤਰ 4 : 5 (IRVPA)
ਤਦ ਅਸਤਰ ਨੇ ਰਾਜਾ ਦੇ ਉਨ੍ਹਾਂ ਖੁਸਰਿਆਂ ਵਿੱਚੋਂ ਜਿਨ੍ਹਾਂ ਨੂੰ ਰਾਜਾ ਨੇ ਉਸ ਦੀ ਟਹਿਲ ਸੇਵਾ ਕਰਨ ਲਈ ਠਹਿਰਾਇਆ ਸੀ, ਹਥਾਕ ਨੂੰ ਬੁਲਾਇਆ ਅਤੇ ਉਸ ਨੂੰ ਹੁਕਮ ਦਿੱਤਾ ਕਿ ਮਾਰਦਕਈ ਦੇ ਕੋਲ ਜਾ ਕੇ ਪਤਾ ਕਰੇ ਕਿ ਇਹ ਕੀ ਗੱਲ ਹੈ ਅਤੇ ਇਸ ਦਾ ਕੀ ਕਾਰਨ ਹੈ?
ਆ ਸਤਰ 4 : 6 (IRVPA)
ਤਾਂ ਹਥਾਕ ਨਿੱਕਲ ਕੇ ਸ਼ਹਿਰ ਦੇ ਉਸ ਚੌਂਕ ਵਿੱਚ ਜਿਹੜਾ ਸ਼ਾਹੀ ਫਾਟਕ ਦੇ ਅੱਗੇ ਸੀ, ਮਾਰਦਕਈ ਕੋਲ ਗਿਆ।
ਆ ਸਤਰ 4 : 7 (IRVPA)
ਤਦ ਮਾਰਦਕਈ ਨੇ ਉਹ ਸਭ ਕੁਝ ਜਿਹੜਾ ਉਸ ਦੇ ਨਾਲ ਬੀਤਿਆ ਸੀ ਅਤੇ ਹਾਮਾਨ ਨੇ ਯਹੂਦੀਆਂ ਦਾ ਨਾਸ ਕਰਨ ਦੀ ਆਗਿਆ ਲੈਣ ਲਈ ਸ਼ਾਹੀ ਖਜ਼ਾਨੇ ਵਿੱਚ ਜਿੰਨ੍ਹੀ ਚਾਂਦੀ ਤੋਲ ਕੇ ਦੇਣ ਦਾ ਬਚਨ ਦਿੱਤਾ ਸੀ, ਉਹ ਸਭ ਕੁਝ ਦੱਸ ਦਿੱਤਾ।
ਆ ਸਤਰ 4 : 8 (IRVPA)
ਫਿਰ ਯਹੂਦੀਆਂ ਨੂੰ ਨਾਸ ਕਰਨ ਦਾ ਜੋ ਹੁਕਮ ਸ਼ੂਸ਼ਨ ਵਿੱਚ ਦਿੱਤਾ ਗਿਆ ਸੀ, ਉਸ ਦੀ ਇੱਕ ਨਕਲ ਵੀ ਉਸਨੇ ਹਥਾਕ ਨੂੰ ਦਿੱਤੀ ਕਿ ਉਹ ਅਸਤਰ ਨੂੰ ਵਿਖਾਵੇ ਅਤੇ ਉਸ ਨੂੰ ਸਭ ਕੁਝ ਦੱਸੇ ਅਤੇ ਅਸਤਰ ਲਈ ਇਹ ਹੁਕਮ ਦਿੱਤਾ ਕਿ ਉਹ ਰਾਜਾ ਦੇ ਕੋਲ ਜਾ ਕੇ ਉਸ ਦੇ ਅੱਗੇ ਆਪਣੀ ਜਾਤੀ ਦੇ ਲੋਕਾਂ ਦੇ ਲਈ ਮਿੰਨਤ ਅਤੇ ਬੇਨਤੀ ਕਰੇ।
ਆ ਸਤਰ 4 : 9 (IRVPA)
ਤਦ ਹਥਾਕ ਨੇ ਆ ਕੇ ਅਸਤਰ ਨੂੰ ਮਾਰਦਕਈ ਦੀਆਂ ਸਾਰੀਆਂ ਗੱਲਾਂ ਦੱਸੀਆਂ।
ਆ ਸਤਰ 4 : 10 (IRVPA)
ਫਿਰ ਅਸਤਰ ਨੇ ਹਥਾਕ ਦੁਆਰਾ ਮਾਰਦਕਈ ਲਈ ਇਹ ਸੁਨੇਹਾ ਭੇਜਿਆ,
ਆ ਸਤਰ 4 : 11 (IRVPA)
“ਰਾਜਾ ਦੇ ਸਾਰੇ ਕਰਮਚਾਰੀ, ਸਗੋਂ ਰਾਜ ਦੇ ਸਾਰੇ ਸੂਬਿਆਂ ਦੇ ਲੋਕ ਜਾਣਦੇ ਹਨ ਕਿ ਭਾਵੇਂ ਪੁਰਸ਼ ਹੋਵੇ, ਭਾਵੇਂ ਇਸਤਰੀ, ਜੋ ਬਿਨ੍ਹਾਂ ਸੱਦੇ ਰਾਜਾ ਦੇ ਅੰਦਰਲੇ ਵਿਹੜੇ ਦੇ ਸਿੰਘਾਸਣ ਦੇ ਕੋਲ ਜਾਵੇ, ਉਸ ਦੇ ਲਈ ਇੱਕੋ ਹੀ ਹੁਕਮ ਹੈ ਕਿ ਉਹ ਜਾਨ ਤੋਂ ਮਾਰਿਆ ਜਾਵੇ, ਸਿਰਫ਼ ਉਹ ਹੀ ਜੀਉਂਦਾ ਬਚਦਾ ਹੈ ਜਿਸ ਦੇ ਲਈ ਰਾਜਾ ਆਪਣਾ ਸੋਨੇ ਦਾ ਆੱਸਾ ਵਧਾਵੇ। ਪਰ ਮੈਂ ਤੀਹ ਦਿਨਾਂ ਤੋਂ ਰਾਜਾ ਦੇ ਕੋਲ ਅੰਦਰ ਨਹੀਂ ਬੁਲਾਈ ਗਈ।”
ਆ ਸਤਰ 4 : 12 (IRVPA)
ਅਸਤਰ ਦੀਆਂ ਇਹ ਗੱਲਾਂ ਮਾਰਦਕਈ ਨੂੰ ਦੱਸੀਆਂ ਗਈਆਂ।
ਆ ਸਤਰ 4 : 13 (IRVPA)
ਤਦ ਮਾਰਦਕਈ ਨੇ ਅਸਤਰ ਨੂੰ ਇਹ ਉੱਤਰ ਭੇਜਿਆ, “ਤੂੰ ਆਪਣੇ ਮਨ ਵਿੱਚ ਇਹ ਵਿਚਾਰ ਨਾ ਕਰ ਕਿ ਰਾਜ ਮਹਿਲ ਵਿੱਚ ਰਹਿਣ ਦੇ ਕਾਰਨ ਤੂੰ ਹੋਰ ਸਾਰੇ ਯਹੂਦੀਆਂ ਵਿੱਚੋਂ ਬਚ ਜਾਵੇਂਗੀ।
ਆ ਸਤਰ 4 : 14 (IRVPA)
ਕਿਉਂਕਿ ਜੇ ਤੂੰ ਇਸ ਸਮੇਂ ਚੁੱਪ ਰਹੀ ਤਾਂ ਕਿਸੇ ਨਾ ਕਿਸੇ ਤਰ੍ਹਾਂ ਯਹੂਦੀਆਂ ਦੀ ਰਿਹਾਈ ਅਤੇ ਛੁਟਕਾਰਾ ਹੋ ਜਾਵੇਗਾ, ਪਰ ਤੂੰ ਆਪਣੇ ਪਿਤਾ ਦੇ ਘਰਾਣੇ ਸਮੇਤ ਨਾਸ ਹੋ ਜਾਵੇਂਗੀ। ਕੀ ਪਤਾ ਕਿ ਤੂੰ ਅਜਿਹੇ ਔਖੇ ਸਮੇਂ ਲਈ ਹੀ ਮਹਿਲ ਵਿੱਚ ਪਹੁੰਚੀ ਹੈਂ?”
ਆ ਸਤਰ 4 : 15 (IRVPA)
ਤਦ ਅਸਤਰ ਨੇ ਮਾਰਦਕਈ ਨੂੰ ਇਹ ਉੱਤਰ ਭੇਜਿਆ,
ਆ ਸਤਰ 4 : 16 (IRVPA)
“ਤੂੰ ਜਾ ਕੇ ਸ਼ੂਸ਼ਨ ਦੇ ਸਾਰੇ ਯਹੂਦੀਆਂ ਨੂੰ ਇਕੱਠਾ ਕਰ ਅਤੇ ਤੁਸੀਂ ਸਾਰੇ ਮਿਲ ਕੇ ਮੇਰੇ ਲਈ ਵਰਤ ਰੱਖੋ, ਤਿੰਨ ਦਿਨ, ਤਿੰਨ ਰਾਤ ਤੱਕ ਨਾ ਕੁਝ ਖਾਣਾ ਅਤੇ ਨਾ ਪੀਣਾ। ਮੈਂ ਵੀ ਆਪਣੀਆਂ ਸਹੇਲੀਆਂ ਸਮੇਤ ਇਸੇ ਤਰ੍ਹਾਂ ਹੀ ਵਰਤ ਰੱਖਾਂਗੀ ਅਤੇ ਇਸੇ ਤਰ੍ਹਾਂ ਹੀ ਮੈਂ ਨਿਯਮ ਦੇ ਵਿਰੁੱਧ ਰਾਜਾ ਦੇ ਕੋਲ ਅੰਦਰ ਜਾਂਵਾਂਗੀ। ਅਤੇ ਜੇਕਰ ਮੈਂ ਨਾਸ ਹੋ ਗਈ ਤਾਂ ਹੋ ਗਈ।”
ਆ ਸਤਰ 4 : 17 (IRVPA)
ਤਾਂ ਮਾਰਦਕਈ ਚਲਾ ਗਿਆ ਅਤੇ ਅਸਤਰ ਦੇ ਹੁਕਮ ਅਨੁਸਾਰ ਸਭ ਕੁਝ ਕੀਤਾ।
❮
❯
1
2
3
4
5
6
7
8
9
10
11
12
13
14
15
16
17