ਖ਼ਰੋਜ 17 : 1 (IRVPA)
ਚੱਟਾਨ ਵਿੱਚੋਂ ਪਾਣੀ
ਗਿਣਤੀ 20:1-13 ਇਸਰਾਏਲੀਆਂ ਦੀ ਸਾਰੀ ਮੰਡਲੀ ਨੇ ਸੀਨ ਦੀ ਉਜਾੜ ਵਿੱਚੋਂ ਯਹੋਵਾਹ ਦੇ ਆਖਣ ਅਨੁਸਾਰ ਆਪਣੇ ਸਫ਼ਰਾਂ ਲਈ ਕੂਚ ਕੀਤਾ ਅਤੇ ਉਨ੍ਹਾਂ ਨੇ ਰਫ਼ੀਦੀਮ ਵਿੱਚ ਡੇਰੇ ਲਾਏ ਪਰ ਪਰਜਾ ਦੇ ਪੀਣ ਲਈ ਪਾਣੀ ਨਹੀਂ ਸੀ।
ਖ਼ਰੋਜ 17 : 2 (IRVPA)
ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਆਖਿਆ, ਸਾਨੂੰ ਪੀਣ ਨੂੰ ਪਾਣੀ ਦੇ। ਮੂਸਾ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੇਰੇ ਨਾਲ ਕਿਉਂ ਝਗੜਦੇ ਹੋ ਅਤੇ ਯਹੋਵਾਹ ਨੂੰ ਕਿਉਂ ਪਰਤਾਉਂਦੇ ਹੋ?
ਖ਼ਰੋਜ 17 : 3 (IRVPA)
ਉੱਥੇ ਪਰਜਾ ਪਾਣੀ ਦੀ ਤਿਹਾਈ ਸੀ ਅਤੇ ਮੂਸਾ ਨਾਲ ਇਹ ਆਖ ਕੇ ਕੁੜ੍ਹਦੀ ਸੀ ਕਿ ਇਹ ਕੀ ਹੈ ਜੋ ਤੂੰ ਸਾਨੂੰ ਮਿਸਰ ਤੋਂ ਲਿਆਇਆ ਹੈਂ ਕਿ ਸਾਨੂੰ ਅਤੇ ਸਾਡੇ ਪੁੱਤਰਾਂ ਅਤੇ ਸਾਡੇ ਵੱਗਾਂ ਨੂੰ ਐਥੇ ਤਿਹਾਇਆ ਮਾਰੇਂ?
ਖ਼ਰੋਜ 17 : 4 (IRVPA)
ਤਾਂ ਮੂਸਾ ਨੇ ਯਹੋਵਾਹ ਨੂੰ ਉੱਚੀ ਦਿੱਤੀ ਪੁਕਾਰ ਕੇ ਆਖਿਆ, ਮੈਂ ਇਨ੍ਹਾਂ ਲੋਕਾਂ ਨਾਲ ਕੀ ਕਰਾਂ? ਇਹ ਤਾਂ ਮੈਨੂੰ ਥੋੜੇ ਚਿਰਾਂ ਤੱਕ ਵੱਟੇ ਮਾਰਨਗੇ।
ਖ਼ਰੋਜ 17 : 5 (IRVPA)
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਦੇ ਅੱਗੋਂ ਦੀ ਲੰਘ ਅਤੇ ਆਪਣੇ ਨਾਲ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਲੈ ਤੇ ਆਪਣੇ ਢਾਂਗੇ ਨੂੰ ਜਿਹੜਾ ਤੂੰ ਨਦੀ ਉੱਤੇ ਮਾਰਿਆ ਸੀ ਆਪਣੇ ਹੱਥ ਵਿੱਚ ਲੈ ਅਤੇ ਚੱਲ ਦੇl
ਖ਼ਰੋਜ 17 : 6 (IRVPA)
ਵੇਖ ਮੈਂ ਤੇਰੇ ਅੱਗੇ ਹੋਰੇਬ ਦੀ ਚੱਟਾਨ ਉੱਤੇ ਖੜਾ ਹੋਵਾਂਗਾ ਅਤੇ ਤੂੰ ਚੱਟਾਨ ਨੂੰ ਮਾਰੀਂ ਤਾਂ ਉਸ ਵਿੱਚੋਂ ਪਾਣੀ ਨਿੱਕਲੇਗਾ ਤਾਂ ਜੋ ਪਰਜਾ ਪੀਵੇ। ਤਾਂ ਮੂਸਾ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਨਮੁਖ ਉਸੇ ਤਰ੍ਹਾਂ ਹੀ ਕੀਤਾ।
ਖ਼ਰੋਜ 17 : 7 (IRVPA)
ਅਤੇ ਉਸ ਨੇ ਉਸ ਥਾਂ ਦਾ ਨਾਮ ਮੱਸਾਹ* ਪਰਤਾਵਾ ਅਤੇ ਮਰੀਬਾਹ † ਝਗੜਾ ਇਸਰਾਏਲ ਦੇ ਝਗੜਨ ਦੇ ਕਾਰਨ ਅਤੇ ਯਹੋਵਾਹ ਦੇ ਪਰਤਾਵੇ ਦੇ ਕਾਰਨ ਇਹ ਆਖਦੇ ਹੋਏ ਰੱਖਿਆ ਕਿ ਯਹੋਵਾਹ ਸਾਡੇ ਵਿਚਕਾਰ ਹੈ ਕਿ ਨਹੀਂ?
ਖ਼ਰੋਜ 17 : 8 (IRVPA)
ਅਮਾਲੇਕੀਆਂ ਉੱਤੇ ਜਿੱਤ ਫੇਰ ਅਮਾਲੇਕ ਆਏ ਅਤੇ ਰਫ਼ੀਦੀਮ ਵਿੱਚ ਇਸਰਾਏਲ ਨਾਲ ਲੜੇ।
ਖ਼ਰੋਜ 17 : 9 (IRVPA)
ਤਾਂ ਮੂਸਾ ਨੇ ਯਹੋਸ਼ੁਆ‡ ਯਹੋਸ਼ੁਆ ਫੌਜ ਦਾ ਸਰਦਾਰ ਸੀ ਅਤੇ ਦੇਖੋ ਕੂਚ 33:11 ਨੂੰ ਆਖਿਆ, ਸਾਡੇ ਲਈ ਮਨੁੱਖਾਂ ਨੂੰ ਚੁਣ ਅਤੇ ਨਿੱਕਲ ਕੇ ਅਮਾਲੇਕ ਨਾਲ ਲੜ। ਕੱਲ ਮੈਂ ਪਰਮੇਸ਼ੁਰ ਦਾ ਢਾਂਗਾ ਲੈ ਕੇ ਟਿੱਲੇ ਦੀ ਟੀਸੀ ਉੱਤੇ ਖੜਾ ਰਹਾਂਗਾ।
ਖ਼ਰੋਜ 17 : 10 (IRVPA)
ਸੋ ਯਹੋਸ਼ੁਆ ਨੇ ਤਿਵੇਂ ਹੀ ਕੀਤਾ ਜਿਵੇਂ ਉਸ ਨੂੰ ਮੂਸਾ ਨੇ ਆਖਿਆ ਸੀ। ਉਹ ਅਮਾਲੇਕ ਦੇ ਨਾਲ ਲੜਿਆ ਅਤੇ ਮੂਸਾ, ਹਾਰੂਨ ਅਤੇ ਹੂਰ ਟਿੱਲੇ ਦੀ ਟੀਸੀ ਉੱਤੇ ਚੜ੍ਹੇ।
ਖ਼ਰੋਜ 17 : 11 (IRVPA)
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਮੂਸਾ ਆਪਣਾ ਹੱਥ ਚੁੱਕਦਾ ਸੀ ਤਾਂ ਇਸਰਾਏਲ ਜਿੱਤਦਾ ਸੀ ਅਤੇ ਜਦ ਆਪਣਾ ਹੱਥ ਨੀਵਾਂ ਕਰ ਲੈਂਦਾ ਸੀ ਤਾਂ ਅਮਾਲੇਕ ਜਿੱਤਦਾ ਸੀ।
ਖ਼ਰੋਜ 17 : 12 (IRVPA)
ਪਰ ਮੂਸਾ ਦੇ ਹੱਥ ਭਾਰੀ ਹੋ ਗਏ ਤਾਂ ਉਨ੍ਹਾਂ ਨੇ ਪੱਥਰ ਲੈ ਕੇ ਉਸ ਦੇ ਹੇਠ ਰੱਖ ਦਿੱਤਾ ਅਤੇ ਉਹ ਉਸ ਉੱਤੇ ਬੈਠ ਗਿਆ ਅਤੇ ਹਾਰੂਨ ਅਤੇ ਹੂਰ ਨੇ ਇੱਕ ਨੇ ਇੱਕ ਪਾਸਿਓਂ ਅਤੇ ਦੂਜੇ ਨੇ ਦੂਜੇ ਪਾਸਿਓਂ ਉਸ ਦੇ ਹੱਥਾਂ ਨੂੰ ਸਾਂਭ ਛੱਡਿਆ ਤਾਂ ਉਸ ਦੇ ਹੱਥ ਸੂਰਜ ਦੇ ਆਥਣ ਤੱਕ ਤਕੜੇ ਰਹੇ
ਖ਼ਰੋਜ 17 : 13 (IRVPA)
ਅਤੇ ਯਹੋਸ਼ੁਆ ਨੇ ਅਮਾਲੇਕ ਅਤੇ ਉਸ ਦੇ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ।
ਖ਼ਰੋਜ 17 : 14 (IRVPA)
ਯਹੋਵਾਹ ਨੇ ਮੂਸਾ ਨੂੰ ਆਖਿਆ, ਇਸ ਨੂੰ ਚੇਤੇ ਰੱਖਣ ਲਈ ਪੁਸਤਕ ਵਿੱਚ ਲਿਖ ਲੈ ਅਤੇ ਯਹੋਸ਼ੁਆ ਦੇ ਕੰਨਾਂ ਵਿੱਚ ਸੁਣਾ ਕਿਉਂਕਿ ਮੈਂ ਅਮਾਲੇਕ ਦਾ ਚੇਤਾ ਅਕਾਸ਼ ਦੇ ਹੇਠੋਂ ਮਿਟਾ ਦੇਵਾਂਗਾ।
ਖ਼ਰੋਜ 17 : 15 (IRVPA)
ਮੂਸਾ ਨੇ ਜਗਵੇਦੀ ਬਣਾਈ ਅਤੇ ਉਸ ਦਾ ਨਾਮ ਯਹੋਵਾਹ ਨਿੱਸੀ§ ਮੇਰਾ ਝੰਡਾ ਰੱਖਿਆ
ਖ਼ਰੋਜ 17 : 16 (IRVPA)
ਅਤੇ ਉਸ ਆਖਿਆ ਕਿ ਯਹੋਵਾਹ ਦੇ ਸਿੰਘਾਸਣ ਉੱਤੇ ਸਹੁੰ ਇਹ ਹੈ ਕਿ ਅਮਾਲੇਕ ਦੇ ਨਾਲ ਯਹੋਵਾਹ ਦਾ ਯੁੱਧ ਪੀੜ੍ਹੀਓਂ ਪੀੜ੍ਹੀ ਤੱਕ ਹੁੰਦਾ ਰਹੇਗਾ।
❮
❯
1
2
3
4
5
6
7
8
9
10
11
12
13
14
15
16