ਖ਼ਰੋਜ 15 : 1 (IRVPA)
ਮੂਸਾ ਦਾ ਗੀਤ ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਉਂਦੇ ਹੋਇਆਂ ਆਖਿਆ - ਮੈਂ ਯਹੋਵਾਹ ਲਈ ਗਾਵਾਂਗਾ ਕਿਉਂਕਿ ਉਹ ਬਹੁਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ।
ਖ਼ਰੋਜ 15 : 2 (IRVPA)
ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ।
ਖ਼ਰੋਜ 15 : 3 (IRVPA)
ਯਹੋਵਾਹ ਯੋਧਾ ਪੁਰਸ਼ ਹੈ, ਯਹੋਵਾਹ ਉਸ ਦਾ ਨਾਮ ਹੈ।
ਖ਼ਰੋਜ 15 : 4 (IRVPA)
ਫ਼ਿਰਊਨ ਦੇ ਰੱਥ ਅਤੇ ਉਸ ਦੀ ਫੌਜ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤੀ, ਉਸ ਦੇ ਉੱਤਮ ਅਫ਼ਸਰ ਲਾਲ ਸਮੁੰਦਰ ਵਿੱਚ ਗਰਕ ਹੋ ਗਏ।
ਖ਼ਰੋਜ 15 : 5 (IRVPA)
ਡੁੰਘਿਆਈ ਨੇ ਉਨ੍ਹਾਂ ਨੂੰ ਢੱਕ ਲਿਆ, ਉਹ ਪੱਥਰ ਵਾਂਗੂੰ ਤਹਿ ਵਿੱਚ ਚਲੇ ਗਏ।
ਖ਼ਰੋਜ 15 : 6 (IRVPA)
ਹੇ ਯਹੋਵਾਹ ਤੇਰਾ ਸੱਜਾ ਹੱਥ ਸ਼ਕਤੀ ਵਿੱਚ ਤੇਜਵਾਨ ਹੈ, ਹੇ ਯਹੋਵਾਹ ਤੇਰਾ ਸੱਜਾ ਹੱਥ ਵੈਰੀ ਨੂੰ ਚਕਨਾ-ਚੂਰ ਕਰ ਸੁੱਟਦਾ ਹੈ।
ਖ਼ਰੋਜ 15 : 7 (IRVPA)
ਤੂੰ ਆਪਣੀ ਵੱਡੀ ਉੱਤਮਤਾਈ ਨਾਲ ਆਪਣੇ ਵਿਰੋਧੀਆਂ ਨੂੰ ਢਾਹ ਲੈਂਦਾ ਹੈਂ, ਤੂੰ ਆਪਣਾ ਕ੍ਰੋਧ ਭੇਜਦਾ ਹੈਂ ਜਿਹੜਾ ਉਨ੍ਹਾਂ ਨੂੰ ਭੱਠੇ ਵਾਂਗੂੰ ਭੱਖ ਲੈਂਦਾ ਹੈ।
ਖ਼ਰੋਜ 15 : 8 (IRVPA)
ਤੇਰੀਆਂ ਨਾਸਾਂ ਦੀ ਸੂਕਰ ਨਾਲ ਪਾਣੀ ਜਮਾਂ ਹੋ ਗਏ, ਮੌਜਾਂ ਢੇਰ ਵਾਂਗੂੰ ਖੜੀਆਂ ਹੋ ਗਈਆਂ, ਡੁੰਘਿਆਈ ਸਮੁੰਦਰ ਦੇ ਵਿਚਕਾਰ ਜੰਮ ਗਈਆਂ।
ਖ਼ਰੋਜ 15 : 9 (IRVPA)
ਵੈਰੀ ਨੇ ਆਖਿਆ, ਮੈਂ ਪਿੱਛਾ ਕਰਾਂਗਾ, ਮੈਂ ਜਾ ਲਵਾਂਗਾ, ਮੈਂ ਲੁੱਟ ਦਾ ਮਾਲ ਵੰਡਾਂਗਾ, ਮੈਂ ਉਨ੍ਹਾਂ ਨਾਲ ਮਨ ਆਈ ਕਰਾਂਗਾ, ਮੈਂ ਤਲਵਾਰ ਸੂਤਾਂਗਾ ਅਤੇ ਮੇਰਾ ਹੱਥ ਉਨ੍ਹਾਂ ਦਾ ਨਾਸ ਕਰੇਗਾ।
ਖ਼ਰੋਜ 15 : 10 (IRVPA)
ਤੂੰ ਆਪਣੀ ਹਵਾ ਨਾਲ ਫੂਕ ਮਾਰੀ, ਸਮੁੰਦਰ ਨੇ ਉਨ੍ਹਾਂ ਨੂੰ ਢੱਕ ਲਿਆ, ਉਹ ਸਿੱਕੇ ਵਾਂਗੂੰ ਮਹਾਂ ਜਲ ਵਿੱਚ ਡੁੱਬ ਗਏ।
ਖ਼ਰੋਜ 15 : 11 (IRVPA)
ਕੌਣ ਹੈ ਤੇਰੇ ਵਰਗਾ ਹੇ ਯਹੋਵਾਹ ਦੇਵਤਿਆਂ ਵਿੱਚ? ਕੌਣ ਹੈ ਤੇਰੇ ਵਰਗਾ ਪਵਿੱਤਰਤਾਈ ਵਿੱਚ ਪਰਤਾਪ ਵਾਲਾ, ਉਸਤਤ ਵਿੱਚ ਭੈਅ ਦਾਇਕ ਅਤੇ ਅਚਰਜ਼ ਕੰਮਾਂ ਵਾਲਾ?
ਖ਼ਰੋਜ 15 : 12 (IRVPA)
ਤੂੰ ਆਪਣਾ ਸੱਜਾ ਹੱਥ ਪਸਾਰਿਆ, ਤਾਂ ਧਰਤੀ ਉਨ੍ਹਾਂ ਨੂੰ ਨਿਗਲ ਗਈ।
ਖ਼ਰੋਜ 15 : 13 (IRVPA)
ਤੂੰ ਆਪਣੀ ਕਿਰਪਾ ਨਾਲ ਉਸ ਪਰਜਾ ਦੀ ਅਗਵਾਈ ਕੀਤੀ ਜਿਹ ਨੂੰ ਤੂੰ ਛੁਟਕਾਰਾ ਦਿੱਤਾ ਸੀ, ਤੂੰ ਆਪਣੇ ਬਲ ਨਾਲ ਉਸ ਨੂੰ ਆਪਣੇ ਪਵਿੱਤਰ ਨਿਵਾਸ ਦੇ ਰਾਹ ਪਾ ਦਿੱਤਾ।
ਖ਼ਰੋਜ 15 : 14 (IRVPA)
ਲੋਕਾਂ ਨੇ ਸੁਣਿਆ, ਉਹ ਕੰਬਦੇ ਹਨ, ਫ਼ਲਿਸਤੀਨ ਦੇ ਵਾਸੀਆਂ ਨੂੰ ਚੁਬਕ ਪਈ।
ਖ਼ਰੋਜ 15 : 15 (IRVPA)
ਤਦ ਅਦੋਮ ਦੇ ਸਰਦਾਰ ਘਬਰਾ ਗਏ, ਮੋਆਬ ਦੇ ਸੂਰਮਿਆਂ ਨੂੰ ਕੰਬਣੀ ਲੱਗੀ, ਕਨਾਨ ਦੇ ਸਾਰੇ ਵਾਸੀ ਢੱਲ਼ ਗਏ।
ਖ਼ਰੋਜ 15 : 16 (IRVPA)
ਹੌਲ ਅਤੇ ਤਹਿਕਣਾ ਉਨ੍ਹਾਂ ਉੱਤੇ ਪੈਂਦਾ ਹੈ, ਉਹ ਤੇਰੀ ਬਾਂਹ ਦੇ ਵੱਡੇ ਹੋਣ ਦੇ ਕਾਰਨ ਪੱਥਰ ਵਾਂਗੂੰ ਚੁੱਪ ਰਹਿ ਜਾਂਦੇ ਹਨ। ਹੇ ਯਹੋਵਾਹ ਜਦ ਤੱਕ ਤੇਰੀ ਪਰਜਾ ਲੰਘ ਨਾ ਜਾਵੇ, ਜਦ ਤੱਕ ਉਹ ਪਰਜਾ ਜਿਹੜੀ ਤੂੰ ਵਿਹਾਝੀ ਹੈ ਪਾਰ ਨਾ ਲੰਘ ਜਾਵੇ,
ਖ਼ਰੋਜ 15 : 17 (IRVPA)
ਤੂੰ ਉਨ੍ਹਾਂ ਨੂੰ ਅੰਦਰ ਲਿਆਵੇਂਗਾ ਅਤੇ ਆਪਣੀ ਮਿਲਖ਼ ਦੇ ਪਰਬਤ ਵਿੱਚ ਲਗਾਵੇਂਗਾ, ਹੇ ਯਹੋਵਾਹ ਉਸ ਸਥਾਨ ਵਿੱਚ ਜਿਹੜਾ ਤੂੰ ਆਪਣੇ ਰਹਿਣ ਲਈ ਬਣਾਇਆ ਹੈ, ਹੇ ਮੇਰੇ ਪ੍ਰਭੂ ਉਹ ਪਵਿੱਤਰ ਸਥਾਨ ਜਿਹੜਾ ਤੇਰੇ ਹੱਥਾਂ ਨੇ ਸਥਿਰ ਕੀਤਾ ਹੈ।
ਖ਼ਰੋਜ 15 : 18 (IRVPA)
ਯਹੋਵਾਹ ਸਦਾ ਤੱਕ ਰਾਜ ਕਰਦਾ ਰਹੇਗਾ।
ਖ਼ਰੋਜ 15 : 19 (IRVPA)
ਮਰਿਯਮ ਦਾ ਗੀਤ ਫ਼ਿਰਊਨ ਦੇ ਘੋੜੇ ਅਤੇ ਉਸ ਦੇ ਰੱਥ ਅਤੇ ਉਸ ਦੇ ਘੋੜ ਚੜ੍ਹੇ ਤਾਂ ਸਮੁੰਦਰ ਵਿੱਚ ਵੜੇ ਅਤੇ ਯਹੋਵਾਹ ਨੇ ਸਮੁੰਦਰ ਦੇ ਪਾਣੀ ਨੂੰ ਉਨ੍ਹਾਂ ਉੱਤੇ ਮੋੜ ਲਿਆਂਦਾ ਪਰ ਇਸਰਾਏਲੀ ਸਮੁੰਦਰ ਦੇ ਵਿਚਕਾਰੋਂ ਦੀ ਸੁੱਕੀ ਜ਼ਮੀਨ ਉੱਤੋਂ ਦੀ ਲੰਘ ਗਏ।
ਖ਼ਰੋਜ 15 : 20 (IRVPA)
ਹਾਰੂਨ ਦੀ ਭੈਣ ਮਿਰਯਮ ਨਬੀਆ ਨੇ ਆਪਣੇ ਹੱਥ ਵਿੱਚ ਡੱਫ਼ ਲਈ ਅਤੇ ਸਾਰੀਆਂ ਇਸਤ੍ਰੀਆਂ ਡੱਫਾਂ ਵਜਾਉਂਦੀਆਂ ਅਤੇ ਨੱਚਦੀਆਂ ਉਸ ਦੇ ਪਿੱਛੇ ਨਿੱਕਲੀਆਂ।
ਖ਼ਰੋਜ 15 : 21 (IRVPA)
ਮਿਰਯਮ ਨੇ ਉਨ੍ਹਾਂ ਨੂੰ ਉੱਤਰ ਦਿੱਤਾ - ਯਹੋਵਾਹ ਲਈ ਗਾਓ ਕਿਉਂ ਜੋ ਉਹ ਬਹੁਤ ਉੱਚਾ ਹੋਇਆ ਹੈ, ਘੋੜਾ ਅਤੇ ਉਸ ਦਾ ਸਵਾਰ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤਾ।
ਖ਼ਰੋਜ 15 : 22 (IRVPA)
ਕੌੜਾ ਪਾਣੀ ਮੂਸਾ ਨੇ ਇਸਰਾਏਲ ਨੂੰ ਲਾਲ ਸਮੁੰਦਰ ਤੋਂ ਤੋਰ ਦਿੱਤਾ। ਉਹ ਸ਼ੂਰ ਦੀ ਉਜਾੜ ਨੂੰ ਨਿੱਕਲੇ ਅਤੇ ਤਿੰਨ ਦਿਨ ਉਜਾੜ ਵਿੱਚ ਦੀ ਤੁਰੇ ਗਏ ਪਰ ਉਨ੍ਹਾਂ ਨੂੰ ਪਾਣੀ ਨਾ ਲੱਭਾ।
ਖ਼ਰੋਜ 15 : 23 (IRVPA)
ਜਦ ਉਹ ਮਾਰਾਹ* ਕੜਵਾਹਟ ਨੂੰ ਆਏ ਤਾਂ ਉਹ ਮਾਰਾਹ ਦਾ ਪਾਣੀ ਨਾ ਪੀ ਸਕੇ ਕਿਉਂ ਜੋ ਉਹ ਕੌੜਾ ਸੀ ਇਸ ਲਈ ਉਸ ਦਾ ਨਾਮ ਮਾਰਾਹ ਪੈ ਗਿਆ।
ਖ਼ਰੋਜ 15 : 24 (IRVPA)
ਉਪਰੰਤ ਪਰਜਾ ਮੂਸਾ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਅਸੀਂ ਕੀ ਪੀਈਏ?
ਖ਼ਰੋਜ 15 : 25 (IRVPA)
ਤਾਂ ਉਸ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਉਸ ਨੂੰ ਇੱਕ ਬਿਰਛ ਵਿਖਾਲਿਆ। ਉਸ ਨੇ ਉਹ ਨੂੰ ਪਾਣੀ ਵਿੱਚ ਸੁੱਟਿਆ ਤਾਂ ਪਾਣੀ ਮਿੱਠਾ ਹੋ ਗਿਆ। ਉੱਥੇ ਉਸ ਨੇ ਉਨ੍ਹਾਂ ਲਈ ਇੱਕ ਬਿਧੀ ਅਤੇ ਕਨੂੰਨ ਠਹਿਰਾਇਆ ਅਤੇ ਉੱਥੇ ਉਸ ਨੇ ਉਨ੍ਹਾਂ ਨੂੰ ਪਰਖ ਲਿਆ
ਖ਼ਰੋਜ 15 : 26 (IRVPA)
ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਰੋਇਆ ਕਰਨ ਵਾਲਾ ਹਾਂ।
ਖ਼ਰੋਜ 15 : 27 (IRVPA)
ਫਿਰ ਉਹ ਏਲਿਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤਰ ਖਜ਼ੂਰ ਦੇ ਬਿਰਛ ਸਨ ਅਤੇ ਉਨ੍ਹਾਂ ਨੇ ਉੱਥੇ ਪਾਣੀ ਕੋਲ ਡੇਰੇ ਲਾਏ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27